ਤਾਜਾ ਖ਼ਬਰਾਂ


ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  12 minutes ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  22 minutes ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਸੁਪਰੀਮ ਕੋਰਟ ਵਲੋਂ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਦੀ ਪਟੀਸ਼ਨ ’ਤੇ ਸੁਣਵਾਈ 6 ਫ਼ਰਵਰੀ ਨੂੰ
. . .  59 minutes ago
ਨਵੀਂ ਦਿੱਲੀ, 30 ਜਨਵਰੀ- ਸੁਪਰੀਮ ਕੋਰਟ ਵਲੋਂ 6 ਫਰਵਰੀ ਨੂੰ ਦੇਸ਼ ਵਿਚ 2002 ਦੇ ਗੁਜਰਾਤ ਦੰਗਿਆਂ ’ਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਐਮ.ਐਲ. ਸ਼ਰਮਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ...
ਇਟਾਲੀਅਨ ਨੇਵੀ ਵਿਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ
. . .  37 minutes ago
ਵੈਨਿਸ (ਇਟਲੀ), 30ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਤੋਂ ਇਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੰਗਾਲਾ ਪਿੰਡ ਨਾਲ ਸੰਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿਚ ਭਰਤੀ ਹੋ...
ਕਾਂਗਰਸ ਦਫ਼ਤਰ ’ਤੇ ਪਾਰਟੀ ਪ੍ਰਧਾਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਇੱਥੇ ਸਥਿਤ ਕਾਂਗਰਸ ਦਫ਼ਤਰ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ...
ਕਰਨਾਟਕ: ਹੰਪੀ ਉਤਸਵ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਹਮਲਾ
. . .  about 1 hour ago
ਬੈਂਗਲੁਰੂ, 30 ਜਨਵਰੀ- ਬੀਤੇ ਦਿਨ ਹੰਪੀ ਵਿਜੇਨਗਰ ਵਿਖੇ ਹੰਪੀ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਕੰਨੜ ਗਾਣੇ ਨਾ ਗਾਉਣ ਕਾਰਨ ਗੁੱਸੇ ਵਿਚ ਲੋਕਾਂ ਵਲੋਂ ਬੋਤਲ ਸੁੱਟੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ 2 ਵਿਅਕਤੀਆਂ ਨੂੰ ਹਿਰਾਸਤ...
ਜਲਵਾਯੂ ਵਿਚ ਬਦਲਾਅ ਖ਼ੇਤੀਬਾੜੀ ਨੂੰ ਪ੍ਰਭਾਵਿਤ ਕਰਦਾ ਹੈ- ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ
. . .  about 1 hour ago
ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ) - ਇੱਥੇ ਜੀ-20 ਸੰਮੇਲਨ ਦਾ ਅੱਜ ਆਗਾਜ਼ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਜੀ-20 ਸੰਮੇਲਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਾਤਾਵਰਨ ਵਿਚ ਬਦਲਾਅ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਵਿਚ ਹੋਣ ਵਾਲਾ ਬਦਲਾਅ...
ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
. . .  about 1 hour ago
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ...
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ..
ਸ੍ਰੀਨਗਰ ਵਿਚ ਹੋਈ ਤਾਜ਼ਾ ਬਰਫ਼ਬਾਰੀ
. . .  about 1 hour ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਲੋਕ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਇਕ ਵਿਅਕਤੀ ਨੇ ਦੱਸਿਆ ਕਿ ਇਹ ਬਰਫ਼ ਕਸ਼ਮੀਰ ਦੀ ਪਛਾਣ ਹੈ। ਇਸ ਮਹੀਨੇ ਵਿਚ ਚੰਗੀ ਬਰਫ਼ਬਾਰੀ ਹੁੰਦੀ ਹੈ, ਜਿਸ ਕਾਰਨ...
ਪ੍ਰਧਾਨ ਮੰਤਰੀ ਨੇ ਜੋ ਮੰਤਰ ਦਿੱਤਾ ਉਸ ਨੂੰ ਹਰੇਕ ਤੱਕ ਪਹੁੰਚਾਇਆ ਜਾਵੇਗਾ- ਪੁਸ਼ਕਰ ਸਿੰਘ ਧਾਮੀ
. . .  about 2 hours ago
ਦੇਹਰਾਦੂਨ, 30 ਜਨਵਰੀ- ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਦੋ ਦਿਨਾਂ ਹੋਈ ਮੀਟਿੰਗ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਕਾਰਜਕਾਰਨੀ ’ਚ ਜੋ ਮੰਤਰ ਦਿੱਤਾ ਹੈ ਉਸ ਨੂੰ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਆਖ਼ਰੀ ਸਿਰੇ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣ ਦਾ...
‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ
. . .  about 2 hours ago
ਸ੍ਰੀਨਗਰ, 30 ਜਨਵਰੀ- 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਵਰ ਕਰਨ ਤੋਂ ਬਾਅਦ ਐਤਵਾਰ ਨੂੰ ਸਮਾਪਤ ਹੋਈ ਕਾਂਗਰਸ ਦੀ ਮੈਗਾ ‘ਭਾਰਤ ਜੋੜੋ ਯਾਤਰਾ’ ਅੱਜ ਸ਼੍ਰੀਨਗਰ ’ਚ ਸਮਾਪਤ ਹੋਵੇਗੀ। ਸਮਾਗਮ ਵਿਚ ਸ਼ਾਮਿਲ ਹੋਣ ਲਈ 21 ਪਾਰਟੀਆਂ ਨੂੰ ਸੱਦੇ ਭੇਜੇ ਗਏ ਹਨ, ਜਦੋਂ ਕਿ ਪੰਜ ਸਿਆਸੀ ਪਾਰਟੀਆਂ ਨੇ ਭਾਗ ਨਹੀਂ ਲਿਆ...
ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ
. . .  about 2 hours ago
ਫ਼ਰੀਦਕੋਟ , 30 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ...
ਮਨੋਹਰ ਲਾਲ ਖੱਟਰ ਪਹੁੰਚੇ ਸ਼ੈਫ਼ਾਲੀ ਵਰਮਾ ਦੇ ਘਰ
. . .  about 2 hours ago
ਚੰਡੀਗੜ੍ਹ, 30 ਜਨਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰੋਹਤਕ ਵਿਚ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਚੈਂਪੀਅਨ ਟੀਮ ਦੀ ਕਪਤਾਨ ਸ਼ੈਫ਼ਾਲੀ ਵਰਮਾ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਹ ਉੱੇਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ ਤੇ ਵਧਾਈਆਂ ਦਿੱਤੀਆਂ
ਜੀ-20 ਦੀ ਪ੍ਰਧਾਨਗੀ ਦੇਸ਼ ਲਈ ਮਾਣ ਵਾਲੀ ਗੱਲ- ਨਰਿੰਦਰ ਸਿੰਘ ਤੋਮਰ
. . .  about 2 hours ago
ਚੰਡੀਗੜ੍ਹ, 30 ਜਨਵਰੀ- ਅੰਤਰਰਾਸ਼ਟਰੀ ਵਿੱਤੀ ਆਰਕੀਟੈਕਚਰ ਵਰਕਿੰਗ ਗਰੁੱਪ ’ਤੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਅਸੀਂ ਆਪਣੀ ਜੀ-20 ਪ੍ਰਧਾਨਗੀ ਦੇ ਅਧੀਨ ਦੇਸ਼ ਵਿਚ ਸਮਾਗਮਾਂ ਦਾ ਆਯੋਜਨ...
ਲਗਾਤਾਰ ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਵਿਚ ਦੇਰੀ- ਡਾਇਰੈਕਟਰ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਹਵਾਈ ਅੱਡੇ ਦੇ ਡਾਇਰੈਕਟਰ ਕੁਲਦੀਪ ਸਿੰਘ ਰਿਸ਼ੀ ਨੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੇ ਚੱਲਦਿਆਂ ਲੋਕਾਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਸਾਡੀ ਦਿੱਖ ਸਿਰਫ਼ 200 ਮੀਟਰ ਹੈ ਅਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਅਸੀਂ ਇਕੋ ਸਮੇਂ ਬਰਫ਼ ਨੂੰ...
ਅਡਾਨੀ ਸਮੂਹ ਵਲੋਂ ਦੋਸ਼ਾਂ ਤੋਂ ਇਨਕਾਰ ਕਰਨ ਤੋਂ ਬਾਅਦ ਰਿਸਰਚ ਫ਼ਰਮ ਹਿੰਡਨਬਰਗ ਨੇ ਮੁੜ ਦਿੱਤਾ ਜਵਾਬ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਅਮਰੀਕੀ ਰਿਸਰਚ ਫ਼ਰਮ ਹਿੰਡਨਬਰਗ ਨੇ ਅਡਾਨੀ ਗਰੁੱਪ ’ਤੇ ਲਗਾਏ ਗਏ ਦੋਸ਼ਾਂ ’ਤੇ ਗਰੁੱਪ ਤੋਂ ਜਵਾਬ ਮਿਲਣ ਤੋਂ ਬਾਅਦ ਮੁੜ ਆਪਣਾ ਜਵਾਬ ਦਿੱਤਾ ਹੈ। ਹਿੰਡਨਬਰਗ ਨੇ ਕਿਹਾ ਹੈ ਕਿ ਅਡਾਨੀ ਸਮੂਹ ਨੇ ਗੌਤਮ ਅਡਾਨੀ ਦੀ ਦੌਲਤ ਦੇ ਵਾਧੇ ਨੂੰ ਭਾਰਤ ਦੀ ਸਫ਼ਲਤਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ...
ਪੁਲਿਸ ਮੁਲਾਜ਼ਮ ਬਣ ਲੜਕੀ ਨਾਲ ਕੀਤਾ ਜਬਰ ਜਨਾਹ, ਗਿ੍ਫ਼ਤਾਰ
. . .  about 3 hours ago
ਮਹਾਰਾਸ਼ਟਰ, 30 ਜਨਵਰੀ- ਠਾਣੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੋ ਵਿਅਕਤੀਆਂ ਵਲੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਇਕ 17 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰ ਜਨਾਹ ਕੀਤਾ ਗਿਆ। ਮੁਲਜ਼ਮਾਂ ਵਿਚੋਂ ਇਕ ਨੇ ਕਥਿਤ ਤੌਰ ’ਤੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ...
ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫ਼ਲਾਈਟ ਦਾ ਰਾਹ ਬਦਲਿਆ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਵਿਸਤਾਰਾ ਏਅਰਲਾਈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ UK959 (DEL-AMD) ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਦੈਪੁਰ ਵੱਲ ਮੋੜ ਦਿੱਤਾ ਗਿਆ ਹੈ। ਉਡਾਣ ਦੇ ਸਵੇਰੇ 9:10 ਵਜੇ...
ਮਹਾਤਮਾ ਗਾਂਧੀ ਦੀ ਬਰਸੀ ’ਤੇ ਪ੍ਰਧਾਨ ਮੰਤਰੀ ਦਾ ਟਵੀਟ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਬਰਸੀ ’ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਿਊਯਾਰਕ ਵਿਚ ਬੱਸ ਤੇ ਟੱਰਕ ਦੀ ਭਿਆਨਕ ਟੱਕਰ ਵਿਚ 6 ਲੋਕਾਂ ਦੀ ਮੌਤ
. . .  about 3 hours ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਬੀਤੇ ਦਿਨ ਸਵੇਰ ਵੇਲੇ ਨਿਊਯਾਰਕ ਵਿਚ ਇਕ ਐਕਸਪ੍ਰੈਸ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ। ਅਮਰੀਕਾ-ਕੈਨੇਡਾ ਬਾਰਡਰ ਨੇੜੇ ਪੈਂਦੇ ਕਸਬੇ ਲੂਇਸਵਿਲੇ ਵਿਚ ਸਟੇਟ ਹਾਈਵੇਅ 37 ਉਪਰ ਸਵੇਰੇ 6...
ਪੁਲਿਸ ਵਲੋਂ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦੇਣ ਦਾ ਮਾਮਲਾ- ਅਮਰੀਕਾ ਵਿਚ ਕੈਲੀਫੋਰਨੀਆ ਸਮੇਤ ਹੋਰ ਥਾਵਾਂ ’ਤੇ ਪ੍ਰਦਰਸ਼ਨ
. . .  about 3 hours ago
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫਿਸ ਪੁਲਿਸ ਵਿਭਾਗ ਦੇ ਅਫ਼ਸਰਾਂ ਵਲੋਂ ਇਕ ਟਰੈਫ਼ਿਕ ਸਟਾਪ ’ਤੇ ਟਾਇਰ ਨਿਕੋਲਸ ਨਾਮੀ ਕਾਲੇ ਵਿਅਕਤੀ ਨਾਲ ਹੋਈ ਤਕਰਾਰ ਉਪਰੰਤ ਉਸ ਦੀ ਕੀਤੀ ਗਈ ਬੇਦਰਦੀ ਨਾਲ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਸਮੇਤ ਹੋਰ ਥਾਂਵਾਂ ’ਤੇ ਲੋਕਾਂ ਨੇ ਪ੍ਰਦਰਸ਼ਨ...
ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿਚ ਹੋਵੇਗੀ।
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਚੰਨੀ ਦੀਆਂ ਨੀਤੀਆਂ ਤੋਂ ਲੋਕ ਖੁਸ਼- ਜੱਗਾ ਮਜੀਠੀਆ

ਜੈਂਤੀਪੁਰ, 18 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਦੇ ਹੀ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੂਰ ਕਰਦੇ ਹੋਏ ਧੜਾ-ਧੜ ਸਹੂਲਤਾਂ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਦਿੰਦੇ ਹੋਏ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 21 ਤੋਂ

ਜੈਂਤੀਪੁਰ, 18 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਧੰਨ ਧੰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਕੱਥੂਨੰਗਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਦੇ ਐੱਨ. ਸੀ. ਸੀ. ਵਿਦਿਆਰਥੀਆਂ ਨੇ 'ਏ' ਸਰਟੀਫਿਕੇਟ ਹਾਸਲ ਕੀਤੇ

ਚੌਕ ਮਹਿਤਾ, 18 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਬਿਆਸ, 18 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਦੇ ਸਬੰਧ 'ਚ ਇਕ ਵਿਸ਼ਾਲ ਸ਼ੋਭਾ ਯਾਤਰਾ ਬਾਬਾ ਪ੍ਰਗਟ ਨਾਥ ਗੱਦੀ ਨਸ਼ੀਨ ਰਹੀਮਪੁਰ ਵਾਲਿਆਂ ਵਲੋਂ ਰਹੀਮਪੁਰ ਤੋਂ ਰਾਮ ਤੀਰਥ ਤੱਕ ਕੱਢੀ ਗਈ, ਜਿਸ 'ਚ ਭਗਵਾਨ ਵਾਲਮੀਕਿ ਸੰਘਰਸ਼ ਦਲ ਪੰਜਾਬ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ- ਪ੍ਰਦੀਪ ਭੁੱਲਰ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਨੇ ਵੱਖ-ਵੱਖ ਹਲਕਿਆਂ 'ਚ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ...

ਪੂਰੀ ਖ਼ਬਰ »

ਦੇਸ਼ 'ਚ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਅਮੀਰ ਖਜ਼ਾਨਿਆਂ ਨੂੰ ਰੱਜ ਕੇ ਲੁੱਟਿਆ-ਜੰਡਿਆਲਾ

ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ)-ਦੇਸ਼ 'ਚ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਅਮੀਰ ਖਜ਼ਾਨਿਆਂ ਨੂੰ ਰੱਜ ਕੇ ਲੁੱਟਿਆ ਤੇ ਆਪਣੀਆਂ ਤਿਜ਼ੌਰੀਆਂ ਨੂੰ ਭਰੀਆਂ ਅਤੇ ਇਸ ਸਮੇਂ ਦੌਰਾਨ ਅਮੀਰੀ ਤੇ ਗਰੀਬੀ ਦਾ ਪਾੜਾ ਵਧਿਆ | ਜਿਸ ਦੌਰਾਨ ਗ਼ਰੀਬ ਹੋਰ ਗ਼ਰੀਬ ਹੋ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਨੇ ਹਰ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ-ਪਿ੍ੰ. ਤਰਸਿੱਕਾ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਦੇਸ਼ ਅੰਦਰ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਦੇਸ਼ ਦੇ ਹਰੇਕ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ, ਸਭ ਤੋਂ ਵੱਧ ਪ੍ਰਭਾਵਿਤ ਗ਼ਰੀਬ ਤੇ ਮੱਧਮ ਵਰਗ ਹੋ ਰਿਹਾ ਹੈ | ਅੱਜ ਗ਼ਰੀਬ ਆਦਮੀ ਨੂੰ ਆਪਣੇ ਪਰਿਵਾਰ ਲਈ ਦੋ ਵਕਤ ਦੀ ...

ਪੂਰੀ ਖ਼ਬਰ »

ਕਵੀ ਸਕੱਤਰ ਸਿੰਘ ਪੁਰੇਵਾਲ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਫੋਰ ਕਲਾਸ ਗੌਰਮਿੰਟ ਇੰਪਲਾਈਜ ਪੰਜਾਬ ਦੀ ਯੂਨੀਅਨ ਦੇ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਨਮਾਨ ਸਮਾਗਮ ਸੁਲੱਖਣ ਸਿੰਘ ਦੇਲਾਂਵਾਲ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ...

ਪੂਰੀ ਖ਼ਬਰ »

ਮਜੀਠੀਆ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਹਲਕੇ 'ਚ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਹਰਜੀਤ ਭੋਆ

ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਦੂਰਅੰਦੇਸ਼ੀ ਸੋਚ ਤੇ ਪਾਰਟੀ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਹਲਕੇ 'ਚ ਅਕਾਲੀ ਦਲ ਦੀ ਚੜ੍ਹਤ ਪੂਰੀ ਤਰ੍ਹਾਂ ਬਰਕਰਾਰ ਹੈ | ਕਿਉਂਕਿ ਮਜੀਠੀਆ ਵਲੋਂ ਪਿਛਲੀ ਅਕਾਲੀ ਸਰਕਾਰ ਵੇਲੇ ਜੋ ਹਲਕੇ 'ਚ ਕੰਮ ਕਰਵਾਏ ਗਏ ਹਨ, ਉਨ੍ਹਾਂ ਦੀ ਬਦੌਲਤ ਸਦਕਾ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਭੋਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਹਰੇਕ ਹਲਕੇ 'ਚ ਕੀਤੀਆਂ ਜਾ ਰਹੀਆਂ ਰੈਲੀਆਂ 'ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਬਸਪਾ ਸਰਕਾਰ ਬਣਾਉਣ ਦਾ ਸੰਕੇਤ ਦੇ ਦਿੱਤਾ ਹੈ | ਕਿਉਂਕਿ ਲੋਕ ਇਸ ਵਾਰ ਕਾਂਗਰਸ ਦੀਆਂ ਗੁੰਮਰਾਹਕੁੰਨ ਚਾਲਾਂ 'ਚ ਨਹੀਂ ਆਉਣਗੇ | ਇਸ ਮੌਕੇ ਪੰਚ ਕਸ਼ਮੀਰ ਸਿੰਘ, ਸਰੂਪ ਸਿੰਘ ਜੌਹਲ, ਪੰਚ ਬਲਵਿੰਦਰ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਪੰਚ ਹਰਜੰਤ ਸਿੰਘ, ਜਥੇਦਾਰ ਅਨੂਪ ਸਿੰਘ, ਬਲਵਿੰਦਰ ਸਿੰਘ ਰੰਧਾਵਾ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਅਜਨਾਲਾ ਵਲੋਂ ਸ਼ਹਿਰੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਵਾਸੀਆਂ ਨੂੰ ਚੰਗੇ ਦਿਨ ਦਿਖਾਉਣ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਨੂੰ ਅਜਿਹੇ ਦਿਨ ਵਿਖਾ ਦਿੱਤੇ ਹਨ ਕਿ ਅੱਤ ਦੀ ਮਹਿੰਗਾਈ ਦੌਰਾਨ ਹਰ ਕੋਈ ਮਰ-ਮਰ ਕੇ ਦਿਨ ਕੱਟ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਵਲੋਂ ਕੀਰਤਨ ਸਮਾਗਮ ਆਰੰਭ

ਰਾਮ ਤੀਰਥ, 18 ਅਕਤੂਬਰ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੀ ਮੀਟਿੰਗ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਭਾਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੀ. ਐਸ. ਐਫ. ਦਾ ਘੇਰਾ ਵਧਾਉਣ ਨਾਲ ਕਿਸਾਨਾਂ ਦੀਆਂ ਵਧਣਗੀਆਂ ਪ੍ਰੇਸ਼ਾਨੀਆਂ- ਮਜੀਠੀਆ

ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀ. ਐਸ. ਐਫ. ਨੂੰ ਪੰਜਾਬ ਅੰਦਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣਾ ਬਹੁਤ ਹੀ ਮੰਦਭਾਗਾ ਹੈ ਤੇ ਇਸ ...

ਪੂਰੀ ਖ਼ਬਰ »

ਰਣੀਕੇ ਵਲੋਂ ਰਾਮ ਤੀਰਥ ਵਿਖੇ ਕਰਵਾਏ ਸਮਾਗਮ 'ਚ ਪੁੱਜੀਆਂ ਸੰਗਤਾਂ ਦਾ ਧੰਨਵਾਦ

ਜੇਠੂਵਾਲ, 18 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਐਸ. ਸੀ. ਵਿੰਗ ਵਲੋਂ ਵਾਲਮੀਕਿ ਆਸ਼ਰਮ ਰਾਮ ਤੀਰਥ ਵਿਖੇ ਮਨਾਏ ਗਏ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਹੋਏ ਸਮਾਗਮ ਵਿਚ ਪੁੱਜੇ ਸੰਤਾਂ ਮਹਾਂਪੁਰਖਾਂ, ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 24 ਨੂੰ

ਗੱਗੋਮਾਹਲ, 18 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 26ਵਾਂ ਮਹਾਨ ਕੀਰਤਨ ਦਰਬਾਰ ਤੇ 22ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸੇਵਕ ਜਥਾ ਇਸ਼ਨਾਨ, ਧਾਰਮਿਕ, ਸਿਆਸੀ ਜਥੇਬੰਦੀਆਂ, ਸਪੋਰਟਸ ...

ਪੂਰੀ ਖ਼ਬਰ »

ਪੰਜਾਬ ਗਵਰਨਰ ਦੇ ਸਪੁੱਤਰ ਨੇ ਰੀਟ੍ਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 18 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਪੰਜਾਬ ਗਵਰਨਰ ਦੇ ਸਪੁੱਤਰ ਰਜਿੰਦਰਾ ਪਰੋਹਿਤ ਨੇ ਪਰਿਵਾਰਕ ਮੈਂਬਰਾਂ ਸਮੇਤ ...

ਪੂਰੀ ਖ਼ਬਰ »

ਪੰਜਗਰਾਂਈ ਵਾਹਲਾ ਦੇ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਪੰਜਗਰਾਂਈ ਵਾਹਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦ ਸਰਪੰਚ ਸੁੱਚਾ ਸਿੰਘ ਦੇ ਉੱਦਮ ਨਾਲ ਕਾਂਗਰਸ ਪਾਰਟੀ ਲੋਕ-ਪੱਖੀ ਨੀਤੀਆਂ ...

ਪੂਰੀ ਖ਼ਬਰ »

ਨੰਬਰਦਾਰ ਰਿਆੜ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਰਿਆੜ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਤਕੜਾ ਝਟਕਾ ਲੱਗਾ ਜਦ ਅਕਾਲੀ ਦਲ ਦੇ ਥੰਮ੍ਹ ਕਹੇ ਜਾਂਦੇ ਟਕਸਾਲੀ ਆਗੂ ਨੰਬਰਦਾਰ ਗੁਰਮੁਖ ਸਿੰਘ ਰਿਆੜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਵਿਰੋਧੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਡੇਂਗੂ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਆਇਆ ਹਰਕਤ 'ਚ

ਬਾਬਾ ਬਕਾਲਾ ਸਾਹਿਬ, 18 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ 2 ਮੁਲਾਜ਼ਮਾਂ ਦੀ ਹੋਈ ਅਚਾਨਕ ਮੌਤ ਤੇ ਬਾਬਾ ਬਕਾਲਾ ਸਾਹਿਬ ਵਿਖੇ ਡੇਂਗੂ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਅੱਜ ਪ੍ਰਸ਼ਾਸਨ ਹਰਕਤ ਵਿਚ ਆਇਆ ...

ਪੂਰੀ ਖ਼ਬਰ »

ਅਕਾਲੀ ਦਲ (ਬ) ਬਾਗੀ ਐਕਸ਼ਨ ਕਮੇਟੀ ਵਲੋਂ ਰਾਜਸੀ ਮੰਚ ਨਵ-ਗਠਿਤ ਕਰਨ ਦਾ ਫੈਸਲਾ

ਅਜਨਾਲਾ, 18 ਅਕਤੂਬਰ (ਐਸ. ਪ੍ਰਸ਼ੋਤਮ)-ਹਲਕੇ 'ਚ ਅਕਾਲੀ ਬਸਪਾ ਗੱਠਜੋੜ ਦੇ ਐਲਾਨੇ ਹੋਏ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਵਿਰੁੱਧ ਬਗਾਵਤ ਦਾ ਝੰਡਾ ਚੁੱਕਣ ਵਾਲੀ ਅਕਾਲੀ ਆਗੂਆਂ 'ਤੇ ਅਧਾਰਿਤ 16 ਮੈਂਬਰੀ ਅਕਾਲੀ ਦਲ (ਬ) ਐਕਸ਼ਨ ਕਮੇਟੀ ਹਲਕਾ ਅਜਨਾਲਾ ਨੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਬੇਅਦਬੀ ਤੇ ਕਤਲ ਦੇ ਮੰਦਭਾਗੇ ਕਾਰੇ ਪਿੱਛੋਂ ਮੋਰਚੇ ਨੇ ਦਿੱਲੀ ਦੀਆਂ ਹੱਦਾਂ 'ਤੇ ਨਿਗਰਾਨੀ ਹੋਰ ਸਖਤ ਕੀਤੀ-ਡਾ: ਸਤਨਾਮ

ਅਜਨਾਲਾ, 18 ਅਕਤੂਬਰ (ਐਸ. ਪ੍ਰਸ਼ੋਤਮ)-ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰ ਕਿਸਾਨੀ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੋਦੀ ਸਰਕਾਰ ਵਿਰੁੱਧ ਦਿੱਲੀ ਦੀਆਂ ਹੱਦਾਂ 'ਤੇ ਪਿਛਲੇ 11 ਮਹੀਨਿਆਂ ਤੋਂ ਬੱਝਵਾਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX