ਤਾਜਾ ਖ਼ਬਰਾਂ


ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 minute ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  5 minutes ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  11 minutes ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  31 minutes ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  40 minutes ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  about 1 hour ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  about 1 hour ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  about 1 hour ago
ਭੀਖੀ, 22 ਜਨਵਰੀ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਸਵੇਰੇ ਕਰੀਬ ਨੌਂ ਵਜੇ ਆਈ ਟਵੰਟੀ ਕਾਰ ਤੇ ਗੈਸ ਵਾਲੇ ਟੈਂਕਰ 'ਚ ਹਾਦਸਾ ਹੋਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਪਤੀ ਪਤਨੀ ਤੇ ਉਨ੍ਹਾਂ ...
ਅਸੀਂ ਇਹ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ-ਨਵਜੋਤ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 22 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ ਅਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣਾ ਸਾਡਾ ਮੁੱਖ ਟੀਚਾ ਹੈ। ਨਵਜੋਤ ਸਿੰਘ ਸਿੱਧੂ ...
ਆਪਣੇ ਚੋਣ ਹਲਕੇ 'ਚ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ
. . .  about 1 hour ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਚੋਣ ਹਲਕੇ 'ਚ ਪਹੁੰਚੇ। ਇੱਥੇ ਸ. ਬਾਦਲ ਸਭ ਤੋ ਪਹਿਲਾਂ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ ਤੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸ:ਦੇਸਰਾਜ ਸਿੰਘ ਧੁੱਗਾ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਐਲਾਨਿਆ ਉਮੀਦਵਾਰ
. . .  about 2 hours ago
ਸ਼ਾਮ ਚੁਰਾਸੀ, 22 ਜਨਵਰੀ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਸ: ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ....
ਮਿੱਟੀ ਦੀ ਨਜਾਇਜ਼ ਮਾਈਨਿੰਗ ਸੰਬੰਧੀ 4 ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਬੁਢਲਾਡਾ, 22 ਜਨਵਰੀ (ਸਵਰਨ ਸਿੰਘ ਰਾਹੀ)-ਪੁਲਿਸ ਥਾਣਾ ਸਦਰ ਬੁਢਲਾਡਾ ਵਿਖੇ ਮਿੱਟੀ ਦੀ ਨਾਜਾਇਜ਼ ਮਾਈਨਿੰਗ ਸੰਬੰਧੀ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਬੁਢਲਾਡਾ ਨੇੜਲੇ ਪਿੰਡ ਦਾਤੇਵਾਸ ਵਿਖੇ ਲੁੱਕ ਪਲਾਂਟ ਦੀ ਜ਼ਮੀਨ 'ਚੋਂ...
ਜੰਮੂ-ਕਸ਼ਮੀਰ: ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ
. . .  about 2 hours ago
ਸ੍ਰੀਨਗਰ, 22 ਜਨਵਰੀ-ਕਸ਼ਮੀਰ ਜ਼ੋਨ ਪੁਲਿਸ ਦਾ ਕਹਿਣਾ ਹੈ ਕਿ ਸ਼ੋਪੀਆਂ ਜ਼ਿਲ੍ਹੇ ਦੇ ਕਿਲਬਲ ਖ਼ੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ ...
ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ) -ਆਮ ਆਦਮੀ ਪਾਰਟੀ ਵਲੋਂ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ...
5 ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਘਰ ਵਿਚ ਦਾਖ਼ਲ ਹੋ ਕੇ 12 ਲੱਖ ਨਕਦੀ ਅਤੇ 25 ਤੋਲ਼ੇ ਲੁੱਟਿਆ ਸੋਨਾ
. . .  about 3 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਇਲਾਕੇ ਅੰਦਰ ਚੋਰ-ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਵੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਨਹੀਂ ਡਰਦੇ ਅਤੇ ਇਸ ਦੀ ਤਾਜਾ ਮਿਸਾਲ ਅੱਜ ਸਵੇਰੇ...
ਚੰਗੇ ਸ਼ਾਸਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਭੂਮਿਕਾ ਹੁੰਦੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਚੰਗੇ ਸ਼ਾਸਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਸਰਕਾਰ ਨੂੰ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ...
ਅਜੇ ਵੀ ਆਈ.ਸੀ.ਯੂ. ਵਿਚ ਦਾਖ਼ਲ ਹਨ ਗਾਇਕਾ ਲਤਾ ਮੰਗੇਸ਼ਕਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਗਾਇਕਾ ਲਤਾ ਮੰਗੇਸ਼ਕਰ ਅਜੇ ਵੀ ਆਈ.ਸੀ.ਯੂ. ਵਾਰਡ ਵਿਚ ਦਾਖ਼ਲ ਹਨ, ਪਰ ਅੱਜ ਉਨ੍ਹਾਂ ਦੀ ਸਿਹਤ ਵਿਚ ਮਾਮੂਲੀ ਸੁਧਾਰ ਹੋਇਆ ਹੈ | ਇਹ ਜਾਣਕਾਰੀ ਡਾ. ਪ੍ਰਤੀਤ ਸਮਦਾਨੀ, ਜੋ ਮੁੰਬਈ ਦੇ ਬ੍ਰੀਚ ਕੈਂਡੀ ...
ਈ. ਡੀ. ਦੀ ਰੇਡ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਕਿਉਂ ਹਨ ਚੁੱਪ - ਬਿਕਰਮਜੀਤ ਸਿੰਘ ਮਜੀਠੀਆ
. . .  about 3 hours ago
ਚੰਡੀਗੜ੍ਹ, 22 ਜਨਵਰੀ - ਪ੍ਰੈੱਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ ਹੋਈ ਈ. ਡੀ. ਦੀ ਰੇਡ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਚੁੱਪ ਕਿਉਂ ਹਨ...
ਮੁੱਖ ਮੰਤਰੀ ਚੰਨੀ ਦੇ ਮੁੰਡੇ ਦੇ ਵਿਆਹ 'ਚ ਹੋਏ ਖਰਚ ਦੀ ਈ. ਡੀ. ਵਲੋਂ ਕੀਤੀ ਜਾਵੇ ਜਾਂਚ - ਬਿਕਰਮਜੀਤ ਸਿੰਘ ਮਜੀਠੀਆ
. . .  about 3 hours ago
ਚੰਡੀਗੜ੍ਹ, 22 ਜਨਵਰੀ - ਪ੍ਰੈੱਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੇ ਮੁੰਡੇ ਦੇ ਵਿਆਹ ਵਿਚ ਹੋਏ ਖਰਚ ਦੀ ਈ. ਡੀ. ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਹਨੀ ਨੂੰ ਸੀ. ਐੱਮ. ਸੁਰੱਖਿਆ...
ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ
. . .  about 3 hours ago
ਲੌਂਗੋਵਾਲ, 22 ਜਨਵਰੀ (ਵਿਨੋਦ ਖੰਨਾ) - ਅੱਜ ਸਵੇਰੇ ਸੰਗਰੂਰ ਰੋਡ 'ਤੇ ਪਿੰਡ ਕਿਲਾ ਭਰੀਆਂ ਦੇ ਨਜ਼ਦੀਕ ਇਕ ਸੜਕ ਹਾਦਸੇ ਵਿਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ...
ਰਾਕੇਸ਼ ਚੌਧਰੀ ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ-ਬਿਕਰਮ ਸਿੰਘ ਮਜੀਠੀਆ
. . .  about 4 hours ago
ਚੰਡੀਗੜ੍ਹ, 22 ਜਨਵਰੀ- ਰਾਕੇਸ਼ ਚੌਧਰੀ ਸਭ ਤੋਂ ਵੱਡਾ ਮਾਈਨਿੰਗ ਮਾਸਟਰਮਾਈਂਡ-ਬਿਕਰਮ ਸਿੰਘ ਮਜੀਠੀਆ..
ਐੱਸ.ਐੱਸ.ਪੀ. ਅਤੇ ਡੀ.ਸੀ. ਇਨ੍ਹਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ: ਬਿਕਰਮ ਸਿੰਘ ਮਜੀਠੀਆ
. . .  about 4 hours ago
ਚੰਡੀਗੜ੍ਹ, 22 ਜਨਵਰੀ- ਐੱਸ.ਐੱਸ.ਪੀ. ਅਤੇ ਡੀ.ਸੀ. ਇਨ੍ਹਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ: ਬਿਕਰਮ ਸਿੰਘ ਮਜੀਠੀਆ..
ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਬੜਾਵਾ ਦਿੱਤਾ-ਬਿਕਰਮ ਸਿੰਘ ਮਜੀਠੀਆ
. . .  about 4 hours ago
ਚੰਡੀਗੜ੍ਹ, 22 ਜਨਵਰੀ-ਕਾਂਗਰਸ ਨੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਨੂੰ ਬੜਾਵਾ ਦਿੱਤਾ-ਬਿਕਰਮ ਸਿੰਘ ਮਜੀਠੀਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਫਾਜ਼ਿਲਕਾ / ਅਬੋਹਰ

ਬੇਮੌਸਮੀ ਵਰਖਾ, ਗੜੇਮਾਰੀ ਤੇ ਤੇਜ਼ ਝੱਖੜ ਨੇ ਜ਼ਿਲ੍ਹੇ ਅੰਦਰ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਮਲ ਝੋਨੇ ਦੀ ਆਮਦ ਮੰਡੀਆਂ ਵਿਚ ਪੂਰੇ ਜ਼ੋਰ ਨਾਲ ਜਾਰੀ ਹੈ ਉੱਥੇ ਹੀ ਬਾਸਮਤੀ ਝੋਨੇ ਦੀ ਕਟਾਈ ਦਾ ਕੰਮ ਵੀ ਕਿਧਰੇ ਕਿਧਰੇ ਸ਼ੁਰੂ ਹੋ ਗਿਆ ਹੈ ਪਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਬੇਮੌਸਮੀ ਵਰਖਾ, ਗੜ੍ਹੇਮਾਰੀ ਤੇ ਤੇਜ਼ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਚਹਿਲ-ਪਹਿਲ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਕਰਵਾ ਚੌਥ ਦੇ ਵਰਤ ਦਾ ਹਰ ਸੁਹਾਗਣ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ, ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਇਹ ਵਰਤ ਰੱਖਦੀਆਂ ਹਨ ਤੇ ਵਰਤ ਮੌਕੇ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਅੰਦਰ ਬੀਤੀ ਰਾਤ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਪਾਣੀ ਦੀ ਡਿੱਗੀ ਨੇੜੇ ਮਿਲਿਆ ਬੰਬ, ਕਰਵਾਇਆ ਨਸ਼ਟ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜੰਡ ਵਾਲਾ ਰੋਡ 'ਤੇ ਸਥਿਤ ਨਗਰ ਕੌਂਸਲ ਦੀ ਨਹਿਰੀ ਪਾਣੀ ਪਰਿਯੋਜਨਾ ਦੀ ਡਿੱਗੀ ਨੇੜੇ ਇਕ ਬੰਬ ਬਰਾਮਦ ਹੋਣ ਦਾ ਸਮਾਚਾਰ ਹੈ, ਜਿਸ ਨੂੰ ਪੁਲਿਸ ਨੇ ਨਸ਼ਟ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਬਹੁਤ ਹੀ ...

ਪੂਰੀ ਖ਼ਬਰ »

ਹਸਪਤਾਲ 'ਚ ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਖ਼ੂਨਦਾਨ ਕੈਂਪ ਅੱਜ 24 ਅਕਤੂਬਰ ਨੂੰ ਸਰਕਾਰੀ ਹਸਪਤਾਲ ਵਿਖੇ ਲਗਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਬਲੱਡ ਕੈਂਪ ਪ੍ਰਭਾਰੀ ਰਾਜੀਵ ਕੁਕਰੇਜਾ, ...

ਪੂਰੀ ਖ਼ਬਰ »

ਭੁੱਕੀ ਸਣੇ 1 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਮੰਡੀ ਘੁਬਾਇਆ, 23 ਅਕਤੂਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਦੇ ਤਹਿਤ ਚੌਕੀ ਘੁਬਾਇਆ ਦੀ ਪੁਲਿਸ ਨੇ ਗਸ਼ਤ ਦੌਰਾਨ 1 ਵਿਅਕਤੀ ਨੂੰ 11 ਕਿੱਲੋ 500 ਭੁੱਕੀ ਪੋਸਤ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਮੰਡੀ ਘੁਬਾਇਆ, 23 ਅਕਤੂਬਰ (ਅਮਨ ਬਵੇਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਇਨੈਲੋ ਉਮੀਦਵਾਰ ਦੇ ਹੱਕ 'ਚ ਸੰਭਾਲੀ ਕਮਾਨ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਸਾਬਕਾ ਮੰਤਰੀ ਸ਼੍ਰੀ ਹੰਸ ਰਾਜ ਜੋਸਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਮੁਸਾਫ਼ਰ ਨੇ ਸੈਦਾਂ ਵਾਲੀ 'ਚ ਕੀਤੀ ਮੀਟਿੰਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਵਲੋਂ 2022 ਦੀਆਂ ਵਿਧਾਨ ਸਭਾ ਚੋਣਾ ਦੇ ਸਬੰਧ ਵਿਚ ਹਲਕੇ ਦੇ ਪਿੰਡ ਸੈਦਾਂ ਵਾਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਹਰਦੇਵ ਮੇਘ ਨੇ ਗੋਬਿੰਦਗੜ੍ਹ 'ਚ ਘਰ-ਘਰ ਕੀਤਾ ਪ੍ਰਚਾਰ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਰਦੇਵ ਮੇਘ ਨੇ ਅੱਜ ਆਪਣੇ ਜੱਦੀ ਪਿੰਡ ਗੋਬਿੰਦਗੜ੍ਹ ਵਿਖੇ ਘਰ-ਘਰ ਜਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਵਿਧਾਨ ਸਭਾ ...

ਪੂਰੀ ਖ਼ਬਰ »

ਅਰਨੀਵਾਲਾ ਖੇਤਰ 'ਚ ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ

ਮੰਡੀ ਅਰਨੀਵਾਲਾ, 23 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਅਰਨੀਵਾਲਾ ਖੇਤਰ ਵਿਚ ਬਾਰਸ਼, ਤੇਜ਼ ਹਵਾਵਾਂ ਅਤੇ ਗਰਜ ਨਾਲ ਨਰਮੇ, ਝੋਨੇ ਤੇ ਬਾਸਮਤੀ ਦੀ ਫ਼ਸਲ ਵਾਲੇ ਕਿਸਾਨਾਂ ਲਈ ਨੁਕਸਾਨ ਵਾਲੀ ਸਥਿਤੀ ਬਣ ਗਈ ਹੈ | ਝੋਨੇ ਅਤੇ ਬਾਸਮਤੀ ਦੇ ਡਿੱਗਣ ਨਾਲ ਇਸ ਦੀ ਕਟਾਈ 'ਤੇ ਮਾੜਾ ...

ਪੂਰੀ ਖ਼ਬਰ »

ਵੱੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਦੇਣ ਲਈ ਸੁਵਿਧਾ ਕੈਂਪ ਲਗਾਇਆ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਵਿਚ ਦਫ਼ਤਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਦੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੁਵਿਧਾ ਕੈਪ ਲਗਾਇਆ ਗਿਆ | ਇਹ ਜਾਣਕਾਰੀ ਐੱਸ.ਡੀ.ਐਮ ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਮੌਕਾ ਪਰ ਲਾਭ ਦੇਣਾ ਸੀ ਅਤੇ ਇਸੇ ਮਨੋਰਥ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ | ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਗਿਆ | ਐੱਸ.ਡੀ.ਐਮ. ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿਚ ਕੋਰੋਨਾ ਸੰਬੰਧੀ ਲੋਕਾਂ ਦੇ ਸੈਂਪਲ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ | ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਆਸ਼ੀਰਵਾਦ ਸ਼ਗਨ ਸਕੀਮ, ਆਮਦਨ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਆਦਿ ਦੇ ਫਾਰਮ ਭਰਵਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੁਵਿਧਾ ਦਾ ਲਾਭ ਦਿੱਤਾ ਗਿਆ, ਇਸ ਤੋ ਇਲਾਵਾ ਮਾਲ ਵਿਭਾਗ ਨਾਲ ਸਬੰਧਿਤ ਇੰਤਕਾਲ ਵੀ ਮੌਕਾ ਪਰ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਦੌਰਾਨ ਝਗੜਾ ਰਹਿਤ ਇੰਤਕਾਲ, ਪੀ. ਐੱਮ. ਏ.ਵਾਈ. ਸਕੀਮ ਅਧੀਨ ਮਕਾਨਾਂ ਦੇ ਫਾਰਮ ਤੇ ਹੋਰ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸਰਟੀਫਿਕੇਟ ਮਨਰੇਗਾ ਜੌਬ ਕਾਰਡ ਸੰਬੰਧੀ ਸੁਵਿਧਾ ਆਮ ਲੋਕਾਂ ਨੂੰ ਉਪਲਬਧ ਕਰਵਾਈ ਗਈ | ਕੈਂਪ ਦੌਰਾਨ ਸੇਵਾ ਕੇਂਦਰ ਦਾ ਸਟਾਫ਼ ਮੌਕੇ ਤੇ ਹਾਜ਼ਰ ਰਿਹਾ ਅਤੇ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ, ਨਾਇਬ ਤਹਿਸੀਲਦਾਰ ਬਲਦੇਵ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ, ਸੁਪਰਡੈਂਟ ਪ੍ਰਦੀਪ ਗੱਖੜ, ਮਨੋਜ ਕੁਮਾਰ ਰੀਡਰ, ਵਿਨੋਦ ਕੁਮਾਰ ਰੀਡਰ, ਸੁਰਿੰਦਰ ਕੁਮਾਰ ਆਰ.ਸੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀ/ ਕਾਨੂੰਗੋ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਅਰਨੀਵਾਲਾ ਵਾਸੀਆਂ ਨੂੰ ਜਲਦ ਮਿਲੇਗਾ ਪੀਣ ਯੋਗ ਸਵੱਛ ਪਾਣੀ-ਕੁੱਕੜ

ਮੰਡੀ ਅਰਨੀਵਾਲਾ, 23 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਯਤਨਾਂ ਸਦਕਾ ਅਤੇ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਅਤੇ ਬੱਬੂ ਆਵਲਾ ਦੀ ਅਗਵਾਈ ਹੇਠ ਮੰਡੀ ਅਰਨੀਵਾਲਾ ਦੇ ਵਾਸੀਆਂ ਲਈ ਸਰਕਾਰ ਵਲੋਂ ਪੀਣ ਯੋਗ ਸਵੱਛ ਪਾਣੀ ਜਲਦ ਹੀ ਉਪਲਬਧ ...

ਪੂਰੀ ਖ਼ਬਰ »

ਅਬੋਹਰ ਇਲਾਕੇ 'ਚ ਮੀਂਹ ਨਾਲ ਹੋਈ ਗੜੇਮਾਰੀ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)- ਅਬੋਹਰ ਉਪ-ਮੰਡਲ ਦੇ ਸਰਹੱਦੀ ਪਿੰਡਾਂ ਪਜਾਵਾ ਮਾਡਲ, ਤੂਤ ਵਾਲਾ ਆਦਿ ਨਾਲ ਲਗਦੇ ਇਲਾਕਿਆਂ ਵਿਚ ਸ਼ਾਮ ਸਮੇਂ ਭਾਰੀ ਮੀਂਹ ਨਾਲ ਗੜ੍ਹੇਮਾਰੀ ਹੋਣ ਦਾ ਵੀ ਸਮਾਚਾਰ ਹੈ | ਇਹ ਜਾਣਕਾਰੀ ਦਿੰਦਿਆਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਲਈ ਹੁਣ ਬੱਲੂਆਣਾ ਹਲਕੇ ਦੇ ਲੋਕਾਂ ਦੇ ਦਰਵਾਜ਼ੇ ਹੋਏ ਬੰਦ-ਸੁਸ਼ੀਲ ਸਿਆਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਨੱਥੂ ਰਾਮ ਲਈ ਹਲਕੇ ਦੇ ਲੋਕਾਂ ਦੇ ਵਰਵਾਜੇ ਹੁਣ ਬੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਯੂਨੀਅਨ ਦੇ ...

ਪੂਰੀ ਖ਼ਬਰ »

ਨਹਿਰ ਬੰਦੀ ਦਾ ਸਹੀ ਸਮਾਂ ਸਾਰਨੀ ਨਾ ਦੱਸਣ ਕਰਕੇ ਬਹੁਤੇ ਕਿਸਾਨਾਂ ਦੀਆਂ ਵਾਰੀਆਂ ਰੁਲੀਆਂ

ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਖੇਤਰ ਦੇ ਕਰੀਬ ਡੇਢ ਦਰਜਨ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪਾਣੀ ਦੇਣ ਵਾਲੀ ਲੰਬੀ ਮਾਈਨਰ ਅਤੇ ਨਿਊ ਤਰਮਾਲਾ ਨਹਿਰ ਵਿਚ ਵਿਭਾਗ ਵਲੋਂ ਅੱਧੀ ਰਾਤ ਸਮੇਂ ਪਾਣੀ ਛੱਡੇ ਜਾਣ ਕਾਰਨ ਕਈ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ ਦੀ ਸਿੱਧੀ ਟੱਕਰ, ਕਾਰ ਨੁਕਸਾਨੀ

ਬੱਲੂਆਣਾ, 23 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਸੀਤੋ ਗੰੁਨੋ੍ਹ ਦੇ ਨਜ਼ਦੀਕ ਮਟੀਲੀ ਰੋਡ 'ਤੇ ਇਕ ਕਾਰ ਅਤੇ ਟਰੈਕਟਰ ਦੀ ਸਿੱਧੀ ਟੱਕਰ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ | ਜਾਣਕਾਰੀ ਅਨੁਸਾਰ ਇਕ ਟਰੈਕਟਰ ਪਿੰਡ ਝੁਰੜ ਖੇੜਾ ਤੋਂ ਮਲੋਟ ਵੱਲ ਜਾ ...

ਪੂਰੀ ਖ਼ਬਰ »

ਟਰੱਸਟ ਦੇ ਹਸਪਤਾਲ ਨੂੰ ਆਰ.ਓ. ਵਾਟਰ ਕੂਲਰ ਕੀਤੇ ਭੇਟ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)- ਚੌਧਰੀ ਸੁਰਿੰਦਰ ਕੁਮਾਰ ਜਾਖੜ ਇਫ਼ਕੋ ਟਰੱਸਟ ਵਲੋਂ ਸਥਾਨਕ ਸਰਕਾਰੀ ਹਸਪਤਾਲ ਨੂੰ ਦੋ ਆਰ.ਓ. ਵਾਟਰ ਕੂਲਰ ਭੇਟ ਕੀਤੇ ਗਏ ਹਨ | ਇਸ ਦੌਰਾਨ ਹਸਪਤਾਲ ਦੇ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਨੇ ਇਹ ਕੂਲਰ ਭੇਟ ਕਰਨ 'ਤੇ ਟਰੱਸਟ ਦੇ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਲਈ ਹੁਣ ਬੱਲੂਆਣਾ ਹਲਕੇ ਦੇ ਲੋਕਾਂ ਦੇ ਦਰਵਾਜ਼ੇ ਹੋਏ ਬੰਦ-ਸੁਸ਼ੀਲ ਸਿਆਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਨੱਥੂ ਰਾਮ ਲਈ ਹਲਕੇ ਦੇ ਲੋਕਾਂ ਦੇ ਵਰਵਾਜੇ ਹੁਣ ਬੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਯੂਨੀਅਨ ਦੇ ...

ਪੂਰੀ ਖ਼ਬਰ »

ਸਵਨਾ ਵਲੋਂ ਨਵੇਂ ਬੱਸ ਸਟੈਂਡ 'ਚ ਰਿਕਸ਼ਾ ਤੇ ਆਟੋ ਰਿਕਸ਼ਾ ਚਾਲਕਾਂ ਲਈ ਸ਼ੈੱਡ ਸਮੇਤ ਜਗ੍ਹਾ ਦੇਣ ਦੀ ਮੰਗ

ਫ਼ਾਜ਼ਿਲਕਾ, 23 ਅਕਤੂਬਰ(ਦਵਿੰਦਰ ਪਾਲ ਸਿੰਘ) - ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਰਿਕਸ਼ਾ ਯੂਨੀਅਨ ਅਤੇ ਆਟੋ ਰਿਕਸ਼ਾ ਯੂਨੀਅਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਆਟੋ ਰਿਕਸ਼ਾ ਯੂਨੀਅਨ ਦੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਆਪਣੀ ਸੂਝਬੂਝ ਦੇ ਨਾਲ ਚੋਰਾਂ ਤੋਂ ਏ.ਸੀ. ਦੇ ਚੋਰੀ ਹੋਏ ਆਊਟ ਡੋਰ ਬਰਾਮਦ ਕੀਤੇ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਮੰਡੀ ਦੇ ਬੱਸ ਅੱਡੇ ਤੋਂ ਚੋਰੀ ਹੋਏ ਏ.ਸੀ. ਦੇ ਦੋ ਆਊਟ ਡੋਰ ਦੁਕਾਨਦਾਰਾਂ ਵਲੋਂ ਆਪਣੀ ਸੂਝਬੂਝ ਦੇ ਨਾਲ ਚੋਰਾਂ ਤੋਂ ਬਰਾਮਦ ਕਰ ਲਏ ਗਏ ਹਨ | ਹਾਲਾਂਕਿ ਚੋਰੀ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਣਕਾਰੀ ਮੰਡੀ ਦੀ ...

ਪੂਰੀ ਖ਼ਬਰ »

ਸਮਰਬੀਰ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 23 ਅਕਤੂਬਰ(ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਸ਼ਹਿਰ ਦੇ ਵਾਰਡ ਨੰਬਰ 4 ਵਿਚ ਵਾਰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ | ਇਸ ਦੌਰਾਨ ਕਰੀਬ ਇਕ ਦਰਜਨ ਪਰਿਵਾਰਾਂ ਨੇ ਹੋਰਨਾਂ ਪਾਰਟੀਆਂ ਨੂੰ ਛੱਡ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 23 ਅਕਤੂਬਰ(ਸੁਖਜੀਤ ਸਿੰਘ ਬਰਾੜ)- ਸਥਾਨਕ ਵਾਹਿਗੁਰੂ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਵਿਦਿਆਰਥੀ ਸਾਜਣ ਕੁਮਾਰ 92 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚ ਪਹਿਲਾ, ਅਰੁਣ ਕੁਮਾਰ ਨੇ 91 ਪ੍ਰਤੀਸ਼ਤ ਅੰਕ ਲੈ ਕੇ ...

ਪੂਰੀ ਖ਼ਬਰ »

ਦਾਨੇਵਾਲਾ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਬੋਹਰ, 23 ਅਕਤੂਬਰ(ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਹੋਮਿਓਪੈਥਿਕ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਮੁਕੇਸ਼ ਕੁਮਾਰ ਵਲੋਂ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਬਿੱਲ ਮੁਆਫ਼ੀ ਦੇ ਫਾਰਮ ਭਰ ਕਾਂਗਰਸੀ ਜਨਤਾ ਨੂੰ ਗੁਮਰਾਹ ਕਰ ਰਹੇ ਨੇ-ਵਿਧਾਇਕ ਨਾਰੰਗ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਅਤੇ ਹਲਕੇ ਵਿਚ ਬਿਜਲੀ ਬਿੱਲ ਮਾਫ਼ੀ ਦੇ ਫਾਰਮ ਭਰ ਕੇ ਕਾਂਗਰਸੀ ਜਨਤਾ ਨੂੰ ਗੁਮਰਾਹ ਕਰਨ ਵਿਚ ਜੁਟੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਕਿ ਹੁਣ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਡੀ.ਸੀ. ਤੇ ਸਕੱਤਰ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਸੌਂਪਿਆ ਮੰਗ-ਪੱਤਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਮਾਰਕੀਟ ਕਮੇਟੀ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠੀਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬਲਾਕ -1 ਅਤੇ ਬਲਾਕ ਖੂਈਆਂ ਸਰਵਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਹਲਕਾ ਬੱਲੂਆਣਾ ਦੇ ਕਾਂਗਰਸ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ 21 ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਈਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਿੰਨ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਲੋਗਨ ਲੇਖ ਮੁਕਾਬਲਿਆਂ ਵਿਚ ਸਕੂਲ ਦੀ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੱਡੀ ਰੋਗ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਾਜ਼ਿਲਕਾ, 23 ਅਕਤੂਬਰ (ਅਮਰਜੀਤ ਸ਼ਰਮਾ)-ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੋਡਾ ਬਦਲਣ ਤੇ ਹੱਡੀ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ...

ਪੂਰੀ ਖ਼ਬਰ »

ਐੱਸ.ਸੀ. ਕਾਰਪੋਰੇਸ਼ਨ ਗ਼ਰੀਬ ਕਰਜ਼ਦਾਰਾਂ ਨੂੰ ਕਰਜ਼ਾ ਮੁਕਤ ਕਰੇ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਦੇ ਐੱਸ.ਸੀ. ਕਾਰਪੋਰੇਸ਼ਨ ਤੋਂ ਛੋਟੇ ਕੰਮਾਂ-ਕਾਰਾਂ ਦੇ ਲਈ ਕਰਜ਼ ਲੈਣ ਵਾਲੇ 10150 ਗ਼ਰੀਬ ਵਿਅਕਤੀਆਂ ਦਾ ਕਰਜ਼ ਮੁਆਫ਼ ਕੀਤਾ ਜਾਵੇ | ਐੱਸ.ਸੀ.ਬੀ.ਸੀ. ਕਰਜ਼ਾ ਮੁਕਤੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਭਗਵਾਨ ਦਾਸ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦੇ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼੍ਰੀਮਤੀ ਨਵਦੀਪ ਕੌਰ ਨੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ

ਮੰਡੀ ਲਾਧੂਕਾ, 23 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਦੇ ਚੇਅਰਮੈਨ ਜਸਨੀਕ ਸਿੰਘ ਕੁੱਕੜ ਦੀ ਸਰਪ੍ਰਸਤੀ ਅਤੇ ਪਿੰ੍ਰਸੀਪਲ ਮੈਡਮ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੀ.ਐੱਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਸ਼ਹੀਦ ਹਰਬੰਸ ਸਿੰਘ ਦੀ ਪਤਨੀ ਪ੍ਰੀਤਮ ਕੌਰ ਦਾ ਸਨਮਾਨ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਪੰਜਾਬ ਪੁਲਸ ਵਲੋਂ ਬੀਤੇ ਸਮੇਂ 'ਚ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਘਰਾਂ 'ਚ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਪੰਜਾਬ ਪੁਲੀਸ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਹਰਮਨਬੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX