ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ
. . .  6 minutes ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  8 minutes ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  31 minutes ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  33 minutes ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553

ਬਰਨਾਲਾ

ਝੋਨੇ ਦੀ ਖ਼ਰੀਦ ਸੰਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਕੇਵਲ ਸਿੰਘ ਢਿੱਲੋਂ

ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਝੋਨੇ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਬਰਨਾਲਾ ਦੇ ਇੰਚਾਰਜ ਸ: ਕੇਵਲ ਸਿੰਘ ਢਿੱਲੋਂ ਨੇ ਅਨਾਜ ਮੰਡੀ ਧਨੌਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਕਿਸਾਨਾਂ ਨੇ ਫੂਕੇ ਮੋਦੀ, ਸ਼ਾਹ ਤੇ ਖੱਟਰ ਦੇ ਪੁਤਲੇ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਸੂਬਾ ਭਾਜਪਾ ਆਗੂਆਂ ਦੇ ਪੁਤਲੇ ਸਾੜਨ ਦੇ ਦਿੱਤੇ ਪ੍ਰੋਗਰਾਮ ਤਹਿਤ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਡੀ.ਐਸ.ਪੀ. ਤਪਾ ਨੇ ਸਮੂਹ ਥਾਣਾ ਮੁਖੀਆਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਨਵ-ਨਿਯੁਕਤ ਡੀ.ਐਸ.ਪੀ. ਜਤਿੰਦਰਪਾਲ ਸਿੰਘ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸਮੂਹ ਥਾਣਾ ਮੁਖੀਆਂ ਨਾਲ ਇਕ ਮੀਟਿੰਗ ਡੀ.ਐਸ.ਪੀ ਦਫ਼ਤਰ ਤਪਾ ਵਿਖੇ ਕੀਤੀ | ਜਿਸ ਵਿਚ ਸਮੂਹ ਥਾਣਾ ਮੁਖੀਆਂ ਨੂੰ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਘੁੰਨਸ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਗਰਮ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਦੀਆਂ ਚੋਣਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ...

ਪੂਰੀ ਖ਼ਬਰ »

ਪਿੰਡ ਖੁੱਡੀ ਕਲਾਂ ਦੇ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਦੇ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ | ਜਿਨ੍ਹਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਟਰਾਂਸਪੋਰਟ ਇੰਚਾਰਜ ਤੋਂ ਦਿਨ ਦਿਹਾੜੇ ਮੋਬਾਈਲ ਤੇ ਨਕਦੀ ਖੋਹੀ

ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ)-ਕਸਬਾ ਮਹਿਲ ਕਲਾਂ ਦੇ ਇਕ ਨਿੱਜੀ ਸਕੂਲ ਵਿਚ ਟਰਾਂਸਪੋਰਟ ਇੰਚਾਰਜ ਵਜੋਂ ਕੰਮ ਕਰ ਕੇ ਦਰਬਾਰਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਮੂੰਮ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਘੇਰ ਕੇ ਨਕਦੀ ਅਤੇ ਮੋਬਾਈਲ ਤੇ ਜ਼ਰੂਰੀ ਕਾਗ਼ਜ਼ਾਤ ...

ਪੂਰੀ ਖ਼ਬਰ »

ਟੱਲੇਵਾਲ ਖ਼ੁਰਦ ਦੇ ਸਮੁੱਚੇ ਵਾਸੀਆਂ ਦੇ ਕੋਰੋਨਾ ਵੈਕਸੀਨ ਲਗਾਉਣ 'ਤੇ ਸਿਹਤ ਵਿਭਾਗ ਦੀ ਟੀਮ ਦਾ ਸਨਮਾਨ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਖ਼ੁਰਦ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਪੰਚ ਸੰਦੀਪ ਕੌਰ ਦੀ ਦੇਖ ਰੇਖ ਹੇਠ ਪਿੰਡ ਦੇ 18 ਸਾਲ ਤੋਂ ਵੱਧ ਉਮਰ ਦੇ ਸਮੁੱਚੇ ਵਿਅਕਤੀਆਂ ਅਤੇ ਔਰਤਾਂ ਤੇ ਕੋਰੋਨਾ ਵੈਕਸੀਨ ਮੁਕੰਮਲ ਲੱਗਣ ਉਪਰੰਤ ਪਿੰਡ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਤੇ ਕੈਂਸਰ ਪੀੜਤ ਬੱਚੀ ਦੇ ਪਿਤਾ ਨੂੰ ਦਿੱਤੇ ਚੈੱਕ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਲੋੜਵੰਦਾਂ, ਮਰੀਜ਼ਾਂ ਅਤੇ ਸ਼ਹੀਦ ਪਰਿਵਾਰਾਂ ਦੇ ਨਾਲ ਡਟ ਕੇ ਖੜ•ਦੀ ਆ ਰਹੀ ਹੈ | ਬਿਨਾਂ ਕਿਸੇ ਜਾਤੀ ਅਤੇ ਧਾਰਮਿਕ ਵਖਰੇਵੇਂ ਦੇ ਲੋੜਵੰਦਾਂ ਦੀ ਮਦਦ ਤੋਂ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਧਨੌਲਾ ਵਿਖੇ ਕੇਵਲ ਸਿੰਘ ਢਿੱਲੋਂ ਨੇ 2 ਕਰੋੜ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਧਨੌਲਾ, 16 ਅਕਤੂਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਜ਼ਿਲ੍ਹਾ ਬਰਨਾਲਾ ਅੰਦਰ ਰਿਕਾਰਡ ਤੋੜ ਵਿਕਾਸ ਹੋਇਆ ਹੈ, ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਕੇ ਕਾਂਗਰਸ ਸਰਕਾਰ ਨੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਅਹਿਮ ਰੋਲ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਤਹਿਤ ਮੁਫ਼ਤ ਕਾਨੂੰਨੀ ਸਹਾਇਤਾ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਨੁੱਕੜ ਨਾਟਕਾਂ ਦਾ ਆਯੋਜਨ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮਦਰ ਟੀਚਰ ਸਕੂਲ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ | ਇਸ ਨੁੱਕੜ ਨਾਟਕ ਦਾ ਮੁੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿੰਡ ਸੁਖਪੁਰਾ ਵਿਖੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਸੰਯੁਕਤ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਵਿੱਤ ਸਕੱਤਰ ਹਰਚਰਨ ਸਿੰਘ ਸੁਖਪੁਰ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਸੁਖਪੁਰਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸਾਹ ਅਤੇ ਹਰਜੀਤ ...

ਪੂਰੀ ਖ਼ਬਰ »

ਸ਼ਹਿਣਾ ਦੇ ਪਿਉ-ਪੁੱਤ ਦੀ ਕੁੱਟਮਾਰ ਕਰਨ 'ਤੇ ਚਾਰ ਜਣਿਆਂ 'ਤੇ ਪਰਚਾ ਦਰਜ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੀ ਉੱਪਲ ਪੱਤੀ ਦੇ ਵਸਨੀਕ ਇਕ ਵਿਅਕਤੀ ਤੇ ਉਸ ਦੇ ਪਿਤਾ ਦੀ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਵਿਖੇ ਅਰਮਾਨਦੀਪ ਸਿੰਘ ਉਰਫ਼ ਮਾਨੂੰ ਪੁੱਤਰ ਸੁਖਵਿੰਦਰ ਸਿੰਘ ਨੇੜੇ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ ਨੇ ਡੀ.ਐਸ.ਪੀ. ਤਪਾ ਦਾ ਅਹੁਦਾ ਸੰਭਾਲਿਆ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ. ਦਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਕੰਮਾਂ ਸਬੰਧੀ ...

ਪੂਰੀ ਖ਼ਬਰ »

ਪਿੰਡ ਵਿਧਾਤੇ ਵਿਖੇ ਮੋਦੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਅਤੇ ਕਿਸਾਨਾਂ ਦੇ ਹੱਕਾਂ ਨੂੰ ਦਬਾਉਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ...

ਪੂਰੀ ਖ਼ਬਰ »

ਥਾਣਾ ਠੁੱਲੀਵਾਲ ਨੇ ਲਾਵਾਰਸ ਹਾਲਤ 'ਚ ਮਿਲਿਆ ਬੱਚਾ ਕੀਤਾ ਵਾਰਿਸਾਂ ਹਵਾਲੇ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ)-ਜ਼ਿਲ•ਾ ਬਰਨਾਲਾ ਦੇ ਪਿੰਡ ਕੁਰੜ ਵਿਖੇ ਘੁੰਮ ਰਹੇ ਇਕ 12 ਸਾਲਾ ਲਾਵਾਰਸ ਬੱਚੇ ਨੂੰ ਠੁੱਲੀਵਾਲ ਪੁਲਿਸ ਵਲੋਂ ਉਸ ਦੇ ਮਾਪਿਆਂ ਦਾ ਪਤਾ ਲਗਾ ਕੇ ਸੌਂਪਿਆ ਗਿਆ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਠੁੱਲੀਵਾਲ ਦੇ ਮੁਖੀ ਅਮਰੀਕ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਵਲੋਂ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਣ 'ਤੇ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਪਾ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਬਡਬਰ ਟੋਲ ਪਲਾਜ਼ੇ 'ਤੇ ਮੋਦੀ, ਯੋਗੀ, ਸ਼ਾਹ, ਮਿਸ਼ਰਾ ਦੇ ਪੁਤਲੇ ਫੂਕੇ

ਧਨੌਲਾ, 16 ਅਕਤੂਬਰ (ਚੰਗਾਲ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਦਸਹਿਰੇ ਨੂੰ ਮੁੱਖ ਰੱਖਦਿਆਂ ਸਾਰੇ ਪੰਜਾਬ ਅੰਦਰ ਅੱਜ ਦੇ ਰਾਵਣ ਨਰਿੰਦਰ ਮੋਦੀ, ਅਮਿਤ ਸ਼ਾਹ, ਕਾਤਲ ਅਜੇ ਮਿਸ਼ਰਾ ਜੋ ਕਿ ਜਮਹੂਰੀਅਤ ਤੇ ਜਮਹੂਰੀ ਲੋਕਾਂ ਦੇ ਅੱਜ ਦੇ ਕਾਤਲ ਹਨ ਸਾਰੇ ਕਿਸਾਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਲਾਏ ਧਰਨੇ ਦਾ 381ਵਾਂ ਦਿਨ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 381ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਨਹਿਲ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਪੰਜਾਬ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ ਵਲੋਂ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਅਤੇ ...

ਪੂਰੀ ਖ਼ਬਰ »

26 ਦੀ ਲਖਨਊ ਮਹਾਂ ਪੰਚਾਇਤ 'ਚ ਸ਼ਮੂਲੀਅਤ ਕਰਨ ਲਈ ਕੀਤੀ ਗਈ ਭਰਵੀਂ ਬੈਠਕ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-26 ਅਕਤੂਬਰ ਨੂੰ ਲਖਨਊ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ਅਤੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

'ਆਪ' ਆਗੂ ਦਲਬੀਰ ਸਿੰਘ ਕਲਿਆਣ ਦੀ ਪਤਨੀ ਦਾ ਦਿਹਾਂਤ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਆਮ ਆਦਮੀ ਪਾਰਟੀ ਦੇ ਆਗੂ ਦਲਬੀਰ ਸਿੰਘ (ਧਲੇਰੀਆ) ਕਲਿਆਣ ਦੀ ਧਰਮਪਤਨੀ ਬੀਬੀ ਬਲਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਬੀਬੀ ਬਲਜੀਤ ਕੌਰ 45 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੱਜ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਸੈਨਿਕ ਅਕੈਡਮੀ ਨੇ ਚੇਤਨਾ ਸਮਾਗਮ ਕਰਵਾਇਆ

ਧਰਮਗੜ੍ਹ, 16 ਅਕਤੂਬਰ (ਗੁਰਜੀਤ ਸਿੰਘ ਚਹਿਲ)-ਰਾਜਯੋਗੀ ਸ੍ਰੀਮਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਨਾਨਕਾ ਨਗਰ ਵਿਖੇ ਸੇਵਾਮੁਕਤ ਸੂਬੇਦਾਰ ਮਹਿੰਦਰ ਸਿੰਘ ਵਲੋਂ ਚਲਾਈ ਜਾ ਰਹੀ ਸੈਨਿਕ ਅਕੈਡਮੀ ਦੌਰਾਨ ਬੱਚੇ ਅਤੇ ਮਾਪੇ ਚੇਤਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਮਨੀਸ਼ ਕੁਮਾਰ ਬਾਂਸਲ ਨੂੰ ਸ਼੍ਰੋ.ਅ.ਦ. (ਸ) ਦਾ ਜ਼ਿਲ੍ਹਾ ਬਰਨਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ 'ਤੇ ਭਰਵਾਂ ਸਵਾਗਤ

ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਮੰਡੀ ਦੇ ਸਿਰਕੱਢ ਨੌਜਵਾਨ ਆਗੂ ਮੁਨੀਸ਼ ਕੁਮਾਰ ਬਾਂਸਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਬਰਨਾਲਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ 'ਤੇ ਇਲਾਕਾ ਭਰ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਮੰਡੀ ਦੇ ...

ਪੂਰੀ ਖ਼ਬਰ »

ਬਲਾਕ ਬਰਨਾਲਾ ਦੇ ਪਿੰਡਾਂ 'ਚ 8 ਕਰੋੜ ਖ਼ਰਚ ਕਰ ਕੇ ਪਿੰਡਾਂ ਦੀ ਨੁਹਾਰ ਬਦਲੀ ਗਈ

ਹੰਡਿਆਇਆ, 16 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਬਲਾਕ ਬਰਨਾਲਾ ਵਿਚ ਮਨਰੇਗਾ ਸਕੀਮ ਤਹਿਤ ਕਰਵਾਏ ਕੰਮਾਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਹੈ | ਪਿਛਲੇ ਸਾਲ ਅਤੇ ਚਾਲੂ ਮਾਲੀ ਸਾਲ ਦੌਰਾਨ ਬਲਾਕ ਬਰਨਾਲਾ ਵਿਚ 8 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਕਲਾਲ ਮਾਜਰਾ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 16 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਸੀ: ਮੀ: ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਭੋਲਾ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਰ੍ਹੇਗੰਢ ਮੌਕੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

ਕੁੱਪ ਕਲਾਂ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਵੱਡਾ ਯੋਗਦਾਨ ਪਾਉਣ ਵਾਲੇ ਪਿੰਡ ਝਨੇਰ ਵਾਸੀ ਗਿੱਲ ਪਰਿਵਾਰ ਦੇ ਹੋਣਹਾਰ ਸਪੁੱਤਰ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਗੁਰਸ਼ਮਨਪ੍ਰੀਤ ਕੌਰ ਵਲੋਂ ਵਿਆਹ ਦੀ ਤੀਜੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ 'ਤੇ ਪਤੀ ਸਮੇਤ ਤਿੰਨ ਜਣਿਆਂ ਖ਼ਿਲਾਫ਼ ਪਰਚਾ ਦਰਜ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਸੰਤਪੁਰਾ ਦੀ ਇਕ ਵਿਆਹੁਤਾ ਔਰਤ ਦੀ ਕੁੱਟਮਾਰ ਕਰਨ 'ਤੇ ਪਿੰਡ ਸੰਤਪੁਰਾ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਿਆਹੁਤਾ ਔਰਤ ਰਾਜਵਿੰਦਰ ਕੌਰ ਪਤਨੀ ਜਸਵੰਤ ਸਿੰਘ ਵਲੋਂ ਦਿੱਤੇ ਬਿਆਨ ਅਨੁਸਾਰ ਉਸ ਦਾ ...

ਪੂਰੀ ਖ਼ਬਰ »

ਸੁਮਨ ਸਿੰਘ ਅਧਿਆਪਕ ਦਲ ਦੇ ਬਣੇ ਬਲਾਕ ਪ੍ਰਧਾਨ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਲੋਂ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਹਿਤ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ, ਵਿਸ਼ਾਲ ਸ਼ਰਮਾ, ਕੁਲਵੰਤ ਸਿੰਘ ਅਮਰਗ਼ੜ੍ਹ, ਚੋਣ ਅਬਜ਼ਰਵਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੈਣੀ ਜੱਸਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਤੇ ਸਨਮਾਨ ਸਮਾਗਮ

ਧਨੌਲਾ, 16 ਅਕਤੂਬਰ (ਚੰਗਾਲ)-ਸਰਕਾਰੀ ਹਾਈ ਸਕੂਲ ਭੈਣੀ ਜੱਸਾ ਵਿਖੇ ਅੰਤਰ-ਹਾਊਸ ਸਾਲਾਨਾ ਅਥਲੈਟਿਕਸ ਮੀਟ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਹ ਅਥਲੈਟਿਕਸ ਮੀਟ ਮੁੱਖ ਅਧਿਆਪਕ ਪੁਨੀਤ ਗਰਗ ਦੀ ਅਗਵਾਈ, ਪੀ.ਟੀ.ਆਈ. ਹਰਜੀਤ ਸਿੰਘ ਮਲੂਕਾ ਦੀ ਦੇਖ-ਰੇਖ ਅਤੇ ਸਟਾਫ਼ ਦੇ ...

ਪੂਰੀ ਖ਼ਬਰ »

ਮਹਿਲ ਖ਼ੁਰਦ 'ਚ ਜਲਦ ਕਰਵਾਇਆ ਜਾਵੇਗਾ ਮਾਂ ਖੇਡ ਕਬੱਡੀ ਦਾ ਮਹਾਂਕੁੰਭ-ਐਨ.ਆਰ.ਆਈਜ਼

ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਤੇ ਨੇੜਲੇ ਪਿੰਡ ਮਹਿਲ ਖ਼ੁਰਦ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਕਬੱਡੀ ਦੇ ਮਹਾਂ ਕੁੰਭ ਦੀਆਂ ...

ਪੂਰੀ ਖ਼ਬਰ »

ਸਰਬ ਸਾਂਝਾ ਭਗਵਤੀ ਮਾਤਾ ਦਾ 6ਵਾਂ ਵਿਸ਼ਾਲ ਜਾਗਰਣ ਤੇ ਭੰਡਾਰਾ ਕਰਵਾਇਆ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਪਿਆਰਾ ਕਾਲੋਨੀ ਪੱਤੀ ਰੋਡ ਬਰਨਾਲਾ ਦੇ ਮੰਦਰ ਸ੍ਰੀ ਮਾਤਾ ਦੁਰਗਾ ਵਿਖੇ ਧਰਮ ਪ੍ਰੇਮੀਆਂ ਵਲੋਂ ਸਰਬ ਸਾਂਝਾ ਭਗਵਤੀ ਮਾਤਾ ਦਾ 6ਵਾਂ ਵਿਸ਼ਾਲ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਜੋਤੀ ਪ੍ਰਚੰਡ ਦੀ ਰਸਮ ਮਾਤਾ ਕਿਰਨ ਦੇਵਾ ਨੇ ...

ਪੂਰੀ ਖ਼ਬਰ »

ਠੇਕਾ ਆਧਾਰ 'ਤੇ ਪਟਵਾਰੀ ਤੇ ਕਾਨੂੰਗੋ ਭਰਤੀ ਕਰਨ ਦੀ ਮੰਗ

ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮੰਡੀ ਧਨੌਲਾ ਦੇ ਸਿਰਕੱਢ ਆਗੂਆਂ ਭਾਈ ਸਰਵਣ ਸਿੰਘ ਵਡਾਲਾ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਮੰਗ ਕਰਦਿਆਂ ਆਖਿਆ ਕਿ ਜ਼ਿਲ੍ਹਾ ਬਰਨਾਲਾ ਦੇ 82 ਹਲਕਿਆਂ ਅੰਦਰ ...

ਪੂਰੀ ਖ਼ਬਰ »

ਐਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਐਸ.ਡੀ. ਸਭਾ ਬਰਨਾਲਾ ਦੇ ਜਨਰਲ ਸਕੱਤਰ ਅਤੇ ਮਾਸਟਰ ਮਾਈਾਡ ਇੰਸਟੀਚਿਊਟ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ ਦੇ ਮਾਤਾ ਸ੍ਰੀਮਤੀ ਨਿਰਮਲਾ ਦੇਵੀ ਦਾ ਦਿਹਾਂਤ ਹੋ ਗਿਆ | ਉਨ੍ਹਾਂ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ...

ਪੂਰੀ ਖ਼ਬਰ »

ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ 15 ਮੈਂਬਰੀ ਕਮੇਟੀ ਦਾ ਗਠਨ

ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਸੰਤ ਚਿਤਾਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ | ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਨਗਰ ਦੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਚਿੱਤਰਕਲਾ ਲਈ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ | ਸਭ ਤੋਂ ਸੁੰਦਰ ਚਿੱਤਰ ਬਣਾਉਣ ਵਾਲੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸੂਬੇ ਅੰਦਰ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣੇਗੀ-ਸਾਬਕਾ ਚੇਅਰਮੈਨ ਢਿਲਵਾਂ, ਪੋਲਾ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਕੇ ਸੂਬੇ ਅੰਦਰ ਸਰਕਾਰ ਬਣਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦਾ ਵਫ਼ਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮਿਲਿਆ

ਤਪਾ ਮੰਡੀ, 16 ਅਕਤੂਬਰ (ਵਿਜੇ ਸ਼ਰਮਾ)-ਝੋਨੇ ਦੀ ਫ਼ਸਲ ਦਾ ਸੀਜ਼ਨ ਸ਼ੁਰੂ ਹੋ ਹੋ ਚੁੱਕਿਆ ਹੈ ਅਤੇ ਫ਼ਸਲ ਅਨਾਜ ਮੰਡੀਆਂ 'ਚ ਆਉਣੀ ਸ਼ੁਰੂ ਹੋ ਚੁੱਕੀ ਹੈ ਪਰ ਸ਼ੈਲਰ ਮਾਲਕਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਸਥਾਨਕ ਸ਼ੈਲਰ ਐਸੋਸੀਏਸ਼ਨ ਦਾ ਵਫ਼ਦ ਇਕਾਈ ਦੇ ਪ੍ਰਧਾਨ ਜੰਗ ਗੋਇਲ ਦੀ ਅਗਵਾਈ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਐਫ.ਸੀ.ਆਈ. ਦੇ ਡਾਇਰੈਕਟਰ ਜੀਵਨ ਗਰਗ ਰਾਹੀਂ ਮਿਲ ਕੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ੈਲਰ ਮਾਲਕਾਂ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਝੋਨੇ ਦੇ ਚੱਲ ਰਹੇ ਸੀਜ਼ਨ 'ਚ ਸ਼ੈਲਰ ਮਾਲਕਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਅਗਰ ਉਨ੍ਹਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਪੱਕੇ ਤੌਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਮੋਹਿਤ ਸਿੰਗਲਾ, ਮਨੀਸ਼ ਗੋਇਲ, ਰਵਿੰਦਰ ਗਰਗ, ਵਿੱਕੀ ਗਰਗ, ਟਿੰਕੂ ਮੌੜ ਅਤੇ ਅਮੋਲ ਸਿੰਗਲਾ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਰਨਾਲਾ ਦੇ ਮੌੜ ਕੋਠੇ ਦੇ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਦਾ ਪੱਲਾ ਫੜਿਆ

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਬਰਨਾਲਾ ਦੇ ਵਾਰਡ ਨੰਬਰ 24 ਦੇ ਮੌੜ ਕੋਠੇ ਦੇ ਦਰਜਨ ਪਰਿਵਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ | ਸੀਨੀ. ਕਾਂਗਰਸੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੰਸਥਾ ਦੇ ਸਹਿਯੋਗ ਨਾਲ ਫ਼ਤਹਿ ਗਰੁੱਪ ਵਿਦੇਸ਼ਾਂ ਵਿਚ ਵਿਦਿਆਰਥੀਆਂ ਨੂੰ ਕਰਵਾਏਗਾ ਸਿੱਖਿਆ ਮੁਹੱਈਆ

ਤਪਾ ਮੰਡੀ­, 16 ਅਕਤੂਬਰ (ਵਿਜੇ ਸ਼ਰਮਾ)-ਮਾਲਵੇ ਇਲਾਕੇ ਦੇ ਲੋਕਾਂ ਨੂੰ ਹੁਣ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ | ਸਗੋਂ ਮੰਨੀ ਪ੍ਰਮੰਨੀ ਸਿੱਖਿਆ ਸੰਸਥਾ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਐਫ. ਜੀ. ਆਈ. ਆਈਲੈਟਸ ਤੇ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਭਾਕਿਯੂ ਕਾਦੀਆਂ ਦੀ ਇਕਾਈ ਦਾ ਪੁਨਰਗਠਨ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਪਿੰਡ ਚੂੰਘਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ਕੀਤੀ ਗਈ | ਇਸ ਮੀਟਿੰਗ ਮੌਕੇ ਸਿਕੰਦਰ ਸਿੰਘ ਨਿੰਮਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਸੰਪੂਰਨ ਸਿੰਘ ਚੁੰਘਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX