ਤਾਜਾ ਖ਼ਬਰਾਂ


ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  1 day ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  1 day ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  1 day ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  1 day ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਖੰਨਾ / ਸਮਰਾਲਾ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਗੁਰੂ ਘਰਾਂ 'ਚ ਮਨਾਇਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਅਤੇ ਇਲਾਕੇ ਦੇ ਗੁਰੂਘਰਾਂ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੇ ਸਬੰਧ ਵਿਚ ਸੰਗਤਾਂ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦੇ ਕੈਂਪ ਵਿਚ ਉਦਯੋਗ ਮੰਤਰੀ ਗੁਰਕੀਰਤ ਪੁੱਜੇ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-2 ਕਿੱਲੋਵਾਟ ਲੋਡ ਦੇ ਬਿਜਲੀ ਖਪਤਕਾਰਾਂ ਦੇ ਬਕਾਇਆ ਬਿਜਲੀ ਬਿਲ ਮੁਆਫ਼ ਕਰਨ ਸਬੰਧੀ ਪਾਵਰਕਾਮ ਵਲੋਂ ਸ਼ਹਿਰ ਦੇ ਆਜ਼ਾਦ ਨਗਰ ਇਲਾਕੇ ਵਿਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਸ਼ੇਸ਼ ਤੌਰ ਤੇ ਪੁੱਜੇ ਉਦਯੋਗ ਮੰਤਰੀ ਅਤੇ ਹਲਕਾ ...

ਪੂਰੀ ਖ਼ਬਰ »

ਤਿੰਨ ਕਿੱਲੋ ਤੇ ਸੌ ਗ੍ਰਾਮ ਅਫ਼ੀਮ ਸਮੇਤ ਤਿੰਨ ਕਾਬੂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਉਪ ਪੁਲਿਸ ਕਪਤਾਨ ਪਾਇਲ ਪੀ.ਪੀ.ਐੱਸ. ਦਵਿੰਦਰ ਕੁਮਾਰ ਅੱਤਰੀ ਤੇ ਮੁੱਖ ਅਫ਼ਸਰ ਥਾਣਾ ਦੋਰਾਹਾ ਨਛੱਤਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਾਕਾਬੰਦੀ ਪਨਸਪ ਗੋਦਾਮ ਦੋਰਾਹਾ 'ਤੇ ਇੱਕ ਬਲੈਨੋ ਕਾਰ ਨੰਬਰੀ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਐਕਟਿਵਾ ਚਾਲਕ ਦੀ ਇਲਾਜ ਦੌਰਾਨ ਮੌਤ

ਖੰਨਾ, 22 ਅਕਤੂਬਰ (ਮਨਜੀਤ ਧੀਮਾਨ)- ਨੇੜਲੇ ਪਿੰਡ ਨਰੈਣਗੜ੍ਹ ਵਿਖੇ ਐਕਟਿਵਾ-ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਕੈਪਟਨ ਦੀ ਗ਼ਦਾਰੀ ਕਾਰਨ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਨੇ- ਜ਼ੁਲਮਗੜ੍ਹ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਕਿਸਾਨਾਂ ਨਾਲ ਕੀਤੀ ਗਦਾਰੀ ਕਾਰਨ ਪਿਛਲੇ 11 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਦੀ ਬੱਚਤ ਕਰਨਾ ਸਮੇਂ ਦੀ ਮੁੱਖ ਲੋੜ- ਇੰਜ: ਰੋੜੀਆਂ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਉਪ ਮੰਡਲ ਦਫ਼ਤਰ ਪਾਵਰਕਾਮ ਧਮੋਟ ਦੇ ਕਾਰਜਕਾਰੀ ਸਹਾਇਕ ਇੰਜ: ਸੋਹਿੰਦਰ ਸਿੰਘ ਰੋੜੀਆਂ ਨੇ ਬਿਜਲੀ ਦੀ ਬੱਚਤ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਘਰਾਂ, ਦੁਕਾਨਾਂ, ਮੋਟਰਾਂ, ਦਫ਼ਤਰਾਂ ਤੇ ਜਨਤਕ ...

ਪੂਰੀ ਖ਼ਬਰ »

ਸਵ. ਮਾਤਾ ਹਰਬੰਸ ਕੌਰ ਰੁੜਕਾ ਨੂੰ ਦਿੱਤੀ ਅੰਤਿਮ ਵਿਦਾਈ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਸਰਪੰਚ ਯੂਨੀਅਨ ਦੇ ਸਰਪ੍ਰਸਤ ਅਤੇ ਪਿੰਡ ਰੁੜਕਾ ਦੇ ਸਰਪੰਚ ਮਹਾਂ ਸਿੰਘ ਰੁੜਕਾ ਸੀਨੀਅਰ ਕਾਂਗਰਸੀ ਆਗੂ ਅਤੇ ਨਿਰਮਲ ਸਿੰਘ ਕੈਨੇਡਾ ਦੀ ਮਾਤਾ ਸਰਦਾਰਨੀ ਹਰਬੰਸ ਕੌਰ ਪਤਨੀ ਸ਼ੇਰ ਸਿੰਘ (88 ਸਾਲ) ਦਾ ...

ਪੂਰੀ ਖ਼ਬਰ »

ਚੋਣਾਂ ਨੂੰ ਧਿਆਨ ਵਿਚ ਰੱਖ ਕੇ ਅਕਾਲੀ-ਬਸਪਾ ਗੱਠਜੋੜ ਦੀ ਰਣਨੀਤੀ ਸੰਬੰਧੀ ਕੀਤੀਆਂ ਵਿਚਾਰਾਂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਅਕਾਲੀ-ਬਸਪਾ ਸਾਂਝੇ ਗੱਠਜੋੜ ਨੂੰ ਆ ਰਹੀਆਂ ਚੋਣਾਂ ਵਿਚ ਪੰਜਾਬ ਦੇ ਹਰ ਹਲਕੇ ਵਿਚੋਂ ਬਹੁਮਤ ਨਾਲ ਜਿਤਾਉਣ ਲਈ ਵੱਖ-ਵੱਖ ਨੁਕਤਿਆਂ ਤੋਂ ਨਿਠ ਕੇ ਵਿਸਥਾਰ ਵਿਚ ਵਿਚਾਰਾਂ ਕੀਤੀਆਂ ਗਈਆਂ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਇੱਕ ਮੰਤਰੀ ਅਤੇ ਦੋ ਵਿਧਾਇਕਾਂ ਦੇ ਹਲਕਿਆਂ ਨਾਲ ਸੰਬੰਧਿਤ ਕਿਸਾਨ ਡੀ. ਏ. ਪੀ. ਖਾਦ ਤੋਂ ਸੱਖਣੇ....

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ, ਸਮਰਾਲਾ ਅਤੇ ਖੰਨਾ ਜਿੱਥੇ ਕਾਂਗਰਸ ਪਾਰਟੀ ਦੇ ਹੀ ਇੱਕ ਮੰਤਰੀ ਅਤੇ ਦੋ ਵਿਧਾਇਕ ਹਨ, ਦੀਆਂ ਅਕਸਰ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੇੜਤਾ ਦੀਆਂ ਤਸਵੀਰਾਂ ਆਏ ਦਿਨ ਸੋਸ਼ਲ ਮੀਡੀਏ ਉੱਪਰ ...

ਪੂਰੀ ਖ਼ਬਰ »

ਗੁਰਬਾਣੀ ਦੀਆਂ ਬੇਅਦਬੀਆਂ ਬਾਰੇ ਸਿੱਖ ਪੰਥ ਨੂੰ ਮਿਲ-ਬੈਠ ਕੇ ਮੰਥਨ ਕਰਨ ਦੀ ਲੋੜ: ਸੰਤ ਢੱਕੀ ਸਾਹਿਬ ਵਾਲੇ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਆਏ ਦਿਨੀਂ ਗੁਰੂ ਘਰ ਦੇ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਦਸਮ ਬਾਣੀ ਦੀ ਬੇਅਦਬੀ ਕਰਨ ਦੀਆਂ ਮੰਦਭਾਗੀ ਘਟਨਾਵਾਂ ਨੂੰ ਜੋ ਅੰਜਾਮ ਦਿੱਤਾ ਜਾ ਰਿਹਾ ਹੈ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਇਸ ਬਾਰੇ ...

ਪੂਰੀ ਖ਼ਬਰ »

ਬਾਕਸਿੰਗ ਵਿਚ ਦਿਵਾਂਸ਼ੂ ਅਤੇ ਇੰਦਰਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਖੰਨਾ, 22 ਅਕਤੂਬਰ (ਲਾਲ)-ਖੰਨਾ ਦੇ ਬੱਚਿਆਂ ਵਲੋਂ ਬਾਕਸਿੰਗ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਪਿਛਲੇ ਦਿਨੀਂ ਸਬ ਜੂਨੀਅਰ ਸਟੇਟ ਪੱਧਰ ਦੀਆਂ ਸੰਗਰੂਰ ਵਿਚ ਹੋਈਆਂ ਖੇਡਾਂ ਵਿਚ ਗੋਲਡ, ਸਿਲਵਰ ਤੇ ਕਾਸੇ ਦਾ ਮੈਡਲ ਜਿੱਤੇ | ਸੀਨੀਅਰ ਕੋਚ ਅਜੀਤ ਬਖ਼ਸ਼ੀ ਨੇ ਜਾਣਕਾਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਸਭਾ ਵਲੋਂ ਧਰਨਾ 26ਵੇਂ ਦਿਨ ਵੀ ਰਿਹਾ ਜਾਰੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਲਈ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਜਥੇਦਾਰ ਹਰਚੰਦ ਸਿੰਘ ਸੂਬਾ ਪ੍ਰਧਾਨ, ਕਾਮਰੇਡ ਕਰਨੈਲ ਸਿੰਘ ...

ਪੂਰੀ ਖ਼ਬਰ »

ਠੇਕੇਦਾਰ ਅਤੇ ਕਾਰੋਬਾਰੀ ਰੋਹਿਤ ਸ਼ਰਮਾ ਦੀ ਸ਼ੱਕੀ ਹਾਲਤਾਂ ਵਿਚ ਮੌਤ-ਸਸਕਾਰ ਅੱਜ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਰਕਾਰੀ ਠੇਕੇਦਾਰ ਅਤੇ ਕਾਰੋਬਾਰੀ ਰੋਹਿਤ ਸ਼ਰਮਾ ਦੀ ਕੱਲ੍ਹ ਸ਼ਾਮੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੋਹਿਤ ਕੁੱਝ ਪੂਜਾ ਸਮਗਰੀ ਜਲ ਪ੍ਰਵਾਹ ਕਰਨ ਸਰਹਿੰਦ ...

ਪੂਰੀ ਖ਼ਬਰ »

ਬੀ. ਐੱਸ. ਐਨ. ਐਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਮਰਾਲਾ, 22 ਅਕਤੂਬਰ (ਕੁਲਵਿੰਦਰ ਸਿੰਘ)-ਆਲ ਇੰਡੀਆ ਬੀ. ਐੱਸ. ਐਨ. ਐਲ. ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਸਮਰਾਲਾ ਦੀ ਮੀਟਿੰਗ ਬਲਵੰਤ ਸਿੰਘ ਸੰਧੂ ਬਰਾਂਚ ਸੈਕਟਰੀ ਸੀਨੀਅਰ ਟੀ. ਓ. ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਸੈਕਟਰੀ ਮਹਿੰਦਰਪਾਲ ਤੇ ਹੋਰ ...

ਪੂਰੀ ਖ਼ਬਰ »

ਖੇਤੀਬਾੜੀ ਸੁਸਾਇਟੀ ਰੌਣੀ ਨੇ ਨਵਾਂ ਟਰੈਕਟਰ ਸੋਨਾਲੀਕਾ ਖ਼ਰੀਦਿਆ-ਲੱਖਾ ਰੌਣੀ ਨੇ ਕੀਤਾ ਲੋਕ ਅਰਪਣ

ਜੌੜੇਪੁਲ ਜਰਗ, 22 ਅਕਤੂਬਰ (ਪਾਲਾ ਰਾਜੇਵਾਲੀਆ)- ਖੇਤੀਬਾੜੀ ਸੁਸਾਇਟੀ ਵਲੋਂ ਪ੍ਰਾਪਤੀਆਂ ਦੀ ਲੜੀ ਵਿਚ ਵਾਧਾ ਕਰਦਿਆਂ ਅੱਜ ਇਕ ਨਵਾਂ ਸੋਨਾਲੀਕਾ ਟਰੈਕਟਰ ਲੈ ਕੇ ਕਿਸਾਨਾਂ ਨੂੰ ਨਵੀਂ ਸਹੂਲਤ ਦੇਣਾ ਦਾ ਵੱਡਾ ਫ਼ਰਜ਼ ਅਦਾ ਕੀਤਾ | ਸੁਸਾਇਟੀ ਦੇ ਪ੍ਰਧਾਨ ਨਰਪਿੰਦਰ ...

ਪੂਰੀ ਖ਼ਬਰ »

ਸਕੂਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੀ ਸ਼ੁਰੂਆਤ

ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਗੁੱਜਰਵਾਲ ਦੇ ਮੁਖੀ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਕੂਲ ਦੇ ਮੈਦਾਨ ਨੂੰ ਪਾਰਕ ਕਮ ਖੇਡ ਗਰਾਊਾਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਮੈਦਾਨ ਨੂੰ ਨਵੀਂ ਦਿੱਖ ਦੇਣ ...

ਪੂਰੀ ਖ਼ਬਰ »

ਗੁਰੂ ਨਾਨਕ ਮੈਡੀਕਲ ਕਾਲਜ ਵਲੋਂ ਪੈਰਾਗੌਨ ਸਕੂਲ 'ਚ ਕੈਂਪ ਲਗਾਇਆ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰੀਸਰਚ ਇੰਸਟੀਚਿਊਟ ਗੋਪਾਲਪੁਰ ਵਲੋਂ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤ ਬਾਰੇ ਜਾਗਰੂਕ ਕਰਵਾਉਣ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਦੱਸਣਯੋਗ ਹੈ ਕਿ ਮਨਿਸਟਰੀ ਆਫ਼ ਆਯੂਸ਼ ਭਾਰਤ ਸਰਕਾਰ ਨਵੀਂ ਦਿੱਲੀ ਦੀਆਂ ਹਦਾਇਤਾਂ ਤੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਇਲਾਕੇ ਦੇ ਸਕੂਲਾਂ ਵਿਚ ਵਿਸ਼ੇਸ਼ ਕੈਂਪਾਂ ਦੁਆਰਾ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ¢ ਜਾਗਰੂਕ ਕੈਂਪ ਸਮੇਂ ਕਾਲਜ ਦੇ ਪਿ੍ੰਸੀਪਲ ਡਾ. ਅਸ਼ਵਨੀ ਸ਼ਾਰਧਾ , ਪ੍ਰੋਫੈਸਰ ਡਾ. ਤੇਜਬੀਰ ਸਿੰਘ ਐਮ. ਡੀ. ਅਤੇ ਡਾ. ਰਮਨ ਧਾਲੀਵਾਲ ਐਮ. ਡੀ. ਹਾਜ਼ਰ ਸਨ | ਸਿਹਤ ਹੀ ਜੀਵਨ ਹੈ ਵਿਸ਼ੇ ਤੇ ਸਿਹਤ ਸੰਭਾਲ ਜਾਗਰੂਕ ਕੈਂਪ ਦੌਰਾਨ ਮਾਹਿਰਾਂ ਵਲੋਂ ਯੋਗਾ ਦੇ ਲਾਭ ਅਤੇ ਖਾਣ- ਪੀਣ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ¢ ਇਸ ਸਮੇਂ ਸਕੂਲ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਕੈਂਪ ਲਗਾਉਣ ਲਈ ਗੁਰੂ ਨਾਨਕ ਸੰਸਥਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ |

ਖ਼ਬਰ ਸ਼ੇਅਰ ਕਰੋ

 

ਈ.ਟੀ.ਯੂ. ਦਾ ਵਫ਼ਦ ਡੀ.ਪੀ.ਆਈ. ਪੰਜਾਬ ਨੂੰ ਮਿਲਿਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ, ਪੰਜਾਬ ਦੀ ਡੀ.ਪੀ.ਆਈ (ਐਲੀ:ਸਿੱ),ਪੰਜਾਬ ਹਰਿੰਦਰ ਕੌਰ ਨਾਲ ਹੋਈ ਮੀਟਿੰਗ ਵਿਚ ਪ੍ਰਾਇਮਰੀ ਵਰਗ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ¢ ਜ਼ਿਲ੍ਹਾ ਪ੍ਰੀਸ਼ਦ ਤੇ ਸਮੇਂ ਦੀ ਅਧਿਆਪਕਾਂ ਦੇ ...

ਪੂਰੀ ਖ਼ਬਰ »

48 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਖੰਨਾ, 22 ਅਕਤੂਬਰ (ਮਨਜੀਤ ਧੀਮਾਨ)-ਸੀ.ਆਈ.ਏ ਸਟਾਫ਼ ਖੰਨਾ ਪੁਲਿਸ ਨੇ 48 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਰ ਚਾਲਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐੱਸ.ਐੱਸ.ਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਆਈ.ਏ ਸਟਾਫ਼ ਇੰਚਾਰਜ ...

ਪੂਰੀ ਖ਼ਬਰ »

ਬਕਾਇਆ ਬਿਜਲੀ ਬਿੱਲ ਮਾਫ਼ੀ ਸੰਬੰਧੀ ਲਗਾਇਆ ਕੈਂਪ

ਖੰਨਾ, 22 ਅਕਤੂਬਰ (ਧੀਮਾਨ)-ਪਾਵਰਕਾਮ ਵਲੋਂ 2 ਕਿੱਲੋਵਾਟ ਤੱਕ ਘਰੇਲੂ ਖਪਤਕਾਰਾਂ ਦੇ ਬਕਾਇਆ ਰਹਿੰਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਵਾਰਡ ਨੰਬਰ 22 ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਚ ਕੈਂਪ ਲਗਾਇਆ ਗਿਆ | ਜਿਸ ਵਿਚ ਕੌਂਸਲਰ ਰਵਿੰਦਰ ਸਿੰਘ ਬੱਬੂ, ਆਰ.ਏ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਾਰਵਾਈ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਖੰਨਾ ਵਲੋਂ ਡਾ. ਜਸਵਿੰਦਰ ਪਾਲ ਸਿੰਘ ਖੇਤੀਬਾੜੀ ਅਫ਼ਸਰ ਖੰਨਾ ਦੀ ਅਗਵਾਈ ਹੇਠ ਅੱਜ ਪਿੰਡ ਜਟਾਣਾ ਵਿਖੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਾਰਵਾਈ ਗਈ¢ ਇਸ ਮੌਕੇ ਸਨਦੀਪ ਸਿੰਘ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦਾ ਵਿਰੋਧ ਲਗਾਤਾਰ ਜਾਰੀ ਹੈ¢ ਅਕਾਲੀ ਦਲ ਸੰਯੁਕਤ ਦੇ ਉਪ ਪ੍ਰਧਾਨ ਜਥੇਦਾਰ ਸੁਖਵੰਤ ਸਿੰਘ ਟਿੱਲੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ¢ ਸਮਾਗਮ ਵਿਚ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੀ.ਐੱਚ.ਜੀ. ਅਕੈਡਮੀ ਕੋਠੇ ਬੱਗੂ, ਜਗਰਾਉਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਭਾਸ਼ਣ ਰਾਹੀਂ ਗੁਰੂ ਰਾਮਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ...

ਪੂਰੀ ਖ਼ਬਰ »

ਸਰਦਾਰ ਭਰਪੂਰ ਸਿੰਘ ਸਕੂਲ 'ਚ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਵਿੱਚ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਯਾਦ ਵਿਚ ਸਥਾਪਿਤ 'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਬੀਬੀ ਸਰਬਜੀਤ ਮਾਣਕ ਅਤੇ ਲੋਕ ਗਾਇਕ ਯੁੱਧਵੀਰ ਮਾਣਕ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਵਿਸ਼ੇਸ਼ ਮੀਟਿੰਗ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਥਾਣਾ ਬਜ਼ਾਰ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਰਾਏਕੋਟ ਦੇ ਮੁਸਲਮਾਨ ਭਾਈਚਾਰੇ ਵਲੋਂ ਇੱਕ ਵਿਸ਼ੇਸ ਮੀਟਿੰਗ ਠੇਕੇਦਾਰ ਮਨਸ਼ਾ ਖਾਂ ਅਤੇ ਮੁਹੰਮਦ ਇਮਰਾਨ ਦੀ ਅਗਵਾਈ ਹੇਠ ਕੀਤੀ ਗਈ | ਜਿਸ ਦੌਰਾਨ ਮੁਸਲਮਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਮਨਾਇਆ 'ਵਿਸ਼ਵ ਭੋਜਨ ਦਿਵਸ'

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗੁਰੂ ਹਰਿਗੋਬਿੰਦ ਸਾਹਿਬ ਜੀ ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲਾਂ ਤੋਂ ਚੱਲ ਰਹੇ ਫੂਡ ਪ੍ਰੋਸੈਸਿੰਗ ਤੇ ਕੁਆਲਿਟੀ ਪ੍ਰਬੰਧਕੀ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ: ਮਨਮੀਤ ਕੌਰ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਜੋੜਾ ਘਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ | ਇਹ ਕੈਂਪ ਜ਼ਿਲ੍ਹਾ ਹੋਮਿਓੁਪੈਥਿਕ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ | ਅਧਿਆਪਕ ਸਾਹਿਬਾਨਾਂ ਨੇ ਗੁੁਰੂ ਜੀ ਦਾ ਅੰਮਿ੍ਤਸਰ ਨਗਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਸ਼ੂਰੂ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਸਵ: ਰਵਿੰਦਰ ਸਿੰਘ ਪੰਨੂ (ਜਲਾਲਦੀਵਾਲ) ਅਤੇ ਸਵ: ਹਰਿੰਦਰ ਸਿੰਘ ਹੈਪੀ ਦੀ ਯਾਦ 'ਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕਰਵਾਏ ਜਾ ਰਹੇ ਪੰਜਵੇ ਸਲਾਨਾ ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ 'ਪੁਲਿਸ ਹੈਲਪ ਲਾਇਨ' ਬਾਰੇ ਜਾਗਰੂਕ ਕੀਤਾ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਮਾਜ ਵਿਚ ਲੜਕੀਆਂ ਖਾਸ ਕਰਕੇ ਔਰਤਾਂ ਪ੍ਰਤੀ ਵਧ ਰਿਹਾ ਸੋਸ਼ਣ ਅਤੇ ਅਪਰਾਧਿਕ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ | ਇਸੇ ਮੁੱਦੇ ਨੂੰ ਕੇਂਦਰਤ ਕਰਦੇ ਹੋਏ ਰਾਜਬਚਨ ਸਿੰਘ ਐੱਸ.ਐੱਸ.ਪੀ. ਲੁਧਿਆਣਾ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਠੇਕਾ ਮੁਲਾਜ਼ਮ ਮੋਰਚੇ ਦੀ ਮੋਰਿੰਡਾ ਰੈਲੀ ਨੂੰ ਡਟਵੀਂ ਹਮਾਇਤ

ਖੰਨਾ, 22 ਅਕਤੂਬਰ (ਲਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਲੁਧਿਆਣਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਮਰਾਲਾ ਨੇ ਦੱਸਿਆ ਕਿ ਸਰਕਾਰੀ ਥਰਮਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX