ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

- ਬਿ੍ਟਿਸ਼ ਸੰਸਦ ਮੈਂਬਰ ਹੱਤਿਆ ਮਾਮਲਾ -

ਸੋਮਾਲੀ ਮੂਲ ਦੇ ਸ਼ੱਕੀ 'ਤੇ ਅਤੱਵਾਦ ਕਾਨੂੰਨ ਲਗਾਇਆ

ਲੰਡਨ, 17 ਅਕਤੂਬਰ (ਏਜੰਸੀ)-ਬਿ੍ਟੇਨ ਵਿਚ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਸਰ ਡੇਵਿਡ ਅਮੇਸ ਦੀ ਹੱਤਿਆ ਦੇ ਮਾਮਲੇ ਵਿਚ ਇੰਗਲੈਂਡ ਦੇ ਅਸੇਕਸ ਤੋਂ ਗਿ੍ਫ਼ਤਾਰ ਸੋਮਾਲੀ ਮੂਲ ਦੇ ਅਲੀ ਹਾਰਬੀ ਅਲੀ (25) 'ਤੇ ਹੁਣ ਸਖ਼ਤ ਅੱਤਵਾਦ ਕਾਨੂੰਨ ਲਗਾਇਆ ਗਿਆ ਹੈ | ਸਕਾਟਲੈਂਡ ਯਾਰਡ ਦੇ ਅੱਤਵਾਦ ਰੋਕੂ ਕਮਾਨ ਅਧਿਕਾਰੀਆਂ ਕੋਲ ਇਸ ਸ਼ੱਕੀ ਵਿਅਕਤੀ ਤੋਂ ਇਸ ਕਾਨੂੰਨ ਤਹਿਤ ਪੁੱਛਗਿੱਛ ਕਰਨ ਦਾ ਸ਼ੁੱਕਰਵਾਰ ਤੱਕ ਸਮਾਂ ਹੈ | ਖਬਰਾਂ ਅਨੁਸਾਰ ਅਲੀ ਨੂੰ ਕੁਝ ਸਾਲ ਪਹਿਲਾਂ ਦੇਸ਼ ਦੀ ਅੱਤਵਾਦ ਰੋਕੂ, ਕੱਟੜਵਾਦ ਰੋਕੂ ਯੋਜਨਾ ਵਿਚ ਰੱਖਣ ਦਾ ਹਵਾਲਾ ਦਿੱਤਾ ਗਿਆ ਸੀ ਪਰ ਐਮ.ਆਈ.5 ਸੁਰੱਖਿਆ ਸੇਵਾਵਾਂ ਨੇ ਇਸ ਵੱਲ ਕੋਈ ਖਾਸ ਗੌਰ ਨਹੀਂ ਕੀਤਾ | ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਹ ਫਿਲਹਾਲ ਲੰਡਨ ਪੁਲਿਸ ਥਾਣੇ ਵਿਚ ਹੈ | ਇਸ ਦੇ ਨਾਲ ਹੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਸੰਸਦ ਮੈਂਬਰਾਂ ਲਈ ਸੁਰੱਖਿਆ ਪ੍ਰਕਿਰਿਆ ਦੇ ਤਤਕਾਲ ਸਮੀਖਿਆ ਕਰਨ ਦੇ ਆਦੇਸ਼ ਦਿੱਤੇ ਹਨ | ਪਟੇਲ ਨੇ ਐਤਵਾਰ ਨੂੰ ਕਿਹਾ ਕਿ ਹੱਤਿਆ ਤੋਂ ਬਾਅਦ ਸੰਸਦ ਮੈਂਬਰਾਂ ਨੂੰ ਤਤਕਾਲ ਸੁਰੱਖਿਆ ਬਦਲਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਬੇਘਰ ਲੋਕਾਂ ਦੀ ਸਮੱਸਿਆ ਹੱਲ ਕਰਨਾ ਮੇਰੀ ਉੱਚ ਤਰਜੀਹ- ਜੈਸਿਕਾ ਲਾਲ

ਲਾਸ ਏਾਜਲਸ ਤੋਂ ਮੇਅਰ ਦੀ ਚੋਣ ਲੜ ਰਹੀ ਭਾਰਤੀ ਮੂਲ ਦੀ ਜੈਸਿਕਾ

ਸੈਕਰਾਮੈਂਟੋ 17 ਅਕਤੂਬਰ (ਹੁਸਨ ਲੜੋਆ ਬੰਗਾ)-ਹਾਲ ਹੀ ਵਿਚ ਲਾਸ ਏਾਜਲਸ ਤੋਂ ਮੇਅਰ ਦੀ ਚੋਣ ਵਿਚ ਕੁੱਦੀ ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਜੈਸਿਕਾ ਲਾਲ ਨੇ ਐਲਾਨ ਕੀਤਾ ਹੈ ਕਿ ਬੇਘਰ ਹੋਣਾ ਇਕ ਵੱਡਾ ਸੰਤਾਪ ਹੈ ਤੇ ਇਹ ਸਮੱਸਿਆ ਹੱਲ ਹੋਣ ਦੀ ਬਜਾਏ ਹੋਰ ਗੰਭੀਰ ਹੋਈ ਹੈ | ...

ਪੂਰੀ ਖ਼ਬਰ »

ਪੁਲਾੜ 'ਚ ਪਹਿਲੀ ਫਿਲਮ ਦੀ ਸ਼ੂਟਿੰਗ ਕਰਕੇ ਧਰਤੀ 'ਤੇ ਪਰਤੀ ਰੂਸੀ ਅਦਾਕਾਰਾ ਅਤੇ ਡਾਇਰੈਕਟਰ

ਮਾਸਕੋ, 17 ਅਕਤੂਬਰ (ਏਜੰਸੀ)-ਇਕ ਪੁਲਾੜ ਯਾਤਰੀ ਅਤੇ ਰੂਸ ਦੇ ਦੋ ਫਿਲਮ ਨਿਰਮਾਤਾਵਾਂ ਨੂੰ ਲੈ ਕੇ ਆ ਰਿਹਾ ਸੋਯੁਜ ਪੁਲਾੜ ਵਾਹਨ ਅੰਤਰਰਾਸ਼ਟਰੀ ਪੁਲਾੜ ਕੇਂਦਰ ਤੋਂ ਰਵਾਨਾ ਹੋਣ ਤੋਂ ਬਾਅਦ ਅੱਜ ਧਰਤੀ 'ਤੇ ਉਤਰ ਗਿਆ | ਇਹ ਕੈਪਸੂਲ ਧਰਤੀ ਦੇ ਵਾਯੂਮੰਡਲ ਵਿਚ ਪ੍ਰਵੇਸ਼ ...

ਪੂਰੀ ਖ਼ਬਰ »

ਲੰਡਨ ਵਿਖੇ ਲਖੀਮਪੁਰ ਘਟਨਾ ਦੇ ਰੋਸ 'ਚ ਪ੍ਰਦਰਸ਼ਨ

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਸਾਹਮਣੇ ਭਾਰਤੀ ਲੋਕਾਂ ਵਲੋਂ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂ. ਕੇ. ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਲੋਕ ਪੁੱਜੇ, ਜਿਸ ਵਿਚ ਪੰਜਾਬੀ ਅਤੇ ...

ਪੂਰੀ ਖ਼ਬਰ »

ਹੋਸਟਨ 'ਚ ਬੰਦੂਕਧਾਰੀ ਵਲੋਂ ਪੁਲਿਸ ਅਧਿਕਾਰੀ ਦੀ ਹੱਤਿਆ, 2 ਜ਼ਖ਼ਮੀ

ਸੈਕਰਾਮੈਂਟੋ 17 ਅਕਤੂਬਰ (ਹੁਸਨ ਲੜੋਆ ਬੰਗਾ)- ਇਕ ਅਣਪਛਾਤੇ ਹਮਲਾਵਰ ਨੇ ਹੋਸਟਨ ਦੀ ਇਕ ਬਾਰ ਦੇ ਬਾਹਰ ਪੁਲਿਸ ਉਪਰ ਗੋਲੀਆਂ ਚਲਾ ਕੇ ਇਕ ਡਿਪਟੀ ਦੀ ਹੱਤਿਆ ਕਰ ਦਿੱਤੀ ਤੇ ਦੋ ਹੋਰਨਾਂ ਨੂੰ ਜ਼ਖਮੀ ਕਰ ਦਿੱਤਾ | ਹੈਰਿਸ ਕਾਊਾਟੀ ਦੇ ਕਾਂਸਟੇਬਲ ਮਾਰਕ ਹਰਮਨ ਨੇ ਕਿਹਾ ਹੈ ...

ਪੂਰੀ ਖ਼ਬਰ »

ਉੱਘੇ ਕੀਰਤਨੀਏ ਸੀਤਲ ਸਿੰਘ ਸਿਤਾਰਾ ਐਮ.ਬੀ.ਈ. ਨਹੀਂ ਰਹੇ

ਲੰਡਨ, 17 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਬੀਤੇ 5 ਦਹਾਕਿਆਂ ਤੋਂ ਗੁਰਬਾਣੀ ਕੀਰਤਨ ਸਿਖਾ ਰਹੇ ਉੱਘੇ ਕੀਰਤਨੀਏ ਭਾਈ ਸੀਤਲ ਸਿੰਘ ਸਿਤਾਰਾ ਐਮ. ਬੀ.ਈ. ਦਾ ਦਿਹਾਂਤ ਹੋ ਗਿਆ | ਉਹ 82 ਵਰਿ੍ਹਆਂ ਦੇ ਸਨ | ਸੀਤਲ ਸਿੰਘ ਸਿਤਾਰਾ ਦਾ ਜਨਮ 1932 'ਚ ਫਗਵਾੜਾ ਵਿਖੇ ...

ਪੂਰੀ ਖ਼ਬਰ »

ਪੰਜਾਬੀ ਉਮੀਦਵਾਰ ਲਈ ਗੋਰੀਆਂ ਮੰਗ ਰਹੀਆਂ ਘਰ-ਘਰ ਜਾ ਕੇ ਵੋਟਾਂ

ਐਡਮਿੰਟਨ, 17 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਜਦੋਂ ਕੋਈ ਸ਼ਖ਼ਸ ਹਰ ਵਰਗ ਦੇ ਲੋਕਾਂ ਵਿਚ ਐਨਾ ਵਿਸ਼ਵਾਸ ਪੈਦਾ ਕਰ ਲੈਂਦਾ ਤਾਂ ਉਸ ਦੀ ਹਰ ਆਮਦ 'ਤੇ ਹਰ ਵਰਗ ਦੇ ਲੋਕ ਅੱਗੇ ਹੋ ਕੇ ਮਿਲਦੇ ਹਨ | ਇਸ ਤਰ੍ਹਾਂ ਦੀ ਸ਼ਖ਼ਸੀਅਤ ਦੇ ਮਾਲਕ ਪੰਜਾਬੀ ਨੌਜਵਾਨ ਹਰਸਿਮਰਨ ਵੀ ਹਨ ਜੋ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ

ਵੈਨਿਸ (ਇਟਲੀ), 17 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵੈਰੋਨਾ ਜ਼ਿਲ੍ਹ•ੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਮਨਾਈ

ਵੈਨਿਸ (ਇਟਲੀ), 17 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਬਰਸੀ ਮਨਾਈ ਗਈ | ਭੋਗ ਉਪਰੰਤ ਸਜੇ ਦੀਵਾਨਾਂ 'ਚ ਭਾਈ ਮਨਜੀਤ ਸਿੰਘ ਦੁਆਰਾ ਗੁਰਮਤਿ ਵਿਚਾਰਾਂ ਦੀ ...

ਪੂਰੀ ਖ਼ਬਰ »

ਐਡੀਲੇਡ ਵਾਸੀਆਂ ਵਲੋਂ ਕਿਸਾਨੀ ਸੰਘਰਸ਼ ਸਬੰਧੀ ਖੁੰਢ ਚਰਚਾ

ਐਡੀਲੇਡ, 17 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਰਾਇਲ ਪਾਰਕ ਐਡੀਲੇਡ 'ਚ 'ਫਾਰਮਰ ਪਰੋਟੈਸਟ' ਐਡੀਲੇਡ ਵਾਸੀਆਂ ਵਲੋਂ ਭਰਵਾਂ ਇਕੱਠ ਕੀਤਾ ਗਿਆ, ਜਿਸ ਵਿਚ ਭਾਰਤ 'ਚ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਗਈ | ਚਰਚਾ 'ਚ ਲਖੀਮਪੁੁਰ ਖੀਰੀ 'ਚ ਵਾਪਰੀ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਕਾਮਨਾ

ਸਿਆਟਲ, 17 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਹਨ | ਪ੍ਰਵਾਸੀ ਪੰਜਾਬੀਆਂ ਵਲੋਂ ਦੇਸ਼-ਵਿਦੇਸ਼ ਵਿਚ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਜਾ ਰਹੀ ਹੈ | ਸਿਆਟਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਵਫ਼ਦ ਦਾ ਐਬਟਸਫੋਰਡ ਗੁਰੂ ਘਰ ਵਿਖੇ ਸਨਮਾਨ

ਐਬਟਸਫੋਰਡ, 17 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਨੇਡਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਵਾਈ ਕਰਨ ਸੰਬੰਧੀ ਬਿ੍ਟਿਸ਼ ਕੋਲੰਬੀਆ ਦੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਵਿਚਾਰ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX