ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਚਾਰ ਵਿਅਕਤੀਆਂ ਨੰੂ ਕਾਬੂ ਕਰਦਿਆਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ.(ਡੀ) ਸੰਗਰੂਰ ਕਰਨਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਸੰਗਰੂਰ ...
ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਸ਼ਹਿਰ ਸੰਗਰੂਰ ਦੇ ਬਾਜ਼ਾਰਾਂ ਵਿਚਲੀਆਂ ਦੁਕਾਨਾਂ 'ਤੇ ਹੋ ਰਹੀਆਂ ਲੜੀਵਾਰ ਚੋਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਕੁਝ ਮਹੀਨੇ ਪਹਿਲਾਂ ਸਥਾਨਕ ਪਟਿਆਲਾ ਗੇਟ ਬਾਜ਼ਾਰ ਸਥਿਤ ਲਗਪਗ 5 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਹੋਈਆਂ ...
ਕੁੱਪ ਕਲਾਂ, 25 ਸਤੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਅਗਲੇ ਪੰਜ ਮਹੀਨਿਆਂ ਨੂੰ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਸ਼੍ਰੋ.ਅ.ਦ.(ਬ) ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ...
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਕੁੱਟਮਾਰ ਅਤੇ ਲੁੱਟ ਖੋਹ ਦੇ ਮਾਮਲੇ ਵਿਚ ਮੌਜੂਦਾ ਸਰਪੰਚ ਅਤੇ ਉਸ ਦੇ ਪਤੀ ਸਮੇਤ ਪਰਿਵਾਰ ਦੇ 4 ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਪਾਸ ਦਰਜ ...
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ਪੰਜਾਬ ਕਾਂਗਰਸ ਨੇ ਇਕ ਸਾਦੇ ਸਮਾਗਮ ਦੌਰਾਨ ਬਲਾਕ ਖਨੌਰੀ ਅਧੀਨ ਪੈਂਦੇ 22 ...
ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ 600 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਅਤੇ ਸੀ.ਆਈ.ਏ ਸਟਾਫ਼ ਨੇ ਇਲਾਕੇ 'ਚ ਗਸ਼ਤ ...
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 15 ਦੇ ਵਸਨੀਕ ਗੋਬਿੰਦ ਰਾਮ ਪੁੱਤਰ ਭਗਵਾਨ ਦਾਸ ਨੇ 31 ਅਗਸਤ ਦੀ ਰਾਤ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ | ਲਹਿਰਾਗਾਗਾ ਨੇ ਪੁਲਿਸ ਨੇ ਉਸ ਸਮੇਂ ਮਿ੍ਤਕ ਦੇ ਭਰਾ ਸਤਪਾਲ ...
ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗਿਰੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਚਾਰ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 5 ਅਪ੍ਰੈਲ 2018 ਨੂੰ ਦਰਜ ਮਾਮਲੇ ...
ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 27 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਭਾਰਤ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ, ਇਹ ਵਿਚਾਰ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਜੂੰਮਾਂ ਨੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਦਲ ਦੇ ਆਗੂਆਂ ਦੀ ਕੀਤੀ ਮੀਟਿੰਗ ਉਪਰੰਤ ਸਾਂਝੇ ਕੀਤੇ | ਇਸ ਮੌਕੇ 'ਤੇ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਗੱਗੜਪੁਰ, ਗੁਰਨੈਬ ਸਿੰਘ ਰਾਮੁਪਰਾ, ਬਹਾਦਰ ਸਿੰਘ ਭਸੌੜ, ਸੁਖਵਿੰਦਰ ਸਿੰਘ ਬਲਿਆਲ ਅਤੇ ਜਸਵਿੰਦਰ ਸਿੰਘ ਬੀਂਬੜ ਵੀ ਹਾਜ਼ਰ ਸਨ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਸੰਯੁਕਤ ਕਿਸਾਨ ਮੋਰਚੇ ਵਲੋਂ 27 ਦੇ ਦਿੱਤੇ ਬੰਦ ਦੇ ਸੱਦੇ ਦਾ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਪ੍ਰਧਾਨ ਰਾਕੇਸ਼ ਗਰਗ, ਖ਼ਜ਼ਾਨਚੀ ਅਰੁਣ ਵਰਮਾ, ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਅਤੇ ਕਮਲ ਅਰੋੜਾ ਅਤੇ ਮੈਂਬਰਾਂ ਵਲੋਂ ਪੂਰਨ ਸਮਰਥਨ ਕਰਦਿਆਂ ਹਰ ਸੰਭਵ ਸਹਿਯੋਗ ਦਾ ਐਲਾਨ ਕੀਤਾ ਗਿਆ |
ਮੰਡਵੀ, (ਪ੍ਰਵੀਨ ਮਦਾਨ) - ਆਮ ਆਦਮੀ ਪਾਰਟੀ ਦੇ ਲੈਹਰਾ ਹਲਕੇ ਤੋਂ ਸੰਭਾਵਿਤ ਉਮੀਦਵਾਰ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਨੇ 27 ਸਤੰਬਰ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਵਲੋਂ ਅਤੇ ਆਪਣੀ ਪਾਰਟੀ ਵਲੋਂ ਪੂਰਾ ਸਮਰਥਨ ਕਰਦੇ ਹਨ | ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦਾ ਹਿੱਸਾ ਬਣਨ ਲਈ ਅਪੀਲ ਕੀਤੀ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਸਥਾਨਿਕ ਆਗੂਆਂ ਗੁਰਮੇਲ ਸਿੰਘ, ਸੁਖਦੇਵ ਸਿੰਘ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਕਸਬੇ ਵਿਚ ਅਤੇ ਇਲਾਕੇ ਵਿਚ ਰੋਸ ਮਾਰਚ ਕੱਢਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜਮ ਕਿ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰਾਮਸਰਨ ਉਗਰਾਹਾਂ, ਗੋਬਿੰਦ ਸਿੰਘ, ਰਾਜਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ, ਮੱਖਣ ਸਿੰਘ ਆਦਿ ਆਗ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ)-ਸੁਨਾਮ ਤਹਿਸੀਲ ਦੀਆਂ ਸਾਂਝੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਸੱਚਖੰਡ ਵਿਖੇ ਉੱਘੇ ਕਿਸਾਨ ਆਗੂ ਕਾਮਰੇਡ ਹਰਦੇਵ ਸਿੰਘ ਬਖਸੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਮਿੱਤ ਸਿੰਘ ਜਨਾਲ, ਹਰੀ ਸਿੰਘ ਚੱਠਾ, ਜਸਵੰਤ ਸਿੰਘ ਬੀਗੜਵਾਲ, ਮਹਿੰਦਰ ਸਿੰਘ ਡਕੌਂਦਾ, ਹਰਮੇਲ ਸਿੰਘ ਮਹਿਰੋਕ, ਵਰਿੰਦਰ ਕੌਸਕਿ ਅਤੇ ਪ੍ਰਗਟ ਸਿੰਘ ਛਾਜਲੀ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੁਨਾਮ ਅਤੇ ਇਲਾਕੇ ਦੇ ਪਿੰਡਾਂ ਵਿਚ ਪੂਰੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮੌਕੇ ਕਾ. ਹੰਗੀ ਖਾਂ, ਗਮਦੂਰ ਸਿੰਘ, ਮਲਕੀਤ ਸਿੰਘ, ਮਾ. ਦਰਬਾਰਾ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ, ਪਿਆਰਾ ਸਿੰਘ, ਹਰਵਿੰਦਰ ਸਿੰਘ, ਜਸਵੀਰ ਸਿੰਘ ਆਦਿ ਮੌਜੂਦ ਸਨ |
ਸੰਦੌੜ, (ਜਸਵੀਰ ਸਿੰਘ ਜੱਸੀ) - ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਆਗੂਆਂ ਵਲੋਂ ਪਿੰਡ ਸ਼ੇਰਗੜ੍ਹ ਚੀਮਾ, ਖੁਰਦ, ਸੰਦੌੜ, ਝਨੇਰ, ਕਲਿਆਣ, ਮਹੋਲੀ ਖੁਰਦ ਧਲੇਰ, ਚੱਕ ਸੇਖੂਪੁਰ ਕਲਾਂ, ਮਾਣਕਹੇੜੀ ਆਦਿ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ 27 ਸਤੰਬਰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਮੋਟਰਸਾਈਕਲ ਜਾਗਰੂਕਤ ਰੈਲੀ ਕੱਢੀ ਗਈ | ਇਸ ਮੌਕੇ ਬਲਾਕ ਪ੍ਰਧਾਨ ਸ਼ੇਰ ਸਿੰਘ ਮਹੋਲੀ, ਅਮਰਜੀਤ ਸਿੰਘ ਧਲੇਰ ਹੁਸ਼ਿਆਰ ਸਿੰਘ, ਬਲਾਕ ਆਗੂ ਰਵਿੰਦਰ ਸਿੰਘ ਕਾਸਾਪੁਰ, ਜਗਜੀਤ ਸਿੰਘ ਚੁਹਾਣੇ ਆਦਿ ਮੌਜੂਦ ਸਨ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਹਿਤ ਬੀ.ਕੇ.ਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਮਾਹੋਰਾਣਾ, ਅਮਰਗੜ੍ਹ, ਬਾਗੜੀਆਂ ਅਤੇ ਬਨਭੌਰਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕੁਲਵਿੰਦਰ ਸਿੰਘ ਸੋਹੀ ਬਨਭੌਰਾ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਇਹ ਹਦਾਇਤ ਵਿਸ਼ੇਸ਼ ਤੌਰ 'ਤੇ ਕੀਤੀ ਗਈ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦਾ ਸੰਘਰਸ਼ ਨਹੀਂ ਬਲਕਿ ਸਮੁੱਚੇ ਵਰਗਾਂ ਦਾ ਸੰਘਰਸ਼ ਹੈ, ਇਸ ਕਰਕੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਵਿਚ ਇਨ੍ਹਾਂ ਸਾਰੇ ਵਰਗਾਂ ਦੀ ਸ਼ਮੂਲੀਅਤ ਹੋਣੀ ਅਤਿ ਜ਼ਰੂਰੀ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਜਸਵੀਰ ਸਿੰਘ ਜੱਸੀ ਮੰਨਵੀ, ਕਰਮਜੀਤ ਸਿੰਘ ਭੱਟੀ ਢਢੋਗਲ, ਲੋਪਿੰਦਰ ਸਿੰਘ ਲੋਪੀ ਸਾਬਕਾ ਸਰਪੰਚ ਮਾਣਕਮਾਜਰਾ, ਜਸਬੀਰ ਸਿੰਘ ਬਨਭੌਰਾ ਆਦਿ ਨੇ ਸ਼ਿਰਕਤ ਕੀਤੀ |
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ)-ਖੇਤੀ ਕਾਨੂੰਨਾਂ ਦੀ ਵਾਪਸੀ ਲਈ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਕਿਸਾਨ ਭਾਈਚਾਰੇ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਤਰਫ਼ੋਂ ਹਲਕਾ ਅਮਰਗੜ੍ਹ ਅਤੇ ਮਲੇਰਕੋਟਲਾ ਦੇ ਆਗੂਆਂ ਸਾਬਕਾ ਮੰਤਰੀ ਚੌਧਰੀ ਅਬਦੁੱਲ ਗੁਫ਼ਾਰ, ਸਾਬਕਾ ਸੂਚਨਾ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਜੀਤ ਸਿੰਘ ਚੰਦੂਰਾਈਆਂ, ਅਕਾਲੀ ਦਲ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਗੁਰਜੀਵਨ ਸਿੰਘ ਸਰੌਦ ਆਦਿ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਕਿਸਾਨੀ ਹਿਤਾਂ ਦੀ ਰਾਖੀ ਲਈ ਵਚਨਬੱਧਤਾ ਪ੍ਰਗਟ ਕਰਦਿਆਂ ਸਮੂਹ ਪੰਜਾਬੀ 27 ਸਤੰਬਰ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਕੇਂਦਰ ਦੀ ਮੋਦੀ ਹਕੂਮਤ ਦੇ ਬੋਲੇ ਕੰਨਾਂ ਤੱਕ ਗੰੂਜ ਪਹੁੰਚਾਉਣ ਦੇ ਲਈ ਆਪਣਾ ਸਮਰਥਨ ਦੇਣ ਤਾਂ ਕਿ ਸਰਕਾਰ ਤੇ ਖੇਤੀ ਉਨ੍ਹਾਂ ਦੀ ਵਾਪਸੀ ਲਈ ਦਬਾਅ ਪਾਇਆ ਜਾ ਸਕੇ |
ਕੁੱਪ ਕਲਾਂ, (ਮਨਜਿੰਦਰ ਸਿੰਘ ਸਰੌਦ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰੀ ਹਕੂਮਤ ਦੇ ਖ਼ਿਲਾਫ਼ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸਰੌਦ ਵਲੋਂ ਪਿੰਡਾਂ ਅੰਦਰ ਮੋਟਰਸਾਈਕਲ ਰੈਲੀ ਕੱਢ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਪਰਨਜੀਤ ਸਿੰਘ ਰੰਗੀ, ਪ੍ਰੀਤਮ ਸਿੰਘ, ਨਿਰਭੈ ਸਿੰਘ, ਗੁਰਵਿੰਦਰ ਸਿੰਘ, ਬੀਰਾ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਜਖੇਪਲ, (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਸਕੱਤਰ ਰਾਮਸ਼ਰਨ ਸਿੰਘ ਉਗਰਾਹਾਂ ਅਤੇ ਬਲਾਕ ਪੈ੍ਰੱਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ 27 ਸਤੰਬਰ ਦੇ ਭਾਰਤ ਬੰਦ ਨੂੰ ਲੈ ਕੇ ਪਿੰਡ ਜਖੇਪਲ ਤੋਂ ਪ੍ਰਚਾਰਕ ਵੈਨਾ ਰਵਾਨਾ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ 28 ਸਤੰਬਰ ਬਰਨਾਲਾ ਦੀ ਅਨਾਜ ਮੰਡੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਲੱਖਾਂ ਦਾ ਇਕੱਠ ਕੀਤਾ ਜਾਵੇਗਾ | ਇਸ ਮੌਕੇ ਬਲਾਕ ਸਕੱਤਰ ਰਾਮਸ਼ਰਨ ਸਿੰਘ ਉਗਰਾਹਾਂ, ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ,ਸ੍ਰੀ ਬਲਦੇਵ ਰਾਮ, ਗੁਰਤੇਜ ਸਿੰਘ, ਭੱਪਾ ਸਿੰਘ ਰਤਨਗੜ੍ਹ, ਸ਼ੀਰਾ ਸਿੰਘ ਆਦਿ ਹਾਜ਼ਰ ਸਨ |
ਮਲੇਰਕੋਟਲਾ, (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ ਨੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿਤੇ ਭਾਰਤ ਬੰਦ ਦੇ ਸੱਦੇ ਦੀ ਸਫਲਤਾ ਲਈ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਦਿਤੇ ਆਦੇਸ਼ਾਂ ਮੁਤਾਬਿਕ ਅਕਾਲੀ ਵਰਕਰਾਂ ਨੂੰ ਕਾਫ਼ਲੇ ਬੰਨ੍ਹ ਕੇ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 27 ਸਤੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਾਰੇ ਆਗੂ ਅਤੇ ਵਰਕਰ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹੋਣ ਵਾਲੇ ਰੋਸ਼ ਪ੍ਰਦਰਸ਼ਨਾਂ ਤੇ ਧਰਨਿਆਂ ਵਿਚ ਕਿਸਾਨੀ ਝੰਡੇ ਚੁੱਕ ਕੇ ਸ਼ਾਮਿਲ ਹੋਣਗੇ | ਹਾਜੀ ਤੁਫੈਲ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ ਨੂੰ ਆਪਣੇ ਪਿੰਡਾਂ ਦੇ ਨੇੜੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਰੱਖੇ ਧਰਨੇ ਮੁਜ਼ਾਹਰਿਆਂ ਵਿਚ ਪੂਰੀ ਤਾਕਤ ਨਾਲ ਸ਼ਾਮਿਲ ਹੋਣ ਤਾਂ ਜੋ ਕੇਂਦਰੀ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਮਜਬੂਰ ਕੀਤਾ ਜਾ ਸਕੇ |
ਧੂਰੀ, (ਸੁਖਵੰਤ ਸਿੰਘ ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ (643) ਦੇ ਬਲਾਕ ਧੂਰੀ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ ਦੌਰਾਨ 27 ਸਤੰਬਰ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦਾ ਵੱਧ-ਚੜ੍ਹ ਕੇ ਸਮਰਥਨ ਅਤੇ ਸਹਿਯੋਗ ਕਰੇਗਾ | ਇਹ ਜਾਣਕਾਰੀ ਨੰਬਰਦਾਰ ਬਲਾਕ ਯੂਨੀਅਨ ਧੂਰੀ ਦੇ ਪ੍ਰਧਾਨ ਕੇਸਰ ਸਿੰਘ ਜੱਖਲਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਈਸੜਾ, ਗੁਰਦੇਵ ਸਿੰਘ ਰਾਜੋਮਾਜਰਾ ਸਰਪ੍ਰਸਤ, ਦਰਬਾਰਾ ਸਿੰਘ ਕਾਂਝਲਾ, ਨਿਰਮਲ ਸਿੰਘ ਕਾਂਝਲਾ ਨੇ ਸਾਂਝੇ ਤੌਰ 'ਤੇ ਦਿੱਤੀ |
ਸ਼ੇਰਪੁਰ, (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦੇ ਮੱਦੇਨਜ਼ਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇ ਦੇਣ ਦਾ ਖ਼ੁਲਾਸਾ ਕੀਤਾ ਹੈ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ.ਕੇ.ਯੂ. ਰਾਜੇਵਾਲ ਦੇ ਸੂਬਾ ਸਕੱਤਰ ਨਿਰੰਜਣ ਸਿੰਘ ਦੋਹਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕਿਸਾਨ ਸਭਾ ਦੇ ਅਮਰੀਕ ਸਿੰਘ ਕਾਂਝਲਾ, ਕਿਸਾਨ ਆਗੂ ਬਿੰਦਰਪਾਲ ਸਿੰਘ, ਅਮਰਜੀਤ ਸਿੰਘ ਅਤੇ ਰਣਜੀਤ ਸਿੰਘ ਹਰਚੰਦਪੁਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ 27 ਦੇ ਬੰਦ ਦੀ ਸਫਲਤਾ ਲਈ ਬਲਾਕ ਸ਼ੇਰਪੁਰ ਅਤੇ ਧੂਰੀ ਦੇ 60 ਤੋਂ ਵੱਧ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸਰਕਾਰ ਸ਼ਹਿਰੀ ਸੁਨਾਮ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਵਰਕਰ 27 ਸਤੰਬਰ ਦੇ ਭਾਰਤ ਬੰਦ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨਿਆਂ ਵਿਚ ਕਿਸਾਨੀ ਝੰਡੇ ਲੈ ਕੇ ਸ਼ਾਮਲ ਹੋਣਗੇ | ਇਸ ਮੌਕੇ ਮਾ. ਦਲਜੀਤ ਸਿੰਘ, ਨਰਿੰਦਰ ਸਿੰਘ ਸੰਗਤੀਵਾਲਾ ਅਤੇ ਹੋਰ ਆਗੂ ਮੌਜੂਦ ਸਨ |
ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਓ.ਬੀ.ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਦੀ ਅਗਵਾਈ ਹੇਠ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਦਫ਼ਤਰ ਦਿੱਲੀ ਵਿਖੇ ਮਿਲਣ ਦਾ ਸਮਾਂ ਮਿਲਿਆ, ...
ਮੰਡਵੀ, 25 ਸਤੰਬਰ (ਪ੍ਰਵੀਨ ਮਦਾਨ)-ਪਨਕੋਫੈਡ ਚੰਡੀਗੜ੍ਹ ਨੇ ਬਹੁਮੰਤਵੀ ਸਹਿਕਾਰੀ ਸਭਾ ਬਾਦਲਗੜ੍ਹ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਕਰਦਿਆਂ ਗੁਰਵਿੰਦਰ ਸਿੰਘ ਸਹਾਇਕ ਰਜਿਸਟਰ ਸਹਿਕਾਰੀ ਸਭਾਵਾਂ ...
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਭੁੱਲਰ, ਧਾਲੀਵਾਲ)-ਲੋਕ ਗਾਇਕ ਕਲਾ ਮੰਚ ਪੰਜਾਬ ਦੀ ਸੁਨਾਮ ਇਕਾਈ ਦੀ ਮੀਟਿੰਗ ਮੰਚ ਦੇ ਪ੍ਰਧਾਨ ਰਣਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਸੈਨ ਮਾਰਕੀਟ ਵਿਖੇ ਹੋਈ, ਜਿਸ 'ਚ ਕਲਾਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ...
ਚੀਮਾ ਮੰਡੀ, 25 ਸਤੰਬਰ (ਦਲਜੀਤ ਸਿੰਘ ਮੱਕੜ)-ਅੱਜ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਨਵਾਰਡ 27 ਅਧੀਨ ਪ੍ਰਾਪਤ ਅਡੀਸ਼ਨਲ ਸਮਾਰਟ ਕਲਾਸ ਰੂਮ ਦੀ ਗਰਾਂਟ ਨਾਲ ਹੋਣ ਵਾਲੀ ਕਮਰੇ ਦੀ ਉਸਾਰੀ ਦੀ ਨੀਂਹ ਜ਼ਿਲ੍ਹਾ ਯੋਜਨਾ ਬੋਰਡ ਦੇ ...
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਲਗਾਤਾਰ ਹੋਈ ਬੇਮੌਸਮੀ ਬਰਸਾਤ ਜਿੱਥੇ ਝੋਨੇ ਦੀ ਫਸਲ ਲਈ ਬਰਬਾਦੀ ਦਾ ਸਬੱਬ ਬਣ ਕੇ ਆਈ, ਉਥੇ ਹੀ ਲੋੜਵੰਦ ਪਰਿਵਾਰਾਂ ਦੇ ਰੈਣ ਬਸੇਰਿਆਂ ਦੇ ਡਿੱਗਣ ਦਾ ਵੀ ਕਾਰਨ ਬਣੀ | ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ...
ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨੰਦਗੜ੍ਹ, ਰਸੂਲਪੁਰ ਛੰਨਾਂ ਅਤੇ ਗਹਿਲਾਂ ਦੇ ਨੇੜਿਓ ਲੰਘਦੇ ਸਰਹਿੰਦ ਚੋਅ ਵਿਚ ਨਹਿਰੀ ਵਿਭਾਗ ਵਲੋਂ ਨਹਿਰ ਦਾ ਪਾਣੀ ਛੰਡ ਦੇਣ ਕਾਰਨ ਕਿਸਾਨਾਂ ਦੀ ਕਰੀਬ 200 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ...
ਮੂਣਕ, 25 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਜਾਤ ਅਤੇ ਧਰਮ ਦੇ ਨਾਂਅ 'ਤੇ ਆਹੁਦੇ ਵੰਡਣਾ ਸੂਬੇ ਲਈ ਅਤੇ ਦੇਸ਼ ਲਈ ਖ਼ਤਰਨਾਕ ਸਿੱਧ ਹੋ ਰਿਹਾ ਹੈ ਸਿਆਸਤ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਹੋਣੀ ਚਾਹੀਦੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ...
ਸਫ਼ਾ 5 ਦੀ ਬਾਕੀ ਮੁਖੀ ਨਾਲ ਮੁਲਾਕਾਤ ਕੀਤੀ | ਥਾਣਾ ਮੁਖੀ ਨੇ ਦੁਕਾਨਦਾਰਾਂ ਨੰੂ ਵਿਸ਼ਵਾਸ ਦਿਵਾਇਆ ਕਿ ਇਕ ਦੋ ਦਿਨਾਂ 'ਚ ਇਹ ਚੋਰ ਕਾਬੂ ਕਰ ਲਏ ਜਾਣਗੇ | ਉੱਧਰ ਵਪਾਰ ਮੰਡਲ ਤੇ ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 29 ਸਤੰਬਰ ਤੱਕ ਦੁਕਾਨਦਾਰਾਂ ਨੰੂ ...
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੱੁਲਰ)-ਭਾਜਪਾ ਸੁਨਾਮ ਇਕਾਈ ਵਲੋਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਦੀ ਅਗਵਾਈ ਵਿਚ ਪੰਡਤ ਦੀਨ ਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਸਥਾਨਕ ਰਾਮ ਨਗਰ ਵਿਖੇ ਮਨਾਇਆ ਗਿਆ | ਭਾਜਪਾ ...
ਨਦਾਮਪੁਰ ਚੰਨੋਂ, 25 ਸਤੰਬਰ (ਹਰਜੀਤ ਸਿੰਘ ਨਿਰਮਾਣ)-ਪੁਲਿਸ ਚੌਕੀ ਕਾਲਾਝਾੜ ਵਿਖੇ ਨਵੇ ਆਏ ਚੌਕੀ ਇੰਚਾਰਜ ਏ.ਐਸ.ਆਈ ਦਵਿੰਦਰ ਸਿੰਘ ਸੰਧੂ ਵਲੋਂ ਅੱਜ ਇਲਾਕੇ 'ਚ ਨਸ਼ਿਆਂ ਦੀ ਰੋਕਥਾਮ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪਿੰਡ ਖੇੜੀਗਿੱਲਾਂ ਵਿਖੇ ਵਿਸ਼ੇਸ਼ ...
ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ 'ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ-ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਅਹਿਮ ਇਕੱਤਰਤਾ ਅਤੇ ਇਕ ਰੋਜ਼ਾ ਜਨਰਲ ਇਜਲਾਸ ਰਾਜ ਕੁਮਾਰ ਅਰੋੜਾ ਦੀ ਅਗਵਾਈ ...
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੈਂਬਰ ਰਾਸ਼ਟਰੀ ਕਾਰਜਕਾਰਨੀ ਅਮਨ ਅਰੋੜਾ ਵਲੋਂ ਪਿਛਲੇ ਲਗਭਗ ਚਾਰ ਸਾਲਾਂ ਤੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿਚ ਬਣਾਏ ਸੇਵਾ ਕੇਂਦਰ ...
ਭਦੌੜ, 25 ਸਤੰਬਰ (ਜਸਵੀਰ ਸਿੰਘ ਜੱਸੀ)-ਭਾਈ ਲਾਲੋ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਆਪਣੀ ਸੱਚੀ ਸੁੱਚੀ ਕਿਰਤ ਕਰਨ ਵਾਲੇ ਸਿੱਖ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ 569ਵਾਂ ਜਨਮ ਦਿਹਾੜੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX