ਤਾਜਾ ਖ਼ਬਰਾਂ


ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  19 minutes ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  25 minutes ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 2 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  20 minutes ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 2 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 4 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 4 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 5 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 5 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 5 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 5 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਕੱਤਕ ਸੰਮਤ 553

ਸੰਗਰੂਰ

ਮਲੇਰਕੋਟਲਾ ਦੀ ਅਕਾਲੀ ਸਿਆਸਤ ਨੂੰ ਮੁੜ ਪੈਰਾਂ ਸਿਰ ਕਰਨ ਦੀ ਕਵਾਇਦ ਸ਼ੁਰੂ

ਮਲੇਰਕੋਟਲਾ, 21 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸਥਾਨਕ ਅਕਾਲੀ ਆਗੂ ਮੁਹੰਮਦ ਉਵੈਸ ਦੇ ਲੁਧਿਆਣਾ ਰੋਡ ਸਥਿਤ ਘਰ ਪਹੁੰਚ ਕੇ ਉਨ੍ਹਾਂ ਨਾਲ ਕਰੀਬ ਦੋ ਘੰਟੇ ਕੀਤੀ ਬੰਦ ਕਮਰਾ ਮੀਟਿੰਗ ਨੇ ...

ਪੂਰੀ ਖ਼ਬਰ »

ਵਾਰਡ ਨੰਬਰ 10 ਤੇ 11 'ਚ ਸੀਵਰੇਜ ਕਾਰਨ ਘਰਾਂ ਅੰਦਰ ਆਈਆਂ ਤਰੇੜਾਂ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਪਿੰਡ ਵਾਲੀ ਸਾਈਡ ਵਾਰਡ ਨੰਬਰ 10 ਤੇ 11 ਦੇ ਵਸਨੀਕਾਂ ਨੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਆਪਣੇ ਮੁਹੱਲੇ ਵਿਚ ਬੁਲਾ ਕੇ ਆਪਣੇ-ਆਪਣੇ ਉਹ ਘਰ ਦਿਖਾਏ ਜਿਹੜੇ ਨਗਰ ਕੌਂਸਲ ਦੀ ਗ਼ਲਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਧਰਨੇ ਤੋਂ ਪਰਤੇ ਗੁਰਬਖ਼ਸ਼ ਸਿੰਘ ਛਾਜਲੀ ਦਾ ਦਿਹਾਂਤ

ਛਾਜਲੀ, 21 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਛਾਜਲੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਹੁਤ ਹੀ ਸਰਗਰਮ ਅਤੇ ਮੌਜੂਦਾ ਖੇਤੀ ਸੰਬੰਧੀ ਸੰਘਰਸ਼ ਲਈ ਆਪਣਾ ਭਰਪੂਰ ਯੋਗਦਾਨ ਦੇਣ ਵਾਲੇ ਮੈਂਬਰ ਸਰਦਾਰ ਗੁਰਬਖ਼ਸ਼ ਸਿੰਘ ਦਾ ਦਿੱਲੀ ਧਰਨੇ ਤੋਂ ...

ਪੂਰੀ ਖ਼ਬਰ »

ਟਰੈਕਟਰ ਪਲਟਣ ਨਾਲ ਵਿਅਕਤੀ ਦੀ ਮੌਤ

ਜਖੇਪਲ, 21 ਅਕਤੂਬਰ (ਮੇਜਰ ਸਿੰਘ ਸਿੱਧੂ)-ਅੱਜ ਪਿੰਡ ਜਖੇਪਲ ਵਿਖੇ ਗੁਰਲਾਲ ਸਿੰਘ (50) ਪੁੱਤਰ ਵਿਸਾਖਾ ਸਿੰਘ ਕੋਮ ਮਜ਼੍ਹਬੀ ਸਿੱਖ ਵਾਸੀ ਹੰਬਲਬਾਸ ਕਣਕ ਦੇ ਗੱਟਿਆਂ ਦੀ ਭਰੀ ਟਰਾਲੀ ਲੈ ਕੇ ਜਾ ਰਿਹਾ ਸੀ ਕਿ ਉਚਾਈ ਹੋਣ ਕਰ ਕੇ ਟਰੈਕਟਰ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 21 ਅਕਤੂਬਰ (ਦਰਸ਼ਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਥਾਣਾ ਮੁਖੀ ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਅੰਮਿ੍ਤਪਾਲ ਸਿੰਘ ਨੇ ਗਗਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਪਲਾਟਾਂ ਦੀ ਪ੍ਰਾਪਤੀ ਲਈ ਮਜ਼ਦੂਰਾਂ ਨੇ ਦਿੱਤਾ ਧਰਨਾ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਰਿਹਾਇਸ਼ੀ ਪਲਾਟਾਂ ਦੀ ਪ੍ਰਾਪਤੀ ਅਤੇ ਹੋਰ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮਜ਼ਦੂਰ ਜਥੇਬੰਦੀਆਂ ਵਲੋਂ ਏ.ਡੀ.ਸੀ. (ਵਿਕਾਸ) ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਹਮੇਸ਼ਾ ਆਪਣੇ ਸ਼ਹੀਦਾਂ ਦੀ ਕਰਜ਼ਦਾਰ ਰਹੇਗੀ-ਐਸ.ਐਸ.ਪੀ. ਸ਼ਰਮਾ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਜ਼ਿਲ੍ਹਾ 'ਤੇ ਸੈਸ਼ਨ ਜੱਜ ਸ. ਹਰਪਾਲ ਸਿੰਘ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਸਵੱਪਨ ...

ਪੂਰੀ ਖ਼ਬਰ »

ਅਕਾਲੀ ਆਗੂ ਖਿੱਲੀ ਦੀ ਅਗਵਾਈ 'ਚ ਜਿੱਤਵਾਲ ਖ਼ੁਰਦ ਦੇ ਵਾਸੀਆਂ ਨੇ ਸੜਕ ਬਣਾਉਣ ਦੀ ਕੀਤੀ ਮੰਗ

ਕੁੱਪ ਕਲਾਂ, 21 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਜਿੱਤਵਾਲ ਖ਼ੁਰਦ ਤੋਂ ਪਿੰਡ ਰੋਡੀਵਾਲ ਰਾਹੀਂ ਮਲੇਰਕੋਟਲਾ ਅਤੇ ਲੁਧਿਆਣਾ ਮੁੱਖ ਸੜਕ ਨੂੰ ਜੋੜਦੀ ਲਿੰਕ ਸੜਕ ਦੀ ਹਾਲਤ ਇਸ ਪੱਧਰ ਤਕ ਖਸਤਾ ਰੂਪ ਧਾਰਨ ਕਰ ਚੁੱਕੀ ਹੈ ਕਿ ਰਾਹਗੀਰ ਹੁਣ ਆਪਣਾ ਰਸਤਾ ਬਦਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ)-ਸੁਨਾਮ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ 42 ਗ੍ਰਾਮ ਹੈਰੋਇਨ/ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇਕ ਹੋਰ ਦੀ ਗਿ੍ਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ | ਪੁਲਿਸ ਥਾਣਾ ਸੁਨਾਮ ...

ਪੂਰੀ ਖ਼ਬਰ »

ਇਰਫਾਨ ਰੋਹੀੜਾ ਸ਼੍ਰੋ.ਅ.ਦ.(ਬ) ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

ਕੁੱਪ ਕਲਾਂ, 21 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਵਿਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਟਕਸਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਇਰਫਾਨ ਰੋਹੀੜਾ ...

ਪੂਰੀ ਖ਼ਬਰ »

ਡਾ: ਪਰਮਿੰਦਰ ਕੌਰ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਡਾ. ਪਰਮਿੰਦਰ ਕੌਰ ਵਲੋਂ ਸਿਵਲ ਸਰਜਨ ਸੰਗਰੂਰ ਵਜੋਂ ਅਹੁਦਾ ਸੰਭਾਲਿਆ ਗਿਆ ਹੈ। ਡਾ. ਪਰਮਿੰਦਰ ਕੌਰ ਐਮ. ਡੀ. ਮੈਡੀਸਨ ਹਨ ਉਨ੍ਹਾਂ ਨੇ 1991 'ਚ ਬਸੀ ਪਠਾਣਾਂ ਤੋਂ ਬਤੌਰ ਮੈਡੀਕਲ ਅਫ਼ਸਰ ਆਪਣੀਆਂ ਸੇਵਾਵਾਂ ਦਾ ਸਫ਼ਰ ਸ਼ੁਰੂ ਕੀਤਾ। ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਗਠਿਤ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਬਨਭੌਰਾ ਦੀ ਅਗਵਾਈ ਹੇਠ ਪਿੰਡ ਰੁਸਤਮਗੜ੍ਹ (ਖੜਕੇਵਾਲ) ਵਿਖੇ ਇਕਾਈ ਦਾ ਗਠਨ ਕਰਦਿਆਂ ਹਰਦੇਵ ਸਿੰਘ ਨੂੰ ਪ੍ਰਧਾਨ, ਬਲਦੇਵ ਸਿੰਘ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਅੱਗੇ ਭੁੱਖ ਹੜਤਾਲ ਭਲਕੇ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਵਲੋਂ 23 ਅਕਤੂਬਰ ਨੂੰ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਅੱਗੇ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਨੌਸਰਬਾਜ਼ ਨਾਟਕੀ ਢੰਗ ਨਾਲ ਸੋਨਾ ਲੈ ਕੇ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਦੇ ਸਰਾਫਾ ਬਾਜ਼ਾਰ 'ਚ ਇਕ ਨੌਸਰਬਾਜ਼ ਵਲੋਂ ਸੁਨਿਆਰੇ ਦੀ ਦੁਕਾਨ 'ਚੋਂ ਨਾਟਕੀ ਢੰਗ ਨਾਲ ਸੋਨਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ...

ਪੂਰੀ ਖ਼ਬਰ »

ਟਕਸਾਲੀ ਆਗੂ ਜਥੇ. ਅੱਛਰਾ ਸਿੰਘ ਰੁੜਕੀ ਕਲਾਂ ਸ਼੍ਰੋ.ਅ.ਦ. (ਸ) 'ਚ ਸ਼ਾਮਿਲ

ਕੁੱਪ ਕਲਾਂ, 21 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫਾ ਅੰਦਰ ਮੋਹਰੀ ਰੋਲ ਨਿਭਾ ਕੇ ਕੌਮੀ ਜਜ਼ਬੇ ਵਿਚ ਗੜੁੱਚ ਹੁੰਦਿਆਂ ਅਕਾਲੀ ਮੋਰਚਿਆਂ ਸਮੇਂ ਜੇਲ੍ਹਾਂ ਨੂੰ ਆਪਣਾ ਘਰ ਮੰਨ ਕੇ ਆਪਣੀ ਜ਼ਿੰਦਗੀ ਦਾ ਲੰਬਾ ...

ਪੂਰੀ ਖ਼ਬਰ »

ਸਹਾਇਕ ਪ੍ਰੋਫ਼ੈਸਰਾਂ ਨੇ ਮੰਗਾਂ ਨੂੰ ਲੈ ਕੇ ਪ੍ਰਗਟਾਇਆ ਰੋਸ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜੱਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਰਵਿੰਦਰ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕੂਲ ਮੁਖੀਆਂ ਦਾ ਵਫ਼ਦ ਸਿੱਖਿਆ ਮੰਤਰੀ ਦੇ ਓ.ਐਸ.ਡੀ. ਨੂੰ ਮਿਲਿਆ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦੇ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਦੱਸਿਆ ਕਿ ਪ੍ਰਿੰਸੀਪਲ, ਹੈੱਡਮਾਸਟਰ ਬੀ.ਪੀ.ਈ.ਓ. ਦੇ ਦੂਹਰੇ ਅਤੇ ਤੀਹਰੇ ਚਾਰਜ ਨੂੰ ਲੈ ਕੇ ਇਕ ਵਫ਼ਦ ਸਿੱਖਿਆ ਮੰਤਰੀ ਪੰਜਾਬ ਸ੍ਰੀ ਪਰਗਟ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ 'ਤੇ ਸੁਨਾਮ ਕਾਲਜ ਦਾ ਕਬਜ਼ਾ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਧਾਲੀਵਾਲ, ਭੁੱਲਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਵਿਦਿਆਰਥੀ ਕਲਾਕਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤ ...

ਪੂਰੀ ਖ਼ਬਰ »

ਹੁਣ ਸੈਲਾਨੀ ਖਰਚਾ ਦੇ ਕੇ ਰਹਿ ਸਕਣਗੇ ਲੋਕਾਂ ਦੇ ਘਰਾਂ 'ਚ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਲਹਿਰਾਗਾਗਾ ਪੁਲਿਸ ਨੇ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਵਿਜੈ ...

ਪੂਰੀ ਖ਼ਬਰ »

ਮਸਲਾ ਨਾ ਹੱਲ ਹੋਣ ਦੀ ਸੂਰਤ 'ਚ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਜਪਾਲ ਸਿੰਘ ਮੰਗਵਾਲ ਅਤੇ ਹਰਬੰਸ ਸਿੰਘ ਲੱਡਾ ਨੇ ਕਿਹਾ ਕਿ ਜੇਕਰ ਧੂਰੀ ਸਿਟੀ ਥਾਣਾ ਪੁਲਿਸ ਨੇ 26 ਅਕਤੂਬਰ ਤੱਕ ਹਰਬੰਸ ਸਿੰਘ ਰਾਣੂ ਵਾਸੀ ਮੰਗਵਾਲ ਦਾ ਮਸਲਾ ਹੱਲ ਨਾ ਕੀਤਾ ...

ਪੂਰੀ ਖ਼ਬਰ »

ਗੈਸਟ ਸਹਾਇਕ ਪ੍ਰੋਫ਼ੈਸਰਾਂ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੈਸਟ ਸਹਾਇਕ ਪ੍ਰੋਫੈਸਰਾਂ ਵਲੋਂ ਡਾ. ਕੁਲਦੀਪ ਸਿੰਘ ਬਾਹੀਆ ਦੀ ਅਗਵਾਈ 'ਚ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਪੰਜਾਬ ਦੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ...

ਪੂਰੀ ਖ਼ਬਰ »

ਪੰਜਾਬ 'ਚ ਜਲਦ ਹੋਵੇਗਾ ਸਾਂਝੇ ਫ਼ਰੰਟ ਦਾ ਗਠਨ-ਢੀਂਡਸਾ

ਲੌਂਗੋਵਾਲ, 21 ਅਕਤੂਬਰ (ਵਿਨੋਦ, ਖੰਨਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਅੰਦਰ ਬਹੁਤ ਜਲਦ ਸਾਂਝੇ ਫ਼ਰੰਟ ਦਾ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਮਨਾਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਦਾ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਗਤੀਵਿਧੀਆਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਇੰਟਰ ਕਾਲਜ ਰਗਬੀ ਚੈਂਪੀਅਨਸ਼ਿਪ: ਏ.ਸੀ.ਪੀ.ਈ. ਮਸਤੂਆਣਾ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਓਵਰਆਲ ਚੈਂਪੀਅਨਸ਼ਿਪ ਤੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦੋ ਰੋਜਾ ਇੰਟਰ ਕਾਲਜ ਰਗਬੀ ਮੁਕਾਬਲੇ ਕਾਲਜ ਪਿੰ੍ਰਸੀਪਲ ਡਾ. ਗੀਤਾ ਠਾਕਰ ਦੀ ਨਿਗਰਾਨੀ ਹੇਠ ਬੜੇ ਹੀ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਮੇਤ ਨਗਰ ਕੌਂਸਲ ਅਮਲਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ) - ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਲਾਕਡਾਊੁਨ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਨਗਰ ਕੌਂਸਲ ਸੁਨਾਮ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਲੈ ਕੇ ਮੀਟਿੰਗ ਦੌਰਾਨ ਕੀਤਾ ਵਿਚਾਰ–ਵਟਾਂਦਰਾ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦੀਆਂ ਬੇਅਦਬੀਆਂ ਨੂੰ ਲੈ ਕੇ ਮਸਤੂਆਣਾ ਸਾਹਿਬ ਵਿਖੇ ਤਾਲਮੇਲ ਕਮੇਟੀ ਬਣਾਉਣ ਦਾ ਇਲਾਕੇ ਦੀਆਂ ਪ੍ਰਬੰਧਕ ਕਮੇਟੀਆਂ ਨੇ ਲਿਆ ਫ਼ੈਸਲਾ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਥਾਂ-ਥਾਂ ਹੋ ਰਹੀਆਂ ਬੇਅਦਬੀਆਂ ਦੀ ਰੋਕਥਾਮ ਲਈ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਰਾਗੀ-ਗ੍ਰੰਥੀ, ਪ੍ਰਚਾਰਕ ਸਿੰਘਾਂ ਦੀ ਇਕੱਤਰਤਾ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਧੂਰੀ, 21 ਅਕਤੂਬਰ (ਸੰਜੇ ਲਹਿਰੀ, ਦੀਪਕ) - ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਸ. ਸਤਿੰਦਰ ਸਿੰਘ ਚੱਠਾ ਨੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਦਾ ਪੱਲਾ੍ਹ ਫੜਨ ਦਾ ਦਾਅਵਾ ਕਰਦਿਆਂ ਇਸ ਨਾਲ ਆਮ ਆਦਮੀ ਪਾਰਟੀ ਨੂੰ ਹਲਕਾ ਧੂਰੀ ਵਿਚ ਹੋਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸ਼ਹਿਰ ਅੰਦਰ ਕੱਢਿਆ ਰੋਸ ਮਾਰਚ

ਲਹਿਰਾਗਾਗਾ, 21 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ)-ਪੰਜ-ਪੰਜ ਮਰਲੇ ਪਲਾਟ ਵੰਡਣ ਸਬੰਧੀ ਜਾਰੀ ਹੋਈ ਹਿਦਾਇਤਾਂ ਦੀ ਪੰਚਾਇਤਾਂ ਵਲੋਂ ਉਲੰਘਣਾ ਕਰਨ ਖ਼ਿਲਾਫ਼ ਅਤੇ ਪੇਂਡੂ ਖੇਤ ਮਜ਼ਦੂਰਾਂ, ਲੋੜਵੰਦ, ਬੇਜ਼ਮੀਨਿਆਂ ਦੇ ਬਿਨ੍ਹਾਂ ਸ਼ਰਤ ਕਰਜ਼ੇ ਮੁਆਫ਼ ਕਰਵਾਉਣ ਅਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ੇਰਪੁਰ, 21 ਅਕਤੂਬਰ (ਸੁਰਿੰਦਰ ਚਹਿਲ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੜੀ ਹੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਆਯੁਰਵੈਦਿਕ ਨੂੰ ਉਤਸ਼ਾਹਿਤ ਕਰਨ ਲਈ ਨਿੱਤਿਆ ਰਤਨ ਕੰਪਨੀ ਨੇ ਲਗਾਇਆ ਸੈਮੀਨਾਰ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ)-ਨਿੱਤਿਆ ਰਤਨ ਫਾਰਮੇਸੀ ਲਹਿਰਾਗਾਗਾ ਵਲੋਂ ਆਯੁਰਵੈਦਿਕ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਜੀ.ਪੀ.ਐਫ ਧਰਮਸ਼ਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਆਚਾਰੀਆ ਅਨੰਦ ਅਤੇ ਆਚਾਰੀਆ ਸੰਜੀਵ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਪੈਨਸ਼ਨਰ ਵਰਗ ਨੂੰ ਬੁਢਾਪੇ ਦੀ ਉਮਰ 'ਚ ਸੜਕਾਂ 'ਤੇ ਰੋਲਣਾ ਸਰਕਾਰ ਨੂੰ ਮਹਿੰਗਾ ਪਵੇਗਾ-ਕਰਮ ਸਿੰਘ ਧਨੋਆ, ਕੁਲਵਰਨ ਸਿੰਘ

ਸੰਗਰੂਰ, 21 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਵਿਰੁੱਧ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵੱਲੋਂ ਆਰ ਪਾਰ ਦੀ ਲੜਾਈ ਲੜਦੇ ਹੋਏ ਮੋਰਿੰਡਾ ਵਿਖੇ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਪੰਜਾਬ 'ਚ ਕਣਕ ਦੀ ਬਿਜਾਈ ਸ਼ੁਰੂ

ਕੌਹਰੀਆਂ, 21 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਾੜੀ ਦੀ ਮੁੱਖ ਫ਼ਸਲ ਕਣਕ ਦੀ ਅਗੇਤੀ ਬਿਜਾਈ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਹੈ | ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ 'ਚ ਦਲਜੀਤ ਸਿੰਘ (ਹਨੀ) ਪੁੱਤਰ ਗੁਰਚਰਨ ਸਿੰਘ ਨੇ ਆਪਣੇ ਖੇਤ ਦੀ ਬਿਜਾਈ ਕਰਨ ਮੌਕੇ ਗੱਲ ਕਰਦਿਆਂ ...

ਪੂਰੀ ਖ਼ਬਰ »

ਮਲੇਰਕੋਟਲਾ ਪੁਲਿਸ ਵਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਮਲੇਰਕੋਟਲਾ, 21 ਅਕਤੂਬਰ (ਹਨੀਫ਼ ਥਿੰਦ)-ਮਲੇਰਕੋਟਲਾ ਪੁਲਿਸ ਵਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਡੀ.ਆਈ.ਸੀ. ਕੰਪਲੈਕਸ ਠੰਢੀ ਸੜਕ ਵਿਖੇ ਸੀਨੀਅਰ ਪੁਲਿਸ ਕਪਤਾਨ ਮਲੇਰਕੋਟਲਾ ਡਾ. ਰਵਜੋਤ ਕੌਰ ਗਰੇਵਾਲ ਆਈ ਪੀ ਐੱਸ ਦੀ ਅਗਵਾਈ ਦੇਖ-ਰੇਖ ਹੇਠ ਮਨਾਏ ਗਏ ...

ਪੂਰੀ ਖ਼ਬਰ »

ਕਮਲਨੈਣ ਸ਼ਰਮਾ ਨੂੰ ਸੇਵਾ-ਮੁਕਤੀ 'ਤੇ ਵਿਧਾਇਗੀ ਪਾਰਟੀ ਦਿੱਤੀ

ਅਹਿਮਦਗੜ੍ਹ, 21 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਸੁਪਰਡੈਂਟ ਦੀ ਡਿਊਟੀ ਨਿਭਾ ਚੁੱਕੇ ਕਮਲਨੈਣ ਸ਼ਰਮਾ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਸਵ. ਬਿਮਲ ਸ਼ਰਮਾ ਦੇ ਗ੍ਰਹਿ ਵਿਖੇ ਹੋਏ ਵਿਦਾਇਗੀ ਸਮਾਗਮ ਦੌਰਾਨ ਰਾੜਾ ...

ਪੂਰੀ ਖ਼ਬਰ »

'ਪੱਤਰਕਾਰੀ ਸਮਾਜਿਕ ਸਰੋਕਾਰ ਤੇ ਚੁਣੌਤੀਆਂ' ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਸ਼ੇਰਪੁਰ, 21 ਅਕਤੂਬਰ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)-ਪ੍ਰੈੱਸ ਕਲੱਬ ਸ਼ੇਰਪੁਰ ਵਲੋਂ ਅੱਜ ਮਰਹੂਮ ਪੱਤਰਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦੀ ਯਾਦ ਨੂੰ ਸਮਰਪਿਤ ਪੱਤਰਕਾਰੀ ਸਮਾਜ ਸਰੋਕਾਰਾਂ ਅਤੇ ਚੁਣੌਤੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਥਾਨਕ ...

ਪੂਰੀ ਖ਼ਬਰ »

ਮਹਾਵੀਰ ਸਿੰਘ ਗਿੱਲ ਪ੍ਰਧਾਨ ਤੇ ਅਸ਼ੋਕ ਕੁਮਾਰ ਜਨਰਲ ਸਕੱਤਰ ਨਿਯੁਕਤ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕਾਂ ਦਾ ਪੁਨਰਗਠਨ ਕਰਨ ਲਈ ਆਰੰਭੇ ਪ੍ਰੋਗਰਾਮ ਤਹਿਤ ਬਲਾਕ ਮੂਨਕ ਦੀ ਚੋਣ ਜ਼ਿਲ੍ਹਾ ...

ਪੂਰੀ ਖ਼ਬਰ »

ਸੜ ਗਈਆਂ ਝੁੱਗੀਆਂ ਕਾਰਨ ਕੱਖੋਂ ਹੌਲੇ ਹੋਏ 50 ਪਰਿਵਾਰਾਂ ਦੀ ਕਿਸੇ ਨੇ ਨਹੀਂ ਲਈ ਸਾਰ

ਮਲੇਰਕੋਟਲਾ, 21 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਬੁੱਧਵਾਰ ਦੀ ਸਿਖਰ ਦੁਪਹਿਰੇ ਅਚਾਨਕ ਲੱਗੀ ਅੱਗ ਨਾਲ ਸੜ ਕੇ ਰਾਖ ਹੋਈਆਂ ਪੰਜ ਦਰਜਨ ਦੇ ਕਰੀਬ ਝੁੱਗੀਆਂ ਵਿਚ ਵਕਤ ਕੱਟੀ ਕਰ ਰਹੇ ਮਜ਼ਦੂਰ ਪਰਿਵਾਰਾਂ ਦੀ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਈ ਸਾਰ ਨਹੀਂ ਲਈ | ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਸ) ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਜਥੇ. ਸਰੌਦ ਦਾ ਗੁ: ਸਿੰਘ ਸਭਾ ਵਿਖੇ ਸਨਮਾਨ

ਮਲੇਰਕੋਟਲਾ, 21 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਨਿਯੁਕਤ ਕੀਤੇ ਜ਼ਿਲ੍ਹਾ ਮਲੇਰਕੋਟਲਾ ਦੇ ਪਹਿਲੇ ਪ੍ਰਧਾਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੁ ...

ਪੂਰੀ ਖ਼ਬਰ »

ਕੇਂਦਰੀ ਸਭਾ ਨੇ ਕਰਵਾਈ ਮਹਾਂਰਿਸ਼ੀ ਵਾਲਮੀਕਿ ਬਾਰੇ ਵਿਸ਼ਾਲ ਵਿਚਾਰ ਗੋਸ਼ਟੀ

ਧੂਰੀ, 21 ਅਕਤੂਬਰ (ਸੰਜੇ ਲਹਿਰੀ, ਦੀਪਕ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ਼ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਅਤੇ ਕਾਰਜਾਂ ਵਿਸ਼ੇ ਉੱਤੇ ਗੰਭੀਰ ਅਤੇ ਵਿਸ਼ਾਲ ਵਿਚਾਰ ਗੋਸ਼ਟੀ ਕਰਵਾਈ ਗਈ | ਇਹ ਸਮਾਗਮ ਸਭਾ ਦੇ ...

ਪੂਰੀ ਖ਼ਬਰ »

ਚੇਅਰਮੈਨ ਰਿੰਪੀ ਨੇ ਬੀਬੀ ਭੱਠਲ ਨੂੰ ਸ਼ਹਿਰ ਦੀਆਂ ਮੁਸ਼ਕਿਲਾਂ ਬਾਰੇ ਕਰਵਾਇਆ ਜਾਣੂ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉੱਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕ ਪੱਖੀ ਨੀਤੀਆਂ ਲੈ ਕੇ ਆਈ ਹੈ | ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲੋਕ ਸੁਵਿਧਾ ਕੈਂਪ ਲਗਾਇਆ

ਮੂਲੋਵਾਲ, 21 ਅਕਤੂਬਰ (ਰਤਨ ਸਿੰਘ ਭੰਡਾਰੀ)-ਪੰਜਾਬ ਸਰਕਾਰ ਦੇ ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਐੱਸ.ਡੀ.ਐੱਮ. ਇਸਮਤ ਵਿਜੈ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ | ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ...

ਪੂਰੀ ਖ਼ਬਰ »

ਭਾਜਪਾ ਨੇ ਸਤੀਸ਼ ਬਾਂਸਲ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਈਸਟ ਦਾ ਇੰਚਾਰਜ ਲਗਾਇਆ

ਖਨੌਰੀ, 21 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਸਥਾਨਕ ਸ਼ਹਿਰ ਦੇ ਵਾਸੀ ਸੀਨੀਅਰ ਭਾਜਪਾ ਆਗੂ ਸਤੀਸ਼ ਬਾਂਸਲ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਈਸਟ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਸਥਾਨਕ ਭਾਜਪਾ ਆਗੂਆਂ ਵਿਚ ਭਾਰੀ ਖੁਸੀ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਸਤੀਸ਼ ਬਾਂਸਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸਰਮਾ, ਜੀਵਨ ਕੁਮਾਰ ਗੁਪਤਾ ਜੌਨ ਇੰਚਾਰਜ, ਜੀਵਨ ਗਰਗ ਜੌਨ ਇੰਚਾਰਜ, ਜਤਿੰਦਰ ਕਾਲੜਾ ਅਤੇ ਜ਼ਿਲ੍ਹਾ ਪ੍ਰਧਾਨ ਰਿਸੀ ਖੈਹਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ 'ਤੇ ਉਨ੍ਹਾਂ ਨੂੰ ਮੰਡਲ ਪ੍ਰਧਾਨ ਤੀਰਥ ਕੁਮਾਰ, ਸੁਰੇਸ਼ ਕੁਮਾਰ, ਕੁਲਭੂਸ਼ਨ ਦਿੜ੍ਹਬਾ ਆਦਿ ਨੇ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਸਤੀਸ਼ ਬਾਂਸਲ ਦੀ ਇਸ ਨਿਯੁਕਤੀ 'ਤੇ ਖਨੌਰੀ ਮੰਡਲ ਦੇ ਪ੍ਰਧਾਨ ਡਾ ਪ੍ਰੇਮ ਬਾਂਸਲ, ਕਿ੍ਸਨ ਗੋਇਲ, ਮਨੋਹਰ ਲਾਲ, ਅਸ਼ੋਕ ਗੋਇਲ, ਕੁਲਦੀਪ ਸਿੰਘ ਪੂਨੀਆ, ਪਹਿਲਵਾਨ ਹੁਕਮ ਚੰਦ ਗੋਰਸੀ ਆਦਿ ਨੇ ਖੁਸੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਮੁਬਾਰਕਬਾਦ ਦਿਤੀ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ-ਟੀਟੂ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਪਿੰਡ ਭਿੰਡਰਾਂ, ਬਾਲੀਆਂ, ਬਡਰੁੱਖਾਂ, ਉਪਲੀ, ਚੱਠੇ ਖੇੜੀ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਜਗਮਿੰਦਰ ਜੱਗੀ ਬਣੇ ਬੀ.ਸੀ. ਵਿੰਗ ਦੇ ਪ੍ਰਧਾਨ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਨੰਬਰਦਾਰ ਨੇ ਅਕਾਲੀ ਆਗੂ ਮਾਸਟਰ ਜਗਮਿੰਦਰ ਸਿੰਘ ਜੱਗੀ ਨੂੰ ਬੀ.ਸੀ. ਵਿੰਗ ਸਰਕਲ ਲਹਿਰਾਗਾਗਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ 'ਤੇ ਕੇਂਦਰ ਦਾ ਕਬਜ਼ਾ ਨਹੀਂ ਹੋਣ ਦਿਆਂਗੇ-ਐਡ. ਝੂੰਦਾਂ

ਮਲੇਰਕੋਟਲਾ, 21 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕੇਂਦਰੀ ਭਾਜਪਾ ਹਕੂਮਤ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਥਿਤ ਤੌਰ 'ਤੇ ਮਿਲੀਭੁਗਤ ਕਰ ਕੇ ਸਰਹੱਦੀ ਖੇਤਰ ਦੇ 50 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਟੋਲ ਪਲਾਜ਼ੇ ਲਈ ਬਣਿਆ ਡਿਵਾਈਡਰ ਪੁੱਟਿਆ

ਦਿੜ੍ਹਬਾ ਮੰਡੀ/ਮਹਿਲਾਂ ਚੌਕ, 21 ਅਕਤੂਬਰ (ਪਰਵਿੰਦਰ ਸੋਨੰੂ, ਸੁਖਵੀਰ ਢੀਂਡਸਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਸੁਨਾਮ, ਦਿੜ੍ਹਬਾ ਅਤੇ ਸੰਗਰੂਰ ਹਲਕੇ ਦੇ ਵੱਡੀ ਗਿਣਤੀ ਕਿਸਾਨਾਂ ਤੇ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਦੇ ਇਕ ਪਰਿਵਾਰ ਤੇ ਪੁਲਿਸ ਮੁਲਾਜ਼ਮਾਂ 'ਤੇ ਲਗਾਏ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਬਾਗੜੀਆਂ ਦੇ ਇਕ ਪਰਿਵਾਰ ਅਤੇ ਥਾਣਾ ਅਮਰਗੜ੍ਹ ਨਾਲ ਸਬੰਧਿਤ ਪੁਲਿਸ ਮੁਲਾਜ਼ਮਾਂ ਉੱਪਰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲਗਾਉਂਦਿਆਂ ਮਿ੍ਤਕ ਮਹਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬਾਗੜੀਆਂ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਮੰਡੀਆਂ 'ਚ ਅੰਨਦਾਤੇ ਨੂੰ ਖੱਜਲ ਖੁਆਰ ਕਰਨ 'ਤੇ ਤੁਲੀ-ਝੂੰਦਾਂ

ਅਮਰਗੜ੍ਹ, 21 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਵਲੋਂ ਜ਼ਿਲ੍ਹਾ ਮੰਡੀ ਅਫ਼ਸਰਾਂ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਆੜ੍ਹਤੀਆਂ ਨੂੰ ਚਿੱਠੀ ਕੱਢ ਕੇ ਸੂਬੇ ਦੀਆਂ ਮੰਡੀਆਂ 'ਚ ਫ਼ਸਲ ਵੇਚਣ ਦੇ ਮਾਪਦੰਡਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਨੇ ਰਮਾਇਣ ਦੀ ਰਚਨਾ ਕਰਕੇ ਭਾਰਤੀ ਸੰਸਕਿ੍ਤੀ ਦੀ ਨੀਂਹ ਰੱਖੀ-ਸਿੱਧੂ

ਮਲੇਰਕੋਟਲਾ, 21 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਲੰਘੀ ਰਾਤ ਸਥਾਨਕ ਮੁਹੱਲਾ ਮਲੇਰ ਵਿਖੇ ਪ੍ਰਧਾਨ ਸ੍ਰੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX