ਤਾਜਾ ਖ਼ਬਰਾਂ


ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  7 minutes ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  17 minutes ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  24 minutes ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  30 minutes ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  40 minutes ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 minute ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  about 1 hour ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  about 1 hour ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  about 2 hours ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  about 2 hours ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  about 2 hours ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  about 3 hours ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  about 3 hours ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ- ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 2 ਫਰਵਰੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਐਲ.ਆਈ.ਸੀ., ਐਸ.ਬੀ.ਆਈ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਜਨਤਾ ਦੇ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਸਦਨ ਵਿਚ ਚਰਚਾ ਕਰਾਂਗੇ ਕਿ ਜਿਨ੍ਹਾਂ....
ਚੋਰਾਂ ਨੇ ਪਾਇਪ ਫ਼ੈਕਟਰੀ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਚੌਗਾਵਾਂ, 2 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਅਟਾਰੀ ਚੌਗਾਵਾ ਰੋਡ ਬਹਿੜਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਪਾਇਪ ਤੇ ਟਾਇਲ ਫ਼ੈਕਟਰੀ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ...
ਇਕ ਤੋਂ ਵੱਧ ਥਾਂਵਾਂ ਤੋਂ ਚੋਣ ਲੜਨ ਵਾਲੇ ਨੇਤਾਵਾਂ ’ਤੇ ਪਾਬੰਦੀ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਸਿਆਸਤਦਾਨਾਂ ਦੇ ਕਿਸੇ ਇਕ ਅਹੁਦੇ ਲਈ ਇਕ ਤੋਂ ਵੱਧ ਸੀਟਾਂ ਤੋਂ ਚੋਣ ਲੜਨ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਉਮੀਦਵਾਰ ਨੂੰ ਇਕ ਤੋਂ ਵੱਧ ਸੀਟਾਂ ’ਤੇ ਚੋਣ ਲੜਨ ਦੀ ਇਜਾਜ਼ਤ ਦੇਣਾ ਵਿਧਾਨਕ...
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦਾ ਕੀਤਾ ਦੌਰਾ
. . .  about 4 hours ago
ਫ਼ਾਜ਼ਿਲਕਾ, 2 ਫ਼ਰਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕੀਤਾ ਅਤੇ ਸਰਪੰਚਾ ਵਲੋਂ ਆਪਣੀਆਂ ਸਮੱਸਿਆ ਨੂੰ ਰਾਜਪਾਲ ਦੇ ਸਾਹਮਣੇ ਰੱਖਿਆ ਗਿਆ। ਆਪਣੇ ਸੰਬੋਧਨ ਅਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ...
ਹਰਿਆਣਾ ਸਿਵਲ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਡਿੱਗਿਆ ਵਿਅਕਤੀ
. . .  about 4 hours ago
ਚੰਡੀਗੜ੍ਹ, 2 ਫਰਵਰੀ- ਹਰਿਆਣਾ ਸਿਵਲ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਚੰਡੀਗੜ੍ਹ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ...
ਬਿਹਾਰ: ਰੇਲ ਇੰਜਣ ਤੋਂ ਵੱਖ ਹੋਏ ਪੰਜ ਡੱਬੇ
. . .  about 4 hours ago
ਪਟਨਾ, 2 ਫਰਵਰੀ- ਬਿਹਾਰ ਦੇ ਮੁਜ਼ੱਫਰਪੁਰ-ਨਰਕਟੀਆਗੰਜ ਰੇਲਵੇ ਸੈਕਸ਼ਨ ’ਤੇ ਬੇਤੀਆ ਮਝੌਲੀਆ ਸਟੇਸ਼ਨ ਨੇੜੇ ਸੱਤਿਆਗ੍ਰਹਿ ਐਕਸਪ੍ਰੈਸ ਰੇਲਗੱਡੀ ਦੇ ਪੰਜ ਡੱਬੇ ਇੰਜਣ ਤੋਂ ਵੱਖ ਹੋ ਗਏ। ਮੌਕੇ ’ਤੇ ਮੌਜੂਦ ਪੂਰਬੀ ਮੱਧ ਰੇਲਵੇ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਯਾਤਰੀਆਂ ਦਾ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਹੋਣ ਦੀ...
ਪਹਿਲੇ ਅੰਡਰ-19 ਮਹਿਲਾ ਵਿਸ਼ਵ ਕੱਪ ’ਚ ਟਰਾਫ਼ੀ ਜਿੱਤਣਾ ਸਾਡੇ ਲਈ ਬਹੁਤ ਵੱਡੀ ਗੱਲ- ਮਹਿਲਾ ਖ਼ਿਡਾਰਨਾਂ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਅੰਡਰ-19 ਭਾਰਤੀ ਮਹਿਲਾ ਟੀਮ ਦੀਆਂ ਖਿਡਾਰਨਾਂ ਆਈ.ਜੀ.ਆਈ. ਏਅਰਪੋਰਟ ਪਹੁੰਚੀਆਂ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਖ਼ਿਡਾਰਨਾਂ ਨੇ ਕਿਹਾ ਕਿ ਮਹਾਨ ਸਚਿਨ ਤੇਂਦੁਲਕਰ ਨਾਲ ਗੱਲ ਕਰਕੇ ਬਹੁਤ ਵਧੀਆ ਮਹਿਸੂਸ ਹੋਇਆ। ਸਾਡੇ ਸੁਪਨੇ ਸਾਕਾਰ...
ਝਾਰਖ਼ੰਡ ਹਾਈ ਕੋਰਟ ਨੇ ਧਨਬਾਦ ਘਟਨਾ ’ਤੇ ਮੰਗੀ ਪੂਰੀ ਰਿਪੋਰਟ
. . .  about 4 hours ago
ਰਾਂਚੀ, 2 ਫਰਵਰੀ- ਝਾਰਖ਼ੰਡ ਹਾਈ ਕੋਰਟ ਨੇ ਧਨਬਾਦ ਅੱਗ ਦੀ ਘਟਨਾ ’ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ’ਚ 14 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੂਰੇ ਰਾਜ ਵਿਚ ਸਮਾਂਬੱਧ ਤਰੀਕੇ ਨਾਲ ਫ਼ਾਇਰ ਸੇਫ਼ਟੀ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕੱਲ੍ਹ ਧਨਬਾਦ...
ਮੇਘਾਲਿਆ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 60 ਉਮੀਦਵਾਰਾਂ ਦੀ ਸੂਚੀ
. . .  about 4 hours ago
ਨਵੀਂ ਦਿੱਲੀ, 2 ਫਰਵਰੀ- ਭਾਜਪਾ ਨੇ ਆ ਰਹੀਆਂ ਮੇਘਾਲਿਆ ਵਿਧਾਨ ਸਭਾ ਚੋਣਾਂ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵੱਖ-ਵੱਖ ਥਾੲੀਂ ਲੱਡੂ ਵੰਡੇ

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪਾਰਟੀ 'ਚ ਨਵਾਂ ਜੋਸ਼ ਭਰਿਆ- ਐਡ. ਘੁੰਮਣ ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ 'ਤੇ ਐਡਵੋਕੇਟ ਪੀ. ਐੱਸ. ਘੁੰਮਣ ਮੀਤ ਪ੍ਰਧਾਨ ਕਾਂਗਰਸ ਲੀਗਲ ਸੈੱਲ ਪੰਜਾਬ ਤੇ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਵਲੋਂ ਦਰੱਖਤ ਕੱਟ ਕੇ ਵੇਚਣ ਦੇ ਮਾਮਲੇ 'ਚ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ, 20 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਐਚ. ਸੀ. ਅਰੋੜਾ ਵਲੋਂ ਦਾਇਰ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਰੂਪਨਗਰ ਤੇ ਹੁਸ਼ਿਆਰਪੁਰ 'ਚ ਪੈਂਦੀਆਂ ਤਿੰਨ ਗ੍ਰਾਮ ਪੰਚਾਇਤਾਂ 'ਚ ਲੱਗੇ ਦਰੱਖਤਾਂ ਨੂੰ ਹਾਈਕੋਰਟ ਮਨਜ਼ੂਰੀ ...

ਪੂਰੀ ਖ਼ਬਰ »

ਨੌਜਵਾਨ ਨੇ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਨਿਗਲਿਆ ਜ਼ਹਿਰ, ਮੌਤ, 4 ਨਾਮਜ਼ਦ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪਤਨੀ ਤੇ ਸਹੁਰਿਆਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਵਲੋਂ ਜ਼ਹਿਰੀਲੇ ਪ੍ਰਭਾਵ ਵਾਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਭਵਾਨੀ ਨਗਰ ਦੇ ...

ਪੂਰੀ ਖ਼ਬਰ »

ਫਾਈਨਲ ਇਮਤਿਹਾਨ ਕਰਵਾਉਣ ਲਈ ਡੀ. ਸੀ. ਰਾਹੀ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ. ਐੱਲ. ਐੱਡ. ਸਾਲ ਦੂਜੇ ਦੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਫਾਈਨਲ ਇਮਤਿਹਾਨ ਕੰਡਕਟ ਕਰਵਾਉਣ ਲਈ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੂੰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀ ਮੰਗ ਪੱਤਰ ਦਿੱਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਵਲੋਂ ਇਕੱਤਰਤਾ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੀ ਇਕ ਇਕੱਤਰਤਾ ਟਾਂਡਾ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੀਨੀਅਰ ਆਗੂਆਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ, ਸਰਬਜੀਤ ਸਿੰਘ ਮੋਮੀ, ਡਾ. ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪਲਟਾ ਪਰਿਵਾਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਵੱਡਾ ਪਰਉਪਕਾਰ- ਮਿਨਹਾਸ

ਤਲਵਾੜਾ, 20 ਸਤੰਬਰ (ਅ. ਪ.)-ਕੰਢੀ ਖੇਤਰ 'ਚ ਆਉਂਦੇ ਪਿੰਡ ਦੇਪੁਰ ਵਿਖੇ ਬਾਬਾ ਈਸ਼ਵਰ ਦਾਸ ਦੇ ਪਵਿੱਤਰ ਮੰਦਰ ਵਿਚ, ਸਮਾਜ ਸੇਵਕ ਤੇ ਸੂਬਾ ਕੋ ਕਨਵੀਨਰ ਐੱਨ. ਜੀ. ਓ. ਸੈੱਲ ਭਾਜਪਾ ਤੇ ਰੀਅਲ ਵੈੱਲਫੇਅਰ ਕਲੱਬ ਟਾਂਡਾ ਦੇ ਸੰਸਥਾਪਕ ਅਤੇ ਚੇਅਰਮੈਨ, ਪ੍ਰੋਫੈਸਰ ਪਵਨ ਪਲਟਾ ਦੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਪ੍ਰਵਾਸੀ ਮਜ਼ਦੂਰ ਵਲੋਂ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚਰਨ ਸਿੰਘ ਵਾਸੀ ਉੱਤਰ ਪ੍ਰਦੇਸ਼ ਹਾਲੀ ਵਾਸੀ ਮਾਹਿਲਪੁਰ ਜੋ ਕਿ ਮਾਹਿਲਪੁਰ ਤੋਂ ਮੁੱਗੋਵਾਲ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਸਿਖਲਾਈ ਦੇਣ ਸਬੰਧੀ ਕੈਂਪ ਦੀ ਸ਼ੁਰੂਆਤ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਦੀ ਘਰੇਲੂ ਦੇਖਭਾਲ, ਬੱਚਿਆਂ ਦਾ ਮੁੱਢਲਾ ਵਿਕਾਸ, ਜਲ ਸ਼ੁੱਧੀ ਤੇ ਸਿਹਤ ਸਫ਼ਾਈ (ਵਾਟਰ ਸੈਨੀਟੇਸ਼ਨ ਐਂਡ ਹਾਈਜਿਨ), ਪੋਸ਼ਣ ਅਤੇ ਬੱਚਿਆਂ ਦੀ ਸਿਹਤ ਨਾਲ ਸਬੰਧਿਤ ਹੋਰ ਵਿਸ਼ਿਆਂ ਸਬੰਧੀ ਸਿਵਲ ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਂਡ ਵਲੋਂ ਦਲਿਤ ਵਰਗ 'ਚੋਂ ਮੁੱਖ ਮੰਤਰੀ ਬਣਾਉਣਾ ਸ਼ਲਾਘਾਯੋਗ ਕਦਮ- ਬਲੱਗਣ

ਦਸੂਹਾ, 20 ਸਤੰਬਰ (ਭੁੱਲਰ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਉੱਘੇ ਕਾਂਗਰਸੀ ਆਗੂ ਰਾਜਗੁਰਸ਼ਰਨ ਸਿੰਘ ਬਲੱਗਣ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚੰਨੀ ਨੂੰ ਕੱੁਝ ਮਹੀਨਿਆਂ ਦਾ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਦਲਿਤ ਭਾਈਚਾਰੇ ਨਾਲ ਕੀਤਾ ਕੋਝਾ ਮਜ਼ਾਕ- ਕਰਮਜੀਤ ਸੰਧੂ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕੱੁਝ ਕੁ ਮਹੀਨੇ ਲਈ ਮੁੱਖ ਮੰਤਰੀ ਬਣਾਉਣਾ ਤੇ 2022 ਦੀਆਂ ਵਿਧਾਨ ਸਭਾ ਚੋਣਾ ਲਈ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਣਾ ਸੂਬੇ ਦੇ ...

ਪੂਰੀ ਖ਼ਬਰ »

ਅਲੀ ਬਾਬਾ ਬਦਲਣ ਨਾਲ ਬਾਕੀ ਚੋਰ ਦੁੱਧ ਧੋਤੇ ਨਹੀਂ ਹੋ ਜਾਣਗੇ- ਪ੍ਰੋ. ਮੁਲਤਾਨੀ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਕਾਂਗਰਸ ਦੇ ਇਸ ਗ੍ਰਹਿ ਯੁੱਧ ਨੇ ਪੰਜਾਬ ਤੇ ਪੰਜਾਬੀਅਤ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਵਿਚ ਕਾਂਗਰਸ ਪ੍ਰਤੀ ਬਹੁਤ ਜ਼ਿਆਦਾ ਗ਼ੁੱਸਾ ਹੈ | ਕਾਂਗਰਸ ਭਾਵੇਂ ਜਿੰਨੇ ਮਰਜ਼ੀ ਚਿਹਰੇ ਕਿਉਂ ਨਾ ਬਦਲ ...

ਪੂਰੀ ਖ਼ਬਰ »

ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਰਜਿ. ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਪ੍ਰਧਾਨ ਡਾ. ਬਲਵੀਰ ਸਿੰਘ ਦੀ ਅਗਵਾਈ 'ਚ ਮੁੱਖ ਦਫ਼ਤਰ ਟਾਂਡਾ ਵਿਖੇ ਹੋਈ, ਜਿਸ ਵਿਚ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਹਨੂਮਾਨ ਦੀ ਝੰਡਾ ਸ਼ੋਭਾ ਯਾਤਰਾ ਨਾਲ ਦੁਸਹਿਰਾ ਪੁਰਬ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰਾ ਪੁਰਬ ਦੀ ਸ਼ੁਰੂਆਤ ਮੌਕੇ ਸਨਾਤਨ ਧਰਮ ਸਕੂਲ 'ਚ ਸ੍ਰੀ ਸੁੰਦਰ ਕਾਂਡ ਪਾਠ ਦੇ ਭੋਗ ਉਪਰੰਤ ਰਾਮ ਭਗਤ ਹਨੂਮਾਨ ਦੀ ਝੰਡਾ ਸ਼ੋਭਾ ਯਾਤਰਾ ਡੇਰਾ ਬਾਬਾ ਚਰਨ ਸ਼ਾਹ ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਡਾ. ਅੰਬੇਡਕਰ ਲਾਇਬ੍ਰੇਰੀ ਦਾ ਉਦਘਾਟਨ

ਸ਼ਾਮਚੁਰਾਸੀ, 20 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਰਾਏਪੁਰ ਨੇੜੇ ਸ਼ਾਮਚੁਰਾਸੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਮ ਤੇ ਲਾਇਬਰੇਰੀ ਦਾ ਉਦਘਾਟਨ ਪਿੰਡ ਦੇ ਸਰਪੰਚ ਨਰਜੀਤ ਕੁਮਾਰ ਨੇ ਕੀਤਾ | ਉਦਘਾਟਨੀ ਸਮਾਗਮ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਡਾ. ...

ਪੂਰੀ ਖ਼ਬਰ »

ਲੁਟੇਰੇ ਨਕਦੀ ਖੋਹ ਕੇ ਫ਼ਰਾਰ

ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਵਿਅਕਤੀ ਕੋਲੋਂ 64 ਹਜ਼ਾਰ ਦੀ ਨਕਦੀ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੁੱਟ ਖੋਹ ਦਾ ਸ਼ਿਕਾਰ ਹੋਏ ਬਰਿੰਦਰ ਸਿੰਘ ਪੁੱਤਰ ਰਾਮ ਲੁਭਾਇਆ ਨਿਵਾਸੀ ਮੁਹੱਲਾ ਵਲਟੋਹਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਸੇਵਾ ਅਤੇ ਸਮਰਪਣ ਮੁਹਿੰਮ ਦੀ ਸ਼ੁਰੂਆਤ

ਦਸੂਹਾ, 20 ਸਤੰਬਰ (ਕੌਸ਼ਲ)- ਦਸੂਹਾ ਭਾਜਪਾ ਮੰਡਲ ਨੇ ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ਨੂੰ ਸਮਰਪਿਤ 20 ਦਿਨਾਂ ਦੀ ਸੇਵਾ ਅਤੇ ਸਮਰਪਣ ਮੁਹਿੰਮ ਦੀ ਸ਼ੁਰੂਆਤ ਕੀਤੀ | ਠੇਕੇਦਾਰ ਇੰਚਾਰਜ ਕਨਵ ਰਲਹਨ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਫੈਸਟ 'ਚ ਰਾਜ ਕੁਮਾਰ ਨੇ ਪਹਿਲਾਂ ਸਥਾਨ ਕੀਤਾ ਹਾਸਲ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਿੱਖਿਆ ਵਿਭਾਗ ਵੱਲੋਂ ਕਰਵਾਏ ਪਹਿਲੇ ਪੰਜਾਬ ਅਧਿਆਪਕ ਫੈਸਟ 'ਪਰਵ' ਮੁਕਾਬਲਾ ਜ਼ਿਲ੍ਹਾ ...

ਪੂਰੀ ਖ਼ਬਰ »

ਸਚਿਨ ਮਹਾਜਨ ਬਣੇ ਭੰਗਾਲਾ ਮੰਡਲ ਦੇ ਉਪ ਪ੍ਰਧਾਨ

ਭੰਗਾਲਾ, 20 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਭੰਗਾਲਾ ਵਿਚ ਹੋਈ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿਰਾਮਿਡ ਨੇ ਚੰਡੀਗੜ੍ਹ 'ਚ ਕੀਤਾ ਸਿੱਖਿਆ ਮੇਲੇ ਦਾ ਆਯੋਜਨ

ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੀਟੂ ਦੇ ਸੱਦੇ 'ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ | ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬਡੋਆਣ, ਪ੍ਰਧਾਨ ਕਮਲਜੀਤ ਸਿੰਘ, ਮਨਜੀਤ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਦਲਜੀਤ ਸਿੰਘ ਘੋੜੇਵਾਹਾ

ਅੱਡਾ ਸਰਾਂ-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਨੰਬਰਦਾਰ ਕਰਤਾਰ ਸਿੰਘ ਦੇ ਪੋਤਰੇ ਦਲਜੀਤ ਸਿੰਘ ਪੀ. ਪੀ. ਦਾ ਜਨਮ ਪਿੰਡ ਘੋੜੇਵਾਹਾ ਵਿਖੇ ਮਾਤਾ ਸਤਵੰਤ ਕੌਰ ਦੀ ਕੁੱਖੋਂ ਤੇ ਪਿਤਾ ਹਰਦੇਵ ਸਿੰਘ ਦੇ ਗ੍ਰਹਿ ਵਿਖੇ 4 ਮਈ 1969 ਨੂੰ ਹੋਇਆ | ਮੁੱਢਲੀ ਵਿੱਦਿਆ ਪ੍ਰਾਪਤ ਕਰਨ ...

ਪੂਰੀ ਖ਼ਬਰ »

ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਪਿੰਡ ਭੂੰਗਾ ਵਿਖੇ ਮੀਟਿੰਗ

ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਚੋਣ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ, ਜਿਸ ਦੇ ਸਬੰਧ 'ਚ ਪਿੰਡ ਭੂੰਗਾ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੱਗੀ ਠੁਕਰਾਲ ਦਾ ਸਨਮਾਨ

ਦਸੂਹਾ, 20 ਸਤੰਬਰ (ਭੁੱਲਰ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਆਲ ਇੰਡੀਆ ਤੇ ਪੰਜਾਬ ਮੈਂਬਰ ਸ਼ੈਲਰ ਐਸੋਸੀਏਸ਼ਨ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ...

ਪੂਰੀ ਖ਼ਬਰ »

ਪਿਰਾਮਿਡ ਨੇ ਚੰਡੀਗੜ੍ਹ 'ਚ ਕੀਤਾ ਸਿੱਖਿਆ ਮੇਲੇ ਦਾ ਆਯੋਜਨ

ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...

ਪੂਰੀ ਖ਼ਬਰ »

ਸੰਤ ਮੇਲਾ ਸਿੰਘ ਦੀ ਬਰਸੀ 25 ਨੂੰ

ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਨਡਾਲੋ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਸਾਬੀ ਨੂੰ ਮੁਕੇਰੀਆਂ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ- ਜਲਾਲਾ, ਦਾਰਾਪੁਰ

ਐਮਾਂ ਮਾਂਗਟ, 20 ਸਤੰਬਰ (ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ-ਬਸਪਾ ਵਰਕਰਾਂ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਨੇ ਗਦੋਰੀ ਹਿਮਾਚਲ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁਕੇਰੀਆਂ, 20 ਸਤੰਬਰ (ਰਾਮਗੜ੍ਹੀਆ)-ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਪੁਰਬ ਇੱਥੋਂ ਦੀ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਰਜਿ. ਗੇਰਾ ਵਲੋਂ ਹਿਮਾਚਲ ਦੇ ਕਸਬਾ ਗਦੋਰੀ ਜ਼ਿਲ੍ਹਾ ਕੁੱਲੂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਮਨਾਇਆ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਐੱਸ. ਐੱਚ. ਓ. ਦਸੂਹਾ ਦਾ ਸਨਮਾਨ

ਦਸੂਹਾ, 20 ਸਤੰਬਰ (ਭੁੱਲਰ)-ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਭੂਸ਼ਾ ਵਲੋਂ ਐੱਸ. ਐੱਚ. ਓ. ਦਸੂਹਾ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਇਸ ਮੌਕੇ ਜਸਕਰਨ ਸਿੰਘ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਲੱਡੂ ਵੰਡੇ

ਮਾਹਿਲਪੁਰ, 20 ਸਤੰਬਰ (ਰਜਿੰਦਰ ਸਿੰਘ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਮਾਹਿਲਪੁਰ ਇਲਾਕੇ ਦੀ ਸਰਪੰਚ ਯੂਨੀਅਨ ਵਲੋਂ ਪ੍ਰਧਾਨ ਅਮਨਦੀਪ ਸਿੰਘ ਕੰਮੋਵਾਲ ਦੀ ਅਗਵਾਈ 'ਚ ਖੁਸ਼ੀ ਜਾਹਰ ਕਰਦੇ ਹੋਏ ਮਾਹਿਲਪੁਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਐੱਮ. ਐੱਸ. ਕੇ. ਸਕੂਲ ਵਿਖੇ ਵੂਸ਼ੋ ਚੈਂਪੀਅਨਸ਼ਿਪ ਸਮਾਪਤ

ਟਾਂਡਾ ਉੜਮੁੜ, 20 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਦਸਵੀਂ ਜ਼ਿਲ੍ਹਾ ਵੂਸ਼ੋ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਹੋਈ ਦੋ ਰੋਜ਼ਾ ਵੂਸ਼ੋ ਚੈਂਪੀਅਨਸ਼ਿਪ ਆਪਣੀਆਂ ਅਮਿੱਟ ਯਾਦਾਂ ਛੱਡਦੀ ਸਮਾਪਤ ਹੋ ਗਈ | ਇਸ ਵੂਸ਼ੋ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਪੰਜਾਬ ਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੈਂਚਾਂ ਤੇ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ, ਭਗਵਾਨ ਵਾਲਮੀਕਿ ਸਭਾਵਾਂ ਵਲੋਂ ਹੋਰ ਧਾਰਮਿਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮੀਟਿੰਗ

ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੁੱਲ੍ਹੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਮਾਸਟਰ ਮਦਨ ਲਾਲ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਵੀ ਭਾਗ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਨੇ ਟੈਨਿਸ ਚੈਂਪੀਅਨਸ਼ਿਪ ਕਰਵਾਈ

ਟਾਂਡਾ ਉੜਮੁੜ, 20 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਬਾਜਪੁਰ ਵਿਖੇ ਇੰਟਰਨੈਸ਼ਨਲ ਲੈਵਲ ਦੀਆਂ ਸਿੰਥੈਟਿਕ ਗਰਾੳਾੂਡ 'ਤੇ ਪਹਿਲੀ ਲਾਅਨ ਟੈਨਿਸ ਓਪਨ ਚੈਂਪੀਅਨਸ਼ਿਪ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ ...

ਪੂਰੀ ਖ਼ਬਰ »

ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ ਬਰਸੀ ਮੌਕੇ ਸਾਈਕਲ ਰੈਲੀ ਕੱਢੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਾਈਕਲਿਸਟ ਆਰਗੇਨਾਈਜ਼ੇਸ਼ਨ ਵਲੋਂ ਕਿਸਾਨਾਂ ਦੇ ਸਹਿਯੋਗ ਨਾਲ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ 60ਵੀਂ ਬਰਸੀ ਮੌਕੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਤੋਂ ਗ਼ਦਰੀ ਬਾਬੇ ਦੇ ਜੱਦੀ ਪਿੰਡ ਕੋਟਲਾ ਨੌਧ ...

ਪੂਰੀ ਖ਼ਬਰ »

ਅਕਾਲੀ ਦਲ (ਸ) ਨੇ ਕਿਸਾਨੀ ਸੰਘਰਸ਼ ਦਾ ਪੂਰਾ ਸਾਥ ਦਿੱਤਾ- ਧੁੱਗਾ

ਹਰਿਆਣਾ, 20 ਸਤੰਬਰ (ਹਰਮੇਲ ਸਿੰਘ ਖੱਖ)-ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਸ਼ੋ੍ਰਮਣੀ ਅਕਾਲੀ ਦਲ (ਸ) ਵਲੋਂ ਪਹਿਲੇ ਦਿਨ ਤੋਂ ਸਾਥ ਦਿੱਤਾ ਜਾ ਰਿਹਾ ਹੈ ਤੇ ਅੱਗੇ ਤੋਂ ਵੀ ਨਾਲ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇਸ ਰਾਜ ਸਿੰਘ ਧੁੱਗਾ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਚੱਬੇਵਾਲ, 20 ਸਤੰਬਰ (ਥਿਆੜਾ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਯੂਥ ਕਾਂਗਰਸ ਦੇ ਪ©ਧਾਨ ਚੌਧਰੀ ਗੁਰਪ©ੀਤ ਸਿੰਘ ਦੀ ਅਗਵਾਈ ਹੇਠ ਕਸਬਾ ਚੱਬੇਵਾਲ ਦੇ ਮੁੱਖ ਚੌਂਕ ਵਿਚ ਯੂਥ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਸ਼ਹੀਦ ਕਾਮਰੇਡ ਚੰਨਣ ਸਿੰਘ ਧੂਤ ਭਵਨ ਵਿਖੇ ਕਾਮਰੇਡ ਗੁਰਮੇਸ਼ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਬਹੁਜਨ ਸਮਾਜ ਪਾਰਟੀ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ, ਜਿਸ ਵਿਚ ਬਸਪਾ ਦੇ ਲੋਕ ਸਭਾ ਇੰਚਾਰਜ ਮਨਿੰਦਰ ਸਿੰਘ ਸ਼ੇਰਪੁਰੀ ਤੇ ਅਕਾਲੀ ਦਲ ਦੇ ਕਿਸ਼ਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਮੋਬਾਈਲ ਬੱਸ ਹਸਪਤਾਲ ਨੇ 118 ਮਰੀਜ਼ਾ ਦਾ ਕੀਤਾ ਨਿਰਿਖਣ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਆਰੰਭ ਕੀਤੇ ਗਏ ਮੋਬਾਈਲ ਬੱਸ ਹਸਪਤਾਲ ਨੇ ਪਿੰਡ ਮਾਂਗਾ ਵਿਖੇ ਮੈਡੀਕਲ ਸੇਵਾਵਾਂ ਦੇਣ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਘੋਗਰਾ, 20 ਸਤੰਬਰ (ਆਰ. ਐੱਸ. ਸਲਾਰੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਪੀ. ਐੱਸ. ਪੀ. ਸੀ. ਐੱਲ.) ਵਧੀਕ ਨਿਗਰਾਨ ਇੰਜ.ਸੰਚਾਲਨ ਮੰਡਲ ਦਸੂਹਾ ਇੰਜ. ਜਸਵੰਤ ਸਿੰਘ ਪਾਬਲਾ, ਸਹਾਇਕ ਕਾਰਜਕਾਰੀ ਇੰਜ.ਉਪ ਮੰਡਲ ਅਫ਼ਸਰ ਘੋਗਰਾ ਇੰਜ.ਚਤੁਰ ਸਿੰਘ ਨੇ ਉਪ ਮੰਡਲ ਘੋਗਰਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)-ਇੱਥੇ ਕਿਸਾਨ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਤੇ ਜਮਹੂਰੀ ਕਿਸਾਨ ਸਭਾ ਦੀ ਸਾਂਝੀ ਮੀਟਿੰਗ ਸਤਨਾਮ ਸਿੰਘ ਬੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਖੈਰੜ-ਅੱਛਰਵਾਲ ਵਿਖੇ ਸਰਾਧਾਂ ਦਾ ਮੇਲਾ 25 ਨੂੰ

ਕੋਟਫ਼ਤੂਹੀ, 20 ਸਤੰਬਰ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਬਿਸ਼ਨ ਦਾਸ ਦੇ ਧਾਰਮਿਕ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ 6ਵੇਂ ਸਰਾਧ 'ਤੇ ਬਾਬਾ ਬਿਸ਼ਨ ਦਾਸ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਵੁਸ਼ੂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ) ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਮਾਤਾ ਸਾਹਿਬ ਕੌਰ ਡੀ. ਏ. ਵੀ. ਬੋਰਡਿੰਗ ਸਕੂਲ, ਕੋਟਲੀ ਜੰਡ, ਉੜਮੁੜ ਵਿਖੇ ਹੋਈ ਦਸਵੀ ਜੂਨੀਅਰ ਤੇ ਸੀਨੀਅਰ ਲੜਕੇ ਤੇ ਲੜਕੀਆਂ ਦੀ ਵਸੂ ਚੈਂਪੀਅਨਸ਼ਿਪ 'ਚ ਸ਼ਾਨਦਾਰ ...

ਪੂਰੀ ਖ਼ਬਰ »

ਜਦੋਂ ਮਾਸਟਰ ਦੀ ਹੋਈ ਛਿੱਤਰ ਪਰੇਡ

ਹਾਜੀਪੁਰ, 20 ਸਤੰਬਰ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਸਰਕਾਰੀ ਸੀਨੀਅਰ ਕੰਨਿਆ ਸਕੂਲ ਦੇ ਇਕ ਅਧਿਆਪਕ ਦੀ ਅੱਜ ਸਕੂਲ ਵਿਚ ਹੀ ਛਿੱਤਰ ਪਰੇਡ ਕੀਤੀ ਗਈ | ਜਾਣਕਾਰੀ ਅਨੁਸਾਰ ਉਕਤ ਸਕੂਲ ਦੇ ਐੱਸ. ਐੱਲ. ਏ. ਵਲੋਂ ਕੁੱਝ ਦਿਨ ਪਹਿਲਾਂ ਉਕਤ ਸਕੂਲ ਵਿਚ ਪੜ੍ਹਦੀ ਇਕ ਬੱਚੀ ...

ਪੂਰੀ ਖ਼ਬਰ »

ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ. ਐੱਸ.ਏ. ਵਲੋਂ ਮਾ. ਸੁਨਿੰਦਰਪਾਲ ਸਿੰਘ ਦਾ ਸਨਮਾਨ

ਬੁੱਲ੍ਹੋਵਾਲ, 20 ਸਤੰਬਰ (ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਮੁਰਾਦਪੁਰ ਨਰਿਆਲ ਦੇ ਈ.ਟੀ.ਟੀ ਅਧਿਆਪਕ ਸੁਨਿੰਦਰਪਾਲ ਸਿੰਘ ਨੂੰ ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ. ਐੱਸ. ਏ., ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪੰਜਾਬ ਟੀਚਰ ਆਫ਼ ਦਾ ਯੀਅਰ ਐਵਾਰਡ 2020 ਦਾ ਪ੍ਰਸੰਸਾ ਪੱਤਰ ਦਿੱਤਾ ਗਿਆ | ਇਹ ਸਨਮਾਨ ਦੇਣ ਲਈ ਸਰਬਜੀਤ ਸਿੰਘ ਕੋਆਰਡੀਨੇਟਰ ਖ਼ਾਲਸਾ ਗਲੋਬਲ ਰੀਚ ਫਾੳਾੂਡੇਸ਼ਨ ਯੂ.ਐੱਸ.ਏ, ਰਜਿੰਦਰਮੋਹਨ ਸਿੰਘ ਸਕੱਤਰ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਤੇ ਹਰਪ੍ਰੀਤ ਕੌਰ ਪਿੰ੍ਰਸੀਪਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਅੰਮਿ੍ਤਸਰ ਵਲੋਂ ਸੂਬਾ ਪੱਧਰੀ ਪ੍ਰਸੰਸਾ (ਸਨਮਾਨ) ਪੱਤਰ, ਦੁਸ਼ਾਲਾ ਤੇ 15 ਹਜ਼ਾਰ ਰੁਪਏ ਰਾਸ਼ੀ ਦਾ ਚੈੱਕ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਭਾਕਿਯੂ (ਕਾਦੀਆਂ) ਵਲੋਂ ਲੱਕੜ ਮੰਡੀ ਐਸੋਸੀਏਸ਼ਨ ਨਾਲ ਮੀਟਿੰਗ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਵਰਨ ਸਿੰਘ ਧੁੱਗਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਨੀਅਨ ਦੇ ਵਿੱਤ ਸਕੱਤਰ ਸਰਪੰਚ ਪਰਵਿੰਦਰ ਸਿੰਘ ਸੱਜਣ, ਮੀਤ ਪ੍ਰਧਾਨ ਸਰਪੰਚ ਇਕਬਾਲ ਸਿੰਘ, ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਦੁਖੀ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਦਵਿੰਦਰ ਸਿੰਘ ਥਿੰਦ ਨੇ ਸ਼ਹਿਰ ਦੀ ਹੱਦ ਅੰਦਰ ਲੱਗੇ ਗੰਦਗੀ ਦੇ ਢੇਰਾਂ ਤੇ ਪਿੱਪਲਾਂਵਾਲਾ ਡੰਪ ਸਥਾਨ 'ਤੇ ਸੋਲਿਡ ਬੇਸਟ ਰੂਲਜ ਦੇ ਨਿਯਮਾਂ ਦੀ ਹੋ ਰਹੀ ਅਣਦੇਖੀ ਕਾਰਨ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਦਿਵਸ ਮੌਕੇ ਮਰੀਜ਼ਾਂ ਨੂੰ ਖਾਣ-ਪੀਣ ਸਮੱਗਰੀ ਵੰਡੀ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਭਾਈ ਘਨੱ੍ਹਈਆ ਜੀ ਸੇਵਾ ਦਿਵਸ ਈ.ਅੱੈਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਡਾ: ਗੁਰਬਖ਼ਸ਼ ਸਿੰਘ ਐੱਸ.ਐੱਮ.ਓ. ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ 'ਚ ਸਮਾਜ ਸੇਵੀ ਪ੍ਰੋ: ਬਹਾਦਰ ਸਿੰਘ ਸੁਨੇਤ, ਗੁਰਪ੍ਰੀਤ ਸਿੰਘ, ਜਤਿੰਦਰ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਮਿਲਕ ਪਲਾਂਟ ਯੂਥ ਐਂਡ ਸਪੋਰਟਸ ਕਲੱਬ ਅੱਜੋਵਾਲ, ਵਲੋਂ ਦੂਸਰਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ 22 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਾਂਗਰਸ ਨੇ ਚੰਨੀ ਨੂੰ ਡੰਗ ਟਪਾਊ ਨੀਤੀ ਤਹਿਤ ਮੁੱਖ ਮੰਤਰੀ ਬਣਾਇਆ- ਪ੍ਰੋ: ਹਰਬੰਸ ਸਿੰਘ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਨਜ਼ਦੀਕ ਦੇਖ ਕੇ ਵੱਖ-ਵੱਖ ਰਾਜਸੀ ਪਾਰਟੀਆਂ ਜਾਤੀਵਾਦ ਨੂੰ ਬੜ੍ਹਾਵਾ ਦੇ ਕੇ ਖ਼ਾਸ ਕਰਕੇ ਦਲਿਤ ਵੋਟ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਇਸੇ ਤਹਿਤ ਕਾਂਗਰਸ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX