ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  1 day ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  1 day ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 day ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  1 day ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  1 day ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਮੋਗਾ

ਵਿਸ਼ਵ ਦੇ ਪਹਿਲੇ 'ਗੁਰੂ ਗ੍ਰੰਥ ਸਾਹਿਬ ਬਾਗ਼' ਦਾ ਉਦਘਾਟਨ

ਸਮਾਧ ਭਾਈ, 20 ਸਤੰਬਰ (ਰਾਜਵਿੰਦਰ ਰੌਂਤਾ)- ਵਿਸ਼ਵ ਵਿਆਪੀ ਈਕੋ ਸਿੱਖ ਤੇ ਪੈਟਲਸ ਵਲੋਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਗੁਰਦੁਆਰਾ ਗੁਰੂਸਰ ਸਾਹਿਬ ਨਾਲ ਲਗਾਏ ਗਏ ਪਹਿਲੇ ਵਿਸ਼ਵ ਪੱਧਰੀ ਗੁਰਬਾਣੀ ਆਧਾਰਿਤ ਬਾਗ਼ ਦਾ ਉਦਘਾਟਨ ਪੰਜ ਪਿਆਰਿਆਂ ਵਲੋਂ ਕੀਤਾ ਗਿਆ | ਭਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਐੱਸ.ਸੀ. ਵਿਦਿਆਰਥੀਆਂ ਲਈ ਡਾ: ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਕੀਤਾ ਸ਼ੁਰੂ- ਡੀ.ਸੀ.

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ, ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਦੌਰਾਨ ਪੰਜਾਬ ਸਰਕਾਰ ਵਲੋਂ ਐੱਸ. ਸੀ. ਵਿਦਿਆਰਥੀਆਂ ਲਈ ਡਾ: ਬੀ.ਆਰ. ਅੰਬੇਡਕਰ ਸਕਾਲਰਸ਼ਿਪ ਸਕੀਮ ਦਾ ਆਨਲਾਈਨ ਪੋਰਟਲ ਖ਼ੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਵਲੋਂ ਉਪਿੰਦਰਜੀਤ ਕੌਰ ਪੀ.ਸੀ.ਐਸ. ਸਨਮਾਨਿਤ

ਬਾਘਾਪੁਰਾਣਾ, 20 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ 'ਚ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਜਗਤਾਰ ਸਿੰਘ ਬਰਾੜ ਰਾਜੇਆਣਾ ਅਤੇ ਸਮੂਹ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵਿਧਾਇਕ ਡਾ: ਹਰਜੋਤ ਕਮਲ ਵਲੋਂ ਮੁਲਾਕਾਤ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਅਹੁਦਾ ਸੰਭਾਲਣ ਉਪਰੰਤ ਵਿਧਾਇਕਾਂ ਵਿਚ ਵਿਸ਼ੇਸ਼ ਖ਼ੁਸ਼ੀ ਦਾ ਮਾਹੌਲ ਦੇਖਿਆ ਗਿਆ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਾਂ ਦਿੱਤੀਆਂ ਉੱਥੇ ਮੁੱਖ ਮੰਤਰੀ ਦੇ ਪੁਰਾਣੇ ਸਾਥੀ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ ਤਾਂ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਡਾ. ਹਰਜੋਤ ਕਮਲ ਨਾਲ ਪੁਰਾਣੀ ਮਿੱਤਰਤਾ ਦੇ ਨਿੱਘ ਦਾ ਅਹਿਸਾਸ ਕਰਵਾਉਂਦਿਆਂ ਡਾ. ਹਰਜੋਤ ਨੂੰ ਆਪਣੇ ਕਲਾਵੇ 'ਚ ਲੈ ਲਿਆ ਤੇ ਇਸੇ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਲੱਡੂਆਂ ਨਾਲ ਸ. ਚੰਨੀ ਦਾ ਮੂੰਹ ਮਿੱਠਾ ਕਰਵਾਇਆ | ਵਿਧਾਇਕ ਡਾ. ਹਰਜੋਤ ਕਮਲ ਨੇ ਚਰਨਜੀਤ ਸਿੰਘ ਚੰਨੀ ਨੂੰ ਜਿੱਥੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਆਪਣੇ ਅਤੇ ਮੋਗਾ ਹਲਕੇ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਵੀ ਚੰਨੀ ਨੂੰ ਮੁਬਾਰਕਾਂ ਦਿੱਤੀਆਂ |

ਖ਼ਬਰ ਸ਼ੇਅਰ ਕਰੋ

 

ਕਾਂਗਰਸ ਦੇ ਕਾਟੋ-ਕਲੇਸ਼ ਨੇ ਸੂਬੇ ਦਾ ਹੋਰ ਨੁਕਸਾਨ ਕੀਤਾ- ਅਕਾਲੀ ਆਗੂ

ਕੋਟ ਈਸੇ ਖਾਂ, 20 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਅਹੁਦਿਆਂ ਦੀ ਲਾਲਸਾ ਕਾਰਨ ਕਾਂਗਰਸ ਦੇ ਕਾਟੋ-ਕਲੇਸ਼ 'ਚ ਉਲਝੇ ਇਨ੍ਹਾਂ ਆਪਸੀ ਧੜਿਆਂ ਨੇ ਪਹਿਲੇ ਸਾਢੇ ਚਾਰ ਸਾਲਾਂ 'ਚ ਡੱਕਾ ਵੀ ਭੰਨ ਕੇ ਦੂਹਰਾ ਨਹੀਂ ਕੀਤਾ ਤੇ ਹੁਣ ਰਹਿੰਦੇ 6 ਮਹੀਨਿਆਂ 'ਚ ਸੂਬੇ ...

ਪੂਰੀ ਖ਼ਬਰ »

ਪਰਵਾਨਾ ਨਗਰ 'ਚ ਵਿਧਾਇਕ ਹਰਜੋਤ ਕਮਲ ਨੇ ਰੱਖਿਆ ਮੰਦਰ, ਧਰਮਸ਼ਾਲਾ ਤੇ ਡਿਸਪੈਂਸਰੀ ਦਾ ਨੀਂਹ ਪੱਥਰ

ਮੋਗਾ, 20 ਸਤੰਬਰ (ਅਸ਼ੋਕ ਬਾਂਸਲ)- ਪਰਵਾਨਾ ਨਗਰ ਚੈਰੀਟੇਬਲ ਸੁਸਾਇਟੀ ਮੋਗਾ ਵਲੋਂ ਪਰਵਾਨਾ ਨਗਰ ਵਿਖੇ ਧਰਮਸ਼ਾਲਾ, ਮੰਦਰ ਤੇ ਡਿਸਪੈਂਸਰੀ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨੀਂਹ ਪੱਥਰ ਵਿਧਾਇਕ ਡਾ. ਹਰਜੋਤ ਕਮਲ ਨੇ ਰੱਖਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਸੈਨਿਟ ਪ੍ਰਭਜੀਤ ਸਿੰਘ ਦੀ ਚੋਣ ਮੁਹਿੰਮ ਜ਼ੋਰਾਂ 'ਤੇ

ਮੋਗਾ, 20 ਸਤੰਬਰ (ਗੁਰਤੇਜ ਸਿੰਘ)- 26 ਸਤੰਬਰ ਨੂੰ ਹੋ ਰਹੀ ਗਰੈਜੂਏਟ ਸੈਨਿਟ ਚੋਣ ਪੰਜਾਬ ਯੂਨੀਵਰਸਿਟੀ ਲਈ ਚੋਣ ਲੜ ਰਹੇ ਪ੍ਰਭਜੀਤ ਸਿੰਘ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪੁੱਜ ਗਈ ਹੈ, ਖ਼ਾਸ ਕਰਕੇ ਮੋਗਾ ਜ਼ਿਲ੍ਹੇ ਵਿਚ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਿਆਣਾ ਨੇ ਜਗਜੀਤ ਸਿੰਘ ਦੀਸ਼ਾ ਦੇ ਹੱਕ 'ਚ ਨਿੱਤਰਨ ਦਾ ਕੀਤਾ ਐਲਾਨ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)- ਨਗਰ ਪੰਚਾਇਤ ਬੱਧਨੀ ਕਲਾਂ ਦੀ ਪ੍ਰਧਾਨਗੀ ਨੂੰ ਲੈ ਕੇ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਮਿਆਣਾ ਨੇ ਵਾਰਡ ਨੰਬਰ 2 ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਦੀਸ਼ਾ ਨੂੰ ਨਗਰ ...

ਪੂਰੀ ਖ਼ਬਰ »

ਵਰਿੰਦਰ ਗਰੋਵਰ ਬਣੇ ਯੂਥ ਅਰੋੜਾ ਬਿਰਾਦਰੀ ਦੇ ਪ੍ਰਧਾਨ

ਮੋਗਾ, 20 ਸਤੰਬਰ (ਅਸ਼ੋਕ ਬਾਂਸਲ)-ਅਰੋੜਾ ਬਿਰਾਦਰੀ ਦੀ ਇਕ ਮੀਟਿੰਗ ਸਰਪ੍ਰਸਤ ਅਸ਼ੋਕ ਧਮੀਜਾ, ਰਜਿੰਦਰ ਵਧਵਾ, ਵਿਜੇ ਭੂਸ਼ਨ ਟੀਟੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਰੋੜਾ ਬਿਰਾਦਰੀ ਯੂਥ ਦੇ ਚੇਅਰਮੈਨ ਤੇ ਕੌਂਸਲਰ ਸਾਹਿਲ ਅਰੋੜਾ ਵਲੋਂ ਵਰਿੰਦਰ ਰੋਮੀ ਗਰੋਵਰ ਨੂੰ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਇਕ ਹੋਰ ਵੀਜ਼ਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਵਿਸ਼ਵ ਪੱਧਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਪ੍ਰਾਈਵੇਟ ਲਿਮ: ਨੇ ਸਿਮਰਪ੍ਰੀਤ ਕੌਰ ਸਪੁੱਤਰੀ ਜਗਰੂਪ ਸਿੰਘ ਵਾਸੀ ਪਿੰਡ ਭੜਾਣਾ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ

ਮਲੋਟ, 20 ਸਤੰਬਰ (ਪਾਟਿਲ)- ਚੜ੍ਹਦੀ ਕਲਾ ਸਮਾਜਸੇਵੀ ਸੰਸਥਾ ਮਲੋਟ ਵਲੋਂ ਡਾ:ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਬਾਬਾ ਕੁੰਦਨ ਸਿੰਘ ਦੀ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਇਤਿਹਾਸਕ- ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਤੀਜੀ ਵਾਰ ਵਿਧਾਇਕ ਬਣੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਇਤਿਹਾਸਕ ਹੈ | ਕਾਂਗਰਸ ਹਾਈਕਮਾਂਡ ਦੇ ਇਸ ਫ਼ੈਸਲੇ ਨਾਲ ਵਰਕਰਾਂ ਵਿਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਵਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਰਿਟਾ: ਸੂਬੇਦਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਡੇਂਗੂ ਜਾਗਰੂਕਤਾ ਸਬੰਧੀ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜਸੇਵੀ ਸੰਸਥਾ ਸ੍ਰੀ ਅਗਰਵਾਲ ਸਮਾਜ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਲਈ ਡੇਂਗੂ ਬੁਖ਼ਾਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾਏ ਗਏ ਜਿਸ ਨੂੰ ਜਾਰੀ ਕਰਨ ਦੀ ...

ਪੂਰੀ ਖ਼ਬਰ »

ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਬੱਬੂ ਭਿੰਡਰ ਸਨਮਾਨਿਤ

ਕਿਸ਼ਨਪੁਰਾ ਕਲਾਂ, 20 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਕਬੱਡੀ ਖੇਡ ਜਗਤ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਬੱਬੂ ਭਿੰਡਰ ਦਾ ਪਿੰਡ ਭਿੰਡਰ ਕਲਾਂ ਵਿਖੇ ਚਮਕੌਰ ਸਿੰਘ ਵਰਮਾ ਸੀਨੀਅਰ ਮੀਤ ਸ਼੍ਰੋਮਣੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਗਤ ਸਿੰਘ ਦੇ ਜਨਮ ਦਿਨ ਦੇ ਸਿਲਵਰ ਜੁਬਲੀ ਸਮਾਗਮ ਵਿਚ ਮੋਗਾ ਤੋਂ ਸੈਂਕੜੇ ਪਿੰਡਾਂ ਵਿਚੋਂ ਨੌਜਵਾਨ ਸ਼ਮੂਲੀਅਤ ਕਰਨਗੇ | ਇਹ ਜਾਣਕਾਰੀ ਜ਼ਿਲ੍ਹਾ ਆਗੂਆਂ ਨੇ ਦਿੱਤੀ | ਉਨ੍ਹਾਂ ਕਿਹਾ ਕਿ ਸਰਬ ਭਾਰਤ ਨੌਜਵਾਨ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ 'ਚ ਵੰਡੇ ਲੱਡੂ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਹਾਈ ਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਐਲਾਨਣ ਅਤੇ ਅੱਜ ਸ. ਚੰਨੀ ਦੇ ਰਸਮੀ ਤੌਰ 'ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਵਿਧਾਇਕ ਡਾ. ਹਰਜੋਤ ਕਮਲ ਦੇ ਮੋਗਾ ਸਥਿਤ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਸਹਿਯੋਗ ਦੇਣ ਲਈ ਸੰਗਤ ਦਾ ਤਹਿ ਦਿਲੋਂ ਧੰਨਵਾਦ- ਪ੍ਰਧਾਨ ਵਜ਼ੀਰ ਸਿੰਘ ਮਾਨ

ਕਿਸ਼ਨਪੁਰਾ ਕਲਾਂ, 20 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 53ਵੀਂ ਬਰਸੀ ਜੋ ਕਿ ਬੀਤੇ ਦਿਨੀਂ ਐਨ.ਆਰ.ਆਈ. ਵੀਰਾਂ, ਕਲੱਬਾਂ, ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਪੰਥਕ ...

ਪੂਰੀ ਖ਼ਬਰ »

ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਵਧਾਈ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ 'ਤੇ ਚਰਨਜੀਤ ਸਿੰਘ ਚੰਨੀ ਨੂੰ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਰਜਿਸਟਰਡ (ਏਮਸਵਾ) ਵਲੋਂ ਮੁਬਾਰਕਬਾਦ ਦਿੱਤੀ ਗਈ | ਇਸ ਸਮੇਂ ਕੌਮੀ ਪ੍ਰਧਾਨ ਸੁਖਮੰਦਰ ਸਿੰਘ ਗੱਜਣ ਵਾਲਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿ ਮਾਰਚ ਕਿਸਾਨੀ ਸੰਘਰਸ਼ ਦੀ ਆਵਾਜ਼ ਹੋਰ ਬੁਲੰਦ ਕਰੇਗਾ- ਸੰਤ ਹਰਵਿੰਦਰ ਸਿੰਘ ਖ਼ਾਲਸਾ

ਅਜੀਤਵਾਲ, 20 ਸਤੰਬਰ (ਹਰਦੇਵ ਸਿੰਘ ਮਾਨ)- ਕਿਸਾਨੀ ਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਇੰਨ੍ਹਾ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਲਗਵਾਇਆ ਇਕ ਹਫ਼ਤੇ 'ਚ ਯੂ.ਕੇ. ਦਾ ਸਟੱਡੀ ਵੀਜ਼ਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਰਾਈਟਵੇ ਏਅਰਿਲੰਕਸ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਿਹਾ ਹੈ | ਅੱਜ ਸੰਸਥਾ ਨੇ ਵਿਦਿਆਰਥਣ ਮਨਪ੍ਰੀਤ ਕੌਰ ਦਾ ਉਨ੍ਹਾਂ ਦੇ ਸਪਾਊਸ ...

ਪੂਰੀ ਖ਼ਬਰ »

ਭੁਪਿੰਦਰਾ ਖ਼ਾਲਸਾ ਸਕੂਲ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ | ਇਸ ਮੌਕੇ ਮਾਤਾ ਜਗਜੀਤ ਕੌਰ ਪਤਨੀ ਗੁਰਬਖ਼ਸ਼ ਸਿੰਘ (ਬਾਨੀ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ) ਜੋ ਬੀਤੇ ...

ਪੂਰੀ ਖ਼ਬਰ »

ਸਵਰਨਕਾਰ ਸੰਘ ਵਲੋਂ ਡਾ: ਰਾਜਿੰਦਰ ਕੌਰ ਤੇ ਜਤਿੰਦਰ ਅਰੋੜਾ ਸਨਮਾਨਿਤ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)- ਸਰਾਫ਼ਾ ਬਾਜ਼ਾਰ ਮੋਗਾ ਵਿਖੇ ਸਵਰਨਕਾਰ ਸੰਘ ਅਤੇ ਬੰਗਾਲੀ ਕਾਰੀਗਰਾਂ ਵਲੋਂ 13ਵੀਂ ਬਾਬਾ ਵਿਸ਼ਵਕਰਮਾ ਮੂਰਤੀ ਪੂਜਾ ਸ਼ਰਧਾ ਤੇ ਸਤਿਕਾਰ ਨਾਲ ਕੀਤੀ | ਤਿੰਨ ਦਿਨ ਚੱਲੇ ਇਸ ਪ੍ਰੋਗਰਾਮ ਵਿਚ ਪੰਡਤ ਰਣਧੀਰ ਸ਼ਰਮਾ ਵਲੋਂ ਸਵੇਰੇ ...

ਪੂਰੀ ਖ਼ਬਰ »

ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਤੇ ਬੇਜ਼ਮੀਨੇ ਕਰਜ਼ਾ ਮੁਆਫ਼ੀ ਨਾ ਹੋਣ ਕਾਰਨ ਮਿਲੇ ਐੱਸ.ਡੀ.ਐਮ. ਮੋਗਾ ਨੂੰ

ਅਜੀਤਵਾਲ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮੋਗਾ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨਾਂ ਦੇ ਢਾਈ ਏਕੜ ਤੋਂ ਘੱਟ ਵਾਲਿਆਂ ਤੇ ਬੇਜ਼ਮੀਨਿਆਂ ਦੇ ਵਾਅਦੇ ਪੰਜਾਬ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਲੰਘਣ ਦੇ ਬਾਵਜੂਦ ਵਾਅਦੇ ਵਫ਼ਾ ਨਹੀ ਹੋਏ | ਅੱਜ ਇਸ ਸਬੰਧੀ ਮੋਗਾ ...

ਪੂਰੀ ਖ਼ਬਰ »

ਸੰਤ ਆਸ਼ਰਮ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 20 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਿਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ...

ਪੂਰੀ ਖ਼ਬਰ »

ਨਿਰਮਲ ਕੁਟੀਆ ਭੇਖਾ ਵਿਖੇ ਕਾਰਸੇਵਾ ਅਰੰਭ

ਨੱਥੂਵਾਲਾ ਗਰਬੀ, 20 ਸਤੰਬਰ (ਸਾਧੂ ਰਾਮ ਲੰਗੇਆਣਾ)-ਨਿਰਮਲ ਕੁਟੀਆ ਸੰਤ ਬਾਬਾ ਉਜਾਗਰ ਸਿੰਘ ਪਿੰਡ ਭੇਖਾ ਵਿਖੇ ਹੋਣ ਵਾਲੇ ਕਾਰਜਾਂ ਲਈ ਕਾਰਸੇਵਾ ਦਾ ਅਰੰਭ ਕੁਟੀਆ ਦੇ ਮੁੱਖ ਸੇਵਾਦਾਰ ਮਹੰਤ ਹਰਚਰਨ ਸਿੰਘ ਵਲੋਂ ਕਰਵਾਇਆ ਗਿਆ | ਇਸ ਸਬੰਧੀ ਮਹੰਤ ਹਰਚਰਨ ਸਿੰਘ ਨੇ ...

ਪੂਰੀ ਖ਼ਬਰ »

ਭਾਈ ਘਨੱਈਆ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਿਰਜਣਾਤਮਿਕ ਮੁਕਾਬਲਾ ਕਰਵਾਇਆ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਦੇ ਰੈੱਡ ਰਿਬਨ ਅਤੇ ਰੈੱਡ ਕਰਾਸ ਕਲੱਬਾਂ ਵਲੋਂ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਭਾਈ ਘਨੱਈਆ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਿਰਜਣਾਤਮਿਕ ਮੁਕਾਬਲਾ ਕਵਿਤਾ, ਲੇਖ ਅਤੇ ਕਹਾਣੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕਾਲੇਕੇ ਦੀ ਵਿਅੰਗ ਕਾਵਿ ਪੁਸਤਕ 'ਵਿਸ਼ ਗੰਦਲਾਂ' ਲੋਕ ਅਰਪਣ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)- ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰੋ. ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਸਭਾ ਦੇ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਮੀਟਿੰਗ ਦੀ ਕਾਰਵਾਈ ਚਲਾਈ | ਇਸ ਮੌਕੇ ਸਭਾ ਦੇ ਸੀਨੀਅਰ ਮੈਂਬਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 20 ਸਤੰਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ...

ਪੂਰੀ ਖ਼ਬਰ »

ਸੋਈ ਮਾਲਵਾ ਜ਼ੋਨ-2 ਦੇ ਪ੍ਰਧਾਨ ਨੇ ਮੋਗਾ ਵਿਖੇ ਕੀਤੀ ਮੀਟਿੰਗ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਮੋਗਾ ਵਿਖੇ ਯੂਥ ਅਕਾਲੀ ਦਲ ਮੋਗਾ ਦੇ ਸਰਪ੍ਰਸਤ ਪੰਕਜ ਸੂਦ ਦੇ ਦਫ਼ਤਰ ਵਿਚ ਸੋਈ ਮਾਲਵਾ ਜ਼ੋਨ ਦੇ ਪ੍ਰਧਾਨ ਹਰਮਨ ਬਰਾੜ ਖੋਟੇ ਨੇ ਸੋਈ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ...

ਪੂਰੀ ਖ਼ਬਰ »

ਸੂਬਾ ਪੱਧਰੀ ਟੀਚਰ ਫੈਸਟ 'ਚ ਸਰਕਾਰੀ ਕੰਨਿਆ ਸਕੂਲ ਨੇ ਕੀਤਾ ਦੂਸਰਾ ਸਥਾਨ ਹਾਸਲ

ਕਿਸ਼ਨਪੁਰਾ ਕਲਾਂ, 20 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਬੀਤੇ ਦਿਨੀਂ ਸਿੱਖਿਆ ਵਿਭਾਗ ਵਲੋਂ ਸਟੇਟ ਪੱਧਰ 'ਤੇ ਟੀਚਰ ਫੈਸਟ ਮੈਰੀਟੋਰੀਅਸ ਸਕੂਲ ਅੰਮਿ੍ਤਸਰ ਵਿਖੇ ਕਰਵਾਇਆ ਗਿਆ ਜਿਸ ਵਿਚ ਹਰੇਕ ਜ਼ਿਲ੍ਹੇ ਵਿਚੋਂ ਅਲੱਗ-ਅਲੱਗ ਵਿਸ਼ਿਆਂ 'ਚ ਪਹਿਲਾ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਇਕੱਤਰਤਾ

ਨੱਥੂਵਾਲਾ ਗਰਬੀ, 20 ਸਤੰਬਰ (ਸਾਧੂ ਰਾਮ ਲੰਗੇਆਣਾ)- ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪਿੰਡ ਲੰਡੇ ਵਿਖੇ ਭਰਵੀਂ ਮੀਟਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX