ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 1 hour ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 2 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 3 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 3 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 3 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 6 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 6 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 7 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 7 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 7 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 8 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਬਠਿੰਡਾ

ਸੁਖਬੀਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਲਿਆ ਜਾਇਜ਼ਾ

ਰਾਮਾਂ ਮੰਡੀ, ਬਠਿੰਡਾ 25 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ, ਅੰਮਿ੍ਤਪਾਲ ਸਿੰਘ ਵਲ੍ਹਾਣ, ਗੁਰਪ੍ਰੀਤ ਸਿੰਘ ਅਰੋੜਾ) -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮਾਂ ਮੰਡੀ ਦੇ ਨੇੜਲੇ ਪਿੰਡ ਸੇਖੂ ਤੇ ਜੱਜਲ ਦਾ ਦੌਰਾ ਕਰਕੇ ਗੁਲਾਬੀ ...

ਪੂਰੀ ਖ਼ਬਰ »

ਪੁਲਿਸ ਕਾਂਸਟੇਬਲ ਦੀ ਪ੍ਰੀਖਿਆ ਦੇਣ ਲਈ ਵੱਡੀ ਗਿਣਤੀ 'ਚ ਪੁੱਜੇ ਲੜਕੇ-ਲੜਕੀਆਂ

ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਲੈਣ ਲਈ ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾ 'ਚ ਅੱਠ ਸੈਂਟਰ ਬਣਾਏ ਗਏ | ਭਲੇ ਹੀ ਇਹ ਪ੍ਰੀਖਿਆ 25 ਤੋਂ 26 ਸਤੰਬਰ ਨੂੰ ਦੋਵੇਂ ਦਿਨ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਵਲੋਂ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆ ਨਾਲ ਜਬਰਦਸਤ ਵਿਰੋਧ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਜੱਜਲ ਵਿਖੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦਾ ਜਾਇਜ਼ਾ ਲੈਣ ਆਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਯੂਨੀਅਨਾਂ ਦੇ ਵਿਰੋਧ ਦਾ ...

ਪੂਰੀ ਖ਼ਬਰ »

7 ਕਿੱਲੋ ਗਾਂਜੇ ਸਮੇਤ ਪ੍ਰਵਾਸੀ ਗਿ੍ਫ਼ਤਾਰ

ਭੁੱਚੋ ਮੰਡੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ) - ਥਾਣਾ ਛਾਉਣੀ ਦੀ ਪੁਲਿਸ ਨੇ ਭੁੱਚੋ ਕਲਾਂ ਨਜ਼ਦੀਕ ਤੋਂ 7 ਕਿੱਲੋ ਗਾਂਜੇ ਸਮੇਤ ਪ੍ਰਵਾਸੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਪੁਲਿਸ ਦੀ ਟੁਕੜੀ ਗਸ਼ਤ 'ਤੇ ਸੀ, ਦੌਰਾਨ ਸੰਪਰਕ ਸੜਕ ...

ਪੂਰੀ ਖ਼ਬਰ »

ਥਾਣਾ ਵਰਧਮਾਨ ਚੌਕੀ ਇੰਚਾਰਜ ਅਤੇ ਏ.ਐਸ.ਆਈ. ਦੀ ਆਪਸ 'ਚ ਹੋਈ ਝੜਪ-

ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਾਦਲ ਰੋਡ ਸਥਿਤ ਥਾਣਾ ਵਰਧਮਾਨ ਚੌਕੀ 'ਚ ਤੈਨਾਤ ਚੌਂਕੀ ਇੰਚਾਰਜ ਅਤੇ ੲ.ੇਐਸ.ਆਈ. ਦੁਆਰਾ ਡਿਊਟੀ ਦੌਰਾਨ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਇਸ ਝੜਪ 'ਚ ਜਿੱਥੇ ਉਕਤ ਏ.ਐਸ.ਆਈ. ...

ਪੂਰੀ ਖ਼ਬਰ »

ਮੁੱਖ ਮੰਤਰੀ ਕਿਸਾਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਨਰਮਾ ਮੁਆਵਜ਼ੇ ਦਾ ਐਲਾਨ ਕਰਨ-ਸੁਖਬੀਰ ਸਿੰਘ ਬਾਦਲ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਨਿਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਨੇ ਗੁਲਾਬੀ ਸੰੁਡੀ ਨਾਲ ਖ਼ਰਾਬ ਹੋਏ ਨਰਮੇ ਦਾ ਜਾਇਜ਼ਾ ਲਿਆ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ) - ਮਾਲਵਾ ਇਲਾਕੇ ਵਿਚ ਚਿੱਟਾ ਸੋਨੇ ਨਰਮੇਂ ਦੀ ਫ਼ਸਲ ਨੂੰ ਗੁਲਾਬੀ ਸੰੁਡੀ ਨੇ ਤਬਾਹ ਕਰ ਦਿੱਤਾ ਹੈ | ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ 'ਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਸਰਦਾਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ) - ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਦੇ ਐਨ. ਐਸ.ਐਸ ਵਿਭਾਗ ਵਲੋਂ ਸੰਸਥਾ' ਐਨ.ਐਸ.ਐਸ. ਸਥਾਪਨਾ ਦਿਵਸ ' ਮਨਾਇਆ ਗਿਆ ਅਤੇ ਇਸ ਮੌਕੇ ਸੈਮੀਨਾਰ ਕਰਵਾਇਆ ਗਿਆ | 'ਸਮਾਜ ਸੇਵਾ ਦਾ ਸੰਕਲਪ' ਵਿਸ਼ੇ ਉੱਪਰ ਹੋਏ ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਕੰਪਿਊਟਰ ਸਾਇੰਸ ਵਿਭਾਗ, ਫੈਕਲਟੀ ਆਫ਼ ਸਾਇੰਸਜ਼ ਨੇ ਬੀ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਇੰਡਕਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਅਲੂਮਨੀ ਇੰਟਰੈਕਸ਼ਨ ...

ਪੂਰੀ ਖ਼ਬਰ »

ਵਾਲੀਬਾਲ ਖਿਡਾਰੀ ਲਵਪ੍ਰੀਤ ਨਹੀਂ ਰਿਹੇ

ਨਥਾਣਾ, 25 ਸਤੰਬਰ (ਗੁਰਦਰਸ਼ਨ ਲੁੱਧੜ) - ਇਲਾਕੇ 'ਚ ਚਲਦੀ ਵਾਲੀਬਾਲ ਲੀਗ ਦੇ ਖਿਡਾਰੀ ਅਤੇ ਪਿੰਡ ਪੂਹਲੀ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਲੱਬੀ (24) ਦੀ ਆਦੇਸ਼ ਹਸਪਤਾਲ ਭੁੱਚੋ ਵਿਖੇ ਮੌਤ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਉਹ ਪਿਛਲੇ ਦਿਨੀਂ ਮਕਾਨ ਉਸਾਰੀ ਦੌਰਾਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ ਦੇ ਭਾਰਤ ਬੰਦ ਦੀ ਜਮਹੂਰੀ ਅਧਿਕਾਰ ਸਭਾ ਵਲੋਂ ਹਮਾਇਤ 'ਚ ਪ੍ਦਰਸ਼ਨ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਅੱਜ ਬਠਿੰਡਾ ਵਿਖੇ ਜਮਹੂਰੀ ਅਧਿਕਾਰ ਸਭਾ ਵਲੋਂ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਫਾਇਰ ਬਿ੍ਗੇਡ ਚੌਕ ਬਠਿੰਡਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਾਫੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਇਆ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੀ ਇਕ ਗਰੀਬ ਘਰ ਦੀ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਘਰੋ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਆਧਾਰਿਤ ਉੱਕਤ ਨੌਜਵਾਨ ...

ਪੂਰੀ ਖ਼ਬਰ »

ਪਿੰਡ ਰਾਮਾਂ ਦੇ ਇਕ ਡਰਾਈਵਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਸੁਰਿੰਦਰ ਸਿੰਘ ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ) - ਨੇੜਲੇ ਪਿੰਡ ਰਾਮਾਂ ਨਿਵਾਸੀ ਸੁਰਿੰਦਰ ਸਿੰਘ ਉਰਫ਼ ਛਿੰਦਾ (36) ਪੁੱਤਰ ਲਾਭ ਸਿੰਘ ਵਲੋਂ ਆਪਣੀ ਪਤਨੀ ਰਾਣੀ ਕੌਰ ਦੇ ਪਿੰਡ ਦੇ ਹੀ ਇਕ ਕਿਸਾਨ ਸੁਖਪਾਲ ਸਿੰਘ ਗਿੱਲ ਨਾਲ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ...

ਪੂਰੀ ਖ਼ਬਰ »

ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਵਲੋਂ ਆਤਮ ਹੱਤਿਆ

ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ) - ਨਜਦੀਕੀ ਪਿੰਡ ਮਲੂਕਾ ਵਿਖੇ ਆਪਣੇ ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲਈ ਹੈ | ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਕਥਿਤ ਦੋਸੀ ਪਤੀ ਖ਼ਿਲਾਫ਼ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਮੁਲਾਜ਼ਮਾਂ ਨੇ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਸਾੜੀ ਅਰਥੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਥਾਨਕ ਸਥਿਤ ਸਿਰਕੀ ਬਾਜ਼ਾਰ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਦਫ਼ਤਰ ਦੇ ਸਾਹਮਣੇ ਆਵਾਜਾਈ ਬੰਦ ਕਰਕੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ | ਇਹ ਅਰਥੀ ਫੂਕ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੂਰਨ ਸਮਰਥਨ-ਰੇਖਾ ਰਾਣੀ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਉਪਵੈਦ ਯੂਨੀਅਨ ਪੰਜਾਬ ਨੇ ਕੀਤਾ 27 ਦੇ ਭਾਰਤ ਬੰਦ ਦਾ ਸਮਰਥਨ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਰਕਾਰੀ ਆਯੁਰਵੈਦਿਕ ਉਪਵੈਦ ਯੂਨੀਅਨ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਵਾਉਣ ਅਤੇ ਦਿੱਲੀ ਧਰਨੇ ਦੇ 10 ਮਹੀਨੇ ਪੂਰੇ ਹੋਣ ਤੇ 27 ਸਤੰਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਰਾਹ 'ਤੇ ਚੱਲਣ ਦਾ ਦਿੱਤਾ ਸੱਦਾ

ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਭਗਤ ਸਿੰਘ ਦੇ 114ਵੇਂ ਜਨਮ ਦਿਨ ਨੂੰ ਸਮਰਪਿਤ ਨਾਟਕ ਸਮਾਗਮ ਕਰਵਾਇਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਬਲਜਿੰਦਰ ਕੌਰ ਨੇ ਦੱਸਿਆ ਕਿ ਸ਼ਹੀਦ ਨੂੰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ.ਐਸ.ਪੀ. ਦਫ਼ਤਰ ਦੀ ਕੀਤੀ ਘੇਰਾਬੰਦੀ

ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਜ਼ਮੀਨੀ ਮਾਮਲੇ ਨੂੰ ਲੈ ਕੇ ਜਿਉਂਦ ਪਿੰਡ ਦੇ ਕਿਸਾਨਾਂ ਵਲੋਂ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਇਨਸਾਫ਼ ਲੈਣ ਲਈ ਡੀ.ਐਸ.ਪੀ. ਫੂਲ ਦਫ਼ਤਰ ਅੱਗੇ ਲੱਗਿਆ ਧਰਨਾ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਅਤੇ ਪ੍ਰਸਾਸ਼ਨ ਵਲੋਂ ...

ਪੂਰੀ ਖ਼ਬਰ »

ਮੁਕਾਲਬੇ ਦੀ ਪ੍ਰੀਖਿਆ 'ਚੋਂ ਅੱਵਲ ਲਹਿਰਾ ਧੂਰਕੋਟ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਸਹਿ-ਵਿੱਦਿਅਕ ਗਤੀਵਿਧੀਆਂ ਨਾਲ ਜੋੜਨ ਦੇ ਮੰਤਵ ਤਹਿਤ ਚਿੱਤਰਕਾਲ ਆਦਿ ਨਾਲ ਦੇ ਲਾਏ ਕੈਂਪ ਦੌਰਾਨ ਅੱਵਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟਾਂ ਸਹਿਤ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸੁਨੀਤਾ ਰਾਣੀ ਦੀ ਅਗਵਾਈ ਹੇਠ ਨੋਡਲ ਅਫ਼ਸਰ ਗੁਰਵਿੰਦਰ ਸਿੰਘ ਸਿੱਧੂ ਤੇ ਸੰਦੀਪ ਤਾਇਲ ਦੇ ਅਧੀਨ 10 ਰੋਜ਼ਾ ਕੈਂਪ ਪੇਂਟਿੰਗ, ਕਰਾਫ਼ਟ ਵਰਕ, ਪੋਸਟਰ ਮੇਕਿੰਗ, ਸੁੰਦਰ ਲ਼ਿਖਾਈ, ਦਸਤਾਰ ਸਜਾਉਣਾ, ਗੀਤ, ਲੋਕ ਖੇਡਾਂ, ਗਰੀਟਿੰਗ ਕਾਰਡ, ਪੌਦੇ ਲਗਾਉਣਾ, ਲੇਖ ਲਿਖਣ ਸਮੇਤ ਵੱਖ-ਵੱਖ ਗਤੀਵਿਧੀਆਂ ਦੇ ਮਿਡਲ ਤੇ ਸੈਕੰਡਰੀ ਦੋ ਵਰਗਾਂ ਦੇ ਹੋਏ ਮੁਕਾਬਲੇ 'ਚ ਕਰੀਬ 50 ਵਿਦਿਆਰਥੀਆਂ ਨੂੰ ਡਰਾਇੰਗ ਨੋਟ ਬੁੱਕ, ਵਾਟਰ ਕਲਰ, ਕਰਿਓਨ ਕਲਰ ਆਦਿ ਭੇਂਟ ਕਰਦਿਆਂ ਸਨਮਾਨਿਤ ਕੀਤਾ, ਜਿਸ ਲਈ ਸੇਵਾ ਵਜੋਂ ਅਧਿਆਪਕ ਗੁਰਵਿੰਦਰ ਸਿੰਘ ਸਿੱਧੂ ਨੇ ਆਪਣੀ ਕਿਰਤ ਕਮਾਈ 'ਚੋਂ ਯੋਗਦਾਨ ਪਾ ਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇਸ ਦੌਰਾਨ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 

ਭਲਕੇ ਭਾਰਤ ਬੰਦ ਦੇ ਸਮਰਥਨ 'ਚ ਨਿੱਤਰੇ ਨਿੱਜੀ ਬੱਸ ਆਪ੍ਰਰੇਟਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਵਿੱਢਿਆ ਸੰਘਰਸ਼ ਨਿਰੰਤਰ ਜਾਰੀ ਹੈ, ਪਰ ਹੈਰਾਨਗੀ ਦੀ ਗੱਲ ਹੈ ਕਿ ਮੋਦੀ ਸਰਕਾਰ ਵਲੋਂ ਹਾਲੇ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ | ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਐਨ.ਐਸ.ਐਸ. ਦਿਵਸ ਮਨਾਇਆ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ) - ਸਥਾਨਕ ਅਕਾਲ ਯੂਨੀਵਰਿਸਟੀ ਵਿਦਿਆਰਥੀਆਂ ਨੂੰ ਹਰ ਪੱਖੋਂ ਜਾਗਰੂਕ ਕਰਨ ਹਿੱਤ ਨਿਰੰਤਰ ਗਤੀਵਿਧੀਆਂ ਕਰਦੀ ਰਹਿੰਦੀ ਹੈ | ਇਸ ਲੜੀ ਤਹਿਤ ਯੂਨੀਵਰਿਸਟੀ ਦੇ ਐਨ.ਐਸ.ਐਸ. ਵਿੰਗ ਵਲੋਂ ਐਨ.ਐਸ.ਐਸ. ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੀਬੀ ਕੋਟਫੱਤਾ ਵਲੋਂ ਪਾਰਟੀ ਵਰਕਰਾਂ ਨਾਲ ਨੁੱਕੜ ਮੀਟਿੰਗ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਸਾਲ 2022 'ਚ ਹੋ ਰਹੀਆਂ ਵਿਧਾਨ ਸਭਾ ਦੀਆਂ ਵੋਟਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵਲੋਂ ਸੂਬੇ ਵਿਚ ਸਾਂਝੇ ਤੌਰ 'ਤੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ, ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭੁੱਚੋ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX