ਤਾਜਾ ਖ਼ਬਰਾਂ


ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 minute ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  4 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  7 minutes ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  49 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  39 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  58 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  37 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 1 hour ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 2 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 2 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 2 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 2 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 3 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 3 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 3 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  1 minute ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 4 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 4 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦਾ ਵਿਸ਼ੇਸ਼ ਯੋਗਦਾਨ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਐਕਸਪੋਰਟ ਕਨਕਲੇਵ ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਵਲੋਂ ਖੰਨੀ ਵਿਖੇ ਚੱਲ ਰਹੀ ਫ਼ੈਕਟਰੀ ਸਾਹਮਣੇ ਧਰਨਾ ਲਗਾ ਕੇ ਨਾਅਰੇਬਾਜ਼ੀ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਜੇਜੋਂ ਰੋਡ ਤੋਂ ਪਿੰਡ ਜੰਡਿਆਲਾ ਵਾਲੀ ਸੜਕ 'ਤੇ ਪਿੰਡ ਖੰਨੀ 'ਚ ਬਣੀ ਰਾਜ ਜੈਲੋਦੀਪ ਇੰਡਸਟਰੀ (ਫ਼ੈਕਟਰੀ) (ਜਿਸ 'ਚ ਪਸ਼ੂਆਂ ਦੀ ਖੱਲ ਤੇ ਦੰਦਾਂ ਤੋਂ ਪਾਊਡਰ ਬਣਦਾ) 'ਚੋਂ ਆ ਰਹੀ ਬਦਬੂ ਕਾਰਨ ਪ੍ਰੇਸ਼ਾਨ ਆਸ-ਪਾਸ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆਂ ਦੇ ਕੈਬਨਿਟ ਮੰਤਰੀ ਬਣਨ 'ਤੇ ਖ਼ੁਸ਼ੀ ਦੀ ਲਹਿਰ

ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸੂਬੇ 'ਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਗਠਿਤ ਨਵੀਂ ਕੈਬਨਿਟ 'ਚ ਹਲਕਾ ਉੜਮੁੜ ਦੇ ਇਮਾਨਦਾਰ ਆਗੂ ਸੰਗਤ ਸਿੰਘ ਗਿਲਜੀਆਂ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਬੇਟ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸੰਗਤ ...

ਪੂਰੀ ਖ਼ਬਰ »

ਕਲਸਾ ਵਿਖੇ ਕੀਰਤਨ ਸਮਾਗਮ ਅੱਜ

ਐਮਾਂ ਮਾਂਗਟ, 25 ਸਤੰਬਰ (ਭੰਮਰਾ)-ਬਾਬਾ ਬੁੱਢਾ ਜੀ ਗ੍ਰੰਥ ਸਭਾ ਮੁਕੇਰੀਆਂ ਦਿਹਾਤੀ ਵਲੋਂ 26 ਸਤੰਬਰ ਨੂੰ ਸ਼ਾਮ 7 ਤੋਂ 8.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਕਲਸਾ ਵਿਖੇ ਪਿੰਡ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਵੱਖ-ਵੱਖ ਕੀਰਤਨੀ ਜਥੇ ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਸਨਮਾਨਿਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਕਰਵਾਏ ਗਏ 7ਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦਾ ਸਮਾਪਤੀ ਸਮਾਰੋਹ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਕਰਵਾਇਆ ਗਿਆ, ਜਿਸ ਦੌਰਾਨ ਡਿਪਟੀ ...

ਪੂਰੀ ਖ਼ਬਰ »

-ਮਾਮਲਾ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਦਾ- ਸਚਦੇਵਾ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਦਾਣਾ/ਸਬਜ਼ੀ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਵਿਰੁੱਧ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਐਮਾਂ ਮਾਂਗਟ, 25 ਸਤੰਬਰ (ਗੁਰਾਇਆ)-ਪੰਜਾਬ ਸਰਕਾਰ ਵਲੋਂ ਆਪਣੇ ਮਨੋਰਥ ਪੱਤਰ 'ਚ ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਪਿੰਡ ਬਿਸ਼ਨਪਰ ਦੇ ਬੇ ਜ਼ਮੀਨੇ ਖੇਤ ਮਜ਼ਦੂਰ ਅਤੇ 54 ਕਿਸਾਨਾਂ ਦੇ ਕਰੀਬ 12 ਲੱਖ 44 ਹਜ਼ਾਰ ਰੁਪਏ ਦਾ ਕਰਜ਼ਾ ...

ਪੂਰੀ ਖ਼ਬਰ »

ਨਵੇਂ ਬਣੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਨਕੇ ਪਿੰਡ ਪੰਡੋਰੀ ਅਟਵਾਲ 'ਚ ਖ਼ੁਸ਼ੀ ਦੀ ਲਹਿਰ

ਗੜ੍ਹਦੀਵਾਲਾ, 25 ਸਤੰਬਰ (ਚੱਗਰ)-ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਜੋ ਕਿ ਪੰਜਾਬ ਦੇ ਨਵੇਂ ਬਣੇ ਡੀ. ਜੀ. ਪੀ. ਸ. ਇਕਬਾਲਪ੍ਰੀਤ ਸਿੰਘ ਸਹੋਤਾ ਆਈ. ਪੀ. ਐੱਸ. ਦਾ ਨਾਨਕਾ ਪਿੰਡ ਹੈ, ਵਿਖੇ ਉਨ੍ਹਾਂ ਦੇ ਨਾਨਕਾ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਖੁਸ਼ੀ 'ਚ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜ਼ਮਾਨਤ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ 'ਤੇ 4 ਖ਼ਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਮਾਨਤ ਕਰਵਾਉਣ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ ਸਿਟੀ ਪੁਲਿਸ ਨੇ ਇਕ ਲੜਕੀ ਸਮੇਤ 4 ਦੋਸ਼ੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਵਧੀਕ ਸੈਸ਼ਨ ਜੱਜ ਦੀ ਅਦਾਲਤ ਦੇ ਰੀਡਰ ਮਹੇਸ਼ ...

ਪੂਰੀ ਖ਼ਬਰ »

ਬਸਪਾ ਦੀ 'ਭੁੱਲ ਸੁਧਾਰ' ਰੈਲੀ 9 ਨੂੰ ਜਲੰਧਰ 'ਚ ਹੋਵੇਗੀ-ਬੈਨੀਵਾਲ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਰਤ ਵਿਖੇ ਹੋਈ | ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਲੜਕੀ ਕੋਲੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਅੱਜ ਦੇਰ ਸ਼ਾਮ ਇਕ ਸਾਈਕਲ 'ਤੇ ਜਾ ਰਹੀ ਲੜਕੀ ਕੋਲੋਂ ਇਕੋ ਮੋਟਰਸਾਈਕਲ 'ਤੇ ਸਵਾਰ 3 ਅਣਪਛਾਤੇ ਵਿਅਕਤੀ ਉਸ ਦਾ ਪਰਸ ਖੋਹ ਕੇ ਲੈ ਗਏ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਅਜੈਬ ਸਿੰਘ ਵਾਸੀ ਕੈਂਡੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਟਲੀ 'ਚ ਜੋੜ ਮੇਲਾ ਅੱਜ

ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)-ਦਰਗਾਹ ਪੀਰ ਬਰਕਤ ਅਲੀ ਸ਼ਾਹ ਦੇ ਸਥਾਨ ਪਿੰਡ ਕੋਟਲੀ ਵਿਖੇ ਸਾਲਾਨਾ ਜੋੜ ਮੇਲਾ 26 ਸਤੰਬਰ ਨੂੰ ਪਿੰਡ ਵਾਸੀਆ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮੁਣਸ਼ੀ ਰਾਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,702 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2005 ਸੈਂਪਲਾਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਪੈਸਟੀਸਾਈਡ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਹੁਕਮਾਂ ਤਹਿਤ ਡਾ. ਮਨਜੀਤ ਸਿੰਘ ਅਤੇ ਡਾ. ਦਪਿੰਦਰ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ 'ਚ 4 ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਕੀਤਾ ਸ਼ਾਮਿਲ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਹੁਣ ...

ਪੂਰੀ ਖ਼ਬਰ »

ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਅੱਡਾ ਸਰਾਂ, 25 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ...

ਪੂਰੀ ਖ਼ਬਰ »

-ਮਾਮਲਾ ਖੈਰ ਦੇ ਦਰੱਖਤਾਂ ਨੂੰ ਨਿਲਾਮੀ ਦੀ ਆੜ 'ਚ ਖ਼ੁਰਦ-ਬੁਰਦ ਕਰਨ ਦੀ ਕੋਸ਼ਿਸ਼ ਦਾ- ਜੇਕਰ ਬੋਲੀ 'ਤੇ ਰੋਕ ਨਾ ਲੱਗੀ ਤਾਂ ਹੋ ਸਕਦੈ ਲੱਖਾਂ ਦਾ ਨੁਕਸਾਨ

ਦਸੂਹਾ, 25 ਸਤੰਬਰ (ਕੌਸ਼ਲ)-ਦਸੂਹਾ ਦੇ ਕੰਢੀ ਇਲਾਕੇ 'ਚ ਪਿੰਡ ਡਡਿਆਲ ਅੰਦਰ ਖ਼ੈਰ ਦੇ ਦਰੱਖਤਾਂ ਦੀ ਕਥਿਤ ਤੌਰ 'ਤੇ ਗ਼ਲਤ ਮਾਰਕਿੰਗ ਹੋਣ ਦੇ ਬਾਵਜੂਦ ਵੀ ਖੈਰਾਂ ਦੇ ਦਰੱਖਤਾਂ ਦੀ ਬੋਲੀ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਐਡਵੋਕੇਟ ਸੁੱਭ ਸਰੋਚ ਨੇ ਦੱਸਿਆ ਕਿ ਗਰਾਮ ਪੰਚਾਇਤ ਡਡਿਆਲ ਵਲੋਂ 30 ਸਤੰਬਰ ਨੂੰ ਖੈਰਾਂ ਦੇ ਰੁੱਖਾਂ ਦੀ ਨਿਲਾਮੀ ਰੱਖੀ ਗਈ ਹੈ | ਇਹ ਬੋਲੀ 31 ਮਾਰਚ 20121 ਤੋਂ ਪਹਿਲਾਂ ਹੋਣੀ ਸੀ ਪਰ ਪਿੰਡ ਵਾਸੀਆਂ ਵਲੋਂ ਮਹਿਕਮਾ ਜੰਗਲਾਤ ਤੇ ਮਹਿਕਮਾ ਪੰਚਾਇਤ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ ਸੀ ਕਿ ਪੰਚਾਇਤ ਦੇ ਜੰਗਲ ਵਿਚ ਬਹੁਤ ਸਾਰੇ ਖਹਿਰਾ ਦੇ ਰੁੱਖਾਂ 'ਤੇ ਜਾਣ ਬੁੱਝ ਕੇ ਨੰਬਰ ਨਹੀਂ ਪਾਏ ਗਏ ਹਨ ਤਾਂ ਜੋ ਇਨ੍ਹਾਂ ਰੁੱਖਾਂ ਦੀ ਕੀਮਤ ਮੁਲੰਕਣ ਨਾ ਹੋ ਸਕੇ ਅਤੇ ਇਹ ਸਾਰੇ ਰੁੱਖ 2 ਨੰਬਰ 'ਚ ਕੱਟ ਕੇ ਪੰਚਾਇਤ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਮੁੱਖ ਵਣਪਾਲ ਹਿਲਜ਼ ਵਲੋਂ ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਅਤੇ ਡੀ. ਐੱਫ. ਓ. ਦਸੂਹਾ ਨੂੰ ਹਦਾਇਤ ਕੀਤੀ ਸੀ ਕਿ ਕੋਈ ਵੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਜੰਗਲ ਦੀ ਮੁਕੰਮਲ ਚੈਕਿੰਗ ਕਰਵਾ ਲਈ ਜਾਵੇ ਅਤੇ ਜੇਕਰ ਕਿਤੇ ਕੋਈ ਊਣਤਾਈ ਪਾਈ ਜਾਂਦੀ ਹੈ ਤਾਂ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਡੀ. ਐੱਫ. ਓ. ਹੁਸ਼ਿਆਰਪੁਰ ਦੀ ਅਗਵਾਈ 'ਚ ਇਕ ਟੀਮ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵਲੋਂ ਚੈਕਿੰਗ ਦੀ ਸ਼ੁਰੂਆਤ ਵਿਚ ਹੀ ਬਹੁਤ ਸਾਰੇ ਰੁੱਖ ਮਾਰਕਿੰਗ ਤੋਂ ਬਿਨਾਂ ਪਾਏ ਗਏ ਸਨ ਜਿਸ ਮਗਰੋਂ ਵਣ ਰੇਂਜ ਅਫ਼ਸਰ ਬਡਲਾ ਨੇ ਭਰੋਸਾ ਦਿਵਾਇਆ ਸੀ ਕਿ ਦੁਬਾਰਾ ਸਹੀ ਮਾਰਕਿੰਗ ਕੀਤੀ ਜਾਵੇਗੀ ਅਤੇ ਬਿਨਾਂ ਮਾਰਕ ਕੀਤੇ ਰੁੱਖਾਂ ਨੂੰ ਵੀ ਮਾਰਕ ਕਰਕੇ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਜ ਮਾਮਲਾ ਇਹ ਸਾਹਮਣੇ ਆਇਆ ਹੈ ਕਿ ਇਸ ਸਾਲ ਬਿਨਾਂ ਦੁਬਾਰਾ ਨਿਯਮਾਂ ਅਨੁਸਾਰ ਮਾਰਕਿੰਗ ਕੀਤੀਆਂ ਪੁਰਾਣੀਆਂ ਮੁਲਾਂਕਣ ਦੇ ਹਿਸਾਬ ਨਾਲ ਬੋਲੀ ਰੱਖ ਦਿੱਤੀ ਗਈ ਹੈ, ਜੇਕਰ ਬੋਲੀ ਹੋ ਜਾਂਦੀ ਹੈ ਤਾਂ ਪੰਚਾਇਤ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਮਹਿਕਮਾ ਜੰਗਲਾਤ ਜਿਸ ਨੇ ਨਾਜਾਇਜ਼ ਕਟਾਈ ਰੋਕਣੀ ਹੈ, ਮਾਰਕਿੰਗ ਦੇ ਨਿਯਮਾਂ ਦੀ ਘੋਰ ਉਲੰਘਣਾ ਦੇ ਬਾਵਜੂਦ ਖ਼ੁਦ ਹੀ ਕਟਾਈ ਕਰਵਾਉਣ ਲਈ ਪੱਬਾਂ ਭਾਰ ਹੋਇਆ ਪਿਆ ਹੈ | ਇਸ ਸਬੰਧ 'ਚ ਐਡਵੋਕੇਟ ਸ਼ੁੱਭ ਸਰੋਚ ਤੇ ਹੋਰ ਇਲਾਕੇ ਦੇ ਮੋਹਤਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਰੱਖੀ ਖੈਰਾਂ ਦੇ ਦਰੱਖਤਾਂ ਦੀ ਬੋਲੀ ਰੱਦ ਕੀਤੀ ਜਾਵੇ ਅਤੇ ਨਿਯਮਾਂ ਅਨੁਸਾਰ ਮਾਰਕਿੰਗ ਕਰਕੇ ਨਵੀਂ ਕੀਮਤ ਦੀ ਅਸੈੱਸਮੈਂਟ ਤਿਆਰ ਕਰਕੇ ਫਿਰ ਦੁਬਾਰਾ ਬੋਲੀ ਰੱਖੀ ਜਾਵੇ ਤਾਂ ਕਿ ਪੰਚਾਇਤ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਨੇ 'ਭਾਰਤ ਬੰਦ' ਦੇ ਸੱਦੇ 'ਤੇ ਜਾਗਰੂਕਤਾ ਰੈਲੀ ਕੱਢੀ

ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਕਿਸਾਨਾਂ ਵਲੋਂ ਸਮੂਹ ਲੋਕਾਂ ਨੂੰ ਜਾਗਰੂਕ ਕਰਨ ਲਈ ਗੱਡੀਆਂ ਤੇ ...

ਪੂਰੀ ਖ਼ਬਰ »

ਸੰਗਤ 27 ਦੇ ਬੰਦ ਨੂੰ ਕਿਸਾਨੀ ਦੇ ਹਿਤ 'ਚ ਸਫਲ ਬਣਾਵੇ-ਬਾਬਾ ਨਿਹਾਲ ਸਿੰਘ

ਚੱਬੇਵਾਲ, 25 ਸਤੰਬਰ (ਥਿਆੜਾ)-ਸਿੱਖ ਪੰਥ ਦੀਆਂ ਸਮੂਹ ਨਿਹੰਗ-ਸਿੰਘ ਜਥੇਬੰਦੀਆਂ 27 ਦੇ ਭਾਰਤ ਬੰਦ ਦੀ ਪੁਰਜ਼ੋਰ ਹਮਾਇਤ ਕਰਦੀਆਂ ਹਨ ਅਤੇ ਸਮੂਹ ਸੰਗਤਾਂ ਨੂੰ ਅਪੀਲ ਕਰਦੀਆਂ ਹਨ ਕਿ ਕਿਸਾਨ-ਮਜਦੂਰ ਸੰਘਰਸ਼ ਦੇ ਹਿੱਤ 'ਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਅਕਾਲੀ ਦਲ ਕਿਸਾਨ ਜਥੇਬੰਦੀਆਂ ਨਾਲ ਚੱਲੇਗਾ-ਲਾਲੀ ਬਾਜਵਾ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ 'ਚ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਦੀ ਪੁਲਿਸ ਨੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਮੋਏ ਦੇ ਵਾਸੀ ਵਾਸਦੇਵ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲਤਾਪੂਰਵਕ ਬੰਦ ਰੱਖਣ-ਕਿਸਾਨ ਆਗੂ

ਘੋਗਰਾ, 25 ਸਤੰਬਰ (ਆਰ.ਐਸ. ਸਲਾਰੀਆ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਆਗੂਆਂ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਸਮੂਹ ਵਪਾਰੀ ਵਰਗ, ਮਜ਼ਦੂਰ, ਕਿਸਾਨਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਔਰਤ ਨਾਲ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਰੋਡ ਦੀ ਵਾਸੀ ਇਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭਾਸ਼ਨ ਕਰਵਾਇਆ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਸਿੱਖ ਧਰਮ ਅਧਿਐਨ ਸੈੱਲ ਵਲੋਂ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਭਾਸ਼ਣ ...

ਪੂਰੀ ਖ਼ਬਰ »

ਦਰਬਾਰ ਬਾਬਾ ਕਿਰਪਾ ਰਾਮ ਧਾਰਮਿਕ ਸਥਾਨ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਾ ਨੌਜਵਾਨ ਉੱਪਰ ਫਸਿਆ

ਚੌਲਾਂਗ, 25 ਸਤੰਬਰ (ਸੁਖਦੇਵ ਸਿੰਘ)-ਪਿੰਡ ਰਾਸਤਗੋ ਵਿਖੇ ਦਰਬਾਰ ਬਾਬਾ ਕਿਰਪਾ ਰਾਮ ਦੇ ਅੱਜ ਮੇਲੇ ਦੌਰਾਨ ਨਿਸ਼ਾਨ ਸਾਹਿਬ ਚੜ੍ਹਾਉਂਦਾ ਇਕ ਨੌਜਵਾਨ ਉੱਪਰ ਫਸ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਧਰਮ ਸਿੰਘ ਨੇ ਦੱਸਿਆ ਕਿ ਪਿੰਡ ਝਿੰਗੜ ਦਸੂਹੇ ਦਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਬੇਟੀ ਦਿਵਸ ਮਨਾਇਆ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬੇਟੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੈਡਮ ਪਰਮਜੀਤ ਅਤੇ ਮੈਡਮ ਮਨਦੀਪ ਵਲੋਂ ਅੰਮਿ੍ਤਾ ਪ੍ਰੀਤਮ, ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ 76 ਬੇਜ਼ਮੀਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ)-ਖੇਤੀਬਾੜੀ ਬਹੁਸੰਮਤੀ ਸਹਿਕਾਰੀ ਸਭਾ ਗੇਰਾ ਨਾਲ ਸਬੰਧਿਤ ਪਿੰਡ ਢਾਡੇਕਟਵਾਲ, ਉਲਾਹਾ, ਚਕੜਿਆਲ, ਹੰਦਵਾਲ ਤੇ ਲਦਿਆੜ ਦੇ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਰਤ ਬੰਦ ਦੇ ਚੱਲਦਿਆਂ ਭਲਕੇ ਦਾਣਾ ਮੰਡੀ ਰਹੇਗੀ ਬੰਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਖੇਤੀ ਕਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਤਹਿਤ ਹੁਸ਼ਿਆਰਪੁਰ ਦਾਣਾ ਮੰਡੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਪਾਲ ਨੇ ...

ਪੂਰੀ ਖ਼ਬਰ »

ਯੂ. ਕੇ., ਯੂ. ਐੱਸ. ਏ. ਤੇ ਕੈਨੇਡਾ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਅਰੋੜਾ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿ ਕੰਪਨੀ ਵਲੋਂ ਪਿਛਲੇ ਦਿਨਾਂ ਤੋਂ 30 ਸਤੰਬਰ ਤੱਕ ਕੰਪਨੀ ਦੇ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਮੋਟਰਸਾਈਕਲ ਮਾਰਚ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 27 ਦੇ ਬੰਦ ਨੂੰ ਅਕਾਲੀ ਦਲ ਦੇਵੇਗਾ ਪੂਰਨ ਸਮਰਥਨ-ਸਾਬੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਰ ਰਿਹਾ ਹੈ ਤੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਭਟਕਿਆ ਹਿਰਨ ਦਾ ਬੱਚਾ ਘਰਾਂ 'ਚ ਵੜਿਆ

ਸੈਲਾ ਖ਼ੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੀ ਅਬਾਦੀ 'ਚ ਅੱਜ ਸਵੇਰੇ ਜੰਗਲ ਤੋਂ ਭਟਕਿਆ ਇਕ ਹਿਰਨ ਦਾ ਬੱਚਾ ਘਰ 'ਚ ਆ ਵੜਿਆ, ਜਿਸ ਨੂੰ ਦੇਖਦੇ ਸਾਰ ਸਪਨਦੀਪ ਵਾਸੀ ਸੈਲਾ ਖ਼ੁਰਦ ਨੇ ਆਪਣੇ ਦੋਸਤਾਂ ਦੀ ਸਹਾਇਤਾ ਨਾਲ ਕਾਫ਼ੀ ਜੱਦੋ-ਜਾਹਿਦ ਕਾਰਨ ਤੋ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦਾ ਰੈੱਡ ਰੀਬਨ ਕਲੱਬ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੂੰ ਜ਼ਿਲ੍ਹਾ ਪੱਧਰ 'ਤੇ ਉੱਤਮ ਰੈੱਡ ਰੀਬਨ ਕਲੱਬ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਹੁਸ਼ਿਆਰਪੁਰ ਅਤੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX