ਤਾਜਾ ਖ਼ਬਰਾਂ


1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  3 minutes ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  9 minutes ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  33 minutes ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  52 minutes ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  about 1 hour ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  about 2 hours ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 2 hours ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 3 hours ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 4 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 3 hours ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 4 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 5 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 5 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 5 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 5 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 6 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 6 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 6 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 8 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 8 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 8 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 8 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 8 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਪਟਿਆਲਾ

'ਜ਼ਮੀਰ ਜਗਾਓ ਦਿੱਲੀ ਜਾਓ ਮੁਹਿੰਮ' ਤਹਿਤ ਬੰਦ ਦਾ ਦਿੱਤਾ ਸੱਦਾ

ਭੁਨਰਹੇੜੀ, 26 ਸਤੰਬਰ (ਧਨਵੰਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ 'ਤੇ ਆਰੰਭੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਸਨੌਰ ਦੇ ਜੁਝਾਰੂ ਵਰਕਰਾਂ ਵਲੋਂ ਆਰੰਭੀ 'ਜ਼ਮੀਰ ਜਗਾਓ ਦਿੱਲੀ ਜਾਓ' ਮੁਹਿੰਮ ਤਹਿਤ ਅੱਜ ਹਫ਼ਤਾਵਾਰੀ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ ਜਵਾਨਾਂ ਦੀ ਸਾਈਕਲ ਰੈਲੀ ਦਾ ਭਰਵਾਂ ਸਵਾਗਤ

ਪਾਤੜਾਂ, 26 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਰੂਪ 'ਚ ਮਨਾਏ ਜਾਣ ਦੌਰਾਨ ਇੰਡੋ ਤਿੱਬਤ ਬਾਰਡਰ ਪੁਲਿਸ ਦੀ 26ਵੀਂ ਬਟਾਲੀਅਨ ਦੇ ਹਿੰਮ ਵੀਰ ਜਵਾਨਾਂ ਦੀ ਸਾਈਕਲ ਰੈਲੀ ਕੌਮੀ ਏਕਤਾ, ਸਦਭਾਵਨਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਪਰਚਾ ਦਰਜ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਆਹੁਤਾ ਨਾਲ ਉਸ ਦੇ ਚਾਚੇ ਸਹੁਰੇ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ 'ਚ ਪੀੜਤ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦੱਸਿਆ ਕਿ ਉਸ ਦਾ ਚਾਚਾ ਸਹੁਰਾ ਉਸ ਦੇ ਪਰਿਵਾਰ ...

ਪੂਰੀ ਖ਼ਬਰ »

ਕੈਬਨਿਟ 'ਚ ਮੁੜ ਸ਼ਾਮਿਲ ਹੋ ਕੇ ਬ੍ਰਹਮ ਮਹਿੰਦਰਾ ਬਣੇ ਪਟਿਆਲਾ ਜ਼ਿਲ੍ਹੇ ਦੇ ਕਮਾਂਡਰ

ਪਟਿਆਲਾ, 26 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਵਿਚ ਸੱਤਾ ਤਬਦੀਲੀ ਦੀ ਸ਼ੁਰੂਆਤ ਤੋਂ ਬਾਅਦ ਨਵੇਂ ਬਣੇ ਸਿਆਸੀ ਹਾਲਾਤ ਵਿਚ ਕੈਬਨਿਟ ਵਿਚ ਮੁੜ ਸ਼ਾਮਲ ਹੋ ਕੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਕੇ ਪਟਿਆਲਾ ਜ਼ਿਲ੍ਹੇ ...

ਪੂਰੀ ਖ਼ਬਰ »

ਪਾਰਕ ਦੇ ਸਾਹਮਣੇ ਖੜ੍ਹਾ ਮੋਟਰਸਾਈਕਲ ਚੋਰੀ

ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਸੁਖਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਢਕਾਨਸੂ ਰੋਡ ਰਾਜਪੁਰਾ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ...

ਪੂਰੀ ਖ਼ਬਰ »

ਭਾਜਪਾ ਦੀ ਦੇਸ਼ ਵਿਰੋਧੀ ਵਿਚਾਰਧਾਰਾ ਖ਼ਤਮ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਹੋਣਾ ਪਵੇਗਾ ਇਕੱਠੇ-ਬਹਿਰੂ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਦੇਸ਼ ਦੀ ਖੇਤੀ ਨੂੰ ਤਬਾਹ ਕਰਨ ਲਈ ਬਣਾਏ ਕਾਲੇ ਕਾਨੂੰਨ ਖ਼ਤਮ ਕਰਵਾਉਣ ਅਤੇ ਦੇਸ਼ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਜਾ ਰਹੇ ਦੇਸ਼ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਉੱਤਰੀ ਭਾਰਤ ਦੇ ਨਾਮੀ ਜਿੰਮਖਾਨਾ ਕਲੱਬ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕਰ ਰਹੇ ਹਨ ਵਿਰੋਧੀ ਗਰੁੱਪ ਦੇ ਮੈਂਬਰ-ਢੂੰਡੀਆ, ਪਾਬਲਾ

ਪਟਿਆਲਾ, 26 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਲੰਘੇ ਦਿਨੀਂ ਜਿੰਮਖਾਨਾ ਕਲੱਬ ਦੀ ਲੜਾਈ ਝਗੜੇ ਦੀ ਘਟਨਾ ਨੂੰ ਲੈ ਕੇ ਜਿੰਮਖਾਨਾ ਕਲੱਬ ਦੇ ਵਿਰੋਧੀ ਗਰੁੱਪ ਦੇ ਮੈਂਬਰਾਂ ਵਲੋਂ ਕੀਤੀ ਗਈ ਬਿਆਨਬਾਜ਼ੀ ਦੇ ਖ਼ਿਲਾਫ਼ ਜਿੰਮਖਾਨਾ ਕਲੱਬ ਦੀ ਮੈਨੇਜਮੈਂਟ ਨੇ ਆਪਣਾ ਪੱਖ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਆੜ੍ਹਤੀ ਖ਼ਿਲਾਫ਼ ਪਰਚਾ ਦਰਜ

ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਆੜ੍ਹਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਜਗਤਾਰ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਭੱਪਲ ਨੇ ਸ਼ਿਕਾਇਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਿਚ ਕਈ ਲੋਕ ਸ਼ਾਮਿਲ-ਜੌੜਾ ਮਾਜਰਾ

ਸਮਾਣਾ, 26 ਸਤੰਬਰ (ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਦੇ ਹਲਕਾ ਮੁਖੀ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ 'ਚ ਬਲਾਕ ਸਮਾਣਾ ਦੇ ਪਿੰਡ ਖੱਤਰੀਵਾਲਾ ਵਿਖੇ ਇਕ ਸਮਾਗਮ ਦੌਰਾਨ 60 ਵਿਅਕਤੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਇਸ ਦੀ ਜਾਣਕਾਰੀ ਦਿੰਦਿਆਂ ਜੌੜਾ ...

ਪੂਰੀ ਖ਼ਬਰ »

ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਤਿਆਰੀਆਂ ਸਬੰਧੀ ਮੀਟਿੰਗ

ਬਹਾਦਰਗੜ੍ਹ, 26 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਠਿੰਡਾ ਜ਼ੀਰਕਪੁਰ ਹਾਈਵੇਅ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪਟਿਆਲਾ ਪ੍ਰਧਾਨ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਕਿਸਾਨਾਂ ...

ਪੂਰੀ ਖ਼ਬਰ »

ਪਬਰੀ ਦਾ ਛਿੰਝ ਮੇਲਾ 1 ਅਕਤੂਬਰ ਨੂੰ ਹੋਵੇਗਾ

ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਪਬਰੀ ਦਾ ਛਿੰਝ ਮੇਲਾ 1 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਮੇਲੇ 'ਚ ਵੱਡੀ ਗਿਣਤੀ ਵਿਚ ਪਹਿਲਵਾਨ ਸ਼ਿਰਕਤ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਨਰਿੰਦਰ ...

ਪੂਰੀ ਖ਼ਬਰ »

ਸ਼ਾਹਪੁਰ ਨੂੰ ਭਾਜਪਾ ਦਾ ਸੂਬਾ ਕਾਰਜਕਾਰਨੀ ਕਮੇਟੀ ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਨਾਭਾ, 26 ਸਤੰਬਰ (ਕਰਮਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਵਲੋਂ ਗੁਰਪ੍ਰੀਤ ਸਿੰਘ ਸ਼ਾਹਪੁਰ ਨੂੰ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਿਸਨੂੰ ਲੈ ਕੇ ਹਲਕੇ ਦੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ...

ਪੂਰੀ ਖ਼ਬਰ »

ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੀ ਅਗਵਾਈ ਹੇਠ ਸੰਗਤਾਂ ਸ੍ਰੀ ਹਜ਼ੂਰ ਸਾਹਿਬ ਨੂੰ ਰਵਾਨਾ

ਜੌੜੇਪੁਲ ਜਰਗ, 26 ਸਤੰਬਰ (ਪਾਲਾ ਰਾਜੇਵਾਲੀਆ)-ਪੰਜਾਂ ਪਿਆਰਿਆਂ ਦੇ ਮੁਖੀ ਪਹਿਲੇ ਪਿਆਰੇ ਭਾਈ ਦਇਆ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ...

ਪੂਰੀ ਖ਼ਬਰ »

ਪੰਡਤ ਦੀਨ ਦਿਆਲ ਉਪਾਧਿਆ ਦਾ ਜਨਮ ਦਿਨ ਮਨਾਇਆ

ਪਟਿਆਲਾ, 26 ਸਤੰਬਰ (ਅ.ਸ.ਆਹਲੂਵਾਲੀਆਂ)-ਭਾਜਪਾਈਆਂ ਨੇ ਪੰਡਤ ਦੀਨ ਦਿਆਲ ਉਪਾਧਿਆ ਦਾ ਜਨਮ ਦਿਨ ਮਨਾਉਂਦਿਆਂ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ਕਿਹਾ ਕਿ ਸ੍ਰੀ ਉਪਾਧਿਆ ਦਾ ਮੁੱਖ ਟਿੱਚਾ ਦੇਸ਼ ਦੇ ਹਰੇਕ ਵਿਅਕਤੀ ਤੱਕ ਦਾ ...

ਪੂਰੀ ਖ਼ਬਰ »

ਕਿਸੇ ਵੀ ਪਾਰਟੀ ਨਾਲ ਸਬੰਧਿਤ ਆਗੂ ਜੇਕਰ ਗਲਤ ਕੰਮ ਕਰਦਾ ਹੈ ਤਾਂ ਪਾਰਟੀ ਜ਼ਿੰਮੇਵਾਰ ਨਹੀਂ- ਪਠਾਣ ਮਾਜਰਾ

ਪਟਿਆਲਾ, 26 ਸਤੰਬਰ (ਅ.ਸ. ਆਹਲੂਵਾਲੀਆ)-ਸਾਰੀਆਂ ਹੀ ਪਾਰਟੀਆਂ ਚਾਹੇ ਉਹ ਕਾਂਗਰਸ ਹੋਵੇ, ਸ਼ੋ੍ਰਮਣੀ ਅਕਾਲੀ ਦਲ ਹੋਵੇ ਜਾਂ ਆਮ ਆਦਮੀ ਪਾਰਟੀ ਹੋਵੇ | ਕਿਸੇ ਵੀ ਪਾਰਟੀ ਨਾਲ ਸਬੰਧਿਤ ਕੋਈ ਆਗੂ ਜਾਂ ਅਹੁਦੇਦਾਰ ਜੇਕਰ ਕੋਈ ਵੀ ਗਲਤ ਕੰਮ ਕਰਦਾ ਹੈ ਤਾਂ ਉਸ ਲਈ ਪਾਰਟੀ ਨੂੰ ...

ਪੂਰੀ ਖ਼ਬਰ »

ਬੰਦ ਦਾ ਆੜ੍ਹਤੀ ਕਰਨਗੇ ਪੂਰਨ ਸਮਰਥਨ-ਸ਼ਰਮਾ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਵਿਰੁੱਧ 27 ਸਤੰਬਰ ਨੂੰ ਭਾਰਤ ਬੰਦ ਦਾ ਸਮੂਹ ਆੜ੍ਹਤੀ ਪੂਰਨ ਸਮਰਥਨ ਕਰਨਗੇ | ਇਹ ...

ਪੂਰੀ ਖ਼ਬਰ »

ਨਿਊਟਰੀ ਗਾਰਡਨ ਸਬੰਧੀ ਸਿਖਲਾਈ ਕੈਂਪ ਲਗਾਇਆ

ਡਕਾਲਾ, 26 ਸਤੰਬਰ (ਪਰਗਟ ਸਿੰਘ ਬਲਬੇੜਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਪੇਂਡੂ ਵਿਕਾਸ ਵਿਭਾਗ ਦੀ ਸਾਂਝੀ ਮੁਹਿੰਮ ਤਹਿਤ ਪਿੰਡ ਤਰੈਂ ਵਿਖੇ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਇਜਰਾਂ ਲਈ ਨਿਊਟਰੀ ਗਾਰਡਨ ਸਬੰਧੀ ਟਰੇਨਿੰਗ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਨਜੀਤ ਸਿੰਘ ਚੀਮਾ ਮੁੱਖ ਮੰਤਰੀ ਪੰਜਾਬ ਦੇ ਡਿਪਟੀ ਪਿ੍ੰਸੀਪਲ ਸਕੱਤਰ ਨਿਯੁਕਤ

ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਉੱਚ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ ਦੇ ਚੱਲਦਿਆਂ ਭਾਰਤੀ ਫ਼ੌਜ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਇਮਾਨਦਾਰ ਤੇ ਕੁਸ਼ਲ ਅਫਸਰ ...

ਪੂਰੀ ਖ਼ਬਰ »

ਜਗਸ਼ੇਰ ਸਿੰਘ ਖੰਗੂੜਾ ਦੂਜੀ ਵਾਰ ਬਣਿਆ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨ

ਭਾਦਸੋਂ, 26 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 2021 'ਚ ਜਗਸ਼ੇਰ ਸਿੰਘ ਖੰਗੂੜਾ (ਅੰਡਰ-13) ਸਿੰਗਲਜ਼ (ਲੜਕੇ) ਨੇ ਫਾਈਨਲ ਮੁਕਾਬਲੇ 'ਚ ਸਿੱਧੇ ਸੈੱਟਾਂ ਵਿਚ 21-17, 21-19 ਨਾਲ ਜਿੱਤ ਹਾਸਿਲ ਕੀਤੀ | ਦੱਸਣਯੋਗ ਹੈ ਕਿ ਜਗਸ਼ੇਰ ਸਿੰਘ ਖੰਗੂੜਾ ...

ਪੂਰੀ ਖ਼ਬਰ »

ਜਲਵਾਯੂ ਤਬਦੀਲੀ ਦੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸਰਗਰਮੀਆਂ ਤੇਜ਼ ਕਰਨ ਲਈ ਵੈਬੀਨਾਰ ਕਰਵਾਇਆ

ਪਟਿਆਲਾ, 26 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਐਨਵਾਇਰਮੈਂਟ ਸੁਸਾਇਟੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਵਿੱਤੀ ਸਹਿਯੋਗ ਨਾਲ 'ਜਲਵਾਯੂ ਤਬਦੀਲੀ ਦੇ ਪੰਜਾਬ ਵਿਚ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ...

ਪੂਰੀ ਖ਼ਬਰ »

ਅÏਰਤ ਦੀਆਂ ਵਾਲ਼ੀਆਂ ਝਪਟ ਕੇ ਫ਼ਰਾਰ

ਖਮਾਣੋਂ, 26 ਸਤੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਹਵਾਰਾ ਵਿਖੇ ਇਕ ਔਰਤ ਦੀਆਂ ਵਾਲ਼ੀਆਂ ਚੋਰਾਂ ਵਲੋਂ ਦਿਨ ਦਿਹਾੜੇ ਝਪਟ ਮਾਰ੍ਹ ਕੇ ਖੋਹ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਹਵਾਰਾ ਕਲਾਂ ਦੀ ਔਰਤ ਕੇਹਰ ਕੌਰ ਪਿੰਡ ਦੇ ਟੋਭੇ ਕੋਲ ਆਪਣੇ ਘਰ ਨੂੰ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਹਲਕਾ ਸਨੌਰ ਦੀ ਬੈਠਕ

ਸਨੌਰ, 26 ਸਤੰਬਰ (ਸੋਖਲ)-ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਹਲਕਾ ਸਨੌਰ ਦੀ ਬੈਠਕ ਉਪ ਪ੍ਰਧਾਨ ਮਹਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਸਨੌਰ ਅਨਾਜ ਮੰਡੀ ਵਿਖੇ ਹੋਈ | ਜਿਸ ਵਿਚ ਹਲਕਾ ਸਨੌਰ ਦੇ ਤਕਰੀਬਨ ਸਾਰੇ ਪਿੰਡਾਂ 'ਚੋਂ ਗਡਰੀਆ ਸਮਾਜ ਦੇ ਨੁਮਾਇੰਦੇ ...

ਪੂਰੀ ਖ਼ਬਰ »

ਅਕੁਲ ਪਾਂਡਵ ਗੇਂਦਬਾਜ਼ ਸਦਕਾ ਪਟਿਆਲਾ ਦੀ ਟੀਮ ਜੇਤੂ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਧਰੁਵ ਪਾਂਡਵ ਕਿ੍ਕਟ ਸਟੇਡੀਅਮ 'ਚ ਪੰਜਾਬ ਸਟੇਟ ਇੰਟਰ ਡਿਸਟਿ੍ਕਟ ਸੀਨੀਅਰ ਵਨਡੇ ਟੂਰਨਾਮੈਂਟ ਵਿਚ ਪਟਿਆਲਾ ਦੀ ਟੀਮ ਜੇਤੂ ਰਹੀ | ਨਵਾਂ ਸ਼ਹਿਰ ਅਤੇ ਪਟਿਆਲਾ ਦੀਆਂ ਟੀਮ ਵਿਚਕਾਰ ਮੈਚ 'ਚ ਨਵਾਂਸ਼ਹਿਰ ਦੀ ਟੀਮ ਨੇ 37.3 ਓਵਰਾਂ ...

ਪੂਰੀ ਖ਼ਬਰ »

ਕੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਉਣਗੇ ਕਾਰਗਰ ਸਿਹਤ ਸਹੂਲਤਾਂ?

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ 'ਚ ਬਣੀਆਂ ਵੱਖ-ਵੱਖ ਸਰਕਾਰਾਂ ਹਾਲੇ ਤੱਕ ਇਥੋਂ ਦੇ ਵਸ਼ਿੰਦਿਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ 'ਚ ਅਸਫਲ ਰਹੀਆਂ ਹਨ | ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੋਈ ਅਹੁਦਾ ਸੰਭਾਲਦਾ ਹੈ ਤਾਂ ਪੰਜਾਬ ...

ਪੂਰੀ ਖ਼ਬਰ »

ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਵੀਗੜ੍ਹ ਵਿਖੇ ਅਕਾਲੀ ਦਲ ਦੇ ਦਫ਼ਤਰ 'ਚ ਇਲਾਕੇ ਦੇ ਪਿੰਡ ਸਵਾਈ ਸਿੰਘ ਵਾਲਾ ਦੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਨੂੰ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਪ੍ਰੇਮ ਸਿੰਘ ਨੇ ਸੁਖਬੀਰ ਸਿੰਘ ਬਾਦਲ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਮੇਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਜਸਵਿੰਦਰ ਸਿੰਘ ਬ੍ਰਹਮਪੁਰ, ਡਾ. ਯਸ ਪਾਲ ਖੰਨਾ, ਕਸ਼ਮੀਰ ਸਿੰਘ ਸੰਧੂ, ਬਿਕਰਮ ਸਿੰਘ ਫਰੀਦਪੁਰ ਆਦਿ ਹਾਜਰ ਸਨ |

ਖ਼ਬਰ ਸ਼ੇਅਰ ਕਰੋ

 

ਮਾਈਗ੍ਰਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਪਿ੍ੰਸ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕਿਰਨ ਵਰਮਾ ਦੀ ਅਗਵਾਈ ਹੇਠ ਅੱਜ ਬਲਾਕ ਦੁੱਧਨ ਸਾਧਾਂ ਅਧੀਨ ਅਨਾਜ ਮੰਡੀ ਦੁੱਧਨ ਸਾਧਾਂ ਤੋਂ ਡਾ. ਨਿਮਰਬੀਰ ਕੌਰ ਅਤੇ ...

ਪੂਰੀ ਖ਼ਬਰ »

ਮੋਦੀ ਕਾਲਜ ਵਲੋਂ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਅਨਿਰੁੱਧ ਤਿਵਾੜੀ ਨੂੰ ਵਧਾਈ

ਪਟਿਆਲਾ, 26 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਨੇ ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਚੀਫ਼ ਸੈਕਟਰੀ ਅਨਿਰੁੱਧ ਤਿਵਾੜੀ, ਆਈ.ਏ.ਐਸ. ਨੂੰ ਤਹਿ ਦਿਲੋਂ ਵਧਾਈ ਦਿੱਤੀ ਗਈ, ਉਹ 1990 ਬੈੱਚ ਦੇ ...

ਪੂਰੀ ਖ਼ਬਰ »

ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ

ਰਾਜਪੁਰਾ, 26 ਸਤੰਬਰ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਮਾਸਿਕ ਪੈਨਸ਼ਨ ਵੰਡ ਸਮਾਰੋਹ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ 800 ਤੋਂ ਵੱਧ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਪੈਨਸ਼ਨ ਵੰਡੀ ਗਈ | ਸਮਾਰੋਹ 'ਚ ...

ਪੂਰੀ ਖ਼ਬਰ »

ਕੋਰੋਨਾ ਵਲੰਟੀਅਰਾਂ ਨੇ ਸ਼ੈਰੀ ਰਿਆੜ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸੂਬਾ ਸਕੱਤਰ ਚਮਕੌਰ ਚੰਨੀ ਵਲੋਂ ਨੌਕਰੀ ਬਹਾਲੀ ਲਈ ਸ਼ੈਰੀ ਰਿਆੜ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਪੰਜਾਬ ...

ਪੂਰੀ ਖ਼ਬਰ »

ਕਾਕਾ ਰਣਦੀਪ ਸਿੰਘ ਨਾਭਾ ਦੇ ਮੰਤਰੀ ਬਣਨ ਉਪਰੰਤ ਮਨਾਏ ਜਸ਼ਨ

ਨਾਭਾ, 26 ਸਤੰਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਲੋਂ ਅੱਜ ਸਹੁੰ ਚੁੱਕੀ ਗਈ ਜਿਸ 'ਚ ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਲ ਜੁੜੇ ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ ਨੂੰ ਵੀ ਮੰਤਰੀ ਬਣਾਇਆ ਗਿਆ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ 'ਚ ਵੱਖ-ਵੱਖ ਵਿਸ਼ਿਆਂ 'ਤੇ ਕਰਵਾਏ ਗਏ ਭਾਸ਼ਨ ਮੁਕਾਬਲੇ

ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਪਬਲਿਕ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਕਾਲਜ ਦੇ ਵਿਹੜੇ 'ਚ ਭਾਸ਼ਨ ਮੁਕਾਬਲੇ ਕਰਵਾਏ ਗਏ | ਭਾਸ਼ਨ ਦੇ ਵਿਸ਼ੇ 'ਗੂਗਲ ਲਾਇਬ੍ਰੇਰੀਆਂ ਦੀ ਮੌਤ ਹੈ', 'ਸੋਸ਼ਲ ਮੀਡੀਆ ਆਹਮੋ -ਸਾਹਮਣੇ ਗੱਲਬਾਤ ਦਾ ਅੰਤ ਹੈ' ਅਤੇ 'ਕੋਵਿਡ ਤੋਂ ਬਾਅਦ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX