ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਅੰਮ੍ਰਿਤਸਰ

ਚੌਕੀ ਵਿਜੈ ਨਗਰ ਵਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼-2 ਕਾਬੂ, 5 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਚੌਕੀ ਵਿਜੈ ਨਗਰ ਵਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਚੋਰੀਸ਼ੁਦਾ 5 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਕੰਵਰਪ੍ਰਤਾਪ ਨੇ ਮੁਫ਼ਤ ਆਰਸੈਨਿਕ ਆਰ.ਓ. ਵੰਡੇ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੇਂਡੂ ਖੇਤਰਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਤੇ ਹਰ ਘਰ ਵਿਚ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ 'ਚੋਂ ਹੀ ਮਿਲਿਆ ਡੇਂਗੂ ਦਾ ਲਾਰਵਾ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰ ਰਿਹਾ ਸਿਹਤ ਵਿਭਾਗ ਖੁਦ ਹੀ ਅਸੁਰੱਖਿਅਤ ਹੈ, ਇਥੇ ਸਿਵਲ ਸਰਜਨ ਦਫ਼ਤਰ 'ਚ ਜਮ੍ਹਾਂ ਹੋਏ ਪਾਣੀ ਤੋਂ ਹੀ ਡੇਂਗੂ ਦਾ ਲਾਰਵਾ ਮਿਲੇ ਜਾਣ ਦੀ ਖਬਰ ਹੈ | ਮਿਲੇ ਵੇਰਵਿਆਂ ਅਨੁਸਾਰ ਇਥੇ ...

ਪੂਰੀ ਖ਼ਬਰ »

ਡੀ. ਜੀ. ਪੀ. ਬਣਨ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਇਕਬਾਲਪ੍ਰੀਤ ਸਿੰਘ ਸਹੋਤਾ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਡੀ. ਜੀ. ਪੀ. ਪੰਜਾਬ ਪੁਲਿਸ ਇਕਬਾਲ ਪ੍ਰੀਤ ਸਿੰਘ ਸਹੋਤਾ ਅੱਜ ਸਵੇਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਤੋਂ ਇਲਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ...

ਪੂਰੀ ਖ਼ਬਰ »

ਨਵ- ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਰਾਕੇਸ਼ ਕੌਸ਼ਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦਿਹਾਤੀ ਦੇ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਰਾਕੇਸ਼ ਕੌਸ਼ਲ ਨੇ ਅੱਜ ਸ਼ਾਮ ਇਥੇ ਆਪਣੇ ਦਫ਼ਤਰ ਮਾਲ ਮੰਡੀ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ | ਸ੍ਰੀ ਕੌਸ਼ਲ ਪੀ.ਆਰ.ਟੀ.ਸੀ. ਜਹਾਂਨੇਖੇਲਾ ...

ਪੂਰੀ ਖ਼ਬਰ »

ਨਗਰ ਨਿਗਮ ਤੇ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਟਰੈਫਿਕ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ...

ਪੂਰੀ ਖ਼ਬਰ »

ਰਾਮਲੀਲ੍ਹਾ 'ਚ ਅੜਿੱਕਾ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਛੇਹਰਟਾ, 14 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਵਾਰਡ ਨੰਬਰ 81 ਸਥਿਤ ਭੱਲਾ ਕਲੋਨੀ ਪਾਰਕ ਛੇਹਰਟਾ ਵਿਖੇ ਰਾਮ ਲੀਲਾ ਦੇ ਚਲਦਿਆਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਲਲ ਪਾਉਂਦਿਆਂ ਮੌਜੂਦ ਔਰਤਾਂ, ਭੈਣਾਂ ਨੂੰ ਗਲਤ ਸ਼ਬਦਾਵਲੀ ਵਰਤਣੀ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਬਿੱਲਾਂ ਦੀ ਮੁਆਫ਼ੀ ਸੰਬੰਧੀ ਕੈਂਪ ਭਲਕੇ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਦੇ ਲੋੜਵੰਦ ਘਰੇਲੂ ਖਪਤਕਾਰਾਂ ਦੇ ਬਕਾਇਆ ਖੜੇ੍ਹ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਸਬੰਧੀ ਸ਼ਹਿਰੀ ਹਲਕਾ ਅੰਮਿ੍ਤਸਰ ਦੇ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ 'ਤੇ 24 ਜਾਇਦਾਦਾਂ ਵਾਲਿਆਂ ਦੀਆਂ ਬਰੂਹਾਂ 'ਤੇ ਨਿਗਮ ਨੇ ਦਿੱਤੀ ਦਸਤਕ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਲੋਕਾਂ 'ਤੇ ਅੱਜ ਵੀ ਸ਼ਿਕੰਜਾ ਕਸਦੇ ਹੋਏ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਦੋ ਦਰਜਨ ਵਪਾਰਕ ਇਮਾਰਤਾਂ 'ਤੇ ਕਾਰਵਾਈ ਕਰਦੇ ...

ਪੂਰੀ ਖ਼ਬਰ »

'ਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਚੋਣਾਂ ਲਈ ਡੈਮੋਕਰੇਟਿਕ ਇੰਪਲਾਈਜ਼ ਫਰੰਟ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲ 2021-22 ਦੀਆਂ ਚੋਣਾਂ ਲਈ ਪਿਛਲੀ ਵਾਰ ਜਿੱਤੇ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਵਲੋਂ ਹਰਵਿੰਦਰ ਕੌਰ ਪ੍ਰਧਾਨ, ਸਕੱਤਰ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਟਾਰੀ, 14 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਦਾਣਾ ਮੰਡੀ ਅਟਾਰੀ ਅਧੀਨ ਆਉਂਦੀ ਭਕਨਾ ਮੰਡੀ 'ਚ ਲਿਫਟਿੰਗ ਸਮੱਸਿਆ ਤੇ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਸਬੰਧੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਜੀ. ਓ. ਜੀ. ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ

ਲੋਪੋਕੇ, 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਜੁਆਇੰਟ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਬਿਜਲੀ ਦਫ਼ਤਰ ਲੋਪੋਕੇ ਵਿਖੇ ਮੰਗਾਂ ਨੂੰ ਲੈ ਕੇ ਟੀ. ਐੱਸ. ਯੂ. ਦੇ ਸਮੂਹ ਮੁਲਾਜ਼ਮ ਸੁਰਜੀਤ ਸਿੰਘ ਭਿੱਟੇਵੱਡ, ਡਵੀਜਨ ਪ੍ਰਧਾਨ ਮੇਜਰ ਸਿੰਘ, ਮਨਜੀਤ ਸਿੰਘ, ਸਕੱਤਰ ਸਿੰਘ ਦੀ ...

ਪੂਰੀ ਖ਼ਬਰ »

ਗਰੀਬ ਲੜਕੀਆਂ ਦੇ ਵਿਆਹ 23 ਨੂੰ

ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਦੀ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਜ: ਮੰਗਲ ਸਿੰਘ ਧਿਆਨਪੁਰ ਦੀ ਅਗਵਾਈ ਹੇਠ ਹੋਈ, ਜਿਸ 'ਚ ਮੰਚ ਦੇ ਸਰਪ੍ਰਸਤ ਬਾਬੂ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ 2 ਪਰਮਿਟਾਂ 'ਤੇ ਰੋਜਾਨਾਂ ਚੱਲਦੀਆਂ ਹਨ 100 ਤੋਂ ਵਧੇਰੇ ਡੀਲਕਸ ਬੱਸਾਂ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਨਵ-ਨਿਯੁਕਤ ਟਰਾਂਸਪੋਰਟ ਮੰਤਰੀ ਦੇ ਬਿਆਨ ਤੋਂ ਬਾਅਦ ਵੀ ਸੂਬੇ 'ਚ ਟਰਾਂਸਪੋਰਟ ਮਾਫੀਆਂ ਪੂਰੀ ਤਰ੍ਹਾਂ ਸਰਗਰਮ ਹੈ | ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਅਸਰਦਾਰ ਲੋਕਾਂ ਵਲੋਂ ਇਸ ਕਾਰੋਬਾਰ ਨੂੰ ...

ਪੂਰੀ ਖ਼ਬਰ »

ਗੁਰੂ ਬਾਜ਼ਾਰ 'ਚ ਕਾਰੀਗਰ ਤੇ ਦੁਕਾਨਦਾਰ ਵਿਚਾਲੇ ਝੜਪ

ਅੰਮਿ੍ਤਸਰ, 14 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸੋਨੇ ਚਾਂਦੀ ਦੇ ਵਪਾਰ ਦੀ ਹੱਬ ਮੰਨੇ ਜਾਂਦੇ ਸਥਾਨਕ ਗੁਰੂ ਬਾਜ਼ਾਰ 'ਚ ਸਥਿਤੀ ਅੱਜ ਉਸ ਵੇਲੇ ਤਣਾਅ ਪੂਰਨ ਹੋ ਗਈ ਜਦੋਂ ਇਕ ਕਾਰੀਗਰ ਤੇ ਦੁਕਾਨਦਾਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਆਪਸੀ ਝੜਪ ਹੋ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਫ਼ੈਸਲਾ ਸਿੱਧੇ ਤੌਰ 'ਤੇ ਪੰਜਾਬ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ- ਕੰਵਰ ਚੜ੍ਹਤ ਸਿੰਘ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਵੱਧ ਅਧਿਕਾਰ ਦੇ ਕੇ ਉਨ੍ਹਾਂ ਦਾ ਪੰਜਾਬ ਦੇ ਸਰਹੱਦੀ ਖੇਤਰ 'ਚ ਅਧਿਕਾਰਤ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ | ਅੱਜ ਇਥੇ ਜਾਰੀ ਬਿਆਨ ਵਿਚ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ 'ਤੇ ਪੰਜਾਬ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਾਸੀਆਂ ਵਿਚ ਅਸ਼ਾਂਤੀ ਤੇ ਅਸੁਰੱਖਿਆ ਦੀ ਭਾਵਨਾ ਫੈਲਣਾ ਲਾਜ਼ਮੀ ਹੈ ਕਿਉਂਕਿ ਧਾਰਾ 129 ਦੇ ਅਧੀਨ ਬੀ. ਐੱਸ. ਐੱਫ. ਪੰਜਾਬ ਪੁਲਿਸ ਦੀ ਜਗ੍ਹਾ ਇਨਕੁਆਰੀ, ਸਰਚ ਅਤੇ ਗਿ੍ਫਤਾਰੀ ਆਦਿ ਕਰ ਸਕੇਗੀ ਤੇ ਸੂਬੇ ਦਾ ਇਸ ਵਿਚ ਕੋਈ ਕੰਟਰੋਲ ਨਹੀਂ ਰਹਿ ਜਾਵੇਗਾ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਬਹੁਤ ਪਹਿਲਾਂ ਤੋਂ ਹੀ ਪੰਜਾਬ ਦੇ ਹੱਕਾਂ ਨੂੰ ਦਬਾਉਣ ਦੇ ਯਤਨ ਕਰ ਰਿਹਾ ਹੈ | ਪਹਿਲਾਂ ਪੰਜਾਬ ਦੇ ਪਾਣੀਆਂ ਦੀ ਲੁੱਟ, ਫਿਰ ਪਠਾਨਕੋਟ ਤੇ ਗੁਰਦਾਸਪੁਰ ਨੂੰ ਹਿਮਾਚਲ ਵਿਚ ਮਿਲਾਉਣ ਦੇ ਯਤਨ ਤੇ ਹੁਣ ਬੀ. ਐੱਸ. ਐੱਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਿਸ਼ੇਸ਼ ਅਧਿਕਾਰ ਇਸ ਦਾ ਸਬੂਤ ਹਨ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਿਧੇ ਅਤੇ ਅਸਿੱਧੇ ਤੌਰ 'ਤੇ ਪੰਜਾਬ ਸੂਬੇ ਦੇ ਅਧਿਕਾਰਾਂ ਨੂੰ ਖਤਮ ਕਰਕੇ ਆਪਣਾ ਰਾਜ ਸਥਾਪਤ ਕਰਨ ਦੀ ਕੋਸ਼ਿਸ ਕਰ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਸੋਨੀ ਨੇ ਮਾਤਾ ਲਾਲ ਦੇਵੀ ਮੰਦਰ ਵਿਖੇ ਪਹੁੰਚ ਕੇ ਲਿਆ ਆਸ਼ੀਰਵਾਦ

ਅੰਮਿ੍ਤਸਰ, 14 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੇ ਉਪ ਮੱੁਖ ਮੰਤਰੀ ਓ. ਪੀ. ਸੋਨੀ ਮਾਡਲ ਟਾਊਨ ਸਥਿਤ ਮਾਤਾ ਲਾਲ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਉਨ੍ਹਾਂ ਦੱਸਿਆ ਕਿ ਰਾਜਨੀਤੀ ਦੀ ਸ਼ੁਰੂਆਤ ਉਨ੍ਹਾਂ ਨੇ ਮਾਤਾ ਜੀ ਦੇ ਆਸ਼ੀਰਵਾਦ ਨਾਲ ਕੀਤੀ ਸੀ ਤੇ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਵਲੋਂ ਫਲੈਗ ਮਾਰਚ

ਸੁਲਤਾਨਵਿੰਡ, 14 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਐੱਸ. ਆਈ. ਅਮਰਜੀਤ ਕੁਮਾਰ ਨੂੰ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਥਾਣਾ ਮੁਖੀ ਵਜੋਂ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਅਮਰਜੀਤ ਕੁਮਾਰ ਵਲੋਂ ਪੁੁਲਿਸ ਪਾਰਟੀ ਸਮੇਤ ਦੁਸਹਿਰਾ ਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਫ਼ੈਸਲਾ ਸਿੱਧੇ ਤੌਰ 'ਤੇ ਪੰਜਾਬ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ- ਕੰਵਰ ਚੜ੍ਹਤ ਸਿੰਘ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਵੱਧ ਅਧਿਕਾਰ ਦੇ ਕੇ ਉਨ੍ਹਾਂ ਦਾ ਪੰਜਾਬ ਦੇ ਸਰਹੱਦੀ ਖੇਤਰ 'ਚ ਅਧਿਕਾਰਤ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ...

ਪੂਰੀ ਖ਼ਬਰ »

300 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 14 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਰਾਕੇਸ਼ ਕੁਮਾਰ ਸ਼ਰਮਾ ਤੇ ਵਿਪਨ ਸ਼ਰਮਾ ਦੀ ਪ੍ਰੇਰਨਾ ਸਦਕਾ 300 ਕੱਟੜ ਹਿੰਦੂ ਪਰਿਵਾਰ ਕਾਂਗਰਸ ਪਾਰਟੀ ਨੂੰ ਸਦਾ ਲਈ ਛੱਡ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ (ਚਾਹਲ) ਵਲੋਂ ਚੀਫ ਇੰਜੀਨੀਅਰ ਨਾਲ ਮੀਟਿੰਗ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ (ਚਾਹਲ) ਪੰਜਾਬ ਦੇ ਪ੍ਰਧਾਨ ਸਾ: ਗੁਰਵੇਲ ਸਿੰਘ ...

ਪੂਰੀ ਖ਼ਬਰ »

ਅੰਤਿਮ ਸੰਸਕਾਰ ਦੀ ਅਰਦਾਸ ਕਰਨ ਬਦਲੇ 500 ਰੁਪਏ ਲੈਣ ਵਾਲੇ ਗ੍ਰੰਥੀ ਨੂੰ ਜੁਰਮਾਨਾ

ਅੰਮਿ੍ਤਸਰ, 14 ਅਕਤੂਬਰ (ਵਿ:ਪ੍ਰ:)-ਕੁੱਝ ਦਿਨ ਪਹਿਲਾਂ ਹਵਾਈ ਅੱਡਾ ਮਾਰਗ 'ਤੇ ਸਥਿਤ ਸ਼ੋ੍ਰਮਣੀ ਕਮੇਟੀ ਦੇ ਅਧੀਨ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਲੋਂ ਨੌਜਵਾਨ ਲੜਕੇ ਦੀਆਂ ਅੰਤਿਮ ਰਸਮਾਂ (ਸਸਕਾਰ) ਦੀ ਅਰਦਾਸ ਕਰਨ ਲਈ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਕੋਲੋਂ 500 ...

ਪੂਰੀ ਖ਼ਬਰ »

ਰੇਲਵੇ ਵਲੋਂ ਮਾਲ ਗੱਡੀਆਂ ਦੇ ਵੈਗਨ ਬੁੱਕ ਕਰਨ ਦੀ ਸੁਵਿਧਾ ਸ਼ੁਰੂ

ਅੰਮਿ੍ਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਮਾਲ ਗੱਡੀਆਂ ਦੇ ਵੈਗਨ ਬੁੱਕ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ | ਇਸ ਦੇ ਚੱਲਦਿਆਂ ਜਿੱਥੇ ਵਪਾਰੀ ਆਪਣਾ ਸਾਮਾਨ ਸਸਤੇ ਰੇਟ 'ਤੇ ਸੁਰੱਖਿਅਤ ਢੰਗ ਨਾਲ ਭੇਜ ਸਕਣਗੇ, ਉੱਥੇ ਹੀ ਰੇਲਵੇ ਦੀ ਆਮਦਨੀ 'ਚ ਵੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਅੰਮਿ੍ਤਸਰ, 14 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਮਹਾਤਮਾ ਆਨੰਦ ਸਵਾਮੀ ਸਰਸਵਤੀ ਦਾ 140ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁਭ ਮÏਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਕਾਲਜ 'ਚ ਸੰਸਕ੍ਰਿਤ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਦੁਸਹਿਰਾ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਵਲੋਂ ਦੁਸਹਿਰਾ ਦਾ ਤਿਉਹਾਰ ਤੇ ਡਾ: ਏ. ਪੀ. ਜੇ. ਅਬਦੁਲ ਕਲਾਮ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਮਹਾਨ ਸਾਇੰਸਦਾਨ ਤੇ ਸ਼ਾਂਤੀ ਦੇ ...

ਪੂਰੀ ਖ਼ਬਰ »

ਅੰਮਿ੍ਤਸਰ-2 ਡੀਪੂ 'ਚ ਜੰਗੀ ਪੱਧਰ 'ਤੇ ਚੱਲ ਰਿਹਾ ਸਫ਼ਾਈ ਦਾ ਕੰਮ

ਅੰਮਿ੍ਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਰੋਡਵੇਜ਼ ਵਰਕਸ਼ਾਪ ਦੇ ਅੰਮਿ੍ਤਸਰ-2 ਡੀਪੂ 'ਚ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਕੰਮ ਲਈ ਨਗਰ-ਨਿਗਮ ਅੰਮਿ੍ਤਸਰ ਦਾ ਸਹਿਯੋਗ ਕਰ ਰਿਹਾ ਹੈ | ਨਿਗਮ ਦੀ ਜੇ. ਸੀ. ਬੀ. ਮਸ਼ੀਨ ਰਾਹੀਂ ਕੂੜੇ ਦੇ ਢੇਰ ਟਿਕਾਣੇ ਲਗਾਏ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਦੇ ਸਰਹੱਦੀ ਖੇਤਰ 'ਚ ਬੀ. ਐਸ. ਐਫ. ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਤਾਨਾਸ਼ਾਹੀ ਹੁਕਮ ਵਾਪਸ ਲਵੇ- ਜਥੇ: ਬ੍ਰਹਮਪੁਰਾ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਤੇ ਮਾਝੇ ਦੇ ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਦੀ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਬੀ. ਐਸ. ਐਫ. ਨੂੰ 50 ਕਿਲੋਮੀਟਰ ਤੱਕ ...

ਪੂਰੀ ਖ਼ਬਰ »

ਪਾਕਿ ਅਫ਼ਗਾਨਿਸਤਾਨ ਨਾਲੋਂ 10 ਗੁਣਾ ਜ਼ਿਆਦਾ ਹਵਾਈ ਕਿਰਾਇਆ ਲੁੱਟ ਰਿਹਾ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਸ਼ਟਰੀ ਏਅਰਲਾਈਨ ਪੀ. ਆਈ. ਏ. ਵਲੋਂ ਅਫ਼ਗਾਨਿਸਤਾਨ ਦਾ ਜੋ ਕਿਰਾਇਆ ਤਾਲਿਬਾਨ ਦੇ ਕਾਬੁਲ 'ਤੇ ਕਬਜ਼ੇ ਤੋਂ ਪਹਿਲਾਂ 200 ਤੋਂ 300 ਡਾਲਰ ਲਿਆ ਜਾ ਰਿਹਾ ਸੀ, ਹੁਣ ਦੋ ਮਹੀਨਿਆਂ 'ਚ ਉਸ ਨੂੰ ਵਧਾ ਕੇ 2500 ਡਾਲਰ ਤੱਕ ਕਰ ...

ਪੂਰੀ ਖ਼ਬਰ »

ਵਿਰੋਧੀ ਪਾਰਟੀ ਨਿੱਜੀ ਮੁਫਾਦਾਂ ਤੋਂ ਉਪਰ ਉੱਠ ਕੇ ਦੇਸ਼ ਹਿੱਤ ਦੀ ਗੱਲ ਕਰੇ- ਗੌਤਮ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦੇਸ਼ ਦੇ 10 ਸੂਬਿਆਂ ਤੇ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿਚ ਬੀ. ਐਸ. ਐਫ. ਦੇ ਸਰਹੱਦੀ ਖੇਤਰਾਂ 'ਚ ਬਦਲਾਅ ਕਰਨ ਦਾ ਸਵਾਗਤ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ

ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਐਸ. ਐਮ. ਓ. ਡਾ: ਸੁਮੀਤ ਸਿੰਘ ਦੀ ਅਗਵਾਈ 'ਚ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈੱਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ 'ਇੰਟਰ ਕਾਲਜ ਮੈਥ ਫ਼ੈਸਟ 2021' ਕਰਵਾਇਆ

ਅੰਮਿ੍ਤਸਰ, 14 ਅਕਤੂਬਰ (ਜੱਸ)¸ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ 'ਇੰਟਰ ਕਾਲਜ ਮੈਥ ਫੈਸਟ 2021' ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਦੀ ਅਗਵਾਈ ਵਿਚ ਕਰਵਾਏ ਫੈਸਟੀਵਲ 'ਚ 25 ਕਾਲਜਾਂ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵੱਖ-ਵੱਖ ਕਾਲਜਾਂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ

ਅੰਮਿ੍ਤਸਰ, 14 ਅਕਤੂਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦਿਆਂ ਸ਼ਹੀਦ ਹੋਣ ਵਾਲੇ ਪੰਜਾਬ ਦੇ ਤਿੰਨ ਜਵਾਨਾਂ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਤੇ ਜਵਾਨ ਗੱਜਣ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ 20 ਕਾਲਜਾਂ ਦੇ ਰੈੱਡ ਰੀਬਨ ਕਲੱਬਾਂ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਨÏਜਵਾਨਾਂ 'ਚ ਸਮਾਜਿਕ ਮਸਲਿਆਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਮੇਅਰ ਵਲੋਂ 'ਦਰੱਖਤ ਲਗਾਓ-ਧਰਤੀ ਬਚਾਓ' ਮੁਹਿੰਮ ਦੀ ਸ਼ੁਰੂਆਤ

ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਈ.ਐੱਸ.ਆਈ. ਹਸਪਤਾਲ ਮਜੀਠਾ ਰੋਡ ਵਿਖੇ 'ਦਰੱਖਤ ਲਗਾਓ-ਧਰਤੀ ਬਚਾਓ' ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ | ਇਸ ਦੌਰਾਨ ਡਾ. ਜਸਵਿੰਦਰ ...

ਪੂਰੀ ਖ਼ਬਰ »

'ਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਦੌਰਾਨ ਔਰਤਾਂ ਦੀ ਹੋਵੇਗੀ ਅਹਿਮ ਭੂਮਿਕਾ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦੌਰਾਨ ਕਿਸਮਤ ਅਜ਼ਮਾਈ ਕਰ ਰਹੇ ਯੂਨੀਵਰਸਿਟੀ ਕਰਮਚਾਰੀ ਡੈਮੋਕਰੇਟਿਕ ਫਰੰਟ ਨੇ ਪਾਰਟੀ ਸਮੂਹਿਕ ਅਹੁਦੇਦਾਰਾਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਯੂਥ ਕਲੱਬ ਵਿਕਾਸ ਮੁਹਿੰਮ ਤਹਿਤ ਕਰਵਾਏ ਸਮਾਗਮ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ, ਜ਼ਿਲ੍ਹਾ ਅੰਮਿ੍ਤਸਰ ਦੇ ਸਾਰੇ 9 ਬਲਾਕਾਂ 'ਚ ਰਾਸਟਰੀ ਯੁਵਾ ਵਲੰਟੀਅਰਾਂ ਦੁਆਰਾ ਯੂਥ ਕਲੱਬ ਵਿਕਾਸ ਮੁਹਿੰਮ ਤਹਿਤ ਪ੍ਰੋਗਰਾਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾ ਪ੍ਰਦਰਸ਼ਨੀ 2021 ਸ਼ੁਰੂ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ 'ਵਰਸਿਟੀ ਵਲੋਂ ਪੂਰੇ ਮੌਕੇ ਪ੍ਰਦਾਨ ਕੀਤੇ ਜਾਣਗੇ | ਉਹ ਅੱਜ ...

ਪੂਰੀ ਖ਼ਬਰ »

ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਸੈਮੀਨਾਰ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖੀ ਤੇ ਸਿੱਖਿਆ ਨੂੰ ਸਮਰਪਿਤ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ 'ਚ 'ਸਹਿਜ ਪਾਠ ਸੇਵਾ ਸੁਸਾਇਟੀ' ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਡਾ: ਸੁਜਾਤਾ ਸ਼ਰਮਾ ਦੀ ਹੋਈ ਛੁੱਟੀ ਹੁਣ ਡਾ: ਅਵਨੀਸ਼ ਹੋਣਗੇ ਡਾਇਰੈਕਟਰ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਡਾਇਰੈਕਟਰ ਖੋਜ਼ ਤੇ ਮੈਡੀਕਲ ਸਿੱਖਿਆ ਦਾ: ਸੁਜ਼ਾਤਾ ਸ਼ਰਮਾ ਦੀ ਬਤੌਰ ਡਾਇਰੈਕਟਰ ਛੁੱਟੀ ਕਰ ਦਿੱਤੀ ਗਈ ਹੈ ਤੇ ਉਹ ਹੁਣ ਇਥੇ ਮੈਡੀਕਲ ਕਾਲਜ 'ਚ ਆਮ ਪ੍ਰੋਫੇਸਰ ਹੀ ਹੋਣਗੇ | ਮਿਲੇ ਵੇਰਵਿਆ ਅਨੁਸਾਂਰ ਉਨਾਂ ਦੀ ਥਾਂ 'ਤੇ ਥਾ ਡਾ: ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੁਤਲੇ ਫੂਕ ਮੁਜ਼ਾਹਰੇ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਵਲੋਂ 15 ਅਕਤੂਬਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਤੁਗਲਕੀ ਫੈਸਲੇ ਨਾਲ ਪੰਜਾਬ ਦੀ ਹੋਂਦ ਨੂੰ ਵੱਡਾ ਖ਼ਤਰਾ- ਡਾ. ਵੇਰਕਾ

ਛੇਹਰਟਾ, 14 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਨੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਭਾਈ ਗੁਰਇਕਬਾਲ ਸਿੰਘ ਵਲੋਂ ਸਮਾਗਮ ਮੌਕੇ ਬੀਬੀਆਂ ਦਾ ਸਨਮਾਨ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਵਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਮੁੱਖ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰੇ ਜਾਣ ਉਪਰੰਤ ਭਾਈ ...

ਪੂਰੀ ਖ਼ਬਰ »

ਸਿੱਧੂ ਦੀ ਧੀ ਰਾਬੀਆ ਹੋਈ ਹਲਕਾ ਪੂਰਬੀ 'ਚ ਸਰਗਰਮ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ ਦੇ ਵਿਧਾਨ ਸਭਾ ਹਲਕੇ ਪੂਰਬੀ ਜਿਸ ਦੀ ਬਤੌਰ ਕਾਂਗਰਸੀ ਵਿਧਾਇਕ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਤੀਨਿਧਤਾ ਕਰ ਰਹੇ ਹਨ, ਉਨ੍ਹਾਂ ਦੀ ਗ਼ੈਰ ਹਾਜ਼ਰੀ 'ਚ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਹਲਕਾ ਪੂਰਬੀ 'ਚ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮਾਹਿਰ ਡਾ. ਕਮਲਜੀਤ ਸੋਈ ਵਲੋਂ ਮਿਸ਼ਨ ਸੇਫ਼ ਅੰਮਿ੍ਤਸਰ ਆਰੰਭ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਮਿਸ਼ਨ 'ਸੇਫ਼ ਲੁਧਿਆਣਾ' ਦੀ ਸਫ਼ਲਤਾ ਉਪਰੰਤ ਐਨਜੀਓ ਰਾਹਤ-ਦਾ ਸੇਫ਼ ਕਮਿਓਨਿਟੀ ਫ਼ਾਊਾਡੇਸ਼ਨ ਦੇ ਚੇਅਰਮੈਨ ਗਲੋਬਲ ਸੁਸਾਇਟੀ ਆਫ਼ ਸੇਫ਼ਟੀ ਪ੍ਰੋਫ਼ੈਸ਼ਨਲਜ਼ ਦੇ ਪ੍ਰਧਾਨ ਤੇ ਕੇਂਦਰ ਸਰਕਾਰ ਦੇ ਸੜਕ ਟਰਾਂਸਪੋਰਟ ਤੇ ਰਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX