ਤਾਜਾ ਖ਼ਬਰਾਂ


ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  36 minutes ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  52 minutes ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  58 minutes ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 1 hour ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 1 hour ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 2 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 3 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 4 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 4 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 4 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 5 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 6 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 6 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 6 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 8 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 8 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਜਲੰਧਰ

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਜਾਰੀ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਕਰਵਾਏ ਜਾ ਤਿੰਨ ਦਿਨਾ ਗੁਰਮਤਿ ਸਮਾਗਮ ਦੇ ਅੱਜ ਦੂਸਰੇ ਸ੍ਰੀ ਗੁਰੂ ਰਾਮਦਾਸ ਜੀ ਦੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਠਿਆਈਆਂ ਤੇ ਹੋਰ ਖਾਧ ਵਸਤਾਂ ਦੇ 33 ਨਮੂਨੇ ਲਏ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) -ਤਿਉਹਾਰਾਂ ਦੇ ਦਿਨਾਂ 'ਚ ਮਠਿਆਈਆਂ ਅਤੇ ਬੇਕਰੀ ਉਤਪਾਦਾਂ ਦੀ ਖ਼ਪਤ ਵਧ ਜਾਣ ਕਰਕੇ ਵਾਧੂ ਮੁਨਾਫ਼ਾ ਲੈਣ ਲਈ ਕੁਝ ਵਪਾਰੀ ਮਿਲਾਵਟਖੋਰੀ ਕਰਨੀ ਸ਼ੁਰੂ ਕਰ ਦਿੰਦੇ ਹਨ | ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਆਉਣਗੇ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਕਤੂਬਰ ਨੂੰ ਜਲੰਧਰ ਆ ਰਹੇ ਹਨ | ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਅਕਾਲੀ ਆਗੂਆਂ ਦੀ ਰਿਹਾਇਸ਼ 'ਤੇ ਪਾਰਟੀ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਦੋ ਕੋਰੋਨਾ ਪੀੜਤ ਹੋਰ ਮਿਲੇ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 7 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਅਨੁਸਾਰ ਸਨਿਚਰਵਾਰ ਨੂੰ ਵੀ ਸਾਰੇ ਹੀ ਟੀਕਾਕਰਨ ਕੇਂਦਰਾਂ 'ਤੇ ਕੋਵੀਸ਼ੀਲਡ ਟੀਕੇ ਲਗਾਏ ਜਾਣਗੇ | ਸਿਹਤ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੀਆਂ ਸੜਕਾਂ ਬਣਾਉਣ ਦੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ)- ਸੂਰੀਆ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ਇਕ ਵਫ਼ਦ ਨੇ ਪ੍ਰਧਾਨ ਓਮ ਦੱਤ ਸ਼ਰਮਾ ਦੀ ਅਗਵਾਈ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਸੂਰੀਆ ਇਨਕਲੇਵ ਦੀ 10 ਮਰਲਾ ਬਲਾਕ ਦੀ 60 ਫੁੱਟ ਰੋਡ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਦੇ ਲੋਕਾਂ ਦੀਆਂ ਹੋਣਗੀਆਂ ਰਜਿਸਟਰੀਆਂ-ਹੈਨਰੀ

ਜਲੰਧਰ, 22 ਅਕਤੂਬਰ (ਸ਼ਿਵ)- ਹਲਕਾ ਉੱਤਰੀ ਵਿਧਾਨ ਸਭਾ ਦੇ 64 ਨੰਬਰ ਵਾਰਡ ਦੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਨਿਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਫਲੈਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਹੈਨਰੀ ਨੇ ਲੋਕਾਂ ਦੀ ਮੰਗ ਨੂੰ ...

ਪੂਰੀ ਖ਼ਬਰ »

ਗਵਾਲੀਅਰ ਤੋਂ ਚੱਲਿਆ ਨਗਰ ਕੀਰਤਨ 2 ਨੂੰ ਪੁਹੰਚੇਗਾ ਜਲੰਧਰ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਮੌਕੇ ਇਤਿਹਾਸਕ ਨਗਰ ਕੀਰਤਨ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਇਆ ਜਾ ਰਿਹਾ | ਗੁਰਦੁਆਰਾ ਦਾਤਾ ਬੰਦੀਛੋੜ ਕਿਲ੍ਹਾ ਗਵਾਲੀਅਰ ਤੋਂ 27 ਅਕਤੂਬਰ ਨੂੰ ਆਰੰਭ ਹੋ ਕੇ 3 ...

ਪੂਰੀ ਖ਼ਬਰ »

ਕਾਰ ਦੀ ਸੀਟ ਬੈਲਟ ਲਗਾਉਂਦਿਆਂ ਚੱਲੀ ਗੋਲੀ, ਗਿ੍ਫ਼ਤਾਰ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) - ਸਥਾਨਕ ਵਰਕਸ਼ਾਪ ਚੌਕ ਨੇੜੇ ਆਪਣੇ ਦੋਸਤਾਂ ਦੇ ਨਾਲ ਕਾਰ 'ਚ ਬੈਠੇ ਇਕ ਕਾਰੋਬਾਰੀ ਦੀ ਡੱਬ 'ਚ ਲੱਗੀ ਉਸ ਦੀ ਲਾਇਸੈਂਸੀ ਪਿਸਤੌਲ 'ਚੋਂ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਗੋਲੀ ਦੀ ਆਵਾਜ਼ ਸੁਣ ...

ਪੂਰੀ ਖ਼ਬਰ »

ਵਾਸੂ ਮੁਹੱਲਾ ਚੁਗਿੱਟੀ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵਾਸੂ ਮੁਹੱਲਾ ਚੁਗਿੱਟੀ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭੂ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਦੀ ਰਿਹਾਇਸ਼ 'ਤੇ ਹੋਈ, ਜਿਸ ਵਿਚ ਪਛੜੇ ਸਮਾਜ ਨੂੰ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਉਮੀਦਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਜਾਰੀ ਕੀਤੇ ਜਾ ਰਹੇ ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਚਾਹਵਾਨ ਵਿਅਕਤੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਪੀ.ਏ.ਪੀ. ਅਕੈਡਮੀ ਦੀ ਟੀਮ ਨੇ ਜਿੱਤੀ ਅੰਡਰ-14 ਪ੍ਰੀਮਿਅਰ ਲੀਗ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਪੀ.ਏ.ਪੀ. ਦੇ ਕਿ੍ਕਟ ਸਟੇਡੀਅਮ ਵਿਖੇ ਜੀ.ਸੀ.ਏ. ਕ੍ਰਿਕਟ ਅਕੈਡਮੀ ਕਪੂਰਥਲਾ ਵਲੋਂ ਅੰਡਰ-14 ਪ੍ਰੀਮਿਅਰ ਲੀਗ ਕਰਵਾਈ ਗਈ, ਜਿਸ 'ਚ ਪੀ.ਏ.ਪੀ. ਕਿੰਗ ਜਲੰਧਰ, ਸ਼ੁਖਮਿੰਦਰ ਮੰਡ ਕ੍ਰਿਕਟ ਜਲੰਧਰ, ਅੰਮਿ੍ਤਸਰ ਈਗਲ ਆਰ ਐਸ ਭਨੋਟ ਕ੍ਰਿਕਟ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਕਰਵਾਈ ਟ੍ਰੇਨਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਹਿੱਸਾ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਚੋਣਾਂ ਵਾਲੇ ਸੂਬਿਆਂ ਗੋਆ, ਮਣੀਪੁਰ, ਪੰਜਾਬ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਗੂੰਗੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤਲੱਬੂ ਉਰਫ਼ ਤਾਲਿਬ ਉਰਫ਼ ਬਬਲੂ ਪੁੱਤਰ ਮੰਸੂ ਰਾਮ ਵਾਸੀ ਗਾਂਧਰਾ, ਥਾਣਾ ਸਦਰ ਨਕੋਦਰ, ਜ਼ਿਲ੍ਹਾ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ, ਪਰ ਕਰਵਾ ਚੌਥ 'ਤੇ ਰੌਣਕਾਂ ਬਰਕਰਾਰ

ਜਲੰਧਰ, 22 ਅਕਤੂਬਰ (ਸ਼ੈਲੀ)- ਭਾਵੇਂ ਇਸ ਸਮੇਂ ਮਹਿੰਗਾਈ ਦੀ ਮਾਰ ਦੇਸ਼ ਭਰ ਦੀ ਜਨਤਾ ਝੱਲ ਰਹੀ ਹੈ, ਪਰ 24 ਅਕਤੂਬਰ ਨੂੰ ਕਰਵਾ ਚੌਥ ਦੇ ਸਬੰਧੀ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ | ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਸਾਰੇ ਤਿਉਹਾਰ ਫਿੱਕੇ ਰਹੇ ਸਨ, ਪਰ ਇਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀ ਨਿਤੀਕਾ ਬਣੀ ਮਿਸਿਜ਼ ਕਰਵਾ ਚੌਥ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਗਰੁੱਪ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਆਇਓਡੀਨ ਨਮਕ ਸ਼ਕਤੀ ਦਾ ਰੱਖਿਅਕ

ਜਮਸ਼ੇਰ ਖਾਸ, 22 ਅਕਤੂਬਰ (ਅਵਤਾਰ ਤਾਰੀ)-ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਦੀਵਾਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦੀ ਪੰਜਾਬ ਵਿਰੋਧੀ ਸੋਚ ਜੱਗ ਜ਼ਾਹਿਰ ਹੋਈ-ਚੌਹਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ ਅੱਧੇ ਤੋਂ ਵੱਧ ਪੰਜਾਬ ਦਾ ਖੇਤਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀ. ਐਸ. ਐਫ. ਨੂੰ ਸੌਂਪੇ ਜਾਣ ਅਤੇ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਵਿਖੇ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਜਲੰਧਰ ਦੇ ਮੀਟਿੰਗ ਹਾਲ 'ਚ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਤੇਲਗੂ ਭਾਸ਼ਾ ਦੇ ...

ਪੂਰੀ ਖ਼ਬਰ »

ਜਮਸ਼ੇਰ ਖਾਸ ਦੇ ਕਲੱਬ ਨੇ ਕੀਤਾ ਫੁੱਟਬਾਲ ਕੱਪ 'ਤੇ ਕਬਜ਼ਾ

ਜਮਸ਼ੇਰ ਖਾਸ 22 ਅਕਤੂਬਰ (ਅਵਤਾਰ ਤਾਰੀ)-ਸ਼ਹੀਦ ਬਾਬਾ ਦੀਪ ਸਿੰਘ ਫੁੱਟਬਾਲ ਕਲੱਬ ਜਮਸ਼ੇਰ ਖੇੜਾ ਵਲੋਂ ਜਮਸ਼ੇਰ ਖੇੜਾ ਗਰਾਊਾਡ 'ਚ ਕਰਵਾਇਆ ਗਿਆ ਅੰਤਰ-16 ਫੁੱਟਬਾਲ ਟੂਰਨਾਮੈਂਟ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਇਸ ਟੂਰਨਾਮੈਂਟ 'ਚ ਪਿੰਡ ਪੱਧਰ ਦੀਆਂ 24 ...

ਪੂਰੀ ਖ਼ਬਰ »

ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਕੱਢਣਾ ਡੂੰਘੀ ਸਾਜਿਸ਼-ਅਟਵਾਲ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਲੇਖਕ ਤੇ ਆਲੋਚਕ ਹਰਮੀਤ ਸਿੰਘ ਅਟਵਾਲ ਨੇ ਸੀ.ਬੀ.ਐਸ.ਈ. ਵਲੋਂ ਜਾਰੀ ਡੇਟਸ਼ੀਟ 'ਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਬਾਹਰ ਕੱਢਣ ਨੂੰ ਪੰਜਾਬੀ ਵਿਰੁੱਧ ਇਕ ਡੂੰਘੀ ਸਾਜਿਸ਼ ਦੱਸਦੇ ਹੋਏ ਇਸ ਦਾ ਆਲੋਚਨਾ ...

ਪੂਰੀ ਖ਼ਬਰ »

ਕੈਪਟਨ ਦੀ ਤਰ੍ਹਾਂ ਬਦਲੇ ਜਾਣ ਮੇਅਰ, ਦੇਸ ਰਾਜ ਜੱਸਲ ਨੇ ਕਰ ਦਿੱਤੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਦੇ ਵਿਰੋਧੀ ਆਗੂਆਂ 'ਚੋਂ ਗਿਣੇ ਜਾਂਦੇ ਸੀਨੀਅਰ ਕਾਂਗਰਸੀ ਕੌਂਸਲਰ ਦੇਸ ਰਾਜ ਜੱਸਲ ਨੇ ਨਿਗਮ ਹਾਊਸ ਵਾਲੀ ਮੀਟਿੰਗ ਵਾਲੀ ਜਗ੍ਹਾ 'ਤੇ ਹੀ ਸਟੇਜ 'ਤੇ ਮੇਅਰ ਵਾਲੀ ਕੁਰਸੀ 'ਤੇ ਬੈਠ ਕੇ ਹਾਈਕਮਾਨ ਤੋਂ ਮੰਗ ਕਰਦਿਆਂ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣਾ ਸੰਘੀ ਢਾਂਚੇ 'ਤੇ ਹਮਲਾ-ਸ਼ਿਵਕੰਵਰ ਸਿੰਘ ਸੰਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣ ਨੂੰ ਸੂਬੇ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਲਸੀਆਂ/ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਅੱਜ ਸ਼ਾਮ ਮਲਸੀਆਂ-ਲੋਹੀਆਂ ਰੋਡ 'ਤੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਰਫ਼ ਮਿੱਠੂ (25) ...

ਪੂਰੀ ਖ਼ਬਰ »

ਪੰਜਾਬੀ ਨਾਲ ਵਿਤਕਰਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ-ਬੈਨੀਵਾਲ, ਗੜ੍ਹੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸਥਾਨਕ ਸੂਬਾਈ ਦਫ਼ਤਰ, ਕਾਂਸ਼ੀ ਰਾਮ ਭਵਨ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਦਕਿ ਮੀਟਿੰਗ ਦੌਰਾਨ ਸਮੁੱਚੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਪਾਰਲੀਮੈਂਟ ਇੰਚਾਰਜ, ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਹਲਕਾ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਰਣਧੀਰ ਸਿੰਘ ਬੈਨੀਵਾਲ ਅਤੇ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਐਸ.ਈ. ਦੀ ਪੜ੍ਹਾਈ ਵਿਚ ਪੰਜਾਬੀ ਭਾਸ਼ਾ ਦਾ ਦਰਜਾ ਖਤਮ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੰਵਿਧਾਨ ਦੀਆਂ ਸੂਚੀਆਂ ਵਿਚ ਪੰਜਾਬੀ ਭਾਸ਼ਾ ਮਾਨਤਾ ਪ੍ਰਾਪਤ ਭਾਸ਼ਾ ਹੈ | ਸੀ.ਬੀ.ਐਸ.ਈ. ਜੋ ਕੇਂਦਰ ਸਰਕਾਰ ਦਾ ਇਕ ਵਿਭਾਗ ਹੈ ਤੇ ਇਸ ਸਭ ਦੇ ਪਿੱਛੇ ਪੰਜਾਬੀ ਭਾਸ਼ਾ ਪ੍ਰਤੀ ਵਰਤੀ ਜਾਣ ਵਾਲੀ ਸੌੜੀ ਸੋਚ ਤੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਦੀ ਡੂੰਘੀ ਸਾਜਿਸ਼ ਹੈ | ਜਦੋਂ ਕਿ ਸੰਵਿਧਾਨ ਦੇ ਤਹਿਤ ਆ ਰਹੀ ਪੰਜਾਬੀ ਭਾਸ਼ਾ ਨੂੰ ਜਾਂ ਬਾਕੀ ਹੋਰ 18 ਭਾਸ਼ਾਵਾਂ ਨੂੰ ਸੰਵਿਧਾਨ ਵਿਚ ਸੋਧ ਕੀਤੇ ਬਗੈਰ ਖਤਮ ਨਹੀਂ ਕੀਤਾ ਜਾ ਸਕਦਾ ਤੇ ਇਹ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਰੋਧੀ ਵਿਚਾਰਧਾਰਾ ਹੈ | ਇਸ ਮੌਕੇ ਬਸਪਾ ਦਾ ਓ.ਬੀ.ਸੀ ਪੱਛੜਾ ਵਰਗ ਦਾ ਸੰਗਠਨ, ਮੁਲਜ਼ਮਾਂ, ਨੌਜਵਾਨਾਂ ਤੇ ਇਸਤ੍ਰੀ ਸੰਗਠਨ ਨੂੰ ਮਜ਼ਬੂਤ ਕਰਨ ਲਈ 9 ਨਵੰਬਰ ਨੂੰ ਓ.ਬੀ.ਸੀ ਸੰਗਠਨ ਦੀ ਮੀਟਿੰਗ, 10 ਨਵੰਬਰ ਨੂੰ ਯੂਥ ਅਤੇ ਇਸਤਰੀ ਸੰਗਠਨ ਦੀ ਮੀਟਿੰਗ, 13 ਨਵੰਬਰ ਨੂੰ ਬਸਪਾ ਸੰਗਠਨ ਦੀ ਮੀਟਿੰਗ ਅਤੇ 14 ਨਵੰਬਰ ਨੂੰ ਮੁਲਾਜ਼ਮ ਸੰਗਠਨ ਦੀ ਮੀਟਿੰਗ ਬੁਲਾ ਲਈ ਗਈ ਹੈ | ਇਸ ਮੌਕੇ ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਮਨਜੀਤ ਸਿੰਘ ਅਟਵਾਲ, ਐਡਵੋਕੇਟ ਰਣਜੀਤ ਕੁਮਾਰ, ਗੁਰਲਾਲ ਸੈਲਾ, ਚਮਕੌਰ ਸਿੰਘ ਵੀਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕੁਲਦੀਪ ਸਿੰਘ ਸਰਦੂਲਗੜ੍ਹ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਰਮੇਸ਼ ਕੌਲ,  ਜੋਗਾ ਸਿੰਘ ਪਨੌਂਦੀਆ, ਰਜਿੰਦਰ ਸਿੰਘ ਰੀਹਲ, ਨਿਰਮਲ ਸਿੰਘ ਸੁਮਨ, ਗੁਰਬਖਸ਼ ਸਿੰਘ ਸ਼ੇਰਗਿਲ, ਸੁਮਿੱਤਰ ਸਿੰਘ ਸੀਕਰੀ (ਸਾਰੇ ਜਨਰਲ ਸਕੱਤਰ), ਡਾ. ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਐਡਵੋਕੇਟ ਵਿਜੇ ਬੱਧਣ, ਬਲਜੀਤ ਸਿੰਘ ਭਾਰਾਪੁਰ, ਦਰਸਨ ਸਿੰਘ ਝਲੂਰ, ਸੰਤ ਰਾਮ ਮੱਲੀਆਂ, ਸੁਖਦੇਵ ਸਿੰਘ ਸ਼ੀਰਾ, ਜਗਜੀਤ ਸਿੰਘ ਛੜਬੜ, ਹਰਬੰਸ ਲਾਲ ਚਣਕੋਆ, ਅਸ਼ੋਕ ਸੰਧੂ, ਹਰਭਜਨ ਸਿੰਘ ਬਲਾਲੋਂ (ਸਾਰੇ ਸਕੱਤਰ), ਪਰਮਜੀਤ ਮੱਲ ਕੈਸ਼ੀਅਰ, ਪੀ.ਡੀ ਸ਼ਾਂਤ ਆਫਿਸ ਸਕੱਤਰ, ਧਰਮ ਪਾਲ ਭਗਤ ਪਠਾਨਕੋਟ, ਜੋਗਿੰਦਰ ਪਾਲ ਭਗਤ ਗੁਰਦਾਸਪੁਰ, ਤਾਰਾ ਚੰਦ ਭਗਤ ਅੰਮਿ੍ਤਸਰ (ਸ਼ਹਿਰੀ), ਸੁਰਜੀਤ ਸਿੰਘ ਅਬਦਾਲ ਅੰਮਿ੍ਤਸਰ (ਦਿਹਾਤੀ), ਰਾਕੇਸ਼ ਕੁਮਾਰ ਕਪੂਰਥਲਾ, ਵਿਜੇ ਕੁਮਾਰ ਯਾਦਵ ਜਲੰਧਰ (ਸ਼ਹਿਰੀ), ਜਗਦੀਸ਼ ਸ਼ੇਰਪੁਰੀ ਜਲੰਧਰ (ਦਿਹਾਤੀ), ਸੋਮਨਾਥ ਬੈਂਸ ਹੁਸ਼ਿਆਰਪੁਰ, ਸਰਬਜੀਤ ਸਿੰਘ ਜਾਫਰਪੁਰ ਨਵਾਂਸ਼ਹਿਰ, ਮਾਸਟਰ ਰਾਮਪਾਲ ਰੂਪਨਗਰ, ਜਤਿੰਦਰ ਸਿੰਘ ਬੱਬੂ ਫਤਿਹਗੜ੍ਹ ਸਾਹਿਬ, ਜੀਤ ਰਾਮ ਬਸਰਾ ਲੁਧਿਆਣਾ (ਸ਼ਹਿਰੀ), ਬੂਟਾ ਸਿੰਘ ਸੰਗੋਵਾਲ ਲੁਧਿਆਣਾ (ਦਿਹਾਤੀ-1), ਸ਼ਮਸ਼ਾਦ ਅਨਸਾਰੀ ਮਲੇਰਕੋਟਲਾ, ਅਮਰੀਕ ਸਿੰਘ ਕੈਂਥ ਸੰਗਰੂਰ, ਗੁਰਦੀਪ ਸਿੰਘ ਮਾਖਾ ਮਾਨਸਾ, ਲਖਵੀਰ ਸਿੰਘ ਨਿੱਕਾ ਬਠਿੰਡਾ, ਹਰਦੇਵ ਸਿੰਘ ਮੋਗਾ, ਮੰਦਰ ਸਿੰਘ ਸਰਾਈਨਾਗਾ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਫਿਰੋਜ਼ਪੁਰ, (ਸਾਰੇ ਜ਼ਿਲਾ ਪ੍ਰਧਾਨ) ਆਦਿ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਡਾ: ਜਸਵੰਤ ਰਾਏ ਨੇ ਮੁੱਖ ਖੇਤੀਬਾੜੀ ਅਧਿਕਾਰੀ ਦਾ ਅਹੁਦਾ ਸੰਭਾਲਿਆ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਡਾ: ਜਸਵੰਤ ਰਾਏ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕੀਤਾ | ਡਾ. ਜਸਵੰਤ ਰਾਏ ਨੇ ਇਸ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਬੱਬਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਸਰਗਰਮ ਆਗੂ ਇੰਦਰਜੀਤ ਸਿੰਘ ਬੱਬਰ ਨੂੰ ਉਸ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

38ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ-ਡੀ.ਸੀ.

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਜੋ 23 ਤੋਂ 31 ਅਕਤੂਬਰ ਤੱਕ ਸਥਾਨਕ ਆਰਮੀ ਐਸਟਰੋਟਰਫ ਹਾਕੀ ਮੈਦਾਨ ਕਟੋਚ ਸਟੇਡੀਅਮ ਜਲੰਧਰ ਛਾਉਣੀ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਚ.ਐਮ.ਵੀ. ਵਿਖੇ 'ਲੇਖਕ ਸੰਮੇਲਨ-2021' ਸਫਲਤਾਪੂਰਵਕ ਨੇਪਰੇ ਚੜਿ੍ਹਆ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਚ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਅਤੇ ਐੱਚ.ਐਮ.ਵੀ. ਅਲੂਮਨੀ ਵੈੱਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX