ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
2022 'ਚ 15,000 ਤੋਂ ਵੱਧ ਹੋ ਗਏ ਨੇ ਅੰਗਦਾਨ ਦੇ ਮਾਮਲੇ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2013 ਵਿਚ ਦੇਸ਼ ਵਿਚ ਅੰਗ ਦਾਨ ਦੇ 5,000 ਤੋਂ ਘੱਟ ਮਾਮਲੇ ਸਨ, ਪਰ 2022 ਵਿਚ ਇਹ ਵੱਧ ਕੇ 15,000 ਤੋਂ ਵੱਧ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਜਲੰਧਰ

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਜਾਰੀ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਕਰਵਾਏ ਜਾ ਤਿੰਨ ਦਿਨਾ ਗੁਰਮਤਿ ਸਮਾਗਮ ਦੇ ਅੱਜ ਦੂਸਰੇ ਸ੍ਰੀ ਗੁਰੂ ਰਾਮਦਾਸ ਜੀ ਦੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਠਿਆਈਆਂ ਤੇ ਹੋਰ ਖਾਧ ਵਸਤਾਂ ਦੇ 33 ਨਮੂਨੇ ਲਏ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) -ਤਿਉਹਾਰਾਂ ਦੇ ਦਿਨਾਂ 'ਚ ਮਠਿਆਈਆਂ ਅਤੇ ਬੇਕਰੀ ਉਤਪਾਦਾਂ ਦੀ ਖ਼ਪਤ ਵਧ ਜਾਣ ਕਰਕੇ ਵਾਧੂ ਮੁਨਾਫ਼ਾ ਲੈਣ ਲਈ ਕੁਝ ਵਪਾਰੀ ਮਿਲਾਵਟਖੋਰੀ ਕਰਨੀ ਸ਼ੁਰੂ ਕਰ ਦਿੰਦੇ ਹਨ | ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਆਉਣਗੇ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਕਤੂਬਰ ਨੂੰ ਜਲੰਧਰ ਆ ਰਹੇ ਹਨ | ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਅਕਾਲੀ ਆਗੂਆਂ ਦੀ ਰਿਹਾਇਸ਼ 'ਤੇ ਪਾਰਟੀ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਦੋ ਕੋਰੋਨਾ ਪੀੜਤ ਹੋਰ ਮਿਲੇ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 7 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਅਨੁਸਾਰ ਸਨਿਚਰਵਾਰ ਨੂੰ ਵੀ ਸਾਰੇ ਹੀ ਟੀਕਾਕਰਨ ਕੇਂਦਰਾਂ 'ਤੇ ਕੋਵੀਸ਼ੀਲਡ ਟੀਕੇ ਲਗਾਏ ਜਾਣਗੇ | ਸਿਹਤ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੀਆਂ ਸੜਕਾਂ ਬਣਾਉਣ ਦੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ)- ਸੂਰੀਆ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ਇਕ ਵਫ਼ਦ ਨੇ ਪ੍ਰਧਾਨ ਓਮ ਦੱਤ ਸ਼ਰਮਾ ਦੀ ਅਗਵਾਈ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਸੂਰੀਆ ਇਨਕਲੇਵ ਦੀ 10 ਮਰਲਾ ਬਲਾਕ ਦੀ 60 ਫੁੱਟ ਰੋਡ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਦੇ ਲੋਕਾਂ ਦੀਆਂ ਹੋਣਗੀਆਂ ਰਜਿਸਟਰੀਆਂ-ਹੈਨਰੀ

ਜਲੰਧਰ, 22 ਅਕਤੂਬਰ (ਸ਼ਿਵ)- ਹਲਕਾ ਉੱਤਰੀ ਵਿਧਾਨ ਸਭਾ ਦੇ 64 ਨੰਬਰ ਵਾਰਡ ਦੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਨਿਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਫਲੈਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਹੈਨਰੀ ਨੇ ਲੋਕਾਂ ਦੀ ਮੰਗ ਨੂੰ ...

ਪੂਰੀ ਖ਼ਬਰ »

ਗਵਾਲੀਅਰ ਤੋਂ ਚੱਲਿਆ ਨਗਰ ਕੀਰਤਨ 2 ਨੂੰ ਪੁਹੰਚੇਗਾ ਜਲੰਧਰ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਮੌਕੇ ਇਤਿਹਾਸਕ ਨਗਰ ਕੀਰਤਨ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਇਆ ਜਾ ਰਿਹਾ | ਗੁਰਦੁਆਰਾ ਦਾਤਾ ਬੰਦੀਛੋੜ ਕਿਲ੍ਹਾ ਗਵਾਲੀਅਰ ਤੋਂ 27 ਅਕਤੂਬਰ ਨੂੰ ਆਰੰਭ ਹੋ ਕੇ 3 ...

ਪੂਰੀ ਖ਼ਬਰ »

ਕਾਰ ਦੀ ਸੀਟ ਬੈਲਟ ਲਗਾਉਂਦਿਆਂ ਚੱਲੀ ਗੋਲੀ, ਗਿ੍ਫ਼ਤਾਰ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) - ਸਥਾਨਕ ਵਰਕਸ਼ਾਪ ਚੌਕ ਨੇੜੇ ਆਪਣੇ ਦੋਸਤਾਂ ਦੇ ਨਾਲ ਕਾਰ 'ਚ ਬੈਠੇ ਇਕ ਕਾਰੋਬਾਰੀ ਦੀ ਡੱਬ 'ਚ ਲੱਗੀ ਉਸ ਦੀ ਲਾਇਸੈਂਸੀ ਪਿਸਤੌਲ 'ਚੋਂ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਗੋਲੀ ਦੀ ਆਵਾਜ਼ ਸੁਣ ...

ਪੂਰੀ ਖ਼ਬਰ »

ਵਾਸੂ ਮੁਹੱਲਾ ਚੁਗਿੱਟੀ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵਾਸੂ ਮੁਹੱਲਾ ਚੁਗਿੱਟੀ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭੂ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਦੀ ਰਿਹਾਇਸ਼ 'ਤੇ ਹੋਈ, ਜਿਸ ਵਿਚ ਪਛੜੇ ਸਮਾਜ ਨੂੰ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਉਮੀਦਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਜਾਰੀ ਕੀਤੇ ਜਾ ਰਹੇ ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਚਾਹਵਾਨ ਵਿਅਕਤੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਪੀ.ਏ.ਪੀ. ਅਕੈਡਮੀ ਦੀ ਟੀਮ ਨੇ ਜਿੱਤੀ ਅੰਡਰ-14 ਪ੍ਰੀਮਿਅਰ ਲੀਗ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਪੀ.ਏ.ਪੀ. ਦੇ ਕਿ੍ਕਟ ਸਟੇਡੀਅਮ ਵਿਖੇ ਜੀ.ਸੀ.ਏ. ਕ੍ਰਿਕਟ ਅਕੈਡਮੀ ਕਪੂਰਥਲਾ ਵਲੋਂ ਅੰਡਰ-14 ਪ੍ਰੀਮਿਅਰ ਲੀਗ ਕਰਵਾਈ ਗਈ, ਜਿਸ 'ਚ ਪੀ.ਏ.ਪੀ. ਕਿੰਗ ਜਲੰਧਰ, ਸ਼ੁਖਮਿੰਦਰ ਮੰਡ ਕ੍ਰਿਕਟ ਜਲੰਧਰ, ਅੰਮਿ੍ਤਸਰ ਈਗਲ ਆਰ ਐਸ ਭਨੋਟ ਕ੍ਰਿਕਟ ਅਕੈਡਮੀ ਅੰਮਿ੍ਤਸਰ ਤੇ ਅਲਟੀਮੇਟ ਸਪੋਰਟ ਅਕੈਡਮੀ ਸੁਲਤਾਨਵਿੰਡ ਕਪੂਰਥਲਾ ਵਲੋਂ ਭਾਗ ਲਿਆ ਗਿਆ | ਇਸ ਲੀਗ ਦੇ ਫਾਈਨਲ ਮੈਚ 'ਚ ਪੀ.ਏ.ਪੀ. ਕਿੰਗ ਜਲੰਧਰ ਅਤੇ ਸੁਖਮਿੰਦਰ ਮੰਡ ਅਕੈਡਮੀ 'ਚ ਬਹੁਤ ਹੀ ਸ਼ਾਨਦਾਰ ਮੁਕਾਬਲਾ ਹੋਇਆ, ਜਿਸ 'ਚ ਸੁਖਮਿੰਦਰ ਮੰਡ ਅਕੈਡਮੀ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 25 ਓਵਰਾਂ 'ਚ 122 ਦੌੜਾਂ ਬਣਾਈਆਂ | ਜਤਿਨ ਨੇ ਬੱਲੇਬਾਜ਼ਾਂ ਨੂੰ ਆਉਟ ਕੀਤਾ | ਪੀਏਪੀ ਕਿੰਗ ਨੇ 122 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ 22.3 ਓਵਰਾਂ 'ਚ 123 ਦੌੜਾਂ ਬਣਾਉਂਦੇ ਹੋਏ ਫਾਈਨਲ ਮੈਚ ਜਿੱਤ ਕੇ ਲੀਗ 'ਤੇ ਆਪਣਾ ਕਬਜ਼ਾ ਕਰ ਲਿਆ | ਇਸਦੌਰਾਨ ਬੱਲੇਬਾਜ਼ ਹਿਤਆਂਸ਼ ਨੇ 53, ਸੁਖਮਨਪ੍ਰੀਤ ਨੇ 13 ਦੌੜਾਂ ਬਣਾਈਆਂ ਤੇ ਲਕਸ਼ੀਤ ਠਾਕਰ ਨੂੰ 'ਮੈਚ ਆਫ਼ ਦੀ ਸੀਰੀਜ਼' ਵਜੋਂ ਸਨਮਾਨਿਤ ਕੀਤਾ ਗਿਆ | ਪੀ.ਏ.ਪੀ. ਕਿੰਗ ਅਕੈਡਮੀ ਨੇ ਫਾਈਨਲ ਮੈਚ 7 ਵਿਕਟਾਂ ਦੇ ਫ਼ਰਕ ਨਾਲ ਇਹ ਮੈਚ ਜਿੱਤ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਤਿੰਦਰਵੀਰ ਸਿੰਘ ਤੇ ਤਲਵਿੰਦਰ ਸਿੰਘ ਤੇ ਰਾਜਾ ਸਾਹਿਬ ਕ੍ਰਿਕਟ ਕਲੱਬ ਦੇ ਕਪਤਾਨ ਲਾਲ ਚੰਦ, ਅਜੇ ਮਲਹੋਤਰਾ, ਲੀਗ ਕੋਚ ਵਿਕਰਮ ਸਿੰਘ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਹੋਏ, ਜਿਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਵੀ ਕੀਤਾ | ਫਾਈਨਲ ਮੈਚ ਦੌਰਾਨ ਵਿਸ਼ੇਸ਼ ਤੌਰ 'ਤੇ ਵਰਿੰਦਰ ਸ਼ਰਮਾ, ਮਦਨ ਲਾਲ, ਅਸ਼ਪਾਲ ਸਿੰਘ ਗੁੱਲੂ (ਸਾਬਕਾ ਰਣਜੀਤ ਟ੍ਰਾਫੀ ਖਿਡਾਰੀ) ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੋਣ ਕਮਿਸ਼ਨ ਵਲੋਂ ਕਰਵਾਈ ਟ੍ਰੇਨਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਹਿੱਸਾ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਚੋਣਾਂ ਵਾਲੇ ਸੂਬਿਆਂ ਗੋਆ, ਮਣੀਪੁਰ, ਪੰਜਾਬ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਗੂੰਗੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤਲੱਬੂ ਉਰਫ਼ ਤਾਲਿਬ ਉਰਫ਼ ਬਬਲੂ ਪੁੱਤਰ ਮੰਸੂ ਰਾਮ ਵਾਸੀ ਗਾਂਧਰਾ, ਥਾਣਾ ਸਦਰ ਨਕੋਦਰ, ਜ਼ਿਲ੍ਹਾ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ, ਪਰ ਕਰਵਾ ਚੌਥ 'ਤੇ ਰੌਣਕਾਂ ਬਰਕਰਾਰ

ਜਲੰਧਰ, 22 ਅਕਤੂਬਰ (ਸ਼ੈਲੀ)- ਭਾਵੇਂ ਇਸ ਸਮੇਂ ਮਹਿੰਗਾਈ ਦੀ ਮਾਰ ਦੇਸ਼ ਭਰ ਦੀ ਜਨਤਾ ਝੱਲ ਰਹੀ ਹੈ, ਪਰ 24 ਅਕਤੂਬਰ ਨੂੰ ਕਰਵਾ ਚੌਥ ਦੇ ਸਬੰਧੀ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ | ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਸਾਰੇ ਤਿਉਹਾਰ ਫਿੱਕੇ ਰਹੇ ਸਨ, ਪਰ ਇਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀ ਨਿਤੀਕਾ ਬਣੀ ਮਿਸਿਜ਼ ਕਰਵਾ ਚੌਥ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਗਰੁੱਪ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਆਇਓਡੀਨ ਨਮਕ ਸ਼ਕਤੀ ਦਾ ਰੱਖਿਅਕ

ਜਮਸ਼ੇਰ ਖਾਸ, 22 ਅਕਤੂਬਰ (ਅਵਤਾਰ ਤਾਰੀ)-ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਦੀਵਾਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦੀ ਪੰਜਾਬ ਵਿਰੋਧੀ ਸੋਚ ਜੱਗ ਜ਼ਾਹਿਰ ਹੋਈ-ਚੌਹਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ ਅੱਧੇ ਤੋਂ ਵੱਧ ਪੰਜਾਬ ਦਾ ਖੇਤਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀ. ਐਸ. ਐਫ. ਨੂੰ ਸੌਂਪੇ ਜਾਣ ਅਤੇ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਵਿਖੇ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਜਲੰਧਰ ਦੇ ਮੀਟਿੰਗ ਹਾਲ 'ਚ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਤੇਲਗੂ ਭਾਸ਼ਾ ਦੇ ...

ਪੂਰੀ ਖ਼ਬਰ »

ਜਮਸ਼ੇਰ ਖਾਸ ਦੇ ਕਲੱਬ ਨੇ ਕੀਤਾ ਫੁੱਟਬਾਲ ਕੱਪ 'ਤੇ ਕਬਜ਼ਾ

ਜਮਸ਼ੇਰ ਖਾਸ 22 ਅਕਤੂਬਰ (ਅਵਤਾਰ ਤਾਰੀ)-ਸ਼ਹੀਦ ਬਾਬਾ ਦੀਪ ਸਿੰਘ ਫੁੱਟਬਾਲ ਕਲੱਬ ਜਮਸ਼ੇਰ ਖੇੜਾ ਵਲੋਂ ਜਮਸ਼ੇਰ ਖੇੜਾ ਗਰਾਊਾਡ 'ਚ ਕਰਵਾਇਆ ਗਿਆ ਅੰਤਰ-16 ਫੁੱਟਬਾਲ ਟੂਰਨਾਮੈਂਟ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਇਸ ਟੂਰਨਾਮੈਂਟ 'ਚ ਪਿੰਡ ਪੱਧਰ ਦੀਆਂ 24 ...

ਪੂਰੀ ਖ਼ਬਰ »

ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਕੱਢਣਾ ਡੂੰਘੀ ਸਾਜਿਸ਼-ਅਟਵਾਲ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਲੇਖਕ ਤੇ ਆਲੋਚਕ ਹਰਮੀਤ ਸਿੰਘ ਅਟਵਾਲ ਨੇ ਸੀ.ਬੀ.ਐਸ.ਈ. ਵਲੋਂ ਜਾਰੀ ਡੇਟਸ਼ੀਟ 'ਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਬਾਹਰ ਕੱਢਣ ਨੂੰ ਪੰਜਾਬੀ ਵਿਰੁੱਧ ਇਕ ਡੂੰਘੀ ਸਾਜਿਸ਼ ਦੱਸਦੇ ਹੋਏ ਇਸ ਦਾ ਆਲੋਚਨਾ ...

ਪੂਰੀ ਖ਼ਬਰ »

ਕੈਪਟਨ ਦੀ ਤਰ੍ਹਾਂ ਬਦਲੇ ਜਾਣ ਮੇਅਰ, ਦੇਸ ਰਾਜ ਜੱਸਲ ਨੇ ਕਰ ਦਿੱਤੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਦੇ ਵਿਰੋਧੀ ਆਗੂਆਂ 'ਚੋਂ ਗਿਣੇ ਜਾਂਦੇ ਸੀਨੀਅਰ ਕਾਂਗਰਸੀ ਕੌਂਸਲਰ ਦੇਸ ਰਾਜ ਜੱਸਲ ਨੇ ਨਿਗਮ ਹਾਊਸ ਵਾਲੀ ਮੀਟਿੰਗ ਵਾਲੀ ਜਗ੍ਹਾ 'ਤੇ ਹੀ ਸਟੇਜ 'ਤੇ ਮੇਅਰ ਵਾਲੀ ਕੁਰਸੀ 'ਤੇ ਬੈਠ ਕੇ ਹਾਈਕਮਾਨ ਤੋਂ ਮੰਗ ਕਰਦਿਆਂ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣਾ ਸੰਘੀ ਢਾਂਚੇ 'ਤੇ ਹਮਲਾ-ਸ਼ਿਵਕੰਵਰ ਸਿੰਘ ਸੰਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣ ਨੂੰ ਸੂਬੇ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਲਸੀਆਂ/ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਅੱਜ ਸ਼ਾਮ ਮਲਸੀਆਂ-ਲੋਹੀਆਂ ਰੋਡ 'ਤੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਰਫ਼ ਮਿੱਠੂ (25) ...

ਪੂਰੀ ਖ਼ਬਰ »

ਪੰਜਾਬੀ ਨਾਲ ਵਿਤਕਰਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ-ਬੈਨੀਵਾਲ, ਗੜ੍ਹੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸਥਾਨਕ ਸੂਬਾਈ ਦਫ਼ਤਰ, ਕਾਂਸ਼ੀ ਰਾਮ ਭਵਨ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ...

ਪੂਰੀ ਖ਼ਬਰ »

ਡਾ: ਜਸਵੰਤ ਰਾਏ ਨੇ ਮੁੱਖ ਖੇਤੀਬਾੜੀ ਅਧਿਕਾਰੀ ਦਾ ਅਹੁਦਾ ਸੰਭਾਲਿਆ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਡਾ: ਜਸਵੰਤ ਰਾਏ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕੀਤਾ | ਡਾ. ਜਸਵੰਤ ਰਾਏ ਨੇ ਇਸ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਬੱਬਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਸਰਗਰਮ ਆਗੂ ਇੰਦਰਜੀਤ ਸਿੰਘ ਬੱਬਰ ਨੂੰ ਉਸ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

38ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ-ਡੀ.ਸੀ.

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਜੋ 23 ਤੋਂ 31 ਅਕਤੂਬਰ ਤੱਕ ਸਥਾਨਕ ਆਰਮੀ ਐਸਟਰੋਟਰਫ ਹਾਕੀ ਮੈਦਾਨ ਕਟੋਚ ਸਟੇਡੀਅਮ ਜਲੰਧਰ ਛਾਉਣੀ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਚ.ਐਮ.ਵੀ. ਵਿਖੇ 'ਲੇਖਕ ਸੰਮੇਲਨ-2021' ਸਫਲਤਾਪੂਰਵਕ ਨੇਪਰੇ ਚੜਿ੍ਹਆ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਚ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਅਤੇ ਐੱਚ.ਐਮ.ਵੀ. ਅਲੂਮਨੀ ਵੈੱਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX