ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦਾ ਵਿਸ਼ੇਸ਼ ਯੋਗਦਾਨ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਐਕਸਪੋਰਟ ਕਨਕਲੇਵ ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਵਲੋਂ ਖੰਨੀ ਵਿਖੇ ਚੱਲ ਰਹੀ ਫ਼ੈਕਟਰੀ ਸਾਹਮਣੇ ਧਰਨਾ ਲਗਾ ਕੇ ਨਾਅਰੇਬਾਜ਼ੀ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਜੇਜੋਂ ਰੋਡ ਤੋਂ ਪਿੰਡ ਜੰਡਿਆਲਾ ਵਾਲੀ ਸੜਕ 'ਤੇ ਪਿੰਡ ਖੰਨੀ 'ਚ ਬਣੀ ਰਾਜ ਜੈਲੋਦੀਪ ਇੰਡਸਟਰੀ (ਫ਼ੈਕਟਰੀ) (ਜਿਸ 'ਚ ਪਸ਼ੂਆਂ ਦੀ ਖੱਲ ਤੇ ਦੰਦਾਂ ਤੋਂ ਪਾਊਡਰ ਬਣਦਾ) 'ਚੋਂ ਆ ਰਹੀ ਬਦਬੂ ਕਾਰਨ ਪ੍ਰੇਸ਼ਾਨ ਆਸ-ਪਾਸ ਦਰਜਨ ਦੇ ਕਰੀਬ ਪਿੰਡ ਵਾਸੀਆਂ ਨੇ ਇੰਡਸਟਰੀ ਦੇ ਮੋਹਰੇ ਧਰਨਾ ਲਾ ਕੇ ਮਾਲਕ ਵਿਰੁੱਧ ਨਾਅਰੇਬਾਜ਼ੀ ਕੀਤੀ | ਜਾਣਕਾਰੀ ਅਨੁਸਾਰ ਰਿੰਪੀ ਪਾਠਕ ਸਾਬਕਾ ਬਲਾਕ ਸੰਮਤੀ ਮੈਂਬਰ, ਗਗਨਦੀਪ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕੁਲਵਿੰਦਰ ਸਿੰਘ ਸਰਪੰਚ ਖੰਨੀ, ਸੁਮੀਤ ਕੁਮਾਰ ਸਰਪੰਚ ਲਲਵਾਣ, ਅਸ਼ੋਕ ਦੱਤ ਸਰਪੰਚ ਜੇਜੋਂ, ਜਥੇਦਾਰ ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ, ਪੁਸ਼ਪਾ ਦੇਵੀ ਸਰਪੰਚ ਜੰਡਿਆਲਾ, ਰਛਪਾਲ ਸਿੰਘ ਪੰਚ ਜੰਡਿਆਲਾ, ਬਲਵੀਰ ਸਿੰਘ ਸਾਬਕਾ ਸਰਪੰਚ ਜੰਡਿਆਲਾ ਸਮੇਤ ਹੋਰ ਆਸਪਾਸ ਦੇ ਪਿੰਡ ਵਾਸੀਆਂ ਨੇ ਦੱਸਿਆ ਕਿ 2004 'ਚ ਇਹ ਰਾਜ ਜੈਲੋਦੀਪ ਇੰਡਸਟਰੀ ਲੱਗੀ ਸੀ ਪਰ ਸਮਾ ਬੀਤਣ ਨਾਲ ਇਸ ਦੇ ਦੂਸ਼ਿਤ ਪਾਣੀ, ਗੰਦੇ ਮੁਸ਼ਕ ਤੇ ਹੋਰ ਬਹੁਤ ਸਾਰੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਨਾਲ ਆਸ-ਪਾਸ ਦੇ ਪਿੰਡ ਖੰਨੀ, ਜੰਡਿਆਲਾ, ਜੇਜੋਂ ਦੁਆਬਾ, ਰਾਮਪੁਰ, ਝੰਜੋਵਾਲ, ਹਰਜੀਆਣਾ, ਰਾਮਪੁਰ ਸੈਣੀਆਂ, ਮੇਘੋਵਾਲ, ਲਲਵਾਣ ਸਮੇਤ ਪਿੰਡ ਨੇ ਇਸ ਇੰਡਸਟਰੀ ਦਾ ਵਿਰੋਧ ਕੀਤਾ, ਜਿਸ 'ਤੇ ਇੰਡਸਟਰੀ ਮਾਲਕ ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਲੁਧਿਆਣਾ ਨੇ ਇਨ੍ਹਾਂ ਦਰਜਨ ਦੇ ਕਰੀਬ ਪਿੰਡ ਦੀਆਂ ਪੰਚਾਇਤਾਂ ਨੂੰ 22-09-21 ਨੂੰ ਲਿਖ ਕੇ ਦਿੱਤਾ ਮੈਂ ਇਹ ਇੰਡਸਟਰੀ ਬੰਦ ਕਰ ਰਿਹਾ ਹਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੀ ਸਹਿਮਤੀ ਨਾਲ ਅੱਗੇ ਕੰਮ ਕਰਾਗਾਂ | ਉਨ੍ਹਾਂ ਦੱਸਿਆ ਜਦੋਂ ਅੱਜ ਤੜਕ ਸਵੇਰੇ ਇਕ ਟਰੱਕ (ਪੀ. ਬੀ. 08 ਏ. ਜੀ. 3522) ਜਿਸ ਨੂੰ ਕਿ ਮੋਹਣ ਲਾਲ ਪੁੱਤਰ ਸੁਖਦੇਵ ਲਾਲ ਵਾਸੀ ਜਲੰਧਰ ਚਲਾ ਰਿਹਾ ਸੀ ਜਿਹੜਾ ਕਿ ਸਹਾਰਨਪੁਰ (ਉੱਤਰ ਪ੍ਰਦੇਸ਼) ਤੋਂ ਪਸ਼ੂਆਂ ਦੀ ਖੱਲ ਤੇ ਦੰਦਾਂ ਨੂੰ ਲੈ ਕੇ ਇੰਡਸਟਰੀ ਨੂੰ ਆ ਰਿਹਾ, ਨੂੰ ਪਿੰਡ ਵਾਸੀਆਂ ਨੇ ਘੇਰ ਇੰਡਸਟਰੀ ਦੇ ਮਾਲਕ ਵਿਰੁੱਧ ਧਰਨਾ ਦੇ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ 'ਦੇ ਘਬਰਾਏ ਇੰਡਸਟਰੀ ਅੰਦਰ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਪਿੰਡ ਵਾਸੀਆਂ ਹਾਜ਼ਰੀ ਕੰਮ ਛੱਡ ਕੇ ਆਪਣਾ ਸਾਮਾਨ ਲੈ ਕੇ ਚਲੇ ਗਏ | ਮੌਕੇ 'ਤੇ ਪਹੁੰਚੇ ਥਾਣਾ ਚੱਬੇਵਾਲ 'ਚ ਪੈਂਦੀ ਚੌਂਕੀ ਇੰਚਾਰਜ ਥਾਣੇਦਾਰ ਸਤਨਾਮ ਸਿੰਘ ਨੇ ਧਰਨਾਕਾਰੀਆਂ ਨੂੰ ਇੰਡਸਟਰੀ ਬੰਦ ਕਰਵਾਉਣ ਦਾ ਭਰੋਸਾ ਦੇ ਰਹੇ ਸਨ | ਇਸ ਸਬੰਧੀ ਜਦੋਂ ਇੰਡਸਟਰੀ ਮਾਲਕ ਨੇ ਸੁਨੀਲ ਕੁਮਾਰ ਨਾਲ ਫ਼ੋਨ 'ਤੇ ਗੱਲਬਾਤ ਕਰਦੇ ਦੱਸਿਆ ਕਿ ਉਸ ਕੋਲ ਇੰਡਸਟਰੀ ਚਲਾਉਣ ਦੇ ਪੂਰੇ ਕਾਗ਼ਜ਼ਾਤ ਹਨ ਜਿਹੜੇ ਕਿ ਮੈਂ ਥਾਣਾ ਚੱਬੇਵਾਲ ਵਿਖੇ ਦਿਖਾ ਚੁੱਕਾ ਅਤੇ ਮੈਂ ਪਿੰਡ ਪੰਚਾਇਤਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਜਲਦੀ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਵਲੋਂ ਜਬਰੀ ਬੰਦ ਕਰਵਾਈ ਇੰਡਸਟਰੀ ਦੌਰਾਨ ਹੋਏ ਲੱਖਾਂ ਦੇ ਨੁਕਸਾਨ ਹੋਇਆ ਹੈ | ਇਸ ਮੌਕੇ ਮਨਦੀਪ ਸਿੰਘ, ਬਲਦੀਪ ਸਿੰਘ ਜੰਡਿਆਲਾ, ਜਸਵੀਰ ਸਿੰਘ, ਨਵਦੀਪ ਸਿੰਘ, ਸੁਖਵੀਰ ਸਿੰਘ, ਰਮਿੰਦਰ ਸਿੰਘ, ਜਗਜੀਤ ਸਿੰਘ ਮੇਘੋਵਾਲ, ਤਿਲਕ, ਬਿੱਲਾ ਖੰਨੀ, ਕੁਲਵੀਰ ਸਿੰਘ ਪੰਚ ਜੰਡਿਆਲਾ, ਤਰਸੇਮ ਸਿੰਘ ਪੰਚ ਜੰਡਿਆਲਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਗਤ ਸਿੰਘ ਗਿਲਜੀਆਂ ਦੇ ਕੈਬਨਿਟ ਮੰਤਰੀ ਬਣਨ 'ਤੇ ਖ਼ੁਸ਼ੀ ਦੀ ਲਹਿਰ

ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸੂਬੇ 'ਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਗਠਿਤ ਨਵੀਂ ਕੈਬਨਿਟ 'ਚ ਹਲਕਾ ਉੜਮੁੜ ਦੇ ਇਮਾਨਦਾਰ ਆਗੂ ਸੰਗਤ ਸਿੰਘ ਗਿਲਜੀਆਂ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਬੇਟ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸੰਗਤ ...

ਪੂਰੀ ਖ਼ਬਰ »

ਕਲਸਾ ਵਿਖੇ ਕੀਰਤਨ ਸਮਾਗਮ ਅੱਜ

ਐਮਾਂ ਮਾਂਗਟ, 25 ਸਤੰਬਰ (ਭੰਮਰਾ)-ਬਾਬਾ ਬੁੱਢਾ ਜੀ ਗ੍ਰੰਥ ਸਭਾ ਮੁਕੇਰੀਆਂ ਦਿਹਾਤੀ ਵਲੋਂ 26 ਸਤੰਬਰ ਨੂੰ ਸ਼ਾਮ 7 ਤੋਂ 8.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਕਲਸਾ ਵਿਖੇ ਪਿੰਡ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਵੱਖ-ਵੱਖ ਕੀਰਤਨੀ ਜਥੇ ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਸਨਮਾਨਿਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਕਰਵਾਏ ਗਏ 7ਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦਾ ਸਮਾਪਤੀ ਸਮਾਰੋਹ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਕਰਵਾਇਆ ਗਿਆ, ਜਿਸ ਦੌਰਾਨ ਡਿਪਟੀ ...

ਪੂਰੀ ਖ਼ਬਰ »

-ਮਾਮਲਾ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਦਾ- ਸਚਦੇਵਾ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਦਾਣਾ/ਸਬਜ਼ੀ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਵਿਰੁੱਧ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਐਮਾਂ ਮਾਂਗਟ, 25 ਸਤੰਬਰ (ਗੁਰਾਇਆ)-ਪੰਜਾਬ ਸਰਕਾਰ ਵਲੋਂ ਆਪਣੇ ਮਨੋਰਥ ਪੱਤਰ 'ਚ ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਪਿੰਡ ਬਿਸ਼ਨਪਰ ਦੇ ਬੇ ਜ਼ਮੀਨੇ ਖੇਤ ਮਜ਼ਦੂਰ ਅਤੇ 54 ਕਿਸਾਨਾਂ ਦੇ ਕਰੀਬ 12 ਲੱਖ 44 ਹਜ਼ਾਰ ਰੁਪਏ ਦਾ ਕਰਜ਼ਾ ...

ਪੂਰੀ ਖ਼ਬਰ »

ਨਵੇਂ ਬਣੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਨਕੇ ਪਿੰਡ ਪੰਡੋਰੀ ਅਟਵਾਲ 'ਚ ਖ਼ੁਸ਼ੀ ਦੀ ਲਹਿਰ

ਗੜ੍ਹਦੀਵਾਲਾ, 25 ਸਤੰਬਰ (ਚੱਗਰ)-ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਜੋ ਕਿ ਪੰਜਾਬ ਦੇ ਨਵੇਂ ਬਣੇ ਡੀ. ਜੀ. ਪੀ. ਸ. ਇਕਬਾਲਪ੍ਰੀਤ ਸਿੰਘ ਸਹੋਤਾ ਆਈ. ਪੀ. ਐੱਸ. ਦਾ ਨਾਨਕਾ ਪਿੰਡ ਹੈ, ਵਿਖੇ ਉਨ੍ਹਾਂ ਦੇ ਨਾਨਕਾ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਖੁਸ਼ੀ 'ਚ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜ਼ਮਾਨਤ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ 'ਤੇ 4 ਖ਼ਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਮਾਨਤ ਕਰਵਾਉਣ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ ਸਿਟੀ ਪੁਲਿਸ ਨੇ ਇਕ ਲੜਕੀ ਸਮੇਤ 4 ਦੋਸ਼ੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਵਧੀਕ ਸੈਸ਼ਨ ਜੱਜ ਦੀ ਅਦਾਲਤ ਦੇ ਰੀਡਰ ਮਹੇਸ਼ ...

ਪੂਰੀ ਖ਼ਬਰ »

ਬਸਪਾ ਦੀ 'ਭੁੱਲ ਸੁਧਾਰ' ਰੈਲੀ 9 ਨੂੰ ਜਲੰਧਰ 'ਚ ਹੋਵੇਗੀ-ਬੈਨੀਵਾਲ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਰਤ ਵਿਖੇ ਹੋਈ | ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਲੜਕੀ ਕੋਲੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਅੱਜ ਦੇਰ ਸ਼ਾਮ ਇਕ ਸਾਈਕਲ 'ਤੇ ਜਾ ਰਹੀ ਲੜਕੀ ਕੋਲੋਂ ਇਕੋ ਮੋਟਰਸਾਈਕਲ 'ਤੇ ਸਵਾਰ 3 ਅਣਪਛਾਤੇ ਵਿਅਕਤੀ ਉਸ ਦਾ ਪਰਸ ਖੋਹ ਕੇ ਲੈ ਗਏ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਅਜੈਬ ਸਿੰਘ ਵਾਸੀ ਕੈਂਡੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਟਲੀ 'ਚ ਜੋੜ ਮੇਲਾ ਅੱਜ

ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)-ਦਰਗਾਹ ਪੀਰ ਬਰਕਤ ਅਲੀ ਸ਼ਾਹ ਦੇ ਸਥਾਨ ਪਿੰਡ ਕੋਟਲੀ ਵਿਖੇ ਸਾਲਾਨਾ ਜੋੜ ਮੇਲਾ 26 ਸਤੰਬਰ ਨੂੰ ਪਿੰਡ ਵਾਸੀਆ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮੁਣਸ਼ੀ ਰਾਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,702 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2005 ਸੈਂਪਲਾਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਪੈਸਟੀਸਾਈਡ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਹੁਕਮਾਂ ਤਹਿਤ ਡਾ. ਮਨਜੀਤ ਸਿੰਘ ਅਤੇ ਡਾ. ਦਪਿੰਦਰ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ 'ਚ 4 ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਕੀਤਾ ਸ਼ਾਮਿਲ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਹੁਣ ...

ਪੂਰੀ ਖ਼ਬਰ »

ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਅੱਡਾ ਸਰਾਂ, 25 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ...

ਪੂਰੀ ਖ਼ਬਰ »

-ਮਾਮਲਾ ਖੈਰ ਦੇ ਦਰੱਖਤਾਂ ਨੂੰ ਨਿਲਾਮੀ ਦੀ ਆੜ 'ਚ ਖ਼ੁਰਦ-ਬੁਰਦ ਕਰਨ ਦੀ ਕੋਸ਼ਿਸ਼ ਦਾ- ਜੇਕਰ ਬੋਲੀ 'ਤੇ ਰੋਕ ਨਾ ਲੱਗੀ ਤਾਂ ਹੋ ਸਕਦੈ ਲੱਖਾਂ ਦਾ ਨੁਕਸਾਨ

ਦਸੂਹਾ, 25 ਸਤੰਬਰ (ਕੌਸ਼ਲ)-ਦਸੂਹਾ ਦੇ ਕੰਢੀ ਇਲਾਕੇ 'ਚ ਪਿੰਡ ਡਡਿਆਲ ਅੰਦਰ ਖ਼ੈਰ ਦੇ ਦਰੱਖਤਾਂ ਦੀ ਕਥਿਤ ਤੌਰ 'ਤੇ ਗ਼ਲਤ ਮਾਰਕਿੰਗ ਹੋਣ ਦੇ ਬਾਵਜੂਦ ਵੀ ਖੈਰਾਂ ਦੇ ਦਰੱਖਤਾਂ ਦੀ ਬੋਲੀ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ...

ਪੂਰੀ ਖ਼ਬਰ »

ਕਿਸਾਨਾਂ ਨੇ 'ਭਾਰਤ ਬੰਦ' ਦੇ ਸੱਦੇ 'ਤੇ ਜਾਗਰੂਕਤਾ ਰੈਲੀ ਕੱਢੀ

ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਕਿਸਾਨਾਂ ਵਲੋਂ ਸਮੂਹ ਲੋਕਾਂ ਨੂੰ ਜਾਗਰੂਕ ਕਰਨ ਲਈ ਗੱਡੀਆਂ ਤੇ ...

ਪੂਰੀ ਖ਼ਬਰ »

ਸੰਗਤ 27 ਦੇ ਬੰਦ ਨੂੰ ਕਿਸਾਨੀ ਦੇ ਹਿਤ 'ਚ ਸਫਲ ਬਣਾਵੇ-ਬਾਬਾ ਨਿਹਾਲ ਸਿੰਘ

ਚੱਬੇਵਾਲ, 25 ਸਤੰਬਰ (ਥਿਆੜਾ)-ਸਿੱਖ ਪੰਥ ਦੀਆਂ ਸਮੂਹ ਨਿਹੰਗ-ਸਿੰਘ ਜਥੇਬੰਦੀਆਂ 27 ਦੇ ਭਾਰਤ ਬੰਦ ਦੀ ਪੁਰਜ਼ੋਰ ਹਮਾਇਤ ਕਰਦੀਆਂ ਹਨ ਅਤੇ ਸਮੂਹ ਸੰਗਤਾਂ ਨੂੰ ਅਪੀਲ ਕਰਦੀਆਂ ਹਨ ਕਿ ਕਿਸਾਨ-ਮਜਦੂਰ ਸੰਘਰਸ਼ ਦੇ ਹਿੱਤ 'ਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਅਕਾਲੀ ਦਲ ਕਿਸਾਨ ਜਥੇਬੰਦੀਆਂ ਨਾਲ ਚੱਲੇਗਾ-ਲਾਲੀ ਬਾਜਵਾ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ 'ਚ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਦੀ ਪੁਲਿਸ ਨੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਮੋਏ ਦੇ ਵਾਸੀ ਵਾਸਦੇਵ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲਤਾਪੂਰਵਕ ਬੰਦ ਰੱਖਣ-ਕਿਸਾਨ ਆਗੂ

ਘੋਗਰਾ, 25 ਸਤੰਬਰ (ਆਰ.ਐਸ. ਸਲਾਰੀਆ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਆਗੂਆਂ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਸਮੂਹ ਵਪਾਰੀ ਵਰਗ, ਮਜ਼ਦੂਰ, ਕਿਸਾਨਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਔਰਤ ਨਾਲ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਰੋਡ ਦੀ ਵਾਸੀ ਇਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭਾਸ਼ਨ ਕਰਵਾਇਆ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਸਿੱਖ ਧਰਮ ਅਧਿਐਨ ਸੈੱਲ ਵਲੋਂ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਭਾਸ਼ਣ ...

ਪੂਰੀ ਖ਼ਬਰ »

ਦਰਬਾਰ ਬਾਬਾ ਕਿਰਪਾ ਰਾਮ ਧਾਰਮਿਕ ਸਥਾਨ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਾ ਨੌਜਵਾਨ ਉੱਪਰ ਫਸਿਆ

ਚੌਲਾਂਗ, 25 ਸਤੰਬਰ (ਸੁਖਦੇਵ ਸਿੰਘ)-ਪਿੰਡ ਰਾਸਤਗੋ ਵਿਖੇ ਦਰਬਾਰ ਬਾਬਾ ਕਿਰਪਾ ਰਾਮ ਦੇ ਅੱਜ ਮੇਲੇ ਦੌਰਾਨ ਨਿਸ਼ਾਨ ਸਾਹਿਬ ਚੜ੍ਹਾਉਂਦਾ ਇਕ ਨੌਜਵਾਨ ਉੱਪਰ ਫਸ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਧਰਮ ਸਿੰਘ ਨੇ ਦੱਸਿਆ ਕਿ ਪਿੰਡ ਝਿੰਗੜ ਦਸੂਹੇ ਦਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਬੇਟੀ ਦਿਵਸ ਮਨਾਇਆ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬੇਟੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੈਡਮ ਪਰਮਜੀਤ ਅਤੇ ਮੈਡਮ ਮਨਦੀਪ ਵਲੋਂ ਅੰਮਿ੍ਤਾ ਪ੍ਰੀਤਮ, ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ 76 ਬੇਜ਼ਮੀਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ)-ਖੇਤੀਬਾੜੀ ਬਹੁਸੰਮਤੀ ਸਹਿਕਾਰੀ ਸਭਾ ਗੇਰਾ ਨਾਲ ਸਬੰਧਿਤ ਪਿੰਡ ਢਾਡੇਕਟਵਾਲ, ਉਲਾਹਾ, ਚਕੜਿਆਲ, ਹੰਦਵਾਲ ਤੇ ਲਦਿਆੜ ਦੇ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਰਤ ਬੰਦ ਦੇ ਚੱਲਦਿਆਂ ਭਲਕੇ ਦਾਣਾ ਮੰਡੀ ਰਹੇਗੀ ਬੰਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਖੇਤੀ ਕਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਤਹਿਤ ਹੁਸ਼ਿਆਰਪੁਰ ਦਾਣਾ ਮੰਡੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਪਾਲ ਨੇ ...

ਪੂਰੀ ਖ਼ਬਰ »

ਯੂ. ਕੇ., ਯੂ. ਐੱਸ. ਏ. ਤੇ ਕੈਨੇਡਾ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਅਰੋੜਾ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿ ਕੰਪਨੀ ਵਲੋਂ ਪਿਛਲੇ ਦਿਨਾਂ ਤੋਂ 30 ਸਤੰਬਰ ਤੱਕ ਕੰਪਨੀ ਦੇ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਮੋਟਰਸਾਈਕਲ ਮਾਰਚ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 27 ਦੇ ਬੰਦ ਨੂੰ ਅਕਾਲੀ ਦਲ ਦੇਵੇਗਾ ਪੂਰਨ ਸਮਰਥਨ-ਸਾਬੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਰ ਰਿਹਾ ਹੈ ਤੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਭਟਕਿਆ ਹਿਰਨ ਦਾ ਬੱਚਾ ਘਰਾਂ 'ਚ ਵੜਿਆ

ਸੈਲਾ ਖ਼ੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੀ ਅਬਾਦੀ 'ਚ ਅੱਜ ਸਵੇਰੇ ਜੰਗਲ ਤੋਂ ਭਟਕਿਆ ਇਕ ਹਿਰਨ ਦਾ ਬੱਚਾ ਘਰ 'ਚ ਆ ਵੜਿਆ, ਜਿਸ ਨੂੰ ਦੇਖਦੇ ਸਾਰ ਸਪਨਦੀਪ ਵਾਸੀ ਸੈਲਾ ਖ਼ੁਰਦ ਨੇ ਆਪਣੇ ਦੋਸਤਾਂ ਦੀ ਸਹਾਇਤਾ ਨਾਲ ਕਾਫ਼ੀ ਜੱਦੋ-ਜਾਹਿਦ ਕਾਰਨ ਤੋ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦਾ ਰੈੱਡ ਰੀਬਨ ਕਲੱਬ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੂੰ ਜ਼ਿਲ੍ਹਾ ਪੱਧਰ 'ਤੇ ਉੱਤਮ ਰੈੱਡ ਰੀਬਨ ਕਲੱਬ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਹੁਸ਼ਿਆਰਪੁਰ ਅਤੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX