ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  14 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  30 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 1 hour ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ 'ਚ ਵਿਜਡਮ ਕਲਾਸਿਸ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੇ. ਈ. ਈ. ਐਡਵਾਂਸ ਦਾ ਅੱਜ ਨਤੀਜਾ ਐਲਾਨਿਆ ਗਿਆ | ਸਿੱਖਿਆ ਦੇ ਖੇਤਰ 'ਚ ਨਾਮਣਾ ਖੱਟਣ ਵਾਲੀ ਸੰਸਥਾ ਵਿਜ਼ਡਮ ਕਲਾਸਿਸ ਰਾਣੀ ਕਾ ਬਾਗ ਦੀ ਹੋਣਹਾਰ ਵਿਦਿਆਰਥਣ ਕਿ੍ਤੀ ਅਰੋੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਲ ...

ਪੂਰੀ ਖ਼ਬਰ »

ਈ.ਟੀ.ਪੀ.ਬੀ. ਦੇ ਨਵ-ਨਿਯੁਕਤ ਅਧਿਕਾਰੀ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਐਡਿਸ਼ਨਲ ਸਕੱਤਰ ਮੁਹੰਮਦ ਤਾਰਿਕ ਵਜ਼ੀਰ ਨੂੰ ਸੇਵਾਮੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਜਗ੍ਹਾ ਰਾਣਾ ਸ਼ਾਹਿਦ ਸਲੀਮ ਦੀ ਨਿਯੁਕਤੀ ਕੀਤੀ ਗਈ ਹੈ | ਇਸ ਦੇ ਨਾਲ ਹੀ ਸਾਹਿਬਜ਼ਾਦਾ ਹਾਮਿਦ ਦੀ ਨਿਯੁਕਤੀ ਸਕੱਤਰ ਵਜੋਂ ਕੀਤੀ ਗਈ ਹੈ | ਉਕਤ ਦੋਵੇਂ ਅਧਿਕਾਰੀ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਈ.ਟੀ.ਪੀ.ਬੀ. ਦੇ ਡਿਪਟੀ ਸਕੱਤਰ ਇਮਰਾਨ ਗੌਂਦਲ ਨੇ ਉਨ੍ਹਾਂ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਭਾਗ ਅਧੀਨ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਆ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸੁਰਜੀਤ ਸਿੰਘ ਕੰਵਲ ਆਦਿ ਵਲੋਂ ਅਧਿਕਾਰੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਈ.ਟੀ.ਪੀ.ਬੀ. ਦੇ ਲਾਹੌਰ ਦੀ ਕੋਰਟ ਸਟਰੀਟ ਸਥਿਤ ਮੁੱਖ ਦਫ਼ਤਰ ਵਿਖੇ ਤਾਰਿਕ ਵਜ਼ੀਰ ਨੂੰ ਸੇਵਾਮੁਕਤੀ ਸਮਾਰੋਹ ਦੌਰਾਨ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਦੱਸਿਆ ਜਾ ਰਿਹਾ ਹੈ ਕਿ ਤਾਰਿਕ ਵਜੀਰ ਦੀ ਨਿਯੁਕਤੀ ਆਉਂਦੇ ਦਿਨਾਂ 'ਚ ਕਰਤਾਰਪੁਰ ਕੋਰੀਡੋਰ ਵਿਖੇ ਮੁੱਖ ਅਧਿਕਾਰੀ ਵਜੋਂ ਕੀਤੀ ਜਾਵੇਗੀ | ਇਸ ਦੇ ਇਲਾਵਾ ਪਾਕਿ ਸਰਕਾਰ ਦੇ ਸੈਕਸ਼ਨ ਅਫ਼ਸਰ ਅਜ਼ੀਜ਼ਉੱਲਾ ਖ਼ਾਨ ਵਲੋਂ 3 ਮਹੀਨਿਆਂ ਲਈ ਸਾਬਕਾ ਡਿਪਟੀ ਸਕੱਤਰ ਸਨਾਹਉੱਲਾ ਬਲੋਚ ਦੀ ਜਗ੍ਹਾ ਤਾਰਿਕ ਜ਼ੁਬੈਰ ਖ਼ਾਨ ਦੀ ਨਿਯੁਕਤੀ ਕੀਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਸਰਕਾਰੀਆ ਵਲੋਂ ਕੱਚੀਆਂ ਫਿਰਨੀਆਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ

ਚੋਗਾਵਾਂ, 15 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ 11 ਪਿੰਡਾਂ 'ਚ ਕੱਚੀਆਂ ਫਿਰਨੀਆਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਰਕਾਰੀਆ ਨੇ ਚੋਗਾਵਾਂ 'ਚ 4 ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖੇ

ਚੋਗਾਵਾਂ, 15 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਸਥਾਨਕ ਕਸਬਾ ਚੋਗਾਵਾਂ ਦੀਆਂ ਚਾਰ ਕੱਚੀਆਂ ਫਿਰਨੀਆਂ ਜੋ ਕਿ ਨਖਾਸੂ ਦੇ ਨਾਲ ਵੱਖ-ਵੱਖ 50 ਤੋਂ ਉੱਪਰ ਡੇਰਿਆਂ ਨੂੰ ਜੋੜਦੀਆਂ ਸਨ, ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਭੱਟੀ ਢਿੱਲੋਂ ਦੀ ਅਗਵਾਈ 'ਚ ਸ਼ਹਿਰੀ ਆਗੂਆਂ ਦੀ ਮੀਟਿੰਗ

ਅਜਨਾਲਾ, 15 ਅਕਤੂਬਰ (ਐਸ. ਪ੍ਰਸ਼ੋਤਮ)-ਇਥੇ ਸ਼ਹਿਰੀ ਅਕਾਲੀ ਆਗੂਆਂ ਵਲੋਂ ਅਗਾਮੀ ਚੋਣਾਂ 'ਚ ਹਲਕੇ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਸ਼ਹਿਰੀ ਵੋਟਰਾਂ ਨੂੰ ਵਿਕਾਸ ਦੇ ਏਜੰਡੇ 'ਤੇ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਵਾਂਗ ਲੈਸ ਕੀਤਾ ਜਾਵੇਗਾ- ਮੰਤਰੀ ਸਰਕਾਰੀਆ

ਲੋਪੋਕੇ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਜਾਵੇਗਾ | ਉਕਤ ...

ਪੂਰੀ ਖ਼ਬਰ »

ਸੀਨੀਅਰ ਲੈਬਾਰਟਰੀ ਅਟੈਂਡੈਂਟ ਯੂਨੀਅਨ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਟਾਂਗਰਾ, 15 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸੀਨੀਅਰ ਲੈਬਾਰਟਰੀ ਅਟੈਂਡੈਂਟ (ਐੱਸ. ਐੱਲ. ਏ.) ਯੂਨੀਅਨ ਪੰਜਾਬ ਦੀ ਮੀਟਿੰਗ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ | ਯੂਨੀਅਨ ਵਲੋਂ ਦੱਸਿਆ ਕਿ ਐੱਸ. ਐੱਲ. ਏ. ਕਾਡਰ ਦੇ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ ਸ਼ਹਿਰੀ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਇਕੱਤਰਤਾ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ 90 ਪ੍ਰਤੀਸ਼ਤ ਪੂਰੇ ਕੀਤੇ ਜਾ ਚੁੱਕੇ ਹਨ ਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸਿਡਾਨਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਜੇ.ਈ.ਈ. ਐਡਵਾਂਸ 'ਚ ਪ੍ਰਾਪਤ ਕੀਤਾ 2197 ਰੈਂਕ

ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਦੀ ਵਿਦਿਆਰਥਣ ਕਰਿਤੀ ਅਰੋੜਾ ਨੇ ਜੇ.ਈ.ਈ. ਐਡਵਾਂਸ ਦੇ ਨਤੀਜੇ 'ਚ ਆਲ ਇੰਡੀਆ 'ਚੋਂ 2197 ਰੈਂਕ ਹਾਸਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਮਾਣ ਵਧਾਇਆ ਹੈ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਸਰਕਲ ਜਲਾਲਉਸਮਾਂ ਦੇ ਅਕਾਲੀ ਵਰਕਰਾਂ ਦੀ ਮੀਟਿੰਗ

ਚੌਕ ਮਹਿਤਾ, 15 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਸਰਕਲ ਜਲਾਲਉਸਮਾ ਦੇ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ ਦੀ ਅਗਵਾਈ 'ਚ ਇਥੇ ਸਥਾਨਕ ਕਸਬਾ ਮਹਿਤਾ ਚੌਕ ਵਿਖੇ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ ਹੋਈ | ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ ਹੇਠ ਦੁਬਾਰਾ ਬਹੁਮਤ ਨਾਲ ਸੱਤਾ 'ਚ ਆਏਗੀ ਕਾਂਗਰਸ- ਜੱਗਾ ਮਜੀਠੀਆ

ਜੈਂਤੀਪੁਰ, 15 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵਲੋਂ ਹਲਕੇ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਖਹਿਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਚੋਗਾਵਾਂ, 15 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਪਿੰਡ ਓਡਰ ਵਿਖੇ ਪੁੱਜ ਕੇ ਆਪਣੇ ਸਾਬਕਾ ਸਿਆਸੀ ਸਲਾਹਕਾਰ ਮਾਸਟਰ ਹਰਬੰਸ ਸਿੰਘ ਖਹਿਰਾ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰਕ ਮੈਂਬਰ ...

ਪੂਰੀ ਖ਼ਬਰ »

ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਕੱਲ੍ਹ ਚਮਕੌਰ ਸਾਹਿਬ ਵਿਖੇ ਕਰੇਗਾ ਸੂਬਾ ਪੱਧਰੀ ਰੈਲੀ -ਪਨੂੰ

ਅਜਨਾਲਾ, 15 ਅਕਤੂਬਰ (ਐਸ. ਪ੍ਰਸ਼ੋਤਮ)-ਅਧਿਆਪਕ ਗਠਜੋੜ ਤੇ ਨਰਸਿੰਗ ਸਟਾਫ਼ ਵਲੋਂ ਸਾਂਝੇ ਤੌਰ 'ਤੇ ਪੰਜਾਬ ਦੀ ਨਵੀਂ ਚੰਨੀ ਸਰਕਾਰ ਵਲੋਂ ਵੀ ਅਧਿਆਪਕਾਂ ਦੀਆਂ 24 ਕੈਟਾਗਰੀਆਂ ਨੂੰ ਤੇ ਪੇ ਕਮਿਸ਼ਨ ਵਲੋਂ ਦਿੱਤੇ ਸਕੇਲ ਲਾਗੂ ਨਾ ਕੀਤੇ ਜਾਣ ਤੇ ਨਰਸਿੰਗ ਸਟਾਫ ਦੇ ਪੇ ...

ਪੂਰੀ ਖ਼ਬਰ »

ਦਾਣਾ ਮੰਡੀ ਗੱਗੋਮਾਹਲ 'ਚੋਂ 11535 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ

ਗੱਗੋਮਾਹਲ, 15 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਗੱਗੋਮਾਹਲ 'ਚ ਸਰਕਾਰੀ ਖ਼ਰੀਦ ਏਜੰਸੀਆਂ ਮਾਰਕਫੈੱਡ ਤੇ ਪਨਗ੍ਰੇਨ ਵਲੋਂ ਖ਼ਰੀਦ 'ਚ ਤੇਜ਼ੀ ਲਿਆਂਦੀ ਗਈ ਹੈ, ਪਨਗ੍ਰੇਨ ਵਲੋਂ 3037 ਕੁਇੰਟਲ ਦੇ ਕਰੀਬ ਤੇ ਮਾਰਕਫੈੱਡ ਵਲੋਂ 8493 ਕੁਇੰਟਲ ਦੇ ਕਰੀਬ ਝੋਨੇ ਦੀ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਫ਼ੈਸਲਾ ਰਾਜਾਂ ਦੇ ਅਧਿਕਾਰਾਂ ਦਾ : ਗਿਆਨੀ ਹਰਨਾਮ ਸਿੰਘ ਖ਼ਾਲਸਾ

ਚÏਕ ਮਹਿਤਾ, 15 ਅਗਸਤ (ਧਰਮਿੰਦਰ ਸਿੰਘ ਭੰਮਰ੍ਹਾ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਸਰਹੱਦਾਂ 'ਤੇ ਤਾਇਨਾਤ ਬੀ.ਐਸ.ਐਫ. (ਸਰਹੱਦੀ ਸੁਰੱਖਿਆ ਦਲ) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫ਼ੈਸਲੇ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਮਜੀਠੀਆ ਨੇ ਸ਼ਿਵਾਲਾ ਮੰਦਰ ਮਜੀਠਾ ਵਿਖੇ ਕੀਤੀ ਪੂਜਾ ਅਰਚਨਾ

ਮਜੀਠਾ, 15 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਦੁਸਹਿਰੇ ਮੌਕੇ ਰਾਮ ਲੀਲਾ ਦੁਸਹਿਰਾ ਵੈਲਫੇਅਰ ਕਮੇਟੀ ਮਜੀਠਾ ਵਲੋਂ ਇਲਾਕੇ ਦੀਆਂ ਸਾਰੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਬੜੀ ਧੂਮ ਤੇ ਸ਼ਰਧਾ ਨਾਲ ਮਨਾਇਆ ਗਿਆ | ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਹਲਕੇ ਦੇ ਵਰਕਰ 17 ਨੂੰ ਰਾਮ ਤੀਰਥ ਵਿਖੇ ਸਮਾਗਮ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਧਰਮਵੀਰ, ਬੁੱਟਰ

ਜੇਠੂਵਾਲ, 15 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਵਾਲਮੀਕਿ ਆਸ਼ਰਮ ਰਾਮ ਤੀਰਥ ਵਿਖੇ 17 ਅਕਤੂਬਰ ਦਿਨ ਐਤਵਾਰ ਨੂੰ ਭਗਵਾਨ ਵਾਲਮੀਕ ਦੇ ਮਨਾਏ ਜਾ ਰਹੇ ਪ੍ਰਗਟ ਦਿਵਸ ਮੌਕੇ ਹੋਣ ਵਾਲੇ ਸਮਾਗਮ 'ਚ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ...

ਪੂਰੀ ਖ਼ਬਰ »

ਯੂਥ ਵਰਕਰ ਮਜੀਠੀਆ ਦੀ ਰਹਿਨੁਮਾਈ ਹੇਠ ਪਿੰਡ-ਪਿੰਡ ਅਕਾਲੀ-ਬਸਪਾ ਨੀਤੀਆਂ ਤੋਂ ਲੋਕਾਂ ਨੂੰ ਕਰਵਾਉਣਗੇ ਜਾਣੂ : ਜਸਪਾਲ ਭੋਆ

ਜੇਠੂਵਾਲ, 15 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਉਚ ਸੋਚ ਸਦਕਾ ਸ਼ੋ੍ਰਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨੋਂ-ਦਿਨ ਵੱਧ ਰਹੀ ਹੈ ਤੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਅਟਾਰੀ ਦਾਣਾ ਮੰਡੀ 'ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਅਟਾਰੀ, 15 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ-ਲਾਹੌਰ ਹਾਈਵੇ ਰੋਡ 'ਤੇ ਸਥਿਤ ਦਾਣਾ ਮੰਡੀ ਅਟਾਰੀ ਵਿਖੇ ਝੋਨਾ ਲੈ ਕੇ ਆਏ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਾਣਾ ਮੰਡੀ 'ਚ ਝੋਨੇ ਦੇ ਅੰਬਾਰ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਵਿਖੇ ਬਾਲੜੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਜੇਠੂਵਾਲ, 15 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਗਰੁੱਪ ਜੇਠੂਵਾਲ ਵਿਖੇ ਮਨਾਏ ਗਏ ਵਿਸ਼ਵ ਬਾਲੜੀ ਦਿਵਸ ਨੂੰ ਸਮਰਪਿਤ ਵਿਦਿਆਰਥਣਾਂ ਦੇ ਵੱਖ- ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਜਗਦੇਵ ਕਲਾਂ, 15 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪੀਤ ਸਿੰਘ ਖਹਿਰਾ ਤੇ ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ: ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਸੋਨੀ ਜੱਦੀ ਪਿੰਡ ਭੀਲੋਵਾਲ ਪੱਕਾ ਦੇ ਮੰਦਰ ਬਾਬਾ ਨਾਗਾ 'ਚ ਹੋਏ ਨਤਮਸਤਕ

ਲੋਪੋਕੇ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੀਲੋਵਾਲ ਪੱਕਾ ਦੇ ਜੰਮਪਲ ਉੁਪ ਮੁੱਖ ਮੰਤਰੀ ਬਣੇ ਓ. ਪੀ. ਸੋਨੀ ਆਪਣੇ ਜੱਦੀ ਪਿੰਡ ਪਹੁੰਚਣ 'ਤੇ ਸਰਪੰਚ ਸੁੁਖਵਿੰਦਰ ਸਿੰਘ ਭਸੀਨਿਆ, ਹਰਜਿੰਦਰ ਸਿੰਘ ਨੰਬਰਦਾਰ ਸਮੇਤ ਸਮੂਹ ਪਿੰਡ ਵਾਸੀਆਂ ਨੇ ਫੁੱਲਾਂ ਦੇ ਹਾਰ ਤੇ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਰਈਆ ਦਾ ਸੂਬਾਈ ਚੇਅਰਮੈਨ ਦੂਬੇ ਵਲੋਂ ਉਦਘਾਟਨ

ਰਈਆ, 15 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਗ੍ਰਾਮੀਣ ਬੈਂਕ ਸ਼ਾਖਾ ਰਈਆ ਨੇ ਨਵੀਂ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਕੰਮ ਦੀ ਸ਼ੁਰੂਆਤ ਕਰ ਦਿੱਤੀ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦਾ ਪਲਾਟ ਦੇ ਕੇ ਉਨ੍ਹਾਂ ਨੂੰ ਘਰਾਂ ਵਾਲੇ ਬਣਾਉਣ ਲਈ ਕਾਂਗਰਸ ਸਰਕਾਰ ਯਤਨਸ਼ੀਲ- ਕੰਵਰਪ੍ਰਤਾਪ

ਗੱਗੋਮਾਹਲ, 15 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਹਲਕੇ 'ਚ ਵੱਸਦੇ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦਾ ਪਲਾਟ ਦੇ ਕੇ ਉਨ੍ਹਾਂ ਨੂੰ ਘਰਾਂ ਵਾਲੇ ਬਣਾਉਣ ਲਈ ਕਾਂਗਰਸ ਸਰਕਾਰ ਯਤਨਸ਼ੀਲ ਹੈ ਜਦ ਕਿ ਲਾਲ ਲਕੀਰ ਅੰਦਰ ਮਾਲਕੀ ਹੱਕ ਮਿਲਣ ਨਾਲ 60 ਫੀਸਦੀ ਨਾਗਰਿਕਾਂ ਨੂੰ ਲਾਭ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ-ਬਿੱਲਾ ਛਾਪਿਆਂਵਾਲੀ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਡਾਲਾ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਜਥੇ: ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਸੀ: ਆਗੂ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਨੇ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜ: ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਤਰਨਾ ਦਲ ਦੇ ਤਿੰਨ ਸੱਚਖੰਡਵਾਸੀ ਜਥੇਦਾਰਾਂ, ...

ਪੂਰੀ ਖ਼ਬਰ »

ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਨੂੰ ਸਦਮਾ- ਮਾਤਾ ਦਾ ਦਿਹਾਂਤ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਭਲਾ ਪਿੰਡ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਖਵੰਤ ਕੌਰ ਪਤਨੀ ਸਵਰਗਵਾਸੀ ਗੁਰਬਚਨ ਸਿੰਘ ਦਾ ਸੰਖੇਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX