ਤਾਜਾ ਖ਼ਬਰਾਂ


ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  30 minutes ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 2 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 2 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 2 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 3 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 4 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 4 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 5 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 6 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 6 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 8 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 8 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 8 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 9 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 9 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  about 10 hours ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  about 10 hours ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 11 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਡਾ: ਪਰਮਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾ: ਪਰਮਿੰਦਰ ਕੌਰ ਨੇ ਅੱਜ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਫ਼ਤਰ 'ਚ ਬਤੌਰ ਸਿਵਲ ਸਰਜਨ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਸਿਵਲ ਸਰਜਨ ਵਜੋਂ ਤਾਇਨਾਤ ਸਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜ਼ਿਲੇ੍ਹ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਆੜ 'ਚ ਕੇਂਦਰ ਸਰਕਾਰ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ-ਰਾਏ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ 'ਚ ਜਾਨਾ ਗਵਾਉਣ ਵਾਲੇ ਕਿਸਾਨਾਂ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਹਿੱਤ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ, 2 ਪੁਲਿਸ ਕਰਮਚਾਰੀਆਂ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਇੱਥੇ ਪੇਸ਼ੀ ਭੁਗਤਣ ਲਈ ਲਿਆਂਦਾ ਗਿਆ ਇੱਕ ਹਵਾਲਾਤੀ ਪੁਲਿਸ ਟੀਮ ਨੂੰ ਚਕਮਾ ਦੇ ਕੇ ਅਦਾਲਤ 'ਚੋਂ ਫ਼ਰਾਰ ਹੋ ਗਿਆ | ਥਾਣਾ ਹਰਿਆਣਾ ਪੁਲਿਸ ਨੇ ਫ਼ਰਾਰ ਹੋਏ ਕਥਿਤ ਦੋਸ਼ੀ ਅਤੇ ਲਾਪ੍ਰਵਾਹੀ ਵਰਤਣ ਵਾਲੇ 2 ਪੁਲਿਸ ...

ਪੂਰੀ ਖ਼ਬਰ »

ਡਾ: ਸੁਰਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ: ਸੁਰਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤਾਇਨਾਤ ਸਨ | ਡਾ: ਸੁਰਿੰਦਰ ਸਿੰਘ ਨੇ ਅਹੁਦਾ ...

ਪੂਰੀ ਖ਼ਬਰ »

ਸੂਬੇ 'ਚ ਗੱਠਜੋੜ ਦੀ ਸਰਕਾਰ ਬਣਨੀ ਤੈਅ-ਗੜ੍ਹੀ

ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ) ਦੇਸ਼ ਦੀ ਆਜ਼ਾਦੀ ਦੇ 74 ਸਾਲ ਹੋਣ ਦੇ ਬਾਵਜੂਦ ਅੱਜ ਵੀ ਲੋਕ ਰੁਜ਼ਗਾਰ, ਸਿਹਤ, ਸਿਖਿੱਆ ਤੇ ਹੋਰ ਸਹੂਲਤਾਂ ਤੋਂ ਵਾਂਝੇ ਹਨ ਅਤੇ ਹਾਕਮਾਂ ਵਲੋਂ ਆਪਣੀ ਕੁਰਸੀ ਲਈ ਇਨ੍ਹਾਂ ਲੋਕਾਂ ਨਾਲ ਸਿਰਫ ਵਾਅਦੇ ਕੀਤੇ ਜਾ ਰਹੇ ਪਰ ਲੋਕਾਂ ...

ਪੂਰੀ ਖ਼ਬਰ »

ਕਾਂਗਰਸੀ ਆਪਣੀਆਂ ਨਲਾਇਕੀਆਂ ਦੀ ਸੁਆਹ ਹੁਣ ਅਰੂਸਾ ਸਿਰ ਪਾਉਣ ਲੱਗੇ-ਸਰਬਜੋਤ ਸਾਬੀ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਮੌਜੂਦਾ ਸਮੇਂ ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਆਪਣੀ ਬਿਆਨਬਾਜ਼ੀ ਦਾ ਧੁਰਾ ਉਸ ਪਾਕਿਸਤਾਨੀ ਬੀਬੀ ਅਰੂਸਾ ਆਲਮ ਨੂੰ ਬਣਾ ਲਿਆ ਹੈ ਜੋ ਕਿ ਹਾਲੇ ਕੁੱਝ ਮਹੀਨੇ ਪਹਿਲਾਂ ਤੱਕ ਪੰਜਾਬ ...

ਪੂਰੀ ਖ਼ਬਰ »

ਵਧੀਕ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਮੁੱਖ ਚੋਣ ਅਧਿਕਾਰੀ ਪੰਜਾਬ ਅਮਿਤ ਕੁਮਾਰ ਵਲੋਂ ਹੁਸ਼ਿਆਰਪੁਰ ਦਾ ਦੌਰਾ ਕਰਕੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਵਲੋਂ ਵੋਟਰ ਸੂਚੀਆਂ ਦੀ ਸਰਸਰੀ ...

ਪੂਰੀ ਖ਼ਬਰ »

16ਵੇਂ ਤੋਖੀ ਕਬੱਡੀ ਕੱਪ ਸੰਬੰਧੀ ਅਹੁਦੇਦਾਰਾਂ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਸੰਤੋਖ ਸਿੰਘ ਤੋਖੀ ਮਾਨਗੜ੍ਹੀਆ ਸਪੋਰਟਸ ਐਜੂਕੇਸ਼ਨ ਅਤੇ ਵੈੱਲਫੇਅਰ ਕਲੱਬ ਗੜ੍ਹਦੀਵਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੀ ਗਰਾੳਾੂਡ ਵਿਚ ਕਰਵਾਏ ਜਾ ਰਹੇ 16ਵੇਂ ਤੋਖੀ ਕਬੱਡੀ ਕੱਪ ਸਬੰਧੀ ਕਲੱਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਚੇਅਰਮੈਨ ਪਿ੍ੰ. ਤਰਸੇਮ ਸਿੰਘ ਧੁੱਗਾ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਇਸ ਕਬੱਡੀ ਕੱਪ ਨੂੰ ਸੁਚੱਜੇ ਢੰਗ ਨਾਲ ਸਫਲ ਕਰਨ ਲਈ ਵਿਚਾਰਾਂ ਕੀਤੀਆਂ | ਇਸ ਮੌਕੇ ਧੁੱਗਾ ਨੇ ਦੱਸਿਆ ਕਿ ਇਸ ਵਾਰ ਇਹ ਕਬੱਡੀ ਕੱਪ 19 ਨਵੰਬਰ ਨੂੰ ਹੋਵੇਗਾ, ਜਿਸ ਦੌਰਾਨ ਇੱਕ ਸ਼ੋਅ ਮੈਚ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ ਦੀਆਂ ਅੱਠ ਅਕੈਡਮੀਆਂ ਦੇ ਫਸਵੇਂ ਮੈਚ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਲਈ ਕਲੱਬ ਪ੍ਰਧਾਨ ਕਸ਼ਮੀਰ ਸਿੰਘ ਝਾਵਾਂ ਕੈਨੇਡਾ, ਮੀਤ ਪ੍ਰਧਾਨ ਜਗਦੀਪ ਸਿੰਘ ਅੰਬਾਲਾ ਜੱਟਾਂ ਅਤੇ ਹੋਰ ਐਨ.ਆਰ.ਆਈ ਖੇਡ ਪ੍ਰੇਮੀਆਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ, ਕੋਚ ਕੁਲਦੀਪ ਸਿੰਘ ਗੋਗਾ, ਉਂਕਾਰ ਸਿੰਘ ਧੁੱਗਾ, ਰਵੀ ਅਰਗੋਵਾਲ, ਗੁਰਿੰਦਰ ਸਿੰਘ ਮਾਨਗੜ੍ਹ, ਗੱਗਾ ਅਰਗੋਵਾਲ, ਕੋਚ ਹਰਵਿੰਦਰ ਸਿੰਘ, ਲੈਕ. ਬਲਕਾਰ ਸਿੰਘ, ਇੰਦਰਵੀਰ ਕੌਰ, ਸੁਖਪਾਲ ਸਿੰਘ ਪਾਲੀ, ਬਿਕਰਮ ਸਿੰਘ ਘੋਲਾ, ਰਾਜਾ ਗੋਂਦਪੁਰ, ਗੁਰਦੀਪ ਸਿੰਘ ਦੀਪ ਬਰਿਆਣਾ, ਸਾਬੀ ਕਾਲਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡਿਜੀਟਲ ਮਹਿੰਦੀ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਆਸ਼ਾਦੀਪ ਗਰੁੱਪ ਦੇ ਕੰਪਿਊਟਰ ਵਿਭਾਗ ਵਿੱਚ ਅਜੋਕੇ ਢੰਗ ਨਾਲ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿੱਚ ਬੱਚਿਆਂ ਨੇ ਕੰਪਿਊਟਰ 'ਤੇ ਡਿਜੀਟਲ ਤਰੀਕੇ ਨਾਲ ਮਹਿੰਦੀ ਦੇ ਡਿਜ਼ਾਇਨ ਬਣਾਏ | ਇਸ ਤੋਂ ਇਲਾਵਾ ਸੱਭਿਆਚਾਰਕ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਇੰਦਰਜੀਤ ਕੌਰ ਨੇ 2 ਸੋਨ ਤਗਮੇ ਜਿੱਤੇ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਚੰਡੀਗੜ੍ਹ ਵਿਖੇ ਹੋਈਆਂ 43ਵੀਆਂ ਸਟੇਟ ਮਾਸਟਰਜ਼ ਅਥਲੈਟਿਕਸ ਖੇਡਾਂ-2021 'ਚ ਹਿੱਸਾ ਲੈ ਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜੂਨੀਅਰ ਅਸਿਸਟੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮੈਡਮ ਇੰਦਰਜੀਤ ਕੌਰ ਨੇ ਡਿਸਕਸ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਪਿੰਡਾਂ ਦੇ ਵਿਕਾਸ ਲਈ 1.34 ਕਰੋੜ ਦੇ ਗ੍ਰਾਂਟ ਚੈੱਕ ਤਕਸੀਮ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਮਾਹਿਲਪੁਰ ਬਲਾਕ ਅਧੀਨ ਆਉਂਦੇ 36 ਪਿੰਡਾਂ ਦੇ ਵਿਕਾਸ ਕਾਰਜਾਂ ਲਈ 1.34 ਕਰੋੜ ਰੁਪਏ ਦੇ ਗ੍ਰਾਂਟ ਚੈੱਕ ਤਕਸੀਮ ਕੀਤੇ | ਇਸ ਮੌਕੇ ਡਾ: ਰਾਜ ਕੁਮਾਰ ਨੇ ਪਿੰਡ ਬੱਧਣਾ, ਭਾਣਾ, ਚਾਣਥੂ ...

ਪੂਰੀ ਖ਼ਬਰ »

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਮਹਿਤਾਬਪੁਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਦੀ ਮਹਿਤਾਬਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹਿਤਾਬਪੁਰ ਦੀ 18.50 ਲੱਖ ਦੀ ਲਾਗਤ ਨਾਲ ਨਵੀਂ ਬਣਾਈ ਇਮਾਰਤ ਦੇ ਉਦਘਾਟਨ ਤੇ ਸਭਾ ਦੇ ਮੈਂਬਰਾਂ ਨੂੰ ਪਿਛਲੇ 4 ਸਾਲਾ ਦਾ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਆਂਗਣਵਾੜੀ ਸੈਂਟਰ ਪਿੰਡ ਹਰਦੋਖ਼ਾਨਪੁਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੀਤ ਭੱਟੀ ਦੇ ਨਿਰਦੇਸ਼ਾਂ ਅਨੁਸਾਰ ਤੇ ਅਪਰਾਜਿਤਾ ਜੋਸ਼ੀ ਸੀ.ਜੇ.ਐਮ-ਕਮ-ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਵਾਟਰ ਸਪਲਾਈ ਪੰਪ ਦਾ ਉਦਘਾਟਨ

ਘੋਗਰਾ, 23 ਅਕਤੂਬਰ (ਆਰ. ਐੱਸ. ਸਲਾਰੀਆ)-ਹਲਕਾ ਦਸੂਹਾ ਦੇ ਪਿੰਡ ਤੋਏ ਮਾਖੋਵਾਲ ਵਿਖੇ ਸਾਢੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਵਾਟਰ ਸਪਲਾਈ ਪੰਪ ਦਾ ਉਦਘਾਟਨ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਡੋਗਰਾ ਨੇ ...

ਪੂਰੀ ਖ਼ਬਰ »

ਡਾ. ਵਿਨੈ ਕੁਮਾਰ ਨੇ ਅਹੁਦਾ ਸੰਭਾਲਿਆ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਡਾ. ਵਿਨੈ ਕੁਮਾਰ ਨੇ ਤਰੱਕੀ ਉਪਰੰਤ ਬਲਾਕ ਖੇਤੀਬਾੜੀ ਅਫ਼ਸਰ ਬਲਾਕ ਮੁਕੇਰੀਆਂ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਮਹਿਤਾਬਪੁਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਦੀ ਮਹਿਤਾਬਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹਿਤਾਬਪੁਰ ਦੀ 18.50 ਲੱਖ ਦੀ ਲਾਗਤ ਨਾਲ ਨਵੀਂ ਬਣਾਈ ਇਮਾਰਤ ਦੇ ਉਦਘਾਟਨ ਤੇ ਸਭਾ ਦੇ ਮੈਂਬਰਾਂ ਨੂੰ ਪਿਛਲੇ 4 ਸਾਲਾ ਦਾ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਆਦੀਆ ਵਲੋਂ ਸਰਕਾਰੀ ਹਾਈ ਸਕੂਲ ਨੰਦਾਚÏਰ ਦਾ ਦÏਰਾ

ਬੁੱਲ੍ਹੋਵਾਲ, 23 ਅਕਤੂਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਸਰਕਾਰੀ ਹਾਈ ਸਕੂਲ ਨੰਦਾਚÏਰ ਦਾ ਅਚਨਚੇਤ ਦੌਰਾ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਸਕੂਲ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਿਆ ਤੇ ਚਲ ਰਹੇ ਕੰਮਾਂ 'ਤੇ ਆਪਣੀ ਤਸੱਲੀ ...

ਪੂਰੀ ਖ਼ਬਰ »

ਵਾਲਮੀਕਿ ਕਮਿਊਨਿਟੀ ਸੈਂਟਰ ਲਈ 4 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਸ਼ਹਿਰ ਦੇ ਵਾਰਡ ਨੰਬਰ-13 'ਚ ਉਸਾਰੇ ਜਾ ਰਹੇ ਭਗਵਾਨ ਵਾਲਮੀਕਿ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤਰਫ਼ੋਂ 4 ਲੱਖ ਦੀ ਗ੍ਰਾਂਟ ਦਾ ਚੈੱਕ ...

ਪੂਰੀ ਖ਼ਬਰ »

ਸ਼ਹਿਰ ਦੇ ਚੌਂਕਾਂ ਵਿਚ ਆਵਾਜਾਈ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਨ ਕੀਤਾ

ਦਸੂਹਾ, 23 ਅਕਤੂਬਰ (ਭੁੱਲਰ)- ਦਸੂਹਾ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਆਵਾਜਾਈ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਹੈ | ਭਾਵੇਂ ਟਰੈਫ਼ਿਕ ਪੁਲਿਸ ਵਲੋਂ ਨਿਯਮ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਮਾਈਨਰ ਵਿਸ਼ਾ ਵਰਗ 'ਚ ਰੱਖਣਾ ਕੇਂਦਰ ਦੀ ਸਾਜਿਸ਼-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬੀਆਂ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਸੀ. ਬੀ. ਐਸ. ਸੀ. ਵਲੋਂ ਮੁੱਖ ਵਿਸ਼ਿਆਂ 'ਚੋਂ ਬਾਹਰ ਕਰਕੇ ਮਾਈਨਰ ਵਿਸ਼ਾ ਵਰਗ 'ਚ ਰੱਖਣਾ ਕੇਂਦਰ ਦੀ ਭਾਜਪਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਹੈ ਤੇ ਇਹ ਖੇਤਰੀ ...

ਪੂਰੀ ਖ਼ਬਰ »

16 ਬਲਾਕ ਵਿਕਾਸ ਤੇ ਪੰਚਾਇਤ ਅਫਸਰ ਇਧਰੋਂ ਉਧਰ

ਬੀਣੇਵਾਲ, 23 ਅਕਤੂਬਰ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੇ ਕੇਡਰ 'ਚ ਤੁਰੰਤ ਪ੍ਰਭਾਵ ਨਾਲ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਤੇ ਪੋਸਟਿੰਗ ਦੀ ਉਡੀਕ 'ਚ ਬੈਠੇ ਕੁਝ ਅਧਿਕਾਰੀਆਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਡਾ: ਨਰੇਸ਼ ਸੱਗੜ ਨੂੰ ਸਰਬ ਸਾਂਝੀ ਪਾਰਟੀ ਵਲੋਂ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਬ ਸਾਂਝੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ: ਨਰੇਸ਼ ਸੱਗੜ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਪਾਰਟੀ ਦੇ ਵਾਇਸ ਚੇਅਰਮੈਨ ਅਵਤਾਰ ਸਿੰਘ, ਰਣਜੀਤ ਸਿੰਘ ਭੋਗਲ, ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 53 ਨਵੇਂ ਕੇਸ ਆਏ

ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ 24 ਘੰਟਿਆਂ 'ਚ ਡੇਂਗੂ ਦੇ 53 ਨਵੇਂ ਕੇਸ ਰਿਪੋਰਟ ਹੋਏ ਜਦੋਂਕਿ ਅੱਜ ਕੋਵਿਡ ਦੇ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ 53 ...

ਪੂਰੀ ਖ਼ਬਰ »

ਤੇਲ ਕੰਪਨੀਆਂ ਵਲੋਂ ਕੀਤੀ ਜਾ ਰਹੀ ਲੋਕਾਂ ਦੀ ਲੁੱਟ ਦਾ ਸਰਕਾਰਾਂ ਤਮਾਸ਼ਾ ਦੇਖ ਰਹੀਆਂ ਹਨ-ਪਰਹਾਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀਆਂ ਹਨ ਅਤੇ ਕੇਂਦਰ ਸਰਕਾਰ ਲੋਕਾਂ ਦੀ ਹੋ ਰਹੀ ਲੁੱਟ 'ਤੇ ਮੂਕ ਦਰਸ਼ਕ ਬਣੀ ਹੋਈ ਹੈ, ਜੋ ਨਿੰਦਣਯੋਗ ਗੱਲ ਹੈ | ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਨੂੰ ਕੋਹ-ਕੋਹ ਵੰਡਿਆ, ਹੁਣ ਭਾਜਪਾ ਵੀ ਉਸੇ ਰਾਹ ਪਈ-ਜਸਵੀਰ ਸਿੰਘ ਗੜ੍ਹੀ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਆਜ਼ਾਦੀ ਤੋਂ ਬਾਅਦ ਲੰਮਾਂ ਅਰਸਾ ਦੇਸ਼ ਦੀ ਸੱਤਾ 'ਤੇ ਕਾਬਜ਼ ਰਹੀ ਕਾਂਗਰਸ ਜਮਾਤ ਨੇ ਪੰਜਾਬ ਨੂੰ ਕੋਹ ਕੋਹ ਵੰਡਿਆ, ਪੰਜਾਬੀ ਬੋਲਦੇ ਇਲਾਕੇ ਖੋਹ ਲਏ, ਪੰਜਾਬ ਦੇ ਪਾਣੀਆਂ 'ਤੇ ਢਾਕਾ ਮਾਰਿਆ, ਫੌਜ ਭੇਜਕੇ ਸਿੱਖਾਂ ਦੇ ਸਰਬਉੱਚ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਪੁੱਜੀ ਕਲਸ਼ ਯਾਤਰਾ-ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਸੁਹਾਗਣਾਂ ਦੀ ਆਸਥਾ ਦਾ ਪ੍ਰਤੀਕ ਹੈ ਕਰਵਾ ਚੌਥ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਬੇਸ਼ੱਕ ਭਾਰਤੀਆਂ ਨੇ ਪੱਛਮੀ ਸੱਭਿਆਚਾਰ ਦਾ ਹਰ ਖੇਤਰ ਵਿਚ ਅਸਰ ਕਬੂਲਿਆ ਹੈ ਪ੍ਰੰਤੂ ਕੁਝ ਸੰਸਕਾਰ ਤੇ ਸਰੋਕਾਰ ਅਜਿਹੇ ਹਨ ਜਿਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੋਂ ਕਿਸੇ ਹਾਲਤ ਵਿਚ ਵੀ ਵੱਖ ਨਹੀਂ ਕੀਤਾ ਜਾ ਸਕਦਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX