ਤਾਜਾ ਖ਼ਬਰਾਂ


ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  32 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  36 minutes ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . .  about 1 hour ago
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . .  about 1 hour ago
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . .  56 minutes ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . .  about 1 hour ago
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ- ਪ੍ਰਧਾਨ ਮੰਤਰੀ
. . .  about 1 hour ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ...
ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਨਾਬਾਲਗ ਕਾਬੂ
. . .  about 1 hour ago
ਮਹਾਰਾਸ਼ਟਰ, 28 ਜਨਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਇਕ ਨਾਬਾਲਗ ਲੜਕੇ ਨੂੰ 5 ਸਾਲ ਦੀ ਬੱਚੀ ਨਾਲ ਜਬਰ ਜਨਹਾ ਕਰਨ ਦੇ ਦੋਸ਼ ਵਿਚ ਹਿਰਾਸਤ ’ਚ ਲਿਆ ਗਿਆ ਅਤੇ ਆਈ.ਪੀ.ਸੀ. ਅਤੇ ਪੋਕਸੋ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਨਾਬਾਲਗ ਸੁਧਾਰ ਕੇਂਦਰ ਭੇਜ ਦਿੱਤਾ ਗਿਆ। ਨਾਗਪੜਾ ਪੁਲਿਸ...
ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
. . .  about 2 hours ago
ਫਗਵਾੜਾ, 28 ਜਨਵਰੀ- ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਬਰਨਾਲਾ ਇਲਾਕੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ’ਤੇ ਇਕ ਕਾਰ ਬੇਕਾਬੂ...
ਤ੍ਰਿਪੁਰਾ ਚੋਣਾਂ: ਕਾਂਗਰਸ ਨੇ ਐਲਾਨੇ 17 ਉਮੀਦਵਾਰ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਆਗਾਮੀ ਤ੍ਰਿਪੁਰਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੁਦੀਪ ਰਾਏ ਬਰਮਨ ਨੂੰ ਅਗਰਤਲਾ ਤੋਂ ਉਮੀਦਵਾਰ ਐਲਾਨਿਆ...
ਬਿਹਾਰ ਪੁਲਿਸ ਦੀ ਮਾਓਵਾਦੀਆਂ ਵਿਰੁੱਧ ਸਖ਼ਤ ਕਾਰਵਾਈ, ਵੱਡੀ ਮਾਤਰਾ ਵਿਚ ਹਥਿਆਰ ਜ਼ਬਤ- ਸੀ.ਆਰ.ਪੀ.ਐਫ਼
. . .  about 2 hours ago
ਪਟਨਾ, 28 ਜਨਵਰੀ- ਬਿਹਾਰ ਪੁਲਿਸ ਨੇ ਮਾਓਵਾਦੀਆਂ ਦੇ ਖ਼ਿਲਾਫ਼ ਤਿੱਖੀ ਕਾਰਵਾਈ ਵਿਚ 162 ਆਈ.ਈ.ਡੀ. ਲਗਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮਾਓਵਾਦੀ ਪ੍ਰਭਾਵਿਤ ਖ਼ੇਤਰਾਂ ਵਿਚ ਹੋਰ ਗੋਲਾ ਬਾਰੂਦ ਤੇ ਹਥਿਆਰ ਬਰਾਮਦ ਕਰਨ ਲਈ ਕਾਰਵਾਈਆਂ ਜਾਰੀ ਹਨ। ਸੀ.ਆਰ.ਪੀ.ਐਫ਼ ...
ਰੱਖਿਆ ਮੰਤਰੀ ਵਲੋਂ ਵਾਪਰੇ ਜਹਾਜ਼ ਹਾਦਸਿਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ- ਰੱਖਿਆ ਸੂਤਰ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਸੁਖੋਈ-30 ਅਤੇ ਮਿਰਾਜ 2000 ਜਹਾਜ਼ ਜੋ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਹਾਦਸਾਗ੍ਰਸਤ ਹੋ ਗਏ, ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਅਤੇ ਆਈ.ਏ.ਐਫ਼. ਮੁੱਖੀ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਦੇ ਸੰਪਰਕ ਵਿਚ ਹਨ। ਹਵਾਲੀ ਸੈਨਾ ਮੁੱਖੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ...
ਤ੍ਰਿਪੁਰਾ ਚੋਣਾਂ: ਭਾਜਪਾ ਨੇ ਐਲਾਨੇ 48 ਉਮੀਦਵਾਰ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਤ੍ਰਿਪੁਰਾ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੁੱਲ 60 ਸੀਟਾਂ ’ਚੋਂ 48 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ 12 ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਮੁੱਖ ਮੰਤਰੀ ਡਾ. ਮਾਨਿਕ ਸਾਹਾ ਕਸਬਾ ...
ਲੜਾਕੂ ਜਹਾਜ਼ ਹਾਦਸਾ: ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਵਲੋਂ ਜਾਂਚ ਸ਼ੁਰੂ
. . .  about 2 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਸੁਖੋਈ-20 ਵਿਚ 2 ਪਾਇਲਟ ਅਤੇ ਮਿਰਾਜ-2000 ਵਿਚ ਇਕ ਪਾਇਲਟ ਸੀ। ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਇਹ ਪਤਾ ਲਗਾ ਰਹੀ ਹੈ ਕਿ ਕੀ ਇਹ ਮੱਧ-ਹਵਾਈ ਟੱਕਰ ਸੀ ਜਾਂ ਨਹੀਂ। ਸ਼ੁਰੂਆਤੀ ਰਿਪੋਰਟਾਂ...
ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਹਾਦਸਾਗ੍ਰਸਤ
. . .  about 3 hours ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਕਰੈਸ਼ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਲੜਾਕੂ ਜਹਾਜ਼ ਸੁਖੋਈ-30 ਅਤੇ ਮਿਰਾਜ 2000 ਹਾਦਸਾਗ੍ਰਸਤ
. . .  about 2 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਖ਼ੋਜ ਅਤੇ ਬਚਾਅ ਮੁਹਿੰਮ ਸ਼ੁਰੂ ਕਰ...
ਸ਼ਰਾਬ ਤਸਕਰਾਂ ਵਲੋਂ ਪੁਲਿਸ ’ਤੇ ਹਮਲਾ
. . .  about 3 hours ago
ਪਟਨਾ, 28 ਜਨਵਰੀ- ਮਸੂਮ ਗੰਜ ’ਚ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵਾਪਿਸ ਪਰਤ ਰਹੇ ਛਪਰਾ ’ਚ ਇਕ ਪੁਲਿਸ ਪਾਰਟੀ ’ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਪਾਰਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਤਸਕਰਾਂ ਨੇ ਸਾਨੂੰ ਪੁੱਛਿਆ ਕਿ ਅਸੀਂ ਉਨ੍ਹਾਂ ਨੂੰ ਕਿੱਥੇ ਲੈ ਜਾ ਰਹੇ ਹਾਂ ਅਤੇ ਅਸੀਂ ਕੌਣ ਹਾਂ। ਇਸ ਤੋਂ ਬਾਅਦ...
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ 'ਚ ਅੱਗ ਲੱਗਣ ਨਾਲ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ..
ਅਮਰੀਕਾ: ਰਾਜਨੀਤੀ ਮਾਮਲਿਆਂ ਦੇ ਰਾਜ ਦੀ ਅੰਡਰ ਸੈਕਟਰੀ ਆਫ਼ ਸਟੇਟ ਵਿਕਟੋਰੀਆ ਦਾ ਨੂਲੈਂਡ ਦਾ ਦੌਰਾ
. . .  about 4 hours ago
ਵਾਸ਼ਿੰਗਟਨ, 28 ਜਨਵਰੀ-ਰਾਜਨੀਤਿਕ ਮਾਮਲਿਆਂ ਲਈ ਸੰਯੁਕਤ ਰਾਜ ਦੀ ਅੰਡਰ ਸੈਕਟਰੀ ਆਫ ਸਟੇਟ ਵਿਕਟੋਰੀਆ ਨੂਲੈਂਡ 28 ਜਨਵਰੀ ਤੋਂ 3 ਫਰਵਰੀ ਤੱਕ ਨੇਪਾਲ, ਭਾਰਤ, ਸ਼੍ਰੀਲੰਕਾ ਅਤੇ ਕਤਰ ਦੀ ਯਾਤਰਾ ਕਰੇਗੀ।
ਧਨਬਾਦ ਦੇ ਹਾਜ਼ਰਾ ਕਲੀਨਿਕ 'ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ
. . .  about 4 hours ago
ਝਾਰਖੰਡ, 28 ਜਨਵਰੀ-ਧਨਬਾਦ ਦੇ ਇੱਕ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਡਾਕਟਰ, ਉਸ ਦੀ ਪਤਨੀ ਅਤੇ ਘਰੇਲੂ ਨੌਕਰ ਸ਼ਾਮਿਲ ਹਨ।
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਅਵੰਤੀਪੋਰਾ 'ਚ ਮਹਿਬੂਬਾ ਮੁਫ਼ਤੀ ਹੋਈ ਸ਼ਾਮਿਲ
. . .  about 4 hours ago
ਸ਼੍ਰੀਨਗਰ, 28 ਜਨਵਰੀ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਤੋਂ ਮੁੜ ਸ਼ੁਰੂ ਹੋਈ ਹੈ। ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਵੀ ਰਾਹੁਲ ਗਾਂਧੀ ਨਾਲ ਇਸ ਯਾਤਰਾ 'ਚ ਸ਼ਾਮਿਲ ਹੋਈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਲ੍ਹ ਰੋਕੀਆਂ ਜਾਣਗੀਆਂ ਰੇਲਾਂ
. . .  about 5 hours ago
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 29 ਜਨਵਰੀ ਨੂੰ ਸੂਬਾ ਪੱਧਰੀ ਰੇਲ ਟਰੈਕ ਜਾਮ ਕੀਤੇ ਜਾਣਗੇ ਜਿਸ ਵਿਚ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਿਅੱਪਾ ਪਰੇਡ ਮੈਦਾਨ 'ਚ 'ਐਨ.ਸੀ.ਸੀ. ਪੀ.ਐੱਮ' ਰੈਲੀ ਨੂੰ ਕਰਨਗੇ ਸੰਬੋਧਨ
. . .  about 6 hours ago
ਨਵੀਂ ਦਿੱਲੀ, 28 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ 'ਚ ਸਲਾਨਾ ਐਨ.ਸੀ.ਸੀ. ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਰਾਜ ਦੇ ਲੋਕ ਦੇਵਤਾ...
ਯੇਰੂਸ਼ਲਮ ਦੇ ਧਾਰਮਿਕ ਸਥਾਨ 'ਤੇ ਗੋਲੀਬਾਰੀ, 7 ਲੋਕਾਂ ਦੀ ਮੌਤ
. . .  about 4 hours ago
ਯੇਰੂਸ਼ਲਮ, 28 ਜਨਵਰੀ-ਯੇਰੂਸ਼ਲਮ ਦੇ ਬਾਹਰਵਾਰ ਇਕ ਪੂਜਾ ਵਾਲੀ ਸਥਾਨ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਪੰਜਾਬ / ਜਨਰਲ

ਸੋਨਾ ਕਾਰੋਬਾਰੀ ਦੇ 35 ਲੱਖ ਲੁੱਟਣ ਦੇ ਮਾਮਲੇ 'ਚ ਮੁਲਾਜ਼ਮ ਸਮੇਤ 3 ਗਿ੍ਫ਼ਤਾਰ- ਨਕਦੀ ਬਰਾਮਦ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ 'ਚ ਬੀਤੀ ਦੇਰ ਸ਼ਾਮ ਸੋਨਾ ਵਪਾਰੀ ਦੀ 35 ਲੱਖ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਤੇ ਉਸ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ ...

ਪੂਰੀ ਖ਼ਬਰ »

ਜੀਂਦ 'ਚ ਚੌਟਾਲਾ ਦੀ ਅਗਵਾਈ 'ਚ ਇਨੈਲੋ ਦੀ ਵਿਸ਼ਾਲ ਰੈਲੀ

ਬਾਦਲ, ਫਾਰੂਖ ਅਬਦੁੱਲਾ ਤੇ ਤਿਆਗੀ ਸਮੇਤ ਪੁੱਜੇ ਅਹਿਮ ਨੇਤਾ

ਚੰਡੀਗੜ੍ਹ, 25 ਸਤੰਬਰ (ਰਾਮ ਸਿੰਘ ਬਰਾੜ)- ਜੀਂਦ ਵਿਖੇ ਅੱਜ ਸਾਬਕਾ ਉੱਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀ ਲਾਲ ਦੀ 108ਵੀਂ ਜੈਅੰਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਰੈਲੀ ਨੇ ਇਕ ਵਾਰ ਫਿਰ ਦੇਵੀ ਲਾਲ ਦੇ ਜ਼ਮਾਨੇ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸ ਰੈਲੀ ਦੇ ਵੱਡੇ ਇਕੱਠ 'ਚ ...

ਪੂਰੀ ਖ਼ਬਰ »

ਡੇਹਲੋਂ ਨੇੜੇ ਏ.ਟੀ.ਐਮ. ਤੋੜ ਕੇ 18 ਲੱਖ ਤੋਂ ਵੱਧ ਲੁੱਟੇ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਪਿੰਡ ਭੁੱਟਾ ਤੋਂ ਭਾਰਤੀ ਸਟੇਟ ਬੈਂਕ ਦੀ ਸ਼ਾਖਾ 'ਚ ਲੱਗੇ ਏ.ਟੀ.ਐਮ. ਨੂੰ ਤੋੜ ਕੇ 18 ਲੱਖ ਤੋਂ ਵੱਧ ਦੀ ਰਾਸ਼ੀ ਲੁੱਟ ਲਈ ਗਈ ਹੈ | ਦੱਸਣਯੋਗ ਹੈ ਕਿ ਲੁਟੇਰਿਆਂ ਵਲੋਂ ਉਕਤ ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਕਿਸਾਨ ਅੰਦੋਲਨ ਦੇ ਹੱਕ 'ਚ ਸੰਤ ਸਮਾਜ ਨੇ ਸਜਾਏ ਵਿਸ਼ੇਸ਼ ਦੀਵਾਨ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਵਲੋਂ ਸੰਤ ਸਮਾਜ, ਪੰਜਾਬ ਦੀਆਂ ਹੋਰ ਕਾਰੋਬਾਰੀ, ਵਪਾਰਕ, ਪੰਥਕ ਤੇ ਕਿਸਾਨ-ਮਜ਼ਦੂਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਿੰਘੂ ਬਾਰਡਰ ਦਿੱਲੀ ਤੱਕ ...

ਪੂਰੀ ਖ਼ਬਰ »

ਵਿਹੜੇ 'ਚ ਸੁੱਤੇ ਵਿਅਕਤੀ ਦਾ ਕਤਲ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਆਪਣੇ ਵਿਹੜੇ ਸੁੱਤਾ ਪਿਆ ਸੀ, ਜਿਸ ਦੀ ਅੱਧੀ ਕੁ ਰਾਤ ਚੀਕ ਦੀ ਆਵਾਜ਼ ਗੁਆਂਢੀਆਂ ਨੂੰ ਸੁਣਾਈ ਦਿੱਤੀ, ਪਰ ਘਰ 'ਚ ਇਕੱਲਾ ਹੋਣ ਕਰਕੇ ਸਵੇਰੇ ਦੇਖਣ 'ਤੇ ਹੀ ਕਤਲ ਹੋਏ ਹੋਣ ਦਾ ਪਤਾ ਲੱਗਿਆ | ਥਾਣਾ ਸਦਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ |ਆ ਹੈ | ਦੋਸ਼ੀ ਅਜੇ ਪੁਲਿਸ ਦੇ ਹੱਥ ਨਹੀਂ ਲੱਗਾ |

ਖ਼ਬਰ ਸ਼ੇਅਰ ਕਰੋ

 

ਪਤੀ ਵਲੋਂ ਪਤਨੀ ਦਾ ਕਤਲ

ਕੋਟਫੱਤਾ, 25 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ ਦਸ ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ 'ਚ ਰਹਿੰਦੇ ਮੱਖਣ ਸਿੰਘ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦੇ ਸਿਰ 'ਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ, ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਹੋਰ ਅਧਿਕਾਰੀਆਂ ਨੂੰ ਵੰਡੇ ਵਿਭਾਗ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਦਫ਼ਤਰ 'ਚ ਤੈਨਾਤ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ | ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਗ੍ਰਹਿ, ਵਿਜੀਲੈਂਸ, ਪਰਸੋਨਲ, ਉਦਯੋਗ, ਵਿੱਤ, ਪ੍ਰਸ਼ਾਸਕੀ ਸੁਧਾਰ, ...

ਪੂਰੀ ਖ਼ਬਰ »

ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਪੰਜ ਆਈ.ਏ.ਐਸ. ਤੇ ਪੰਜ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਆਈ.ਏ.ਐਸ. ਅਧਿਕਾਰੀਆਂ 'ਚ ਕਮਲ ਕਿਸ਼ੋਰ ਯਾਦਵ ਨੂੰ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨਿਯੁਕਤ ਕਰਦੇ ਹੋਏ ...

ਪੂਰੀ ਖ਼ਬਰ »

ਨਵੀਂ ਵਜ਼ਾਰਤ 'ਚ ਦੁਆਬੇ ਦੇ ਐਸ.ਸੀ. ਸਮਾਜ ਨੂੰ ਫਿਰ ਕੀਤਾ ਨਜ਼ਰਅੰਦਾਜ਼

ਕਦੇ ਸਰਕਾਰ 'ਚ ਦੁਆਬੇ ਦੇ ਐਸ.ਸੀ. ਮੰਤਰੀਆਂ ਦੀ ਹੁੰਦੀ ਸੀ ਚੜ੍ਹਤ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਵਜ਼ਾਰਤ 'ਚ ਦੁਆਬੇ ਦੇ ਐਸ.ਸੀ. ਸਮਾਜ ਨੂੰ ਇਕ ਵਾਰ ਫਿਰ ਨਜ਼ਰ ਅੰਦਾਜ਼ ਕੀਤਾ ਗਿਆ ਹੈ | ਇਸ ਸਮੇਂ ਦੁਆਬੇ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਬਲਵਿੰਦਰ ਸਿੰਘ ਧਾਲੀਵਾਲ, ਪਵਨ ਆਦੀਆ, ਸੁਰਿੰਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਨਵੀਂ ਪਾਰੀ 'ਚ ਮਾਝੇ ਦੀ ਬੱਲੇ-ਬੱਲੇ- ਮਾਲਵੇ ਨੂੰ ਅਣਗੌਲਿਆ

ਮਾਲਵੇ ਦੇ 8 ਜ਼ਿਲਿ੍ਹਆਂ 'ਚੋਂ ਸਿਰਫ਼ 2 ਮੰਤਰੀ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸੂਬੇ ਸਰਕਾਰ ਦੀ ਨਵੀਂ ਪਾਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਆਪਣੀ ਕੈਬਨਿਟ ਬਣਾਉਣ 'ਚ ਮਾਝੇ 'ਤੇ ਜ਼ਿਆਦਾ ਮਿਹਰਬਾਨ ਹੋਏ ਹਨ ਉਥੇ ਉਨ੍ਹਾਂ ਮਾਲਵੇ ਨੂੰ ਅਣਗੌਲੇ ਕੀਤਾ ਹੈ | ਮਾਲਵੇ ਦੇ 8 ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਸੀਸ' ਨਾਟਕ ਦੀ ਪੇਸ਼ਕਾਰੀ ਅੱਜ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ 26 ਸਤੰਬਰ ਐਤਵਾਰ ਨੂੰ 12.30 ਵਜੇ ਪੰਜਾਬੀ ਨਾਟਕ 'ਸੀਸ' ਖੇਡਿਆ ਜਾਵੇਗਾ | ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਇਸ ਨਾਟਕ ਦੇ ਲੇਖਕ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਹਨ | ਇਹ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲੇ

ਬੱਧਨੀ ਕਲਾਂ- ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦਾ ਜਨਮ 1925 ਨੂੰ ਸੰਤਾ ਸਿੰਘ ਸਿੱਧੂ ਬਰਾੜ ਦੇ ਘਰ ਮਾਤਾ ਕਾਕੋ ਦੀ ਕੁੱਖੋਂ ਪਿੰਡ ਝੰਡੂਕੇ ਜ਼ਿਲ੍ਹਾ ਮਾਨਸਾ ਵਿਖੇ ਹੋਇਆ | ਬਚਪਨ 'ਚ ਹੀ ਸਿਰ ਤੋਂ ਮਾਂ ਦਾ ਪਰਛਾਵਾਂ ਉੱਠ ਗਿਆ | ਘਰ ਬਾਰ ਤਿਆਗ ਕੇ ਸੁਆਮੀ ਰਿਸ਼ੀ ਰਾਮ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਬਠਿੰਡਾ 'ਚ

ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ

ਰਾਮਪੁਰਾ ਫੂਲ , 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਠਿੰਡਾ ਜਿਲ੍ਹੇ ਦੇ ਦੌਰੇ 'ਤੇ ਪੁੱਜ ਰਹੇ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ-ਕਪਾਹ ਦੀ ਫਸਲ ਦਾ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੇ ਸੁਪਨੇ ਕੀਤੇ ਚਕਨਾਚੂਰ

ਮਾਨਸਾ ਤੇ ਬਠਿੰਡਾ ਜ਼ਿਲੇ੍ਹ 'ਚ 65 ਫ਼ੀਸਦੀ ਤੋਂ ਵਧੇਰੇ ਫ਼ਸਲ ਤਬਾਹ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਇੱਧਰਲੇ ਜ਼ਿਲਿ੍ਹਆਂ ਦੇ ਕਿਸਾਨਾਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ | ਮਾਨਸਾ ਤੇ ਬਠਿੰਡਾ ਜ਼ਿਲੇ੍ਹ 'ਚ ਇਸ ਸੁੰਡੀ ਨੇ ਇਸ ਕਦਰ ਹਮਲਾ ਕੀਤਾ ਹੋਇਆ ਹੈ ਕਿ 65 ਫ਼ੀਸਦੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰਨ ਦਾ ਸੁਪਨਾ ਹੋਇਆ ਪੂਰਾ- ਸਿਮਰਨਦੀਪ

ਸਿਵਲ ਸੇਵਾਵਾਂ ਪ੍ਰੀਖਿਆ 'ਚੋਂ 34ਵਾਂ ਰੈਂਕ ਹਾਸਲ ਕੀਤਾ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ ਦੇ ਨੌਜਵਾਨ ਸਿਮਰਨਦੀਪ ਸਿੰਘ ਦੰਦੀਵਾਲ ਨੇ ਸਿਵਲ ਸੇਵਾਵਾਂ ਦੀ ਪ੍ਰੀਖਿਆ 'ਚੋਂ 34ਵਾਂ ਰੈਂਕ ਹਾਸਲ ਕੀਤਾ ਹੈ | ਦੱਸਣਾ ਬਣਦਾ ਹੈ ਕਿ ਸਿਮਰਨਦੀਪ ਸਿੰਘ ਨੇ ਇਸੇ ਸਾਲ ਜੂਨ ਮਹੀਨੇ 'ਚ ਪੰਜਾਬ ਸਿਵਲ ਪ੍ਰੀਖਿਆ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਚੰਨੀ ਵਜ਼ਾਰਤ 'ਚ ਮਿਲੀ ਜਗ੍ਹਾ

ਵਿਧਾਇਕ ਰਾਜਾ ਵੜਿੰਗ ਬਣੇ ਕੈਬਨਿਟ ਮੰਤਰੀ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਵਜੋਂ ਨੁਮਾਇੰਦਗੀ ਕਰ ਰਹੇ ਕਾਂਗਰਸ ਦੇ ਤੇਜ਼ ਤਰਾਰ ਆਗੂ ਤੇ ਬੁਲਾਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ

ਜਲੰਧਰ, 25 ਸਤੰਬਰ (ਅ.ਬ)-ਪਾਇਓਨੀਅਰ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਸੀ ਦੇ ਸੀਨੀਅਰ ਡਾਇਰੈਕਟਰ ਤੇ ਕੈਨੇਡਾ ਅੰਬੈਸੀ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਸਲਾਹਕਾਰ ਤੋਂ ਆਈ.ਸੀ.ਸੀ.ਆਰ.ਸੀ. ਮੈਂਬਰ ਡਾ. ਰਵੀ ਗਰਗ ਨੇ ਦੱਸਿਆ ਕਿ ਜਿਨ੍ਹਾਂ ...

ਪੂਰੀ ਖ਼ਬਰ »

80 ਸਾਲ ਦੀ ਉਮਰ ਵਿਚ ਵੀ ਤੁਸੀਂ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ. ਸ਼ਾਰਦਾ

ਜਲੰਧਰ, 25 ਸਤੰਬਰ (ਅ.ਬ)-ਡਾ. ਸ਼ਾਰਦਾ ਆਯੂਰਵੈਦਿਕ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਦੀ ਗਰੀਸ ਘੱਟ ਹੋਣਾ, ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਸਿਰਫ਼ ਆਯੁਰਵੇਦ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਭਿ੍ਸ਼ਟਾਂ ਨੂੰ ਸ਼ਾਮਿਲ ਕੀਤਾ ਤਾਂ ਮੁੱਖ ਮੰਤਰੀ ਨਿਵਾਸ ਘੇਰਾਂਗੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਜੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਮੌਜੂਦਾ ਤੇ ਸਾਬਕਾ ਮੰਤਰੀਆਂ ਨੂੰ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਏ.ਪੀ. ਓਰਗੈਨਿਕਸ ਨੂੰ ਸਭ ਤੋਂ ਵੱਧ ਰਿਫ਼ਾਇੰਡ ਰਾਈਸ ਬਰਾਨ ਤੇਲ ਨਿਰਯਾਤ ਕਰਨ ਲਈ ਪਹਿਲਾ ਪੁਰਸਕਾਰ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਏ.ਪੀ. ਓਰਗੈਨਿਕਸ ਕੰਪਨੀ ਧੂਰੀ ਨੂੰ ਸਾਲ 2020-21 ਵਿਚ ਸਭ ਤੋਂ ਵੱਧ ਰਿਫਾਇੰਡ ਰਾਈਸ ਬਰਾਨ ਤੇਲ ਨਿਰਯਾਤ ਕਰਨ ਲਈ ਪਹਿਲਾ ਪੁਰਸਕਾਰ ਮਿਲਿਆ ਹੈ | ਰਾਈਸੀਲਾ ਹੈਲਥ ਫੂਡਜ਼ ਲਿਮ., ਜੋ ਕਿ ਗਰੁੱਪ ਦੀ ਮੁੱਖ ਕੰਪਨੀ ਹੈ, ਨੂੰ ਵੀ ਸਾਲ 2020-21 'ਚ ਸਭ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 29 ਦੇ ਰੋਸ ਪ੍ਰਦਰਸ਼ਨ ਸਬੰਧੀ ਸੂਬੇ 'ਚ ਭਾਰੀ ਉਤਸ਼ਾਹ-ਔਲਖ

ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਇਕ ਪਾਸੇ ਸੂਬੇ ਦਾ ਕਿਸਾਨ ਪਿਛਲੇ ਕਰੀਬ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ 'ਚ ਸਾਈਕਲ ਰੈਲੀ ਦਾ ਜ਼ੋਰਦਾਰ ਸਵਾਗਤ

ਕਰਤਾਰਪੁਰ, 25 ਸਤੰਬਰ (ਭਜਨ ਸਿੰਘ) -ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਵਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਮੂਲ ਚੰਦ ਪੰਵਾਰ ਆਈ.ਜੀ. ਉੱਤਰ-ਪੱਛਮੀ ਸੈਕਟਰ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਗ਼ੈਰ-ਕਾਨੰੂਨੀ ਕੰਮ ਕਰ ਰਿਹੈ-ਝੀਂਡਾ

ਚੰਡੀਗੜ੍ਹ, 25 ਸਤੰਬਰ (ਐਨ.ਐਸ.ਪਰਵਾਨਾ) -ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਪਹਿਲੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਵੇਂ ਖੁਦ ਨੂੰ ਉਕਤ ਕਮੇਟੀ ਦੇ ਪ੍ਰਧਾਨ ਕਹਿੰਦੇ ਹਨ, ਪਰ ਉਹ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਾਕਟਰ ਐਸੋਸੀਏਸ਼ਨ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਵੈਟਰਨਰੀ ਡਾਕਟਰ ਐਸੋਸੀਏਸ਼ਨ ਦੀ ਮੀਟਿੰਗ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿਖੇ ਹੋਈ | ਡਾ. ਸਾਹਿਲਪ੍ਰੀਤ ਸਿੰਘ ਭਿੰਡਰ, ਡਾ. ਰੋਹਿਤ ਕੁਮਾਰ ਤੇ ਡਾ. ਸਨੇਹਦੀਪ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਜਪਾ ਸੰਸਦ ਮੈਂਬਰ ਦਾ ਵਿਰੋਧ-ਕਾਰ ਦੇ ਸ਼ੀਸ਼ੇ ਤੋੜੇ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ) -ਖ਼ਬਰਾਂ ਅਨੁਸਾਰ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਉਸ ਸਮੇਂ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਕਿਸੇ ਮੀਟਿੰਗ 'ਚ ਸ਼ਾਮਿਲ ਹੋਣ ਜਾ ਰਹੇ ਸਨ | ਅੰਦੋਲਨਕਾਰੀ ਕਿਸਾਨਾਂ ਨੇ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਪਹਿਲੇ ਦਿਨ ਹੋਈ ਪ੍ਰੀਖਿਆ

ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ) -ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੇ ਅੱਜ ਪਹਿਲੇ ਦਿਨ 2 ਲੱਖ ਦੇ ਕਰੀਬ ਉਮੀਦਵਾਰ ਪ੍ਰੀਖਿਆ ਕੇਂਦਰਾਂ 'ਚ ਬੈਠੇ | ਇਸ ਲਈ ਪ੍ਰਬੰਧਕਾਂ ਨੇ ਸਖ਼ਤ ਨਿਗਰਾਨੀ ਰੱਖਣ ਦੇ ਪੁੱਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਭਾਰਤ ਬੰਦ ਦੀ ਪੂਰਨ ਹਮਾਇਤ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੂਰਨ ਹਮਾਇਤ ਕਰਦਾ ਹੈ | ਇਸ ਸਬੰਧੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਿਆਂ 'ਚ ਵਰਕਰ ਸੰਮੇਲਨ ਕਰੇਗੀ ਪੰਜਾਬ ਭਾਜਪਾ

ਜਲੰਧਰ, 25 ਸਤੰਬਰ (ਸ਼ਿਵ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਅਕਤੂਬਰ 'ਚ ਪੰਜਾਬ ਭਾਜਪਾ ਵਲੋਂ ਵਰਕਰ ਸੰਮੇਲਨ ਸ਼ੁਰੂ ਕੀਤੇ ਜਾ ਰਹੇ ਹਨ | ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੌਰੇ ਦੌਰਾਨ ਕੋਰ ਕਮੇਟੀ ਦੀ ਮੀਟਿੰਗ 'ਚ ਪਾਰਟੀ ਆਗੂਆਂ ਨੂੰ ਇਸ ...

ਪੂਰੀ ਖ਼ਬਰ »

ਕੁਝ ਨਿੱਜੀ ਸਕੂਲਾਂ ਵਲੋਂ ਰਜਿਸਟ੍ਰੇਸ਼ਨ ਫ਼ੀਸ ਦੇ ਨਾਂਅ 'ਤੇ ਕੀਤੀ ਜਾ ਰਹੀ ਹੈ ਵਾਧੂ ਵਸੂਲੀ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਲਈ ਜਾ ਰਹੀ ਰਜਿਸਟ੍ਰੇਸ਼ਨ ਫੀਸ ਦੇ ਨਾਂਅ ਹੇਠ ਕੁਝ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਕੋਲੋਂ ਵਾਧੂ ਵਸੂਲੀ ਜਾ ਰਹੀ ਹੈ | ਅਜਿਹਾ ਕਰਕੇ ਇਨ੍ਹਾਂ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦੇ ਗ੍ਰਹਿ ਪੁੱਜੇ ਸਿੱਧੂ

ਜਲੰਧਰ, 25 ਸਤੰਬਰ (ਅ.ਬ)-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਘਰ ਪਹੁੰਚ ਮੁਲਾਕਾਤ ਕੀਤੀ | ਮੰਤਰੀ ਮੰਡਲ ਦੀ ਲਿਸਟ ਤਿਆਰ ਕਰਨ ਤੋਂ ਬਾਅਦ ਹੋਈ ਇਹ ਮੁਲਾਕਾਤ ਸਿਆਸੀ ਹਲਕਿਆਂ 'ਚ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ | ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਪਰਗਟ ਸਿੰਘ ਦੇ ਮੰਤਰੀ ਬਣਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ਦੇ ਪਹਿਲੀ ਵਾਰ ਮੰਤਰੀ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ ਹੈ | ਲਗਾਤਾਰ ਦੂਸਰੀ ਵਾਰ ਵਿਧਾਇਕ ਬਣ ਕੇ ਇਤਿਹਾਸ ਰਚਣ ਵਾਲੇ ਵਿਧਾਇਕ ਪਰਗਟ ਸਿੰਘ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX