ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਵਲੋਂ ਉਨ੍ਹਾਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਕਿਯੂ ਡਕੌਂਦਾ ਦੇ ਸੂਬਾ ...
ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਚੋਣਾਂ 2022 ਲਈ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਨਾ ਬਣਾਏ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਬਰਨਾਲਾ ਦੇ ਈਵੈਂਟ ਇੰਚਾਰਜ ਅਵਤਾਰ ਸਿੰਘ ਚੀਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ...
ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਸਕੂਲ ਸੁਰਜੀਤਪੁਰਾ (ਬਰਨਾਲਾ) ਨੂੰ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਡਿਜੀਟਲ ਸਕੂਲ ਹੋਣ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਸਕੂਲ ਦੀ ਪਿ੍ੰੀਪਲ ਮੈਡਮ ਕਮਲਜੀਤ ਕੌਰ ਨੇ ਦਿੱਤੀ ਤੇ ...
ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਪੌਸ਼ਿਟਕ ਖਾਣਾ ਦੇਣ ਅਤੇ ਉਨ੍ਹਾਂ ਨੂੰ ਰਿਸ਼ਟ-ਪੁਸ਼ਟ ਰੱਖਣ ਹਿਤ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੋਸ਼ਣ ਮਾਹ ਮਨਾਇਆ ਗਿਆ | ਜ਼ਿਲ੍ਹੇ ਦੀਆਂ ਯੂਥ ...
ਧਨੌਲਾ, 18 ਸਤੰਬਰ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਬਡਬਰ ਟੋਲ ਪਲਾਜ਼ਾ 'ਤੇ ਬਲਾਕ ਪੱਧਰੀ ਮੀਟਿੰਗ ਬਲੌਰ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਪਿੰਡ ਕਮੇਟੀਆਂ, ਬਲਾਕ ਦੇ ਆਗੂ ਅਤੇ ਜ਼ਿਲ੍ਹਾ ਕਮੇਟੀ ਦੇ ਆਗੂ ਹਾਜ਼ਰ ਹੋਏ | ...
ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਤਿੰਨ ਜਮਾਤੀ ਜਥੇਬੰਦੀਆਂ ਸੀਟੂ, ਕਿਸਾਨ ਸਭਾ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਕਾਮਰੇਡ ਭੱਠਲ ਭਵਨ ਬਰਨਾਲਾ ਵਿਖੇ ਸਾਥੀ ਛੋਟਾ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ...
ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਵਿਖੇ 100 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਕੰਮ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਲਟਕ ਕੁਝ ਸਮੇਂ ਲਈ ਅਟਕਣ ਦਾ ਆਸਾਰ ਬਣ ਗਏ ਹਨ | ...
ਰੂੜੇਕੇ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਉਪਲੀ ਰਜਵਾਹਾ ਤੋਂ ਮੋਘਾ ਬੁਰਜੀ ਨੰਬਰ-83386 ਐੱਲ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਰਾਮਪੁਰਾ ਫ਼ੂਲ ਵਲੋਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਪਾਈ ...
ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾ ਤੋਂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਤੋਂ ਬਾਗ਼ੀ ਹੋਏ ਹਲਕਾ ਕਾਂਗਰਸ ਨਾਲ ਸਬੰਧਿਤ ਟਕਸਾਲੀ ਕਾਂਗਰਸੀ ਆਗੂਆਂ ਸਮੇਤ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰਾਂ ਤੋਂ ਇਲਾਵਾ ਪੰਚਾਂ ਤੇ ਸਰਪੰਚਾਂ ਵਲੋਂ ਆਗਾਮੀ ਚੋਣਾਂ ਦੀ ਅਗਲੇਰੀ ਰਣਨੀਤੀ ਤੇ ਘਨੌਰੀ ਦੇ ਖ਼ਿਲਾਫ਼ ਸ਼ਗਨ ਪੈਲੇਸ ਮਹਿਲ ਕਲਾਂ ਵਿਖੇ ਰੱਖੇ ਇਕੱਠ 'ਚ ਵਰਕਰਾਂ ਦਾ ਸੈਲਾਬ ਉਮੜਿਆ ਦੇਖਣ ਨੰੂ ਮਿਲਿਆ | ਮੀਟਿੰਗ 'ਚ ਹਾਜ਼ਰ ਆਗੂਆਂ ਵਲੋਂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਖ਼ਿਲਾਫ਼ ਸਖ਼ਤ ਰੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਬੀਬੀ ਹਰਚੰਦ ਕੌਰ ਘਨੌਰੀ ਨੂੰ ਉਮੀਦਵਾਰ ਐਲਾਨੇਗੀ ਤਾਂ ਵੋਟ ਦੇਣ ਤੋਂ ਸਾਫ਼ ਇਨਕਾਰ ਹੋਵੇਗਾ ਤੇ ਚੋਣਾਂ ਜਿੱਤ ਕੇ ਵਿਰੋਧੀਆਂ ਦੀ ਮਦਦ ਕਰਨ ਵਾਲੇ ਆਗੂ ਦੀ ਵੀ ਮਦਦ ਨਹੀਂ ਕਰਾਂਗੇ | ਇਸ ਸਮੇਂ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਕਲਾਂ ਨੇ ਰੋਹ ਭਰੇ ਲਹਿਜ਼ੇ 'ਚ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਖ਼ਿਲਾਫ਼ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਧੋਖਿਆਂ ਦਾ ਹਿਸਾਬ ਲਿਆ ਜਾਵੇਗਾ | ਇਸ ਸਮੇਂ ਸਰਪੰਚ ਰਣਧੀਰ ਸਿੰਘ ਦੀਵਾਨਾ, ਜਸਵੰਤ ਸਿੰਘ ਜੌਹਲ ਚੇਅਰਮੈਨ ਮਾਰਕੀਟ ਕਮੇਟੀ, ਅਮਨਦੀਪ ਸਿੰਘ ਬਦੇਸ਼ਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਹਾਈਕਮਾਨ ਪਾਸੋਂ ਮੰਗ ਕੀਤੀ ਕਿ ਹਲਕੇ ਦੇ ਚੰਗੇ ਭਵਿੱਖ ਲਈ ਆਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਭਲੇ ਮਾਣਸ ਆਗੂ ਤੇ ਇਲਾਕੇ ਦੀ ਭਾਵਨਾ ਨਾਲ ਸੇਵਾ ਕਰਨ ਵਾਲੇ ਨੂੰ ਹੀ ਦਿੱਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਡਾ. ਅਮਰਜੀਤ ਸਿੰਘ, ਜਗਰੂਪ ਸਿੰਘ ਕਲਾਲ ਮਾਜਰਾ, ਬਲਜੀਤ ਸਿੰਘ ਨਿਹਾਲੂਵਾਲ, ਪ੍ਰਗਟ ਸਿੰਘ ਠੀਕਰੀਵਾਲ, ਤੇਜਿੰਦਰ ਸਿੰਘ ਸੋਹੀਆ, ਸ਼ਿੰਗਾਰਾ ਸਿੰਘ ਵਜੀਦਕੇ, ਹਰਭੁਪਿੰਦਰਜੀਤ ਸਿੰਘ ਲਾਡੀ, ਤੇਜਪਾਲ ਸਿੰਘ ਸੱਦੋਵਾਲ, ਗੁਰਦੀਪ ਸਿੰਘ ਦੀਵਾਨਾ, ਨੰਬਰਦਾਰ ਦਲਜੀਤ ਸਿੰਘ, ਹੈਪੀ ਕਲਾਲਾ, ਰਾਜੂ ਠੀਕਰੀਵਾਲ, ਬਾਬੂ ਰੌਸ਼ਨ ਲਾਲ, ਸਿੰਦਾ ਸਿੰਘ ਗਹਿਲ, ਸਾਉਣ ਸਿੰਘ ਗਹਿਲ, ਰਵਿੰਦਰ ਸਿੰਘ ਮੂੰਮ, ਗੁਰਮੇਲ ਸਿੰਘ ਮੌੜ, ਰਜਿੰਦਰ ਸਿੰਘ ਗਹਿਲ, ਸੁਖਵਿੰਦਰ ਸਿੰਘ ਵਜੀਦਕੇ ਆਦਿ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX