ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਰਧਾ ਤੇ ਪੰਥਕ ਜਾਹੋ-ਜਲਾਲ ਨਾਲ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...
ਨਵੀਂ ਦਿੱਲੀ, 21 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਨੇ ਕੋਵਿਡ-19 ਨਾਲ ਮੁਕਾਬਲੇ 'ਚ ਇਕ ਅਹਿਮ ਮੀਲ ਪੱਥਰ ਹਾਸਲ ਕਰਦਿਆਂ ਵੀਰਵਾਰ ਨੂੰ ਦੇਸ਼ 'ਚ ਕੋਰੋਨਾ ਰੋਕੂ ਟੀਕਿਆਂ ਦੀਆਂ ਕੁੱਲ 100 ਕਰੋੜ ਖੁਰਾਕਾਂ ਦਿੱਤੇ ਜਾਣ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ...
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਲਈ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਸਾਨ ਸੰਗਠਨਾਂ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪ੍ਰੰਤੂ ਅਣਮਿੱਥੇ ਸਮੇਂ ਲਈ ਸੜਕਾਂ 'ਤੇ ਆਵਾਜਾਈ ਨੂੰ ਠੱਪ ਨਹੀਂ ਕੀਤਾ ਜਾ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਨੋਇਡਾ ਨਿਵਾਸੀ ਮੋਨਿਕਾ ਅਗਰਵਾਲ ਵਲੋਂ ਦਾਖ਼ਲ ਜਨਹਿਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਸਾਨਾਂ ਨੂੰ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪ੍ਰੰਤੂ ਅਣਮਿੱਥੇ ਸਮੇਂ ਲਈ ਸੜਕਾਂ 'ਤੇ ਆਵਾਜਾਈ ਨੂੰ ਰੋਕਿਆ ਨਹੀਂ ਜਾ ਸਕਦਾ। ਅਦਾਲਤ ਨੇ ਕਿਹਾ ਕਿ ਸੜਕਾਂ ਸਾਫ਼ ਹੋਣੀਆਂ ਚਾਹੀਦੀਆਂ ਹਨ। ਅਸੀਂ ਵਾਰ-ਵਾਰ ਕਾਨੂੰਨ ਤੈਅ ਕਰਦੇ ਨਹੀਂ ਰਹਿ ਸਕਦੇ। ਇਸ ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਐਮ.ਐਮ. ਸੁਦਰੇਸ਼ ਦੇ ਬੈਂਚ ਨੇ ਕਿਸਾਨ ਸੰਗਠਨਾਂ ਨੂੰ ਕਿਹਾ ਕਿ ਅਦਾਲਤ ਵਿਰੋਧ ਦੇ ਅਧਿਕਾਰ ਦੇ ਖ਼ਿਲਾਫ਼ ਨਹੀਂ ਹੈ ਪ੍ਰੰਤੂ ਸਮੱਸਿਆ ਦਾ ਕੋਈ ਨਾ ਕੋਈ ਹੱਲ ਨਿਕਲਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਤੁਸੀਂ ਜਿਸ ਤਰੀਕੇ ਨਾਲ ਚਾਹੇ ਵਿਰੋਧ ਕਰ ਸਕਦੇ ਹੋ ਪਰ ਸੜਕਾਂ ਨੂੰ ਇਸ ਤਰ੍ਹਾਂ ਬੰਦ ਨਹੀਂ ਕਰ ਸਕਦੇ। ਲੋਕਾਂ ਨੂੰ ਸੜਕਾਂ 'ਤੇ ਜਾਣ ਦਾ ਅਧਿਕਾਰ ਹੈ ਪਰ ਉਹ ਇਨ੍ਹਾਂ ਨੂੰ ਬੰਦ ਨਹੀਂ ਕਰ ਸਕਦੇ। ਸੁਣਵਾਈ ਦੌਰਾਨ ਕਿਸਾਨ ਸੰਗਠਨਾਂ ਦੇ ਵਕੀਲ ਦੁਸ਼ਿਅੰਤ ਦਵੇ ਨੇ ਕਿਹਾ ਕਿ ਸੜਕਾਂ ਨੂੰ ਪੁਲਿਸ ਨੇ ਬੰਦ ਕੀਤਾ ਹੈ, ਕਿਸਾਨਾਂ ਨੇ ਨਹੀਂ। ਅਦਾਲਤ ਨੇ ਕਿਹਾ ਕਿ ਅਸੀਂ ਕਿਸੇ ਵੱਡੇ ਮੁੱਦੇ 'ਚ ਨਹੀਂ ਜਾਵਾਂਗੇ। ਇਹ ਮਾਮਲਾ ਸੜਕਾਂ ਖੁਲ੍ਹਵਾਉਣ ਨਾਲ ਜੁੜਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ 43 ਸੰਗਠਨਾਂ ਨੂੰ ਨੋਟਿਸ ਭੇਜਿਆ ਸੀ ਹਾਲਾਂਕਿ ਇਸ ਦੇ ਜਵਾਬ 'ਚ ਭਾਰਤੀ ਕਿਸਾਨ ਯੂਨੀਅਨ ਸਮੇਤ ਸਿਰਫ਼ 4 ਯੂਨੀਅਨਾਂ ਨੇ ਹੀ ਮੌਜੂਦਗੀ ਦਰਜ ਕਰਵਾਈ ਹੈ। ਸਰਕਾਰ ਵਲੋਂ ਪੇਸ਼ ਤੁਸ਼ਾਰ ਮਹਿਤਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦਾ ਮੁੱਦਾ ਚੁੱਕਿਆ ਅਤੇ ਨਾਲ ਹੀ ਕਿਹਾ ਕਿ ਖੇਤੀ ਕਾਨੂੰਨਾਂ 'ਤੇ ਅਦਾਲਤ ਪਹਿਲਾਂ ਹੀ ਰੋਕ ਲਗਾ ਚੁੱਕੀ ਹੈ, ਇਸ ਦੇ ਬਾਵਜੂਦ ਅੰਦੋਲਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਦੇ-ਕਦੇ ਅੰਦੋਲਨ ਵਾਸਤਵਿਕ ਕਾਰਨਾਂ ਦੇ ਲਈ ਨਹੀਂ ਬਲਕਿ ਹੋਰਨਾਂ ਕਾਰਨਾਂ ਲਈ ਹੁੰਦੇ ਹਨ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ ਤਕਰੀਬਨ 1 ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ। ਇਸੇ ਨੂੰ ਲੈ ਕੇ ਨੋਇਡਾ ਦੀ ਮੋਨਿਕਾ ਅਗਰਵਾਲ ਨੇ ਜਨਹਿਤ ਪਟੀਸ਼ਨ ਦਾਇਰ ਕਰਕੇ ਰੋਜ਼ਾਨਾ ਆਵਾਜਾਈ 'ਚ ਹੋ ਰਹੀ ਦੇਰੀ ਦੀ ਸ਼ਿਕਾਇਤ ਕਰਦਿਆਂ ਸੜਕਾਂ ਖੁਲ੍ਹਵਾਉਣ ਦੀ ਮੰਗ ਕੀਤੀ ਸੀ।
ਜਸਪਾਲ ਸਿੰਘ
ਜਲੰਧਰ, 21 ਅਕਤੂਬਰ-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫ਼ਿਰਕਾਪ੍ਰਸਤ ਤਾਕਤਾਂ ਨੂੰ ਦੇਸ਼ ਦੇ ਜਮਹੂਰੀ ਤੇ ਸੰਘੀ ਢਾਂਚੇ ਲਈ ਬੇਹੱਦ ਖ਼ਤਰਨਾਕ ਦੱਸਦੇ ਹੋਏ ਕਿਹਾ ਹੈ ਕਿ ਅੱਜ ਦੇਸ਼ ਨੂੰ ਬਾਹਰੀ ਨਹੀਂ ਬਲਕਿ ਅੰਦਰੂਨੀ ਤਾਕਤਾਂ ਤੋਂ ਸੁਚੇਤ ਰਹਿਣ ...
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)- ਉਪ ਚੋਣ ਕਮਿਸ਼ਨਰ ਨਿਤੇਸ਼ ਕੁਮਾਰ ਵਿਆਸ ਨੇ ਅੱਜ ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਵਿਖੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਸੰਬੰਧੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਨਿਤੇਸ਼ ਵਿਆਸ ਨੇ ਸੀ.ਈ.ਓ., ਪੰਜਾਬ ਨੂੰ ...
ਦੇਹਰਾਦੂਨ, 21 ਅਕਤੂਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਉੱਤਰਾਖੰਡ ਦੇ ਬਾਰਿਸ਼ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਤਾਂ ਜੋ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਸਕੇ, ਇਸ ਦੌਰਾਨ ਸੂਬਾ ਸਰਕਾਰ ਵਲੋਂ 7,000 ਕਰੋੜ ...
ਨਵੀਂ ਦਿੱਲੀ, 21 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਰਸਤਾ ਅਸੀਂ ਨਹੀਂ ਰੋਕਿਆ ਬਲਕਿ ਪੁਲਿਸ ਨੇ ਸੜਕ 'ਤੇ ਬੈਰੀਕੇਡ ਲਗਾ ਕੇ ਆਪ ਹੀ ਰੋਕਿਆ ਹੋਇਆ ਹੈ ਅਤੇ ਝੂਠੀਆਂ ਖ਼ਬਰਾਂ ਨਾਲ ਅਫ਼ਵਾਹ ਫ਼ੈਲਾਈ ਜਾ ਰਹੀ ਹੈ ਕਿ ਗਾਜ਼ੀਪੁਰ ਦਾ ਬਾਰਡਰ ਕਿਸਾਨਾਂ ਤੋਂ ਖ਼ਾਲੀ ਕਰਵਾਇਆ ਜਾ ਰਿਹਾ ...
ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਵਿੱਤੀ ਐਕਸ਼ਨ ਟਾਸਕ ਫੋਰਸ (ਐਫ. ਏ. ਟੀ. ਐਫ.) ਦੀ ਹੋਈ ਤਿੰਨ ਦਿਨਾ ਬੈਠਕ 'ਚ ਪਾਕਿਸਤਾਨ ਦੇ 'ਗਰੇਅ' ਸੂਚੀ 'ਚ ਬਣੇ ਰਹਿਣ ਲਈ ਦੁਬਾਰਾ ਤੋਂ ਮੋਹਰ ਲਗਾ ਦਿੱਤੀ ਗਈ। ਅੱਜ ਦੇਰ ਰਾਤ ਜਾਰੀ ਕੀਤੇ ਗਏ ਇਕ ਬਿਆਨ 'ਚ ਐਫ. ਏ. ਟੀ. ਐਫ. ਨੇ ਕਿਹਾ ...
ਨਵੀਂ ਦਿੱਲੀ, 21 ਅਕਤਬੂਰ (ਉਪਮਾ ਡਾਗਾ ਪਾਰਥ)-ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਨੇ ਮਹਿੰਗਾਈ ਭੱਤਾ 3 ਫ਼ੀਸਦੀ ਹੋਰ ਵਧਾਉਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX