ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  2 minutes ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  20 minutes ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 1 hour ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 minute ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  about 3 hours ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  about 4 hours ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  about 4 hours ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 minute ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  about 5 hours ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 5 hours ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  about 6 hours ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  about 7 hours ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  about 7 hours ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  about 8 hours ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  about 8 hours ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਲੜ ਰਹੇ ਹਨ ਉੱਥੇ ਹੀ ਅੱਜ ਖੇਤੀ ਕਾਨੂੰਨਾਂ ਦੇ ਪਾਸ ਹੋਣ ਸਬੰਧੀ ਇਕ ਸਾਲ ਦਾ ...

ਪੂਰੀ ਖ਼ਬਰ »

ਬੰਬੀਹਾ ਗਰੁੱਪ ਦਾ ਨਾਂਅ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀ ਕਾਬੂ

ਮਲੋਟ, 17 ਸਤੰਬਰ (ਪਾਟਿਲ)- ਕੁਲਵੰਤ ਰਾਏ ਐੱਸ.ਪੀ (ਪੀ.ਬੀ.ਆਈ) ਅਤੇ ਰਾਜਪਾਲ ਸਿੰਘ ਹੁੰਦਲ ਐੱਸ.ਪੀ (ਡੀ) ਦੀ ਅਗਵਾਈ ਹੇਠ ਜਸਪਾਲ ਸਿੰਘ ਢਿੱਲੋਂ (ਡੀ.ਐਸ.ਪੀ) ਮਲੋਟ ਦੀ ਨਿਗਰਾਨੀ ਹੇਠ ਐੱਸ.ਆਈ. ਜੋਗਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸ੍ਰੀ ਮੁਕਤਸਰ ਸਾਹਿਬ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮੁੱਖ ਅਨਾਜ ਮੰਡੀ 'ਚ ਕੂੜੇ ਦੇ ਢੇਰਾਂ ਤੇ ਆਵਾਰਾ ਪਸ਼ੂਆਂ ਦੀ ਭਰਮਾਰ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 17 ਸਤੰਬਰ- ਭਾਵੇਂ ਪੰਜਾਬ ਸਰਕਾਰ ਵਲੋਂ ਹਰ ਸਾਲ ਹੀ ਝੋਨੇ ਦੀ ਖ਼ਰੀਦ ਅਤੇ ਚੰਗੇ ਪ੍ਰਬੰਧਾਂ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਹੇਠਲੇ ਪੱਧਰ 'ਤੇ ਜਦੋਂ ਵੇਖਿਆ ਜਾਂਦਾ ਹੈ ਤਾਂ ਸਭ ਕੁਝ ਉਲਟ ਵਿਖਾਈ ਦਿੰਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਕਾਰਨ ਕਿਸਾਨਾਂ 'ਚ ਰੋਸ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਤਰ੍ਹਾਂ ਨਹੀਂ ਮਿਲ ਰਹੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਮੁਕਤਸਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਰਿੰਦਰ ਕੁਮਾਰ ਬਾਂਸਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮੈਗਾ ਡਰਾਈਵ ਮੁਹਿੰਮ ਤਹਿਤ 20674 ਲੋਕਾਂ ਨੇ ਲਗਵਾਈ ਵੈਕਸੀਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਸੁਚੱਜੇ ਤਰੀਕੇ ਨਾਲ ...

ਪੂਰੀ ਖ਼ਬਰ »

ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਚ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਅਤੇ ਸ਼ਹਿਰੀ ਪ੍ਰਧਾਨ ਅਨਿਲ ਅਨੇਜਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮਹਿੰਗਾਈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸ ਵਲੋਂ ਅੱਜ ਸ਼ਾਮ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ ਅਤੇ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਮਹਿੰਗਾਈ ਅਤੇ ਖੇਤੀ ...

ਪੂਰੀ ਖ਼ਬਰ »

ਜਗਜੀਤ ਸਿੰਘ ਮੱਕੜ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਟੇਲ ਕਰਿਆਨਾ ਐਸੋਸੀਏਸ਼ਨ ਪਿੰਡ ਖਾਰਾ ਦੀ ਮੀਟਿੰਗ ਹੋਈ ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਜਗਜੀਤ ਸਿੰਘ ਮੱਕੜ ਨੂੰ ਸਰਬਸੰਮਤੀ ਨਾਲ ਵਾਈਸ ਪ੍ਰਧਾਨ ਚੁਣਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਟੱਕਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 20 ਨੂੰ

ਮਲੋਟ, 17 ਸਤੰਬਰ (ਪਾਟਿਲ)- ਪਿਛਲੇ ਕਰੀਬ ਡੇਢ ਸਾਲ ਤੋਂ ਕੋਰੋਨਾ ਦੀ ਬਿਮਾਰੀ ਫੈਲਣ ਕਰਕੇ ਅੱਖਾਂ ਦੇ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਬੰਦ ਕੀਤੇ ਹੋਏ ਸੀ ਤੇ ਹੁਣ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਮਲੋਟ ਉਪ ਕਪਤਾਨ ਜਸਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਪੰਨੀਵਾਲਾ ਫੱਤਾ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਡਾਟਾ ਐਂਟਰੀ ਉਪਰੇਟਰਾਂ ਨੇ ਮੰਗਾਂ ਨੂੰ ਲੈ ਕੇ ਸਕੱਤਰ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ, ਸ਼ਮਿੰਦਰ ਸਿੰਘ ਬੱਤਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਦਫ਼ਤਰਾਂ ਵਿਚ ਪਿਛਲੇ ਕਰੀਬ 15 ਸਾਲਾਂ ਤੋਂ 360 ਦੇ ਕਰੀਬ ਡਾਟਾ ਐਂਟਰੀ ਉਪਰੇਟਰ ਆਊਟਸੋਰਸ, ਕੰਟਰੈਕਟ, ਸੈਲਫ ਇਨਲਿਸਟਿਡ ਕੰਮ ਕਰ ਰਹੇ ਹਨ | ਇਨ੍ਹਾਂ ਤੋਂ ਇਲਾਵਾ 40 ਦੇ ਕਰੀਬ ਬਿੱਲ ਕਲਰਕ ਆਊਟਸੋਰਸਿੰਗ, ਸੈਲਫ ਇਨਲਿਸਟਿਡ ਕੰਮ ਕਰ ਰਹੇ ਹਨ, ਜ਼ਿਕਰਯੋਗ ਹੈ ਕਿ ਵਿਭਾਗ ਦੇ ਦਫ਼ਤਰਾਂ ਵਿਚ ਸਾਲ 2006-2007 ਤੋਂ ਕੀਤੇ ਗਏ ਕੰਪਿਊਟਰੀਕਰਨ ਦੇ ਸਮੇਂ ਤੋਂ ਹੀ ਇਨ੍ਹਾਂ ਡਾਟਾ ਉਪਰੇਟਰਾਂ ਵਲੋਂ ਸਖ਼ਤ ਮਿਹਨਤ ਕਰਕੇ ਵਿਭਾਗ ਦੇ ਸਾਰੇ ਕੰਮ ਕਾਰ ਨੂੰ ਕੰਪਿਊਟਰਾਈਜ਼ ਕੀਤਾ ਗਿਆ ਤੇ ਇਨ੍ਹਾਂ ਡਾਟਾ ਉਪਰੇਟਰਾਂ ਨੇ ਉਨ੍ਹਾਂ ਹਾਲਾਤ ਵਿਚ ਕੰਮ ਕੀਤਾ, ਜਦੋਂ ਸਾਲ 2016 ਤੋਂ ਪਹਿਲਾ ਵਿਭਾਗ ਵਿਚ ਕਲੈਰੀਕਲ ਅਮਲੇ ਦੀ ਗਿਣਤੀ 40 ਪ੍ਰਤਿਸ਼ਤ ਤੋਂ ਘੱਟ ਰਹਿ ਗਈ ਸੀ | ਇਹ ਡਾਟਾ ਓਪਰੇਟਰ ਦਫ਼ਤਰਾਂ ਵਿਚ ਕਲਰਕ ਕਮ ਡਾਟਾ ਓਪਰੇਟਰ ਕਰਨ ਦਾ ਇਕ ਲੰਮਾ ਤਜਰਬਾ ਰੱਖਦੇ ਹਨ | ਇਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਨਾਲ ਵਿਭਾਗ ਦੇ ਕੰਮ ਕਾਰ ਵਿਚ ਗੁਣਾਤਮਕ ਵਾਧਾ ਹੋਵੇਗਾ | ਹਰਭਜਨ ਸਿੰਘ ਖੁੰਗਰ ਸੂਬਾ ਜਨਰਲ ਸੈਕਟਰੀ ਤੇ ਆਗੂਆਂ ਨੇ ਪ੍ਰਮੁੱਖ ਸਕੱਤਰ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਦੌਰਾਨ ਮੰਗ ਕੀਤੀ ਕਿ ਇਨ੍ਹਾਂ ਕਾਮਿਆਂ ਦੀ ਫਾਈਨਲ ਸੀਨੀਅਰਤਾ ਸੂਚੀ ਤਿਆਰ ਕਰਕੇ ਵਿਭਾਗ 'ਚ ਕਲਕਰਾਂ ਦੀਆਂ 250 ਦੇ ਕਰੀਬ ਖਾਲੀ ਪਈਆਂ ਤੇ ਭਵਿੱਖ ਵਿਚ ਖਾਲੀ ਹੋਣ ਵਾਲੀਆਂ ਅਸਾਮੀਆਂ ਵਿਰੁੱਧ ਅਤੇ ਕੁਝ ਨਵੀਆਂ ਅਸਾਮੀਆਂ ਦੀ ਸਿਰਜਣਾ ਕਰਕੇ ਇਨ੍ਹਾਂ ਨੂੰ ਕਲਰਕ ਕਮ ਡਾਟਾ ਐਂਟਰੀ ਉਪਰੇਟਰ ਰੈਗੂਲਰ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਇਹ ਕਾਮੇ ਪਿਛਲੇ ਕਾਫ਼ੀ ਲੰਮੇ ਅਰਸੇ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ, ਇਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਵਿਕਾਸ ਮਿਸ਼ਨ ਨੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰਨ ਦਾ ਇਕ ਸਾਲ ਪੂਰਾ ਹੋਣ 'ਤੇ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਰੋਸ ਮੀਟਿੰਗ ਕੀਤੀ ਗਈ | ਸਥਾਨਕ ਸਿਟੀ ਹੋਟਲ ਵਿਖੇ ...

ਪੂਰੀ ਖ਼ਬਰ »

ਪਿੰਡ ਮਧੀਰ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਗਿੱਦੜਬਾਹਾ, 17 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਕੌਮੀ ਜਨਰਲ ਸਕੱਤਰ ਅਭੈ ਸਿੰਘ ਢਿੱਲੋਂ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਵਿਖੇ ਕਾਲੇ ਕਿਸਾਨ ਮਾਰੂ ਕਾਲੇ ਕਾਨੂੰਨ ਲਾਗੂ ਹੋਣ 'ਤੇ ਇਕ ਸਾਲ ਬੀਤ ਜਾਣ ਤੇ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ 20 ਨੂੰ ਰੋਸ ਮੁਜ਼ਾਹਰਿਆਂ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਬਿਜਲੀ ਬਿੱਲਾਂ ਅਤੇ ਬਿਜਲੀ ਦੇ ਕੱਟੇ ਗਏ ਕੁਨੈਕਸ਼ਨਾਂ ਸਬੰਧੀ ਪਾਵਰਕਾਮ ਦੇ ਮੁਖੀ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਪਾਵਰਕਾਮ ਦੇ ਹੀ ਅਧਿਕਾਰੀ ਮੰਨਣ ਤੋਂ ਇਨਕਾਰੀ ਹੋ ਗਏ ਹਨ, ਜਿਸ ਕਰਕੇ ਸਾਂਝਾ ਮਜ਼ਦੂਰ ਮੋਰਚਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਟੀ.ਬੀ. ਕੇਸਾਂ ਦੀ ਭਾਲ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਮਾਜ ਵਿਚੋਂ ਟੀ.ਬੀ. ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਉਪਰਾਲੇ ...

ਪੂਰੀ ਖ਼ਬਰ »

ਵਾਅਦੇ ਮੁਤਾਬਿਕ ਪੁੱਟੇ ਬਿਜਲੀ ਮੀਟਰ ਨਾ ਜੋੜਨ 'ਤੇ ਸੰਘਰਸ਼ 'ਤੇ ਉਤਰੇ ਮਜ਼ਦੂਰ

ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਖੇਤ ਮਜ਼ਦੂਰ ਦੇ ਪੁੱਟੇ ਬਿਜਲੀ ਮੀਟਰਾਂ ਸਬੰਧੀ ਤਾਜ਼ਾ ਤਰੀਨ ਸਰਕਾਰੀ ਵਿਸ਼ਵਾਸ ਜ਼ਮੀਨ 'ਤੇ ਖਰਾ ਨਾ ਉਤਰਨ 'ਤੇ ਖੇਤ ਮਜ਼ਦੂਰ ਸੰਘਰਸ਼ ਦੇ ਰੌਂਅ ਵਿਚ ਆ ਗਏ ਤੇ ਪਾਵਰਕਾਮ ਦੇ ਬਾਦਲ ਡਵੀਜ਼ਨ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ: ਸਿਹਤ ਵਿਭਾਗ ਦੇ ਤਰੱਦਦ ਲੰਬੀ ਬਲਾਕ 'ਚ ਕਰੀਬ 58 ਫ਼ੀਸਦੀ ਨੂੰ ਪਾਰ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਵਿਡ-19 ਵੈਕਸੀਨ ਲਈ ਖੇਤਰ ਵਿਚ ਸਿਹਤ ਵਿਭਾਗ ਦੇ ਤਰੱਦਦ ਕਰੀਬ 58 ਫ਼ੀਸਦੀ ਨੂੰ ਪਾਰ ਕਰ ਗਏ ਹਨ | ਬਲਾਕ ਵਿਚ ਲੰਬੀ ਤੇ ਬਾਦਲ ਹਸਪਤਾਲਾਂ ਦੇ ਅਧੀਨ 95024 ਬਾਲਗ (18 ਸਾਲਾਂ ਤੋਂ ਉੱਪਰ) ਲੋਕਾਂ ਵਿਚੋਂ 54306 ਦੇ ਵੈਕਸੀਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX