ਤਾਜਾ ਖ਼ਬਰਾਂ


ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 minute ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  4 minutes ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  21 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  47 minutes ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 1 hour ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 1 hour ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  1 minute ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 2 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 2 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 3 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 3 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 3 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 3 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 4 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 5 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 5 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 6 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਮੋਗਾ

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਤੇ ਮੋਗਾ ਪੁਲਿਸ ਹਮੇਸ਼ਾ ਤਤਪਰ- ਜ਼ਿਲ੍ਹਾ ਪੁਲਿਸ ਮੁਖੀ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਸੁਰਿੰਦਰਜੀਤ ਸਿੰਘ ਮੰਡ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਤੇ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਲਈ ਟੋਲ-ਫ਼੍ਰੀ ਨੰਬਰ ਜਾਰੀ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨਾ ਸ਼ਲਾਘਾਯੋਗ ਫ਼ੈਸਲਾ- ਮੁਖ਼ਤਿਆਰ ਸਿੰਘ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)- ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗਲਵੱਕੜੀ ਦਾ ਨਿੱਘ ਮਾਣਨ ਅਤੇ 'ਰੰਘਰੇਟੇ ਗੁਰੂ ਕੇ ਬੇਟੇ' ਦਾ ਖ਼ਿਤਾਬ ਹਾਸਲ ਕਰਨ ਵਾਲੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੀ ਮਾਨਸਿਕ ਪੜਤਾੜਨਾ ਦੇ ਸ਼ਿਕਾਰ ਨੌਜਵਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੇ ਭਾਣਜੇ ਲਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਇੰਦਰ ਸਿੰਘ ਗਿੱਲ ਨਗਰ ਮੋਗਾ ਵਲੋਂ ਮਿਤੀ 19 ਅਕਤੂਬਰ ਦੀ ...

ਪੂਰੀ ਖ਼ਬਰ »

ਰਿਸ਼ਤੇਦਾਰੀ 'ਚ ਮਿਲਣ ਆਈ ਔਰਤ ਨਾਲ ਜਬਰ ਜਨਾਹ, ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਆਪਣੀ ਰਿਸ਼ਤੇਦਾਰੀ ਵਿਚ ਮਿਲਣ ਆਈ ਔਰਤ ਨਾਲ ਪਤੀ ਦੀ ਮਾਸੀ ਦੇ ਲੜਕੇ ਵਲੋਂ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ ਵਿਚ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ¢ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ...

ਪੂਰੀ ਖ਼ਬਰ »

ਅੱਜ ਹਰਸਿਮਰਤ ਕੌਰ ਬਾਦਲ ਮੋਗਾ ਪਹੁੰਚਣਗੇ- ਮੱਖਣ ਬਰਾੜ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹਾ ਮੋਗਾ ਦਾ ਦੌਰਾ ਕਰ ਰਹੇ ਹਨ | ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

100 ਪੇਟੀਆਂ ਸ਼ਰਾਬ ਤੇ ਸਕਾਰਪੀਓ ਕਾਰ ਸਮੇਤ ਦੋ ਕਾਬੂ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਜਗਤਪ੍ਰੀਤ ਸਿੰਘ ਐਸ.ਪੀ. (ਆਈ) ਮੋਗਾ, ਜਸਤਿੰਦਰ ਸਿੰਘ ਡੀ.ਐਸ.ਪੀ. (ਡੀ) ਦੀ ਅਗਵਾਈ ਹੇਠ ਇੰਸ: ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਵਲੋਂ ਨਸ਼ੀਲੇ ਪਦਾਰਥਾਂ ਅਤੇ ਨਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀਆਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਮੋਗਾ ਵਿਖੇ ਜਾਗਰੂਕਤਾ ਕੈਂਪ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤ ਵਿਭਾਗ, ਮੋਗਾ ਵਲੋਂ ਲੇਬਰ ਚੌਕ, ਨੇੜੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਉਸਾਰੀ ਕਿਰਤੀਆਂ ਲਈ ਉਨ੍ਹਾਂ ਦੀ ਭਲਾਈ ਲਈ ਜਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਸਹਾਇਕ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਭਾਤ ਫੇਰੀਆਂ ਭਲਕੇ ਤੋਂ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸੰਗਤਾਂ ਤੇ ਸੁਸਾਇਟੀਆਂ ਦੇ ਸਾਂਝੇ ਉੱਦਮ ਨਾਲ ਗੁਰੂ ਨਾਨਕ ਦੇਵ ਜੀ ਦੇ ਪਾਵਨ-ਪਵਿੱਤਰ ਆਗਮਨ ਪੁਰਬ ਸਬੰਧੀ ਪ੍ਰਭਾਤ ਫੇਰੀਆਂ 23 ਅਕਤੂਬਰ ਤੋਂ 16 ਨਵੰਬਰ ਤੱਕ ਸਵੇਰੇ 5 ਵਜੇ ਤੋਂ 7:30 ਵਜੇ ਤੱਕ ...

ਪੂਰੀ ਖ਼ਬਰ »

ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਵਲੋਂ ਬਿਜਲੀ ਮੁਆਫ਼ੀ ਸਬੰਧੀ ਕੈਂਪ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਗਏ ਵਾਅਦੇ ਨੂੰ ਅਮਲੀ ਰੂਪ ਦਾ ਜਾਮਾ ਦਿੰਦੇ ਹੋਏ ਸਰਕਾਰ ਵੱਲੋਂ ਖਪਤਕਾਰਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਹਲਕਾ ...

ਪੂਰੀ ਖ਼ਬਰ »

ਪੂਰਨਮਾਸ਼ੀ ਦੇ ਦਿਹਾੜੇ 'ਤੇ ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਸਜੇ ਭਾਰੀ ਦੀਵਾਨ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਦੇਸ਼ ਵਿਦੇਸ਼ ਵਿਚ ਪ੍ਰਸਿੱਧ ਮਾਲਵੇ ਦਾ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਕੱਤਕ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ...

ਪੂਰੀ ਖ਼ਬਰ »

ਬਰਾਈਟ ਸਟੋਨ ਆਈਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਨਹਿਰੂ ਮੰਡੀ ਬਾਘਾਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗੇ੍ਰਸ਼ਨ ਸੰਸਥਾ ਬਾਘਾਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 8 ਬੈਂਡ

ਬਾਘਾਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਸੰਸਥਾਪਕ ...

ਪੂਰੀ ਖ਼ਬਰ »

ਅਮਰਜੀਤ ਸਿੰਘ ਮੰੁਨਣ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਬਿਜਲੀ ਮਹਿਕਮੇ ਵਿਚ ਟੀ.ਐਸ.ਯੂ. ਦੇ ਆਗੂ ਰਹੇ ਅਮਰਜੀਤ ਸਿੰਘ ਬੈਂਸ ਮੁੰਨਣ (66) ਨਮਿੱਤ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਮੁੰਨਣ ਵਿਖੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਇਸ ਸਮੇਂ ਕਈ ਉੱਘੀਆਂ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਬ-ਯੂਥ ਕੈਟਾਗਰੀ ਦੇ ਖਿਡਾਰੀ ਭਾਰਤ ਦੇ ਟਾਪ 50 ਖਿਡਾਰੀਆਂ ਦੀ ਸੂਚੀ 'ਚ ਸ਼ਾਮਿਲ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦਿਨ ਦੁਗਣੀ ਰਾਤ ਚੌਗੁਣੀ ਉੱਨਤੀ ਕਰਦਾ ਨਾ ਸਿਰਫ਼ ਵਿੱਦਿਅਕ ਖੇਤਰ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਮੋਗਾ ਵਿਖੇ ਜਾਗਰੂਕਤਾ ਕੈਂਪ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤ ਵਿਭਾਗ, ਮੋਗਾ ਵਲੋਂ ਲੇਬਰ ਚੌਕ, ਨੇੜੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਉਸਾਰੀ ਕਿਰਤੀਆਂ ਲਈ ਉਨ੍ਹਾਂ ਦੀ ਭਲਾਈ ਲਈ ਜਾਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਸਹਾਇਕ ...

ਪੂਰੀ ਖ਼ਬਰ »

ਰੁਪਿੰਦਰ ਦੀਨਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਰੁਪਿੰਦਰ ਸਿੰਘ ਦੀਨਾਂ ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੀ.ਐਮ. ਕਾਲਜ ਆਫ਼ ਐਜੂਕੇਸ਼ਨ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 21 ਅਕਤੂਬਰ (ਅਸ਼ੋਕ ਬਾਂਸਲ)- ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਵਲੋਂ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਸੰਸਥਾਵਾਂ 'ਚ ਸਿੱਖਿਆ ...

ਪੂਰੀ ਖ਼ਬਰ »

ਦ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)- ਅੱਜ ਨਛੱਤਰ ਸਿੰਘ ਭਵਨ ਮੋਗਾ ਵਿਖੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਚਮਨ ਲਾਲ ਸੰਗੇਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਜਨਰਲ ਸਕੱਤਰ ਸਾਥੀ ਰਣਜੀਤ ਸਿੰਘ ...

ਪੂਰੀ ਖ਼ਬਰ »

ਮਲੂਕਾ ਪਰਿਵਾਰ ਦਰਬਾਰ ਸਾਹਿਬ ਨਤਮਸਤਕ ਹੋਇਆ

ਸਮਾਧ ਭਾਈ, 21 ਅਕਤੂਬਰ (ਰਾਜਵਿੰਦਰ ਰੌਂਤਾ)- ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਤੇ ਮਲੂਕਾ ਪਬਲਿਕ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਲੈਕਚਰਾਰ ਮੇਜਰ ਸਿੰਘ ਜੌਹਲ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਗੁਰੂ ਨਾਨਕ ਵਾਲੀਬਾਲ ਕਲੱਬ ਵਲੋਂ ਲੈਕਚਰਾਰ ਮੇਜਰ ਸਿੰਘ ਜੌਹਲ ਦੀ ਨਿੱਘੀ ਯਾਦ 'ਚ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਗੁਰੂ ਨਾਨਕ ਕਾਲਜ ਦੀਆਂ ਗਰਾੳਾੂਡ 'ਚ ਕਰਵਾਇਆ ਗਿਆ ਜਿਸ ਵਿਚ 17 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਦਾ ਪਤਾ ਲੋਕਾਂ 'ਚ ਬੈਠ ਕੇ ਹੀ ਲੱਗਦੈ- ਲਾਡੀ ਢੋਸ

ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਨੁੱਕੜ ਬੈਠਕਾਂ ਤਹਿਤ ਨੇੜਲੇ ਪਿੰਡ ਮਹਿਲ 'ਚ ਪਾਰਟੀ ਪ੍ਰਤੀ ਲਾਮਬੰਦ ਕਰਨ ਲਈ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਬਖੂਆ ਵੈੱਲਫ਼ੇਅਰ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)- ਬਾਬਾ ਬਖੂਆ ਨਾਲ ਸਬੰਧਿਤ ਸਮੁੱਚੇ ਭਾਈਚਾਰੇ (ਰਖਰਾ ਪਰਿਵਾਰ) ਦੀ ਇਕ ਜਨਰਲ ਮੀਟਿੰਗ ਬਾਬਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਹੋਈ | ਬਾਬਾ ਬਖੂਆ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਰਖਰਾ ਨੇ ਦੱਸਿਆ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਵਾਂਦਰ ਨੇ ਲੋਕਾਂ ਨੂੰ ਕੇਜਰੀਵਾਲ ਦੀਆਂ ਗਾਰੰਟੀਆਂ ਤੋਂ ਕਰਵਾਇਆ ਜਾਣੂੰ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਵਲੰਟੀਅਰ ਸੁਖਜਿੰਦਰ ਸਿੰਘ ਵਾਂਦਰ ਜੋ ਕਿ ਪਿਛਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਜਿਤਾ ਚੁੱਕੇ ਹਨ, ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਕੱਲ੍ਹ ਕਾਂਗਰਸੀ ਵਿਧਾਇਕਾਂ ਦੇ ਘਰ ਅੱਗੇ ਭੁੱਖ ਹੜਤਾਲ ਕਰਨਗੀਆਂ-ਬਲਾਕ ਪ੍ਰਧਾਨ

ਨੱਥੂਵਾਲਾ ਗਰਬੀ, 21 ਅਕਤੂਬਰ (ਸਾਧੂ ਰਾਮ ਲੰਗੇਆਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰ ਤੇ ਹੈਲਪਰ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਲਗਾਤਾਰ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ, ਜੋ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸ਼ਰਨ ਫਾਊਾਡੇਸ਼ਨ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕ ਅੱਪ ਕੈਂਪ ਮੋਗਾ ਵਿਖੇ ਲਗਾਇਆ ਗਿਆ | ਸ਼ਰਨ ਫ਼ਾਉਂਡੇਸ਼ਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਸਕੱਤਰ ਨਵਜੀਤ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਹਰ ਪੱਖੋਂ ਨਾਕਾਮ ਸਿੱਧ ਹੋਈ- ਅਕਾਲੀ ਆਗੂ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬ ਦੀ ਹੁਣ ਵਾਲੀ ਕਾਂਗਰਸ ਸਰਕਾਰ ਹਰ ਪਾਸਿਓਾ ਹੀ ਨਾਕਾਮ ਸਿੱਧ ਹੋਈ ਹੋਈ ਹੈ | ਉਕਤ ਵਿਚਾਰ ਨੰਬਰਦਾਰ ਬੋਹੜ ਸਿੰਘ ਕੋਟ ਸਦਰ ਖਾਂ, ਬਲਵੀਰ ਸਿੰਘ, ਐਡਵੋਕੇਟ ਪਰਮਜੀਤ ਸਿੰਘ ਸਿੱਧੂ, ਯੂਥ ...

ਪੂਰੀ ਖ਼ਬਰ »

ਪਿੰਡ ਸੈਦੋਕੇ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਸੈਦੋਕੇ ਵਿਖੇ ਆਜ਼ਾਦ ਯੂਥ ਵੈੱਲਫੇਅਰ ਕਲੱਬ ਵਲੋਂ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਦੇ ਮਨੋਰਥ ਤਹਿਤ ਵਿਸ਼ੇਸ਼ ਉਪਰਾਲਾ ਕਰਦਿਆਂ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਅਤੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ | ਇਸ ਮੌਕੇ ਕਲੱਬ ਪ੍ਰਧਾਨ ਕਮਲਜੀਤ ਸਿੰਘ ਕਮਲ ਨੇ ਦੱਸਿਆ ਕਿ ਕਲੱਬ ਮੈਂਬਰਾਂ ਦੇ ਆਪਸੀ ਸਹਿਯੋਗ ਨਾਲ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਮੇਂ 'ਚ ਸੰਤੋਖ ਸਿੰਘ ਨੂੰ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ ਮੀਤ ਪ੍ਰਧਾਨ ਵਜੋਂ ਚੁਣ ਲਿਆ ਗਿਆ ਤੇ ਜਸਵੀਰ ਕੌਰ, ਦਰਸ਼ਨ ਕੌਰ, ਕਾਹਨ ਸਿੰਘ, ਮਨਦੀਪ ਸਿੰਘ, ਛਿੰਦਰ ਸਿੰਘ, ਨਛੱਤਰ ਸਿੰਘ, ਦੀਪ ਸਿੰਘ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ | ਇਸ ਮੌਕੇ ਸਰਪੰਚ ਅਮਰਿੰਦਰਪਾਲ ਸਿੰਘ, ਸਾਬਕਾ ਸਰਪੰਚ ਸੱਘੜ ਸਿੰਘ, ਸੁਖਦੇਵ ਸਿੰਘ ਦਰਾਕਾ, ਜੀਵਨ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ ਪੰਚ, ਚਮਕੌਰ ਸਿੰਘ ਪੰਚ, ਨਛੱਤਰ ਸਿੰਘ, ਨਿਰਭੈ ਸਿੰਘ, ਹਰਬੰਸ ਸਿੰਘ, ਹਰਨੇਕ ਸਿੰਘ, ਸੁੱਖਾ ਸਿੰਘ ਆਦਿ ਤੋਂ ਇਲਾਵਾ ਸਕੱਤਰ ਸੁਖਮੰਦਰ ਸਿੰਘ, ਸਕੱਤਰ ਕੁਲਦੀਪ ਸਿੰਘ ਮਧੇਕੇ, ਸਕੱਤਰ ਬਲਦੀਪ ਸਿੰਘ ਖਾਈ, ਸਕੱਤਰ ਗੁਰਪ੍ਰੀਤ ਸਿੰਘ ਬੁਰਜ ਹਮੀਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਜਗਦੀਪ ਸੀਰਾ ਨੇ ਪਿੰਡ ਸਲੀਣਾ ਮੰਡੀ 'ਚ ਖ਼ਰੀਦ ਸ਼ੁਰੂ ਕਰਵਾਈ

ਮੋਗਾ, 21 ਅਕਤੂਬਰ (ਅਸ਼ੋਕ ਬਾਂਸਲ)- ਵਿਧਾਇਕ ਡਾ. ਹਰਜੋਤ ਕਮਲ ਮੋਗਾ ਦੀ ਰਹਿਨੁਮਾਈ ਹੇਠ ਮਾਰਕੀਟ ਕਮੇਟੀ ਮੋਗਾ ਦੇ ਵਾਈਸ ਚੇਅਰਮੈਨ ਜਗਦੀਪ ਸਿੰਘ ਸੀਰਾ ਲੰਢੇਕੇ ਵਲੋਂ ਖ਼ਰੀਦ ਕੇਂਦਰ ਸਲੀਣਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਇੰਸਪੈਕਟਰ ਪਨਗਰੇਨ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਕਈ ਪਰਿਵਾਰ

ਬਾਘਾ ਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਛੱਡ ਕੇ ਆਏ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸਿੰਘਾਂਵਾਲਾ ਦੇ 22 ਪਰਿਵਾਰਾਂ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ 'ਚ ਕਾਂਗਰਸ ਦਾ ਪੱਲਾ ਫੜਿਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੋਗਾ ਹਲਕੇ ਦੇ ਪਿੰਡ ਸਿੰਘਾਂਵਾਲਾ ਦੇ 22 ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ | ਪਿੰਡ ਸਿੰਘਾਂਵਾਲਾ ਦੇ ਭਰਾਵਾਂ ਦੇ ਢਾਬੇ 'ਤੇ ਹੋਏ ਵੱਡੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ- ਭਾਈ ਘੋਲੀਆ

ਸਮਾਧ ਭਾਈ, 21 ਅਕਤੂਬਰ (ਰਾਜਵਿੰਦਰ ਰੌਂਤਾ)- ਹੋਂਦ ਚਿੱਲੜ ਕਮੇਟੀ ਆਗੂ ਦਰਸ਼ਨ ਸਿੰਘ ਘੋਲੀਆ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਪਹੁੰਚੇ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਭਾਈ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਇਆ ਮੁਆਫ਼ੀ ਸਬੰਧੀ ਫਾਰਮ ਭਰੇ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਕਸਬਾ ਕਿਸ਼ਨਪੁਰਾ ਕਲਾਂ ਦੀ ਪੱਤੀ ਬਖਾਪੁਰ ਵਿਖੇ ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਦੀ ਮੁਆਫ਼ੀ ਲਈ ਫਾਰਮ ਸਰਪੰਚ ਹਰਿੰਦਰ ਕੌਰ ਸ਼ਾਹ ਤੇ ਜਰਨੈਲ ਸਿੰਘ ਗੁਗਲਾ ਦੀ ਅਗਵਾਈ ਹੇਠ ਭਰੇ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX