ਤਾਜਾ ਖ਼ਬਰਾਂ


ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  8 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  12 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  19 minutes ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  18 minutes ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  52 minutes ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਖੰਨਾ / ਸਮਰਾਲਾ

ਸਿਆਸਤ ਦੀ ਭੇਟ ਚੜ੍ਹ ਰਹੀ ਡੀ. ਏ. ਪੀ. ਖਾਦ ਦੀ ਡਲਿਵਰੀ, ਕਈਆਂ ਨੂੰ ਭਰ ਭਰ ਮੁੱਠਾਂ ਤੇ ਕਈਆਂ ਨੂੰ ਇਕ ਵੀ ਦਾਣਾ ਨਹੀਂ

ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)- ਡੀ. ਏ. ਪੀ. ਖਾਦ ਦੀ ਸਪਲਾਈ ਅੱਜ ਕਿਸਾਨਾਂ ਲਈ ਈਦ ਦਾ ਚੰਨ ਬਣੀ ਹੋਈ ਹੈ | ਇਸ ਖਾਦ ਲਈ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ | ਅਸਲ ਵਿੱਚ ਝੋਨੇ ਦੀ ਕਟਾਈ ਤੋਂ ਬਾਦ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਦੇ ਨਾਲ-ਨਾਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੇ ਝੰਡੇ ਥੱਲੇ ਕੱਢਿਆ ਮੋਟਰਸਾਈਕਲ ਮਾਰਚ

ਮਲੌਦ, 24 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਮੁਕੰਮਲ ਭਾਰਤ ਬੰਦ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਥੱਲੇ ਕਿਸਾਨ ਆਗੂ ਲਖਵਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਦਿੱਤਾ- ਸ਼ਿਵਾਲਿਕ

ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ)-ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਇਲਾਕੇ ਦੇ ਸੀਨੀਅਰ ਆਗੂਆਂ ਨੂੰ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਦਾ ਕੰਮ ਅੱਧ ਵਿਚਾਲੇ ਛੱਡਣ 'ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)- ਨੇੜਲੇ ਪਿੰਡ ਇਕੋਲਾਹੀ ਵਿਖੇ ਇੰਟਰ ਲਾਕਿੰਗ ਟਾਈਲਾਂ ਦਾ ਕੰਮ ਅੱਧ ਵਿਚਾਲੇ ਛੱਡਣ 'ਤੇ ਪਿੰਡ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਸਬੰਧਿਤ ਵਿਭਾਗ 'ਤੇ ਪੱਖਪਾਤ ਦੇ ਦੋਸ਼ ਲਗਾਏ ਗਏ ਹਨ¢ ਇਸ ਮੌਕੇ ਨੰਬਰਦਾਰ ਚਰਨਜੀਤ ਸਿੰਘ, ...

ਪੂਰੀ ਖ਼ਬਰ »

ਦਫ਼ਤਰਾਂ 'ਚ ਸਮੇਂ ਸਿਰ ਹਾਜ਼ਰੀ ਦਾ ਜ਼ਿਆਦਾਤਰ ਅਸਰ, ਪਰ ਲੋਕਾਂ ਲਈ ਪਰਨਾਲਾ ਉੱਥੇ ਦਾ ਉੱਥੇ

ਸਮਰਾਲਾ, 24 ਸਤੰਬਰ (ਪ. ਪ. ਰਾਹੀਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀਆਂ ਦੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਲਈ ਜਾਰੀ ਕੀਤੀਆਂ ਹਦਾਇਤਾਂ ਦਾ ਮੁਲਾਜ਼ਮਾਂ 'ਤੇ ਜ਼ਿਆਦਾਤਰ ਅਸਰ ਤਾਂ ਹੋਇਆ ਹੈ, ਪਰ ਦਫ਼ਤਰਾਂ ਵਿੱਚ ਕਰਮਚਾਰੀਆਂ ਤੇ ...

ਪੂਰੀ ਖ਼ਬਰ »

ਕਿਸਾਨ ਰੋਡ ਸੰਘਰਸ਼ ਕਮੇਟੀ ਵਲੋਂ ਮੰਗਾਂ ਸੰਬੰਧੀ ਡੀ. ਸੀ. ਲੁਧਿਆਣਾ ਨਾਲ ਮੁਲਾਕਾਤ

ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕਿਸਾਨ ਰੋਡ ਸੰਘਰਸ਼ ਕਮੇਟੀ ਵਲੋਂ ਡੀ. ਸੀ. ਲੁਧਿਆਣਾ ਨਾਲ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦੇਣ ਸਮੇਂ ਕਿਸਾਨਾਂ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿਚ ਐਨ. ਐੱਚ. ਏ. ਆਈ. ਵਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਹੁਣ ਤੱਕ ਫੜੀਆਂ ਗਈਆਂ ਨਕਲੀ ਸ਼ਰਾਬ ਫ਼ੈਕਟਰੀਆਂ ਦੀ ਜਾਂਚ ਕਰਵਾਉਣ-ਕਾਲੀ ਪਾਇਲ

ਬੀਜਾ, 24 ਸਤੰਬਰ (ਜੰਟੀ ਮਾਨ)-ਪੰਜਾਬ ਦੀ ਵਾਗਡੋਰ ਸੰਭਾਲਣ ਤੇ ਨਵੇਂ ਬਣੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ ਰੇਤ ਮਾਫੀਆ ਅਤੇ ਨਸ਼ਾ ਤਸਕਰ ਮੇਰੇ ਕੋਲ ਨਾ ਹੋਣ ਪੰਜਾਬ ਦਾ ਭਲਾ ਚਾਹੁਣ ਵਾਲੇ ਕੀ ਮੁੱਖ ਮੰਤਰੀ ਪੰਜਾਬ ਆਪਣੇ ਇਨ੍ਹਾਂ ਕਹੇ ਹੋਏ ਬੋਲਾਂ ਉੱਪਰ ਖਰੇ ...

ਪੂਰੀ ਖ਼ਬਰ »

ਐਤਵਾਰ ਨੂੰ ਸੰਤ ਟਾਂਡੇ ਵਾਲੇ ਸਜਾਉਣਗੇ ਦੀਵਾਨ

ਹੰਬੜਾਂ, 24 ਸਤੰਬਰ (ਮੱਕੜ)-ਨਜ਼ਦੀਕੀ ਪਿੰਡ ਪੁੜੈਣ ਵਿਖੇ ਨਾਨਕਸਰ ਠਾਠ ਅਸਥਾਨ 'ਤੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲੇ, ਬਾਬਾ ਮੀਹਾਂ ਸਿੰਘ (ਸਿਆੜ ਸਾਹਿਬ) ਅਤੇ ਬਾਬਾ ਹਰਭਜਨ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਸੰਤ ਬਾਬਾ ਅਮਰੀਕ ...

ਪੂਰੀ ਖ਼ਬਰ »

ਰਾਜਾ ਗਿੱਲ ਅਤੇ ਲੱਖਾ ਰੌਣੀ ਨੇ ਉਪ ਮੁੱਖ ਮੰਤਰੀ ਰੰਧਾਵਾ ਨਾਲ ਕੀਤਾ ਵਿਚਾਰ-ਵਟਾਂਦਰਾ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਵ. ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਬੇਟੇ ਅਤੇ ਉੱਘੇ ਕਾਂਗਰਸੀ ਨੇਤਾ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਪੰਜਾਬ ਕਾਂਗਰਸ ਦੇ ਪ੍ਰਮੁੱਖ ਨੇਤਾ ਰਜਿੰਦਰ ਸਿੰਘ ਲੱਖਾ ਰੌਣੀ ਨੇ ਪੰਜਾਬ ਦੇ ਨਵੇਂ ਬਣੇ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖੰਨਾ ਦੀ ਬੈਠਕ-15 ਨੂੰ ੂ ਮਨਾਇਆ ਜਾਵੇਗਾ ਦੁਸਹਿਰਾ

ਖੰਨਾ, 24 ਸਤੰਬਰ (ਲਾਲ)-ਦੁਸਹਿਰਾ ਕਮੇਟੀ ਖੰਨਾ ਦੀ ਇਕ ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ 10 ਅਕਤੂਬਰ ਐਤਵਾਰ ਨੂੰ ੂ ਸੀਤਾ ਸਵੰਬਰ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ ਅਤੇ 15 ਅਕਤੂਬਰ ਨੂੰ ਦਸਹਿਰਾ ਉਤਸਵ ਮੁੱਖ ਦੁਸਹਿਰਾ ਗਰਾਊਾਡ ਵਿਚ ਮਨਾਇਆ ਜਾਵੇਗਾ | ਉਸ ਤੋਂ ...

ਪੂਰੀ ਖ਼ਬਰ »

ਇੰਜ. ਜਗਦੇਵ ਸਿੰਘ ਬੋਪਾਰਾਏ ਦਾ ਕਸਬਾ ਬੀਜਾ ਵਿਖੇ ਸਨਮਾਨ

ਬੀਜਾ, 24 ਸਤੰਬਰ (ਬਗ਼ਲੀ)-ਪਾਇਲ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸੰਭਾਵੀ ਉਮੀਦਵਾਰ ਡਾਕਟਰ ਜਸਪ੍ਰੀਤ ਸਿੰਘ ਬੀਜਾ ਦੇ ਗ੍ਰਹਿ ਕਸਬਾ ਬੀਜਾ ਵਿਖੇ ਸਨਮਾਨ ਸਮਾਰੋਹ ਦੌਰਾਨ ਹਲਕਾ ਪਾਇਲ ਹੀ ਨਹੀਂ, ਸਗੋਂ ਜ਼ਿਲ੍ਹਾ ਲੁਧਿਆਣਾ ਦੀ ...

ਪੂਰੀ ਖ਼ਬਰ »

ਨਵੀਂ ਓ. ਬੀ. ਸੀ. ਸਮਾਜ ਪਾਰਟੀ ਦਾ ਗਠਨ ਅਤੇ ਪੰਜਾਬ 'ਚ 117 ਸੀਟਾਂ 'ਤੇ ਚੋਣ ਲੜਨ ਦਾ ਫ਼ੈਸਲਾ

ਸਮਰਾਲਾ, 24 ਸਤੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ )-ਅਨੁਸੂਚਿਤ ਜਾਤੀਆਂ ਅਤੇ ਬੀ.ਸੀ ਪਛੜਿਆ ਸਮਾਜ ਦੇ ਵੱਖ-ਵੱਖ ਸੰਗਠਨਾਂ ਨੇ ਪੰਜਾਬ ਵਿੱਚ ਨਵੀਂ ਓ. ਬੀ. ਸੀ. ਸਮਾਜ ਦੀ ਪਾਰਟੀ ਬਣਾਉਣ ਅਤੇ ਪੰਜਾਬ ਦੀਆਂ 117 ਸੀਟਾਂ ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ ¢ ਡਾ. ਸੋਹਣ ਲਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਵਿਸ਼ੇਸ਼ ਭਾਸ਼ਨ ਦਾ ਆਯੋਜਨ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਬੁੱਲੇਪੁਰ ਵਿਖੇ ਹੈੱਡਮਾਸਟਰ ਰਾਜ ਕੁਮਾਰ ਦੀ ਦੇਖ-ਰੇਖ ਅਧੀਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੁਲਵੰਤ ਸਿੰਘ ਗਿੱਲ ਸਾਬਕਾ ਏ. ਜੀ. ਐਮ. ਪੰਜਾਬ ਨੈਸ਼ਨਲ ਬੈਂਕ ਨੇ ਸ਼ਿਰਕਤ ਕੀਤੀ ¢ ਉਨ੍ਹਾਂ ਨੇ ਵਿਦਿਆਰਥੀਆਂ ਦਾ ਚੰਗੇ ਭਵਿੱਖ ਲਈ ਮਾਰਗ ਦਰਸ਼ਨ ਕੀਤਾ ¢ ਇਸ ਮੌਕੇ ਸਕੂਲ ਹੈੱਡਮਾਸਟਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੀ ਸੇਧ ਲੈਣ ਲਈ ਪ੍ਰੇਰਿਆ ¢ ਇਸ ਮੌਕੇ ਸੁਨੀਤਾ ਬਾਲੀ, ਨਵਨੀਤ ਚੋਪੜਾ, ਹਰਵਿੰਦਰ ਸਿੰਘ, ਮੱਖਣ ਸਿੰਘ, ਸੰਚਿਤਾ ਸ਼ੋਨਿਕ, ਕਮਲਜੀਤ ਕੌਰ, ਕਿਰਤੀ ਵਿਜਨ, ਵਿਨੋਦ ਕੁਮਾਰ, ਇੰਦੂ ਕਲਸੀ, ਵਰਿੰਦਰ ਪਟੇਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਛਿੰਦਰਪਾਲ ਕੌਰ, ਬੇਅੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ ¢

ਖ਼ਬਰ ਸ਼ੇਅਰ ਕਰੋ

 

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਅਧੀਨ ਕੱਲ੍ਹ ਤੋਂ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੰੂਦਾਂ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਾਨੂੰਪਰ ਡਾ. ਰਵੀ ਦੱਤ ਦੀ ਅਗਵਾਈ ਵਿਚ 26 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਈਗ੍ਰੇਟਰੀ ਪਲਸ ਪੋਲੀਓ ਅਧੀਨ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਲਗਾਇਆ ਧਰਨਾ

ਪੱਖੋਵਾਲ/ਸਰਾਭਾ, 24 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਬਲਾਕ ਪੱਖੋਵਾਲ ਦੀਆਂ ਆਂਗਨਵਾੜੀ ਵਰਕਰਾਂ ਨੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਭਾਗ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਸਾਝਾ ਫ਼ਰੰਟ ਦੀ ਮੀਟਿੰਗ

ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਵਿਖੇ ਕਿਸਾਨ ਮਜ਼ਦੂਰ ਮੁਲਾਜ਼ਮ ਸਾਝਾ ਫ਼ਰੰਟ ਦੋਰਾਹਾ ਵਿੱਚ ਸ਼ਾਮਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਆਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ 'ਤੇ ਲੰਗਰ ਲਗਾਇਆ

ਖੰਨਾ, 24 ਸਤੰਬਰ (ਲਾਲ)- ਹਰ ਸਾਲ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਤੇ ਕੜ੍ਹੀ ਚੌਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ ਗਿੱਲ ਅਤੇ ਕੌਂਸਲਰ ਸੁਖਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਮਾਰਗ ਦਰਸ਼ਨ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਇੰਜੀ. ਜਗਦੇਵ ਸਿੰਘ ਬੋਪਾਰਾਏ ਦਾ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਕੀਤਾ ਵਿਸ਼ੇਸ਼ ਸਨਮਾਨ

ਪਾਇਲ, 24 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਵਲੋਂ ਇੱਕ ਸਾਦਾ ਸਮਾਗਮ ਮੇਨ ਬਾਜ਼ਾਰ ਪਾਇਲ ਵਿਖੇ ਕੀਤਾ ਗਿਆ | ਇਸ ਸਮਾਗਮ 'ਚ ਬੋਪਾਰਾਏ ਇਲੈਕਟ੍ਰੀਕਲ ਦੇ ਐਮ. ਡੀ. ਤੇ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਆਮ ਵਰਕਰਾਂ ਦਾ ਮਾਣ ਵਧਿਆ- ਪੱਪੂ

ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਨੇ ਆਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਆਮ ਵਰਕਰਾਂ ਦਾ ਉਤਸ਼ਾਹ ਤੇ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ...

ਪੂਰੀ ਖ਼ਬਰ »

ਕੈਂਡ-ਦੁਲੇਅ ਸਾਂਝੀ ਖੇਤੀਬਾੜੀ ਸਭਾ 'ਤੇ ਕਾਂਗਰਸ ਕਾਬਜ਼-ਸੈਂਡੀ ਦੁਲੇਅ ਪ੍ਰਧਾਨ ਬਣੇ

ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਤੇ ਦੁਲੇਅ ਦੀ ਸਾਂਝੀ ਸਹਿਕਾਰੀ ਖੇਤੀਬਾੜੀ ਸਭਾ ਦੇ 9 ਮੈਂਬਰਾਂ ਦੀ ਚੋਣ ਪਿਛਲੇ ਮਹੀਨੇ ਹੋਣ ਤੋਂ ਬਾਅਦ ਅੱਜ 6 ਮੈਂਬਰੀ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਹੈ, ਜਿਸ ਨਾਲ ਕਾਂਗਰਸ ਪਾਰਟੀ ਦਾ ਪੂਰਨ ਕਬਜ਼ਾ ...

ਪੂਰੀ ਖ਼ਬਰ »

ਚਾਹਲ ਦੀ ਸੂਬਾ ਕਾਂਗਰਸ 'ਚ ਖ਼ਜ਼ਾਨਚੀ ਵਜੋਂ ਨਿਯੁਕਤੀ ਮਾਣ ਵਾਲੀ ਗੱਲ-ਰੁੜਕਾ

ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਲਜ਼ਾਰ ਇੰਦਰ ਚਾਹਲ ਨੂੰ ਪੰਜਾਬ ਕਾਂਗਰਸ ਦਾ ਖ਼ਜ਼ਾਨਚੀ ਬਣਾਏ ਜਾਣ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਰਪੰਚ ਯੂਨੀਅਨ ਬਲਾਕ ਡੇਹਲੋਂ ਦੇ ਸਰਪ੍ਰਸਤ ਮਹਾਂ ਸਿੰਘ ਰੁੜਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਰਜਿ) ਦੀ ਮੀਟਿੰਗ

ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)-ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਮੀਟਿੰਗ ਇੱਥੇ ਪ੍ਧਾਨ ਗੁਰਦੀਪ ਸਿੰਘ ਮਿਲਕਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਜਿੱਥੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਲੇ ...

ਪੂਰੀ ਖ਼ਬਰ »

ਧੀ ਪੰਜਾਬ ਦੀ ਸੰਸਥਾ ਵਲੋਂ ਧੀਆਂ ਦਾ ਸਨਮਾਨ ਪ੍ਰੋਗਰਾਮ 2 ਨੂੰ ਕਰਵਾਇਆ ਜਾਵੇਗਾ : ਬਿੱਟੀ

ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਵਿੱਚ ਧੀ ਪੰਜਾਬ ਦੀ ਸੰਸਥਾ ਵਲੋਂ 'ਧੀਆਂ ਦਾ ਸਨਮਾਨ' ਪ੍ਰੋਗਰਾਮ 2 ਅਕਤੂਬਰ ਦਿਨ ਸ਼ਨਿਚਰਵਾਰ ਦੁਪਹਿਰ 2 ਵਜੇ ਸਰਕਾਰੀ ਸਕੂਲ ਮੁੰਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦੇਣ ਸਮੇਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਵਿਖੇ ਨਤਮਸਤਕ ਹੋਏ ਇੰਜੀ: ਬੋਪਾਰਾਏ

ਰਾੜਾ ਸਾਹਿਬ, 24 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਲਾਕੇ ਦੇ ਉੱਘੇ ਸਮਾਜ ਸੇਵੀ ਤੇ ਕਾਰੋਬਾਰੀ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰੋਨਿਕਸ ਦੇ ਚੇਅਰਮੈਨ ਇੰਜੀ: ਜਗਦੇਵ ਸਿੰਘ ਬੋਪਾਰਾਏ ਜੋ ਕਾਂਗਰਸ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਵਿਚ ਸ਼ਾਮਿਲ ਹੋਏ ਹਨ ਤੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ, ਚੇਅਰਮੈਨ ਸੋਨੀ ਅਤੇ ਹੋਰ ਕਾਂਗਰਸੀ ਨੇਤਾਵਾਂ ਨੇ ਜੱਸੀ ਦੀ ਜਿੱਤ 'ਤੇ ਲੱਡੂ ਵੰਡੇ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿਚ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ਬਿਨ੍ਹਾਂ ਮੁਕਾਬਲੇ ਜਿੱਤ ਕੇ ਡਾਇਰੈਕਟਰ ਬਣਨ ਕਰਕੇ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ...

ਪੂਰੀ ਖ਼ਬਰ »

ਸੰਦੀਪ ਸਿੰਘ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਟੀਮ ਦੇ ਨਵੇ ਨਿਯੁਕਤ ਕੀਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਭਾਜਪਾ ਦੇ ਨੌਜਵਾਨ ਸਿੱਖ ਆਗੂ ...

ਪੂਰੀ ਖ਼ਬਰ »

27 ਦਾ ਭਾਰਤ ਬੰਦ ਇਤਿਹਾਸਿਕ ਹੋਵੇਗਾ, ਤਿਆਰੀਆਂ ਮੁਕੰਮਲ-ਲੱਖੋਵਾਲ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਜ਼ੱਫ਼ਰਨਗਰ ਮਹਾਂ ਪੰਚਾਇਤ ਤੋਂ ਬਾਅਦ ਤਿੰਨੇ ਕਾਲੇ ਖੇਤੀ ਬਿੱਲ ਰੱਦ ਕਰਵਾਉਣ ਲਈ ਤੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਕੋਟ ਗੰਗੂ ਰਾਏ ਦਾ ਬੀ. ਐੱਡ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX