ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਸੰਗਰੂਰ

ਸੰਗਰੂਰ ਦੀਆਂ ਸੈਰਗਾਹਾਂ ਦੇ ਬਾਹਰੋਂ ਚੋਰੀ ਹੋਏ 17 ਮੋਟਰਸਾਈਕਲ ਬਰਾਮਦ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਚਾਰ ਵਿਅਕਤੀਆਂ ਨੰੂ ਕਾਬੂ ਕਰਦਿਆਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ.(ਡੀ) ਸੰਗਰੂਰ ਕਰਨਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਸੰਗਰੂਰ ਦੇ ਬਾਜ਼ਾਰਾਂ 'ਚ ਲੜੀਵਾਰ ਚੋਰੀਆਂ ਦੀ ਹੋਈ ਹੈਟਿ੍ਕ

 ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਸ਼ਹਿਰ ਸੰਗਰੂਰ ਦੇ ਬਾਜ਼ਾਰਾਂ ਵਿਚਲੀਆਂ ਦੁਕਾਨਾਂ 'ਤੇ ਹੋ ਰਹੀਆਂ ਲੜੀਵਾਰ ਚੋਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਕੁਝ ਮਹੀਨੇ ਪਹਿਲਾਂ ਸਥਾਨਕ ਪਟਿਆਲਾ ਗੇਟ ਬਾਜ਼ਾਰ ਸਥਿਤ ਲਗਪਗ 5 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਹੋਈਆਂ ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਬ) ਵਲੋਂ ਹੋਰਨਾਂ ਪਾਰਟੀਆਂ ਦੇ 'ਸਿਆਸੀ ਕਿਲਿ੍ਹਆਂ' ਨੂੰ ਤੋੜਨ ਲਈ ਜ਼ੋਰਦਾਰ ਆਗਾਜ਼ ਸ਼ੁਰੂ

ਕੁੱਪ ਕਲਾਂ, 25 ਸਤੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਅਗਲੇ ਪੰਜ ਮਹੀਨਿਆਂ ਨੂੰ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਸ਼੍ਰੋ.ਅ.ਦ.(ਬ) ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਉਗਰਾਹਾਂ ਨੇ ਕੀਤਾ ਮੋਟਰਸਾਈਕਲ ਮਾਰਚ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਪੰਚ ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਕੁੱਟਮਾਰ ਅਤੇ ਲੁੱਟ ਖੋਹ ਦੇ ਮਾਮਲੇ ਵਿਚ ਮੌਜੂਦਾ ਸਰਪੰਚ ਅਤੇ ਉਸ ਦੇ ਪਤੀ ਸਮੇਤ ਪਰਿਵਾਰ ਦੇ 4 ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਪਾਸ ਦਰਜ ...

ਪੂਰੀ ਖ਼ਬਰ »

ਸਿੱਧੂ ਨੇ 22 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੰਡੇ 3.83 ਕਰੋੜ ਦੇ ਚੈੱਕ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ਪੰਜਾਬ ਕਾਂਗਰਸ ਨੇ ਇਕ ਸਾਦੇ ਸਮਾਗਮ ਦੌਰਾਨ ਬਲਾਕ ਖਨੌਰੀ ਅਧੀਨ ਪੈਂਦੇ 22 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ 600 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਅਤੇ ਸੀ.ਆਈ.ਏ ਸਟਾਫ਼ ਨੇ ਇਲਾਕੇ 'ਚ ਗਸ਼ਤ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਮਾਂ, ਦੋ ਭਰਾਵਾਂ ਤੇ ਭਰਜਾਈ ਖ਼ਿਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 15 ਦੇ ਵਸਨੀਕ ਗੋਬਿੰਦ ਰਾਮ ਪੁੱਤਰ ਭਗਵਾਨ ਦਾਸ ਨੇ 31 ਅਗਸਤ ਦੀ ਰਾਤ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ | ਲਹਿਰਾਗਾਗਾ ਨੇ ਪੁਲਿਸ ਨੇ ਉਸ ਸਮੇਂ ਮਿ੍ਤਕ ਦੇ ਭਰਾ ਸਤਪਾਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਔਰਤ ਨੂੰ 4 ਸਾਲ ਕੈਦ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗਿਰੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਚਾਰ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 5 ਅਪ੍ਰੈਲ 2018 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਈ ਥਾਈਾ ਕੱਢੇ ਮੋਟਰਸਾਈਕਲ ਮਾਰਚ ਤੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕੱਲ੍ਹ ਦੇ ਭਾਰਤ ਬੰਦ ਲਈ ਚੁਫੇਰਿਓਾ ਮਿਲ ਰਿਹੈ ਸਮਰਥਨ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 27 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਭਾਰਤ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ, ਇਹ ਵਿਚਾਰ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਜੂੰਮਾਂ ਨੇ ਭਾਰਤ ਬੰਦ ਨੂੰ ...

ਪੂਰੀ ਖ਼ਬਰ »

ਲਾਲਪੁਰਾ ਨਾਲ ਰਾਮਗੜ੍ਹੀਆ ਨੇ ਕੀਤੀ ਮੁਲਾਕਾਤ

ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਓ.ਬੀ.ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਦੀ ਅਗਵਾਈ ਹੇਠ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਦਫ਼ਤਰ ਦਿੱਲੀ ਵਿਖੇ ਮਿਲਣ ਦਾ ਸਮਾਂ ਮਿਲਿਆ, ...

ਪੂਰੀ ਖ਼ਬਰ »

ਬਾਦਲਗੜ੍ਹ ਸਭਾ ਨੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਲਗਾਏ ਬੂਟੇ

ਮੰਡਵੀ, 25 ਸਤੰਬਰ (ਪ੍ਰਵੀਨ ਮਦਾਨ)-ਪਨਕੋਫੈਡ ਚੰਡੀਗੜ੍ਹ ਨੇ ਬਹੁਮੰਤਵੀ ਸਹਿਕਾਰੀ ਸਭਾ ਬਾਦਲਗੜ੍ਹ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਕਰਦਿਆਂ ਗੁਰਵਿੰਦਰ ਸਿੰਘ ਸਹਾਇਕ ਰਜਿਸਟਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਲੋਕ ਗਾਇਕ ਕਲਾ ਮੰਚ ਦੇ ਰਣਜੀਤ ਸਿੱਧੂ ਮੁੜ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਭੁੱਲਰ, ਧਾਲੀਵਾਲ)-ਲੋਕ ਗਾਇਕ ਕਲਾ ਮੰਚ ਪੰਜਾਬ ਦੀ ਸੁਨਾਮ ਇਕਾਈ ਦੀ ਮੀਟਿੰਗ ਮੰਚ ਦੇ ਪ੍ਰਧਾਨ ਰਣਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਸੈਨ ਮਾਰਕੀਟ ਵਿਖੇ ਹੋਈ, ਜਿਸ 'ਚ ਕਲਾਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਕਮਰਿਆਂ ਦੀ ਨੀਂਹ ਰਾਜਿੰਦਰ ਰਾਜਾ ਨੇ ਰੱਖੀ

ਚੀਮਾ ਮੰਡੀ, 25 ਸਤੰਬਰ (ਦਲਜੀਤ ਸਿੰਘ ਮੱਕੜ)-ਅੱਜ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਨਵਾਰਡ 27 ਅਧੀਨ ਪ੍ਰਾਪਤ ਅਡੀਸ਼ਨਲ ਸਮਾਰਟ ਕਲਾਸ ਰੂਮ ਦੀ ਗਰਾਂਟ ਨਾਲ ਹੋਣ ਵਾਲੀ ਕਮਰੇ ਦੀ ਉਸਾਰੀ ਦੀ ਨੀਂਹ ਜ਼ਿਲ੍ਹਾ ਯੋਜਨਾ ਬੋਰਡ ਦੇ ...

ਪੂਰੀ ਖ਼ਬਰ »

ਬਰਸਾਤ ਕਾਰਨ ਡਿੱਗੇ ਕਈ ਪਰਿਵਾਰਾਂ ਦੇ ਰੈਣ ਬਸੇਰੇ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਲਗਾਤਾਰ ਹੋਈ ਬੇਮੌਸਮੀ ਬਰਸਾਤ ਜਿੱਥੇ ਝੋਨੇ ਦੀ ਫਸਲ ਲਈ ਬਰਬਾਦੀ ਦਾ ਸਬੱਬ ਬਣ ਕੇ ਆਈ, ਉਥੇ ਹੀ ਲੋੜਵੰਦ ਪਰਿਵਾਰਾਂ ਦੇ ਰੈਣ ਬਸੇਰਿਆਂ ਦੇ ਡਿੱਗਣ ਦਾ ਵੀ ਕਾਰਨ ਬਣੀ | ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਨਹਿਰੀ ਪਾਣੀ ਛੱਡ ਦੇਣ ਦੇ ਰੋਸ ਵਜੋਂ ਕਿਸਾਨਾਂ ਸੜਕ ਜਾਮ ਕਰਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨੰਦਗੜ੍ਹ, ਰਸੂਲਪੁਰ ਛੰਨਾਂ ਅਤੇ ਗਹਿਲਾਂ ਦੇ ਨੇੜਿਓ ਲੰਘਦੇ ਸਰਹਿੰਦ ਚੋਅ ਵਿਚ ਨਹਿਰੀ ਵਿਭਾਗ ਵਲੋਂ ਨਹਿਰ ਦਾ ਪਾਣੀ ਛੰਡ ਦੇਣ ਕਾਰਨ ਕਿਸਾਨਾਂ ਦੀ ਕਰੀਬ 200 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ...

ਪੂਰੀ ਖ਼ਬਰ »

ਜਾਤਾਂ ਤੇ ਧਰਮ ਦੇ ਨਾਂਅ 'ਤੇ ਸਿਆਸਤ ਦੇਸ਼ ਲਈ ਖ਼ਤਰਨਾਕ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 25 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਜਾਤ ਅਤੇ ਧਰਮ ਦੇ ਨਾਂਅ 'ਤੇ ਆਹੁਦੇ ਵੰਡਣਾ ਸੂਬੇ ਲਈ ਅਤੇ ਦੇਸ਼ ਲਈ ਖ਼ਤਰਨਾਕ ਸਿੱਧ ਹੋ ਰਿਹਾ ਹੈ ਸਿਆਸਤ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਹੋਣੀ ਚਾਹੀਦੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ...

ਪੂਰੀ ਖ਼ਬਰ »

ਸੰਗਰੂਰ ਦੇ ਬਾਜ਼ਾਰਾਂ 'ਚ ਲੜੀਵਾਰ ਚੋਰੀਆਂ ਦੀ ਹੋਈ ਹੈਟਿ੍ਕ

ਸਫ਼ਾ 5 ਦੀ ਬਾਕੀ ਮੁਖੀ ਨਾਲ ਮੁਲਾਕਾਤ ਕੀਤੀ | ਥਾਣਾ ਮੁਖੀ ਨੇ ਦੁਕਾਨਦਾਰਾਂ ਨੰੂ ਵਿਸ਼ਵਾਸ ਦਿਵਾਇਆ ਕਿ ਇਕ ਦੋ ਦਿਨਾਂ 'ਚ ਇਹ ਚੋਰ ਕਾਬੂ ਕਰ ਲਏ ਜਾਣਗੇ | ਉੱਧਰ ਵਪਾਰ ਮੰਡਲ ਤੇ ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 29 ਸਤੰਬਰ ਤੱਕ ਦੁਕਾਨਦਾਰਾਂ ਨੰੂ ...

ਪੂਰੀ ਖ਼ਬਰ »

ਭਾਜਪਾ ਨੇ ਪੰਡਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੱੁਲਰ)-ਭਾਜਪਾ ਸੁਨਾਮ ਇਕਾਈ ਵਲੋਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਦੀ ਅਗਵਾਈ ਵਿਚ ਪੰਡਤ ਦੀਨ ਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਸਥਾਨਕ ਰਾਮ ਨਗਰ ਵਿਖੇ ਮਨਾਇਆ ਗਿਆ | ਭਾਜਪਾ ...

ਪੂਰੀ ਖ਼ਬਰ »

ਪਿੰਡ ਖੇੜੀਗਿੱਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ

ਨਦਾਮਪੁਰ ਚੰਨੋਂ, 25 ਸਤੰਬਰ (ਹਰਜੀਤ ਸਿੰਘ ਨਿਰਮਾਣ)-ਪੁਲਿਸ ਚੌਕੀ ਕਾਲਾਝਾੜ ਵਿਖੇ ਨਵੇ ਆਏ ਚੌਕੀ ਇੰਚਾਰਜ ਏ.ਐਸ.ਆਈ ਦਵਿੰਦਰ ਸਿੰਘ ਸੰਧੂ ਵਲੋਂ ਅੱਜ ਇਲਾਕੇ 'ਚ ਨਸ਼ਿਆਂ ਦੀ ਰੋਕਥਾਮ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪਿੰਡ ਖੇੜੀਗਿੱਲਾਂ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਦੇ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਗੁੱਡੂ ਜ਼ਿਲ੍ਹਾ ਚੇਅਰਮੈਨ ਬਣੇ

ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ 'ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ-ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਅਹਿਮ ਇਕੱਤਰਤਾ ਅਤੇ ਇਕ ਰੋਜ਼ਾ ਜਨਰਲ ਇਜਲਾਸ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸਮਾਪਤ ਹੋਇਆ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ 'ਚ ਇੰਜੀ.ਪਰਵੀਨ ਬਾਂਸਲ (ਬਿਜਲੀ ਬੋਰਡ), ਰਵਿੰਦਰ ਸਿੰਘ ਗੁੱਡੂ (ਆਬਕਾਰੀ ਤੇ ਕਰ), ਜਸਵੀਰ ਸਿੰਘ ਖ਼ਾਲਸਾ (ਪੀ.ਡਬਲਯੂ.ਡੀ.), ਸੁਰਿੰਦਰ ਸਿੰਘ ਸੋਢੀ (ਖ਼ਜ਼ਾਨਾ), ਕੰਵਲਜੀਤ ਸਿੰਘ (ਡੀ.ਸੀ.), ਮੂਲ ਚੰਦ ਤਹਿਸੀਲਦਾਰ, ਡਾ. ਮਨਮੋਹਣ ਸਿੰਘ (ਸਿਹਤ ਵਿਭਾਗ), ਸਵਾਮੀ ਰਵਿੰਦਰ ਗੁਪਤਾ (ਮੰਡੀ ਬੋਰਡ), ਪਵਨ ਕੁਮਾਰ ਸ਼ਰਮਾ (ਖ਼ੁਰਾਕ ਸਪਲਾਈ), ਜਗਦੀਸ਼ ਕਾਲੜਾ (ਬੈਂਕ), ਭੂਸ਼ਨ ਕੁਮਾਰ (ਲੋਕ ਸੰਪਰਕ), ਅਸ਼ੋਕ ਘਾਬਰੀ (ਪਬਲਿਕ ਹੈਲਥ), ਓ.ਪੀ.ਅਰੋੜਾ (ਲੈਕਚਰਾਰ) ਆਦਿ ਹਾਜ਼ਰ ਸਨ | ਸੇਵਾ-ਮੁਕਤੀ ਉਪਰੰਤ ਲਗਪਗ ਪਿਛਲੇ 10 ਸਾਲ ਤੋਂ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਂਡ.ਏ.) ਦੇ ਝੰਡੇ ਹੇਠ ਬਜ਼ੁਰਗਾਂ, ਮੁਲਾਜ਼ਮਾ, ਪੈਨਸ਼ਨਰਾਂ, ਲੋਕ ਭਲਾਈ ਅਤੇ ਸਮਾਜ ਭਲਾਈ ਦੇ ਕੰਮ ਕਰਦੇ ਆ ਰਹੇ ਹਨ | ਹੁਣ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਐਸੋਸੀਏਸ਼ਨ ਦਾ ਨਾਂਅ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਰੱਖਿਆ ਜਾਵੇ ਅਤੇ ਇਸ ਨਾਮ ਦੇ ਬੈਨਰ ਹੇਠ ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਦਾ ਸਨਮਾਨ ਅਤੇ ਧਾਰਮਿਕ, ਸਮਾਜਿਕ ਸਿੱਖਿਆ ਅਤੇ ਸਿਹਤ ਲਈ ਕੰਮ ਕੀਤਾ ਜਾਵੇ | ਇਸ ਮੌਕੇ ਰਮੇਸ਼ ਕੁਮਾਰ ਈ.ਟੀ.ਓ., ਇੰਜੀ.ਪਰਵੀਨ ਬਾਂਸਲ ਅਤੇ ਇੰਜੀ. ਸਵਾਮੀ ਰਵਿੰਦਰ ਗੁਪਤਾ, ਜਨਕ ਰਾਜ ਜੋਸ਼ੀ, ਕਰਨੈਲ ਸਿੰਘ ਸੇਖੋਂ, ਜਸਵੰਤ ਸਿੰਘ ਭੁੱਲਰ, ਅਮਰ ਦਾਸ ਘਾਬਦਾਂ, ਡਾ. ਕਰਨਜੀਤ ਸਿੰਘ, ਅਸ਼ੋਕ ਡੱਲਾ, ਜਗਦੀਸ਼ ਰਾਏ ਸਿੰਗਲਾ, ਦੇਵੀ ਚੰਦ ਗਰਗ, ਥਾਣੇਦਾਰ ਬਲਵਿੰਦਰ ਸਿੰਘ, ਮਹਿੰਦਰ ਸਿੰਘ ਢੀਂਡਸਾ ਆਦਿ ਨੇ ਸੰਬੋਧਨ ਕੀਤਾ | ਇਸੇ ਤਰ੍ਹਾਂ ਰਾਜ ਕੁਮਾਰ ਅਰੋੜਾ ਨੂੰ ਪ੍ਰਧਾਨ, ਰਵਿੰਦਰ ਸਿੰਘ ਗੁੱਡੂ ਨੂੰ ਜ਼ਿਲ੍ਹਾ ਚੇਅਰਮੈਨ, ਜਸਵੀਰ ਸਿੰਘ ਖ਼ਾਲਸਾ ਸੀਨੀਅਰ ਵਾਈਸ ਚੇਅਰਮੈਨ, ਪਵਨ ਕੁਮਾਰ ਸ਼ਰਮਾ ਜਨਰਲ ਸਕੱਤਰ, ਸੁਰਿੰਦਰ ਸਿੰਘ ਸੋਢੀ ਪ੍ਰਬੰਧਕੀ ਸਕੱਤਰ-ਕਮ-ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਬਾਕੀ ਕਮੇਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ | ਅੱਜ ਦੇ ਇਜਲਾਸ 'ਚ ਸ਼੍ਰੀ ਅਮਰ ਦਾਸ ਘਾਬਦਾਂ, ਮੰਗਤ ਰਾਜ ਸਤੀਜਾ, ਸੁਰਿੰਦਰਪਾਲ ਗੁਪਤਾ, ਸੁਰਿੰਦਰ ਸ਼ਰਮਾ, ਰਵਿੰਦਰ ਸਿੰਘ ਗੁੱਡੂ, ਜਵਾਹਰ ਲਾਲ ਸ਼ਰਮਾ, ਵਰਿੰਦਰ ਕੁਮਾਰ ਬਾਂਸਲ, ਜਗਦੀਸ਼ ਕਾਲੜਾ, ਹਰੀਸ਼ ਅਰੋੜਾ, ਬਿਸ਼ਨ ਦਾਸ, ਬਲਦੇਵ ਕਿ੍ਸ਼ਨ ਗੁਪਤਾ, ਹੇਮ ਰਾਜ, ਡਾ. ਕਰਮਜੀਤ ਪਾਲ ਪਾਂਡੇ ਤੇ ਗੁਰਬਖ਼ਸ਼ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸਨਮਾਨਿਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਅਮਨ ਅਰੋੜਾ ਨੇ ਲੋੜਵੰਦ ਵਿਅਕਤੀਆਂ ਨੂੰ ਪੈਨਸ਼ਨਾਂ ਸਬੰਧੀ ਪੱਤਰ ਵੰਡੇ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੈਂਬਰ ਰਾਸ਼ਟਰੀ ਕਾਰਜਕਾਰਨੀ ਅਮਨ ਅਰੋੜਾ ਵਲੋਂ ਪਿਛਲੇ ਲਗਭਗ ਚਾਰ ਸਾਲਾਂ ਤੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿਚ ਬਣਾਏ ਸੇਵਾ ਕੇਂਦਰ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਭਦੌੜ, 25 ਸਤੰਬਰ (ਜਸਵੀਰ ਸਿੰਘ ਜੱਸੀ)-ਭਾਈ ਲਾਲੋ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਆਪਣੀ ਸੱਚੀ ਸੁੱਚੀ ਕਿਰਤ ਕਰਨ ਵਾਲੇ ਸਿੱਖ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ 569ਵਾਂ ਜਨਮ ਦਿਹਾੜੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX