ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਪਟਿਆਲਾ

ਸੰਯੁਕਤ ਕਿਸਾਨ ਮੋਰਚੇ ਦਾ ਇਕ ਘਟਕ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਦੇ ਰੌਂਅ 'ਚ-ਚੜੂਨੀ

ਪਟਿਆਲਾ, 19 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਸੰਸਦ ਰਾਹੀਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲਈ ਬਣਾਏ 'ਸੰਯੁਕਤ ਕਿਸਾਨ ਮੋਰਚੇ' 'ਚੋਂ ਇਕ ਆਗੂ ਗੁਰਨਾਮ ਸਿੰਘ ਚੜੂਨੀ ਮੁਤਾਬਿਕ ਪੰਜਾਬ ਅੰਦਰ ਆਉਂਦੀਆਂ 2022 ਦੀਆਂ ਵਿਧਾਨ ...

ਪੂਰੀ ਖ਼ਬਰ »

ਕੈਂਟਰ 'ਚੋਂ 15 ਕਿੱਲੋ ਭੁੱਕੀ ਬਰਾਮਦ, ਚਾਲਕ ਗਿ੍ਫ਼ਤਾਰ

ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਕੀਤੀ ਨਾਕੇਬੰਦੀ ਦੌਰਾਨ ਇਕ ਕੈਂਟਰ ਵਿਚੋਂ 15 ਕਿੱਲੋ ਭੁੱਕੀ ਬਰਾਮਦ ਕਰਕੇ ਕੈਂਟਰ ਚਾਲਕ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਕੰਟਰੈਕਟ ਕਾਮਿਆਂ ਵਲੋਂ ਭੁੱਖ ਹੜਤਾਲ ਦੇ ਦੂਜੇ ਦਿਨ ਰੈਲੀ

ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 18 ਅਕਤੂਬਰ ਤੋਂ 22 ਅਕਤੂਬਰ ਤੱਕ ਲੜੀਵਾਰ ਭੁੱਖ ਹੜਤਾਲ ਦੇ ਦੂਜੇ ਦਿਨ ਪੰਜਾਬ ਭਰ ਤੋਂ ਕੰਟਰੈਕਟ ਵਰਕਰਜ਼ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਇਕੱਤਰ ਹੋ ਕੇ ਰੈਲੀ ਕੀਤੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਹਲਵਾਈਆਂ ਦੀਆਂ ਦੁਕਾਨਾਂ 'ਤੇ ਲਏ ਨਮੂਨੇ

ਰਾਜਪੁਰਾ, 19 ਅਕਤੂਬਰ (ਰਣਜੀਤ ਸਿੰਘ)-ਅੱਜ ਇਥੇ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫਸਰ ਸ਼ੈਲੀ ਜੇਤਲੀ ਦੀ ਅਗਵਾਈ 'ਚ ਛਾਪੇਮਾਰੀ ਕੀਤੀ ਅਤੇ ਹਲਵਾਈ ਦੀ ਦੁਕਾਨ ਤੋਂ ਵੱਖ ਵੱਖ ਮਿਠਾਈਆਂ ਦੇ ਸੈਂਪਲ ਭਰੇ | ਭਾਵੇਂ ਟੀਮ ਨੇ ਇਸ ਗੱਲ ਦੀ ਖੰਡਨ ਕੀਤਾ ਹੈ ਪਰ ਸ਼ੱਕ ਦੀ ...

ਪੂਰੀ ਖ਼ਬਰ »

ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਿਉਣਾ ਚੌਂਕ ਲਾਗੇ ਰਣਜੀਤ ਨਗਰ ਦਾ ਰਹਿਣ ਵਾਲਾ ਇਕ ਮੰਦਬੁੱਧੀ ਨੌਜਵਾਨ 12 ਅਕਤੂਬਰ ਨੂੰ ਘਰੋਂ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ ਜੋ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਹ ਸ਼ਿਕਾਇਤ ਲੜਕੇ ਦੀ ਮਾਤਾ ਹਰਦੀਪ ਕੌਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਨੂੜ, 19 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ¢ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਨੂੜ ਹਰਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਸਵਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਯੋਗੇਸ਼ ਸ਼ਰਮਾ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਕਿ ਉਹ ਪਿਛਲੇ ਦਿਨੀਂ ਬਾਰਾਂਦਰੀ ...

ਪੂਰੀ ਖ਼ਬਰ »

ਸੀਨੀਅਰ ਵੂਮੈਨ ਹਾਕੀ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ

ਪਟਿਆਲਾ, 19 ਅਕਤੂਬਰ (ਅ.ਸ. ਆਹਲੂਵਾਲੀਆ)-ਹਾਕੀ ਪੰਜਾਬ ਦੇ ਸਰਪ੍ਰਸਤ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਅਤੇ ਪ੍ਰਧਾਨ ਨਿਤਿਨ ਕੋਹਲੀ ਦੀ ਰਹਿਨੁਮਾਈ ਹੇਠ ਝਾਂਸੀ ਵਿਖੇ 21 ਤੋਂ 30 ਅਕਤੂਬਰ ਤਕ ਹੋਣ ਵਾਲੀ ਆਲ ਇੰਡੀਆ ਸੀਨੀਅਰ ਵੁਮੈਨ ਹਾਕੀ ਚੈਂਪੀਅਨਸ਼ਿਪ ਲਈ ਪਟਿਆਲਾ ਵਿਖੇ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ ਹੇਠ ਉਸਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਪਨਾ ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਚਨਾਰਥਲ ਤਹਿਸੀਲ ਸ਼ਾਹਬਾਦ ਮਾਰਕੰਡਾ ਹਰਿਆਣਾ ਹਾਲ ਵਾਸੀ ਪਿੰਡ ਲੋਚਮਾ ਥਾਣਾ ਖੇੜੀ ਗੰਡਿਆਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦਾ ਵਿਆਹ ਜੁਲਾਈ 2020 ਵਿਚ ਪਰਮਿੰਦਰ ਸਿੰਘ ਵਾਸੀ ਪਿੰਡ ਚਨਾਰਥਲ ਤਹਿਸੀਲ ਸ਼ਾਹਬਾਦ ਮਾਰਕੰਡਾ ਹਰਿਆਣਾ ਨਾਲ ਹੋਇਆ ਸੀ | ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸਦਾ ਪਤੀ ਉਸਨੂੰ ਤੰਗ ਪ੍ਰੇਸ਼ਾਨ ਕਰਨ ਲੱਗਾ ਅਤੇ ਹੋਰ ਦਾਜ ਦਹੇਜ ਲਿਆਉਣ ਦੀ ਮੰਗ ਕਰਨ ਲੱਗਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗਾ | ਉਸ ਨੇ ਵਿਆਹ ਸਮੇਂ ਦਿੱਤਾ ਦਹੇਜ ਦਾ ਸਮਾਨ ਵੀ ਆਪਣੇ ਕਬਜ਼ੇ 'ਚ ਰੱਖਿਆ ਹੋਇਆ ਹੈ | ਜਿਸ 'ਤੇ ਪੁਲਿਸ ਨੇ ਕੇਸ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਸਦੇ ਪਤੀ ਪਰਮਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਸੱਟਾ ਲਗਾਉਂਦੇ ਦੋ ਵਿਅਕਤੀ ਪੁਲਿਸ ਨੇ ਚੁੱਕੇ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਸੱਟਾ ਲਗਾ ਰਹੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਸੱਟੇ ਦੇ 3180 ਰੁਪਏ ਬਰਾਮਦ ਹੋਏ ਹਨ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੇ ਹੌਲਦਾਰ ਵਿਕਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਰੋਮਾ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ ਕਿਸਾਨਾਂ ਦਾ ਜਥਾ ਰਵਾਨਾ

ਬਹਾਦਰਗੜ੍ਹ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਡਾ. ਗਿਆਨ ਸਿੰਘ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਪਥਰੇੜੀ ਜੱਟਾਂ ਸਥਿਤ ਟੋਲ ਪਲਾਜ਼ਾ ਤੋਂ ਸਿੰਘੁ ਬਾਰਡਰ ਦਿੱਲੀ ਲਈ ...

ਪੂਰੀ ਖ਼ਬਰ »

ਰਾਘਵ ਚੱਢਾ ਨਾਲ ਦੇਵ ਮਾਨ ਨੇ ਕੀਤੀ ਵਿਸ਼ੇਸ਼ ਬੈਠਕ

ਨਾਭਾ, 19 ਅਕਤੂਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ 'ਚ ਲਗਾਤਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ | ਹਰ ਵਿਧਾਨ ਸਭਾ ਦੀ ਕੇਜਰੀਵਾਲ ਖ਼ੁਦ ਬਹੁਤ ਹੀ ਗੰਭੀਰਤਾ ਨਾਲ ਰਿਪੋਰਟ ਕਾਰਡ ਚੈੱਕ ਕਰ ਰਹੇ ਹਨ | ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਚ ਹਲਕਾ ...

ਪੂਰੀ ਖ਼ਬਰ »

ਸੈਫ਼ੀ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਘਪਲਿਆਂ ਸੰਬੰਧੀ ਵੰਡਿਆ ਲਾਹਣਤਨਾਮਾ ਪਰਚਾ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਲਾਹਣਤਨਾਮਾਂ ਨਾਮ ਦਾ ਪਰਚਾ ਵੰਡਿਆ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਪੰਜਾਬੀ ...

ਪੂਰੀ ਖ਼ਬਰ »

ਨਗਰ ਨਿਗਮ ਨੇ ਕੀਤੀਆਂ 9 ਉਸਾਰੀਆਂ ਸੀਲ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਅੱਜ 9 ਥਾਈਾ ਕਾਰਵਾਈ ਕਰਦਿਆਂ ਵਪਾਰਿਕ ਉਸਾਰੀਆਂ ਸੀਲ ਕੀਤੀਆਂ ਗਈਆਂ | ਨਿਗਮ ਕਾਨੂੰਨ ਦੇ ਉਲਟ ਬਣ ਰਹੀਆਂ ਇਨ੍ਹਾਂ ਉਸਾਰੀਆਂ ਨੂੰ ਸੀਲ ਕਰਨ ਲਈ ਨਿਗਮ ਕਮਿਸ਼ਨਰ ਤੋਂ ਲਿਖਤੀ ਆਦੇਸ਼ ਲੈ ਕੇ ਪਹੁੰਚੇ ...

ਪੂਰੀ ਖ਼ਬਰ »

ਸਰਕਾਰੀ ਸਟੇਟ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਵੀਪ ਯੁਵਕ ਮੇਲਾ ਕਰਵਾਇਆ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਵਿਧਾਨ ਸਭਾ ਚੋਣਾਂ, 2022-ਆਓ ਲੋਕਤੰਤਰ ਦਾ ਜਸ਼ਨ ਮਨਾਈਏ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਟੇਟ ਕਾਲਜ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਸਵੀਪ ਯੁਵਕ ਮੇਲਾ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਕਰੀਬ 15 ਕਾਲਜਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ-ਬਹਾਦਰ ਖ਼ਾਨ

ਭਾਦਸੋਂ, 19 ਅਕਤੂਬਰ (ਪ੍ਦੀਪ ਦੰਦਰਾਲਾ)-ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਹਰ ਹਾਲਤ 'ਚ ਪੂਰੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਸਿਆਸੀ ਸਕੱਤਰ ਤੇ ਮੈਂਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਬਹਾਦਰ ਖ਼ਾਨ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦੇ ਪੰਜਾਬੀ ਵਿਭਾਗ ਵਲੋਂ 19 ਅਕਤੂਬਰ ਨੂੰ ਯੂਨੀਵਰਸਿਟੀ ਦੇ ਕਲਾ ਭਵਨ 'ਚ ਸੱਤਵਾਂ ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ ਗਿਆ | ਇਸ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਰਿਵਾਰ ਵਲੋਂ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਵਿੰਗ ਐਮ.ਟੈੱਕ ਦੇ ਦੋ ਵਿਦਿਆਰਥੀ ਗੁਰਪ੍ਰੀਤ ਸਿੰਘ (ਮਕੈਨੀਕਲ ਇੰਜ.) ਅਤੇ ਕਰਮਜੋਤ ਸਿੰਘ (ਸਿਵਲ ਇੰਜ.) 15 ਅਕਤੂਬਰ ਦੀ ਸਵੇਰ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਵਿਚ ਸਦੀਵੀਂ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਪਾਤੜਾਂ ਬਲਾਕ ਕਮੇਟੀ ਦਾ ਹੋਇਆ ਪੁਨਰਗਠਨ

ਪਾਤੜਾਂ, 19 ਅਕਤੂਬਰ (ਗੁਰਇਕਬਾਲ ਸਿੰਘ ਖ਼ਾਲਸਾ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪਾਤੜਾਂ ਬਲਾਕ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਜਿਸ 'ਚ ਰਾਜੀਵ ਕੁਮਾਰ ਨੂੰ ਬਲਾਕ ਪ੍ਰਧਾਨ, ਦਵਿੰਦਰ ਸਿੰਘ ਘੱਗਾ ਨੂੰ ਜਨਰਲ ਸਕੱਤਰ, ਹਰਬੰਸ ਲਾਲ ਨੂੰ ਪ੍ਰੈੱਸ ਸਕੱਤਰ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਨੇ ਬੀ.ਸੀ. ਵਿੰਗ ਦੇ ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਪਾਤੜਾਂ, 19 ਅਕਤੂਬਰ (ਜਗਦੀਸ਼ ਸਿੰਘ ਕੰਬੋਜ) - ਹਲਕਾ ਸ਼ੁਤਰਾਣਾ ਦੇ ਬੀ.ਸੀ. ਵਿੰਗ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਪਾਤੜਾ ਵਿਖੇ ਹੋਈ | ਹਲਕਾ ਪ੍ਰਧਾਨ ਠੇਕੇਦਾਰ ਅਮਰੀਕ ਸਿੰਘ ਦੀ ਪ੍ਰਧਾਨਗੀ ਹੋਈ ਮੀਟਿੰਗ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਲਾਸ਼ ਮਿਲੀ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਤਿ੍ਪੜੀ ਬਾਜ਼ਾਰ 'ਚ ਪਾਣੀ ਵਾਲੀ ਟੈਂਕੀ ਲਾਗੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਵਿਅਕਤੀ ਦੀ ਮਿ੍ਤਕਦੇਹ ਦੀ ਪਹਿਚਾਣ ਕਰਵਾਉਣ ਲਈ 72 ਘੰਟਿਆਂ ਲਈ ਰਾਜਿੰਦਰਾ ਹਸਪਤਾਲ ਦੇ ...

ਪੂਰੀ ਖ਼ਬਰ »

ਇਕ ਦਰਜਨ ਪਰਿਵਾਰ ਵਿਧਾਇਕ ਚੰਦੂਮਾਜਰਾ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ

ਬਹਾਦਰਗੜ੍ਹ,19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਲਾਡੀ ਜਨਹੇੜੀਆਂ, ਸਿਕੰਦਰ ਜਨਹੇੜੀਆਂ ਅਤੇ ਨੇਤਰ ਬੋਲੜੀ ਦੀ ਪ੍ਰੇਰਣਾ ਸਦਕਾ ਫਾਰਮ ਬਹਾਦਰਗੜ੍ਹ ਤੋਂ ਇਕ ਦਰਜਨ ਦੇ ਕਰੀਬ ਪਰਿਵਾਰ ਕਾਂਗਰਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਵਲੋਂ ਭੇਜਿਆ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਪਾਤੜਾਂ, 19 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਮਾਜ ਸੇਵਾ 'ਚ ਹਿੱਸਾ ਪਾ ਰਹੇ ਸਮਾਜ ਸੇਵਕ ਸੁਖਦੇਵ ਸਿੰਘ ਬੈਲਜੀਅਮ ਵਾਲਿਆ ਵਲੋਂ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤਹਿਤ ਸਮਾਜ ਸੇਵਾ ਜਾਰੀ ਰੱਖਦਿਆਂ ਹਰੀਕਾ ਪਰਿਵਾਰ ਵਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX