ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 2 hours ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 3 hours ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 4 hours ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 4 hours ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 5 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 4 hours ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 5 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 5 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 5 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 5 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 6 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 6 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 6 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 6 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 6 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 7 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 7 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 7 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 8 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 9 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਪਟਿਆਲਾ

ਮਾਮਲਾ ਕਰਜ ਨਾ ਭਰਨ ਵਾਲੇ ਕਿਸਾਨਾਂ ਦੇ ਖਾਤਿਆਂ ਨੂੰ ਹੋਲਡ ਕਰਨ ਦਾ ਬਾਦਸ਼ਾਹਪੁਰ 'ਚ ਬੈਂਕ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਂਕ ਅੰਦਰ ਹੀ ਕੀਤਾ ਬੰਦ

ਪਾਤੜਾਂ, 12 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਥਾਨਕ ਕਸਬੇ ਦੇ 1 ਬੈਂਕ ਮੈਨੇਜਰ ਤੇ ਅੜੀਅਲ ਵਤੀਰਾ ਅਤੇ ਕਿਸਾਨਾਂ ਦੀ ਮੁਸ਼ਕਿਲ ਨਾ ਸੁਣਨ ਦੇ ਦੋਸ਼ ਲਾਉਂਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਬੈਂਕ ਅੱਗੇ ਧਰਨਾ ਲਾ ਦਿੱਤਾ। ਸਥਿਤੀ ਉਸ ਵੇਲੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੇ ਹਲਕੇ ਦੇ ਪਹਿਲੇ ਪਿੰਡ ਸਿਉਣਾ ਦੀ ਸੜਕ ਇਕ ਦਹਾਕੇ ਤੋਂ ਖ਼ਸਤਾ ਹਾਲਤ

ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਰਕਾਰਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਦੇ ਹਲਕੇ ਪਟਿਆਲਾ ਦਿਹਾਤੀ ਦੇ ਪਹਿਲੇ ਪਿੰਡ ਸਿਉਣਾ ਦੀ ਸੜਕ ਪਿਛਲੇ 10 ਸਾਲਾਂ ਤੋਂ ਖਸਤਾ ਹਾਲਤ ਤੋਂ ਔਖੇ ਹੋਏ ਪਿੰਡ ਵਾਸੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨਾਲ ਮਿਲ ਕੇ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਐੱਸ.ਡੀ.ਐੱਮ., ਡੀ.ਐੱਸ.ਪੀ.

ਸ਼ੁਤਰਾਣਾ, 12 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਤਿਉਹਾਰਾਂ ਦੇ ਮੌਕੇ 'ਤੇ ਖਾਣ-ਪੀਣ ਵਾਲੀਆਂ ਚੀਜ਼ਾਂ 'ਚ ਮਿਲਾਵਟ ਕਰਨ ਵਾਲਿਆਂ ਦੀ ਚਾਂਦੀ ਬਣ ਜਾਂਦੀ ਹੈ ਪਰ ਜੇਕਰ ਪ੍ਰਸ਼ਾਸਨ ਚੁਸਤ ਹੋਏ ਤਾਂ ਮਿਲਾਵਟ ਖੋਰਾਂ ਲਈ ਮੁਸੀਬਤ ਵੀ ਬਣ ਜਾਂਦੀ ਹੈ। ਤਿਉਹਾਰਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਪੰਜਾਬ 'ਚ ਪਾਵਰ ਕੱਟ ਕਾਂਗਰਸ ਸਰਕਾਰ ਦੀ ਅਣਗਹਿਲੀ ਦਾ ਨਤੀਜਾ-ਬੀਬੀ ਹਰਪ੍ਰੀਤ ਕੌਰ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਹਲਕਾ ਘਨੌਰ ਪਿੰਡ ਸਫਦਲਪੁਰ ਵਿਖੇ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ, ਸਾਬਕਾ ਵਿਧਾਇਕਾ ਅਤੇ ਇੰਚਾਰਜ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਦੀ ਅਗਵਾਈ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਕਾਲੀ ਮਾਤਾ ਮੰਦਰ ਵਿਖੇ ਕੀਤੀ ਪੂਜਾ ਅਰਾਧਨਾ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਰ ਸ਼ਾਮ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਵਿਖੇ ਪਹੁੰਚ ਕੇ ਪੂਜਾ ਅਰਚਨਾ ਕੀਤੀ। ਨਵਜੋਤ ਸਿੰਘ ਸਿੱਧੂ ਵਲੋਂ ਲੰਬਾ ਸਮਾਂ ਕਾਲੀ ਮਾਤਾ ਮੰਦਿਰ ਵਿਖੇ ...

ਪੂਰੀ ਖ਼ਬਰ »

ਘਰ ਦਾ ਸਾਮਾਨ ਚੋਰੀ

ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਮਜੀਠੀਆ ਇਨਕਲੇਵ 'ਚ ਇਕ ਘਰ ਦੇ ਜਿੰਦਰੇ ਤੋੜ ਕੇ ਕੋਈ ਸਾਮਾਨ ਚੋਰੀ ਕਰਕੇ ਲੈ ਗਿਆ ਹੈ। ਇਸ ਚੋਰੀ ਦੀ ਸ਼ਿਕਾਇਤ ਇਸ਼ਾਨ ਗੁਪਤਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਹ 25 ਸਤੰਬਰ ਤੋਂ ਹਰਿਦੁਆਰ ਵਿਖੇ ਆਪਣੇ ਪਿਤਾ ਦੇ ...

ਪੂਰੀ ਖ਼ਬਰ »

ਲਖੀਮਪੁਰ ਦੇ ਫ਼ੌਤ ਹੋਏ ਕਿਸਾਨਾਂ ਨੂੰ ਭਾਨਰਾ ਵਿਖੇ ਸਮਾਗਮ ਕਰਕੇ ਦਿੱਤੀ ਸ਼ਰਧਾਂਜਲੀ

ਡਕਾਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜਾ)-ਪਿਛਲੇ ਦਿਨੀਂ ਯੂ. ਪੀ. ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਮਾਰੇ ਗਏ 5 ਕਿਸਾਨਾਂ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਬੀ. ਕੇ. ਯੂ. ਡਕੌਂਦਾ ਵਲੋਂ ਸ਼ਰਧਾਂਜਲੀ ਸਮਾਗਮ ਪਿੰਡ ਭਾਨਰਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਫ਼ਸਟ ਏਡ ਮੁਕਾਬਲੇ ਕਰਵਾਏ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਡਾ. ਏਪੀਜੇ ਅਬਦੁਲ ਕਲਾਮ ਦੀ 91ਵੀਂ ਜੈਅੰਤੀ ਨੂੰ ਮਨਾਉਣ ਲਈ ਡੀ.ਏ.ਵੀ. ਸਕੂਲ ਵਿਖੇ ਫ਼ਸਟ ਏਡ ਇੰਟਰ ਸਕੂਲ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਉੱਦਮ ਫ਼ਸਟ ਏਡ ਸੇਫ਼ਟੀ ਮਿਸ਼ਨ ਪਟਿਆਲਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਦੌਰਾਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਵਲੋਂ ਬਿਜਲੀ ਨਿਗਮ ਦੇ 3 ਗੇਟਾਂ 'ਤੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਕੀਤੇ ਫ਼ੈਸਲੇ ਅਨੁਸਾਰ ਕੁਲਦੀਪ ਸਿੰਘ ਖੰਨਾ, ਅਵਿਨਾਸ਼ ਚੰਦਰ ਸ਼ਰਮਾ, ਬਲਦੇਵ ਸਿੰਘ ਮੰਢਾਲੀ ਅਤੇ ...

ਪੂਰੀ ਖ਼ਬਰ »

ਸ਼ਹਿਰ 'ਚ ਵਿਕਾਸ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਮਿਲਟੀ ਕੰਬੋਜ

ਰਾਜਪੁਰਾ, 12 ਅਕਤੂਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਵਿਕਾਸ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਕੰਮ ਲਈ ਪੈਸੇ ਦੀ ਕੋਈ ਘਾਟ ਨਹੀਂ ਹੋਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ...

ਪੂਰੀ ਖ਼ਬਰ »

ਖਮਾਣੋਂ 'ਚ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਖਮਾਣੋਂ, 12 ਅਕਤੂਬਰ (ਮਨਮੋਹਨ ਸਿੰਘ ਕਲੇਰ) - ਸ੍ਰੀ ਸੰਕਰ ਡਰਾਮੈਟਿਕ ਕਲੱਬ ਖਮਾਣੋਂ ਦੇ ਸਹਿਯੋਗ ਨਾਲ ਇਸ ਵਾਰ ਦੁਸਹਿਰੇ ਦਾ ਤਿਉਹਾਰ 15 ਅਕਤੂਬਰ ਨੂੰ ਰਾਮ-ਲੀਲ੍ਹਾ ਮੈਦਾਨ ਖਮਾਣੋਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਾਮ ਸਮੇਂ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਰਮੇਸ਼ ਗਾਬਾ ਅਤੇ ਸੰਜੀਵ ਕਾਲੜਾ ਨੇ ਦੱਸਿਆ ਕਿ ਇਸ ਮੌਕੇ ਅੰਤਰਰਾਸ਼ਟਰੀ ਲੋਕ ਗਾਇਕ ਹਰਭਜਨ ਸ਼ੇਰਾ ਅਤੇ ਦੋਗਾਣਾ ਜੋੜੀ ਮਹਿੰਦਰ ਮਿੰਦੀ ਅਤੇ ਕਿਮੀ ਰੰਧਾਵਾ ਸਰੋਤਿਆਂ ਦਾ ਮਨੋਰੰਜਨ ਕਰਨਗੇ। ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਖਿਆ 'ਚ ਪਹੁੰਚਣ।

ਖ਼ਬਰ ਸ਼ੇਅਰ ਕਰੋ

 

ਮੋਟਰਸਾਈਕਲ ਚੋਰੀ

ਪਟਿਆਲਾ, 12 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਵਾਈ. ਪੀ. ਐੱਸ. ਮਾਰਕੀਟ 'ਚ ਕਸਰਤ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਚੋਰੀ ਦੀ ਸ਼ਿਕਾਇਤ ਦਰਸ਼ਨ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ। ਜਿਸ ਆਧਾਰ 'ਤੇ ਪੁਲਿਸ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਮੋਦੀ ਤੇ ਯੋਗੀ ਸਰਕਾਰ ਵਲੋਂ ਆਪਣੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਕੀਤੀ ਵਿਉਂਤਬੰਦੀ ਤਹਿਤ 'ਲਖੀਮਪੁਰ ਖੀਰੀ' ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਇਕਤਰ ਹੋਏ ਕਿਸਾਨਾਂ ਤੇ ਗੱਡੀਆਂ ...

ਪੂਰੀ ਖ਼ਬਰ »

ਬੈਂਕ ਕਾਲੋਨੀ ਵਸਨੀਕਾਂ ਨੇ ਰਸਤਾ ਪੱਕਾ ਕਰਨ ਲਈ ਕਾਰਜਸਾਧਕ ਅਫ਼ਸਰ ਨੂੰ ਸੌਂਪਿਆ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਬੈਂਕ ਕਾਲੋਨੀ ਵਾਸੀਆਂ ਦੇ ਇਕ ਵਫ਼ਦ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੂੰ ਮੰਗ-ਪੱਤਰ ਸੌਂਪ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਘਰਾਂ ਦਾ ਰਸਤਾ ਜੋਕਿ ਪਿਛਲੇ 5 ਸਾਲਾਂ ਤੋਂ ਕੱਚਾ ਪਿਆ ਹੈ, ਕਾਰਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਇੰਜੀਨੀਅਰਿੰਗ ਕਾਲਜ 'ਚ ਪਾਠ ਆਰੰਭ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਾਲਜ 'ਚ ਸ੍ਰੀ ਸਹਿਜ ਪਾਠ ਆਰੰਭ ਕਰਵਾਏ ...

ਪੂਰੀ ਖ਼ਬਰ »

ਐੱਸ. ਓ. ਆਈ. ਵਲੋਂ ਮੋਮਬੱਤੀ ਮਾਰਚ ਕੱਢ ਕੇ ਲਖੀਮਪੁਰ ਦੇ ਕਿਸਾਨ ਸ਼ਹੀਦਾਂ ਨੂੰ ਸ਼ਰਧਾਂਜਲੀ

ਰਾਜਪੁਰਾ, 12 ਅਕਤੂਬਰ (ਜੀ. ਪੀ. ਸਿੰਘ)-ਲੰਘੀ ਦੇਰ ਸ਼ਾਮ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਤੇ ਯੂਥ ਅਕਾਲੀ ਦਲ ਵਲੋਂ ਮੋਮਬੱਤੀ ਮਾਰਚ ਕੱਢ ਕੇ ਲਖ਼ੀਮਪੁਰ ਦੇ ਕਿਸਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਰੋਸ ਪ੍ਰਦਰਸ਼ਨ ਕੀਤਾ। ਜਿਸ 'ਚ ਸਰਕਲ ਰਾਜਪੁਰਾ ਦੇ ...

ਪੂਰੀ ਖ਼ਬਰ »

ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਸੰਯੁਕਤ ਵਲੋਂ ਪਟਿਆਲਾ 'ਚ ਰੋਸ ਧਰਨਾ ਅੱਜ

ਬਸੀ ਪਠਾਣਾਂ, 12 ਅਕਤੂਬਰ (ਰਵਿੰਦਰ ਮੌਦਗਿਲ)-ਪੰਜਾਬ 'ਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਜਨਤਾ ਪ੍ਰੇਸ਼ਾਨ ਹੈ। ਇਸ ਗੰਭੀਰ ਸੰਕਟ ਲਈ ਸੂਬਾ ਕਾਂਗਰਸ ਸਰਕਾਰ ਇਸ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ) - ਮਾਤਾ ਗੁਜਰੀ ਕਾਲਜ ਦੇ ਵੱਖ-ਵੱਖ ਗਰੁੱਪਾਂ 'ਚ ਦਾਖ਼ਲ ਹੋਏ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਕਾਲਜ ਦੇ ਵਿਜ਼ਨ, ਉਦੇਸ਼, ਇਤਿਹਾਸ ਅਤੇ ਵਿਦਿਆਰਥੀਆਂ ਦੇ ਕੋਡ ...

ਪੂਰੀ ਖ਼ਬਰ »

ਪਿੰਡ ਦੁੱਲਵਾਂ ਡਿਸਪੈਂਸਰੀ ਨੂੰ ਹੁੰਦਲ ਪਰਿਵਾਰ ਵਲੋਂ ਆਕਸੀਜਨ ਜਨਰੇਟਰ ਭੇਟ

ਭੜੀ, 12 ਅਕਤੂਬਰ (ਭਰਪੂਰ ਸਿੰਘ ਹਵਾਰਾ) - ਪਿੰਡ ਦੁੱਲਵਾਂ ਦੇ ਜੰਮਪਲ ਕੈਨੇਡਾ ਜਾ ਕੇ ਵਸੇ ਗੁਰਜੀਤ ਸਿੰਘ ਹੁੰਦਲ ਤੇ ਮਨਮੋਹਨ ਸਿੰਘ ਹੁੰਦਲ ਦਾ ਪਿਆਰ ਪਿੰਡ ਲਈ ਬਰਕਰਾਰ ਹੈ, ਜਿਨ੍ਹਾਂ ਵਲੋਂ ਪਿੰਡ ਦੀ ਡਿਸਪੈਂਸਰੀ ਲਈ ਬਿਜਲੀ ਨਾਲ ਚੱਲਣ ਵਾਲਾ ਆਕਸੀਜਨ ਜਨਰੇਟਰ ਭੇਟ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਨਾਲ ਕੀਤੀ ਜਾ ਸਕਦੀ ਹੈ ਪਰਾਲੀ ਦੀ ਸਾਂਭ-ਸੰਭਾਲ-ਡਾ. ਹਰਵਿੰਦਰ ਲਾਲ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)-ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਮਿਲਾਉਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ 'ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੰਬੰਧ 'ਚ ਸਵਾਤੀ ਟਿਵਾਣਾ ਨੇ ਕੀਤੀ ਬੈਠਕ

ਸਮਾਣਾ, 12 ਅਕਤੂਬਰ (ਸਾਹਿਬ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਆਵਾਜਾਈ ਨੂੰ ਕਾਬੂ ਵਿਚ ਰੱਖਣ ਲਈ ਉਪਮੰਡਲ ਅਫ਼ਸਰ ਸਮਾਣਾ ਸਵਾਤੀ ਟਿਵਾਣਾ ਨੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਨਾਲ ਬੈਠਕ ਕੀਤੀ। ਜਿਸ ਵਿਚ ਪੁਲਿਸ ਉਪ ਕਪਤਾਨ ਸਮਾਣਾ ਜਸਵਿੰਦਰ ਸਿੰਘ ਚਾਹਲ, ਨਗਰ ਕੌਂਸਲ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਪਿੰਡ ਨਲੀਨੀ ਵਿਖੇ 207 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ

ਜਖਵਾਲੀ, 12 ਅਕਤੂਬਰ (ਨਿਰਭੈ ਸਿੰਘ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵੀ ਵਿਅਕਤੀ ਇਕ ਚੰਗੀ ਜ਼ਿੰਦਗੀ ਜਿਊਣ ਤੋਂ ਸੱਖਣਾ ਨਾ ਰਹੇ। ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਖ਼ੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸੁਖਮਨੀ ਸਾਹਿਬ ਦੇ ਭੋਗ ਪੁਆ ਕੇ ਦਿੱਤੀ ਸ਼ਰਧਾਂਜਲੀ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਵਿਖੇ ਰਾਜਪੁਰਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਬੀਤੇ ਦਿਨੀਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਸ੍ਰੀ ਸੁਖਮਨੀ ਪਾਠ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਲੋਹ, 12 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ...

ਪੂਰੀ ਖ਼ਬਰ »

ਪਿੰਡ ਤੇਈਪੁਰ ਵਿਖੇ ਸਾਲਾਨਾ ਸੰਤ ਸਮਾਗਮ ਅੱਜ ਤੋਂ

ਖਨੌਰੀ, 12 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਨਜ਼ਦੀਕੀ ਪਿੰਡ ਤੇਈਪੁਰ ਵਿਖੇ ਸੱਚਖੰਡ ਵਾਸੀ ਬਾਬਾ ਧੂਰੀ ਦੀ 16ਵੀਂ, ਸੰਤ ਚੰਦ ਸਿੰਘ ਦੀ ਤੇਰ੍ਹਵੀਂ, ਸੰਤ ਈਸ਼ਰ ਸਿੰਘ ਰਾੜਾ ਸਾਹਿਬ ਅਤੇ ਸੰਤ ਨਾਹਰ ਸਿੰਘ ਕਲਿਆਣ ਵਾਲਿਆਂ ਦੀ ਸਾਲਾਨਾ ਬਰਸੀ 13 ਅਕਤੂਬਰ ਤੋਂ 15 ਅਕਤੂਬਰ ...

ਪੂਰੀ ਖ਼ਬਰ »

ਕੱਚੇ ਅਧਿਆਪਕ 15 ਨੂੰ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਦੁਸ਼ਹਿਰੇ ਵਾਲੇ ਦਿਨ ਆਰਥਿਕ ਤੇ ਮਾਨਸਿਕ ਗੁਲਾਮੀ ਦਾ ਅੰਤ ਕਰਨ ਲਈ ਕੱਚੇ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ | ਇਸ ਮੌਕੇ ਸੂਬਾ ਆਗੂ ਕਰਮਿੰਦਰ ਸਿੰਘ ਪਟਿਆਲਾ ਨੇ ...

ਪੂਰੀ ਖ਼ਬਰ »

ਜਥੇਬੰਦੀ ਦੇ ਆਗੂਆਂ ਨੇ ਪੀ.ਆਰ.ਟੀ.ਸੀ ਦੇ ਜਰਨਲ ਮੈਨੇਜਰ 'ਤੇ ਲਗਾਏ ਬੇਨਿਯਮੀਆਂ ਦੇ ਦੋਸ਼

ਪਟਿਆਲਾ, 11 ਅਕਤੂਬਰ (ਗੁਰਵਿੰਦਰ ਸਿੰਘ ਔਲਖ) - ਪੀ.ਆਰ.ਟੀ.ਸੀ. ਵਰਕਰਜ਼ ਭਾਈਚਾਰਾ ਯੂਨੀਅਨ ਦੇ ਉਪ ਜਨਰਲ ਸਕੱਤਰ ਰਮੇਸ਼ ਕੁਮਾਰ ਅਤੇ ਗੁਰਵਿੰਦਰ ਸਿੰਘ ਗੋਲਡੀ ਜਨਰਲ ਸਕੱਤਰ ਪੀ.ਆਰ.ਟੀ.ਸੀ. ਪਟਿਆਲਾ ਡੀਪੂ ਨੇ ਪਟਿਆਲਾ ਡੀਪੂ ਦੇ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਕੱਪ 'ਚ ਪਿੰਡ ਬੁੱਢਣਪੁਰ ਨੇ ਜਿੱਤਿਆ 31 ਹਜ਼ਾਰ ਦਾ ਪਹਿਲਾ ਨਕਦ ਇਨਾਮ

ਬਨੂੜ, 12 ਅਕਤੂਬਰ (ਭੁਪਿੰਦਰ ਸਿੰਘ)-ਪਿੰਡ ਛੜਬੜ ਦੇ ਨੇੜੇ ਇਤਿਹਾਸਕ ਗੁਰਦੁਆਰਾ ਚੋਈ ਸਾਹਿਬ ਵਿਖੇ ਚੱਲ ਰਹੀ ਬਾਬਾ ਬੰਦਾ ਸਿੰਘ ਬਹਾਦਰ ਕਬੱਡੀ ਅਕਾਦਮੀ ਵਲੋਂ ਅਮਰੀਕਾ ਦੇ ਗਾਖਲ ਭਰਾਵਾਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ | ਕਿਸਾਨ ਸੰਘਰਸ਼ ਨੂੰ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਦਮ ਭੂਸ਼ਨ ਡਾ. ਮਲਿਕਾ ਸਾਰਾਭਾਈ ਨੇ ਕੀਤਾ ਸੰਬੋਧਨ

ਬਨੂੜ, 12 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਦੇ ਚਿਤਕਾਰਾ ਕਾਲਜ ਆਫ਼ ਐਜੂਕੇਸ਼ਨ ਦੇ ਬੀਐੱਡ, ਐਮਐੱਡ ਦੇ ਵਿਦਿਆਰਥੀਆਂ ਦੇ ਅਲਫ਼ਾ ਅਧਿਆਪਕ ਅਤੇ ਅਲਫ਼ਾ ਮਾਸਟਰਜ਼ ਦੇ ਨਵੇਂ ਸੈਸ਼ਨ ਦਾ ਆਰੰਭ ਹੋ ਗਿਆ | ਕਾਲਜ ਪ੍ਰਬੰਧਕਾਂ ਵਲੋਂ ਬੌਧਿਕ ਯਾਤਰਾ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਨੇ ਧਬਲਾਨ ਕੈਂਪਸ ਵਿਖੇ ਕਿਸਾਨ ਸੰਮੇਲਨ ਕਰਵਾਇਆ

ਪਟਿਆਲਾ, 12 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਣਾ ਫ਼ਤਹਿ ਦਿਵਸ ਨੂੰ ਸਮਰਪਿਤ ਆਪਣੇ ਧਬਲਾਨ ਕੈਂਪਸ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਰਾਈਟ ਟੂ ਸਰਵਿਸ ਲਾਗੂ ਕਰਨ ਦੇ ਵਿਰੋਧ 'ਚ ਬਿਜਲੀ ਕਾਮਿਆਂ ਨੇ ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਿਹੋਵਾ, 12 ਅਕਤੂਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਰਾਈਟ ਟੂ ਸਰਵਿਸ ਲਾਗੂ ਕਰਨ ਦੇ ਵਿਰੋਧ 'ਚ ਐਚ.ਐਸ.ਈ.ਬੀ. ਕਰਮਚਾਰੀ ਯੂਨੀਅਨ ਨੇ ਕੰਮ ਬੰਦ ਕਰਕੇ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਸਰਕਲ ਸਕੱਤਰ ਬਲਬੀਰ ਰੰਗਾ, ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ

ਸਮਾਣਾ, 12 ਅਕਤੂਬਰ (ਗੁਰਦੀਪ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਇਨਫੋਰਸਮੈਂਟ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਟੀਮ ਵਲੋਂ ਚੈਕਿੰਗ ...

ਪੂਰੀ ਖ਼ਬਰ »

ਖੂਨਦਾਨ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਪਾਤੜਾਂ, 12 ਅਕਤੂਬਰ (ਜਗਦੀਸ਼ ਸਿੰਘ ਕੰਬੋਜ) - ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਧੂਹੜ ਦੀ ਬੀਤੇ ਸਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਉਸ ਦੇ ਜਨਮ ਦਿਨ 'ਤੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੋਂ ਕੋਲਾ ਸੰਕਟ ਨੂੰ ਜਲਦੀ ਹੱਲ ਕਰਨ ਦੀ ਕੀਤੀ ਮੰਗ

ਨਾਭਾ, 12 ਅਕਤੂਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਸੂਬਾ ਮੈਂਬਰ ਜਨਰਲ ਕੌਂਸਲ ਜਥੇ. ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਤੇ ਸੀਨੀਅਰ ਅਕਾਲੀ ਆਗੂ ਜਥੇ. ਬਲਤੇਜ ਸਿੰਘ ਖੋਖ ਦੀ ਅਗਵਾਈ ਹੇਠ ਹੋਈ। ਬੈਠਕ 'ਚ ਕੇਂਦਰ ਦੀ ਐਨ. ਡੀ. ਏ. ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਮੰਚਨ ਦਾ ਸੱਤਵਾਂ ਦਿਨ, ਸੀ.ਏ. ਅਮਿਤ ਸਿੰਗਲਾ ਵਲੋਂ ਉਦਘਾਟਨ

ਸਮਾਣਾ, 12 ਅਕਤੂਬਰ ( ਹਰਵਿੰਦਰ ਸਿੰਘ ਟੋਨੀ)-ਸ਼੍ਰੀ ਦੁਰਗਾ ਦਲ ਸੇਵਾ ਸੰਮਤੀ ਮੰਦਿਰ ਰਾਮ ਲੀਲਾ ਅਤੇ ਧਰਮਸ਼ਾਲਾ (ਰਜਿ) ਦੀ ਅਗਵਾਈ 'ਚ ਸ਼੍ਰੀ ਦੁਰਗਾ ਰਾਮਾ ਡ੍ਰਾਮਾਟਿਕ ਕਲੱਬ ਦੇ ਮੈਂਬਰਾਂ ਵਲੋਂ ਰਮੇਸ਼ ਗਰਗ ਅਤੇ ਵੇਦ ਪ੍ਰਕਾਸ਼ ਕਾਂਸਲ ਦੀ ਸਰਪ੍ਰਸਤੀ ਅਤੇ ਮੋਤੀ ਜੈਨ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਾਲੀ ਅਸਾਮੀਆਂ ਨੂੰ ਭਰੇ-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ 'ਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 12 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਲਖੀਮਪੁਰ ਖੀਰੀ ਘਟਨਾ 'ਚ ਸ਼ਹੀਦ ਹੋਏ 4 ਕਿਸਾਨਾਂ ਦੀ ਅੱਜ ਅੰਤਿਮ ਅਰਦਾਸ ਨਮਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਪਿੰਡਾਂ ਥਾਵਾਂ 'ਤੇ ਸ਼ਰਧਾਂਜਲੀ ਸਮਾਗਮ ਕਰਵਾਉਣ ਦੀ ਕਾਲ ਦਿੱਤੀ ਗਈ ਸੀ। ਜਿਸ ਦੇ ...

ਪੂਰੀ ਖ਼ਬਰ »

ਦੀਪਕ ਬਾਂਸਲ ਬਣੇ ਆੜ੍ਹਤੀ ਐਸੋਸੀਏਸ਼ਨ ਡਕਾਲਾ ਮੰਡੀ ਦੇ ਪ੍ਰਧਾਨ

ਡਕਾਲਾ, 12 ਅਕਤੂਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਕਸਬਾ ਡਕਾਲਾ ਦੀ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਆੜ੍ਹਤੀ ਐਸੋਸੀਏਸਨ ਦੀ ਨਵੀਂ ਟੀਮ ਦੀ ਚੋਣ ਕੀਤੀ ਗਈ। ਇਹ ਚੋਣ ਆੜ੍ਹਤੀ ਅਤੇ ਸੀਨੀਅਰ ਕਾਂਗਰਸ ਆਗੂ ਹਰਮੇਸ਼ ਗੋਇਲ ਤੇ ਗਿਆਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮਾਨਸਿਕ ਸਿਹਤ ਹਫ਼ਤੇ ਦੌਰਾਨ ਨੁੱਕੜ ਨਾਟਕ ਦੀਆਂ ਪੇਸ਼ਕਾਰੀਆਂ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਮਾਨਸਿਕ ਸਿਹਤ ਹਫ਼ਤਾ ਮਨਾਉਣ ਦੇ ਮਕਸਦ ਨਾਲ ਇਕ ਨੁੱਕੜ ਨਾਟਕ ਦੀਆਂ ਤਿੰਨ ਪੇਸ਼ਕਾਰੀਆਂ ਅਤੇ ਇਕ ਕੈਂਪਸ ਰੈਲੀ ਕਰਵਾਈ ...

ਪੂਰੀ ਖ਼ਬਰ »

ਨਾਭਾ ਵਿਖੇ ਰਾਮ ਲੀਲ੍ਹਾ 'ਚ ਸ਼ਿਰਕਤ ਕਰਨ 'ਤੇ ਦੇਵ ਮਾਨ ਦਾ ਮੁੱਖ ਮਹਿਮਾਨ ਵਜੋਂ ਸਨਮਾਨ

ਨਾਭਾ, 12 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਮਹਾਂ ਲਕਸ਼ਮੀ ਰਾਮ ਲੀਲ੍ਹਾ ਕਲੱਬ ਨਾਭਾ ਵਲੋਂ ਪਿਛਲੇ 63 ਸਾਲਾਂ ਤੋਂ ਰਾਮ ਲੀਲ੍ਹਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਾਰ ਵੀ ਪੁਰਾਣਾ ਹਾਈ ਕੋਰਟ ਨਾਭਾ ਦੇ ਗਰਾਊਂਡ 'ਚ ਇਸ ਕਲੱਬ ਵਲੋਂ ਰਾਮ ਲੀਲ੍ਹਾ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਾਮ ਸਾਲਾਸਰ ਵਿਖੇ ਸੇਵਾ ਲਈ ਸੰਗਤ ਦੀ ਬੱਸ ਕੀਤੀ ਅਬਲੋਵਾਲ ਨੇ ਰਵਾਨਾ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਇੱਥੇ ਖਾਟੂ ਸ਼ਾਮ ਪਰਿਵਾਰ ਚੈਰੀਟੇਬਲ ਟਰੱਸਟ ਤੇ ਸ੍ਰੀ ਸ਼ਿਆਮ ਮਿੱਤਰ ਮੰਡਲ ਪਟਿਆਲਾ ਵਲੋਂ ਸਾਲਾਸਰ ਲਈ ਸੰਗਤ ਦੀ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਭਾਜਪਾ ਆਗੂ ਨੇ ਬੱਚੇ ਦੀ ਮੌਤ ਦਾ ਮਾਮਲਾ ਐੱਸ.ਡੀ.ਐੱਮ. ਕੋਲ ਚੁੱਕਿਆ

ਪਟਿਆਲਾ, 12 ਅਕਤੂਬਰ (ਅ.ਸ. ਆਹਲੂਵਾਲੀਆ)-ਲੰਘੇ ਦਿਨੀਂ ਪਟਿਆਲਾ 'ਚੋਂ ਨਿਕਲਦੀ ਛੋਟੀ ਨਦੀ 'ਚ 8 ਸਾਲਾ ਬੱਚੇ ਦੀ ਡੁੱਬਣ ਨਾਲ ਹੋਈ ਮੌਤ ਦਾ ਮਾਮਲਾ ਐਸ.ਡੀ.ਐਮ. ਚਰਨਜੀਤ ਸਿੰਘ ਕੋਲ ਵੀ ਚੁੱਕਣ ਲਈ ਭਾਜਪਾਈ ਆਗੂ ਹਰਿੰਦਰ ਕੋਹਲੀ ਉਨ੍ਹਾਂ ਦੇ ਦਫ਼ਤਰ ਪਹੁੰਚੇ। ਕੋਹਲੀ ਮੁਤਾਬਿਕ ...

ਪੂਰੀ ਖ਼ਬਰ »

ਲੋਕਤੰਤਰ ਨੂੰ ਤਹਿਸ ਨਹਿਸ ਕਰਕੇ ਡੰਡਾ ਤੰਤਰ ਦਾ ਬੋਲਬਾਲਾ ਚਿੰਤਾਜਨਕ- ਸਨੌਰ

ਦੇਵੀਗੜ੍ਹ, 12 ਅਕਤੂਬਰ (ਰਾਜਿੰਦਰ ਸਿੰਘ ਮੌਜੀ) - ਪਿੰਡ ਬਿੰਜਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮਲੀਲਾ ਕਲੱਬ ਵਲੋਂ ਰਾਮਲੀਲਾ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਅੱਜ ਕ੍ਰਿਸ਼ਨ ਸਿੰਘ ਸਨੌਰ ਸਾਬਕਾ ਡਾਇਰੈਕਟਰ ਹਾਊਸਫੈੱਡ ਨੇ ਕੀਤਾ। ਇਸ ਮੌਕੇ ਇਕੱਠ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX