ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 1 hour ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 1 hour ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਾਰਤ ਸਰਕਾਰ ਵਲੋਂ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਨਮਾਨਿਤ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਭਾਰਤ ਸਰਕਾਰ ਦੇ 'ਸਵੱਛ ਭਾਰਤ ਕਾਇਆ ਕਲਪ ਪ੍ਰੋਗਰਾਮ' ਤਹਿਤ ਸੂਬੇ ਦੇ 23 ਜ਼ਿਲਿ੍ਹਆਂ 'ਚੋਂ ਇਕ ਵਾਰ ਫਿਰ ਅੱਵਲ ਰਿਹਾ | ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੇ ਆਪਣੀਆਂ ਸੁਰੱਖਿਅਤ, ਮਿਆਰੀ ਤੇ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਚੱਲਦਿਆਂ ਭਾਰਤ ਸਰਕਾਰ ਦੇ ਕਾਇਆ ਕਲਪ ਪ੍ਰੋਗਰਾਮ ਅਧੀਨ ਸੂਬੇ 'ਚੋਂ ਸਾਲ 2019-20 ਲਈ ਇਕ ਵਾਰ ਫਿਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪੰਜਾਬ ਸਰਕਾਰ ਵਲੋਂ ਅੱਜ ਆਰਟ ਗੈਲਰੀ, ਮਦਨ ਮੋਹਨ ਮਾਲਵੀਆ ਰੋਡ, ਅੰਮਿ੍ਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਪੰਜਾਬ ਓ. ਪੀ. ਸੋਨੀ ਨੇ ਭਾਰਤ ਸਰਕਾਰ ਵਲੋਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਪ੍ਰੀਤ ਸਿੰਘ ਨੂੰ ਪਹਿਲੇ ਇਨਾਮ ਦੇ ਤੌਰ ਉੱਤੇ ਜ਼ਿਲ੍ਹਾ ਹਸਪਤਾਲ ਲਈ 15 ਲੱਖ ਰੁਪਏ ਤੇ ਟਰਾਫ਼ੀ ਤੇ ਸਬ ਡਿਵੀਜ਼ਨ ਹਸਪਤਾਲ ਬਲਾਚੌਰ ਲਈ 1 ਲੱਖ ਰੁਪਏ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਇਸ ਇਨਾਮੀ ਦੀ 75 ਫ਼ੀਸਦੀ ਰਾਸ਼ੀ ਸਬੰਧਤ ਸਿਹਤ ਸੰਸਥਾਵਾਂ ਦੇ ਢਾਂਚਾਗਤ ਵਿਕਾਸ ਉੱਤੇ ਖ਼ਰਚ ਕੀਤੀ ਜਾਵੇਗੀ, ਜਦੋਂ ਕਿ 25 ਫ਼ੀਸਦੀ ਰਾਸ਼ੀ ਹਸਪਤਾਲਾਂ ਦੇ ਸਟਾਫ ਨੂੰ ਇਨਾਮ ਦੇ ਤੌਰ ਉੱਤੇ ਵੰਡੀ ਜਾਵੇਗੀ ਤਾਂ ਜੋ ਉਨ੍ਹਾਂ ਵਿਚ ਹੋਰ ਗੁਣਵੱਤਾ ਪੂਰਵਕ ਸੁਵਿਧਾਵਾਂ ਦੇਣ ਲਈ ਹੌਸਲਾ ਬਣਿਆ ਰਹੇ | ਇਸ ਤੋਂ ਪਹਿਲਾਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਸਾਲ 2017-18 ਵਿਚ ਕਾਇਆ ਕਲਪ ਪ੍ਰੋਗਰਾਮ ਅਧੀਨ 50 ਲੱਖ ਰੁਪਏ ਦਾ ਪਹਿਲਾ ਇਨਾਮ ਤੇ ਨੈਸ਼ਨਲ ਕੁਆਲਿਟੀ ਇੰਸ਼ੋਰੈਂਸ ਸਟੈਂਡਰਡਜ਼ ਪ੍ਰੋਗਰਾਮ ਤਹਿਤ 30 ਲੱਖ ਰੁਪਏ ਦਾ ਇਨਾਮ ਜਿੱਤ ਚੁੱਕਿਆ ਹੈ | ਕਾਇਆ ਕਲਪ ਪ੍ਰੋਗਰਾਮ ਤਹਿਤ ਹਸਪਤਾਲ ਨੂੰ ਇੰਟਰਨਲ ਅਸੈਸਮੈਂਟ, ਪੀਅਰ ਅਸੈਸਮੈਂਟ ਤੇ ਹੋਰ ਰੇਟਿੰਗ ਪ੍ਰਕਿਰਿਆਵਾਂ ਵਿਚੋਂ ਲੰਘਣਾ ਪੈਂਦਾ ਹੈ, ਜਿਸ ਵਿਚ ਹਸਪਤਾਲ ਦੀ ਸਾਫ਼-ਸਫ਼ਾਈ, ਅੰਦਰੂਨੀ ਤੇ ਬਾਹਰੀ ਦਿੱਖ, ਸਹੀ ਦੇਖਭਾਲ, ਓ.ਪੀ.ਡੀ., ਵਾਰਡ, ਲੇਬਰ ਰੂਮ, ਲੈਬਾਰਟਰੀ, ਲਾਊਾਡਰੀ, ਮੋਰਚਰੀ, ਅਪਰੇਸ਼ਨ ਥੀਏਟਰ ਦੇ ਪੈਰਾ ਮੀਟਰਾਂ ਮੁਤਾਬਿਕ ਰੱਖ-ਰਖਾਅ ਕਰਨਾ, ਬਾਇਓ ਮੈਡੀਕਲ ਵੇਸਟ ਦਾ ਸਹੀ ਪ੍ਰਬੰਧਨ ਤੇ ਹਰਬਲ ਗਾਰਡਨ ਬਣਾਉਣਾ ਆਦਿ ਸ਼ਾਮਲ ਹਨ | ਇਸ ਪ੍ਰਾਪਤੀ 'ਤੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਕਾਇਆ ਕਲਪ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਵੱਛਤਾ ਤੇ ਹਾਈਜੀਨ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੰਸਥਾ ਨੂੰ ਇਨਫੈਕਸ਼ਨ ਮੁਕਤ ਬਣਾਉਣਾ ਹੈ | ਕਾਇਆ ਕਲਪ ਪ੍ਰੋਗਰਾਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਤ ਹੋ ਰਿਹਾ ਹੈ | ਕਾਇਆ ਕਲਪ ਪ੍ਰੋਗਰਾਮ ਦੇ ਪੈਰਾਮੀਟਰ ਨੂੰ ਪੂਰਾ ਕਰਦੇ ਹੋਏ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਸਵੱਛਤਾ ਦੇ ਨਾਲ-ਨਾਲ ਮਰੀਜ਼ਾਂ ਦੀ ਸੁਰੱਖਿਅਤ ਤੇ ਮਿਆਰੀ ਦੇਖਭਾਲ 'ਤੇ ਵਧੇਰੇ ਧਿਆਨ ਦਿੱਤਾ ਜਾਂਦਾ ਹੈ | ਡਾ. ਕੌਰ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ ਤੇ ਇਸ ਦਾ ਇਸ ਐਵਾਰਡ ਲਈ ਚੁਣੇ ਜਾਣਾ ਇਸ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ ਨੂੰ ਦਰਸਾਉਂਦਾ ਹੈ | ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਕਾਇਆ ਕਲਪ ਐਵਾਰਡ ਲਈ ਪਹਿਲੇ ਸਥਾਨ 'ਤੇ ਚੁਣੇ ਜਾਣ 'ਤੇ ਹਲਕਾ ਵਿਧਾਇਕ ਅੰਗਦ ਸਿੰਘ ਸੈਣੀ, ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ, ਨੋਡਲ ਅਫਸਰ ਕਾਇਆ ਕਲਪ, ਹਸਪਤਾਲ ਦੇ ਸਮੂਹ ਮੈਡੀਕਲ ਅਫਸਰ ਸਾਹਿਬਾਨ ਸਮੇਤ ਸਮੁੱਚੇ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਤੇ ਮਿਹਨਤ ਦੀ ਬਦੌਲਤ ਸ਼ਹੀਦ ਭਗਤ ਸਿੰਘ ਨਗਰ ਨੂੰ ਇਹ ਸਨਮਾਨ ਹਾਸਲ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਡੇਂਗੂ ਦੀ ਰੋਕਥਾਮ ਲਈ ਨਿਗਮ ਦੇ ਦਫ਼ਤਰ 'ਚ ਸ਼ਿਕਾਇਤ ਸੈੱਲ ਸਥਾਪਿਤ

ਹੁਸ਼ਿਆਰਪੁਰ, 12 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਅੰਦਰ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਗਰ ਨਿਗਮ ਵਲੋਂ ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਅਫ਼ਸਰਾਂ ਦੇ ਹੁਕਮ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਡੀ. ਐੱਸ. ਪੀ. ਸੁਖਵਿੰਦਰ ਸਿੰਘ, ਇੰਸਪੈਕਟਰ ਚਮਕੌਰ ਸਿੰਘ, ਏ. ਐੱਸ. ਆਈ. ਅਵਤਾਰ ਚੰਦ, ਏ. ਐੱਸ. ਆਈ. ਬਜਿੰਦਰ ਸਿੰਘ, ਏ. ਐੱਸ. ...

ਪੂਰੀ ਖ਼ਬਰ »

ਬੱਛੂਆਂ ਵਿਖੇ 4 ਰੋਜ਼ਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ

ਕਾਠਗੜ੍ਹ, 12 ਅਕਤੂਬਰ (ਬਲਦੇਵ ਸਿੰਘ ਪਨੇਸਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਬੱਛੂਆਂ ਵਿਖੇ ਮਹਾਂਪੁਰਖਾਂ ਵਲੋਂ ਅਰਦਾਸ ਕਰਨ ਨਾਲ ਕੀਤਾ ਗਿਆ | ਗੁਰਦੁਆਰਾ ਬਾਬਾ ਜਗਤ ਰਾਮ ...

ਪੂਰੀ ਖ਼ਬਰ »

ਏਡਿਡ ਸਕੂਲ ਮੁਖੀਆ ਵਲੋਂ ਮੀਟਿੰਗ

ਪੋਜੇਵਾਲ ਸਰਾਂ, 12 ਅਕਤੂਬਰ (ਨਵਾਂਗਰਾਈਾ)-ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜ਼ਿਲੇ੍ਹ ਦੇ ਏਡਿਡ ਸਕੂਲ ਮੁਖੀਆ ਦੀ ਮੀਟਿੰਗ ਅਮਰੀਕ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੀ ਸਫ਼ਲਤਾ ਵਾਸਤੇ ਹਰ ਯਤਨ ਕਰਾਂਗੇ

ਮੁਕੰਦਪੁਰ, 12 ਅਕਤੂਬਰ (ਦੇਸ ਰਾਜ ਬੰਗਾ)-ਦੀ ਨਵਾਂਸ਼ਹਿਰ ਸਹਿਕਾਰੀ ਸਭਾਵਾਂ ਨਵਾਂਸ਼ਹਿਰ ਜ਼ੋਨ ਨੰਬਰ-2 ਦੇ ਡਾਇਰੈਕਟਰ ਚੁਣਨ ਵਾਸਤੇ ਹੋ ਰਹੀਆਂ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਗੁਰਸੇਵਕ ਸਿੰਘ ਲਿੱਦੜ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਜੁੜੇ ਸਾਰੇ ਮੈਂਬਰਾਂ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦਾ ਇਜਲਾਸ 22 ਨੂੰ

ਬੰਗਾ, 12 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤਹਿਸੀਲ ਸਕੱਤਰ ਰੌਸ਼ਨ ਲਾਲੀ ਤੇ ਤਹਿਸੀਲ ਪ੍ਰਧਾਨ ਜੋਗਿੰਦਰ ਲੜੋਆ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਬੰਗਾ ਦਾ ਇਜਲਾਸ 22 ਅਕਤੂਬਰ ਨੂੰ ਪਿੰਡ ਖਮਾਚੋਂ ...

ਪੂਰੀ ਖ਼ਬਰ »

ਐੱਮ. ਪੀ. ਤਿਵਾੜੀ ਤੇ ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌ ਾਪੇ 79.90 ਲੱਖ ਦੇ ਚੈੱਕ

ਨਵਾਂਸ਼ਹਿਰ, 12 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਨੂੰ ਇਕ ਵਰਗ ਨਾਲ ਨਹੀਂ ਜੋੜਿਆ ਜਾ ਸਕਦਾ- ਹੁਸੈਨਪੁਰ

ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)-ਬਾਬੂ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ 'ਤੇ ਰਾਹੋਂ ਵਿਖੇ ਇਕ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ | ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ 'ਚ ਕਰਵਾਇਆ ਗਿਆ ਇਹ ਸਮਾਗਮ ਮੁੱਢਲੇ ਤੌਰ 'ਤੇ ...

ਪੂਰੀ ਖ਼ਬਰ »

ਫੂਡ ਟੀਮ ਨੇ ਰੰਗਦਾਰ ਤੇ ਖੋਏ ਤੋਂ ਤਿਆਰ ਮਠਿਆਈਆਂ ਤੇ ਹੋਰ ਵਸਤਾਂ ਦੇ 10 ਸੈਂਪਲ ਭਰੇ

ਨਵਾਂਸ਼ਹਿਰ, 12 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਟੀਮ ਜਿਨ੍ਹਾਂ ਵਿਚ ਮਨੋਜ ਖੋਸਲਾ, ਸਹਾਇਕ ਕਮਿਸ਼ਨਰ ਫੂਡ ਤੇ ਦਿਨੇਸ਼ ਜੋਤ ਸਿੰਘ, ਫੂਡ ਸੇਫ਼ਟੀ ਅਫ਼ਸਰ ਸ਼ਾਮਿਲ ਸਨ ਵਲੋਂ ਵੱਖ-ਵੱਖ ਹਲਵਾਈਆਂ ਦੇ ਕਾਰਖ਼ਾਨਿਆਂ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਲਖੀਮਪੁਰ 'ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਦੇ ਸਥਾਨਕ ਸੁਪਰ ਸਟੋਰ ਅੱਗੇ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਦੋ ਮਿੰਟ ਦਾ ਮੌਨ ਧਾਰਨ ਉਪਰੰਤ ਇਕੱਠ ...

ਪੂਰੀ ਖ਼ਬਰ »

ਯੂ. ਪੀ. ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ- ਮਕਸੂਦਪੁਰ

ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਬੰਗਾ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਦਰਦਨਾਕ ਘਟਨਾ ਕਾਰਨ ਜਿਥੇ ਦੁਨੀਆਂ ਵਿਚ ਵੱਧਦੇ ਸਿੱਖ ਭਾਈਚਾਰੇ ਦੇ ...

ਪੂਰੀ ਖ਼ਬਰ »

ਸਮੁੱਚੇ ਕਾਰਜ ਸਫ਼ਲ ਬਣਾਉਣ ਲਈ ਈਸ਼ਵਰ ਦਾ ਓਟ ਆਸਰਾ ਜ਼ਰੂਰੀ- ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 12 ਅਕਤੂਬਰ (ਨਰੇਸ਼ ਧੌਲ)-ਸੰਸਾਰ ਅੰਦਰ ਸਮੁੱਚੇ ਕਾਰਜਾਂ ਨੂੰ ਸਫ਼ਲ ਬਣਾਉਣ ਲਈ ਈਸ਼ਵਰ ਦਾ ਓਟ ਆਸਰਾ ਅਤਿ ਜ਼ਰੂਰੀ ਹੁੰਦਾ ਹੈ | ਇਹ ਪ੍ਰਵਚਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ (ਅਨੁਭਵ ਧਾਮ ਨਾਨੋਵਾਲ) ਤੇ ਉਨ੍ਹਾਂ ਦੇ ਚੇਲੇ ਆਚਾਰੀਆ ਨਮਰਤਾ ਨੰਦ ਭੂਰੀ ਵਾਲਿਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸੰਬੰਧੀ ਜੁਲਾਹਮਾਜਰੇ 'ਚ ਜਾਗਰੂਕਤਾ ਕੈਂਪ ਲਗਾਇਆ

ਔੜ, 12 ਅਕਤੂਬਰ (ਜਰਨੈਲ ਸਿੰਘ ਖੁਰਦ)-ਇੰਨ-ਸੀਟੂ ਮੈਨੇਜਮੈਂਟ/ਸੀ.ਐੱਚ.ਐੱਮ. ਸਕੀਮ ਅਧੀਨ ਪਿੰਡ ਜੁਲਾਹਮਾਜਰੇ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ 100 ਤੋਂ ਵੱਧ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਹਾਈ ਸਕੂਲ ਝੰਡੇਰ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਹਾਈ ਸਕੂਲ ਝੰਡੇਰਕਲਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਅਵਤਾਰ ਚੰਦ ਚੁੰਬਰ ਤੇ ਜਸਵਿੰਦਰ ਕੌਰ ਵਲੋਂ ਬੱਚਿਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਰੱਤੇਵਾਲ/ਕਾਠਗੜ੍ਹ, 12 ਅਕਤੂਬਰ (ਆਰ. ਕੇ. ਸੂਰਾਪੁਰੀ, ਬਲਦੇਵ ਸਿੰਘ ਪਨੇਸਰ)-ਪਿੰਡ ਕਮਾਲਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਅੰਦੋਲਨ ਵਿਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਆਗੂ ਸਤਨਾਮ ਸਿੰਘ ਜਲਾਲਪੁਰ ਦੀ ...

ਪੂਰੀ ਖ਼ਬਰ »

ਬਾਪੂ ਦੁੰਮਣ ਦਾਸ ਦੀ ਯਾਦ 'ਚ ਸਾਲਾਨਾ ਭੰਡਾਰਾ ਕਰਾਇਆ

ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਨ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਮਹਾਨ ਤੱਪਸਵੀ ਬਾਪੂ ਦੁੰਮਣ ਦਾਸ ਦੀ ਯਾਦ ਵਿਚ ਪਿੰਡ ਖੰਨੀ ਵਿਖੇ ਸਲਾਨਾ ਭੰਡਾਰਾ ਕਰਾਇਆ ਗਿਆ | ਉਪਰੰਤ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਵਲੋਂ ਚੰਨੀ ਦਾ ਧੰਨਵਾਦ

ਕਟਾਰੀਆਂ, 12 ਅਕਤੂਬਰ (ਨਵਜੋਤ ਸਿੰਘ ਜੱਖੂ)-ਚਰਨਜੀਤ ਸਿੰਘ ਚੰਨੀ ਦੀ ਪ੍ਰਗਤੀਸ਼ੀਲ ਅਗਵਾਈ 'ਚ ਲਾਲ ਲਕੀਰ ਅੰਦਰ ਲੰਬੇ ਅਰਸੇ ਤੋਂ ਰਹਿਣ ਵਾਲੇ ਲੋਕਾਂ ਨੂੰ ਪੱਕੀ ਮਾਲਕੀ ਦੇਣ ਦੇ ਫ਼ੈਸਲੇ ਦਾ ਹਰ ਪਾਸਿਓਾ ਸਵਾਗਤ ਕੀਤਾ ਜਾ ਰਿਹਾ ਹੈ | ਪਿੰਡ ਕੰਗਰੌੜ, ਕਟਾਰੀਆਂ, ਸੱਲ੍ਹ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਦੁਸਹਿਰਾ ਤਿਉਹਾਰ ਸੰਬੰਧੀ ਝਾਕੀਆਂ ਸ਼ੁਰੂ

ਮੁਕੰਦਪੁਰ, 12 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਦੁਸਹਿਰੇ ਦੇ ਤਿਉਹਾਰ ਸਬੰਧੀ ਇਲਾਕੇ ਵਿਚ ਬੜਾ ਭਾਰੀ ਉਤਸ਼ਾਹ ਹੈ, ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਇਸ ਉਤਸਵ ਨੂੰ ਮਨਾਉਣ ਤੋਂ ਲੋਕ ਵਾਂਝੇ ਰਹਿ ਗਏ ਸਨ, ਭਗਵਾਨ ਰਾਮ ਨੇ ਮਾਤਾ ਸੀਤਾ ਵਲੋਂ ਰੱਖੇ ਗਏ ਭਾਰੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੋਰਿੰਡਾ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਨਵਾਂਸ਼ਹਿਰ, 12 ਅਕਤੂਬਰ (ਹਰਵਿੰਦਰ ਸਿੰਘ)-ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਦੱਸਿਆ ਕਿ ਮੁਲਾਜ਼ਮ ਵਰਗ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਲਗਾਤਾਰ ਸੰਘਰਸ਼ ਕਰ ਰਿਹਾ ਹੈ | ਪਿਛਲੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਅੰਦੋਲਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਹਿਰਾਮ, 12 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਖੰਡ ਮਿੱਲ ਫਗਵਾੜਾ ਵਲੋਂ ਗੰਨਾ ਕਾਸ਼ਤਕਾਰਾ ਦੀ ਸੀਜਨ 2019-2020 ਦੀ ਲਗਪਗ 50 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਦੁਆਬਾ ਦੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋ ਰਹੇ ਹਨ, ਇਹ ਸ਼ਬਦ ਸਤਨਾਮ ਸਿੰਘ ਸਾਹਨੀ ਜਨਰਲ ...

ਪੂਰੀ ਖ਼ਬਰ »

ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ਕਰਵਾਈਆਂ

ਔੜ/ਝਿੰਗੜਾਂ, 12 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਮੱਲਾ ਬੇਦੀਆਂ ਦੇ ਗੁਰਦੁਆਰਾ ਸੰਤ ਬਾਬਾ ਜਗਵਾਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹਲਟ ਦੌੜਾਂ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਬਾਬਾ ਸੁਚੇਤ ਸਿੰਘ ਪਿੰਡ ਫਰਾਲਾ ਵਿਖੇ ਦੇਸ਼-ਵਿਦੇਸ਼ ਦੇ ਮਹਾਂਮਾਈ ਦੇ ਭਗਤਾਂ ਦੇ ਸਹਿਯੋਗ ਨਾਲ ਸਲਾਨਾ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਮੰਦਰ ਦੀਆਂ ਰਸਮਾਂ ਉਪਰੰਤ ਚਿੰਤਪੁਰਨੀ ਮੰਦਰ ...

ਪੂਰੀ ਖ਼ਬਰ »

ਫੌਜ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ)-ਜੰਮੂ-ਕਸ਼ਮੀਰ 'ਚ ਹੋਏ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਫੌਜ ਦੇ ਜਵਾਨਾਂ ਦੀ ਯਾਦ 'ਚ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਵੇਰ ਦੀ ਸਭਾ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪਿੰ੍ਰ. ...

ਪੂਰੀ ਖ਼ਬਰ »

ਨੰਬਰਦਾਰ ਲਾਈਫ਼ ਸਰਟੀਫਿਕੇਟ ਤੇ ਆਧਾਰ ਕਾਰਡ ਜਮ੍ਹਾਂ ਕਰਵਾਉਣ

ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਮਾਲ ਵਿਭਾਗ ਵਲੋਂ ਨੰਬਰਦਾਰਾਂ ਦੇ ਜਾਰੀ ਕੀਤੇ ਗਏ ਮਾਣ ਭੱਤੇ 'ਚ ਉਨ੍ਹਾਂ ਨੰਬਰਦਾਰਾਂ ਨੂੰ ਮਾਣ ਭੱਤਾ ਜਾਰੀ ਨਹੀਂ ਕੀਤਾ ਗਿਆ, ਜਿਨ੍ਹਾਂ ਵਲੋਂ ਹਾਲੇ ਤਾਈਾ ਵਿਭਾਗ ਪਾਸ ਲਾਈਫ਼ ਸਰਟੀਫਿਕੇਟ ਤੇ ਆਧਾਰ ਕਾਰਡ ਜਮ੍ਹਾਂ ਨਹੀਂ ...

ਪੂਰੀ ਖ਼ਬਰ »

ਖੰਡ ਮਿਲ ਮੁਕੇਰੀਆਂ ਦੇ ਗੇਟ ਸਾਹਮਣੇ ਦਿੱਤਾ ਜਾ ਰਿਹਾ ਕਿਸਾਨਾਂ ਵਲੋਂ ਧਰਨਾ ਸਮਾਪਤ

ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਪਿਛਲੇ ਕਰੀਬ 10 ਦਿਨਾਂ ਤੋਂ ਖੰਡ ਮਿਲ ਮੁਕੇਰੀਆਂ ਦੇ ਗੇਟ ਸਾਹਮਣੇ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਦੇਰ ਰਾਤ ਪੇਮੈਂਟ ਦੀ ਆਖ਼ਰੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਨੈਸ ਪ੍ਰੀਖਿਆ ਦੀ ਤਿਆਰੀ ਸਬੰਧੀ ਜਾਇਜ਼ਾ

ਮਜਾਰੀ/ਸਾਹਿਬਾ, 12 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਮਿਡਲ ਸਮਾਰਟ ਸਕੂਲ ਜੈਨਪੁਰ ਵਿਖੇ ਸਿੱਖਿਆ ਸੁਧਾਰ ਟੀਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸੁਰਿੰਦਰਪਾਲ ਅਗਨੀਹੋਤਰੀ, ਪ੍ਰਮੋਦ ਭਾਰਤੀ, ਨਿਰਮਲ ਸਿੰਘ ਤੇ ਵਿਨੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਬੱਛੂਆਂ ਵਿਖੇ ਕਿਸਾਨਾਂ ਵਲੋਂ ਸ਼ਰਧਾਂਜਲੀ ਸਮਾਗਮ

ਕਾਠਗੜ੍ਹ, 12 ਅਕਤੂਬਰ (ਬਲਦੇਵ ਸਿੰਘ ਪਨੇਸਰ)-ਬੱਛੂਆਂ ਟੋਲ ਪਲਾਜ਼ਾ ਤੇ ਇਕੱਤਰ ਹੋਏ ਕਿਸਾਨਾਂ, ਮੁਲਾਜ਼ਮਾਂ ਤੇ ਮਜ਼ਦੂਰਾਂ ਨੇ ਲਖੀਮਪੁਰ ਖੀਰੀ ਵਿਚ ਮਾਰੇ ਗਏ ਅੰਦੋਲਨਕਾਰੀ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਮਦਨ ਲਾਲ ਮੀਲੂ ਸਰਕਲ ਚੇਅਰਮੈਨ ਕਿਸਾਨ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਡਾ. ਜਤਿੰਦਰ ਸਿੰਧੂ ਸਕੂਲ ਨੋਡਲ ਅਫ਼ਸਰ ਅਧੀਨ ਕਮਿਊਨਿਟੀ ਹੈਲਥ ਸੈਂਟਰ ਮੁਕੰਦਪੁਰ ਦੀ ਪੂਰੀ ਟੀਮ ਵਲੋਂ ਡੀ. ਓ. ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬੰਗਾ 'ਚ ਅਕਾਲੀ ਦਲ ਵਲੋਂ ਵਰਕਰ ਮੀਟਿੰਗ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਅਕਾਲੀ-ਬਸਪਾ ਗਠਜੋੜ ਜੋ ਵੀ ਲੋਕਾਂ ਨਾਲ ਵਾਅਦੇ ਕਰੇਗਾ ਉਹ ਸਰਕਾਰ ਬਣਨ 'ਤੇ ਪੂਰੇ ਕੀਤੇ ਜਾਣਗੇ | ਇਹ ਪ੍ਰਗਟਾਵਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਬੰਗਾ ਵਿਖੇ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਰਧਾਂਜਲੀ ਸਮਾਗਮ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਬੰਗਾ ਵਿਖੇ ਲਖੀਮਪੁਰ 'ਚ ਦਰਦਨਾਕ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਗੜ੍ਹਸ਼ੰਕਰ ਚੌਂਕ ਬੰਗਾ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਢਾਡੀ ਜਥੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ- ਗਿਲਜੀਆਂ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਰਾਜ ਦਿੱਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖੁਦ ਪਿੰਡਾਂ 'ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਸੰਗਤ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤੀ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੇ ਐਲਾਨ ਦੇ ਅਧੀਨ ਪਿੰਡ ਮਝੂਰ ਬਹੁਮੰਤਵੀ ਖੇਤੀਬਾੜੀ ਸਭਾ ਵਿਖੇ ਸਭਾ ਦੇ ਅਧੀਨ ਆਉਂਦੇ ਪਿੰਡਾਂ ਮਝੂਰ, ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਸਕੂਲਾਂ 'ਚ ਸੈਮੀਨਾਰ ਕਰਵਾਏ

ਉਸਮਾਨਪੁਰ, 12 ਅਕਤੂਬਰ (ਸੰਦੀਪ ਮਝੂਰ)-ਟਰੈਫ਼ਿਕ ਐਜੂਕੇਸ਼ਨ ਸੈੱਲ ਸ਼. ਭ. ਸ. ਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਤੇ ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਸੈਮੀਨਾਰ ਕਰਵਾਏ ਗਏ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਲਖੀਮਪੁਰ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਮਜਾਰੀ/ਸਾਹਿਬਾ, 12 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਲਖੀਮਪੁਰ ਖੀਰੀ ਦੀ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਮਜਾਰੀ ਟੋਲ ਪਲਾਜ਼ਾ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਮੂਹ ਯੋਗ ਲਾਭਪਾਤਰੀਆਂ ਦੇ ਬਣਾਏ ਜਾਣ ਕਾਰਡ- ਡੀ. ਸੀ.

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX