ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਰੇਲ ਸੇਵਾ, ਬੱਸ ਸੇਵਾ, ਬਾਜ਼ਾਰ, ਕਾਰੋਬਾਰੀ ਅਦਾਰੇ, ਸਰਕਾਰੀ ਤੇ ਨਿੱਜੀ ਬੈਂਕ, ਕੁਝ ਸਰਕਾਰੀ ਤੇ ਨਿੱਜੀ ...
ਕਪੂਰਥਲਾ, 27 ਸਤੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਹੋਰ ਹਵਾਲਾਤੀਆਂ ਪਾਸੋਂ ਮੋਬਾਈਲ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ...
ਕਪੂਰਥਲਾ, 27 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 229 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17,826 ਹੈ, ਜਿਨ੍ਹਾਂ 'ਚੋਂ 2 ਐਕਟਿਵ ਮਾਮਲੇ ਹਨ ਤੇ 17,270 ਮਰੀਜ਼ ਸਿਹਤਯਾਬ ...
ਨਡਾਲਾ, 27 ਸਤੰਬਰ (ਮਾਨ)-ਪਿੰਡ ਰਾਵਾ ਵਿਖੇ ਦਿਨ-ਦਿਹਾੜੇ ਚੋਰਾਂ ਨੇ ਬੰਦ ਘਰ 'ਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਤਰਸੇਮ ਸਿੰਘ ਪੁੱਤਰ ਨੰਬਰਦਾਰ ਸੰਤਾ ਸਿੰਘ ਵਾਸੀ ਰਾਵਾ ਨੇ ਦੱਸਿਆ ਕਿ ਉਹ ਬੀਤੇ ਦਿਨ ਕਰੀਬ ਸਾਢੇ 10 ਵਜੇ ਘਰ ਨੂੰ ...
ਬੇਗੋਵਾਲ, 27 ਸਤੰਬਰ (ਸੁਖਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਨੋਰਥ ਨਾਲ ਅੱਜ ਵਾਰਡ ਨੰਬਰ-11 'ਚ ਕੌਂਸਲਰ ਪਲਵਿੰਦਰ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਰਕਰਾਂ ਨਾਲ ਇਕ ਮੀਟਿੰਗ ਕੀਤੀ, ਜਿਸ 'ਚ ਵਾਰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਇਸ ਸਮੇਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੇ 10 ਵਰਿ੍ਹਆਂ 'ਚ ਸਿਖ਼ਰਾਂ ਦਾ ਵਿਕਾਸ ਕੀਤਾ ਹੈ ਪਰ ਪਿਛਲੇ ਸਾਢੇ ਚਾਰ ਸਾਲ ਤੋਂ ਸੱਤਾ 'ਚ ਆਈ ਕਾਂਗਰਸ ਦੀ ਸਰਕਾਰ ਨੇ ਕੁਰਸੀਆਂ ਦੀਆਂ ਲੜਾਈਆਂ 'ਚ ਪੰਜਾਬ ਦੇ ਲੋਕਾਂ ਨੂੰ ਅੱਖੋਂ ਪਰੋਖੇ ਰੱਖਿਆ, ਜਿਸ ਨਾਲ ਪੰਜਾਬ 'ਚ ਵਿਕਾਸ ਘੱਟ ਤੇ ਵਿਨਾਸ਼ ਜ਼ਿਆਦਾ ਕੀਤਾ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਗੱਠਜੋੜ ਵਾਲੀ ਪਾਰਟੀ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਤੇ ਆਉਣ ਵਾਲੀਆਂ ਚੋਣਾਂ 'ਚ ਲੋਕ ਸ਼੍ਰੋਮਣੀ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਵਾਰਡ ਦੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ | ਇਸ ਤੋਂ ਪਹਿਲਾਂ ਵਾਰਡ ਦੇ ਕੌਂਸਲਰ ਦਲਜੀਤ ਕੌਰ ਦੇ ਪਤੀ ਵਿਕਰਮਜੀਤ ਸਿੰਘ ਵਿਕੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ , ਯੂਥ ਆਗੂ ਵਿਕਰਮਜੀਤ ਸਿੰਘ ਵਿੱਕੀ, ਕੌਂਸਲਰ ਬਲਕਾਰ ਸਿੰਘ, ਕੌਂਸਲਰ ਦਲਜੀਤ ਸਿੰਘ ਖ਼ਾਲਸਾ, ਸਰਬਜੀਤ ਸਿੰਘ ਸਦਿਉੜਾ, ਮਲਕੀਤ ਸਿੰਘ ਲੁਬਾਣਾ, ਮਾਸਟਰ ਕਰਨੈਲ ਸਿੰਘ, ਇੰਦਰਜੀਤ ਸਿੰਘ ਸਦਿਉੜਾ, ਕੌਂਸਲਰ ਦਲਜੀਤ ਕੌਰ, ਗੁਰਨਾਮ ਸਿੰਘ ਤੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਰਟੀਫਿਕੇਟ ਲਈ 2 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਐਂਡ ਡਰੱਗ ...
ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਕਿਸਾਨੀ ਅੰਦੋਲਨ ਕਾਰਨ ਅੱਜ ਫਗਵਾੜਾ ਸਟੇਸ਼ਨ 'ਤੇ ਖੜ੍ਹੀ ਰੇਲ ਗੱਡੀ ਹਾਵੜਾ ਐਕਸਪ੍ਰੈੱਸ 'ਚ ਸਵਾਰ ਇਕ ਯਾਤਰੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਇੰਚਾਰਜ ...
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ...
ਫਗਵਾੜਾ, 27 ਸਤੰਬਰ (ਹਰੀਪਾਲ ਸਿੰਘ, ਹਰਜੋਤ ਸਿੰਘ ਚਾਨਾ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਬਜ਼ੀ ਮੰਡੀ ਦੇ ਨੇੜੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਰੰਜਿਸ਼ ਦੇ ਤਹਿਤ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਕਤ ਜ਼ਖ਼ਮੀ ਨੌਜਵਾਨ ਨੂੰ ਸਥਾਨਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX