ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 1 hour ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 2 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 3 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 4 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 4 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 5 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 5 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 6 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 7 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 2 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 7 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 8 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 8 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 9 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 10 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 10 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 10 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 11 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 11 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 11 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 1 hour ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  40 minutes ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  44 minutes ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  51 minutes ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਇੱਕੋ ਰਾਤ 7 ਦੁਕਾਨਾਂ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ 'ਚ ਚੋਰੀਆਂ ਕਰਨ ਵਾਲੇ ਗਰੋਹ ਪੂਰੀ ਤਰ੍ਹਾਂ ਸਰਗਰਮ ਹਨ ਤੇ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ | ਬੀਤੀ ਰਾਤ ਚੋਰਾਂ ਵਲੋਂ ਫਗਵਾੜਾ ਸ਼ਹਿਰ ਦੇ ਮੁੱਖ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਕਰੀਬ 7 ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫ਼ੂਕ, ਬਰਖ਼ਾਸਤਗੀ ਦੀ ਕੀਤੀ ਮੰਗ

ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਅੱਜ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਰੋਸ ਮਾਰਚ ਸਥਾਨਕ ਰੈਸਟ ਹਾਊਸ ਤੋਂ ਐੱਸ.ਡੀ.ਐਮ. ਦਫ਼ਤਰ ਫਗਵਾੜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਕਪੂਰਥਲਾ, 20 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦਕਿ 328 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਸਿਹਤ ਵਿਭਾਗ ਨੇ ਅੱਜ ਇਕ ਮਰੀਜ਼ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਹੈ ਤੇ ਇਸ ਸਮੇਂ ਜ਼ਿਲ੍ਹੇ ...

ਪੂਰੀ ਖ਼ਬਰ »

ਸਪਰੇਅ ਵਾਲਾ ਚਾਰਾ ਖਾਣ ਨਾਲ 2 ਗਾਵਾਂ ਮਰੀਆਂ

ਪੀੜਤ ਕਿਸਾਨ ਨੇ ਮੰਡੀ ਬੋਰਡ ਨੂੰ ਠਹਿਰਾਇਆ ਜ਼ਿੰਮੇਵਾਰ ਨਡਾਲਾ, 20 ਸਤੰਬਰ (ਮਾਨ)-ਬਲਾਕ ਨਡਾਲਾ ਦੇ ਪੈਂਦੇ ਪਿੰਡ ਦਮੂਲੀਆਂ ਦੇ ਕਿਸਾਨ ਦੀਆਂ ਜ਼ਹਿਰੀਲਾ ਚਾਰਾ ਖਾਣ ਨਾਲ 2 ਗਾਵਾਂ ਦੀ ਮੌਤ ਹੋ ਗਈ ਹੈ | ਪੀੜਤ ਕਿਸਾਨ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਬੀਤੀ ਰਾਤ ਬਲਾਕ ਸਿੱਖਿਆ ਦਫ਼ਤਰ ਦੀ ਭੰਨਤੋੜ

ਬੈਟਰੀਆਂ, ਇਨਵਰਟਰ ਤੇ ਹੋਰ ਸਮਾਨ ਚੋਰੀ ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕਟੜਾ ਬਾਜ਼ਾਰ ਦੇ ਸਾਹਮਣੇ ਸਥਿਤ ਬਲਾਕ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ-1 ਦੇ ਦਰਵਾਜ਼ੇ ਤੋੜ ਕੇ ਅੰਦਰ ਪਏ ਇੰਨਵਰਟਰ, ਬੈਟਰੀਆਂ ਅਤੇ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ 'ਤੇ ਫਗਵਾੜਾ 'ਚ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਥਾਪੇ ਜਾਣ ਦੀ ਖ਼ੁਸ਼ੀ ਵਿਚ ਅੱਜ ਸਮੂਹ ਕਾਂਗਰਸੀ ਵਰਕਰਾਂ ਵਲੋਂ ਫਗਵਾੜਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਘਰ 'ਚੋਂ ਔਰਤਾਂ ਵਲੋਂ ਕੀਤੀ ਚੋਰੀ ਦੇ ਮਾਮਲੇ 'ਚ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀਆਂ ਨੇ ਲਾਇਆ ਥਾਣੇ ਅੱਗੇ ਧਰਨਾ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਸਪਰੋੜ ਵਿਖੇ ਇੱਕ ਘਰ ਦੇ ਅੰਦਰ ਦਾਖ਼ਲ ਹੋ ਕੇ ਲੁੱਟ ਖੋਹ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਇਨਸਾਫ਼ ਨਾ ਕਰਨ ਦੇ ਰੋਸ ਵਜੋਂ ਪਿੰਡ ਦੀਆਂ ਮਹਿਲਾਵਾਂ ਨੇ ਕਰੀਬ ਚਾਰ ਘੰਟੇ ਸਤਨਾਮਪੁਰਾ ਥਾਣੇ ਅੱਗੇ ਧਰਨਾ ਦਿੱਤਾ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਕਰਾਇਆ ਦੂਜਾ ਵਿਆਹ

ਕਪੂਰਥਲਾ, 20 ਸਤੰਬਰ (ਸਡਾਨਾ)-ਪਤਨੀ ਨੂੰ ਦਾਜ ਲਈ ਤੰਗ ਕਰਨ ਤੇ ਬਿਨਾਂ ਤਲਾਕ ਦੇ ਦੂਸਰਾ ਵਿਆਹ ਕਰਵਾਉਣ ਦੇ ਮਾਮਲੇ ਸਬੰਧੀ ਐਨ.ਆਈ.ਆਈ. ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਜਨੀ ਰਾਣੀ ...

ਪੂਰੀ ਖ਼ਬਰ »

ਇੱਬਣ ਮਾਈਨਰ 'ਚ ਛੱਡੇ ਬੇਲੋੜੇ ਪਾਣੀ ਨੂੰ ਰੋਕਣ ਦਾ ਸਰਕਾਰ ਠੋਸ ਪ੍ਰਬੰਧ ਕਰੇ-ਪਿੰਡ ਵਾਸੀ

ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਪਿਛਲੇ ਦਿਨੀਂ ਨਹਿਰੀ ਵਿਭਾਗ ਵਲੋਂ ਇੱਬਣ ਮਾਈਨਰ ਨਹਿਰ 'ਚ ਬੇਲੋੜਾ ਪਾਣੀ ਬਾਰ-ਬਾਰ ਛੱਡਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਸਬੰਧੀ ਗ੍ਰਾਮ ਪੰਚਾਇਤ ਸਿੱਧਵਾਂ ਦੋਨਾ ਅਤੇ ਸਮੂਹ ਪਿੰਡ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਜਾਰੀ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ 2 ਪਹੀਆ ਵਾਹਨਾਂ ਰਾਹੀਂ ਵਿਸ਼ੇਸ਼ ਕਰਕੇ ਬੁਲਟ ਮੋਟਰਸਾਈਕਲ 'ਤੇ ਵੱਡੇ ਸਾਈਲੈਂਸਰ ਤੇ ਹਾਰਨ ਲਗਾ ਕੇ ਪਟਾਕੇ ...

ਪੂਰੀ ਖ਼ਬਰ »

ਇਰਾਦਾ ਕਤਲ ਤਹਿਤ ਕੇਸ ਦਰਜ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉਂਕਾਰ ਨਗਰ ਵਿਖੇ ਗੁਆਂਢੀ ਨੌਜਵਾਨ ਵਲੋਂ ਆਪਣੇ ਹੀ ਗੁਆਂਢੀ ਦੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਸ਼ਾਮ ਰਸੋਈ ਨੇ ਰੇਲਵੇ ਸਟੇਸ਼ਨ 'ਤੇ ਲਾਇਆ ਦੁਪਹਿਰ ਦਾ ਹਫ਼ਤਾਵਾਰੀ ਲੰਗਰ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮੁਫ਼ਤ ਭੋਜਨ ਦੀ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਈ-ਕਾਰਡ ਬਣਾਉਣ ਲਈ ਟਿੱਬਾ ਕਮਿਊਨਿਟੀ ਹੈਲਥ ਸੈਂਟਰ 'ਚ ਕੈਂਪ 24 ਨੂੰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ 24 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, 28 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆਂ, 4 ਅਕਤੂਬਰ ਨੂੰ ਮੁੱਢਲਾ ਸਿਹਤ ਕੇਂਦਰ ਢਿਲਵਾਂ, 8 ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਵਿਧਾਇਕ ਧਾਲੀਵਾਲ ਨੂੰ ਕੈਬਨਿਟ 'ਚ ਸ਼ਾਮਿਲ ਕਰਨ ਦੀ ਮੰਗ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਕਾਂਗਰਸੀਆਂ ਦੀ ਇੱਕ ਮੀਟਿੰਗ ਸਾਬਕਾ ਕੌਂਸਲਰ ਰਾਮਪਾਲ ਉੱਪਲ ਦੀ ਅਗਵਾਈ 'ਚ ਪਲਾਹੀ ਗੇਟ ਵਿਖੇ ਹੋਈ | ਜਿਸ 'ਚ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਹਾਈਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ ਮੰਗ ਕੀਤੀ ਕਿ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਫਗਵਾੜਾ ਦੇ ਕਾਂਗਰਸੀ ਆਗੂਆਂ ਨੂੰ ਕੈਬਨਿਟ 'ਚ ਸਥਾਨ ਮਿਲਦਾ ਰਿਹਾ ਹੈ ਪਰ ਮੌਜੂਦਾ ਕਾਂਗਰਸ ਸਰਕਾਰ 'ਚ ਫਗਵਾੜਾ ਨੂੰ ਕੋਈ ਥਾਂ ਨਹੀਂ ਮਿਲੀ ਜਿਸ ਕਾਰਨ ਵਰਕਰਾਂ ਨੂੰ ਕਾਫ਼ੀ ਨਿਰਾਸ਼ਾ ਹੈ | ਮੀਟਿੰਗ 'ਚ ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ, ਪਵਨ ਸ਼ਰਮਾ ਪੱਪੀ, ਰਾਕੇਸ਼ ਪ੍ਰਭਾਕਰ, ਵਿਨੋਦ ਵਰਮਾਨੀ, ਪਦਮ ਦੇਵ ਸੁਧੀਰ, ਮੁਨੀਸ਼ ਪ੍ਰਭਾਕਰ, ਜਤਿੰਦਰ ਵਰਮਾਨੀ, ਵਿੱਕੀ ਸੂਦ, ਸੁਸ਼ੀਲ ਮੈਲੀ, ਹੁਸਨ ਲਾਲ, ਅਮਰਜੀਤ ਸਿੰਘ, ਸੋਰਵ ਸ਼ਰਮਾ, ਪਵਿੱਤਰ ਸਿੰਘ, ਸੰਜੀਵ ਜੱਜੀ, ਇੰਦਰਜੀਤ ਕਾਲੜਾ, ਤਰਲੋਕ ਨਾਮਧਾਰੀ, ਅਰਜੁਨ ਸੁਧੀਰ ਸਮੇਤ ਕਈ ਕਾਂਗਰਸੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਭਗਵਾਨ ਵਾਲਮੀਕਿ ਮੰਦਰ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 25 ਨੂੰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡੇਰਾ ਗੁਰੂ ਗਿਆਨ ਨਾਥ ਮੰਦਰ ਮੁਹੱਲਾ ਮਹਿਤਾਬਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸੋਨੂੰ ਭੁਲਾਣਾ ਤੇ ਪੰਜਾਬ ਸਿੰਘ ਨਾਹਰ ਪ੍ਰਧਾਨ ਸ਼ੋ੍ਰਮਣੀ ਰੰਘਰੇਟਾ ਦਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਲੋਕ ਸੇਵਾ ਦਲ ਵਲੋਂ ਸਰਟੀਫਿਕੇਟ ਵੰਡ ਸਮਾਗਮ

ਫਗਵਾੜਾ, 20 ਸਤੰਬਰ (ਟੀ.ਡੀ. ਚਾਵਲਾ)-ਲੋਕ ਸੇਵਾ ਦਲ ਰੇਲਵੇ ਰੋਡ ਫਗਵਾੜਾ ਵਲੋਂ ਸਮਾਜ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਦੇ ਕੰਮਾਂ ਦੀ ਲੜੀ ਵਿਚ ਬੀਤੇ ਦਿਨ ਹਦੀਆਬਾਦ ਵਿਚ ਰੇਖਾ ਦੇਵੀ ਅਤੇ ਤੀਰਥ ਰਾਮ ਮੈਮੋਰੀਅਲ ਵੋਕੇਸ਼ਨਲ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੋਲਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਪਲਾਹੀ ਵਿਖੇ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕੈਂਪ ਲਗਾਇਆ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਕਮਿਊਨਿਟੀ ਪੋਲੀਟੈਕਨਿਕ ਕਾਲਜ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫ਼ਸਰ ਫਗਵਾੜਾ ਨੇ ਹਾਜ਼ਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੰਪਿਊਟਰ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਵਾਉਣ-ਅਧਿਆਪਕ ਆਗੂ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੂਬਾ ਕਮੇਟੀ ਮੈਂਬਰ ਅਮਨਦੀਪ ਸਿੰਘ ਸੈਦਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਸੰਘਰਸ਼ ਕਰ ਰਹੇ 7 ਹਜ਼ਾਰ ...

ਪੂਰੀ ਖ਼ਬਰ »

'ਇਸ਼ਕ ਤੇਰੇ ਨਾਲ' ਗੀਤ ਰਿਲੀਜ਼ ਲਈ ਤਿਆਰ-ਸੰਤੋਖਪੁਰੀ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਬਹੁਤ ਹੀ ਸੁਰੀਲੀ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕਾ ਪ੍ਰਵੀਨ ਭਾਰਟਾ ਦੀ ਪੇਸ਼ਕਸ਼ ਹੇਠ ਉਨ੍ਹਾਂ ਦੀ ਛੋਟੀ ਭੈਣ ਗਾਇਕਾ ਰਹਿਮਤ ਭਾਰਟਾ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ 'ਇਸ਼ਕ ਤੇਰੇ ਨਾਲ' ਗੀਤ ਰਿਲੀਜ਼ ਲਈ ...

ਪੂਰੀ ਖ਼ਬਰ »

ਫ਼ੌਜੀ ਕਾਲੋਨੀ ਵਾਸੀਆਂ ਵਲੋਂ ਤਿਆਰ ਕੀਤੇ ਜੁਝਾਰ ਸਿੰਘ ਮੈਮੋਰੀਅਲ ਐਲੀਮੈਂਟਰੀ ਸਕੂਲ ਦੀਆਂ ਚਾਬੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪੀਆਂ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਨਿੱਝਰ ਵਲੋਂ ਆਪਣੇ ਸਵਰਗਵਾਸੀ ਸਪੁੱਤਰ ਜੁਝਾਰ ਸਿੰਘ ਦੀ ਯਾਦ ਵਿਚ ਦਾਨ ਕੀਤੀ ਗਈ ਜ਼ਮੀਨ ਉੱਪਰ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਵਲੋਂ ਉਸਾਰੇ ਗਏ ਜੁਝਾਰ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਮੁਗਲਚੱਕ ਅਤੇ ਹੈਬਤਪੁਰ ਦੇ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਭੁਲੱਥ ਦੇ ਮੁੱਖ ਦਫ਼ਤਰ ਵਿਚ ਪਿੰਡ ਮੁਗਲਚੱਕ ਅਤੇ ਹੈਬਤਪੁਰ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਇਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਹਰਿਆਣਾ ਪੈਟਰਨ 'ਤੇ ਪ੍ਰਤੀ ਮਹੀਨਾ 3 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ-ਕੰਗ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਕਪੂਰਥਲਾ ਦੇ ਨੰਬਰਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ | ਮੀਟਿੰਗ ਵਿਚ ਪਾਸ ਇਕ ਮਤੇ ਵਿਚ ...

ਪੂਰੀ ਖ਼ਬਰ »

ਬਸਪਾ (ਅ) ਨੇ ਕਰਤਾਰਪੁਰ ਹਲਕੇ ਤੋਂ ਹਰਵਿੰਦਰ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ

ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕਪੂਰਥਲਾ ਵਿਚਲੇ ਦਫ਼ਤਰ ਵਿਚ ਹਲਕਾ ਕਰਤਾਰਪੁਰ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਪਾਰਟੀ ਆਗੂਆਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡਕੁਆਰਟਰਾਂ 'ਤੇ 3 ਰੋਜ਼ਾ ਧਰਨਾ ਸਰਕਾਰ ਦੀ ਨੀਂਦ ਖੋਲ੍ਹੇਗਾ: ਕਿਸਾਨ ਆਗੂ

ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਖਿੰਡਾ, ਹਰਸਿਮਰਨਜੀਤ ਸਿੰਘ ਝੱਲ ਲੇਈ ਵਾਲਾ, ਬਿੱਕਰ ਸਿੰਘ, ਸਤਨਾਮ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੇਵੀ ਕਲੱਬ ਨੇ ਕਰਵਾਇਆ 16ਵਾਂ ਸਾਲਾਨਾ ਜਗਰਾਤਾ

ਨਡਾਲਾ, 20 ਸਤੰਬਰ (ਮਾਨ)-ਮਾਤਾ ਸ਼ੀਤਲਾ ਦੇਵੀ ਕਲੱਬ ਪਿੰਡ ਮਾਡਲ ਟਾਊਨ ਤਲਵਾੜਾ ਵਲੋਂ ਸਮੂਹ ਸੰਗਤ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਹਾਂਮਾਈ ਦਾ 16ਵਾਂ ਸਾਲਾਨਾ ਜਗਰਾਤਾ ਸਤੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਝੰਡੇ ਦੀ ਰਸਮ ਉਪਰੰਤ ਅਤੁੱਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਢਿਲਵਾਂ, 20 ਸਤੰਬਰ (ਸੁਖੀਜਾ, ਪ੍ਰਵੀਨ)-ਅੱਜ ਇੱਕ ਸੜਕ ਦੁਰਘਟਨਾ ਵਿਚ ਇੱਕ ਬਜ਼ੁਰਗ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਐਕਸੀਡੈਂਟ ਅੱਜ ਰੇਲਵੇ ਫਾਟਕ ਨਜ਼ਦੀਕ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਬੱਲ ਆਪਣੀ ਡਿਊਟੀ ਬਾਖ਼ੂਬੀ ਨਾਲ ਨਿਭਾਅ ਰਿਹੈ-ਜਿਤੇਸ਼ ਕੁਮਾਰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਰੇਲਵੇ ਸੁਰੱਖਿਆ ਬੱਲ ਦਾ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼ ਕੁਮਾਰ ਲੋਕ ਸੰਪਰਕ ਅਧਿਕਾਰੀ ਆਰ.ਸੀ.ਐਫ. ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਮੰਡੀਆਂ 'ਚ ਆਮਦ ਨੂੰ ਮੁੱਖ ਰੱਖਦਿਆਂ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕਰੇ-ਪ੍ਰੋ: ਚਰਨ ਸਿੰਘ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰਮੁੱਖ ਕਾਂਗਰਸੀ ਆਗੂ ਤੇ ਟਿੱਬਾ ਮੰਡੀ ਦੇ ਉੱਘੇ ਆੜ੍ਹਤੀਏ ਪ੍ਰੋ: ਚਰਨ ਸਿੰਘ ਨੇ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਮੰਡੀਆਂ 'ਚ ਆਉਣੀ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਅਜੇ ਤੱਕ ਬਾਰਦਾਨੇ ਦੇ ਢੁਕਵੇਂ ਪ੍ਰਬੰਧ ...

ਪੂਰੀ ਖ਼ਬਰ »

ਢੰਡੋਲੀ ਪਿੰਡ 'ਚ 10 ਪਰਿਵਾਰਾਂ ਨੇ ਨੀਤੀਆਂ ਤੋਂ ਖ਼ੁਸ਼ ਹੋ ਕੇ ਐੱਸ.ਸੀ.ਬੀ.ਸੀ. ਵਿੰਗ 'ਚ ਕੀਤੀ ਸ਼ਮੂਲੀਅਤ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਐਸਸੀਬੀਸੀ ਵਿੰਗ ਤਾਲਮੇਲ ਕਮੇਟੀ ਫਗਵਾੜਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਮੇਟੀ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਦੀ ਅਗਵਾਈ ਹੇਠ ਰੇਸ਼ਮ ਸਿੰਘ ਰੋਸ਼ੀ ਦੇ ਗ੍ਰਹਿ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ਵਿਚ 2 ਨਵੇਂ ਕਮਰੇ ਬਣਾਉਣ ਦਾ ਕਾਰਜ ਸ਼ੁਰੂ

ਬੀ.ਪੀ.ਈ.ਓ. ਰਜੇਸ਼ ਕੁਮਾਰ ਨੇ ਕਮਰੇ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ 'ਚ ਸਮਾਰਟ ਕਲਾਸ ਰੂਮ ਬਣਾਉਣ ਦੀ ਸ਼ੁਰੂਆਤ ਅੱਜ ਰਜੇਸ਼ ਕੁਮਾਰ ਬਲਾਕ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਤ ਪਿੰਡ ਡੱਲਾ ਵਿਖੇ ਪਹਿਲਾ ਗੋਲਡ ਕੱਪ ਕਬੱਡੀ ਟੂਰਨਾਮੈਂਟ 6 ਅਕਤੂਬਰ ਨੂੰ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬ੍ਰਹਮ-ਗਿਆਨੀ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਡੱਲਾ ਵਿਖੇ ਕਰਵਾਏ ਜਾ ਰਹੇ ਪਹਿਲੇ ਗੋਲਡ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਨੂੰ ਮਿਲੀ ਹੋਰ ਮਜ਼ਬੂਤੀ-ਖਲਵਾੜਾ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਖਲਵਾੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਕਾਂਗਰਸ ਹਾਈਕਮਾਂਡ ਦਾ ਬਹੁਤ ਹੀ ਸੂਝ-ਬੂਝ ਭਰਿਆ ਫ਼ੈਸਲਾ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਚੰਨੀ ਦੇ ਮੁੱਖ ਮੰਤਰੀ ਬਣਨ ਦਾ ਕੀਤਾ ਸਵਾਗਤ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਦਾ ਇੱਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਆਗਤ ਕੀਤਾ ਹੈ | ਚੰਡੀਗੜ੍ਹ ਦੇ ਰਾਜ ਭਵਨ 'ਚ ਵਿਧਾਇਕ ਧਾਲੀਵਾਲ ਨੇ ਚਰਨਜੀਤ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਜਸਪ੍ਰੀਤ ਸਿੰਘ ਹੈੱਡ ਬੁਆਏ ਤੇ ਮਨਮੀਤ ਕੌਰ ਹੈੱਡ ਗਰਲ ਚੁਣੇ

ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਦੇ ਜਸਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਮਨਮੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ | ਇਸ ਸਬੰਧੀ ਸਕੂਲ ਕੈਂਪਸ ਵਿਚ ਪਿੰ੍ਰਸੀਪਲ ਸਰਗਮ ਥਿੰਦ ਦੀ ਅਗਵਾਈ 'ਚ ਕਰਵਾਏ ਗਏ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਚੋਣਾਂ ਦਾ ਧਿਆਨ ਛੱਡ ਕੇ ਕਿਸਾਨਾਂ ਦੇ ਮੁੱਦੇ 'ਤੇ ਇਕਜੁੱਟ ਹੋ ਕੇ ਖਲੋਣ-ਰਸ਼ਪਾਲ ਸਿੰਘ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)-27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਜਨਰਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਜੋਗਿੰਦਰ ਸਿੰਘ ਤੇ ਕਰਮ ਸਿੰਘ ਪੱਡਾ ਨੂੰ ਸ਼ਰਧਾਂਜਲੀਆਂ

ਨਡਾਲਾ, 20 ਸਤੰਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਇਕ ਮੀਟਿੰਗ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖਲੀਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰ ਜੋਗਿੰਦਰ ਸਿੰਘ ਤਲਵੰਡੀ ...

ਪੂਰੀ ਖ਼ਬਰ »

ਚੰਨੀ ਨੂੰ ਹਾਈਕਮਾਨ ਨੇ ਮੁੱਖ ਮੰਤਰੀ ਬਣਾ ਕੇ ਸਮੂਹ ਦਲਿਤ ਭਾਈਚਾਰੇ ਅਤੇ ਪੰਜਾਬੀਆਂ ਦਾ ਦਿਲ ਜਿੱਤਿਆ-ਜਿੰਦਾ, ਭੱਟੀ, ਮੀਰੇ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਕਾਂਗਰਸ ਹਾਈਕਮਾਨ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਮੁੱਚੇ ਦਲਿਤ ਭਾਈਚਾਰੇ ਅਤੇ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ | ਇਹ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ-ਰਾਮਪਾਲ ਸਾਹਨੀ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਸਰਪੰਚ ਰਾਮਪਾਲ ਸਾਹਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇੱਕ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਐਲਾਨ ਦਾ ਜਿੰਨਾ ਵੀ ਸਵਾਗਤ ਕੀਤਾ ਜਾਵੇ ਥੋੜ੍ਹਾ ਹੈ | ਚਰਨਜੀਤ ...

ਪੂਰੀ ਖ਼ਬਰ »

ਸੰਤੋਖ ਸਿੰਘ ਛੋਕਰ ਯੂ.ਕੇ. ਕੌ ਾਸਲਰ ਦਾ ਸਨਮਾਨ

ਗੁਰਾਇਆ, 20 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਮਾਤਾ ਚੰਨਣ ਕੌਰ ਟਰਸੱਟ ਤੇ ਸੰਤੋਖ ਸਿੰਘ ਛੋਕਰ ਸੋਲੀਸਟਰ ਯੂ.ਕੇ ਵਲੋਂ ਸਥਾਪਤ ਸੋਹਣ ਸਿੰਘ ਛੋਕਰ ਸਪੋਰਟਸ ਤੇ ਐਜੂਕੇਸ਼ਨ ਅਕੈਡਮੀ ਪਾਸਲਾ 'ਚ ਸਮੂਹ ਸਟਾਫ਼ ਮੈਂਬਰਾਂ ਅਤੇ ਲੜਕੇ-ਲੜਕੀਆਂ ਨਾਲ ਸਭਿਆਚਾਰ ਪੇਸ਼ਕਾਰੀ ...

ਪੂਰੀ ਖ਼ਬਰ »

14 ਗ©ਾਮ ਹੈਰੋਇਨ ਸਮੇਤ ਕਾਬੂ

ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਜ ਸਿੰਘ ਨੇ ਦੱਸਿਆ ਕਿ ਇਕ ਮੁਖਬਰ ਨੇ ਪੁਲਿਸ ਨੂੰ ਦੱਸਿਆ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ...

ਪੂਰੀ ਖ਼ਬਰ »

ਏਕਤਾ ਪਾਰਟੀ 25 ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ-ਬਿੱਟੂ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਏਕਤਾ ਪਾਰਟੀ ਗਰੀਬ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ, ਪਾਣੀ, ਬਿਜਲੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 25 ਸਤੰਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ | ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਧੀ ਪੰਜਾਬਣ ਮੰਚ ਵਲੋਂ ਸੱਭਿਆਚਾਰਕ ਮੁਕਾਬਲੇ ਦਾ ਆਡੀਸ਼ਨ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਸਥਾਨਕ ਡੀ.ਏ.ਵੀ. ਕਾਲਜ ਵਿਚ ਧੀ ਪੰਜਾਬਣ ਮੰਚ ਵਲੋਂ ਕਰਵਾਏ ਸਭਿਆਚਾਰਕ ਮੁਕਾਬਲੇ ਦਾ ਆਡੀਸ਼ਨ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ ਦੇ ਸੁਪਤਨੀ ਕਰਮਜੀਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਵਰਗ ਦਾ ਮਾਣ ਵਧਾਇਆ-ਸੰਧੂ

ਢਿਲਵਾਂ, 20 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਵਰਗ ਦਾ ਮਾਣ ਵਧਾਇਆ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਢਿਲਵਾਂ ਦੇ ਵਾਇਸ ਚੇਅਰਮੈਨ ਅਤੇ ਦਾਊਦਪੁਰ ਦੇ ਸਰਪੰਚ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਨਕੋਦਰ ਖੰਡ ਮਿੱਲ ਦਾ ਆਮ ਇਜਲਾਸ 30 ਨੂੰ

ਮਹਿਤਪੁਰ, 20 ਸਤੰਬਰ (ਲਖਵਿੰਦਰ ਸਿੰਘ)- ਨਕੋਦਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਨਕੋਦਰ ਦਾ ਸਾਲਾਨਾ ਆਮ ਇਜਲਾਸ 30 ਸਤੰਬਰ ਨੂੰ ਐਸ.ਐਸ. ਫਾਰਮ ਮਹਿਤਪੁਰ ਵਿਖੇ 12 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮਿੱਲ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਕਾਬੂ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...

ਪੂਰੀ ਖ਼ਬਰ »

ਪਿੰਡ ਕੰਗ ਜਗੀਰ ਦੇ ਕਿਸਾਨਾਂ ਨੇ ਬਾਈਕਾਟ ਸੰਬੰਧੀ ਲਾਏ ਬੈਨਰ

ਫਿਲੌਰ, 20 ਸਤੰਬਰ (ਵਿਪਨ ਗੈਰੀ)- ਨਜ਼ਦੀਕੀ ਪਿੰਡ ਕੰਗ ਜਗੀਰ ਵਿਖੇ ਕਿਸਾਨਾਂ ਵਲੋਂ ਆਪਣੇ ਪਿੰਡ ਵਿਚ ਬੈਨਰ ਲਾ ਕਿ ਸਿਆਸੀ ਪ੍ਰੋਗਰਾਮਾਂ ਦਾ ਬਾਈ ਕਾਟ ਕੀਤਾ ਗਿਆ | ਪਿੰਡ ਵਿਚ ਲੱਗੇ ਪੋਸਟਰਾਂ ਵਿਚ ਸਾਫ਼ ਸ਼ਬਦਾਂ ਵਿਚ ਲਿਖਿਆ ਗਿਆ ਹੈ ਕਿ ਖੇਤੀ ਦੇ ਤਿੰਨ ਕਾਲੇ ਕਾਨੂੰਨ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਕਾਬੂ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 20 ਸਤੰਬਰ (ਸੁਖਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਪ੍ਰਧਾਨਗੀ ਹੇਠ ਸ਼ਾਹਕੋਟ ਜ਼ੋਨ ਦੀ ਪਿੰਡ ਰੇੜ੍ਹਵਾਂ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਦਮਪੁਰ ਵਲੋਂ ਤੀਜੀ ਰੁੱਖ ਲਗਾਓ ਮੁਹਿੰਮ

ਆਦਮਪੁਰ, 20 ਸਤੰਬਰ (ਰਮਨ ਦਵੇਸਰ)- ਲਾਇਨ ਕਲੱਬ ਆਦਮਪੁਰ ਵਲੋਂ ਪ੍ਰਧਾਨ ਲਾਇਨ ਮਨਮੋਹਨ ਸਿੰਘ ਬਾਬਾ ਦੀ ਅਗਵਾਈ ਵਿਚ ਤੀਸਰੀ ਰੁੱਖ ਲਗਾਓ ਮੁਹਿੰਮ ਤਹਿਤ ਲਾਇਨ ਆਈ ਹਸਪਤਾਲ ਵਿਖੇ 51 ਬੂਟੇ ਲਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ਖੜਕ ਸਿੰਘ (ਜ਼ੋਨਲ ਚੈਅਰਮੈਨ) ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਾਥੀਆਂ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਸ਼ਨਗੜ੍ਹ, 20 ਸਤੰਬਰ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਬ੍ਰਹਮਲੀਨ ਸੰਤ ਸਰਵਣ ਦਾਸ ਦੀ ਪ੍ਰਤਿਮਾ ਨੂੰ ...

ਪੂਰੀ ਖ਼ਬਰ »

ਹਰਕਮਲ ਸਿੰਘ ਮੁੱਧ ਸਰਬਸੰਮਤੀ ਨਾਲ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ

ਨਕੋਦਰ, 20 ਸਤੰਬਰ (ਤਿਲਕ ਰਾਜ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਨਕੋਦਰ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ 'ਚ ਹਰਕਮਲ ਸਿੰਘ ਮੁੱਧ ਨੂੰ ਪ੍ਰਧਾਨ, ਬਲਜੀਤ ਸਿੰਘ ਲਿੱਤਰਾਂ ਨੂੰ ਸੀਨੀਅਰ ਵਾਈਸ ਪ੍ਰਧਾਨ, ਲਾਭ ਸਿੰਘ ਨੂੰ ਵਾਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX