ਤਾਜਾ ਖ਼ਬਰਾਂ


ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  24 minutes ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  30 minutes ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  about 1 hour ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  about 2 hours ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  about 3 hours ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  about 3 hours ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  about 4 hours ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  about 5 hours ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  about 6 hours ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  about 6 hours ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  about 6 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  about 6 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  about 6 hours ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  about 7 hours ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  about 6 hours ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 7 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  about 8 hours ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  about 8 hours ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 8 hours ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਇਸਰੋ ਨੇ ਲਾਂਚ ਕੀਤਾ ਉਪਗ੍ਰਹਿ ਐਨ.ਵੀ.ਐਸ-01
. . .  about 8 hours ago
ਅਮਰਾਵਤੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਨੇ ਸ਼੍ਰੀਹਰੀਕੋਟਾ ਤੋਂ ਆਪਣੇ ਉੱਨਤ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-01 ਨੂੰ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ। ਇਹ ਲਾਂਚਿੰਗ ਸ਼੍ਰੀਹਰੀਕੋਟਾ ਸਥਿਤ....
ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ
. . .  about 8 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਐਨ.ਆਈ. ਏ. ਨੇ ਦਿੱਲੀ ਹਾਈ ਕੋਰਟ ਅੱਗੇ ਅਪੀਲ ਕੀਤੀ ਹੈ। ਉਸ ਨੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਪੰਜਾਬ / ਜਨਰਲ

ਮੰਤਰੀ ਮੰਡਲ ਦੇ ਨਵੇਂ ਮੰਤਰੀਆਂ ਨੂੰ ਪੰਜਾਬ ਸਿਵਲ ਸਕੱਤਰੇਤ 'ਚ ਕਮਰੇ ਅਲਾਟ

ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਵਿਚ ਸ਼ਾਮਿਲ ਮੰਤਰੀਆਂ ਨੂੰ ਅੱਜ ਪੰਜਾਬ ਸਿਵਲ ਸਕੱਤਰੇਤ ਵਿਚ ਕਮਰੇ ਅਲਾਟ ਕਰ ਦਿੱਤੇ ਗਏ ਹਨ | ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ...

ਪੂਰੀ ਖ਼ਬਰ »

ਨਹੀਂ ਹੋ ਸਕੀ ਵਿਭਾਗਾਂ ਦੀ ਵੰਡ

ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਬਣੇ ਨਵੇਂ ਮੰਤਰੀ ਮੰਡਲ ਵਿਚ ਉਤਸ਼ਾਹ ਤਾਂ ਦੇਖਿਆ ਜਾ ਰਿਹਾ ਹੈ ਪਰ ਮੰਤਰੀ ਮੰਡਲ 'ਚ ਸ਼ਾਮਿਲ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਅੱਜ ਵੀ ਨਹੀਂ ਹੋ ਸਕੀ | ਹਾਲਾਂਕਿ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਨੱਕ ਦਾ ਮਸਲਾ ਨਾ ਬਣਾਇਆ ਜਾਵੇ, ਪ੍ਰਧਾਨ ਮੰਤਰੀ ਖੁਦ ਗੱਲਬਾਤ ਕਰਨ-ਪ੍ਰੋ: ਚਾਵਲਾ

ਅੰਮਿ੍ਤਸਰ, 27 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਖੁਦ ...

ਪੂਰੀ ਖ਼ਬਰ »

38 ਨਵੇਂ ਮਾਮਲੇ, 1 ਮੌਤ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 1 ਹੋਰ ਮੌਤ ਹੋ ਗਈ, ਉੱਥੇ 35 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 38 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈ 1 ਮੌਤ ਜ਼ਿਲ੍ਹਾ ...

ਪੂਰੀ ਖ਼ਬਰ »

ਲਾਹੌਰ ਹਾਈ ਕੋਰਟ 'ਚ ਲੱਗੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਪਾਰਕ 'ਚ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪ੍ਰਧਾਨਗੀ 'ਚ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਉਂਦਿਆਂ ਉਨ੍ਹਾਂ ...

ਪੂਰੀ ਖ਼ਬਰ »

'ਆਪ' ਦੀ ਦੂਸਰੀ ਗਾਰੰਟੀ ਦਾ ਐਲਾਨ ਕਰਨ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਆ ਸਕਦੇ ਹਨ ਪੰਜਾਬ

ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ, ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਮੁੜ ਪੰਜਾਬ ਆ ਸਕਦੇ ਹਨ | ਜ਼ਿਕਰਯੋਗ ਹੈ ਕਿ ਕੇਜਰੀਵਾਲ ਵਲੋਂ ਪਹਿਲਾਂ 26 ਸਤੰਬਰ ਨੰੂ ਆਪਣੇ ਪੰਜਾਬ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਤਬਾਹ, ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ 2 ਕਨਾਲ ਜ਼ਮੀਨ ਦੇ ਮਾਲਕ ਇਸ ਪਰਿਵਾਰ ਨੇ 8 ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ

ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਬਸਪਾ ਦੇ ਬਾਨੀ ਕਾਂਸ਼ੀ ਰਾਮ ਤੇ ਕੁਮਾਰੀ ...

ਪੂਰੀ ਖ਼ਬਰ »

ਭਿ੍ਸ਼ਟ ਮੰਤਰੀਆਂ ਵਿਰੁੱਧ ਕੇਸ ਦਰਜ ਕਰਨ ਲਈ 'ਆਪ' ਨੇ ਦਿੱਤਾ ਹਫ਼ਤੇ ਦਾ ਅਲਟੀਮੇਟਮ-ਚੀਮਾ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਕਿਹਾ ਸੀ ਕਿ ਜਾਂ ਤਾਂ ਉਹ ਰਹਿਣਗੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਪੇਸ਼ੇਵਰ ਸਿਖਲਾਈ ਦੇਣ ਵਾਲੇ ਸਕੂਲ ਬੰਦ!

ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪ੍ਰਤੀ ਵਧੇਰੇ ਪ੍ਰਤੀਬੱਧ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਦੋ ਦਹਾਕੇ ਪਹਿਲਾਂ ਖੋਲ੍ਹੇ ਗਏ ਪੇਸ਼ੇਵਰ ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ

ਸਮਰਾਲਾ, 27 ਸਤੰਬਰ (ਗੋਪਾਲ ਸੋਫਤ)-ਕੇਂਦਰ ਸਰਕਾਰ ਵਲੋਂ ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਭਾਵੁਕ ਹੋ ਕਿ ਸਥਾਨਕ ਘੁਲਾਲ ਟੋਲ ਪਲਾਜ਼ੇ 'ਤੇ ਬੀਤੀ ਰਾਤ ਇਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ¢ ਨਜ਼ਦੀਕੀ ਪਿੰਡ ਰੌਹਲੇ ਦਾ ਕਿਸਾਨ ਤਾਰਾ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਵੀ ਆਮ ਵਾਂਗ ਖੁੱਲ੍ਹੇ ਰਹੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ

ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿੱਥੇ ਅੱਜ ਪੰਜਾਬ ਤੇ ਕਈ ਹੋਰਨਾਂ ਸੂਬਿਆਂ ਸਮੇਤ ਅੰਮਿ੍ਤਸਰ ਵਿਚ ਵੀ ਪੂਰਨ ਸਮਰਥਨ ਮਿਲਿਆ ਤੇ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਦਿੱਤਾ ਅਸਤੀਫਾ

ਐੱਸ.ਏ.ਐੱਸ. ਨਗਰ, 27 ਸਤੰਬਰ (ਕੇ.ਐੱਸ. ਰਾਣਾ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ. ਐਚ. ਐਸ. ਸੀ.) ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣਾ ਤਿਆਗ ਪੱਤਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਭੇਜ ਦਿੱਤਾ ਹੈ | ਡਾ. ਮਨਜੀਤ ਸਿੰਘ ਨੇ 11 ਜਨਵਰੀ 2021 ਨੂੰ ਕਾਰਪੋਰੇਸ਼ਨ ਦੇ ਡਾਇਰੈਕਟਰ ਦਾ ਕਾਰਜਭਾਰ ਸੰਭਾਲਿਆ ਸੀ | ਜ਼ਿਕਰਯੋਗ ਹੈ ਕਿ ਉਹ 12 ਫਰਵਰੀ 1985 ਨੂੰ ਸਿਹਤ ਤੇ ਪਰਵਾਰ ਭਲਾਈ ਵਿਭਾਗ ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ | ਅੱਖ ਰੋਗਾਂ ਦੇ ਮਾਹਰ ਡਾ. ਮਨਜੀਤ ਸਿੰਘ ਨੇ ਸਾਢੇ 36 ਸਾਲ ਦੇ ਕਾਰਜਕਾਲ ਦੌਰਾਨ ਵਿਭਾਗ ਨੂੰ ਆਪਣੀਆਂ ਇਮਾਨਦਾਰਾਨਾ ਅਤੇ ਬੇਦਾਗ ਸੇਵਾਵਾਂ ਦਿੱਤੀਆਂ ਹਨ | ਸਿਹਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਮੁਕਤ ਹੋਣ ਮਗਰੋਂ ਉਨ੍ਹਾਂ ਨੂੰ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਚੰਨੀ ਵਲੋਂ ਆਪਣੀ ਸੁਰੱਖਿਆ ਘਟਾਉਣ ਲਈ ਡੀ.ਜੀ.ਪੀ. ਨੂੰ ਹੁਕਮ

ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਮਗਰੋਂ ਵੀ.ਆਈ.ਪੀ ਕਲਚਰ ਖ਼ਤਮ ਕਰਨ ਅਤੇ ਆਮ ਆਦਮੀ ਦੀ ਸਰਕਾਰ ਆਉਣ ਦੇ ਦਾਅਵੇ ਤਹਿਤ ਮੁੱਖ ਮੰਤਰੀ ਵਲੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

ਤਾਲਿਬਾਨ ਨੇ ਗਾਏ ਪਾਕਿ ਦੇ ਸੋਹਲੇ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਨੇ ਕੌਮਾਂਤਰੀ ਪੱਧਰ 'ਤੇ ਆਪਣੀ ਸਰਕਾਰ (ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ) ਦਾ ਸਮਰਥਨ ਕਰਨ ਲਈ ਪਾਕਿਸਤਾਨ ਦੀ ਪ੍ਰਸੰਸਾ ਕੀਤੀ ਹੈ | ਤਾਲਿਬਾਨ ਦੇ ਬੁਲਾਰੇ ਅਤੇ ਅਫ਼ਗਾਨਿਸਤਾਨ ਦੇ ਕਾਰਜਕਾਰੀ ਉਪ ਸੂਚਨਾ ...

ਪੂਰੀ ਖ਼ਬਰ »

ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਪਾਵਰਕਾਮ ਨੇ ਸਨਅਤੀ ਇਕਾਈਆਂ 'ਤੇ ਪਾਇਆ ਕਰੋੜਾਂ ਦਾ ਭਾਰ

-- ਸ਼ਿਵ ਸ਼ਰਮਾ-- ਜਲੰਧਰ, 27 ਸਤੰਬਰ-ਇਕ ਪਾਸੇ ਤਾਂ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਸਨਅਤੀ ਇਕਾਈਆਂ 'ਤੇ ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਕਟ ਨੂੰ ਦੇਖਦਿਆਂ ਗੰਨੇ ਦੇ ਭਾਅ 'ਚ ਹੋਰ ਵਾਧਾ ਕਰੋ

ਨਵੀਂ ਦਿੱਲੀ, 27 ਸਤੰਬਰ (ਏਜੰਸੀ)- ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਗੰਨੇ ਦਾ ਖਰੀਦ ਮੁੱਲ 400 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਦੀ ਅਪੀਲ ਕੀਤੀ, ਕਿਉਂਕਿ ਕਿਸਾਨ ਸੰਕਟ 'ਚ ਹਨ ਅਤੇ ...

ਪੂਰੀ ਖ਼ਬਰ »

ਮੁਸ਼ਕਿਲ ਸਮੇਂ ਵੱਲ ਵਧ ਰਿਹਾ ਪੰਜਾਬ, ਨਵੇਂ ਮੁੱਖ ਮੰਤਰੀ ਸਿਰਫ 'ਕਠਪੁਤਲੀ'- ਸ਼ਰਮਾ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਇਸ ਦੇ ਲੋਕਾਂ ਨੂੰ ਮੁੱਖ ਮੰਤਰੀ ਵਜੋਂ ...

ਪੂਰੀ ਖ਼ਬਰ »

ਦਿਓਲ ਨੂੰ ਐਡਵੋਕੇਟ ਜਨਰਲ ਪੰਜਾਬ ਲਗਾਉਣਾ ਮੰਦਭਾਗਾ- ਸੰਧਵਾਂ

ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਏ.ਪੀ.ਐਸ. ਦਿਓਲ ਨੂੰ ਐਡਵੋਕੇਟ ਜਨਰਲ ਪੰਜਾਬ ਲਗਾਉਣਾ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ | ਸੰਧਵਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾ ਨੇ ਏ.ਪੀ.ਐਸ. ਦਿਓਲ ਨੂੰ ਐਡਵੋਕੇਟ ਜਨਰਲ ਲਾਉਣ ਦੇ ਖੜ੍ਹੇ ਕੀਤੇ ਸੁਆਲ

ਚੰਡੀਗੜ੍ਹ, 27 ਸਤੰਬਰ (ਬਿ੍ਜੇਂਦਰ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਮੁਲਜ਼ਮਾਂ ਦੇ ਵਕੀਲ ਅਮਰ ਪ੍ਰੀਤ ਸਿੰਘ ਦਿਓਲ ਦੀ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਨਿਯੁਕਤੀ ਕਰਨ ਨਾਲ ਹੁਣ ਪੰਜਾਬੀਆਂ ਨੂੰ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਕਰਨੀ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਓ.ਪੀ.ਡੀ. ਸੇਵਾ ਦੁਬਾਰਾ ਸ਼ੁਰੂ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਕੋਰੋਨਾ ਮਾਮਲਿਆਂ 'ਚ ਆਈ ਕਮੀ ਤੋਂ ਬਾਅਦ ਪੀ. ਜੀ. ਆਈ. 'ਚ ਫਿਜ਼ੀਕਲ ਓ. ਪੀ. ਡੀ. ਅੱਜ ਲਗਪਗ ਸੱਤ ਮਹੀਨਿਆਂ ਬਾਅਦ ਦੁਬਾਰਾ ਸ਼ੁਰੂ ਕਰ ਦਿੱਤੀ ਗਈ | ਪਹਿਲੇ ਦਿਨ ਪੀ. ਜੀ. ਆਈ. ਦੇ ਨਿਊ ਓ. ਪੀ. ਡੀ. ਬਲਾਕ 'ਚ 3942 ਮਰੀਜ਼ਾਂ ਨੇ ਫਿਜ਼ੀਕਲ ...

ਪੂਰੀ ਖ਼ਬਰ »

ਰਾਜੇਵਾਲ ਦੀ ਭਰਜਾਈ ਹਰਬੰਸ ਕੌਰ ਦਾ ਦਿਹਾਂਤ

ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)- ਕਿਸੇ ਕਿਸਾਨ ਮੋਰਚੇ ਵਿਚ ਸਭ ਤੋਂ ਲੰਮਾ ਸਮਾਂ ਜੇਲ੍ਹ ਕੱਟਣ ਵਾਲੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਵੱਡੀ ਭਰਜਾਈ ਹਰਬੰਸ ਕੌਰ ਪਤਨੀ ਹਰਨੇਕ ਸਿੰਘ ਰਾਜੇਵਾਲ ਅੱਜ 82 ਸਾਲ ਦੀ ਉਮਰ ਭੋਗ ਕੇ ਆਪਣੇ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ)-ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘਸ ਜਾਂਦੀ ਹੈ ਜਾਂ ਕੋਈ ਵਿਅਕਤੀ ਸ਼ੂਗਰ ਦਾ ਮਰੀਜ਼ ਹੈ, ਜਾਂ ਫਿਰ ਕਿਸੇ ਹਾਦਸੇ 'ਚ ਵਿਅਕਤੀ ਦਾ ਜਬਾੜਾ ਟੁੱਟ ਗਿਆ ਹੈ ਤਾਂ ਉਹ ਵੀ ਪੱਕੇ ਦੰਦ ਲਗਵਾ ਸਕਦਾ ਹੈ | ਇਹ ਜਾਣਕਾਰੀ ਸਥਾਨਕ ਨਿਊ ...

ਪੂਰੀ ਖ਼ਬਰ »

ਫ਼ੌਜ ਵਲੋਂ ਬਾਰਾਮੁਲਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਅੱਤਵਾਦੀ ਹਲਾਕ 3 ਜਵਾਨ ਜ਼ਖ਼ਮੀ

ਸ੍ਰੀਨਗਰ, 27 ਸਤੰਬਰ (ਏਜੰਸੀ)- ਫ਼ੌਜ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ 3 ਜਵਾਨ ਜ਼ਖ਼ਮੀ ਹੋ ਗਏ | ਅਧਿਕਾਰੀਆਂ ...

ਪੂਰੀ ਖ਼ਬਰ »

ਘੱਗਰ 'ਚ ਨਾਲੇ ਦਾ ਪਾਣੀ ਛੱਡਣ ਦੇ ਮਾਮਲੇ 'ਚ ਐਨ.ਜੀ.ਟੀ. ਨੇ ਜੁਆਇੰਟ ਕਮੇਟੀ ਨੂੰ ਦਿੱਤੇ ਆਦੇਸ਼

ਚੰਡੀਗੜ੍ਹ, 27 ਸਤੰਬਰ (ਬਿ੍ਜੇਂਦਰ ਗੌੜ)-ਘੱਗਰ ਨਦੀ ਵਿਚ ਕਈ ਥਾਵਾਂ ਤੋਂ ਗੰਦੀਆਂ ਨਾਲੀਆਂ ਦਾ ਪਾਣੀ ਪੈਣ ਨਾਲ ਇਸ ਨੂੰ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਰਾਸ਼ਟਰੀ ਗਰੀਨ ਟਿ੍ਬਿਊਨਲ (ਐਨ.ਜੀ.ਟੀ) 'ਚ ਚੱਲ ਰਹੇ ਕੇਸ 'ਚ ਬਣਾਈ ਜੁਆਇੰਟ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕੀਤੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਗੁਰਦੇਵ ਸਿੰਘ ਹੁਡਿਆਰਾ

ਸ੍ਰੀ ਮੁਕਤਸਰ ਸਾਹਿਬ-ਸ: ਗੁਰਦੇਵ ਸਿੰਘ ਹੁਡਿਆਰਾ ਦਾ ਜਨਮ ਪਿਤਾ ਸ: ਗਿਆਨ ਸਿੰਘ ਹੁਡਿਆਰਾ ਦੇ ਘਰ ਮਾਤਾ ਸਰਦਾਰਨੀ ਗੋਪਾਲ ਕੌਰ ਦੀ ਕੁੱਖੋਂ 16 ਅਗਸਤ 1952 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ | ਆਪ ਪੰਥਕ ਆਗੂ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਸਵ: ਹਰਚਰਨ ਸਿੰਘ ...

ਪੂਰੀ ਖ਼ਬਰ »

ਬੰਬ ਨਾਲ ਉਡਾਇਆ ਮੁਹੰਮਦ ਅਲੀ ਜ਼ਿਨਾਹ ਦਾ ਬੁੱਤ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਬਲੋਚ ਬਾਗ਼ੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਕਾਇਦੇ ਆਜ਼ਮ ਮੁਹੰਮਦ ਅਲੀ ਜ਼ਿਨਾਹ ਦੇ ਬੁੱਤ ਨੂੰ ਬੰਬ ਨਾਲ ਧਮਾਕਾ ਕਰਕੇ ਉਡਾ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪਾਕਿ ਦੇ ਗਵਾਦਰ ਸ਼ਹਿਰ 'ਚ ਕੀਤਾ ਗਿਆ, ਜਿੱਥੇ ਚੀਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਜੰਡਿਆਲਾ ਮੰਜਕੀ, 27 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜੰਡਿਆਲਾ ਮੰਜਕੀ ਵਿਖੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਪਰਧਾਨਗੀ ਹੇਠ ਕੀਤੀ ਗਈ | ਹਾਜ਼ਰ ਸਮੂਹ ਨੰਬਰਦਾਰਾਂ ਨੇ ਨਵੇਂ ਬਣੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)-ਦਿਲ ਦਾ ਦੌਰਾ ਪੈਣ ਤੋਂ ਬਾਅਦ ਜ਼ੇਰੇ ਇਲਾਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸਿਹਤਯਾਬ ਹੋਣ 'ਤੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ | ਜਥੇਦਾਰ ਸਾਹਿਬ ਦਾ ...

ਪੂਰੀ ਖ਼ਬਰ »

ਪਾਕਿ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਜੰਗੀ ਪੱਧਰ 'ਤੇ ਜਾਰੀ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ 110 ਏਕੜ ਜ਼ਮੀਨ 'ਤੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਸਾਰੀ ਦਾ ਦੂਜਾ ਪੜਾਅ ਜਿਸ 'ਤੇ ਲਗਪਗ 20 ਕਰੋੜ ਰੁਪਏ (ਪਾਕਿਸਤਾਨੀ ਕਰੰਸੀ) ...

ਪੂਰੀ ਖ਼ਬਰ »

ਅਸ਼ਰਫ਼ ਗਨੀ ਦਾ ਫੇਸਬੁੱਕ ਪੇਜ ਹੈੱਕ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ਼ ਗਨੀ ਦਾ ਫੇਸਬੁੱਕ ਪੇਜ ਹੈੱਕ ਹੋ ਗਿਆ ਹੈ | ਅਸ਼ਰਫ਼ ਗਨੀ ਨੇ ਖੁਦ ਟਵੀਟ ਕਰਕੇ ਆਪਣੇ ਫੇਸਬੁੱਕ ਪੇਜ ਦੇ ਹੈਕ ਹੋਣ ਬਾਰੇ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਹੈਕ ਹੋਣ ...

ਪੂਰੀ ਖ਼ਬਰ »

ਸਹਾਇਤਾ ਪ੍ਰਾਪਤ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 27 ਸਤੰਬਰ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਹੈ ਕਿ ਸਹਾਇਤਾ ਪ੍ਰਾਪਤ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ ਅਤੇ ਸਰਕਾਰ ਨੂੰ ਵਿਦਿਅਕ ਸੰਸਥਾਵਾਂ ਲਈ ਸਹਾਇਤਾ ਦਾ ਨਿਰਣਾ ਕਰਦੇ ਸਮੇਂ ਵਿੱਤੀ ਅੜਚਣਾਂ ਤੇ ਕਮੀਆਂ ਜਿਹੇ ਵੱਖ-ਵੱਖ ਕਾਰਕਾਂ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸਰਬਾਨੰਦ ਸਨੋਵਾਲ, ਐਲ. ਮੁਰੂਗਨ ਤੇ ਸੁਸ਼ਮਿਤਾ ਦੇਵ ਨਿਰਵਿਰੋਧ ਰਾਜ ਸਭਾ ਮੈਂਬਰ ਬਣੇ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਕੇਂਦਰੀ ਮੰਤਰੀ ਸਰਬਾਨੰਦ ਸਨੋਵਾਲ, ਕੇਂਦਰੀ ਮੰਤਰੀ ਐਲ. ਮੁਰੂਗਨ ਅਤੇ ਤਿ੍ਣਮੂਲ ਕਾਂਗਰਸ ਦੀ ਸੁਸ਼ਮਿਤਾ ਦੇਵ ਨੂੰ ਨਿਰਵਿਰੋਧ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ | ਸਨੋਵਾਲ ਦੇ ਰਾਜ ਸਭਾ ਮੈਂਬਰ ਬਣਨ ਦੇ ਬਾਅਦ ਆਸਾਮ ਤੋਂ ਰਾਜ ਸਭਾ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਸਿਲੇਬਸ 'ਚ ਬਦਲਾਅ 'ਤੇ ਕਿਹਾ-ਸੱਤਾ ਦੀ ਖੇਡ 'ਚ ਨੌਜਵਾਨ ਡਾਕਟਰਾਂ ਨੂੰ ਫੁੱਟਬਾਲ ਨਾ ਸਮਝੋ

ਨਵੀਂ ਦਿੱਲੀ, 27 ਸਤੰਬਰ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸੱਤਾ ਦੀ ਖੇਡ 'ਚ ਨੌਜਵਾਨ ਡਾਕਟਰਾਂ ਨੂੰ ਫੁੱਟਬਾਲ ਨਾ ਸਮਝਿਆ ਜਾਵੇ, ਸਰਵਉੱਚ ਅਦਾਲਤ ਨੇ 'ਨੀਟ ਸੁਪਰ ਸਪੈਸ਼ਲਿਟੀ' ਪ੍ਰੀਖਿਆ 2021 ਦੇ ਸਿਲੇਬਸ 'ਚ ਆਖਰੀ ...

ਪੂਰੀ ਖ਼ਬਰ »

ਜੀ.ਐਸ.ਟੀ. ਤੋਂ ਛੋਟ ਸੂਚੀ ਦੀ ਸਮੀਖਿਆ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਵਿੱਤ ਮੰਤਰਾਲੇ ਨੇ ਕਰ (ਟੈਕਸ) ਦੀ ਮੌਜੂਦਾ ਸਲੈਬ ਅਤੇ ਜੀ.ਐਸ.ਟੀ. ਤੋਂ ਛੂਟ ਵਾਲੀਆਂ ਵਸਤੂਆਂ ਦੀ ਸਮੀਖਿਆ ਕਰਨ, ਕਰ ਚੋਰੀ ਦੇ ਸ੍ਰੋਤਾਂ ਦੀ ਪਛਾਣ ਤੇ ਆਮਦਨ ਕਰ ਪ੍ਰਣਾਲੀਆਂ 'ਚ ਬਦਲਾਅ ਦਾ ਸੁਝਾਅ ਦੇਣ ਲਈ ਸੂਬਿਆਂ ਦੇ ਵਿੱਤ ਮੰਤਰੀਆਂ ...

ਪੂਰੀ ਖ਼ਬਰ »

ਗੁਰੂ ਸਾਹਿਬ ਦੀ ਪੁਰਾਤਨ ਸ਼ਮਸ਼ੀਰ ਸ਼੍ਰੋਮਣੀ ਕਮੇਟੀ ਜਾਂ ਦਿੱਲੀ ਕਮੇਟੀ ਨੂੰ ਸੌ ਾਪੇ ਜਾਣ ਦੀ ਅਪੀਲ

ਨਵੀਂ ਦਿੱਲੀ, 27 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਮਾਸਟਰ ਤਾਰਾ ਸਿੰਘ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਅਮਰੀਕੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਨਾਲ ਸਬੰਧਿਤ ਕਈ ਦੁਰਲੱਭ ਚੀਜ਼ਾਂ ਮਿਲੀਆਂ ਹਨ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਧਾਰਮਿਕ ਚਿੰਨ੍ਹਾਂ ਦੀ ਪੜਤਾਲ ਦੇ ਨਾਂਅ 'ਤੇ ਸਿੱਖ ਵਿਦਿਆਰਥੀਆਂ ਨਾਲ ਵਿਤਕਰਾ ਨਾ ਕੀਤਾ ਜਾਵੇ- ਲਾਲਪੁਰਾ

ਨਵੀਂ ਦਿੱਲੀ, 27 ਸਤੰਬਰ (ਉਪਮਾ ਡਾਗਾ ਪਾਰਥ)-ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਕੜਾ ਅਤੇ ਕ੍ਰਿਪਾਨ ਦੀ ਪੜਤਾਲ ਦੇ ਨਾਂਅ 'ਤੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ 'ਚ ਇਕ ...

ਪੂਰੀ ਖ਼ਬਰ »

ਸਿੰਘ ਸਭਾਵਾਂ ਦੇ ਕੋਆਪਟ ਕੀਤੇ ਦੋਵੇਂ ਮੈਂਬਰ ਅਕਾਲੀ ਦਲ 'ਚ ਸ਼ਾਮਿਲ

ਨਵੀਂ ਦਿੱਲੀ, 27 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋ ਆਪਸ਼ਨ ਦੌਰਾਨ ਚੁਣੇ ਗਏ ਦੋਵੇਂ ਮੈਂਬਰ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ...

ਪੂਰੀ ਖ਼ਬਰ »

ਫ਼ੌਜ ਵਲੋਂ ਬਾਰਾਮੁਲਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਅੱਤਵਾਦੀ ਹਲਾਕ-3 ਜਵਾਨ ਜ਼ਖ਼ਮੀ

ਸ੍ਰੀਨਗਰ, 27 ਸਤੰਬਰ (ਏਜੰਸੀ)- ਫ਼ੌਜ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ 3 ਜਵਾਨ ਜ਼ਖ਼ਮੀ ਹੋ ਗਏ | ਅਧਿਕਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX