ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਕਰਵਾਏ ਜਾ ਤਿੰਨ ਦਿਨਾ ਗੁਰਮਤਿ ਸਮਾਗਮ ਦੇ ਅੱਜ ਦੂਸਰੇ ਸ੍ਰੀ ਗੁਰੂ ਰਾਮਦਾਸ ਜੀ ਦੇ ...
ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ...
ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) -ਤਿਉਹਾਰਾਂ ਦੇ ਦਿਨਾਂ 'ਚ ਮਠਿਆਈਆਂ ਅਤੇ ਬੇਕਰੀ ਉਤਪਾਦਾਂ ਦੀ ਖ਼ਪਤ ਵਧ ਜਾਣ ਕਰਕੇ ਵਾਧੂ ਮੁਨਾਫ਼ਾ ਲੈਣ ਲਈ ਕੁਝ ਵਪਾਰੀ ਮਿਲਾਵਟਖੋਰੀ ਕਰਨੀ ਸ਼ੁਰੂ ਕਰ ਦਿੰਦੇ ਹਨ | ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਕਤੂਬਰ ਨੂੰ ਜਲੰਧਰ ਆ ਰਹੇ ਹਨ | ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਅਕਾਲੀ ਆਗੂਆਂ ਦੀ ਰਿਹਾਇਸ਼ 'ਤੇ ਪਾਰਟੀ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ | ਇਸ ਦੇ ਨਾਲ ਹੀ ...
ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 7 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਅਨੁਸਾਰ ਸਨਿਚਰਵਾਰ ਨੂੰ ਵੀ ਸਾਰੇ ਹੀ ਟੀਕਾਕਰਨ ਕੇਂਦਰਾਂ 'ਤੇ ਕੋਵੀਸ਼ੀਲਡ ਟੀਕੇ ਲਗਾਏ ਜਾਣਗੇ | ਸਿਹਤ ...
ਜਲੰਧਰ, 22 ਅਕਤੂਬਰ (ਸ਼ਿਵ)- ਸੂਰੀਆ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ਇਕ ਵਫ਼ਦ ਨੇ ਪ੍ਰਧਾਨ ਓਮ ਦੱਤ ਸ਼ਰਮਾ ਦੀ ਅਗਵਾਈ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਸੂਰੀਆ ਇਨਕਲੇਵ ਦੀ 10 ਮਰਲਾ ਬਲਾਕ ਦੀ 60 ਫੁੱਟ ਰੋਡ ...
ਜਲੰਧਰ, 22 ਅਕਤੂਬਰ (ਸ਼ਿਵ)- ਹਲਕਾ ਉੱਤਰੀ ਵਿਧਾਨ ਸਭਾ ਦੇ 64 ਨੰਬਰ ਵਾਰਡ ਦੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਨਿਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਫਲੈਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਹੈਨਰੀ ਨੇ ਲੋਕਾਂ ਦੀ ਮੰਗ ਨੂੰ ...
ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਮੌਕੇ ਇਤਿਹਾਸਕ ਨਗਰ ਕੀਰਤਨ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਇਆ ਜਾ ਰਿਹਾ | ਗੁਰਦੁਆਰਾ ਦਾਤਾ ਬੰਦੀਛੋੜ ਕਿਲ੍ਹਾ ਗਵਾਲੀਅਰ ਤੋਂ 27 ਅਕਤੂਬਰ ਨੂੰ ਆਰੰਭ ਹੋ ਕੇ 3 ...
ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) - ਸਥਾਨਕ ਵਰਕਸ਼ਾਪ ਚੌਕ ਨੇੜੇ ਆਪਣੇ ਦੋਸਤਾਂ ਦੇ ਨਾਲ ਕਾਰ 'ਚ ਬੈਠੇ ਇਕ ਕਾਰੋਬਾਰੀ ਦੀ ਡੱਬ 'ਚ ਲੱਗੀ ਉਸ ਦੀ ਲਾਇਸੈਂਸੀ ਪਿਸਤੌਲ 'ਚੋਂ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਗੋਲੀ ਦੀ ਆਵਾਜ਼ ਸੁਣ ...
ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵਾਸੂ ਮੁਹੱਲਾ ਚੁਗਿੱਟੀ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭੂ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਦੀ ਰਿਹਾਇਸ਼ 'ਤੇ ਹੋਈ, ਜਿਸ ਵਿਚ ਪਛੜੇ ਸਮਾਜ ਨੂੰ ...
ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਜਾਰੀ ਕੀਤੇ ਜਾ ਰਹੇ ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਚਾਹਵਾਨ ਵਿਅਕਤੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ | ...
ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਪੀ.ਏ.ਪੀ. ਦੇ ਕਿ੍ਕਟ ਸਟੇਡੀਅਮ ਵਿਖੇ ਜੀ.ਸੀ.ਏ. ਕ੍ਰਿਕਟ ਅਕੈਡਮੀ ਕਪੂਰਥਲਾ ਵਲੋਂ ਅੰਡਰ-14 ਪ੍ਰੀਮਿਅਰ ਲੀਗ ਕਰਵਾਈ ਗਈ, ਜਿਸ 'ਚ ਪੀ.ਏ.ਪੀ. ਕਿੰਗ ਜਲੰਧਰ, ਸ਼ੁਖਮਿੰਦਰ ਮੰਡ ਕ੍ਰਿਕਟ ਜਲੰਧਰ, ਅੰਮਿ੍ਤਸਰ ਈਗਲ ਆਰ ਐਸ ਭਨੋਟ ਕ੍ਰਿਕਟ ...
ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਚੋਣਾਂ ਵਾਲੇ ਸੂਬਿਆਂ ਗੋਆ, ਮਣੀਪੁਰ, ਪੰਜਾਬ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ...
ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਗੂੰਗੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤਲੱਬੂ ਉਰਫ਼ ਤਾਲਿਬ ਉਰਫ਼ ਬਬਲੂ ਪੁੱਤਰ ਮੰਸੂ ਰਾਮ ਵਾਸੀ ਗਾਂਧਰਾ, ਥਾਣਾ ਸਦਰ ਨਕੋਦਰ, ਜ਼ਿਲ੍ਹਾ ...
ਜਲੰਧਰ, 22 ਅਕਤੂਬਰ (ਸ਼ੈਲੀ)- ਭਾਵੇਂ ਇਸ ਸਮੇਂ ਮਹਿੰਗਾਈ ਦੀ ਮਾਰ ਦੇਸ਼ ਭਰ ਦੀ ਜਨਤਾ ਝੱਲ ਰਹੀ ਹੈ, ਪਰ 24 ਅਕਤੂਬਰ ਨੂੰ ਕਰਵਾ ਚੌਥ ਦੇ ਸਬੰਧੀ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ | ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਸਾਰੇ ਤਿਉਹਾਰ ਫਿੱਕੇ ਰਹੇ ਸਨ, ਪਰ ਇਸ ...
ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਗਰੁੱਪ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਵਾਗਤ ...
ਜਮਸ਼ੇਰ ਖਾਸ, 22 ਅਕਤੂਬਰ (ਅਵਤਾਰ ਤਾਰੀ)-ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਦੀਵਾਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ ਅੱਧੇ ਤੋਂ ਵੱਧ ਪੰਜਾਬ ਦਾ ਖੇਤਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀ. ਐਸ. ਐਫ. ਨੂੰ ਸੌਂਪੇ ਜਾਣ ਅਤੇ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ...
ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਜਲੰਧਰ ਦੇ ਮੀਟਿੰਗ ਹਾਲ 'ਚ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਤੇਲਗੂ ਭਾਸ਼ਾ ਦੇ ...
ਜਮਸ਼ੇਰ ਖਾਸ 22 ਅਕਤੂਬਰ (ਅਵਤਾਰ ਤਾਰੀ)-ਸ਼ਹੀਦ ਬਾਬਾ ਦੀਪ ਸਿੰਘ ਫੁੱਟਬਾਲ ਕਲੱਬ ਜਮਸ਼ੇਰ ਖੇੜਾ ਵਲੋਂ ਜਮਸ਼ੇਰ ਖੇੜਾ ਗਰਾਊਾਡ 'ਚ ਕਰਵਾਇਆ ਗਿਆ ਅੰਤਰ-16 ਫੁੱਟਬਾਲ ਟੂਰਨਾਮੈਂਟ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਇਸ ਟੂਰਨਾਮੈਂਟ 'ਚ ਪਿੰਡ ਪੱਧਰ ਦੀਆਂ 24 ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਲੇਖਕ ਤੇ ਆਲੋਚਕ ਹਰਮੀਤ ਸਿੰਘ ਅਟਵਾਲ ਨੇ ਸੀ.ਬੀ.ਐਸ.ਈ. ਵਲੋਂ ਜਾਰੀ ਡੇਟਸ਼ੀਟ 'ਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਬਾਹਰ ਕੱਢਣ ਨੂੰ ਪੰਜਾਬੀ ਵਿਰੁੱਧ ਇਕ ਡੂੰਘੀ ਸਾਜਿਸ਼ ਦੱਸਦੇ ਹੋਏ ਇਸ ਦਾ ਆਲੋਚਨਾ ...
ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਦੇ ਵਿਰੋਧੀ ਆਗੂਆਂ 'ਚੋਂ ਗਿਣੇ ਜਾਂਦੇ ਸੀਨੀਅਰ ਕਾਂਗਰਸੀ ਕੌਂਸਲਰ ਦੇਸ ਰਾਜ ਜੱਸਲ ਨੇ ਨਿਗਮ ਹਾਊਸ ਵਾਲੀ ਮੀਟਿੰਗ ਵਾਲੀ ਜਗ੍ਹਾ 'ਤੇ ਹੀ ਸਟੇਜ 'ਤੇ ਮੇਅਰ ਵਾਲੀ ਕੁਰਸੀ 'ਤੇ ਬੈਠ ਕੇ ਹਾਈਕਮਾਨ ਤੋਂ ਮੰਗ ਕਰਦਿਆਂ ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣ ਨੂੰ ਸੂਬੇ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ...
ਮਲਸੀਆਂ/ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਅੱਜ ਸ਼ਾਮ ਮਲਸੀਆਂ-ਲੋਹੀਆਂ ਰੋਡ 'ਤੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਰਫ਼ ਮਿੱਠੂ (25) ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸਥਾਨਕ ਸੂਬਾਈ ਦਫ਼ਤਰ, ਕਾਂਸ਼ੀ ਰਾਮ ਭਵਨ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਡਾ: ਜਸਵੰਤ ਰਾਏ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕੀਤਾ | ਡਾ. ਜਸਵੰਤ ਰਾਏ ਨੇ ਇਸ ...
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਸਰਗਰਮ ਆਗੂ ਇੰਦਰਜੀਤ ਸਿੰਘ ਬੱਬਰ ਨੂੰ ਉਸ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ...
ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਜੋ 23 ਤੋਂ 31 ਅਕਤੂਬਰ ਤੱਕ ਸਥਾਨਕ ਆਰਮੀ ਐਸਟਰੋਟਰਫ ਹਾਕੀ ਮੈਦਾਨ ਕਟੋਚ ਸਟੇਡੀਅਮ ਜਲੰਧਰ ਛਾਉਣੀ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਡੀ.ਸੀ. ਜਲੰਧਰ ਕਮ ਪ੍ਰਧਾਨ ਘਣਸ਼ਿਆਮ ਥੋਰੀ, ਆਈ.ਏ.ਐਸ ਨੇ ਦੱਸਿਆ ਕਿ ਪਿਛਲੇ 30 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਏਸ਼ੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਟੂਰਨਾਮੈਂਟ ਦਾ ਮੁੱਖ ਸਪਾਂਸਰ ਹੋਵੇਗਾ | ਜੇਤੂ ਟੀਮ ਨੂੰ ਯੂ.ਐਸ.ਏ. ਦੇ ਖੇਡ ਪ੍ਰਮੋਟਰ ਅਤੇ ਗਾਖਲ ਬ੍ਰਦਰਜ਼ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਵਲੋਂ ਇਸ ਵਾਰ ਵੀ ਟੂਰਨਾਮੈਂਟ ਦੀ ਚੈਂਪੀਅਨ ਟੀਮ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਉਪ ਜੇਤੂ ਟੀਮ ਨੂੰ 2 ਲੱਖ ਰੁਪਏ ਦਾ ਇਨਾਮ ਸੰਤ ਬਾਬਾ ਤਰਮਿੰਦਰ ਸਿੰਘ, ਕਾਹਨਾ ਢੇਸੀਆਂ ਵਲੋਂ ਦਿੱਤਾ ਜਾਵੇਗਾ | ਪਿਛਲੇ ਸਾਲਾਂ ਦੀ ਤਰ੍ਹਾਂ, ਟੂਰਨਾਮੈਂਟ ਦੇ ਸਰਬੋਤਮ ਖਿਡਾਰੀ ਨੂੰ ਮਹਿੰਦਰ ਸਿੰਘ ਟੁੱਟ ਮੈਮੋਰੀਅਲ ਐਵਾਰਡ ਦੇ ਨਾਲ 51,000 ਰੁਪਏ ਦਾ ਇਨਾਮ ਵੀ ਮਿਲੇਗਾ, ਜੋ ਰਣਬੀਰ ਸਿੰਘ ਰਾਣਾ ਟੁੱਟ ਵਲੋਂ ਸਪਾਂਸਰ ਕੀਤਾ ਗਿਆ ਹੈ ਤੇ ਉਦਘਾਟਨੀ ਮੈਚ ਸਾਬਕਾ ਚੈਂਪੀਅਨ ਪੰਜਾਬ ਪੁਲਿਸ ਤੇ ਰੇਲ ਕੋਚ ਫੈਕਟਰੀ ਦਰਮਿਆਨ 23 ਅਕਤੂਬਰ ਨੂੰ ਸ਼ਾਮ 3 ਵਜੇ ਹੋਵੇਗਾ ਤੇ ਲੈਫਟੀਨੈਂਟ ਜਨਰਲ ਸੀ. ਬੰਸੀ ਪੋਨੱਪਾ, ਏ.ਵੀ.ਐਸ.ਐਮ, ਵੀ.ਐਸ.ਐਮ. ਜਨਰਲ ਅਫਸਰ ਕਮਾਂਡਿੰਗ, 11 ਕੋਰ ਟੂਰਨਾਮੈਂਟ ਦਾ ਉਦਘਾਟਨ ਕਰਨਗੇ | ਪ੍ਰਬੰਧਕੀ ਸਕੱਤਰ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਟੂਰਨਾਮੈਂਟ ਦਾ 38ਵਾਂ ਐਡੀਸ਼ਨ ਲੀਗ-ਕਮ-ਨਾਕ ਆਊਟ ਆਧਾਰ 'ਤੇ ਖੇਡਿਆ ਜਾਵੇਗਾ | ਇਸ ਸਾਲ ਸਾਰੀਆਂ 12 ਟੀਮਾਂ ਨੂੰ ਸਿੱਧਾ ਕੁਆਰਟਰ ਫਾਈਨਲ ਲੀਗ ਦੇ ਗੇੜ 'ਚ ਸ਼ਾਮਿਲ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ 4 ਪੂਲ 'ਚ ਵੰਡਿਆ ਗਿਆ ਹੈ | ਹਰ ਪੂਲ 'ਚੋਂ ਚੋਟੀ ਦੀਆਂ 4 ਟੀਮਾਂ 30 ਅਕਤੂਬਰ ਨੂੰ ਹੋਣ ਵਾਲੇ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ | ਹਾਕੀ ਦੀ ਖੇਡ ਦੇਖਣ ਆਉਣ ਵਾਲੇ ਦਰਸ਼ਕਾਂ ਦਾ ਦਾਖਲਾ ਮੁਫ਼ਤ ਹੈ | ਇਸ ਸਾਲ ਦਾ ਟੂਰਨਾਮੈਂਟ ਆਰਮੀ ਐਸਟਰੋਟਟਰਫ ਹਾਕੀ ਖੇਡ ਮੈਦਾਨ ਕਟੋਚ ਸਟੇਡੀਅਮ ਜਲੰਧਰ ਛਾਉਣੀ ਵਿਖੇ ਖੇਡਿਆ ਜਾਵੇਗਾ | ਸੈਮੀ ਫਾਈਨਲ ਤੇ ਫਾਈਨਲ ਮੈਚ ਦੇ ਲਾਈਵ ਪ੍ਰਸਾਰਨ ਕ੍ਰਮਵਾਰ 30 ਤੇ 31 ਅਕਤੂਬਰ ਨੂੰ ਹੋਵੇਗਾ |
ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਚ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਅਤੇ ਐੱਚ.ਐਮ.ਵੀ. ਅਲੂਮਨੀ ਵੈੱਲਫੇਅਰ ਐਸੋਸੀਏਸ਼ਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX