ਤਾਜਾ ਖ਼ਬਰਾਂ


ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  0 minutes ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  7 minutes ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  9 minutes ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  34 minutes ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 1 hour ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 1 hour ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 1 hour ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 2 hours ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  56 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 3 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 4 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਪੰਜਾਬ / ਜਨਰਲ

ਸੋਨਾ ਕਾਰੋਬਾਰੀ ਦੇ 35 ਲੱਖ ਲੁੱਟਣ ਦੇ ਮਾਮਲੇ 'ਚ ਮੁਲਾਜ਼ਮ ਸਮੇਤ 3 ਗਿ੍ਫ਼ਤਾਰ- ਨਕਦੀ ਬਰਾਮਦ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ 'ਚ ਬੀਤੀ ਦੇਰ ਸ਼ਾਮ ਸੋਨਾ ਵਪਾਰੀ ਦੀ 35 ਲੱਖ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਤੇ ਉਸ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ ...

ਪੂਰੀ ਖ਼ਬਰ »

ਜੀਂਦ 'ਚ ਚੌਟਾਲਾ ਦੀ ਅਗਵਾਈ 'ਚ ਇਨੈਲੋ ਦੀ ਵਿਸ਼ਾਲ ਰੈਲੀ

ਬਾਦਲ, ਫਾਰੂਖ ਅਬਦੁੱਲਾ ਤੇ ਤਿਆਗੀ ਸਮੇਤ ਪੁੱਜੇ ਅਹਿਮ ਨੇਤਾ

ਚੰਡੀਗੜ੍ਹ, 25 ਸਤੰਬਰ (ਰਾਮ ਸਿੰਘ ਬਰਾੜ)- ਜੀਂਦ ਵਿਖੇ ਅੱਜ ਸਾਬਕਾ ਉੱਪ ਪ੍ਰਧਾਨ ਮੰਤਰੀ ਸਵ. ਚੌਧਰੀ ਦੇਵੀ ਲਾਲ ਦੀ 108ਵੀਂ ਜੈਅੰਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਰੈਲੀ ਨੇ ਇਕ ਵਾਰ ਫਿਰ ਦੇਵੀ ਲਾਲ ਦੇ ਜ਼ਮਾਨੇ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸ ਰੈਲੀ ਦੇ ਵੱਡੇ ਇਕੱਠ 'ਚ ...

ਪੂਰੀ ਖ਼ਬਰ »

ਡੇਹਲੋਂ ਨੇੜੇ ਏ.ਟੀ.ਐਮ. ਤੋੜ ਕੇ 18 ਲੱਖ ਤੋਂ ਵੱਧ ਲੁੱਟੇ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਪਿੰਡ ਭੁੱਟਾ ਤੋਂ ਭਾਰਤੀ ਸਟੇਟ ਬੈਂਕ ਦੀ ਸ਼ਾਖਾ 'ਚ ਲੱਗੇ ਏ.ਟੀ.ਐਮ. ਨੂੰ ਤੋੜ ਕੇ 18 ਲੱਖ ਤੋਂ ਵੱਧ ਦੀ ਰਾਸ਼ੀ ਲੁੱਟ ਲਈ ਗਈ ਹੈ | ਦੱਸਣਯੋਗ ਹੈ ਕਿ ਲੁਟੇਰਿਆਂ ਵਲੋਂ ਉਕਤ ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਕਿਸਾਨ ਅੰਦੋਲਨ ਦੇ ਹੱਕ 'ਚ ਸੰਤ ਸਮਾਜ ਨੇ ਸਜਾਏ ਵਿਸ਼ੇਸ਼ ਦੀਵਾਨ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਵਲੋਂ ਸੰਤ ਸਮਾਜ, ਪੰਜਾਬ ਦੀਆਂ ਹੋਰ ਕਾਰੋਬਾਰੀ, ਵਪਾਰਕ, ਪੰਥਕ ਤੇ ਕਿਸਾਨ-ਮਜ਼ਦੂਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਿੰਘੂ ਬਾਰਡਰ ਦਿੱਲੀ ਤੱਕ ਕੀਤੇ ਗਏ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਫਤਹਿ ਮਾਰਚ ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਦੇ ਹੱਕ ਵਿਚ ਸਜਾਏ ਗਏ ਵਿਸ਼ੇਸ਼ ਦੀਵਾਨਾਂ 'ਚ ਸਮੂਹ ਸੰਤਾਂ-ਮਹਾਂਪੁਰਸ਼ਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸ਼ਿਰਕਤ ਕੀਤੀ | ਸਿੰਘ ਸਾਹਿਬ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਭਾਈ ਕਿਰਪਾ ਸਿੰਘ ਨੱਥੂਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਹੋਰ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਸਾਰੇ ਸੰਤ-ਮਹਾਂਪੁਰਸ਼, ਕਾਰੋਬਾਰੀ ਤੇ ਹੋਰ ਜਥੇਬੰਦੀਆਂ ਦੇ ਆਗੂ ਸੰਤ ਸਮਾਜ ਦੀ ਅਗਵਾਈ ਹੇਠ ਕਿਸਾਨੀ ਸੰਘਰਸ਼ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ | ਸਿੰਘੂ ਬਾਰਡਰ ਵਿਖੇ ਸਜੇ ਵਿਸ਼ੇਸ਼ ਦੀਵਾਨਾਂ 'ਚ ਸਮੂਹ ਸੰਤ ਮਹਾਂਪੁਰਸ਼ਾਂ ਨੇ ਵਿਸ਼ੇਸ਼ ਦੀਵਾਨ ਸਜਾਏ, ਜਿਨ੍ਹਾਂ 'ਚ ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਸੰਤ ਅਵਤਾਰ ਸਿੰਘ ਧੂੜਕੋਟ ਵਾਲੇ, ਸੰਤ ਚਰਨਜੀਤ ਸਿੰਘ ਜੱਸੋਵਾਲ ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ, ਮੁੱਖ ਬੁਲਾਰਾ ਦਮਦਮੀ ਟਕਸਾਲ, ਸੰਤ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲੇ, ਸੰਤ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਬਾਬਾ ਰੇਸ਼ਮ ਸਿੰਘ ਖੁਖਰਾਣੇ ਵਾਲੇ, ਬਾਬਾ ਬਲਦੇਵ ਸਿੰਘ ਜੋਗੇਵਾਲੇ, ਬਾਬਾ ਅਵਤਾਰ ਸਿੰਘ ਘੋਲੀਏ ਵਾਲੇ, ਭਾਈ ਤਿ੍ਲੋਚਨ ਸਿੰਘ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਲੰਗੇਆਣਾ, ਬਾਬਾ ਭਜਨ ਸਿੰਘ ਔਲਖ, ਗਿਆਨੀ ਮਨਪ੍ਰੀਤ ਸਿੰਘ, ਗਿਆਨੀ ਸੰਦੀਪ ਸਿੰਘ ਸੇਖਾ, ਬਾਬਾ ਚਰਨਜੀਤ ਸਿੰਘ ਲੁਧਿਆਣਾ, ਬਾਬਾ ਧੰਨਾ ਸਿੰਘ ਜੀ ਨਾਨਕਸਰ ਠਾਠ ਬੜੰੂਦੀ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਦਲੇਰ ਸਿੰਘ ਡੋਡ, ਬਾਬਾ ਸਤਨਾਮ ਸਿੰਘ ਵਲੀਆ, ਮੁੱਖੀ ਧਾਰਮਿਕ ਵਿੰਗ ਇੰਟਰਨੈਸ਼ਨਲ ਪੰਥਕ ਦਲ, ਬਾਬਾ ਅਵਤਾਰ ਸਿੰਘ ਸਾਧਾਂਵਾਲਾ, ਭਾਈ ਲਖਬੀਰ ਸਿੰਘ ਮਹਾਲਮ, ਭਾਈ ਬਲਵਿੰਦਰ ਸਿੰਘ ਰੋਡੇ ਮੁੱਖ ਸੇਵਾਦਾਰ ਗੁਰਦਆਰਾ ਸੰਤ ਖਾਲਸਾ ਪਿੰਡ ਰੋਡੇ ਤੇ ਕਿਸਾਨ ਭਾਰੀ ਗਿਣਤੀ 'ਚ ਹਾਜ਼ਰ ਸਨ | ਇਸ ਮੌਕੇ ਵਿਦੇਸ਼ੀ ਨੇਤਾਵਾਂ 'ਚ ਗੁਰਮੇਲ ਸਿੰਘ ਮੱਲੀ ਪ੍ਰਧਾਨ ਸਾਊਥ ਹਾਲ ਗੁਰਦੁਆਰਾ ਸਿੰਘ ਸਭਾ ਇੰਗਲੈਂਡ, ਰਘਬੀਰ ਸਿੰਘ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ ਯੂ.ਕੇ., ਪ੍ਰਗਟ ਸਿੰਘ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ ਇਟਲੀ, ਨਛੱਤਰ ਸਿੰਘ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ ਆਸਟ੍ਰੇਲੀਆ, ਭਾਈ ਬਘੇਲ ਸਿੰਘ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ ਫਰਾਂਸ ਤੇ ਹੋਰ ਸ਼ਾਮਿਲ ਹਨ | ਇਸੇ ਤਰ੍ਹਾਂ ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਬਾਬਾ ਫਤਹਿ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ, ਸੰਤ ਗੁਰਨਾਮ ਸਿੰਘ ਡਰੋਲੀ ਭਾਈਕੀ ਵਾਲੇ, ਸੰਤ ਬਲਵਿੰਦਰ ਸਿੰਘ ਜਨਮ ਅਸਥਾਨ, ਸੰਤ ਸਤਨਾਮ ਸਿੰਘ ਧਰਮਪੁਰੇ ਵਾਲੇ ਤੇ ਬਾਬਾ ਅਵਤਾਰ ਸਿੰਘ ਸਾਧਾਂਵਾਲੇ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ | ਵਪਾਰੀ ਵਰਗ ਦੇ ਪ੍ਰਧਾਨ ਤਰੁਣ ਜੈਨ ਬਾਵਾ, ਦੌਲਤ ਰਾਮ ਵੀ ਸ਼ਾਮਲ ਹੋਏ | ਇਸ ਮੌਕੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਵੀ ਸੰਗਤਾਂ ਵਿਚ ਜੋਸ਼ ਭਰਿਆ |

ਖ਼ਬਰ ਸ਼ੇਅਰ ਕਰੋ

 

ਵਿਹੜੇ 'ਚ ਸੁੱਤੇ ਵਿਅਕਤੀ ਦਾ ਕਤਲ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਆਪਣੇ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦਾ ਕਤਲ

ਕੋਟਫੱਤਾ, 25 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ ਦਸ ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ 'ਚ ਰਹਿੰਦੇ ਮੱਖਣ ਸਿੰਘ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦੇ ਸਿਰ 'ਚ ਘੋਟਣਾ ਮਾਰ ਕੇ ਉਸ ਦਾ ਕਤਲ ਕਰ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ, ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਹੋਰ ਅਧਿਕਾਰੀਆਂ ਨੂੰ ਵੰਡੇ ਵਿਭਾਗ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਦਫ਼ਤਰ 'ਚ ਤੈਨਾਤ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ | ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਗ੍ਰਹਿ, ਵਿਜੀਲੈਂਸ, ਪਰਸੋਨਲ, ਉਦਯੋਗ, ਵਿੱਤ, ਪ੍ਰਸ਼ਾਸਕੀ ਸੁਧਾਰ, ...

ਪੂਰੀ ਖ਼ਬਰ »

ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਪੰਜ ਆਈ.ਏ.ਐਸ. ਤੇ ਪੰਜ ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਆਈ.ਏ.ਐਸ. ਅਧਿਕਾਰੀਆਂ 'ਚ ਕਮਲ ਕਿਸ਼ੋਰ ਯਾਦਵ ਨੂੰ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨਿਯੁਕਤ ਕਰਦੇ ਹੋਏ ...

ਪੂਰੀ ਖ਼ਬਰ »

ਨਵੀਂ ਵਜ਼ਾਰਤ 'ਚ ਦੁਆਬੇ ਦੇ ਐਸ.ਸੀ. ਸਮਾਜ ਨੂੰ ਫਿਰ ਕੀਤਾ ਨਜ਼ਰਅੰਦਾਜ਼

ਕਦੇ ਸਰਕਾਰ 'ਚ ਦੁਆਬੇ ਦੇ ਐਸ.ਸੀ. ਮੰਤਰੀਆਂ ਦੀ ਹੁੰਦੀ ਸੀ ਚੜ੍ਹਤ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਵਜ਼ਾਰਤ 'ਚ ਦੁਆਬੇ ਦੇ ਐਸ.ਸੀ. ਸਮਾਜ ਨੂੰ ਇਕ ਵਾਰ ਫਿਰ ਨਜ਼ਰ ਅੰਦਾਜ਼ ਕੀਤਾ ਗਿਆ ਹੈ | ਇਸ ਸਮੇਂ ਦੁਆਬੇ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਬਲਵਿੰਦਰ ਸਿੰਘ ਧਾਲੀਵਾਲ, ਪਵਨ ਆਦੀਆ, ਸੁਰਿੰਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਨਵੀਂ ਪਾਰੀ 'ਚ ਮਾਝੇ ਦੀ ਬੱਲੇ-ਬੱਲੇ- ਮਾਲਵੇ ਨੂੰ ਅਣਗੌਲਿਆ

ਮਾਲਵੇ ਦੇ 8 ਜ਼ਿਲਿ੍ਹਆਂ 'ਚੋਂ ਸਿਰਫ਼ 2 ਮੰਤਰੀ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸੂਬੇ ਸਰਕਾਰ ਦੀ ਨਵੀਂ ਪਾਰੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਆਪਣੀ ਕੈਬਨਿਟ ਬਣਾਉਣ 'ਚ ਮਾਝੇ 'ਤੇ ਜ਼ਿਆਦਾ ਮਿਹਰਬਾਨ ਹੋਏ ਹਨ ਉਥੇ ਉਨ੍ਹਾਂ ਮਾਲਵੇ ਨੂੰ ਅਣਗੌਲੇ ਕੀਤਾ ਹੈ | ਮਾਲਵੇ ਦੇ 8 ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਸੀਸ' ਨਾਟਕ ਦੀ ਪੇਸ਼ਕਾਰੀ ਅੱਜ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ 26 ਸਤੰਬਰ ਐਤਵਾਰ ਨੂੰ 12.30 ਵਜੇ ਪੰਜਾਬੀ ਨਾਟਕ 'ਸੀਸ' ਖੇਡਿਆ ਜਾਵੇਗਾ | ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਇਸ ਨਾਟਕ ਦੇ ਲੇਖਕ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਹਨ | ਇਹ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲੇ

ਬੱਧਨੀ ਕਲਾਂ- ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦਾ ਜਨਮ 1925 ਨੂੰ ਸੰਤਾ ਸਿੰਘ ਸਿੱਧੂ ਬਰਾੜ ਦੇ ਘਰ ਮਾਤਾ ਕਾਕੋ ਦੀ ਕੁੱਖੋਂ ਪਿੰਡ ਝੰਡੂਕੇ ਜ਼ਿਲ੍ਹਾ ਮਾਨਸਾ ਵਿਖੇ ਹੋਇਆ | ਬਚਪਨ 'ਚ ਹੀ ਸਿਰ ਤੋਂ ਮਾਂ ਦਾ ਪਰਛਾਵਾਂ ਉੱਠ ਗਿਆ | ਘਰ ਬਾਰ ਤਿਆਗ ਕੇ ਸੁਆਮੀ ਰਿਸ਼ੀ ਰਾਮ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਬਠਿੰਡਾ 'ਚ

ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ

ਰਾਮਪੁਰਾ ਫੂਲ , 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਠਿੰਡਾ ਜਿਲ੍ਹੇ ਦੇ ਦੌਰੇ 'ਤੇ ਪੁੱਜ ਰਹੇ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ-ਕਪਾਹ ਦੀ ਫਸਲ ਦਾ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੇ ਸੁਪਨੇ ਕੀਤੇ ਚਕਨਾਚੂਰ

ਮਾਨਸਾ ਤੇ ਬਠਿੰਡਾ ਜ਼ਿਲੇ੍ਹ 'ਚ 65 ਫ਼ੀਸਦੀ ਤੋਂ ਵਧੇਰੇ ਫ਼ਸਲ ਤਬਾਹ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਇੱਧਰਲੇ ਜ਼ਿਲਿ੍ਹਆਂ ਦੇ ਕਿਸਾਨਾਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ | ਮਾਨਸਾ ਤੇ ਬਠਿੰਡਾ ਜ਼ਿਲੇ੍ਹ 'ਚ ਇਸ ਸੁੰਡੀ ਨੇ ਇਸ ਕਦਰ ਹਮਲਾ ਕੀਤਾ ਹੋਇਆ ਹੈ ਕਿ 65 ਫ਼ੀਸਦੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰਨ ਦਾ ਸੁਪਨਾ ਹੋਇਆ ਪੂਰਾ- ਸਿਮਰਨਦੀਪ

ਸਿਵਲ ਸੇਵਾਵਾਂ ਪ੍ਰੀਖਿਆ 'ਚੋਂ 34ਵਾਂ ਰੈਂਕ ਹਾਸਲ ਕੀਤਾ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ ਦੇ ਨੌਜਵਾਨ ਸਿਮਰਨਦੀਪ ਸਿੰਘ ਦੰਦੀਵਾਲ ਨੇ ਸਿਵਲ ਸੇਵਾਵਾਂ ਦੀ ਪ੍ਰੀਖਿਆ 'ਚੋਂ 34ਵਾਂ ਰੈਂਕ ਹਾਸਲ ਕੀਤਾ ਹੈ | ਦੱਸਣਾ ਬਣਦਾ ਹੈ ਕਿ ਸਿਮਰਨਦੀਪ ਸਿੰਘ ਨੇ ਇਸੇ ਸਾਲ ਜੂਨ ਮਹੀਨੇ 'ਚ ਪੰਜਾਬ ਸਿਵਲ ਪ੍ਰੀਖਿਆ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਚੰਨੀ ਵਜ਼ਾਰਤ 'ਚ ਮਿਲੀ ਜਗ੍ਹਾ

ਵਿਧਾਇਕ ਰਾਜਾ ਵੜਿੰਗ ਬਣੇ ਕੈਬਨਿਟ ਮੰਤਰੀ

ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਵਜੋਂ ਨੁਮਾਇੰਦਗੀ ਕਰ ਰਹੇ ਕਾਂਗਰਸ ਦੇ ਤੇਜ਼ ਤਰਾਰ ਆਗੂ ਤੇ ਬੁਲਾਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ

ਜਲੰਧਰ, 25 ਸਤੰਬਰ (ਅ.ਬ)-ਪਾਇਓਨੀਅਰ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਸੀ ਦੇ ਸੀਨੀਅਰ ਡਾਇਰੈਕਟਰ ਤੇ ਕੈਨੇਡਾ ਅੰਬੈਸੀ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਸਲਾਹਕਾਰ ਤੋਂ ਆਈ.ਸੀ.ਸੀ.ਆਰ.ਸੀ. ਮੈਂਬਰ ਡਾ. ਰਵੀ ਗਰਗ ਨੇ ਦੱਸਿਆ ਕਿ ਜਿਨ੍ਹਾਂ ...

ਪੂਰੀ ਖ਼ਬਰ »

80 ਸਾਲ ਦੀ ਉਮਰ ਵਿਚ ਵੀ ਤੁਸੀਂ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ. ਸ਼ਾਰਦਾ

ਜਲੰਧਰ, 25 ਸਤੰਬਰ (ਅ.ਬ)-ਡਾ. ਸ਼ਾਰਦਾ ਆਯੂਰਵੈਦਿਕ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਦੀ ਗਰੀਸ ਘੱਟ ਹੋਣਾ, ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਸਿਰਫ਼ ਆਯੁਰਵੇਦ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਭਿ੍ਸ਼ਟਾਂ ਨੂੰ ਸ਼ਾਮਿਲ ਕੀਤਾ ਤਾਂ ਮੁੱਖ ਮੰਤਰੀ ਨਿਵਾਸ ਘੇਰਾਂਗੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਜੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਮੌਜੂਦਾ ਤੇ ਸਾਬਕਾ ਮੰਤਰੀਆਂ ਨੂੰ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਏ.ਪੀ. ਓਰਗੈਨਿਕਸ ਨੂੰ ਸਭ ਤੋਂ ਵੱਧ ਰਿਫ਼ਾਇੰਡ ਰਾਈਸ ਬਰਾਨ ਤੇਲ ਨਿਰਯਾਤ ਕਰਨ ਲਈ ਪਹਿਲਾ ਪੁਰਸਕਾਰ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਏ.ਪੀ. ਓਰਗੈਨਿਕਸ ਕੰਪਨੀ ਧੂਰੀ ਨੂੰ ਸਾਲ 2020-21 ਵਿਚ ਸਭ ਤੋਂ ਵੱਧ ਰਿਫਾਇੰਡ ਰਾਈਸ ਬਰਾਨ ਤੇਲ ਨਿਰਯਾਤ ਕਰਨ ਲਈ ਪਹਿਲਾ ਪੁਰਸਕਾਰ ਮਿਲਿਆ ਹੈ | ਰਾਈਸੀਲਾ ਹੈਲਥ ਫੂਡਜ਼ ਲਿਮ., ਜੋ ਕਿ ਗਰੁੱਪ ਦੀ ਮੁੱਖ ਕੰਪਨੀ ਹੈ, ਨੂੰ ਵੀ ਸਾਲ 2020-21 'ਚ ਸਭ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 29 ਦੇ ਰੋਸ ਪ੍ਰਦਰਸ਼ਨ ਸਬੰਧੀ ਸੂਬੇ 'ਚ ਭਾਰੀ ਉਤਸ਼ਾਹ-ਔਲਖ

ਖਡੂਰ ਸਾਹਿਬ, 25 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਇਕ ਪਾਸੇ ਸੂਬੇ ਦਾ ਕਿਸਾਨ ਪਿਛਲੇ ਕਰੀਬ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ 'ਚ ਸਾਈਕਲ ਰੈਲੀ ਦਾ ਜ਼ੋਰਦਾਰ ਸਵਾਗਤ

ਕਰਤਾਰਪੁਰ, 25 ਸਤੰਬਰ (ਭਜਨ ਸਿੰਘ) -ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਵਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਮੂਲ ਚੰਦ ਪੰਵਾਰ ਆਈ.ਜੀ. ਉੱਤਰ-ਪੱਛਮੀ ਸੈਕਟਰ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਗ਼ੈਰ-ਕਾਨੰੂਨੀ ਕੰਮ ਕਰ ਰਿਹੈ-ਝੀਂਡਾ

ਚੰਡੀਗੜ੍ਹ, 25 ਸਤੰਬਰ (ਐਨ.ਐਸ.ਪਰਵਾਨਾ) -ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਪਹਿਲੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਵੇਂ ਖੁਦ ਨੂੰ ਉਕਤ ਕਮੇਟੀ ਦੇ ਪ੍ਰਧਾਨ ਕਹਿੰਦੇ ਹਨ, ਪਰ ਉਹ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਾਕਟਰ ਐਸੋਸੀਏਸ਼ਨ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਵੈਟਰਨਰੀ ਡਾਕਟਰ ਐਸੋਸੀਏਸ਼ਨ ਦੀ ਮੀਟਿੰਗ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿਖੇ ਹੋਈ | ਡਾ. ਸਾਹਿਲਪ੍ਰੀਤ ਸਿੰਘ ਭਿੰਡਰ, ਡਾ. ਰੋਹਿਤ ਕੁਮਾਰ ਤੇ ਡਾ. ਸਨੇਹਦੀਪ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਜਪਾ ਸੰਸਦ ਮੈਂਬਰ ਦਾ ਵਿਰੋਧ-ਕਾਰ ਦੇ ਸ਼ੀਸ਼ੇ ਤੋੜੇ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ) -ਖ਼ਬਰਾਂ ਅਨੁਸਾਰ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਉਸ ਸਮੇਂ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਕਿਸੇ ਮੀਟਿੰਗ 'ਚ ਸ਼ਾਮਿਲ ਹੋਣ ਜਾ ਰਹੇ ਸਨ | ਅੰਦੋਲਨਕਾਰੀ ਕਿਸਾਨਾਂ ਨੇ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਪਹਿਲੇ ਦਿਨ ਹੋਈ ਪ੍ਰੀਖਿਆ

ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ) -ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੇ ਅੱਜ ਪਹਿਲੇ ਦਿਨ 2 ਲੱਖ ਦੇ ਕਰੀਬ ਉਮੀਦਵਾਰ ਪ੍ਰੀਖਿਆ ਕੇਂਦਰਾਂ 'ਚ ਬੈਠੇ | ਇਸ ਲਈ ਪ੍ਰਬੰਧਕਾਂ ਨੇ ਸਖ਼ਤ ਨਿਗਰਾਨੀ ਰੱਖਣ ਦੇ ਪੁੱਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਭਾਰਤ ਬੰਦ ਦੀ ਪੂਰਨ ਹਮਾਇਤ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੂਰਨ ਹਮਾਇਤ ਕਰਦਾ ਹੈ | ਇਸ ਸਬੰਧੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਿਆਂ 'ਚ ਵਰਕਰ ਸੰਮੇਲਨ ਕਰੇਗੀ ਪੰਜਾਬ ਭਾਜਪਾ

ਜਲੰਧਰ, 25 ਸਤੰਬਰ (ਸ਼ਿਵ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਅਕਤੂਬਰ 'ਚ ਪੰਜਾਬ ਭਾਜਪਾ ਵਲੋਂ ਵਰਕਰ ਸੰਮੇਲਨ ਸ਼ੁਰੂ ਕੀਤੇ ਜਾ ਰਹੇ ਹਨ | ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੌਰੇ ਦੌਰਾਨ ਕੋਰ ਕਮੇਟੀ ਦੀ ਮੀਟਿੰਗ 'ਚ ਪਾਰਟੀ ਆਗੂਆਂ ਨੂੰ ਇਸ ...

ਪੂਰੀ ਖ਼ਬਰ »

ਕੁਝ ਨਿੱਜੀ ਸਕੂਲਾਂ ਵਲੋਂ ਰਜਿਸਟ੍ਰੇਸ਼ਨ ਫ਼ੀਸ ਦੇ ਨਾਂਅ 'ਤੇ ਕੀਤੀ ਜਾ ਰਹੀ ਹੈ ਵਾਧੂ ਵਸੂਲੀ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਲਈ ਜਾ ਰਹੀ ਰਜਿਸਟ੍ਰੇਸ਼ਨ ਫੀਸ ਦੇ ਨਾਂਅ ਹੇਠ ਕੁਝ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਕੋਲੋਂ ਵਾਧੂ ਵਸੂਲੀ ਜਾ ਰਹੀ ਹੈ | ਅਜਿਹਾ ਕਰਕੇ ਇਨ੍ਹਾਂ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦੇ ਗ੍ਰਹਿ ਪੁੱਜੇ ਸਿੱਧੂ

ਜਲੰਧਰ, 25 ਸਤੰਬਰ (ਅ.ਬ)-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਘਰ ਪਹੁੰਚ ਮੁਲਾਕਾਤ ਕੀਤੀ | ਮੰਤਰੀ ਮੰਡਲ ਦੀ ਲਿਸਟ ਤਿਆਰ ਕਰਨ ਤੋਂ ਬਾਅਦ ਹੋਈ ਇਹ ਮੁਲਾਕਾਤ ਸਿਆਸੀ ਹਲਕਿਆਂ 'ਚ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ | ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਪਰਗਟ ਸਿੰਘ ਦੇ ਮੰਤਰੀ ਬਣਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ਦੇ ਪਹਿਲੀ ਵਾਰ ਮੰਤਰੀ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ ਹੈ | ਲਗਾਤਾਰ ਦੂਸਰੀ ਵਾਰ ਵਿਧਾਇਕ ਬਣ ਕੇ ਇਤਿਹਾਸ ਰਚਣ ਵਾਲੇ ਵਿਧਾਇਕ ਪਰਗਟ ਸਿੰਘ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX