ਤਾਜਾ ਖ਼ਬਰਾਂ


ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  12 minutes ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  29 minutes ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਜ਼ਬਰਨ ਵਸੂਲੀ ਮਾਮਲਾ: ਸਮੀਰ ਵਾਨਖੇੜੇ ਨੂੰ ਗਿ੍ਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ ਵਧੀ
. . .  36 minutes ago
ਮਹਾਰਾਸ਼ਟਰ, 8 ਜੂਨ- ਸਮੀਰ ਵਾਨਖੇੜੇ ਵਲੋਂ ਜ਼ਬਰਨ ਵਸੂਲੀ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਮੁੰਬਈ ਐਨ.ਸੀ.ਬੀ. ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਗ੍ਰਿਫ਼ਤਾਰੀ ਤੋਂ ਮਿਲੀ....
ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  57 minutes ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ
. . .  about 1 hour ago
ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ......
ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ
. . .  about 1 hour ago
ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ,....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  about 1 hour ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ.....
ਡਰੱਗ ਇੰਸਪੈਕਟਰ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਕਿਸਾਨ ਆਗੂ ਸਮੇਤ 8 ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਹਰੀਕੇ ਪੱਤਣ, 8 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਕਲੀਨਿਕ ਦੀ ਚੈਕਿੰਗ ਲਈ ਗਏ ਜ਼ਿਲ੍ਹਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਹਰੀਕੇ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਜੋ ਕਿ ਕਿਸਾਨ ਜਥੇਬੰਦੀ ਦਾ....
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
. . .  about 2 hours ago
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
. . .  about 2 hours ago
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ
. . .  about 3 hours ago
ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ...
ਨਸ਼ੇੜੀਆਂ ਨੇ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਵੀ ਨਹੀਂ ਬਖ਼ਸ਼ਿਆ ਸੰਸਕਾਰ ਕਰਨ ਵਾਲੀਆਂ ਐਂਗਲਾਂ ਕੀਤੀਆਂ ਚੋਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 8 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਵੜਿੰਗ ਵਿਖੇ ਬੀਤੀ ਰਾਤ ਨਸ਼ੇੜੀਆਂ ਵਲੋਂ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ...
ਪਾਕਿ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਅਟਾਰੀ ਸਰਹੱਦ
. . .  about 3 hours ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਸਰਹੱਦ ਤੇ ਪਹੁੰਚਿਆ...
ਲੁਧਿਆਣਾ ਅਦਾਲਤੀ ਕੰਪਲੈਕਸ 'ਚ ਕੂੜੇ ਦੇ ਢੇਰ ਵਿਚ ਹੋਏ ਧਮਾਕੇ ਕਾਰਨ ਦਹਿਸ਼ਤ ਫੈਲੀ
. . .  about 3 hours ago
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਨੇੜੇ ਬਣੇ ਮਾਲਖਾਨੇ ਦੇ ਬਾਹਰ ਕੂੜੇ ਦੇ ਢੇਰ 'ਚ ਹੋਏ ਇਕ ਧਮਾਕੇ ਕਾਰਨ ਦਹਿਸ਼ਤ ਫੈਲ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ...
ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 4 hours ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 5 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 5 hours ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਪੰਜਾਬ / ਜਨਰਲ

ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੀ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ਦੇ ਪ੍ਰਭਾਵ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੱਠ ਗੁਰੂੁ ਸਾਹਿਬਾਨਾਂ ਦੀ ਪਵਿੱਤਰ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੁੂ ਅੰਗਦ ਦੇਵ ਜੀ ਦਾ ਗੁਰਿਆਈ ਪੁਰਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਸੀਸ' ਨਾਟਕ ਦੀ ਭਾਵ ਭਰੀ ਪੇਸ਼ਕਾਰੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪ੍ਰਸਿੱਧ ਨਾਟ ਸੰਸਥਾ ਰੰਗਮੰਚ ਅੰਮਿ੍ਤਸਰ ਦੀ ਟੀਮ ਵਲੋਂ ਜੰਗ-ਏ-ਅਜ਼ਾਦੀ ਯਾਦਗਾਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ 'ਸੀਸ' ਦਾ ਮੰਚਣ ਕੀਤਾ ...

ਪੂਰੀ ਖ਼ਬਰ »

ਪਾਕਿ 'ਚ ਤਿੰਨ ਹਿੰਦੂ ਲੜਕੀਆਂ ਅਗਵਾ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਨਾਬਾਲਗ ਹਿੰਦੂ ਲੜਕੀਆਂ ਦੇ ਅਗਵਾ ਤੇ ਧਰਮ ਪਰਿਵਰਤਨ ਦੇ ਮਾਮਲਿਆਂ 'ਚ ਵੀ ਵੱਡੀ ਤੇਜ਼ੀ ਆਈ ਹੈ | ਜਾਣਕਾਰੀ ਅਨੁਸਾਰ ਸਿੰਧ ਦੇ ਜ਼ਿਲ੍ਹਾ ਨਾਸਰਪੁਰ ਦੇ ਪਿੰਡ ਇਬਰਾਹੀਮ ਸ਼ਾਹ 'ਚ ਨੀਤਜੂ ਮੱਲ ਦੀ 14 ...

ਪੂਰੀ ਖ਼ਬਰ »

ਪਾਰਟੀ ਦੇ ਸਮੂਹ ਆਗੂ ਤੇ ਵਰਕਰ ਭਾਰਤ ਬੰਦ 'ਚ ਸ਼ਾਮਿਲ ਹੋਣ-ਢੀਂਡਸਾ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੋ੍ਰਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਅਤੇ ਖੰਨਾ ਤੋਂ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ-ਸੁਖਬੀਰ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਕਾਂਗਰਸੀ ਮੰਤਰੀਆਂ ਨੇ ਜੋ ਘਪਲੇ, ਭਿ੍ਸ਼ਟਾਚਾਰ ਕੀਤਾ ਹੈ, ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ...

ਪੂਰੀ ਖ਼ਬਰ »

ਸੁਰਜੀਤ ਧੀਮਾਨ ਨੂੰ ਅੱਖੋਂ-ਪਰੋਖੇ ਕਰਨਾ ਕਾਂਗਰਸ ਨੂੰ ਪੈ ਸਕਦੈ ਭਾਰੀ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਦੇ 5 ਮੰਤਰੀਆਂ ਦੀ ਛੁੱਟੀ ਕਰਕੇ 7 ਨਵੇਂ ਚਿਹਰਿਆਂ ਨੂੰ ਨਵੀਂ ਵਜ਼ਾਰਤ 'ਚ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਜਾਂਦੇ ਪੱਟੀ ਦੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਤੋਂ ਕਿਸਾਨਾਂ ਦਾ ਇਕ ਜਥਾ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ (ਸਿੰਘੂ ਬਾਰਡਰ) ਵਿਚ ਲਗਾਏ ਧਰਨੇ 'ਚ ਸ਼ਾਮਿਲ ਹੋਣ ਲਈ ਸੁਖਵਿੰਦਰ ਸਿੰਘ ਸਭਰਾ ਦੀ ...

ਪੂਰੀ ਖ਼ਬਰ »

'ਨੀਟ' ਦੀ ਪ੍ਰੀਖਿਆ 'ਚ ਸਿੱਖ ਪ੍ਰੀਖਿਆਰਥੀ ਦੇ ਕਕਾਰ ਉਤਰਵਾਉਣ ਦਾ ਪੰਜਾਬ ਭਾਜਪਾ ਵਲੋਂ ਵਿਰੋਧ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)-ਚੰਡੀਗੜ੍ਹ ਵਿਖੇ ਨੀਟ 2021 ਦੀ ਪ੍ਰਵੇਸ਼ ਪ੍ਰੀਖਿਆ ਦੇਣ ਗਏ ਇਕ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀ ਨੂੰ ਕੇਂਦਰ 'ਚ ਦਾਖਲ ਹੋਣ ਤੋਂ ਪਹਿਲਾਂ ਉਸ ਨੂੰ ਧਾਰਮਿਕ ਚਿੰਨ ਉਤਾਰਨ ਲਈ ਮਜਬੂਰ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਭਾਰਤੀ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਨਾਲ ਪੰਜਾਬੀਆਂ ਦੀਆਂ ਆਸਾਂ 'ਤੇ ਪਾਣੀ ਫਿਰਿਆ-ਚੀਮਾ, ਸੰਧਵਾਂ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵੱਖਰੇ-ਵੱਖਰੇ ਬਿਆਨ ਰਾਹੀਂ ਨਵੇਂ ਬਣੇ ਪੰਜਾਬ ਮੰਤਰੀ ਮੰਡਲ 'ਤੇ ਆਪਣਾ ...

ਪੂਰੀ ਖ਼ਬਰ »

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਬੰਦ ਦਾ ਸਮਰਥਨ

ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ਸਿੰਘ ਤੇ ਚੇਅਰਮੈਨ ਚਰਨ ਸਿੰਘ ਲੁਹਾਰਾ ਨੇ ਕਿਹਾ ਕਿ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਜੋ ਵਿਵਾਦਿਤ ਤਿੰਨ ਖੇਤੀ ...

ਪੂਰੀ ਖ਼ਬਰ »

ਮਨੀ ਐਕਸਚੇਂਜ ਦੀ ਦੁਕਾਨ ਤੋਂ ਦਿਨ-ਦਿਹਾੜੇ ਲੁੱਟੇ 9.50 ਲੱਖ ਰੁਪਏ ਤੇ ਸੋਨੇ ਦੀ ਚੇਨ

ਅੰਮਿ੍ਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਸਥਾਨਕ ਸੁਲਤਾਨਵਿੰਡ ਰੋਡ ਇਲਾਕੇ 'ਚ ਮਨੀ ਐਕਸਚੇਂਜ ਦੀ ਦੁਕਾਨ 'ਤੇ ਦਿਨ-ਦਿਹਾੜੇ ਪਿਸਤੌਲ ਵਿਖਾ ਕੇ ਲੱਖਾਂ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਹੈ | ਲੁਟੇਰੇ ਜਾਂਦੇ ਸਮੇਂ ਦੁਕਾਨਦਾਰ ਦੇ ਗਲੇ 'ਚ ਪਈ ਸੋਨੇ ਦੀ ਚੇਨ ਵੀ ਖੋਹ ਕੇ ਲੈ ਗਏ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਬ-ਇੰਸਪੈਕਟਰਾਂ ਦੀ ਭਰਤੀ ਲਈ ਨਕਲ ਕਰਵਾਉਣ ਵਾਲੇ ਆਈ.ਟੀ. ਸੈਂਟਰ ਕੀਤੇ ਸੀਲ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਲੰਘੇ ਮਹੀਨੇ ਪੰਜਾਬ ਪੁਲਿਸ ਦੇ ਵੱਖ-ਵੱਖ ਚਾਰ ਕੇਡਰਾਂ 'ਚ 550 ਤੋਂ ਵੱਧ ਸਬ-ਇੰਸਪੈਕਟਰਾਂ ਦੀ ਭਰਤੀ ਲਈ ਕੰਪਿਊਟਰ ਰਾਹੀਂ ਹੋਈ ਓਬਜੈਕਟਿਵ ਪ੍ਰੀਖਿਆ ਦੌਰਾਨ ਇਕ ਸਾਫ਼ਟਵੇਅਰ ਜ਼ਰੀਏ ਮੋਟੀ ਰਕਮ ਦੇਣ ਵਾਲੇ ਪ੍ਰੀਖਿਆਰਥੀਆਂ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕੱਲ੍ਹ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮÏਕੇ 28 ਸਤੰਬਰ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ | ਜੋ ਨਾ ਸਿਰਫ਼ ਇਕੱਠ ...

ਪੂਰੀ ਖ਼ਬਰ »

ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹਰਬਰਿੰਦਰ ਸਿੰਘ ਹੈਰੀ ਦੇ ਪਿਤਾ ਸ: ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਜਲੰਧਰ ਪੁੱਤਰ ਸਵ: ਸ: ਗਿਆਨ ਸਿੰਘ ਹੁਡਿਆਰਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਆਪ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਲਾਬੀ ਸੁੰਡੀ: ਕਿਸਾਨਾਂ ਦੇ ਚਿਹਰੇ ਮੁਰਝਾਏ, ਡੀਲਰ ਤੇ ਅਧਿਕਾਰੀ ਰੰਗੇ ਗਏ ਗੁਲਾਬੀ ਰੰਗ

ਰਾਮਪੁਰਾ ਫੂਲ, 26 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਅੰਦਰ ਨਰਮੇ ਕਪਾਹ ਦੀ ਫ਼ਸਲ 'ਤੇ ਅਮਰੀਕਨ ਤੇ ਚਿੱਟੀ ਸੁੰਡੀ ਤੋਂ ਬਾਅਦ ਹੁਣ ਗੁਲਾਬੀ ਸੁੰਡੀ ਨੇ ਹੱਲਾ ਬੋਲ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਵੇਖਣ/ਸੁਣਨ 'ਚ ਆ ਰਿਹਾ ਹੈ | ਪੰਜਾਬ ਦੀਆਂ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਯੱਗ ਤੇ ਬਰਸੀ ਸਮਾਗਮ ਸਮਾਪਤ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਮਹਾਨ ਤਪੱਸਵੀ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਮੋਦੀ ਤੇ ਰਾਹੁਲ ਵਲੋਂ ਵਧਾਈ

ਨਵੀਂ ਦਿੱਲੀ, 26 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਐਤਵਾਰ ਨੂੰ ਵਧਾਈ ਦਿੰਦਿਆਂ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ | ਮੋਦੀ ਨੇ ਟਵੀਟ ਕਰਦਿਆਂ ਲਿਖਿਆ, ਸਾਡੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 33 ਨਵੇਂ ਮਾਮਲੇ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ, ਉਥੇ 31 ਮਰੀਜ਼ਾਂ ਦੇ ਠੀਕ ਹੋਣ ਦੀ ਖ਼ਬਰ ਵੀ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 33 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਗੁਰਦਾਸਪੁਰ ਤੋਂ 7, ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਕਾਂਗਰਸ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ-ਮੰਨਾ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਮੁੱਖ ਮੰਤਰੀ ਸਮੇਤ ਕੈਬਨਿਟ 'ਚ ਨਵੇਂ ਚਿਹਰੇ ਸ਼ਾਮਿਲ ਕਰਕੇ 2022 ਦੀਆਂ ਵਿਧਾਨ ਸਭਾ 'ਚ ਮੁੜ ਸੱਤਾ 'ਚ ਆਉਣ ਦੇ ਲਾਲਚ 'ਚ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਮੰਨਾ ਮੁੱਖ ਸੇਵਾਦਾਰ ਹਲਕਾ ਬਾਬਾ ਬਕਾਲਾ ਨੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਤੇ ਸਰਪੰਚ ਨੇਤਰਪਾਲ ਸਿੰਘ ਭਲਾਈਪੁਰ ਸਮੇਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵਾਰ ਆਪਣੀਆਂ ਚਾਲਾਂ ਵਿਚ ਕਾਮਯਾਬ ਨਹੀਂ ਹੋਵੇਗੀ ਤੇ ਲੋਕ ਇਸ ਨੂੰ ਕਰਾਰਾ ਜਵਾਬ ਦੇਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਪੂਰੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਲੋਕਾਂ 'ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ਦਲ ਤੇ 'ਆਪ' ਦੀ ਨੀਂਦ ਉਡਾਈ-ਵਿਧਾਇਕ ਭਲਾਈਪੁਰ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਆਗੂਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ...

ਪੂਰੀ ਖ਼ਬਰ »

ਬਟਾਲਾ ਹਲਕੇ ਦੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰਮਨਦੀਪ ਸਿੰਘ ਸੰਧੂ ਨੂੰ ਟਿਕਟ ਦੇਣ ਦੀ ਮੰਗ

ਨੌਸ਼ਹਿਰਾ ਮੱਝਾ ਸਿੰਘ, 26 ਸਤੰਬਰ (ਤਰਸੇਮ ਸਿੰਘ ਤਰਾਨਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕਰਨ ਲਈ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਅਕਾਲੀ ਵਰਕਰਾਂ, ਅਹੁਦੇਦਾਰਾਂ ਤੇ ਅਕਾਲੀ ਪੰਚਾਂ-ਸਰਪੰਚਾਂ ਦੀ ਭਰਵੀਂ ਇਕੱਤਰਤਾ ਨਜ਼ਦੀਕੀ ਪਿੰਡ ਕਲੇਰ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਨਕਸਲ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ 6 ਰਾਜਾਂ ਦੇ ਮੁੱਖ ਮੰਤਰੀਆਂ ਅਤੇ 4 ਰਾਜਾਂ ਦੇ ਚੋਟੀ ਦੇ ਅਧਿਕਾਰੀਆਂ ਨਾਲ ਨਕਸਲੀ ਸਮੱਸਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ | ਬੈਠਕ 'ਚ ਅਮਿਤ ਸ਼ਾਹ ਨੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ...

ਪੂਰੀ ਖ਼ਬਰ »

ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਪਾਵਰਕਾਮ ਨੇ ਸਨਅਤੀ ਇਕਾਈਆਂ 'ਤੇ ਪਾਇਆ ਕਰੋੜਾਂ ਦਾ ਭਾਰ

ਸ਼ਿਵ ਸ਼ਰਮਾ ਜਲੰਧਰ, 26 ਸਤੰਬਰ-ਇਕ ਪਾਸੇ ਤਾਂ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਸਨਅਤੀ ਇਕਾਈਆਂ 'ਤੇ ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਕਰੋੜਾਂ ...

ਪੂਰੀ ਖ਼ਬਰ »

ਚੰਨੀ ਅਤੇ ਸਿੱਧੂ ਵਲੋਂ ਵਧਾਈ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ | ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX