ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਮਾਨਸਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ 6 ਘੰਟੇ ਰੇਲਾਂ ਦਾ ਚੱਕਾ ਕੀਤਾ ਜਾਮ

ਗੁਰਚੇਤ ਸਿੰਘ ਫੱਤੇਵਾਲੀਆ/
ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 18 ਅਕਤੂਬਰ - ਲਖੀਮਪੁਰ ਖੀਰੀ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਘਰਾਂ ਨੂੰ ਵਾਪਸ ਜਾ ਰਹੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਕੇ ਕਤਲ ਕਰਨ ਦੇ ਰੋਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹੇ 'ਚ ਦਿੱਲੀ-ਬਠਿੰਡਾ ਮੁੱਖ ਰੇਲਵੇ ਮਾਰਗ 'ਤੇ ਪੂਰੇ 6 ਘੰਟੇ ਜਾਮ ਲਗਾਏ ਗਏ | ਰੇਲ ਪਟੜੀਆਂ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨੇ ਲਗਾ ਕੇ ਬੈਠੇ ਸੰਘਰਸ਼ਕਾਰੀਆਂ ਨੇ ਦੋਸ਼ ਲਗਾਇਆ ਕਿ ਹਿੰਸਾ ਕਾਂਡ 'ਚ ਚਸ਼ਮਦੀਦ ਗਵਾਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਕਿ ਉਹ ਆਪਣੇ ਬਿਆਨ ਦਰਜ ਨਾ ਕਰਵਾਉਣ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਵਜ਼ਾਰਤ 'ਚੋਂ ਬਰਖ਼ਾਸਤ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ | ਹਿੰਸਾ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਜੇ ਮਿਸ਼ਰਾ ਨੂੰ ਹੁਣ ਤੱਕ ਗਿ੍ਫ਼ਤਾਰ ਕਰ ਲੈਣਾ ਚਾਹੀਦਾ ਸੀ ਪਰ ਸਿਆਸੀ ਸ਼ਹਿ ਕਰ ਕੇ ਅਜਿਹਾ ਨਹੀਂ ਹੋ ਰਿਹਾ | ਆਗੂਆਂ ਨੇ ਐਲਾਨ ਕੀਤਾ ਕਿ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਹਰ ਮੋੜ 'ਤੇ ਸੰਘਰਸ਼ ਕੀਤਾ ਜਾਵੇਗਾ ਅਤੇ ਕਾਲੇ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ | ਜ਼ਿਕਰਯੋਗ ਹੈ ਕਿ 31 ਕਿਸਾਨ ਜਥੇਬੰਦੀਆਂ ਵਲੋਂ ਮਾਨਸਾ, ਬੁਢਲਾਡਾ ਤੇ ਬਰੇਟਾ ਵਿਖੇ ਰੇਲ ਪਟੜੀਆਂ 'ਤੇ ਜਾਮ ਲਗਾਇਆ ਗਿਆ ਜਦਕਿ ਭਾਕਿਯੂ (ਉਗਰਾਹਾਂ) ਵਲੋਂ ਵੱਖਰੇ ਤੌਰ 'ਤੇ ਮਾਨਸਾ ਤੇ ਬੁਢਲਾਡਾ 'ਚ ਧਰਨੇ ਲਗਾਏ ਗਏ |
ਸ਼ਾਂਤਮਈ ਕਿਸਾਨੀ ਅੰਦੋਲਨ ਨੂੰ ਜ਼ਬਰ ਰਾਹੀਂ ਕੁਚਲਣਾ ਬਰਦਾਸ਼ਤ ਨਹੀਂ ਕਰਾਂਗੇ- ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚੇ ਵਲੋਂ 10 ਵਜੇ ਤੋਂ 4 ਵਜੇ ਤੱਕ ਰੇਲਵੇ ਸਟੇਸ਼ਨ ਤੇ ਰੇਲਵੇ ਲਾਈਨ ਜਾਮ ਕੀਤੀ ਗਈ | ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕਰ ਕੇ ਜੇਲ੍ਹ 'ਚ ਬੰਦ ਕੀਤਾ ਜਾਵੇ ਤਾਂ ਕਿ ਘਟਨਾ ਦੀ ਨਿਰਪੱਖ ਜਾਚ ਕੀਤੀ ਜਾਵੇ | ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਰੁਲਦੂ ਸਿੰਘ ਮਾਨਸਾ, ਕਾ. ਹਰਦੇਵ ਸਿੰਘ ਅਰਸ਼ੀ, ਮਹਿੰਦਰ ਸਿੰਘ ਭੈਣੀਬਾਘਾ, ਕੁਲਵਿੰਦਰ ਸਿੰਘ, ਮਲੂਕ ਸਿੰਘ ਹੀਰਕੇ, ਮੇਜਰ ਸਿੰਘ ਦੂਲੋਵਾਲ, ਭਜਨ ਸਿੰਘ ਘੁੰਮਣ, ਤੇਜ ਸਿੰਘ ਚਕੇਰੀਆਂ, ਮੱਖਣ ਸਿੰਘ ਭੈਣੀਬਾਘਾ, ਜਗਦੇਵ ਸਿੰਘ ਭੁਪਾਲ, ਦਰਸ਼ਨ ਸਿੰਘ ਜਟਾਣਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਦਮਨਕਾਰੀ ਨੀਤੀ ਨਾਲ ਕੁਚਲਣਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਕੁਰਬਾਨੀ ਦੇ ਬਾਵਜੂਦ ਕਿਸਾਨੀ ਅੰਦੋਲਨ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਤੇ ਕਾਲੇ ਕਾਨੂੰਨਾਂ ਦੀ ਵਾਪਸੀ ਕਰਵਾ ਕੇ ਰਹੇਗਾ | ਬੁਲਾਰਿਆਂ ਨੇ ਨਰਮੇ ਦੀ ਬਰਬਾਦੀ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਜਾਰੀ ਨਾ ਕਰਨ ਦੀ ਸਖ਼ਤ ਵਿੱਚ ਨਿੰਦਾ ਕਰਦਿਆਂ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ | ਧਰਨੇ 'ਚ ਮਜ਼ਦੂਰ ਮੁਕਤੀ ਮੋਰਚਾ ਦੇ ਕਾਰਕੁਨਾਂ ਨੇ ਵੀ ਸੰਬੋਧਨ ਕੀਤਾ | ਮੋਰਚੇ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਹਨ ਉਹ ਕਿਸਾਨ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਲਾਗੂ ਕਰ ਕੇ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇਣ ਦੀ ਕੋਸ਼ਿਸ਼ ਕਰ ਕਰੀ ਹੈ ਜੋ ਕਿ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਉਗਰਾਹਾਂ ਗੁੱਟ ਵਲੋਂ ਮਾਨਸਾ ਰੇਲ ਪਟੜੀ 'ਤੇ ਲਗਾਇਆ ਗਿਆ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਵੱਡੀ ਗਿਣਤੀ 'ਚ ਕਿਸਾਨਾਂ, ਜਿਨ੍ਹਾਂ 'ਚ ਔਰਤਾਂ ਵੀ ਸ਼ਾਮਿਲ ਸਨ, ਨੇ ਇੱਥੇ ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕਿਸਾਨਾਂ ਨੂੰ ਕਤਲ ਕਰਨ ਦੇ ਦੋਸ਼ੀ ਕੇਂਦਰੀ ਮੰਤਰੀ ਨੂੰ ਵਜ਼ਾਰਤ 'ਚੋਂ ਬਾਹਰ ਕਰ ਕੇ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਕੁਚਲਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ, ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਧਰਨੇ ਨੂੰ ਜਸਵਿੰਦਰ ਕੌਰ ਝੇਰਿਆਂਵਾਲੀ, ਮਲਕੀਤ ਸਿੰਘ ਕੋਟਧਰਮੂ, ਸਾਧੂ ਸਿੰਘ ਅਲੀਸ਼ੇਰ ਕਲਾਂ, ਜਗਦੇਵ ਸਿੰਘ ਭੈਣੀਬਾਘਾ, ਬਿੰਦਰ ਸਿੰਘ ਝੰਡਾ ਕਲਾਂ, ਜਗਸੀਰ ਸਿੰਘ ਜਵਾਹਰਕੇ, ਬਲਵੰਤ ਸਿੰਘ ਰੜ੍ਹ, ਭੋਲ਼ਾ ਸਿੰਘ ਮਾਖਾ ਚਹਿਲਾਂ ਅਤੇ ਗੁਰਪ੍ਰੀਤ ਸਿੰਘ ਭੈਣੀਬਾਘਾ ਨੇ ਸੰਬੋਧਨ ਕੀਤਾ |
ਬੁਢਲਾਡਾ ਵਿਖੇ ਰੇਲ ਪਟੜੀਆਂ 'ਤੇ ਰੋਸ ਧਰਨਾ ਦਿੱਤਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ - ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ 'ਰੇਲ ਰੋਕੋ' ਸੱਦੇ ਤਹਿਤ ਅੱਜ ਬੁਢਲਾਡਾ ਦੇ ਰੇਲਵੇ ਸਟੇਸ਼ਨ ਤੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਾਰਕੁਨਾਂ ਨੇ ਰੇਲ ਪਟੜੀਆਂ ਤੇ ਧਰਨਾ ਦਿੰਦਿਆਂ ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਜਗਸੀਰ ਸਿੰਘ ਦੋਦੜਾ ਅਤੇ ਇਸਤਰੀ ਆਗੂ ਪਲਵਿੰਦਰ ਕੌਰ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਕਿਸਾਨਾਂ ਤੇ ਇਕ ਪੱਤਰਕਾਰ ਦੀ ਸ਼ਹੀਦੀ ਲਈ ਜ਼ਿੰਮੇਵਾਰ ਗ੍ਰਹਿ ਰਾਜ ਮੰਤਰੀ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਸਬੰਧੀ ਦੇਸ਼ ਦਾ ਪ੍ਰਧਾਨ ਮੰਤਰੀ ਹਿਟਲਰ ਵਾਂਗ ਤਾਨਾਸ਼ਾਹ ਬਣਿਆ ਹੋਇਆ ਹੈ, ਜਿਸ ਨੂੰ ਹੰਕਾਰ ਸੀ ਕਿ ਉਸ ਨੰੂ ਕੋਈ ਨਹੀਂ ਡੱਕ ਸਕਦਾ ਪਰ ਕਿਸਾਨ ਜਥੇਬੰਦੀਆਂ ਦੇ ਨਾਲ ਦੇਸ਼ ਦੇ ਲੋਕਾਂ ਨੇ ਹੁਣ ਇਸ ਹੰਕਾਰੀ ਪੁਰਸ਼ ਨੂੰ ਦੱਸ ਦਿੱਤਾ ਹੈ ਕਿ ਲੋਕ ਆਪਣੇ ਹੱਕ ਲੈਣਾ ਜਾਣਦੇ ਹਨ | ਇਸ ਮੌਕੇ ਭੂਰਾ ਸਿੰਘ, ਆਸਾ ਸਿੰਘ, ਮੇਜਰ ਸਿੰਘ ਦਰੀਆਪੁਰ,ਗੁਰਇੰਦਰ ਸਿੰਘ ਚੱਕ ਭਾਈਕੇ, ਮੇਜਰ ਸਿੰਘ ਗੋਬਿੰਦਪੁਰਾ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ
ਰੇਲਵੇ ਸਟੇਸ਼ਨ ਦੇ ਦੂਜੇ ਪਾਸੇ ਵੱਖ-ਵੱਖ 31 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਕਾ. ਹਰਦੇਵ ਸਿੰਘ ਅਰਸ਼ੀ, ਮਹਿੰਦਰ ਸਿੰਘ ਦਿਆਲਪੁਰਾ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਗਵੰਤ ਸਿੰਘ ਸਮਾਉਂ, ਮਹਿੰਦਰ ਸਿੰਘ ਦਿਆਲਪੁਰਾ, ਜਸਵੰਤ ਸਿੰਘ ਬੀਰੋਕੇ, ਦਿਲਬਾਗ ਸਿੰਘ ਗੱਗੀ, ਸ਼ਿੰਗਾਰਾ ਸਿੰਘ ਦੋਦੜਾ, ਭੁਪਿੰਦਰ ਸਿੰਘ ਗੁਰਨੇ ਕਲਾਂ, ਮਾ: ਦਰਸ਼ਨ ਸਿੰਘ ਟਾਹਲੀਆਂ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਜਨਤਕ ਸੰਪਤੀਆਂ ਨੂੰ ਅੰਬਾਨੀਆਂ-ਅੰਡਾਨੀਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ, ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਰੇਲਵੇ ਟਰੈਕ 'ਤੇ ਜਾਮ ਲਗਾਇਆ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਟਰੈਕ ਤੇ ਜਾਮ ਲਗਾਇਆ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਜਿਸ ਕਰ ਕੇ ਕਾਲੇ ਕਾਨੰੂਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਲਖੀਮਪੁਰ ਖੀਰੀ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਧਰਨੇ ਨੂੰ ਰੁਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਜਗਰਾਜ ਸਿੰਘ ਗੋਰਖਨਾਥ, ਛੱਜੂ ਸਿੰਘ ਬਰੇਟਾ, ਨਿਰਮਲ ਸਿੰਘ ਬਰੇਟਾ, ਬੱਬੂ ਸਿੰਘ ਕੱੁਲਰੀਆਂ, ਮਹਿੰਦਰ ਸਿੰਘ ਕੁੱਲਰੀਆਂ, ਦੇਵੀ ਰਾਮ ਰੰਘੜਿਆਲ, ਗੁਰਜੰਟ ਸਿੰਘ ਮੰਘਾਣੀਆਂ ਆਦਿ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਪੁਲਿਸ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਦਿੱਤੀ ਜਾਵੇਗੀ

ਮਾਨਸਾ, 18 ਅਕਤੂਬਰ (ਵਿ.ਪ੍ਰਤੀ.) - ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਜਿਹੜੇ ਨੌਜਵਾਨਾਂ (ਲੜਕੇ/ਲੜਕੀਆਂ) ਨੇ ਪੰਜਾਬ ਪੁਲਿਸ ਸਿਪਾਹੀ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਨੂੰ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿਖੇ ਸੀ-ਪਾਈਟ ਕੈਂਪ 'ਚ ਮੁਫ਼ਤ ਸਰੀਰਕ ...

ਪੂਰੀ ਖ਼ਬਰ »

ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਬਾਮਸੇਫ ਇਕਾਈ ਵਲੋਂ ਲਾਲ ਚੰਦ ਦੀ ਅਗਵਾਈ 'ਚ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਓ.ਬੀ.ਸੀ. ਵਰਗ ਦੀ ਜਾਤੀ ਆਧਾਰਿਤ ਜਨਗਣਨਾ ਕੀਤੀ ਜਾਵੇ, ਖੇਤੀ ਸਬੰਧੀ ਤਿੰਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖਮੀ

ਭੀਖੀ, 18 ਅਕਤੂਬਰ (ਸਿੱਧੂ)- ਭੀਖੀ ਨੇੜੇ ਸੁਨਾਮ-ਪਟਿਆਲਾ ਰੋਡ 'ਤੇ ਵਾਪਰੇ ਇੱਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਰਾਸਤ ਢਾਬੇ ਦੇ ਕੋਲ ਇੱਕ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਗਗਨ ਪੁੱਤਰ ਸੋਨੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਮੁਲਜ਼ਮ ਕਾਬੂ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਡਾ. ਸੰਦੀਪ ਕੁਮਾਰ ਗਰਗ ਐਸ.ਐਸ.ਪੀ. ਮਾਨਸਾ ਦੀ ਅਗਵਾਈ 'ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਚੱਲਦਿਆਂ ਖੇਤਾਂ 'ਚੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬੁਢਲਾਡਾ, 18 ਅਕਤੂਬਰ (ਰਾਹੀ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਭਗਵਾਨ ਸਿੰਘ ਭਾਟੀਆਂ ਦੀ ਅਗਵਾਈ ਹੇਠ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਭਾਨ ਸਿੰਘ ਮਹਿਲ ਅਤੇ ਸੀਨੀਅਰ ਆਗੂ ਦੇਸ ਰਾਜ ਮੰਘਾਣੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਗਾਰੰਟੀ ਬਾਰੇ 'ਆਪ' ਵਲੋਂ ਪੋਸਟਰ ਮੁਹਿੰਮ ਸ਼ੁਰੂ

ਲਹਿਰਾ ਮੁਹੱਬਤ, 18 ਅਕਤੂਬਰ (ਭੀਮ ਸੈਨ ਹਦਵਾਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਲਈ ਕੀਤੇ ਐਲਾਨਾਂ ਤੋਂ ਇਲਾਵਾ ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਦਿੱਤੀ ਗਾਰੰਟੀ ਬਾਰੇ ਲੋਕਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ

ਮਾਨਸਾ, 18 ਅਕਤੂਬਰ (ਸ.ਰਿ.)- ਜ਼ਿਲ੍ਹੇ ਅੰਦਰ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਬੀਤੀ ਸ਼ਾਮ ਤੱਕ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ 24564 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਨੁਕਤੇ ਦੱਸੇ

ਸਰਦੂਲਗੜ੍ਹ, 18 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਖੇਤੀ ਵਿਗਿਆਨ ਕੇਂਦਰ ਮਾਨਸਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵਲੋਂ ਆਪਸੀ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਰੂਰੀ ਨੁਕਤੇ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ...

ਪੂਰੀ ਖ਼ਬਰ »

ਹਲਕੀ ਕਿਣ-ਮਿਣ ਕਾਰਨ ਰੁਕੀ ਝੋਨੇ ਦੀ ਵਾਢੀ

ਬਰੇਟਾ, 18 ਅਕਤੂਬਰ (ਪਾਲ ਸਿੰਘ ਮੰਡੇਰ) - ਪਿਛਲੇ ਦਿਨ ਤੋਂ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧੀਆਂ ਰਹੀਆਂ ਕਿਉਂਕਿ ਝੋਨੇ ਤੇ ਨਰਮੇ ਦੀ ਫ਼ਸਲ ਪੂਰੀ ਤਰਾਂ ਪੱਕ ਕੇ ਤਿਆਰ ਹੋ ਚੁੱਕੀ ਹੈ | ਗੁਲਾਬੀ ਸੁੰਡੀ ਦੇ ਹਮਲੇ ਤੋਂ ਥੋੜ੍ਹਾ ਬਹੁਤਾ ਬਚੇ ਨਰਮੇ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਖ਼ਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਬੁਢਲਾਡਾ, 18 ਅਕਤੂਬਰ (ਸਵਰਨ ਸਿੰਘ ਰਾਹੀ) - ਮਾਰਕਿਟ ਕਮੇਟੀ ਬੁਢਲਾਡਾ ਅਧੀਨ ਪੈਂਦੇ ਖ਼ਰੀਦ ਕੇਂਦਰਾਂ 'ਤੇ ਦਿਨ ਪ੍ਰਤੀ ਦਿਨ ਝੋਨੇ ਦੀ ਆਮਦ ਵਧਦੀ ਜਾਂਦੀ ਹੈ, ਜਿਸ ਲਈ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੇਅਰਮੈਨ ਖੇਮ ਸਿੰਘ ਜਟਾਣਾ ਅਤੇ ਸੂਬੇਦਾਰ ਭੋਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥਣ ਦਮਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਵਾਸੀ ਰੱਲਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਸਥਾਈ ਸੰਪਤੀਆਂ ਦਾ ਨਿਰਮਾਣ ਜਾਰੀ

ਮਾਨਸਾ, 18 ਅਕਤੂਬਰ (ਸਟਾਫ਼ ਰਿਪੋਰਟਰ) - ਜ਼ਿਲ੍ਹਾ ਮਾਨਸਾ 'ਚ ਮਗਨਰੇਗਾ ਸਕੀਮ ਅਧੀਨ ਸਥਾਈ ਸੰਪਤੀਆਂ ਦੇ ਨਿਰਮਾਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਸਕੂਲ 'ਚ ਇਕ ਰੋਜ਼ਾ ਕੈਂਪ ਲਗਾਇਆ

ਮਾਨਸਾ, 18 ਅਕਤੂਬਰ (ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਸਕੂਲ 'ਚ ਐਨ.ਐਸ.ਐਸ. ਵਲੰਟੀਅਰਜ਼ ਵਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਦੀ ਸਫ਼ਾਈ ਕੀਤੀ ਗਈ ਅਤੇ ਬੂਟੇ ਆਦਿ ਲਗਾਏ ਗਏ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ-2022 ਦੇ ਸਬੰਧ 'ਚ ਜ਼ਿਲ੍ਹਾ ਮਾਨਸਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਕਰਨ 'ਤੇ ਕਿਸਾਨਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

ਸਰਦੂਲਗੜ੍ਹ, 18 ਅਕਤੂਬਰ (ਜੀ.ਐਮ.ਅਰੋੜਾ) - ਪਿੰਡ ਕਰੰਡੀ ਵਿਖੇ ਬਣੇ ਖ਼ਰੀਦ ਕੇਂਦਰ ਵਿਚ ਪਨਸਪ ਅਧਿਕਾਰੀ ਵਲੋਂ ਝੋਨੇ ਦੀ ਖ਼ਰੀਦ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕਰੰਡੀ ਵਿਖੇ ਸਰਦੂਲਗੜ੍ਹ ਤੋਂ ਡਿੰਗ ਰੋਡ ਜਾਣ ਵਾਲੀ ਸੜਕ 'ਤੇ 2 ਘੰਟੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਬੀ.ਐਸ.ਐਫ਼. ਦਾ ਘੇਰਾ ਵਧਾਉਣ ਦੇ ਰੋਸ 'ਚ ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ 'ਚ ਸੀਮਾ ਸੁਰੱਖਿਆ ਬਲ ਦਾ ਸਰਹੱਦੀ ਖੇਤਰ ਦੇ ਨੇੜੇ ਘੇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸਥਾਨਕ ਸ਼ਹਿਰ 'ਚ ਰੋਸ ਪ੍ਰਗਟ ਕਰਨ ਉਪਰੰਤ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਬੋਹਾ ਤੋਂ ਸੈਦੇਵਾਲਾ-ਬਰੇਟਾ ਬੱਸਾਂ ਚਲਾਉਣ ਦੀ ਮੰਗ

ਬੋਹਾ, 18 ਅਕਤੂਬਰ (ਪ.ਪ.) - ਨਜ਼ਦੀਕੀ ਪਿੰਡ ਸੈਦੇਵਾਲਾ ਵਿਖੇ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਗੁਰੂ ਅਮਰਦਾਸ ਜੀ ਦੇ ਜੋੜੇ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਸ਼ਰਧਾਲੂ ਹਰ ਰੋਜ਼ ਇਥੇ ਆਉਂਦੇ ਰਹਿੰਦੇ ਹਨ ਪਰ ਬੱਸ ਸੇਵਾ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਸੇਵਾ ਕੇਂਦਰਾਂ 'ਚ ਦਿੱਤੀਆਂ ਜਾਣ ਦਰਖ਼ਾਸਤਾਂ

ਮਾਨਸਾ, 18 ਅਕਤੂਬਰ (ਸ.ਰਿ.) - ਪਟਾਕੇ ਵੇਚਣ ਲਈ ਆਰਜ਼ੀ ਆਗਿਆ ਲੈਣ ਸਬੰਧੀ ਹੁਣ ਸੇਵਾ ਕੇਂਦਰਾਂ ਵਿਚ ਵੀ ਦਰਖ਼ਾਸਤਾਂ ਦਿੱਤੀਆਂ ਜਾ ਸਕਦੀਆਂ ਹਨ | ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ ਕਿ ਇਹ ਸਰਵਿਸ ਸੇਵਾ ਕੇਂਦਰਾਂ ਵਿਚ ਪ੍ਰਾਰਥੀ ਵਲੋਂ ਆਫ਼-ਲਾਈਨ ਮੋਡ ਵਿਚ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX