ਤਾਜਾ ਖ਼ਬਰਾਂ


ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  2 minutes ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  15 minutes ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  28 minutes ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  33 minutes ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  47 minutes ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  50 minutes ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 1 hour ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  11 minutes ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 2 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 3 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 4 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 5 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਪੰਜਾਬ / ਜਨਰਲ

ਸ਼ੋ੍ਰਮਣੀ ਕਮੇਟੀ ਦੇ ਵਫ਼ਦ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਕਮੇਟੀ ਦਾ ਛੇ ਮੈਂਬਰੀ ਵਫ਼ਦ, ਜਿਸ 'ਚ ਅਜਮੇਰ ਸਿੰਘ ਖੇੜਾ ਤੇ ਸਤਵਿੰਦਰ ਸਿੰਘ ਟੌਹੜਾ ਦੋਵੇਂ ਕਾਰਜਕਾਰਨੀ ਮੈਂਬਰ, ਕਰਨੈਲ ਸਿੰਘ ਪੰਜੋਲੀ ਮੈਂਬਰ, ਇੰਦਰਪਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜ਼ੂਕੇਸ਼ਨ ...

ਪੂਰੀ ਖ਼ਬਰ »

ਕੇਜਰੀਵਾਲ, ਡਾ. ਹਮਦਰਦ ਤੇ ਮਜੀਠੀਆ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸੇਖਵਾਂ ਪਰਿਵਾਰ ਨਾਲ ਦੁੱਖ ਸਾਂਝਾ

ਬਟਾਲਾ, 12 ਅਕਤੂਬਰ (ਕਾਹਲੋਂ)-ਸਿਆਸਤ ਦੇ ਬਾਬਾ ਬੋਹੜ ਜਾਣੇ ਜਾਂਦੇ ਜਥੇ. ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣੇ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ 'ਚ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂ ਉਨ੍ਹਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਣਕ ਬੀਜ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜ 50 ...

ਪੂਰੀ ਖ਼ਬਰ »

ਕੋਵਿਡ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ 50 ਹਜ਼ਾਰ ਰੁ:

ਐੱਸ. ਏ. ਐੱਸ. ਨਗਰ/ਚੰਡੀਗੜ੍ਹ, 12 ਅਕਤੂਬਰ (ਕੇ. ਐੱਸ. ਰਾਣਾ, ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਵਿਡ-19 ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50,000 ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ 'ਚ 8 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 12 ਅਕਤੂਬਰ (ਜਸਬੀਰ ਸਿੰਘ ਜੱਸੀ)-16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਦੇ ਸਪੈਸ਼ਲ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ 'ਚ ਖ਼ਾਲਿਸਤਾਨ ...

ਪੂਰੀ ਖ਼ਬਰ »

2 ਸ਼ਹੀਦ ਜਵਾਨਾਂ ਦਾ ਅੰਤਿਮ ਸੰਸਕਾਰ ਅੱਜ

ਕਾਲਾ ਅਫਗਾਨਾ, ਨੂਰਪੁਰ ਬੇਦੀ, 12 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਣਛ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਚੱਠਾ ਦਾ ਜਵਾਨ ...

ਪੂਰੀ ਖ਼ਬਰ »

ਬੋਡੋ ਲਿਬਰੇਸ਼ਨ ਟਾਈਗਰਜ਼ ਫੋਰਸ ਨਾਲ ਸੰਬੰਧਿਤ ਅੱਤਵਾਦੀ ਗ੍ਰਿਫ਼ਤਾਰ-1 ਫ਼ਰਾਰ

ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਬੋਡੋ ਲਿਬਰੇਸ਼ਨ ਟਾਈਗਰਜ਼ ਫ਼ੋਰਸ ਨਾਲ ਸਬੰਧਿਤ ਅੱਤਵਾਦੀ ਨੂੰ 2 ਨਾਜਾਇਜ਼ ਦੇਸੀ ਪਿਸਤੌਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਦਕਿ ਉਸ ਦਾ ਸਾਥੀ ਫ਼ਰਾਰ ਹੈ | ਇਸ ਦੀ ਿਗ਼੍ਰਫ਼ਤਾਰੀ ਸੀ.ਆਈ.ਏ.-1 ਬਠਿੰਡਾ ...

ਪੂਰੀ ਖ਼ਬਰ »

ਚੰਨੀ ਕੇਜਰੀਵਾਲ ਦੀ ਨਕਲ ਕਰੇ ਪਰ ਅਮਲ ਵੀ ਜ਼ਰੂਰ ਕਰੇ-ਬਿਲਾਸਪੁਰ, ਪੰਡੋਰੀ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਕਲ ਤਾਂ ਕਰ ਰਹੇ ਹਨ, ਚੰਗੀ ਗੱਲ ਹੈ ਪਰ ਉਨ੍ਹਾਂ ਵਾਂਗ ਅਮਲ ਵੀ ਕਰਨਾ ਜ਼ਰੂਰੀ ਹੈ | ਇਨ੍ਹਾਂ ...

ਪੂਰੀ ਖ਼ਬਰ »

10 ਹੋਰ ਬੱਸਾਂ ਜ਼ਬਤ-4 ਦਾ ਕੱਟਿਆ ਚਲਾਨ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ 5 ਜ਼ਿਲਿ੍ਹਆਂ 'ਚ ਬਿਨਾਂ ਟੈਕਸ ਚੱਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ | ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ...

ਪੂਰੀ ਖ਼ਬਰ »

272949 ਮੀਟਿ੍ਕ ਟਨ ਝੋਨੇ ਦੀ ਖ਼ਰੀਦ-1371.72 ਕਰੋੜ ਦੀ ਰਾਸ਼ੀ ਖਾਤਿਆਂ 'ਚ ਪਾਈ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਅੱਜ ਝੋਨੇ ਦੀ ਖਰੀਦ ਦੇ 10ਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 272949 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਮੰਡੀਆਂ 'ਚ 1333545 ਮੀਟਿ੍ਕ ਟਨ ...

ਪੂਰੀ ਖ਼ਬਰ »

ਕੇਜਰੀਵਾਲ ਦੇ ਝੂਠ 'ਤੇ ਵਿਸ਼ਵਾਸ ਨਹੀਂ ਕਰਨਗੇ ਪੰਜਾਬੀ-ਹਰਸਿਮਰਤ

ਚੰਡੀਗੜ੍ਹ, 12 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਝੂਠੇ ਵਾਅਦੇ ਤੇ ਝੂਠੀਆਂ ਗੱਲਾਂ 'ਚ ਆ ਜਾਵੇਗਾ, ਪਰ ...

ਪੂਰੀ ਖ਼ਬਰ »

ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ) -ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਨਾਲ ਹੋਈ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵਲੋਂ ਸਾਰੇ ਮਸਲੇ ਖੁਦ ਹੀ ਮੁੱਖ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸਾਂ 'ਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਹੈ ਕਿ ਸਰਕਾਰ ਵਲੋਂ ਹਾਲ ਹੀ 'ਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਪ੍ਰਾਈਵੇਟ ਬੱਸਾਂ 'ਚ ਵੀ ਲਗਾਇਆ ਜਾਵੇਗਾ | ਰੋਡਵੇਜ ਤੇ ਪਨਬਸ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ਪੋਰਟਲ ਲਾਂਚ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਸੂਬੇ 'ਚ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ਅੱਜ www.tupkasinchayee.punjab. gov.in , ਪੋਰਟਲ ਲਾਂਚ ਕੀਤਾ ਗਿਆ | ਸਥਾਨਕ ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਸਮਾਗਮ ...

ਪੂਰੀ ਖ਼ਬਰ »

ਜਥੇਦਾਰ ਵਲੋਂ ਸਰਹੱਦੀ ਇਲਾਕਿਆਂ 'ਚ ਸਿੱਖਾਂ ਦੇ ਧਰਮ ਪਰਿਵਰਤਨ 'ਤੇ ਚਿੰਤਾ ਦਾ ਪ੍ਰਗਟਾਵਾ

ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ 'ਚ ਕੁਝ ਥਾਵਾਂ 'ਤੇ ਸਰਹੱਦੀ ਇਲਾਕਿਆਂ 'ਚ ਧਰਮ ਪਰਿਵਰਤਨ ਕੀਤੇ ਜਾਣ ਦੇ ਮਾਮਲਿਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਲਾਲਚ ...

ਪੂਰੀ ਖ਼ਬਰ »

ਜਾਇਦਾਦ ਨੂੰ ਲੈ ਕੇ ਭਰਾ ਦੀ ਹੱਤਿਆ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵਨਿਊ 'ਚ ਭਰਾ ਵਲੋਂ ਗੋਲੀ ਮਾਰ ਕੇ ਭਰਾ ਦੀ ਹੱਤਿਆ ਕਰ ਦਿੱਤੀ ਗਈ | ਮਿ੍ਤਕ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ਼ ਗੁੱਡੂ (38) ਪੁੱਤਰ ਹਰਜੀਤ ਸਿੰਘ ਵਜੋਂ ਕੀਤੀ ਗਈ ਹੈ | ਬੀਤੀ ਰਾਤ ਉਸ ਦਾ ਭਰਾ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਸਿਵਲ ਸਰਜਨ ਪੱਧਰ ਦੇ 4 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਵਲੋਂ ਅੱਜ ਅੱਜ ਤਿੰਨ ਸਿਵਲ ਸਰਜਨ ਤੇ ਇਕ ਡਿਪਟੀ ਡਾਇਰੈਕਟਰ ਦਾ ਤਬਾਦਲਾ ਕੀਤਾ ਗਿਆ ਹੈ | ਡਾ. ਸਤਿੰਦਰਪਾਲ ਸਿੰਘ ਨੂੰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਸਿਵਲ ਸਰਜਨ ਲੁਧਿਆਣਾ ਲਾਇਆ ਗਿਆ ਹੈ ...

ਪੂਰੀ ਖ਼ਬਰ »

ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਵੰਡੇ ਸਵਾ 2 ਕਰੋੜ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ 'ਕਾਇਆ ਕਲਪ ਐਵਾਰਡ' ਤਹਿਤ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ 2.12 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ | ਇਨ੍ਹਾਂ ਇਨਾਮਾਂ 'ਚ ਗੁਰਦਾਸਪੁਰ ਤੇ ਸ਼ਹੀਦ ਭਗਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅੰਮਿ੍ਤਸਰ ਵਿਖੇ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2 ਤੋਂ 6 ਦਸੰਬਰ ਨੂੰ ਅੰਮਿ੍ਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜਲਦ ਐਲਾਨੀ ਜਾ ਰਹੀ ਹੈ ਮਾਝਾ ਜ਼ੋਨ ਦੇ ਉਮੀਦਵਾਰਾਂ ਦੀ ਸੂਚੀ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ 'ਚ ਦਰਮਿਆਨ ਸਿੱਧੀ ਟੱਕਰ ਹੋਣ ਦੀ ਸੰਭਾਵਨਾ ਹੈ | ਭਾਵੇਂ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਪ੍ਰਾਪਤ ਕਰਨ ਲਈ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ 20 ਨਵੇਂ ਮਾਮਲੇ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ ਜਦਕਿ 33 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਪਟਿਆਲਾ ਤੋਂ 5, ਫਰੀਦਕੋਟ ਤੋਂ 3, ਕਪੂਰਥਲਾ ਤੋਂ 3, ਬਠਿੰਡਾ ਤੋਂ 2, ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਫ਼ਿਲਮ 'ਪਾਣੀ 'ਚ ਮਧਾਣੀ' ਦਾ ਪਹਿਲਾ ਪੋਸਟਰ ਜਾਰੀ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬੀ ਫਿਲਮ 'ਪਾਣੀ 'ਚ ਮਧਾਨੀ' ਦੇ ਨਿਰਮਾਤਾਵਾਂ ਨੇ ਫਿਲਮ ਦੇ ਪਹਿਲੇ ਲੁੱਕ ਪੋਸਟਰ ਦਾ ਖੁਲਾਸਾ ਕੀਤਾ ਹੈ ਤੇ ਟਰੇਲਰ 14 ਅਕਤੂਬਰ ਨੂੰ ਆਵੇਗਾ | ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਡ ਨੇ ਇਸ ਫਿਲਮ ਨੂੰ ਪੇਸ਼ ਕੀਤਾ ਹੈ | ਫਿਲਮ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਚੇਅਰਮੈਨ ਲਈ ਭੱਜ-ਦੌੜ

ਚੰਡੀਗੜ੍ਹ, 12 ਅਕਤੂਬਰ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਕਈ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ 'ਚ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਬਣਨ ਲਈ ਭੱਜ-ਦੌੜ ਚੱਲ ਰਹੀ ਹੈ | ਇਸ ਲਈ ਵਿਜੀਲੈਂਸ ਵਿਭਾਗ ਦੇ ਚੀਫ਼ ਡਾਇਰੈਕਟਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਅਕਾਲੀ ਦਲ 'ਚ ਸ਼ਾਮਿਲ

ਮਿਆਣੀ, 12 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਪਿੰਡ ਮਿਆਣੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੌਧਰੀ ਬਲਵੀਰ ਸਿੰਘ ਮਿਆਣੀ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਟਾਂਡਾ ਵਿਖੇ ਸੁਖਬੀਰ ਤੇ ਬੀਬੀ ਜਗੀਰ ਕੌਰ ਹੋਏ ਨਤਮਸਤਕ

ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਸਿੱਖ ਜਗਤ ਲਈ ਮਹਾਨ ਇਕੋਤਰੀ ਸਮਾਗਮ ਵਿਲੱਖਣ ਸਥਾਨ ਰੱਖਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ | ਅੱਜ ਸੁਖਬੀਰ ...

ਪੂਰੀ ਖ਼ਬਰ »

ਰਾਜਪਾਲ ਵਲੋਂ ਨਕਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਟਿਡ (ਇਫਕੋ) ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਸੋਕ ਸੰਦੇਸ਼ 'ਚ ਰਾਜਪਾਲ ਨੇ ਕਿਹਾ ਕਿ ਸ. ਨਕਈ ਇਕ ...

ਪੂਰੀ ਖ਼ਬਰ »

ਦਿੱਲੀ ਅੰਦੋੋਲਨ ਤੋਂ ਪਰਤੇ ਕਿਸਾਨ ਦੀ ਮੌਤ

ਬੋਹਾ, 12 ਅਕਤੂਬਰ (ਰਮੇਸ਼ ਤਾਂਗੜੀ)-ਖੇਤਰ ਦੇ ਪਿੰਡ ਮਲਕੋਂ 'ਚ ਦਿੱਲੀ ਦੇ ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ ਹੋ ਗਈ ਹੈ | ਕਿਸਾਨ ਆਗੂਆਂ ਗੁਰਨਾਮ ਸਿੰਘ ਮਲਕੋਂ, ਅਮਰੀਕ ਸਿੰਘ ਤੇ ਹਰਬੰਸ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਗੇਜਾ ਸਿੰਘ (44) ਪੁੱਤਰ ਬਾਬੂ ਸਿੰਘ ਪਿੰਡ ...

ਪੂਰੀ ਖ਼ਬਰ »

ਰਿਵਾਈਜ਼ਡ ਟੈਟ 2011 ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕ ਇਨਸਾਫ਼ ਲਈ ਖਾ ਰਹੇ ਹਨ ਧੱਕੇ

ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਰਿਵਾਈਜ਼ਡ ਟੈਟ 2011 ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਅਜੇ ਤੱਕ ਸਿਵਾਏ ਲਾਰਿਆਂ ਦੇ ਕੁਝ ਵੀ ਨਸੀਬ ਨਹੀਂ ਹੋ ਰਿਹਾ | ਯੂਨੀਅਨ ਪ੍ਰਧਾਨ ਇੰਦਰਪਾਲ, ...

ਪੂਰੀ ਖ਼ਬਰ »

ਇਫ਼ਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਦਿਹਾਂਤ

ਰਾਮਪੁਰਾ ਫੂਲ, 12 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ, ਵਿਰਦੀ)-ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਿਟਡ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਰਾਮਪੁਰਾ ਫੂਲ ਵਿਖੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੋਫਾੜ-ਲੱਧੜ ਨੂੰ ਪਾਰਟੀ 'ਚੋਂ ਕੱਢਿਆ

ਸੰਗਰੂਰ, 12 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਚੋਣ ਲੜਨ ਦੀ ਤਿਆਰੀ 'ਚ ਰੱੁਝੇ ਸਾਬਕਾ ਆਈ.ਏ.ਐਸ. ਅਧਿਕਾਰੀ ਐਸ.ਆਰ. ਲੱਧੜ ਸਾਬਕਾ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੇ ...

ਪੂਰੀ ਖ਼ਬਰ »

ਦਿੱਲੀ ਦੰਗੇ: ਕੀ ਚੱਕਾ ਜਾਮ ਕਰਨ ਵਾਲੇ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਅਪਰਾਧ ਹੈ-ਉਮਰ ਖਾਲਿਦ

ਨਵੀਂ ਦਿੱਲੀ, 12 ਅਕਤੂਬਰ (ਪੀ. ਟੀ. ਆਈ.)- ਦਿੱਲੀ ਦੰਗਿਆਂ ਦੀ ਸਾਜਿਸ਼ ਮਾਮਲੇ ਦੇ ਦੋਸ਼ੀ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਨੇ ਇਥੇ ਇਕ ਅਦਾਲਤ ਨੂੰ ਦੱਸਿਆ ਕਿ ਜਾਂਚ ਅਧਿਕਾਰੀ ਨੇ ਦੋਸ਼ ਪੱਤਰ 'ਚ ਮਨਘੜਤ ਕਹਾਣੀਆਂ ਲਿਖੀਆਂ ਹਨ ਤੇ ਦਲੀਲ ਦਿੱਤੀ ਕਿ ਕੀ ...

ਪੂਰੀ ਖ਼ਬਰ »

ਸਾਵਰਕਰ ਨੇ ਮਹਾਤਮਾ ਗਾਂਧੀ ਦੀ ਬੇਨਤੀ 'ਤੇ ਹੀ ਰਹਿਮ ਦੀ ਅਪੀਲ ਕੀਤੀ ਸੀ-ਰਾਜਨਾਥ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਪੀ. ਟੀ. ਆਈ.)-ਵੀਰ ਸਾਵਰਕਰ ਨੂੰ 20ਵੀਂ ਸਦੀ ਦੇ ਪੱਕੇ ਰਾਸ਼ਟਰਵਾਦੀ ਅਤੇ ਭਾਰਤ ਦੇ ਪਹਿਲੇ ਫ਼ੌਜੀ ਰਣਨੀਤੀਕਾਰ ਕਰਾਰ ਦਿੰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਬੇਨਤੀ 'ਤੇ ਹੀ ਉਨ੍ਹਾਂ ਨੇ ਅੰਗਰੇਜ਼ਾਂ ਨੂੰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਵਾਪਸ ਲਿਆ ਜਾਵੇ-ਅਟਵਾਲ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਕੁਲਤਾਰਨ ਸਿੰਘ ਅਟਵਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ਾਨਾ ਹੋ ਰਹੇ ਵਾਧੇ 'ਤੇ ਤੁਰੰਤ ਰੋਕ ਲਗਾ ਕੇ ਟਰਾਂਸਪੋਰਟ ਬਿਰਾਦਰੀ ...

ਪੂਰੀ ਖ਼ਬਰ »

ਵਕੀਲ ਅਦਾਲਤ ਦੀ ਕਾਰਵਾਈ 'ਚ ਰੁਕਾਵਟ ਨਹੀਂ ਪਾ ਸਕਦੇ-ਸੁਪਰੀਮ ਕੋਰਟ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਵਕੀਲਾਂ ਦਾ ਸੁਣਵਾਈ ਲਈ ਅਦਾਲਤ ਆਉਣ ਤੋਂ ਇਨਕਾਰ ਕਰਨਾ 'ਗੈਰ-ਪੇਸ਼ਾਵਰਾਨਾ' ਅਤੇ 'ਨਾਵਾਜਬ' ਹੈ ਕਿਉਂਕਿ ਉਹ ਅਦਾਲਤੀ ਕਾਰਵਾਈ 'ਚ ਰੁਕਾਵਟ ਨਹੀਂ ਪਾ ਸਕਦੇ ਅਤੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਦਿੱਲੀ ਪੁਲਿਸ ਕਮਿਸ਼ਨਰ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਦਿੱਲੀ ਦੇ ਪੁਲਿਸ ਕਮਿਸ਼ਨਰ ਦੇ ਤੌਰ 'ਤੇ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜਲਵਾਯੂ ਤਬਦੀਲੀ ਤੇ ਮਹਾਂਮਾਰੀ ਵਾਂਗ ਹੀ ਅੱਤਵਾਦ ਖ਼ਿਲਾਫ਼ ਇਕਜੁੱਟ ਹੋਵੇ ਵਿਸ਼ਵ ਭਾਈਚਾਰਾ-ਭਾਰਤ

ਨੂਰ-ਸੁਲਤਾਨ (ਕਜ਼ਾਕਿਸਤਾਨ), 12 ਅਕਤੂਬਰ (ਏਜੰਸੀ)- ਪਾਕਿਸਤਾਨ 'ਤੇ ਅਪ੍ਰਤੱਖ ਰੂਪ 'ਚ ਹਮਲਾ ਕਰਦੇ ਹੋਏ ਭਾਰਤ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਖਿਲਾਫ਼ ਗੰਭੀਰਤਾ ਨਾਲ ਉਸੇ ਤਰ੍ਹਾਂ ਇਕਜੁੱਟ ਹੋਣਾ ਚਾਹੀਦਾ ਹੈ, ਜਿਸ ਤਰ੍ਹਾਂ ਉਹ ਜਲਵਾਯੂ ਤਬਦੀਲੀ ਤੇ ਮਹਾਂਮਾਰੀ ਵਰਗੇ ਮੁੱਦਿਆਂ 'ਤੇ ਇਕਜੁੱਟ ਹੁੰਦਾ ਹੈ, ਕਿਉਂਕਿ ਸਰਹੱਦ ਪਾਰੋਂ ਸੰਚਾਲਿਤ ਹੋਣ ਵਾਲੀ ਇਹ ਬੁਰਾਈ ਕੋਈ ਸ਼ਾਸਨ ਕਲਾ ਨਹੀਂ, ਬਲਕਿ ਦਹਿਸ਼ਤਗਰਦੀ ਦਾ ਹੀ ਇਕ ਹੋਰ ਸਵਰੂਪ ਹੈ | ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੀ.ਆਈ.ਸੀ.ਏ. ਦੇ ਵਿਦੇਸ਼ ਮੰਤਰੀਆਂ ਦੀ 6ਵੀਂ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਇਹ ਵੀ ਕਿਹਾ ਕਿ ਆਪਸੀ ਸੰਪਰਕ ਨਾਲ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਲਈ ਅੰਤਰਰਾਸ਼ਟਰੀ ਸੰਬੰਧਾਂ ਦੇ ਸਨਮਾਨ ਦੇ ਸਭ ਤੋਂ ਮੁੱਢਲੇ ਸਿਧਾਂਤ ਦਾ ਪਾਲਣ ਹੋਣਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

ਅਫ਼ਗਾਨਿਸਤਾਨ 'ਚ ਲੋੜੀਂਦੀਆਂ ਤਬਦੀਲੀਆਂ ਲਿਆਉਣ ਲਈ ਸਾਂਝੇ ਆਲਮੀ ਯਤਨਾਂ ਦੀ ਲੋੜ-ਮੋਦੀ

ਨਵੀਂ ਦਿੱਲੀ, 12 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੌਮਾਂਤਾਰੀ ਭਾਈਚਾਰੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਫ਼ਗਾਨ ਖ਼ੇਤਰ ਕੱਟੜਵਾਦ ਤੇ ਅੱਤਵਾਦ ਦਾ ਸਰੋਤ ਨਹੀਂ ਬਣਨਾ ਚਾਹੀਦਾ | ਉਨ੍ਹਾਂ ਅਫ਼ਗਾਨਿਸਤਾਨ 'ਚ ਲੋੜੀਂਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX