ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  11 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  17 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ ਕੇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 2 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 2 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 3 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 4 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 4 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 4 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 5 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 6 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 6 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯੂਨੀਵਰਸਿਟੀ 'ਚ ਸ਼ਾਂਤੀਪੂਰਨ ਮਾਹੌਲ ਲਈ ਮਾਰਚ

ਚੰਡੀਗੜ੍ਹ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅੱਜ ਸ਼ਾਮੀ ਯੂਨੀਵਰਸਿਟੀ ਵਿਚ ਸ਼ਾਂਤੀਪੂਰਨ ਤੇ ਅਹਿੰਸਕ ਮਾਹੌਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰਾਂ, ਵਿਦਿਆਰਥੀ ਜਥੇਬੰਦੀਆਂ ਦੇ ਨੇਤਾਵਾਂ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਫ਼ਰੀਦਾਬਾਦ ਤੇ ਪਾਣੀਪਤ 'ਚ 24, ਸੋਨੀਪਤ 'ਚ 25 ਤੇ ਕਰਨਾਲ 'ਚ 26 ਨੂੰ ਐਕਸਪੋਰਟਰਸ ਕਨਕਲੇਵ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਉਦਯੋਗ ਤੇ ਵਪਾਰ ਵਿਭਾਗ ਵਲੋਂ ਆਜ਼ਾਦੀ ਦਾ ਅਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਜਿਥੇ ਸੂਬੇ ਤੋਂ ਨਿਰਯਾਤ ਕੀਤੇ ਜਾਣ ਵਾਲੇ ਉਤਪਾਦਾਂ 'ਤੇ ਪ੍ਰਦਰਸ਼ਨੀ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਥੇ ਛੋਟੇ ...

ਪੂਰੀ ਖ਼ਬਰ »

ਹਰਿਆਣਾ ਨੇ ਤਾਲਾਬੰਦੀ ਵਧਾਈ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ 20 ਸਤੰਬਰ ਤੋਂ 4 ਅਕਤੂਬਰ ਤੱਕ ਤਾਲਾਬੰਦੀ ਦਾ ਸਮਾਂ ਵਧਾ ਦਿੱਤਾ ਹੈ | ਇਸ ਬਾਰੇ ਦੇਰ ਰਾਤ ਚੀਫ਼ ਸੈਕਟਰੀ ਨੇ ਬਕਾਇਦਾ ਆਦੇਸ਼ ਜਾਰੀ ਕਰ ਦਿੱਤੇ ਹਨ | ਪਹਿਲਾਂ ਵਾਲੀਆਂ ਸਾਰੀਆਂ ਸ਼ਰਤਾਂ ਕਾਇਮ ਹਨ | ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ 19 ਸਾਲਾ ਲੜਕੇ ਦੀ ਮੌਤ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਨੀਮਾਜਰਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ 19 ਸਾਲਾਂ ਦੇ ਲੜਕੇ ਦੀ ਮੌਤ ਹੋ ਗਈ | ਮਿਤਕ ਲੜਕੇ ਦੀ ਪਛਾਣ ਸੁਹੇਲ ਵਜੋਂ ਹੋਈ ਹੈ, ਜੋ ਮੜੀ ਵਾਲਾ ਟਾਊਨ ਮਨੀਮਾਜਰਾ ਦਾ ਰਹਿਣ ਵਾਲਾ ਸੀ | ਜਾਣਕਾਰੀ ਅਨੁਸਾਰ ਪੁਲਿਸ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਲੋਕਾਂ ਦੀ ਵੋਟਰ ਕਾਰਡ ਸਬੰਧੀ ਤਰੁੱਟੀਆਂ ਦੂਰ ਕਰਨ ਲਈ ਕੀਤੀ ਪਹਿਲ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਐਸ. ਡੀ. ਐਮ. (ਈ)- ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਯੂ. ਟੀ. ਚੰਡੀਗੜ੍ਹ ਵਲੋਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ | ਮੁਹਿੰਮ ਤਹਿਤ ...

ਪੂਰੀ ਖ਼ਬਰ »

ਝੀਲ ਨੇੜੇ ਵਾਹਨਾਂ ਦੀ ਆਵਾਜਾਈ ਦੋ ਵਜੇ ਤੋਂ ਰਹੇਗੀ ਬੰਦ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਭਾਰਤੀ ਹਵਾਈ ਸੈਨਾ ਵਲੋਂ ਸੁਖਨਾ ਝੀਲ 'ਤੇ 22 ਸਤੰਬਰ ਨੂੰ ਕੀਤੇ ਜਾ ਰਹੇ ਏਅਰ ਸੋਅ ਦੀ ਰਿਹਰਸਲ 21 ਸਤੰਬਰ ਨੂੰ ਕੀਤੀ ਜਾਵੇਗੀ ਜਿਸ ਲਈ ਸੁਖਨਾ ਝੀਲ ਦੇ ਨੇੜੇ ਦੀਆਂ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਦੁਪਹਿਰ 2 ਵਜੇ ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 7 ਨਵੇਂ ਮਾਮਲੇ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਠੀਕ ਹੋਣ ਤੋਂ ਬਾਅਦ 3 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ | ਅੱਜ ਆਏ ਕੋਰੋਨਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਐਸ. ਸੀ ਸਕਾਲਰਸ਼ਿਪ ਘੁਟਾਲਾ ਮਾਮਲੇ 'ਚ ਧਰਮਸੋਤ ਨੂੰ ਗਿ੍ਫ਼ਤਾਰ ਕਰਨ-ਅਕਾਲੀ ਦਲ

ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕੀਤੀ ਕਿ ਉਹ ਤੇਜ਼ੀ ਨਾਲ ਚੱਲਦਿਆਂ ਦੋ ਲੱਖ ਐਸ. ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਆ ਬਣਾਉਣ ਲਈ ਐਸ. ਸੀ. ਸਕਾਲਰਸ਼ਿਪ ਘੁਟਾਲੇ 'ਚ ਸਾਬਕਾ ਸਮਾਜ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਐਸ. ਜੀ. ਜੀ. ਐਸ. ਕਾਲਜ ਦੇ ਸਾਬਕਾ ਵਿਦਿਆਰਥੀ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਨੂੰ ਕਾਲਜ ਦੇ ਸਾਬਕਾ ਵਿਦਿਆਰਥੀ ਸ. ਚਰਨਜੀਤ ਸਿੰਘ ਚੰਨੀ ਦੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਯੁਕਤੀ 'ਤੇ ਬਹੁਤ ਮਾਣ ਹੈ | ਉਨ੍ਹਾਂ ਨੇ 1984 'ਚ ਕਾਲਜ ਤੋਂ ਆਰਟਸ ਵਿਚ ਆਪਣੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਉਪਰੰਤ ਚਰਿੱਤਰ ਪ੍ਰਮਾਣ ਸਰਟੀਫਿਕੇਟ ਦਿੱਤੇ

ਚੰਡੀਗੜ੍ਹ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿਚਲੇ ਪਿਛਲੇ ਕੁਝ ਦਿਨਾਂ ਤੋਂ ਕਾਲਜ ਵਲੋਂ ਚਰਿੱਤਰ ਸਰਟੀਫਿਕੇਟ ਨਾ ਦੇਣ ਕਰਕੇ ਵਿਦਿਆਰਥੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਜਿਸ ਕਰਕੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਡਿਊਟੀ ਮਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਕਲੱਬ ਮਾਲਕਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਨਾਈਟ ਕਲੱਬਾਂ ਵਲੋਂ ਕੀਤੀ ਜਾ ਰਹੀ ਮਨਮਾਨੀ ਖ਼ਿਲਾਫ਼ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਤੈਅ ਸਮੇਂ ਦੇ ਬਾਅਦ ਕਲੱਬ ਖੋਲ੍ਹਣ ਤੇ ਕਲੱਬ ਅੰਦਰ ਹੁੱਕਾ ਪਰੋਸਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਸਵਿਮਿੰਗ ਪੂਲ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-29 'ਚ ਪੈਂਦੇ ਇਕ ਸਵਿਮਿੰਗ ਪੂਲ 'ਚ ਡੁੱਬਣ ਕਾਰਨ 35 ਸਾਲਾ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਸਮੇਂ ਮਿ੍ਤਕ ਦੇ ਦੋਸਤ ਤੇ ਕੁਝ ਹੋਰ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਉਸ ਨੂੰ ਪਾਣੀ 'ਚੋਂ ਕੱਢ ਕੇ ਹਸਪਤਾਲ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਵਲੋਂ ਦਰੱਖਤ ਕੱਟ ਕੇ ਵੇਚਣ ਦੇ ਮਾਮਲੇ 'ਚ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ, 20 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਐਚ. ਸੀ. ਅਰੋੜਾ ਵਲੋਂ ਦਾਇਰ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਰੂਪਨਗਰ ਤੇ ਹੁਸ਼ਿਆਰਪੁਰ 'ਚ ਪੈਂਦੀਆਂ ਤਿੰਨ ਗ੍ਰਾਮ ਪੰਚਾਇਤਾਂ 'ਚ ਲੱਗੇ ਦਰੱਖਤਾਂ ਨੂੰ ਹਾਈਕੋਰਟ ਮਨਜ਼ੂਰੀ ਤੋਂ ਬਗੈਰ ਕੱਟਣ 'ਤੇ ਰੋਕ ਲਗਾ ਦਿੱਤੀ ਹੈ | ਇਹ ਗ੍ਰਾਮ ਪੰਚਾਇਤਾਂ ਜ਼ਿਲ੍ਹਾ ਰੂਪਨਗਰ ਦੀ ਸਬੋਰ (ਬਲਾਕ-ਨੂਰਪੁਰ ਬੇਦੀ), ਜਟੋਲੀ (ਨੂਰਪੁਰ ਬੇਦੀ ਬਲੋਕ) ਤੇ ਡੁਲਮੀਵਾਲ (ਬਲੋਕ ਦਸੂਹਾ), ਜ਼ਿਲ੍ਹਾ ਹੁਸ਼ਿਆਰਪੁਰ 'ਚ ਹਨ | ਪਟੀਸ਼ਨ ਦਾਇਰ ਕਰਦਿਆਂ ਦੱਸਿਆ ਗਿਆ ਕਿ ਇਨ੍ਹਾਂ ਗ੍ਰਾਮ ਪੰਚਾਇਤਾਂ ਵਲੋਂ ਨੋਟਿਸ ਕੱਢ ਕੇ 5375 ਖੇਰ ਦੇ, 2703 ਖੇਰ ਦੇ ਤੇ 198 ਹੋਰ ਦਰੱਖਤਾਂ ਦੀ ਨਿਲਾਮੀ ਦਾ ਐਲਾਨ ਕੀਤਾ ਗਿਆ ਸੀ | ਪਹਿਲੇ ਦੋ ਮਾਮਲਿਆਂ 'ਚ ਨਿਲਾਮੀ 22 ਸਤੰਬਰ ਨੂੰ ਰੱਖੀ ਗਈ ਹੈ ਜਦ ਕਿ ਤੀਜੇ ਮਾਮਲੇ 'ਚ 30 ਸਤੰਬਰ ਨੂੰ ਨਿਲਾਮੀ ਤੈਅ ਹੈ | ਦੋਸ਼ ਮੁਤਾਬਕ ਗ੍ਰਾਮ ਪੰਚਾਇਤਾਂ ਵਲੋਂ ਇਨ੍ਹਾਂ ਦਰੱਖਤਾਂ ਨੂੰ ਕੱਟ ਕੇ ਵੇਚਣ ਦੀ ਕਾਰਵਾਈ ਬਗੈਰ ਕਿਸੇ ਉਚਿੱਤਤਾ ਦੇ ਅਤੇ ਇਨ੍ਹਾਂ ਦੀ ਥਾਂ ਹੋਰ ਬੂਟੇ ਲਾਉਣ ਦੀ ਯੋਜਨਾ ਦੇ ਬਗੈਰ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਸਬੰਧਤ ਕਾਰਵਾਈ 'ਚ ਕੋਈ ਪਾਰਦਰਸ਼ਤਾ ਵੀ ਨਹੀਂ ਹੈ | ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਕਈ ਗ੍ਰਾਮ ਪੰਚਾਇਤਾਂ ਵਲੋਂ ਦਰੱਖਤ ਕੱਟੇ ਜਾਣ ਕਰਕੇ ਪੰਜਾਬ ਦਾ ਜੰਗਲਾਤ ਖੇਤਰ ਘੱਟ ਰਿਹਾ ਹੈ | ਇਨ੍ਹਾਂ ਮਾਮਲਿਆਂ 'ਚ ਸਰਕਾਰ ਤੇ ਸਬੰਧਤ ਅਫ਼ਸਰਾਂ ਨੂੰ ਨੋਟਿਸ ਜਾਰੀ ਕਰਦਿਆਂ ਹਾਈਕੋਰਟ ਨੇ ਆਦੇਸ਼ ਦਿੱਤੇ ਕਿ ਉਦੋਂ ਤਕ ਹਾਈਕੋਰਟ ਆਦੇਸ਼ਾਂ ਤੋਂ ਬਗੈਰ ਕੋਈ ਦਰੱਖਤ ਨਾ ਕੱਟਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਉਪ ਰਾਸ਼ਟਰਪਤੀ ਵਲੋਂ ਸਰ ਛੋਟੂ ਰਾਮ ਰਾਈਟਿੰਗਸ ਐਂਡ ਸਪੀਚੇਜ ਦੇ ਪੰਜ ਭਾਗਾਂ ਦੀ ਘੁੰਡ ਚੁਕਾਈ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਭਾਰਤ ਦੇ ਉਪ ਰਾਸ਼ਟਰਪਤੀ ਐਮ. ਵੇਂਕੈਯਾ ਨਾਇਡੂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਐਤਵਾਰ ਨੂੰ ਦੀਨਬੰਧੂ ਸਰ ਛੋਟੂ ਰਾਮ ਦੇ ਜੀਵਨ, ਕੰਮਾਂ ਤੇ ਸਿਧਾਂਤਾਂ 'ਤੇ ਆਧਾਰਿਤ ਸਰ ਛੋਟੂ ਰਾਮ ਰਾਈਟਿੰਗਸ ਐਂਡ ...

ਪੂਰੀ ਖ਼ਬਰ »

ਪੈਰਾਲੰਪਿਕ 'ਚ ਹਰਿਆਣਾ ਦੇ ਤਗਮਾ ਜੇਤੂ ਅਤੇ ਹੋਰ ਖਿਡਾਰੀ ਉੱਪ ਰਾਸ਼ਟਰਪਤੀ ਵਲੋਂ ਸਨਮਾਨਿਤ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖਿਡਾਰੀਆਂ ਵਲੋਂ ਟੋਕਿਓ ਪੈਰਾਲੰਪਿਕ2020 'ਚ ਵਧੀਆ ਪ੍ਰਦਰਸ਼ਨ ਕਰਨ 'ਤੇ ਖਿਡਾਰੀਆਂ ਨੂੰ ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੀ ਬੱਸਾਂ 'ਚ ਡਰਾਈਵਰ-ਕੰਡਕਟਰਾਂ ਵਲੋਂ ਬੀੜੀਆਂ ਫੂਕਣ ਦੇ 7 ਕੇਸਾਂ ਨੂੰ ਖਪਤਕਾਰ ਕਮਿਸ਼ਨ ਨੇ ਕੀਤਾ ਮਨਜ਼ੂਰ

ਚੰਡੀਗੜ੍ਹ, 20 ਸਤੰਬਰ (ਬਿ੍ਜੇਂਦਰ ਗੌੜ)-ਹਰਿਆਣਾ ਰੋਡਵੇਜ਼ ਦੀਆਂ ਬੱਸਾਂ 'ਚ ਡਰਾਈਵਰ ਤੇ ਕੰਡਕਟਰਾਂ ਵਲੋਂ ਬੀੜੀਆਂ ਪੀਣ ਨੂੰ ਸਿਹਤ ਪ੍ਰਤੀ ਖ਼ਤਰਾ ਦੱਸਦਿਆਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਦਾਇਰ 7 ਕੇਸਾਂ ਨੂੰ ਖਪਤਕਾਰ ਫੋਰਮ ਵਲੋਂ ਰੱਦ ਕਰਨ ਦੇ ਫ਼ੈਸਲੇ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਖੰਭੇ ਨਾਲ ਟਕਰਾਈ, ਚਾਲਕ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਖੈਰਪੁਰ)-ਪਿੰਡ ਹੁਸ਼ਿਆਰਪੁਰ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਸੰਤੁਲਨ ਵਿਗੜਨ ਕਾਰਨ ਖੰਭੇ ਨਾਲ ਜਾ ਟਕਰਾਈ | ਹਾਦਸੇ ਵਿਚ ਡਰਾਈਵਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਇਹ ਕਾਰ ਚੰਡੀਗੜ੍ਹ ਤੋਂ ਬੱਦੀ ਵੱਲ ਜਾ ਰਹੀ ਸੀ | ਗੱਡੀ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਇਕੱਤਰਤਾ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਮਾਸਿਕ ਇਕੱਤਰਤਾ ਸਥਾਨਕ ਫੇਜ਼-3ਏ ਵਿਚਲੇ ਖ਼ਾਲਸਾ ਕਾਲਜ ਵਿਖੇ ਸ੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਦੀ ਸ਼ੁਰੂਆਤ ਮੌਕੇ ਸਵੈਰਾਜ ਸੰਧੂ ਵਲੋਂ ਕਹਾਣੀ 'ਸੀਤ ...

ਪੂਰੀ ਖ਼ਬਰ »

ਗਿੱਲ ਨੇ ਦਿੱਤੀ ਚੰਨੀ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ

ਖਰੜ, 20 ਸਤੰਬਰ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਉਮੀਦਵਾਰ ਤੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਹੈ | ਇਸ ਸਬੰਧੀ ਗਿੱਲ ਨੇ ਕਿਹਾ ਕਿ ਖਰੜ ਸ਼ਹਿਰ ਦੇ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਪੰਜਾਬ ਵਲੋਂ ਸੂਬਾ ਪੱਧਰੀ ਧਰਨਾ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਪੰਜਾਬ ਵਲੋਂ ਉਸਾਰੀ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਉਸਾਰੀ ਕਿਰਤੀ ਭਵਨ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਪੰਜਾਬ ਭਰ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੰਚਕੂਲਾ, 20 ਸਤੰਬਰ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ-19 ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਗਸ਼ਤ ਦੌਰਾਨ ਸੈਕਟਰ-15 ਤੋਂ ਮਨੂੰ ਨਾਂਅ ਦੇ ਇਕ ਨਸ਼ਾ ਤਸਕਰ ਨੂੰ ...

ਪੂਰੀ ਖ਼ਬਰ »

ਆਈ. ਟੀ. ਆਈ. ਦੀ 27 ਟਰੇਡ 'ਚ ਦਾਖਲਾ ਲੈਣ 'ਤੇ ਮਹਿਲਾਵਾਂ ਨੂੰ ਮਿਲੇਗੀ 500 ਰੁਪਏ ਮਹੀਨੇ ਦੀ ਰਕਮ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਆਈ. ਟੀ. ਆਈ. ਦੀ 27 ਇੰਜੀਨੀਅਰਿੰਗ ਟਰੇਡ 'ਚ ਦਾਖਲਾ ਲੈਣ ਤੇ ਮਹਿਲਾ ਸਿਖਲਾਈਕਰਤਾ ਨੂੰ 500 ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਮਾਮਲਾ ਖ਼ਾਲਿਸਤਾਨ ਨਾਲ ਸਬਿੰਧਤ ਸਮੱਗਰੀ ਮਿਲਣ ਦਾ

ਗੁੱਗੂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਬਾਕੀ ਸਾਥੀ ਨਿਆਇਕ ਹਿਰਾਸਤ 'ਚ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਖ਼ਾਲਿਸਤਾਨ ਨਾਲ ਸਬੰਧਿਤ ਸਮੱਗਰੀ ਮਿਲਣ ਦੇ ਮਾਮਲੇ 'ਚ ਗਿ੍ਫ਼ਤਾਰ ਗੁਰਵਿੰਦਰ ਸਿੰਘ ਗੁੱਗੂ ਵਾਸੀ ਰਾਮਪੁਰ (ਖੰਨਾ), ਜਗਵਿੰਦਰ ਸਿੰਘ ਤੇ ਸੁਖਦੇਵ ਸਿੰਘ ਦੋਵੇਂ ਵਾਸੀ ਮੋਰਿੰਡਾ ਜ਼ਿਲ੍ਹਾ ਰੂਪਨਗਰ ਨੂੰ ...

ਪੂਰੀ ਖ਼ਬਰ »

ਸੰਯੁਕਤ ਕਾਂਗਰਸ ਮੋਰਚਾ ਹਲਕਾ ਡੇਰਾਬੱਸੀ ਵਲੋਂ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਵੰਡੇ ਲੱਡੂ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-ਸੰਯੁਕਤ ਕਾਂਗਰਸ ਮੋਰਚਾ ਹਲਕਾ ਡੇਰਾਬੱਸੀ ਵਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ ਗਏ | ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਤੇ ਓ. ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਬਲਟਾਣਾ ਪੁਲਿਸ ਨੇ ਇਕ 17 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਾਜ ਕੁਮਾਰ ਵਾਸੀ ਫੈਦਾਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਕੁਰਾਲੀ ਸਰਕਲ (ਸ਼ਹਿਰੀ) ਦੇ ਅਹੁਦੇਦਾਰਾਂ ਦੀ ਚੋਣ

ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)-ਇਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇਕ ਮੀਟਿੰਗ ਸਾਬਕਾ ਵਿਧਾਇਕ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਉਜਾਗਰ ਸਿੰਘ ਬਡਾਲੀ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸ਼ਹਿਰ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦੇ ...

ਪੂਰੀ ਖ਼ਬਰ »

ਐੱਲ. ਜੀ. ਵਲੋਂ ਮੋਹਾਲੀ 'ਚ ਬੈੱਸਟ ਸ਼ਾਪ ਦਾ ਆਰੰਭ ਗਾਹਕਾਂ ਨੂੰ ਹੁਣ ਮਿਲੇਗਾ ਬਰਾਂਡ ਦਾ ਨਵਾਂ ਅਨੁਭਵ

ਐੱਸ. ਏ. ਐੱਸ. ਨਗਰ, 20 ਸਤੰਬਰ (ਅ. ਬ.)-ਐੱਲ. ਜੀ. ਇਲੈਕਟ੍ਰਾਨਿਕਸ ਨੇ ਮੋਹਾਲੀ ਸ਼ਹਿਰ 'ਚ ਨਵੀਂ ਬੈੱਸਟ ਸ਼ਾਪ ਖੋਲ੍ਹੀ ਹੈ | ਇਹ ਸ਼ਾਪ ਮਾਡਰਨ ਸੇਲਜ਼ ਐੱਸ. ਸੀ. ਓ. 526, ਸੈਕਟਰ 70 ਮੋਹਾਲੀ 'ਚ ਸਥਿਤ ਹੈ | ਨਵੀਂ ਬੈੱਸਟ ਸ਼ਾਪ ਨੂੰ ਦੇਸ਼ 'ਚ ਖੁਦਰਾ ਪ੍ਰਵੇਸ਼ ਦੀ ਮੌਜੂਦਾ ...

ਪੂਰੀ ਖ਼ਬਰ »

50 ਦੇ ਕਰੀਬ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਰੜ, 20 ਸਤੰਬਰ (ਜੰਡਪੁਰੀ)-ਸਥਾਨਕ ਵਾ. ਨੰ. 6 ਦੇ ਕੌਂਸਲਰ ਰਜਿੰਦਰ ਸਿੰਘ ਨੰਬਰਦਾਰ ਤੇ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਗਗਨਦੀਪ ਸਿੰਘ ਦੇ ਨਾਲ ਆਏ 50 ਦੇ ਕਰੀਬ ਪਰਿਵਾਰ ਕਾਂਗਰਸ ਤੇ 'ਆਪ' ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਤੋਂ ਇਲਾਵਾ ਲਵ-ਕੁਸ਼ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ 26 ਨੂੰ

ਐੱਸ. ਏ. ਐੱਸ. ਨਗਰ, 20 ਸਤੰਬਰ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਉਣ ਵਾਲੀ 26 ਸਤੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ | ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਪੰਜਾਬ ਵਕਫ਼ ਬੋਰਡ ਦਾ ਚੇਅਰਮੈਨ ਤੇ ਸਮੁੱਚੇ ਮੈਂਬਰ ਪੰਜਾਬੀ ਮੁਸਲਮਾਨਾਂ ਨੂੰ ਲਗਾਇਆ ਜਾਵੇ-ਡਾ: ਹੁਸੈਨ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਡਾ. ਅਨਵਰ ਹੁਸੈਨ ਚੇਅਰਮੈਨ ਘੱਟ ਗਿਣਤੀਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਦਾ ਹੀ ਪੰਜਾਬ ਦੇ ਭਲੇ ਲਈ ਕੰਮ ਕਰਨਗੇ ਤੇ ...

ਪੂਰੀ ਖ਼ਬਰ »

ਕਲਯੁੱਗੀ ਮਾਂ ਨੇ ਪੈਸੇ ਪਿੱਛੇ ਕਰਵਾਇਆ ਨਾਬਾਲਗ ਧੀ ਦਾ ਜਬਰ-ਜਨਾਹ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਬਠਿੰਡਾ ਦੀ ਇਕ ਨਾਬਾਲਗ ਬੱਚੀ ਦੀ ਸ਼ਿਕਾਇਤ 'ਤੇ ਉਸ ਦੀ ਮਾਂ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੀੜਤ ਲੜਕੀ ਦਾ ਦੋਸ਼ ਹੈ ਕਿ ਉਸ ਦੀ ਮਾਂ ...

ਪੂਰੀ ਖ਼ਬਰ »

ਰਣਜੀਤ ਕੌਰ ਨੂੰ ਰਾਮਗੜ੍ਹੀਆ ਕੋਆਪਰੋਟਿਵ ਬੈਂਕ ਲਿਮਟਿਡ ਦੀ ਪਹਿਲੀ ਮਹਿਲਾ ਚੇਅਰਮੈਨ ਚੁਣੇ ਜਾਣ 'ਤੇ ਵਧਾਈ

ਐੱਸ. ਏ. ਐੱਸ. ਨਗਰ, 20 ਸਤੰਬਰ (ਅ.ਬ.)-ਆਲ ਇੰਡੀਆ ਰਾਮਗੜ੍ਹੀਆ ਬੋਰਡ ਦੇ ਜਨਰਲ ਸਕੱਤਰ ਬਲਜੀਤ ਸਿੰਘ ਤੇ ਪ੍ਰੈੱਸ ਸਕੱਤਰ ਮਨਮੋਹਨ ਸਿੰਘ (ਅੰਡਰ ਸੈਕਟਰੀ ਪੀਐਸਪੀਸੀਐਲ) ਨੇ ਸ੍ਰੀਮਤੀ ਰਣਜੀਤ ਕੌਰ ਨੂੰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਲਿਮਟਿਡ ਦੀ ਪਹਿਲੀ ਮਹਿਲਾ ...

ਪੂਰੀ ਖ਼ਬਰ »

ਪਾਰਟੀ 'ਚ ਆਈ ਔਰਤ ਦਾ ਪਰਸ ਚੋਰੀ

ਮਾਜਰੀ, 20 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੇ ਦਸਮੇਸ਼ ਨਗਰ ਸਥਿਤ ਢਿੱਲੋਂ ਫਾਰਮ ਵਿਖੇ ਚੱਲ ਰਹੀ ਵਿਆਹ ਦੀ ਪਾਰਟੀ 'ਚੋਂ ਇਕ ਔਰਤ ਦਾ ਪਰਸ ਚੋਰੀ ਹੋ ਗਿਆ | ਇਸ ਸਬੰਧੀ ਦਿਨੇਸ਼ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਪਿੰਡ ਸੂਰੀ ਕਾਂਗੜਾ (ਹਿਮਾਚਲ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਸ੍ਰੀਚੰਦ ਉਦਾਸੀਨ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਉਦਾਸੀਨ ਦਾ 527ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਲੋਹਗੜ੍ਹ ਪਿੰਡ ਦੀ ਵਸਨੀਕ ਇਕ ਪ੍ਰਵਾਸੀ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਉਸ ਦੇ ਹੀ ਰਿਸ਼ਤੇਦਾਰ ਖ਼ਿਲਾਫ਼ ਉਸ ਦੀ ਪਤਨੀ ਨਾਲ ਕਥਿਤ ਰੂਪ 'ਚ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਫੇਜ਼-7 ਵਿਚਲੇ ਸ਼ੋਅਰੂਮਾਂ ਦੇ ਪਾਣੀ ਦੇ ਮੀਟਰ ਚੋਰੀ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ 'ਚ ਚੋਰੀ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਚੋਰਾਂ ਵਲੋਂ ਸਥਾਨਕ ਫੇਜ਼-7 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਦੇ ਪਾਣੀ ਦੇ ਮੀਟਰ ਤੇ ਟੈਂਕੀਆਂ ਦੇ ਬਾਲ ਕੋਕ ਚੋਰੀ ਕਰ ਲਏ ਗਏ | ...

ਪੂਰੀ ਖ਼ਬਰ »

ਫੇਜ਼-6 ਵਿਚਲੇ ਪਾਰਕ ਨੰ. 23 ਦੀ ਸਾਂਭ-ਸੰਭਾਲ ਦਾ ਕੰਮ ਬਾਬਾ ਬੰਦਾ ਸਿੰਘ ਬਹਾਦਰ ਗਤਕਾ ਸੁਸਾਇਟੀ ਨੂੰ ਸੌਂਪਿਆ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਯੂਥ ਕਾਂਗਰਸ ਮੁਹਾਲੀ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਵਲੋਂ ਸਥਾਨਕ ਫੇਜ਼-6 ਵਿਚਲੇ ਪਾਰਕ ਨੰ. 23 ਦੀ ਸਾਂਭ-ਸੰਭਾਲ ਦਾ ਕੰਮ ਬਾਬਾ ਬੰਦਾ ਸਿੰਘ ਬਹਾਦਰ ਗਤਕਾ ਸੁਸਾਇਟੀ (ਰਜਿ.) ਨੂੰ ਸੌਂਪਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਕਰਜ਼ਾ ਮੁਆਫ਼ੀ ਦੇ ਵੰਡੇ ਪੱਤਰ

ਮਾਜਰੀ, 20 ਸਤੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਬੇਜ਼ਮੀਨੇ ਵਿਅਕਤੀਆਂ ਨੂੰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਬੀ. ਡੀ. ਪੀ. ਓ. ਦਫ਼ਤਰ ਬਲਾਕ ਮਾਜਰੀ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਕਰਜ਼ਾ ਮੁਆਫ਼ੀ ਦੇ ...

ਪੂਰੀ ਖ਼ਬਰ »

'ਆਪ' ਵਲੋਂ ਜਾਰੀ ਬਿਜਲੀ ਦੀ ਗਰੰਟੀ ਸਕੀਮ ਨੂੰ ਘਰ-ਘਰ ਪਹੁੰਚਾਵਾਂਗੇ-ਅਨਮੋਲ ਗਗਨ ਮਾਨ

ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਇੰਚਾਰਜ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਸੂਬੇ 'ਚ ਦਿੱਤੀ ਜਾਣ ਵਾਲੀ ਪਹਿਲੀ ਗਰੰਟੀ ਸਕੀਮ ਨੂੰ ਘਰ-ਘਰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਲਿਖਿਆ ਅਰਧ-ਸਰਕਾਰੀ ਪੱਤਰ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਜੀਤੀ ਸਿੱਧੂ ਨੇ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਤੇ ਕਮਿਸ਼ਨਰ ਨੂੰ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਤੋਂ ਮੁਹਾਲੀ ਨੂੰ ਆਉਂਦੀਆਂ ਸੜਕਾਂ 'ਤੇ ਮੁਹਾਲੀ ਦੀ ਹੱਦ ਨਾਲ ਲੱਗਦੀਆਂ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਕੌਸ਼ਲ ਨੂੰ ਪੁੱਛਗਿੱਛ ਲਈ ਲਿਆਂਦਾ ਗੁਰਦਾਸਪੁਰ ਜੇਲ੍ਹ 'ਚੋਂ, 2 ਦਿਨਾਂ ਦਾ ਮਿਲਿਆ ਰਿਮਾਂਡ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਗੈਂਗਸਟਰ ਕੌਸ਼ਲ ਗੁੜਗਾਓਾ ਨੂੰ ਗੁਰਦਾਸਪੁਰ ਜੇਲ੍ਹ 'ਚੋਂ ਪ੍ਰੋਡਕਸ਼ਨ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਿਖੇ ਜਾਗਰੂਕਤਾ ਸੈਮੀਨਾਰ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ ਐਨ. ਸੀ. ਸੀ. ਵਿੰਗ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਰੋਕਣ ਲਈ ਪ੍ਰਦੂਸ਼ਣ ਮੁਕਤ ਡਰਾਈਵ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਤੀਜੀ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਬਾਰ ਐਸੋਸੀਏਸ਼ਨ ਨੇ ਵੰਡੇ ਲੱਡੂ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਬਾਰ ਵਲੋਂ ਇਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਪ੍ਰਤਾਪ ਅਕਾਦਮੀ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਦੌੜ ਮੁਕਾਬਲੇ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪ੍ਰਤਾਪ ਅਕਾਦਮੀ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਸਬਾ ਲਾਲੜੂ ਦੇ ਖੇਡ ਸਟੇਡੀਅਮ 'ਚ ਦੌੜ ਮੁਕਾਬਲੇ ਕਰਵਾਏ ਗਏ | ਖੇਡ ਮੁਕਾਬਲਿਆਂ ਦਾ ਉਦਘਾਟਨ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਕੀਤਾ ਜਦ ਕਿ ਇਨਾਮ ਵੰਡਣ ਦੀ ਰਸਮ ਵਾ. ਨੰ. ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵਲੋਂ ਗੁਰੂ ਨਾਨਕ ਕਾਲੋਨੀ ਵਿਖੇ ਵੰਡੇ ਸੂਟ ਤੇ ਸਾੜੀਆਂ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਵਲੋਂ ਮੁਹਾਲੀ ਵਾਸੀਆਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਮਾਜ ਸੇਵਾ ਦੇ ਖੇਤਰ 'ਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਆਜ਼ਾਦ ਗਰੁੱਪ ਦੇ ਮੁਖੀ ਤੇ ਮੁਹਾਲੀ ਦੇ ਸਾਬਕਾ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤਾ ਜਾਗਰੂਕ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਸੁਚੱਜੀ ਵਰਤੋਂ ਕਰਨ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਡੇਰਾਬੱਸੀ ਵਲੋਂ ਪਿੰਡ ਜਲਾਲਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਬਲਾਕ ਖੇਤੀਬਾੜੀ ਅਫਸਰ ਨੇ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਮੁਹਾਲੀ ਵਿਖੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵੰਡੇ ਲੱਡੂ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਵਜੋਂ ਸਹੁੰ ਚੁਕਣ ਮੌਕੇ ਸਰਕਾਰੀ ਆਈ. ਟੀ. ਆਈ. (ਲੜਕੀਆਂ) ਮੁਹਾਲੀ ਵਿਖੇ ਸੰਸਥਾ ਦੇ ਪਿ੍ੰਸੀਪਲ ਤੇ ਆਈ. ਟੀ. ਆਈ. ਐਸ. ਸੀ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਘੜੂੰਆਂ ਕਾਨੂੰਨਗੋ ਸਰਕਲ ਦੇ ਸਰਪੰਚਾਂ-ਪੰਚਾਂ ਨੇ ਵੰਡੇ ਲੱਡੂ

ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤਹਿਤ ਪੈਂਦੇ ਘੜੂੰਆਂ ਕਾਨੂੰਨਗੋ ਸਰਕਲ ਦੇ ਸਰਪੰਚਾਂ-ਪੰਚਾਂ ਤੇ ਇਲਾਕਾ ਵਾਸੀਆਂ ਵਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੀ ਖੁਸ਼ੀ 'ਚ ਖਰੜ ਵਿਖੇ ਲੱਡੂ ਵੰਡੇ ...

ਪੂਰੀ ਖ਼ਬਰ »

ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ 'ਆਪ' 'ਚ ਹੋ ਰਹੇ ਹਨ ਸ਼ਾਮਿਲ-ਨਵਜੋਤ ਸੈਣੀ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਪਿੰਡ ਝਾਰਮੜੀ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸੈਣੀ ਨੇ ਕਿਹਾ ਕਿ ਹਲਕੇ ਦੇ ਲੋਕ ਦਿੱਲੀ ਵਿਖੇ 'ਆਪ' ਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ...

ਪੂਰੀ ਖ਼ਬਰ »

ਸਰਕਾਰ ਡੀ. ਏ. ਪੀ. ਖਾਦ ਦੀ ਕਿੱਲਤ ਜਲਦ ਦੂਰ ਕਰੇ-ਕਿਸਾਨ ਜਥੇਬੰਦੀਆਂ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਇਕ ਅਹਿਮ ਮੀਟਿੰਗ ਦੱਪਰ ਟੋਲ ਪਲਾਜ਼ਾ ਵਿਖੇ ਹੋਈ, ਜਿਸ 'ਚ ਡੀ. ਏ. ਪੀ. ਖਾਦ ਦੀ ਚੱਲ ਰਹੀ ਘਾਟ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ...

ਪੂਰੀ ਖ਼ਬਰ »

ਨਹੀਂ ਰਹੇ ਸੀਨੀਅਰ ਅਕਾਲੀ ਆਗੂ ਨਾਇਬ ਸਿੰਘ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਨਾਇਬ ਸਿੰਘ ਮੀਰਪੁਰਾ ਸਦੀਵੀ ਵਿਛੋੜਾ ਦੇ ਗਏ | 55 ਸਾਲਾ ਨਾਇਬ ਸਿੰਘ ਮੀਰਪੁਰਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ | ਨਾਇਬ ਸਿੰਘ ਦਾ ਅੰਤਿਮ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਸ਼ਹਿਰ ਵਾਸੀਆਂ ਨੇ ਲੱਡੂ ਵੰਡੇ

ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਵਜੋਂ ਅਹੁਦਾ ਸੰਭਾਲਣ ਦੀ ਖੁਸ਼ੀ 'ਚ ਸਮਾਜ ਸੇਵੀ ਪੰਕਜ ਚੱਢਾ ਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਦੀ ਰਹਿਨੁਮਾਈ ਹੇਠ ਕਾਂਗਰਸ ਸਮਰਥਕਾਂ ਵਲੋਂ ਖਰੜ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX