ਤਾਜਾ ਖ਼ਬਰਾਂ


20 ਜਨਵਰੀ ਨੂੰ ਮੁੜ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  16 minutes ago
ਨਵੀਂ ਦਿੱਲੀ, 19 ਜਨਵਰੀ- 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਅਤੇ 21 ਜਨਵਰੀ ਨੂੰ ਚੰਡੀਗੜ੍ਹ ਦੌਰੇ 'ਤੇ ਆਉਣਗੇ...
ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੌਜੂਦਾ ਸਰਪੰਚ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ
. . .  21 minutes ago
ਅਟਾਰੀ, 19 ਜਨਵਰੀ (ਗੁਰਦੀਪ ਸਿੰਘ ਅਟਾਰੀ )-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਹੇਰ ਵਿਖੇ ਨੌਜਵਾਨ ਅਕਾਲੀ ਆਗੂ ਮਨਜੀਤ ਸਿੰਘ ਹੇਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ...
ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਨ ਪਹੁੰਚੇ ਸੁਖਬੀਰ ਸਿੰਘ ਬਾਦਲ
. . .  28 minutes ago
ਲੁਧਿਆਣਾ : (ਰੁਪੇਸ਼ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਪਹੁੰਚੇ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ। ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ...
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫ਼ੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਕਰਵਾਏ ਗਏ ਜਮ੍ਹਾ
. . .  34 minutes ago
ਚੰਡੀਗੜ੍ਹ, 19 ਜਨਵਰੀ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ 3,54,075 ਲਾਇਸੰਸਸ਼ੁਦਾ ਹਥਿਆਰ ਜਮ੍ਹਾ ਕਰਵਾਏ ਗਏ ਹਨ...
ਗਣਤੰਤਰ ਦਿਵਸ ਦੇ ਮੱਦੇਨਜ਼ਰ ਸੈਲਾਨੀਆਂ ਲਈ ਲਾਲ ਕਿਲ੍ਹਾ ਕੀਤਾ ਗਿਆ ਬੰਦ
. . .  43 minutes ago
ਨਵੀਂ ਦਿੱਲੀ, 19 ਜਨਵਰੀ- ਗਣਤੰਤਰ ਦਿਵਸ ਦੇ ਮੱਦੇਨਜ਼ਰ, ਸੁਰੱਖਿਆ ਕਾਰਨਾਂ ਕਰਕੇ, ਲਾਲ ਕਿਲ੍ਹਾ 22 ਜਨਵਰੀ, 2022 ਤੋਂ 26 ਜਨਵਰੀ, 2022 ਤੱਕ ਜਨਤਾ ਅਤੇ ਆਮ ਸੈਲਾਨੀਆਂ ਲਈ ਬੰਦ ਕੀਤਾ ਗਿਆ ਹੈ...
ਨਵ-ਵਿਆਹੁਤਾ ਕੁੜੀ ਦੀ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ
. . .  about 1 hour ago
ਬਰਨਾਲਾ/ ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਨਵ-ਵਿਆਹੁਤਾ ਕੁੜੀ ਦੀ ਮੌਤ ਦੇ ਦੋਸ਼ਾਂ ਤਹਿਤ ਰੂੜੇਕੇ ਕਲਾਂ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ..
ਜਰਮਨੀ 'ਚ ਪਹਿਲੀ ਵਾਰ 1 ਲੱਖ ਤੋਂ ਉੱਪਰ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਜਰਮਨੀ,19 ਜਨਵਰੀ (ਬਸੰਤ ਸਿੰਘ ਰਾਮੂਵਾਲੀਆ)-ਜਰਮਨੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟਣ ਦੀ ਬਜਾਏ ਵੱਧਦੀ ਜਾ ਰਹੀ ਹੈ। ਕੋਰੋਨਾ ਲਾਗ ਦੀ ਗਿਣਤੀ ਪਹਿਲੀ ਵਾਰ 24 ਘੰਟਿਆਂ ਦੌਰਾਨ 112.323 ਦੇ ਅੰਕ ਤੱਕ ਪਹੁੰਚ ਗਈ...
ਜਾਅਲੀ ਦਸਤਖ਼ਤ ਮਾਮਲੇ 'ਚ ਮੁਹਾਲੀ 391 ਦਾ ਇੰਚਾਰਜ ਗ੍ਰਿਫ਼ਤਾਰ
. . .  50 minutes ago
ਮੁਹਾਲੀ, 19 ਜਨਵਰੀ-ਮੋਹਾਲੀ ਦੇ ਸੀ.ਆਈ.ਏ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਨੂੰ ਜਾਅਲੀ ਦਸਤਖਤ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਨੇ ਸ਼ਾਮਿਲ ਹੋਣ ਲਈ ਜਾਅਲੀ..
ਮੁੱਖ ਮੰਤਰੀ ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ: ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਈ.ਡੀ. ਵਲੋਂ ਬੀਤੇ ਦਿਨ ਪੰਜਾਬ ਵਿਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ...
ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਕਾਬੂ ਕੀਤਾ ਗਿਆ ਜੂਨੀਅਰ ਇੰਜੀਨੀਅਰ ਮਲਕੀਤ ਸਿੰਘ ਹੈ। ਵਿਜੀਲੈਂਸ ਅਧਿਕਾਰੀ ਜਸਵਿੰਦਰ...
ਕੋਰੋਨਾ ਦਾ ਕਹਿਰ:ਅੰਮ੍ਰਿਤਸਰ 'ਚ 7 ਮਰੀਜ਼ਾਂ ਦੀ ਮੌਤ
. . .  about 1 hour ago
ਅੰਮ੍ਰਿਤਸਰ , 19 ਜਨਵਰੀ (ਰੇਸ਼ਮ ਸਿੰਘ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਲਈ ਕਹਿਰ ਭਰੀ ਖ਼ਬਰ ਹੈ ਕਿ ਇਕੋਂ ਦਿਨ 'ਚ 7 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ ਇਕ ਮਹਿਲਾ ਮਰੀਜ਼ ਵੀ ਸ਼ਾਮਿਲ...
ਸਹਿਕਾਰੀ ਬੈਂਕ ਸੁਧਾਰ 'ਚ 11 ਲੱਖ 45 ਹਜ਼ਾਰ ਦੀ ਲੁੱਟ
. . .  about 2 hours ago
ਚਮਿਆਰੀ/ਗਗੋ ਮਾਹਲ/ਅਜਨਾਲਾ, 19 ਜਨਵਰੀ (ਜਗਪ੍ਰੀਤ ਸਿੰਘ ਜੌਹਲ/ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਬਾਅਦ ਦੁਪਹਿਰ ਸਹਿਕਾਰੀ ਬੈਂਕ ਪਿੰਡ ਸੁਧਾਰ (ਅੰਮ੍ਰਿਤਸਰ) ਵਿਖੇ ਆਈ 20 ਕਾਰ ਤੇ ਆਏ ਚਾਰ ਅਣਪਛਾਤੇ...
ਸੰਯੁਕਤ ਸਮਾਜ ਮੋਰਚਾ ਵਲੋਂ 17 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ
. . .  about 2 hours ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ ਸਿੰਘ ਨੇ ਕੀਤਾ। ਸੰਯੁਕਤ ਸਮਾਜ ਮੋਰਚਾ..
ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ
. . .  about 2 hours ago
ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)-ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਨੇ ਉਨ੍ਹਾਂ ਦੇ ਘਰ ਜਾ ਕੇ ਜਿੱਥੇ ਉਨ੍ਹਾਂ ਦੇ ਭਰਾ ਦੀ...
ਜਲੰਧਰ 'ਚ ਕੋਰੋਨਾ ਦਾ ਤਾਂਡਵ, ਫ਼ਿਰ ਨਿਗਲਣ ਲੱਗਾ ਜਾਨਾਂ
. . .  about 2 hours ago
ਜਲੰਧਰ, 19 ਜਨਵਰੀ- ਪੂਰੇ ਦੇਸ਼ 'ਚ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਇਹ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ। ਜਾਣਕਾਰੀ ਮੁਤਾਬਿਕ ਅੱਜ ਜਲੰਧਰ 'ਚ ਕੋਰੋਨਾ ਵਾਇਰਸ ਦੇ 779 ਨਵੇਂ ਮਾਮਲੇ...
ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਪੀ.ਐੱਮ. ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ: ਮੁੱਖ ਮੰਤਰੀ ਚੰਨੀ...
ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ- ਸਾਰੇ ਮੇਰੇ ਖ਼ਿਲਾਫ਼ ਬੋਲ ਰਹੇ ਹਨ, ਸਾਰੇ ਰਲੇ ਹੋਏ ਹਨ: ਮੁੱਖ ਮੰਤਰੀ ਚੰਨੀ...
2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-2018 ਦੀ ਐੱਫ.ਆਈ.ਆਰ ’ਚ ਮੇਰੇ ਭਾਣਜੇ ਦਾ ਨਾਂ ਨਹੀਂ: ਮੁੱਖ ਮੰਤਰੀ ਚੰਨੀ...
ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਈ.ਡੀ. ਨੂੰ ਹਥਿਆਰ ਦੀ ਤਰ੍ਹਾਂ ਵਰਤਦੀ ਹੈ ਬੀ.ਜੇ.ਪੀ.-ਮੁੱਖ ਮੰਤਰੀ ਚੰਨੀ..
ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਸਿਆਸੀ ਵਿਰੋਧੀਆਂ ਨੂੰ ਟਾਰਗੇਟ ਕਰਦੀ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ..
ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 19 ਜਨਵਰੀ-ਹੁਣ ਬਦਲਾਖੋਰੀ ’ਤੇ ਉਤਰ ਆਈ ਹੈ ਬੀ.ਜੇ.ਪੀ. :ਮੁੱਖ ਮੰਤਰੀ ਚੰਨੀ...
ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 2 hours ago
ਚੰਡੀਗੜ੍ਹ, 19 ਜਨਵਰੀ-ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਈ.ਡੀ. ਦੀ ਗ੍ਰਿਫਤ ...
ਦਿੱਲੀ : ਘਰ ਵਿਚੋਂ ਬਰਾਮਦ ਹੋਈਆਂ 5 ਲਾਸ਼ਾਂ, ਜਾਂਚ ਵਿਚ ਜੁੱਟੀ ਪੁਲਿਸ
. . .  about 4 hours ago
ਨਵੀਂ ਦਿੱਲੀ, 19 ਜਨਵਰੀ - ਦਿੱਲੀ ਦੇ ਸ਼ਾਹਦਰਾ ਦੇ ਸੀਮਾਪੁਰੀ ਖੇਤਰ ਵਿਚ ਇਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰੋਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਦਾ...
ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ, 19 ਜਨਵਰੀ-ਸੰਯੁਕਤ ਸੰਘਰਸ਼ ਪਾਰਟੀ ਵਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭੁਲੱਥ ਸੀਟ 'ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ 'ਤੇ ਉਮੀਦਵਾਰ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੱਪ-ਪਲੇਟ ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।...
ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ
. . .  about 4 hours ago
ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਵਾਲਿਟੀ ਚੌਂਕ 'ਚ ਬੈਂਸ ਅਤੇ ਕੜਵਲ ਸਮਰਥਕਾਂ ਵਿਚਾਲੇ ਜ਼ਬਰਦਸਤ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਤੋਂ ਉਮੀਦਵਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਰਾਣਾ ਦਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਬਣਾਏ ਜਾਣ 'ਤੇ ਸਨਮਾਨ

ਚੋਗਾਵਾਂ, 21 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਸ੍ਰੋ: ਅਕਾਲੀ ਦਲ ਬਾਦਲ ਵਲੋਂ ਆਪਣੇ ਰਾਜ 1997 ਤੋਂ 2002 ਅਤੇ 2007 ਤੋਂ 2017 ਤੱਕ 15 ਸਾਲ ਇਸਾਈ ਭਾਈਚਾਰੇ ਨੂੰ ਸਨਮਾਨਯੋਗ ਸਥਾਨ ਦਿੱਤਾ ਤੇ ਆਗੂ ਨੂੰ ਕੈਬਨਿਟ ਮੰਤਰੀ ਬਰਾਬਰ ਦਰਜਾ ਜ਼ਿਲ੍ਹੇ ਵਿਚ ਯੋਗ ਨੁਮਾਇਦਗੀ ਦੇ ਕੇ ...

ਪੂਰੀ ਖ਼ਬਰ »

28 ਨੂੰ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਲੱਗ ਰਹੇ ਪੱਕੇ ਧਰਨਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਜੀਠਾ ਜ਼ੋਨ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਰੰਧਾਵਾ ਤੇ ਸੋਨੀ ਨੂੰ ਉੱਪ ਮੁੱਖ ਮੰਤਰੀ ਬਣਾ ਕੇ ਮਾਝੇ ਦਾ ਮਾਣ ਵਧਾਇਆ

ਟਾਂਗਰਾ , 21 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਓ.ਪੀ. ਸੋਨੀ ਦੀ ਰਹਿਨੁਮਾਈ ਹੇਠ ਸੂਬਾ ਦਿਨ ਦੁੱਗਣੀ-ਰਾਤ ਚੌਗੁਣੀ ਤਰੱਕੀ ਕਰੇਗਾ ਤੇ ਆਉਣ ...

ਪੂਰੀ ਖ਼ਬਰ »

ਅਟਾਰੀ ਦਾਣਾ ਮੰਡੀ 'ਚ ਸ਼ੈੱਡ ਨਾ ਹੋਣ ਕਾਰਨ ਬਾਸਮਤੀ ਦੀ ਫ਼ਸਲ ਭਿੱਜੀ-ਕਿਸਾਨ ਪ੍ਰੇਸ਼ਾਨ

ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)-ਮੰਗਲਵਾਰ ਨੂੰ ਸਵੇਰ ਤੋਂ ਹੋ ਰਹੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ | ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਸ਼ੈੱਡ ਨਾ ਹੋਣ ਕਾਰਨ ਪਹਿਲੇ ਦਿਨ ਬਾਸਮਤੀ ਦੀ ਫਸਲ ਲੈ ਕੇ ਆਏ ਕਿਸਾਨਾਂ ਨੂੰ ਭਾਰੀ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਹਰ ਵਰਗ ਦਾ ਮਾਣ ਵਧਿਆ-ਪ੍ਰੋ: ਰਛਪਾਲ ਕੌਰ ਭੁੱਲਰ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਨਾਲ ਜਿੱਥੇ ਹਰੇਕ ਵਰਗ ਦਾ ਮਾਣ ਸਨਮਾਨ ਵਧਿਆ ਹੈ, ਉਥੇ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਮਜੀਠਾ, 21 ਸਤੰਬਰ (ਜਗਤਾਰ ਸਿੰਘ ਸਹਿਮੀ)-ਕਿਰਤੀ ਕਿਸਾਨ ਯੂਨੀਅਨ ਸਰਕਲ ਮਜੀਠਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁਜਰਾਂ ਦੀ ਅਗਵਾਈ ਹੇਠ ਪਿੰਡ ਭੋਮਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਨਹਿਰ ਟੁੱਟਣ ਕਾਰਨ ਕਿਸਾਨਾਂ ਦਾ ਝੋਨਾ ਡੁੱਬਣ ਦਾ ਖਤਰਾ

ਓਠੀਆਂ, 21 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਤੋਂ ਨਹਿਰ ਟੁੱਟਣ ਕਾਰਨ ਨਜ਼ਦੀਕ ਪੈਂਦੇ ਪਿੰਡ ਜਸਤਰਵਾਲ, ਉਮਰਪੁਰਾ, ਛੀਨਾ ਕਰਮ ਸਿੰਘ ਅਤੇ ਕੜਿਆਲ ਪਿੰਡ ਦੀਆਂ ਸ਼ਵੇ ਵਾਲੀਆਂ ਜ਼ਮੀਨਾਂ ਦਾ ਝੋਨਾ ਤੇ ਹੋਰ ਫ਼ਸਲਾਂ ਖਰਾਬ ਹੋਣ ਦਾ ਡਰ ...

ਪੂਰੀ ਖ਼ਬਰ »

ਕਈ ਪਿੰਡਾਂ 'ਚ ਭਰਵੀਂ ਬਰਸਾਤ ਨਾਲ ਝੋਨੇ ਦੀ ਖੜੀ ਫਸਲ ਜ਼ਮੀਨ 'ਤੇ ਵਿਛੀ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਅੱਜ ਸਵੇਰੇ ਮਜੀਠਾ ਤੇ ਆਸ-ਪਾਸ ਦੇ ਪਿੰਡਾਂ 'ਚ ਹੋਈ ਭਰਵੀਂ ਬਰਸਾਤ ਨਾਲ ਕਈ ਪਿੰਡਾਂ 'ਚ ਨੀਵੇਂ ਇਲਾਕਿਆਂ 'ਚ ਬੀਜੀ ਝੋਨੇ ਦੀ ਫਸਲ ਡਿੱਗ ਪਈ ਹੈ | ਜਿਸ ਨਾਲ ਕਿਸਾਨਾਂ ਵਿਚ ਘਬਰਾਹਟ ਪੈਦਾ ਹੋ ਗਈ ਹੈ | ਇਸ ਬਰਸਾਤ ਨਾਲ ਨੀਵੇਂ ਇਲਾਕਿਆਂ ਦੀ ਜ਼ਮੀਨ 'ਚ ਪਾਣੀ ਖੜਾ ਹੋ ਗਿਆ ਹੈ | ਸਬਜ਼ੀਆਂ ਵਾਸਤੇ ਤਿਆਰ ਕੀਤੀ ਜ਼ਮੀਨ 'ਚ ਵੀ ਪਾਣੀ ਖੜਾ ਹੋਣ ਨਾਲ ਸਬਜ਼ੀ ਦੀ ਬਿਜਾਈ ਲੇਟ ਹੋ ਜਾਣ ਦਾ ਖਦਸ਼ਾ ਹੈ | ਖੇਤੀਬਾੜੀ ਵਿਕਾਸ ਅਫ਼ਸਰ ਮਜੀਠਾ ਡਾ: ਸਤਨਾਮ ਸਿੰਘ ਨਾਲ ਇਸ ਸਬੰਧੀ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਹੋਈ ਬਰਸਾਤ ਨਾਲ ਝੋਨੇ ਦੀ ਫਸਲ 'ਤੇ ਜ਼ਿਆਦਾ ਪ੍ਰਭਾਵ ਨਹੀਂ ਪਵੇਗਾ, ਸਿਰਫ ਨੀਵੇਂ ਇਲਾਕਿਆਂ ਵਿਚ ਝੋਨੇ ਦੀ ਫਸਲ ਡਿੱਗੀ ਹੈ ਜਿਸ ਕਾਰਨ ਝਾੜ ਵਿਚ ਥੋੜਾ ਫਰਕ ਪਵੇਗਾ ਤੇ ਇਸ ਦੇ ਨਾਲ ਹੀ ਝੋਨੇ ਦੀ ਕਵਾਲਿਟੀ ਵਿਚ ਵੀ ਫਰਕ ਪਵੇਗਾ | ਉਨ੍ਹਾਂ ਕਿਹਾ ਕਿ ਜੇਕਰ ਹੁਣ ਹੋਰ ਜ਼ਿਆਦਾ ਮੀਂਹ ਪੈ ਗਿਆ ਤਾਂ ਝੋਨੇ ਦੇ ਝਾੜ ਵਿਚ ਅਤੇ ਇਸ ਦੀ ਕਵਾਲਿਟੀ ਵਿਚ ਭਾਰੀ ਗਿਰਾਵਟ ਆ ਸਕਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਬਰਸਾਤ ਨਾਲ ਮਟਰਾਂ ਦੀ ਤੇ ਸੇਮ ਫਲੀ ਦੀ ਬਿਜਾਈ ਲੇਟ ਹੋ ਜਾਵੇਗੀ ਕਿਉਂਕਿ ਸਾਰੀ ਜ਼ਮੀਨ ਗਿੱਲੀ ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

 

ਸਰਹੱਦੀ ਵਿਕਾਸ ਫਰੰਟ ਦੇ ਨਵੇਂ ਚੁਣੇ ਕਾਨੂੰਨੀ ਸਲਾਹਕਾਰ ਰੰਧਾਵਾ ਦਾ ਸਨਮਾਨ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸਰਹੱਦੀ ਵਿਕਾਸ ਫਰੰਟ ਦੇ ਪ੍ਰਧਾਨ ਐਡਵੋਕੇਟ ਰਮਨਦੀਪ ਸ਼ਰਮਾ ਦੀ ਪ੍ਰਧਾਨਗੀ 'ਚ ਫਰੰਟ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਐਡਵੋਕੇਟ ਸੁਖਜਿੰਦਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ

ਖਿਲਚੀਆਂ, 21 ਸਤੰਬਰ (ਕਰਮਜੀਤ ਸਿੰਘ ਮੁੱਛਲ)-ਪਿੰਡ ਧੂਲਕਾ ਵਿਖੇ ਸ਼ਹੀਦੀ ਬੁੰਗਾ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਉਣ ਉਪਰੰਤ ਕਿਸਾਨ ਸੰਘਰਸ਼ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ, ਨਸੀਬ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਤੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੈਮੀਨਾਰ 26 ਨੂੰ - ਬਾਠ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਸੈਨਿਕ ਭਲਾਈ ਸੰਸਥਾ ਦੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਸਰਪ੍ਰਸਤ ਸੂਬੇਦਾਰ ਤਰਲੋਕ ਸਿੰਘ ਦੀ ਅਗਵਾਈ ਹੇਠ ਨਵਾਂ ਲੰਗਰ ਹਾਲ ਨੇੜੇ-ਸਰਾਂ ਮੱਖਣ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਬਲਾਕ ਤਰਸਿੱਕਾ ਦੇ ਕਾਂਗਰਸੀ ਬਾਗੋਬਾਗ

ਤਰਸਿੱਕਾ, 21 ਸਤੰਬਰ (ਅਤਰ ਸਿੰਘ ਤਰਸਿੱਕਾ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਨਣ 'ਤੇ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਕਾਂਗਰਸੀ ਵਰਕਰ ਬਾਗ਼ੋਬਾਗ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਦਫ਼ਤਰ ਤਰਸਿੱਕਾ ਵਿਖੇ ਮੋਹਨ ਸਿੰਘ ...

ਪੂਰੀ ਖ਼ਬਰ »

ਨਵੇਂ ਬਣੇ ਮੁੱਖ ਮੰਤਰੀ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ 28 ਨੂੰ - ਕਿਸਾਨ ਆਗੂ

ਕੱਥੂਨੰਗਲ, 21 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਕੱਥੂਨੰਗਲ ਦੇ ਪਿੰਡਾਂ ਦੀਆਂ ਮੀਟਿੰਗਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਅਟਾਰੀ, 21 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫ਼ਸਰ ਅਟਾਰੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ...

ਪੂਰੀ ਖ਼ਬਰ »

ਮਲਕੀਅਤ ਸਿੰਘ ਏ.ਆਰ. ਇਤਿਹਾਸਕ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ. ਜੋ ਕਿ ਪਿਛਲੀ ਵਾਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਤੌਰ ਉਮੀਦਵਾਰ ਚੋਣ ਲੜੇ ਸਨ, ਨੂੰ ਐਤਕੀਂ ਪਾਰਟੀ ਹਾਈਕਮਾਨ ਵਲੋਂ ਹਲਕਾ ਜੰਡਿਆਲਾ ...

ਪੂਰੀ ਖ਼ਬਰ »

ਰਈਆ ਵਿਖੇ ਆਯੁਰਵੈਦਿਕ ਕੈਂਪ ਲਗਾਇਆ

ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾ ਦੁਆਰਾ ਚਲਾਏ ਜਾ ਰਹੇ ਸ਼੍ਰੀ ਆਸ਼ੂਤੋਸ਼ ਮਹਾਰਾਜ ਮੈਡੀਕਲ ਸੈਂਟਰ ਦੀ ਸਰਪ੍ਰਸਤੀ ਹੇਠ ਮਾਤਾ ਜਮਨਾ ਦੇਵੀ ਮੰਦਰ, ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ, ਸਤਿਸੰਗ ਆਸ਼ਰਮ ਰਈਆ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਰਣੀਕੇ ਵਲੋਂ ਛੀਨਾ ਦਾ ਸਨਮਾਨ

ਹਰਸ਼ਾ ਛੀਨਾ, 21 ਸਤੰਬਰ (ਕੜਿਆਲ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਐਲਾਨੇ ਗਏ ਜਥੇਬੰਦਕ ਢਾਂਚੇ 'ਚ ਬਤੌਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਵਜੋਂ ਨਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX