ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  36 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  47 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਲੁਧਿਆਣਾ

ਮਾਰਕੀਟ ਕਮੇਟੀ ਦੀਆਂ ਮੰਡੀਆਂ 'ਚ 8087.77 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਹੋਈ, 7356.73 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਬਾਕੀ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਅਧੀਨ ਪੈਂਦੀਆਂ 8 ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਅੱਜ ਤੱਕ 9894.50 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚੋਂ 7844.53 ਮੀਟਿ੍ਕ ਟਨ ਝੋਨ ਦੀ ਖਰੀਦ ਹੋ ਚੁੱਕੀ ਹੈ | ਮੰਡੀਆਂ ਵਿਚ 2015.70 ਮੀਟਿ੍ਕ ਟਨ ...

ਪੂਰੀ ਖ਼ਬਰ »

- ਮਾਮੂਲੀ ਵਿਵਾਦ ਬਣਿਆ ਕਤਲ ਦਾ ਕਾਰਨ-

ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਇਲਾਕੇ ਰਾਮ ਨਗਰ ਵਿਚ ਦੁਸਹਿਰੇ ਵਾਲੀ ਰਾਤ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਵੱਡੀ ਗਿਣਤੀ ਵਿਚ ਨੌਜਵਾਨ ਯੂਥ ਅਕਾਲੀ ਦਲ ਵਿਚ ਸ਼ਾਮਿਲ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੁਰਦੀਪ ਸਿੰਘ ਗੋਸ਼ਾ ਦੀ ਪ੍ਰੇਰਨਾ ਸਦਕਾ ਅਰੁਣ ਡੁਲਗਚ, ਪੰਕਜ ਲੁਧਿਆਣਾ, ਸੂਰਜ ਕੁਮਾਰ, ਗੁਰਦੀਪ ਚੌਧਰੀ, ਸੌਰਵ ਲੁਧਿਆਣਾ ਤੋਂ ਇਲਾਵਾ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ ਹਰਦੀਪ ਸਿੰਘ ਮੁੰਡੀਆਂ ਹੋਏ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 1 7 ਅਕਤੂਬਰ (ਜਤਿੰਦਰ ਭੰਬੀ )-ਹਲਕਾ ਸਾਹਨੇਵਾਲ 'ਚ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦ ਸੀਨੀਅਰ ਕਾਂਗਰਸੀ ਆਗੂ ਅਤੇ ਉਘੇ ਸਮਾਜ ਸੇਵੀ ਹਰਦੀਪ ਸਿੰਘ ਮੁੰਡੀਆਂ ਕਾਂਗਰਸ ਪਾਰਟੀ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਲੁਧਿਆਣਾ ਵਿਚ ਡੇਂਗੂ ਬੁਖ਼ਾਰ ਤੋਂ ਪੀੜਤ 13 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖ਼ਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦੇ ਮੈਂਬਰ ਚੋਰੀਸ਼ੁਦਾ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2620002 ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਵਿਸਥਾਰ

ਲਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫੈਸਲਾ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਚੌਹਾਨ ਹੋਏ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਰਹਿ ਚੁੱਕੇ ਚੁੱਕੇ ਟਕਸਾਲੀ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪ 'ਚ ਸ਼ਾਮਿਲ ਹੋ ਗਏ ਹਨ ...

ਪੂਰੀ ਖ਼ਬਰ »

ਆਪਣੇ ਆਲੇ-ਦੁਆਲੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਅਤਿ ਜਰੂਰੀ ਹੈ ਤੇ ਇਸਦੇ ਨਾਲ-ਨਾਲ ਸ਼ਹਿਰ ਨੂੰ ...

ਪੂਰੀ ਖ਼ਬਰ »

ਕੇਂਦਰ ਆਪਣੇ ਸਿਆਸੀ ਲਾਭ ਲਈ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਬੰਦ ਕਰੇ-ਬੈਂਸ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਪੰਜਾਬ ਸਮੇਤ ਕੁੱਝ ਸੂਬਿਆ ਵਿਚ ਬੀ.ਐੱਸ.ਐੱਫ. ਦਾ ਸਰਹੱਦ ਨੇੜੇ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਐਲੂਮਨੀ ਮੀਟ

ਫੁੱਲਾਂਵਾਲ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਦੇ ਪੜ੍ਹਾਈ 'ਚ ਅਹਿਮ ਰੋਲ ਅਦਾ ਕਰਨ ਵਾਲੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਸਮੁੱਚੇ ...

ਪੂਰੀ ਖ਼ਬਰ »

ਸ਼ਾਸਨ/ਪ੍ਰਸ਼ਾਸਨ ਦੀਆਂ ਨਜ਼ਰਾਂ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਜਾਂ ਪੱਖੋਵਾਲ ਰੋਡ ਜ਼ਿੰਮੇਵਾਰ ਕੌਣ?

ਫੁੱਲਾਂਵਾਲ 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਾਲ ਉਮਰੇ ਅਜਾਦੀ ਲਈ ਜੂਝਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ, ਦੀ ਯਾਦ ਨੂੰ ਤਾਜਾ ਕਰਦਿਆਂ ਉਨ੍ਹਾਂ ਦੇ ਨਾਂਅ 'ਤੇ ਭਾਈ ਬਾਲਾ ਚੌਕ ਤੋਂ ਰਾਏਕੋਟ ਨੂੰ ਜਾਣ ਵਾਲੀ ਸੜਕ ਦਾ ਨਾਮ ਸਵ: ਮੁੱਖ ...

ਪੂਰੀ ਖ਼ਬਰ »

ਇੰਦਰਵੀਰ ਸਿੰਘ ਕਾਦੀਆਂ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ

ਲਾਡੋਵਾਲ,17 ਅਕਤੂਬਰ (ਬਲਬੀਰ ਸਿੰਘ ਰਾਣਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮਨਾਈ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਕੱਤਕ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਆਸਾ ਦੀ ਵਾਰ ...

ਪੂਰੀ ਖ਼ਬਰ »

ਆਟੋ ਪਾਰਟਸ ਵਿਖੇ ਇੰਟਲੈਕਚੂਅਲ ਪ੍ਰਾਪਰਟੀ ਜਾਗਰੂਕਤਾ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਐੱਮ.ਐੱਸ.ਐੱਮ.ਈ. ਬੋਰਡ ਦੇ ਨਿਰਦੇਸ਼ਕ ਤੇ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਆਗੂ ਗੁਰਪ੍ਰੀਤ ਸਿੰਘ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਇੰਟਲਐਕਚੂਅਲ ਪ੍ਰਾਪਰਟੀ ਬਾਰੇ ...

ਪੂਰੀ ਖ਼ਬਰ »

ਭੋਲਾ ਝਾਅ ਵਲੋਂ ਕੇਂਦਰੀ ਕੈਬਨਿਟ ਮੰਤਰੀ ਪੇਂਡੂ ਵਿਕਾਸ ਨਾਲ ਮੁਲਾਕਾਤ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਸਨਅਤਕਾਰ ਤੇ ਭਾਜਪਾ ਦੀ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਭੋਲਾ ਝਾਅ ਵਲੋਂ ਕੇਂਦਰ ਕੈਬਨਿਟ ਮੰਤਰੀ ਪੇਂਡੂ ਵਿਕਾਸ ਗਿਰੀਰਾਜ ਸਿੰਘ ਨਾਲ ਮੁਲਾਕਾਤ ਕੀਤੀ | ਜਿਸ ਦੌਰਾਨ ਉਨ੍ਹਾਂ ਨੇ ਦੇਸ਼ ਦੇ ਪਿੰਡਾਂ ਵਾਂਗ ਪੰਜਾਬ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੂਬੇ ਵਿਚ 'ਸਿੱਖਿਆ ਦਾ ਅਧਿਕਾਰ ਕਾਨੂੰਨ' ਲਾਗੂ ਕਰਨ ਮੁੱਖ ਮੰਤਰੀ ਚੰਨੀ-ਲਵਲੀ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)- ਅਜਾਦ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 20 ਅਕਤੂਬਰ ਨੂੰ ਭਗਵਾਨ ਵਾਲਮੀਕੀ ਜਯੰਤੀ ਦੇ ਸ਼ੁਭ ਮੌਕੇ ਸੂਬੇ ਵਿਚ 'ਸਿੱਖਿਆ ਦਾ ਅਧਿਕਾਰ ਕਾਨੂੰਨ-2009' ਲਾਗੂ ...

ਪੂਰੀ ਖ਼ਬਰ »

ਮਲਕਪੁਰ ਬੇਟ 'ਚ ਸੰਤ ਬਾਬਾ ਭੈਣੀ ਵਾਲਿਆਂ ਤੇ ਸੰਤ ਬਾਬਾ ਨੱਥੂ ਮਾਜਰੇ ਵਾਲਿਆਂ ਦੇ ਦੀਵਾਨ ਭਲਕੇ

ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਧੰਨ ਧੰਨ ਬਾਬਾ ਮਹਾਂਹਰਨਾਮ ਸਿੰਘ ਜੀ ਭੁੱਚੋ ਵਾਲੇ, ਧੰਨ ਧੰਨ ਬਾਬਾ ਅਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੇ ਪ੍ਰਥਮ ਪਰਮ ਹਜੂਰੀ ਸੇਵਕ ਧੰਨ ਧੰਨ ਬਾਬਾ ਹਜੂਰਾ ਸਿੰਘ ਜੀ ਦੀ 47ਵੀਂ ਬਰਸੀ ਅਤੇ ਧੰਨ ਧੰਨ ਬਾਬਾ ਜਗਰੂਪ ਸਿੰਘ ਜੀ ਦੀ ਪਹਿਲੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਗਾਮਾਂ ਸਮੇਂ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਬਾਲ ਗੋਬਿੰਦ ਸਾਹਿਬ ਮਲਕਪੁਰ ਬੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ | ਸਮਗਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਦੱਸਿਆ ਕਿ ਸਮਗਾਮਾਂ ਦੇ ਅਖ਼ੀਰਲੇ ਦਿਨ 19 ਅਕਤੂਬਰ 2021 ਨੂੰ ਜਿੱਥੇ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉੱਥੇ ਸਮਾਗਮਾਂ 'ਚ ਰਾਗੀ ਜਥਿਆਂ ਵਲੋਂ ਰਸਭਿਨੇ ਕੀਰਤਨ ਰਾਹੀਂ ਸੰਗਤਾਂ 'ਚ ਹਾਜ਼ਰੀ ਭਰੀ ਜਾਵੇਗੀ ਅਤੇ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀ ਵਾਲੇ ਤੇ ਸੰਤ ਬਾਬਾ ਰਜਨੀਸ਼ ਸਿੰਘ ਨੱਥੂ ਮਾਜਰੇ ਵਾਲੇ ਆਪਣੇ ਅਨਮੋਲ ਬਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮੇਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਸਮਾਗਮ ਦੀ ਅਰੰਭਤਾ ਸਮੇਂ ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਜਥੇ: ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਮੇਤ ਹੋਰ ਸੰਗਤਾਂ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਹਲਕਾ ਗਿੱਲ ਲਈ ਚੰਨੀ ਸਰਕਾਰ ਫੰਡਾਂ ਦੀ ਥੁੜ੍ਹ ਨਹੀਂ ਆਉਣ ਦੇਵੇਗੀ-ਵੈਦ

ਲਾਡੋਵਾਲ, 17 ਅਕਤੂਬਰ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਦੇ ਸਰਪੰਚ ਹਰਜੀਤ ਸਿੰਘ ਚੀਮਾ ਦੇ ਗ੍ਰਹਿ ਵਿਖੇ ਰੱਖੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਵਿਕਾਸ ਕੰਮਾਂ ਲਈ ਪੰਜਾਬ ...

ਪੂਰੀ ਖ਼ਬਰ »

'ਪ੍ਰਦੂਸ਼ਣ ਤੋਂ ਆਜ਼ਾਦੀ' ਵਿਸ਼ੇ 'ਤੇ ਪੀ. ਏ. ਸੀ. ਮੱਤੇਵਾੜਾ ਤੇ ਸਤਲੁਜ ਦਰਿਆ ਵਲੋਂ ਵਿਚਾਰ ਵਟਾਂਦਰਾ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਪੀ.ਏ.ਸੀ. ਮੱਤੇਵਾੜਾ ਤੇ ਸਤਲੁਜ ਦਰਿਆ ਵਲੋਂ 'ਪ੍ਰਦੂਸ਼ਣ ਤੋਂ ਆਜ਼ਾਦੀ' ਵਿਸ਼ੇ ਸਬੰਧੀ ਵਿਚਾਰ ਚਰਚਾ ਕੀਤੀ ਗਈ | ਜਿਸ ਵਿਚ ਪੀ.ਏ.ਸੀ. ਦੇ ਸਾਰੇ ਮੈਂਬਰ, ਸਮਾਜ ਸੇਵੀ, ਵਾਤਾਵਰਣ ਪ੍ਰੇਮੀ, ਸਾਈਕਲ ਸਵਾਰ ਅਤੇ ਫੋਟੋਗ੍ਰਾਫਰ ਇਸ ਸਮਾਗਮ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਗੁਰਬਾਣੀ ਅਨੁਸਾਰ ਕੱਤਕ ਦਾ ਮਹੀਨਾ ਜਿੱਥੇ ਮਨੁੱਖ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਉਪਦੇਸ਼ ਦੇਦਾ ਹੈ ਉੱਥੇ ਨਾਲ ਹੀ ਪ੍ਰਮਾਤਮਾ ਦੇ ਹੁਕਮ ਵਿਚ ਰਹਿ ਕੇ ਆਪਣਾ ਜੀਵਨ ਗੁਰ ਆਸੇ ਅਨੁਸਾਰ ਜੀਉਣ ਦੀ ਪ੍ਰੇਣਾ ਵੀ ਦਿੰਦਾ ਹੈ | ਇਹ ...

ਪੂਰੀ ਖ਼ਬਰ »

ਮੁੰਡੀਆ ਦੇ ਗ੍ਰਹਿ ਵਿਖੇ ਪਹੁੰਚੇ ਸ਼ਾਹੀ ਇਮਾਮ ਲੁਧਿਆਣਵੀ ਦਾ ਕੀਤਾ ਸਨਮਾਨ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਮੁਸਲਿਮ ਭਾਈਚਾਰੇ ਦੇ ਮਹਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਸਮਾਜ ਸੇਵਕ ਗੁਰਮੀਤ ਸਿੰਘ ਮੁੰਡੀਆਂ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਸਮੇਤ ਪਹੁੰਚੇ | ਇਸ ਮੌਕੇ ਗੁਰਮੀਤ ਸਿੰਘ ਮੁੰਡੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੱਚਿਆਂ ਨੂੰ ਵਿਦਾਇਗੀ ਸਬੰਧੀ ਸਮਾਗਮ

ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੱਤ ਦਰਜੇ ਦੀ ਤਕਨੀਕ ਨਾਲ ਮੈਡੀਕਲ ਸਹੂਲਤਾਂ ਦੇਣ ਵਾਲੀ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਲੰਬੇ ਅਰਸੇ ਤੋਂ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਵਿਸ਼ਵ ਭੋਜਨ ਦਿਵਸ ਮੌਕੇ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਭੋਜਨ ਤੇ ਖੇਤੀਬਾੜੀ ਜਥੇਬੰਦੀ (ਐੱਫ. ਏ. ਓ.) ਦੀ ਸਥਾਪਨਾ ਦੇ ਸੰਬੰਧ ਵਿਚ ਵਿਸ਼ਵ ਭਰ ਵਿਚ ਅੱਜ ਦਾ ਦਿਨ ਵਿਸ਼ਵ ਭੋਜਨ ਦਿਵਸ ਵਜੋਂ ਮਨਾਇਆ ਜਾਂਦਾ ਹੈ | ਜਿਸ ਦੇ ਤਹਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ...

ਪੂਰੀ ਖ਼ਬਰ »

ਨਹਿਰੀ ਪਾਣੀ ਸਾਫ਼ ਕਰਕੇ 24 ਘੰਟੇ ਸ਼ਹਿਰੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਤੇਜ਼ੀ ਨਾਲ ਸ਼ੁਰੂ ਹੋਵੇਗਾ ਅਮਲ

ਲੁਧਿਆਣਾ, 17 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸੰਸਾਰ ਬੈਂਕ ਦੇ ਸਹਿਯੋਗ ਨਾਲ ਸਨਅਤੀ ਸ਼ਹਿਰ ਲੁਧਿਆਣਾ ਦੇ ਕਰੀਬ 22 ਲੱਖ ਲੋਕਾਂ ਨੂੰ ਸਿੱਧਵਾਂ ਨਹਿਰ ਦਾ ਪਾਣੀ ਸਾਫ ਕਰਕੇ 24 ਘੰਟੇ ਸਪਲਾਈ ਲਈ 3200 ਕਰੋੜ ਦੀ ਯੋਜਨਾ ਨੂੰ ਦੋ ਹਿੱਸਿਆ ਵਿਚ ਪੂਰਾ ਕੀਤਾ ਜਾਵੇਗਾ | ਵਾਟਰ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸਮੇਤ ਸੀਨੀਅਰ ਭਾਜਪਾ ਆਗੂ ਕਾਂਗਰਸ 'ਚ ਸ਼ਾਮਿਲ ਹੋਏ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਵਾਰਡ ਨੰਬਰ 77 ਤੋਂ ਕੌਂਸਲਰ ਮਨਿੰਦਰ ਕੌਰ ਘੁਮਾਣ ਜੋ ...

ਪੂਰੀ ਖ਼ਬਰ »

ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਪ੍ਰਗਟ ਦਿਵਸ ਦੇ ਸਬੰਧ 'ਚ ਕਰਵਾਇਆ ਰਾਜ ਪੱਧਰੀ ਸਤਿਸੰਗ ਸਮਾਗਮ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਰਾਜ ਪੱਧਰੀ ਵਿਸ਼ਾਲ ਸਤਿਸੰਗ ਸਮਾਗਮ ਸੰਸਥਾ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਰਿਜ਼ੌਰਟ ਵਿਚੋਂ ਸਾਮਾਨ ਚੋਰੀ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪੰਜਾਬ ਰਿਜ਼ੌਰਟਸ ਲਿਮਟਿਡ ਦੇ ਪ੍ਰਬੰਧਕ ਆਗਿਆਪਾਲ ਸਿੰਘ ਦੀ ਸ਼ਿਕਾਇਤ 'ਤੇ ਹਰਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗੋਲਡਨ ਐਵੀਨਿਊ ਖਿਲਾਫ਼ ਕੇਸ ਦਰਜ ਕਰਕੇ ਮਨਜੋਤ ਸਿੰਘ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਸ਼ਿਵਾਲਿਕ ਤੇ ਧਾਲੀਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਹਲਕਾ ਗਿੱਲ ਦਾ ਕੀਤਾ ਵਿਸਥਾਰ

ਇਯਾਲੀ/ਥਰੀਕੇ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਦੇ ਯੂਥ ਅਕਾਲੀ ਦਲ ਹਲਕਾ ਗਿੱਲ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜੰਡਿਆਲੀ ਨੂੰ ਅਕਾਲੀ ਦਲ ਪਹਿਲਾਂ ਹੀ ਦਰ-ਕਿਨਾਰ ਕਰ ਚੁੱਕਿਆ-ਵਿਧਾਇਕ ਢਿੱਲੋਂ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮਾੜੀ ਕਾਰਗੁਜ਼ਾਰੀ ਨੂੰ ਦੇਖਦੇ ਹੋਇਆਂ ਸ਼੍ਰੋਮਣੀ ਅਕਾਲੀ ਦਲ ਕਈ ਸਾਲ ਪਹਿਲਾਂ ਹੀ ਜੰਡਿਆਲੀ ਨੂੰ ਦਰ-ਕਿਨਾਰ ਕਰ ਚੁੱਕਿਆ ਹੈ | ਉਪਰੋਕਤ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਸੰਗਰਾਂਦ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ

ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਧਰਤੀ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ...

ਪੂਰੀ ਖ਼ਬਰ »

ਸਮੂਹ ਵਾਲਮੀਕਿ ਸਮਾਜ ਏਕਤਾ ਮੰਚ, ਬਾਬਾ ਸਾਹਿਬ ਦਲਿਤ ਫੋਰਸ ਪੰਜਾਬ ਤੇ ਭਾਵਾਧਸ ਵਲੋਂ ਸਾਂਝੇ ਤੌਰ 'ਤੇ ਕੱਢੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਸੰਸਕਿ੍ਤੀ ਦੇ ਪਿਤਾਮਾ,ਯੋਗਵਿਸ਼ਿਸ਼ਟ-ਮਹਾਰਾਮਾਇਣ ਰਚਇਤਾ, ਮਾਤਾ ਸੀਤਾ ਰੱਖਿਅਕ, ਲਵਕੁਸ਼ ਪਾਲਕ, ਤਿ੍ਕਾਲਦਰਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ ਇਥੋਂ ਦੇ ਛਾਉਣੀ ਮੁਹੱਲਾ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਇਸਲਾਮਗੰਜ ਤੋਂ ਕੱਢੀ ਪ੍ਰਭਾਤ ਫੇਰੀ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਸੇਵਕ ਸੰਘ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਐਤਵਾਰ ਸਵੇਰੇ 5 ਵਜੇ ਮੁਹੱਲਾ ਵਾਲਮੀਕਿ ਨਗਰ ਇਸਲਾਮਗੰਜ ਨਿਵਾਸੀਆਂ ਦੇ ਸਹਿਯੋਗ ਨਾਲ ਵਿੱਕੀ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »

ਐਟਲਸ ਸਾਈਕਲ ਤੋਂ ਸਨਅਤਕਾਰਾਂ ਦੇ ਬਕਾਇਆ ਪੈਸੇ ਦੁਆਉਣ ਲਈ ਯੂ. ਸੀ. ਪੀ. ਐੱਮ. ਏ. ਵਲੋਂ ਯਤਨ ਤੇਜ਼

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਐਟਲਸ ਸਾਈਕਲ ਤੋਂ ਸਨਅਤਕਾਰਾਂ ਦੇ ਬਕਾਇਆ ਪੈਸੇ ਦੁਆਉਣ ਲਈ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੁੂ.ਸੀ.ਪੀ.ਐੱਮ.ਏ.) ਵਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ | ਜਿਸ ਦੇ ਤਹਿਤ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX