ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  about 2 hours ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  about 2 hours ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  about 3 hours ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  about 4 hours ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  about 4 hours ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  about 4 hours ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  about 4 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  about 4 hours ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  about 5 hours ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  about 5 hours ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  about 5 hours ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  about 5 hours ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  about 5 hours ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 5 hours ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  about 5 hours ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  about 5 hours ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  about 6 hours ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  about 6 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  about 6 hours ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  about 6 hours ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  about 6 hours ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  about 6 hours ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  about 6 hours ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  about 7 hours ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  1 minute ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਅੰਮ੍ਰਿਤਸਰ

49 ਸਫਾਈ ਵਾਹਨਾਂ ਨੂੰ ਉਪ ਮੁੱਖ ਮੰਤਰੀ ਸੋਨੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰੰਘ ਜੱਸ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗੁਰੂ ਨਗਰੀ ਅੰਮਿ੍ਤਸਰ ਦੇ ਨਿਵਾਸੀਆਂ ਨਾਲ ਅੰਦਰੂਨੀ ਸ਼ਹਿਰ ਦੀ ਸਫਾਈ ਨੂੰ ਨਿਯਮਬੱਧ ਬਣਾਉਣ ਲਈ ਕੀਤੇ ਗਏ ਵਾਅਦੇ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕੈਪਟਨ ਦੀ ਮਿਲੀਭੁਗਤ ਨਾਲ ਖੇਤੀ ਕਾਨੂੰਨ ਲਾਗੂ ਹੋਏ-ਡਾ: ਸਿੱਧੂ

ਵੇਰਕਾ, 23 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਜਾਰੀ ਕੀਤੀਆਂ ਗ੍ਰਾਂਟਾਂ ਨਾਲ ਪਿੰਡ ਮੂਧਲ ਅਤੇ ਕਸਬਾ ਵੱਲਾ ਵਿਖੇ 50-50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਵਿਖੇ ਰੈਣ ਸੁਬਾਈ ਕੀਰਤਨ 'ਚ ਹੋਈ ਕਥਾ-ਕੀਰਤਨ ਦੀ ਅੰਮਿ੍ਤਮਈ ਵਰਖਾ

ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜ਼ੂਰੀ ਵਿਖੇ ਸਜਾਏ ਗਏ ਰੈਣ ਸਰਾਈ ਕੀਰਤਨ ਸਮਾਗਮ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ...

ਪੂਰੀ ਖ਼ਬਰ »

ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਬਿਜਲੀ 'ਚ ਦਿੱਤੀ ਜਾਵੇਗੀ ਰਾਹਤ-ਸੋਨੀ

ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਸਾਨ, ਸਨਅਤਕਾਰ ਅਤੇ ਵਪਾਰੀ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨ ਲਈ ਪੂਰੀ ਤਰ੍ਹਾਂ ਨਾਲ ਦਿ੍ੜ ਨਿਸ਼ਚੇ ਹੈ | ਇਹ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਜਨਤਕ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

-ਡਾਕਟਰ ਪਾਸੋਂ 1 ਕਰੋੜ ਰੁਪਏ ਫਿਰੌਤੀ ਮੰਗਣ ਦਾ ਮਾਮਲਾ- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਕਾਬੂ, ਮੋਬਾਈਲ ਤੇ ਐਕਟੀਵਾ ਬਰਾਮਦ

ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਡਾਕਟਰ ਪਾਸੋਂ 1 ਕਰੋੜ ਰੁਪਏ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਕਾਬੂ ਕਰਕੇ ਉਸ ਪਾਸੋਂ ਮੋਬਾਈਲ ਅਤੇ ਐਕਟੀਵਾ ਬਰਾਮਦ ਕੀਤਾ ਗਿਆ ਹੈ | ਏ. ਡੀ. ਸੀ. ਪੀ. (ਡਿਟੈਕਟਿਵ) ਜੁਗਰਾਜ ਸਿੰਘ ਨੇ ...

ਪੂਰੀ ਖ਼ਬਰ »

ਐਡ. ਮੋਨੂੰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸੁੰਦਰੀਕਰਨ ਲਈ ਦਿੱਤਾ 45 ਹਜ਼ਾਰ ਦਾ ਚੈੱਕ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਦੇਣ ਦੇ ਨਾਲ-ਨਾਲ ਧਾਰਮਿਕ ਕਾਰਜਾਂ ਵਿਚ ਹਿੱਸਾ ਲੈਣਾ ਤੇ ਦਾਨ ਪੁੰਨ ਕਰਨ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਵਾਰਡ ਨੰਬਰ 1 ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਦੇ ਸੁੰਦਰੀਕਰਨ ਲਈ ਬੀਬੀ ਕਿਰਨਜੋਤ ਕੌਰ ਅਤੇ ਬਿਕਰਮਜੀਤ ਸਿੰਘ ਕੋਟਲਾ ਵਲੋਂ ਭੇਜੇ 45 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਉਪਰੰਤ ਕੀਤਾ | ਇਸ ਮੌਕੇ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਦੇ ਸੁੰਦਰੀਕਰਨ ਤੇ ਹੋਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸੰਗਤਾਂ ਦੀ ਮੰਗ ਅਤੇ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 45 ਹਜ਼ਾਰ ਦਾ ਚੈੱਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਸੌਂਪਿਆ ਗਿਆ ਹੈ ਤਾਂਕਿ ਇਲਾਕੇ ਦੇ ਇਸ ਗੁਰਦੁਆਰਾ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹੇ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਸੋਹਲ, ਖਜਾਨਚੀ ਬਸੰਤ ਸਿੰਘ, ਮੀਤ ਪ੍ਰਧਾਨ ਪਿ੍ਤਪਾਲ ਸਿੰਘ, ਸੈਕਟਰੀ ਵਰਿੰਦਰਜੀਤ ਸਿੰਘ, ਮੈਂਬਰ ਜੰਗਬਾਹਦੁਰ ਸਿੰਘ, ਨਰਮਿੰਦਰ ਗਿੱਲ, ਜੋਗਿੰਦਰ ਸਿੰਘ, ਸ਼ਮਸ਼ੇਰ ਸਿੰਘ ਕਲੇਰ, ਜਗੀਰ ਸਿੰਘ, ਸਰਬਜੀਤ ਸਿੰਘ, ਜਤਿੰਦਰਪਾਲ ਸਿੰਘ ਵਾਲੀਆ, ਗੁਰਮੀਤ ਸਿੰਘ, ਨਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ

ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਮਾਮਲੇ ਰਿਪੋਰਟ ਹੋਏ ਹਨ ਜਦਕਿ 1 ਮਰੀਜ਼ ਇਸ ਬਿਮਾਰੀ ਤੋਂ ਛੁਟਕਾਰਾ ਪਾ ਕੇ ਆਪਣੇ ਘਰ ਪਰਤਿਆ ਹੈ | ਇਸ ਦੇ ਨਾਲ ਹੀ ਰਾਹਤ ਦੀ ਖ਼ਬਰ ਹੈ ਕਿ ਲਗਾਤਾਰ ਚੌਥੇ ਦਿਨ ਕੋਰੋਨਾ ਪੀੜਤ ਕਿਸੇ ਮਰੀਜ਼ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਮਗੜ੍ਹ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਅੱਜ

ਅੰਮਿ੍ਤਸਰ, 23 ਅਕਤੂਬਰ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ 24 ਅਕਤੂਬਰ ਦਾ ਹਫ਼ਤਾਵਾਰੀ ਧਾਰਮਿਕ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਭਾਈ ਦਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 24 ਅਕਤੂਬਰ ਨੂੰ ਸਵੇਰੇ 7 ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਕੈਨੇਡੀ ਐਵੇਨਿਊ ਪਾਰਕ ਵਿਖੇ ਬੱਚਿਆਂ ਲਈ ਪਲੇਅ ਸਟੇਸ਼ਨ ਤੇ ਰੀਡਿੰਗ ਰੂਮ ਦਾ ਉਦਘਾਟਨ

ਅੰਮਿ੍ਤਸਰ, 23 ਅਕਤੂਬਰ (ਜੱਸ)-ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਇੰਜੀ: ਸ਼ਵੇਤ ਮਲਿਕ ਵਲੋਂ ਅੱਜ ਕੈਨੈਡੀ ਐਵੀਨਿਊ ਦੇ ਪਾਰਕ ਵਿਖੇ ਬੱਚਿਆਂ ਲਈ ਪਲੇਅ ਸਟੇਸ਼ਨ ਅਤੇ ਇਲਾਕਾ ਨਿਵਾਸੀਆਂ ਲਈ ਰੀਡਿੰਗ ਰੂਮ ਅਤੇ ਮੱਛਰ ਮਾਰਣ ਵਾਲੀ ਇਲੈਕਟ੍ਰੋਨਿਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵਿਧਾਇਕ ਸਰਕਾਰੀਆ ਦੇ ਘਰ ਮੂਹਰੇ ਭੁੱਖ ਹੜਤਾਲ

ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਚੋਗਾਵਾਂ ਜ਼ਿਲ੍ਹਾ ਅੰਮਿ੍ਤਸਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜਿੱਥੇ ਕਾਂਗਰਸੀ ...

ਪੂਰੀ ਖ਼ਬਰ »

ਵੱਲ੍ਹਾ ਫਾਟਕ ਪੁਲ ਦੀ ਉਸਾਰੀ ਲਈ ਫੌਜ ਵਲੋਂ ਨਗਰ ਸੁਧਾਰ ਟਰੱਸਟ ਨੂੰ ਐਨ. ਓ. ਸੀ. ਜਾਰੀ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਵੱਲ੍ਹਾ ਫਾਟਕ ਵਿਖੇ ਬਣਾਏ ਜਾਣ ਵਾਲੇ ਓਵਰ ਬਿ੍ਜ ਨੂੰ ਬਣਾਉਣ ਲਈ ਫੌਜ ਵਲੋਂ ਐੱਨ. ਓ. ਸੀ. ਜਾਰੀ ਕੀਤੀ ਗਈ | ਪਿਛਲੇ ਡੇਢ ਸਾਲ ਤੋਂ ਵੱਲ੍ਹਾ ...

ਪੂਰੀ ਖ਼ਬਰ »

ਮੀਂਹ ਦੌਰਾਨ ਹੋਈ ਗੜੇਮਾਰੀ ਨੇ ਵਧਾਈ ਠੰਢ, ਕਿਸਾਨਾਂ ਦੇ ਵੀ ਸਾਹ ਸੁੱਕੇ

ਅੰਮਿ੍ਤਸਰ, 23 ਅਕਤੁੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਨੀਵਾਰ ਦੀ ਸ਼ਾਮ ਨੂੰ ਅਚਾਨਕ ਪਏ ਮੀਂਹ ਦੌਰਾਨ ਹੋਈ ਗੜੇਮਾਰੀ ਨੇ ਜਿੱਥੇ ਮੌਸਮ 'ਚ ਤਬਦੀਲੀ ਲਿਆ ਦਿੱਤੀ, ਉੱਥੇ ਕਿਸਾਨਾਂ ਦੀ ਚਿੰਤਾ ਨੂੰ ਵੀ ਵਧਾ ਦਿੱਤਾ ਹੈ | ਜਾਣਕਾਰੀ ਅਨੁਸਾਰ ਸਵੇਰੇ ਤੋਂ ਹੀ ਅਸਮਾਨ ਬੱਦਲਾਂ ...

ਪੂਰੀ ਖ਼ਬਰ »

ਗਿਆਨੀ ਪਿੰਦਰਪਾਲ ਸਿੰਘ ਅੱਜ ਗੁ: ਪਾ: ਛੇਵੀਂ ਰਣਜੀਤ ਐਵੇਨਿਊ ਵਿਖੇ ਸਰਵਨ ਕਰਾਉਣਗੇ ਗੁਰਮਤਿ ਵਿਚਾਰਾਂ

ਅੰਮਿ੍ਤਸਰ, 23 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਗਰੀ 'ਚ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਆਖਰੀ ਗੁਰਮਤਿ ਸਮਾਗਮ ਕੱਲ੍ਹ 24 ਅਕਤੂਬਰ ਨੂੰ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਜਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੱਗੇਆਣਾ ਸਾਹਿਬ ਨੂੰ ਜਾਂਦੇ ਕੱਚੇ ਰਸਤੇ ਨੂੰ ਸੰਗਤ ਨੇ ਪੱਕਾ ਕਰਵਾਇਆ

ਚੱਬਾ, 23 ਅਕਤੂਬਰ (ਜੱਸਾ ਅਨਜਾਣ)-ਕਾਂਗਰਸ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਦੀਆਂ ਹਨ੍ਹੇਰੀਆਂ ਦੀ ਗੱਲ ਕਰਦੀ ਨਹੀਂ ਥੱਕਦੀ ਪਰ ਬੀਤੇ ਦਿਨੀਂ ਹਲਕਾ ਅਟਾਰੀ ਦੇ ਪਿੰਡ ਵਰਪਾਲ ਕਲਾਂ 'ਚ ਇਕ ਬਜ਼ਾਰ ਨੂੰ ਪਿੰਡ ਵਾਸੀਆਂ ਵਲੋਂ ਬਣਾਉਂਦੇ ਦੇਖਿਆ ਗਿਆ | ਪ੍ਰੈੱਸ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਨਾਂਦੇੜ ਤੋਂ ਪੁੱਜਾ ਕਾਫਲਾ

ਰਾਜਾਸਾਂਸੀ, 23 ਅਕਤੂਬਰ (ਹੇਰ/ਹਰਦੀਪ ਸਿੰਘ ਖੀਵਾ)-ਹਲਕਾ ਹਰਗੋਬਿੰਦ ਸਾਹਿਬ ਦੇ ਕਸਬਾ ਘੁਮਾਣ ਵਿਖੇ ਵੱਡੇ ਪੱਧਰ 'ਤੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਮਨਾਏ ਜਾ ਰਹੇ 751ਵੇਂ ਜਨਮ ਦੀ ਸ਼ਤਾਬਦੀ ਮੌਕੇ ਹਾਜ਼ਰੀ ਭਰਨ ਲਈ ਅੱਜ ਨਾਂਦੇੜ ਤੋਂ 120 ਯਾਤਰੀਆਂ ਦਾ ਜਥਾ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਖ਼ਿਲਾਫ਼ ਹਿੰਦੂ ਸੰਗਠਨਾਂ ਵਲੋਂ ਰੋਸ ਰੈਲੀ ਕੱਢੀ

ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੰਗਲਾ ਦੇਸ਼ ਵਿਖੇ ਹਿੰਦੂ ਮੰਦਰਾਂ 'ਤੇ ਹੋਏ ਹਮਲੇ ਦੀ ਹਿੰਦੂ ਭਾਈਚਾਰੇ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ | ਇਸ ਕਾਰਵਾਈ ਖਿਲਾਫ਼ ਸ੍ਰੀ ਦੁਰਗਿਆਣਾ ਕਮੇਟੀ ਦੀ ਅਗਵਾਈ 'ਚ ਹਿੰਦੂ ਸੰਗਠਨਾਂ ਦੇ ਸਹਿਯੋਗ ਨਾਲ ਅੱਜ ਸ੍ਰੀ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-50 ਗਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਮਜੀਠਾ ਰੋਡ ਪੁਲਿਸ ਥਾਣੇ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਆਈ. ਪੀ. ਐੱਸ. ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਨੈਸ਼ਨਲ ਫੀਲਡ ਆਰਚਰੀ ਆਨਲਾਈਨ ਚੈਂਪੀਅਨਸ਼ਿਪ ਕਰਵਾਈ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੇ ਸਪੋਰਟਸ ਕੰਪਲੈਕਸ 'ਚ ਕਰਵਾਏ ਗਏ ਦੂਸਰੇ ਨੈਸ਼ਨਲ ਫੀਲਡ ਆਰਚਰੀ ਆਨਲਾਈਨ ਚੈਂਪੀਅਨਸ਼ਿਪ ਪ੍ਰਤੀਯੋਗਿਤਾ 'ਚ ਵੱਖ-ਵੱਖ ਸਕੂਲਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ | ਫੀਲਡ ਆਫ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਵਲੋਂ ਪੰਜਾਬੀ ਨੂੰ ਮਾਈਨਰ ਵਿਸ਼ੇ 'ਚ ਰੱਖਣ ਦੀ ਪੰਜਾਬੀ ਲੇਖਕਾਂ ਵਲੋਂ ਸਖਤ ਨਿੰਦਾ

ਅੰਮਿ੍ਤਸਰ, 23 ਅਕਤੂਬਰ (ਜੱਸ)-ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਹੋਰਨਾਂ ਸਾਹਿਤਕ ਸਭਾਵਾਂ ਨਾਲ ਸਬੰਧਿਤ ਪੰਜਾਬੀ ਲੇਖਕਾਂ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵਲੋਂ ਪੰਜਾਬੀ ਭਾਸ਼ਾ ਨੂੰ ਮਾਈਨਰ ਵਿਸ਼ੇ ਵਿਚ ਰੱਖਣ ਦੇ ਫੈਸਲੇ ਦੀ ਸਖਤ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਡਿਪਾਰਟਮੈਂਟਲ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਅੰਮਿ੍ਤਸਰ, 23 ਅਕਤੂਬਰ (ਗਗਨਦੀਪ ਸ਼ਰਮਾ)-ਮਜੀਠਾ ਰੋਡ 'ਤੇ ਸਥਿਤ ਇਕ ਡਿਪਾਰਟਮੇਂਟਲ ਸਟੋਰ 'ਚ ਅੱਗ ਲੱਗਣ ਨਾਲ ਸਟੋਰ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੂਜੇ ਪਾਸੇ ਸਟੋਰ ਮਾਲਕ ਅਤੇ ਉਸ ਦੇ ਪਰਿਵਾਰ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਚੱਲ ਗਿਆ ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੀ ਨੈਸ਼ਨਲ ਰਾਕਟਬਾਲ ਚੈਂਪੀਅਨਸ਼ਿਪ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ ਥੰਮ੍ਹਣ ਲਈ ਪ੍ਰਸ਼ਾਸਨ ਵਰਤ ਰਿਹੈ ਲਾਪਰਵਾਹੀ-ਪਿ੍ਤਪਾਲ ਸਿੰਘ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਦੇ ਵੱਖ-ਵੱਖ ਇਲਾਕਿਆਂ ਵਿਚ ਦਿਨ ਬ ਦਿਨ ਡੇਂਗੂ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਵਿਚ ਨਗਰ ਨਿਗਮ ਤੇ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਵੇਖਣ ਨੂੰ ਸਾਹਮਣੇ ਆ ਰਹੀ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਪਰਿਵਾਰ ਨੂੰ ਸੌਂਪਿਆ ਚੈੱਕ

ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ਼ਰੀਬ ਅਤੇ ਲੋੜਵੰਦਾਂ ਦੀ ਕੀਤੀ ਜਾਂਦੀ ਮਦਦ ਇਕ ਬਹੁਤ ਵਧੀਆ ਉਪਰਾਲਾ ਹੈ | ਜੋ ਲੋੜਵੰਦਾਂ ਦੀ ਮਦਦ ਵਾਸਤੇ ਹਮੇਸ਼ਾਂ ਅੱਗੇ ਆਉਂਦੇ ਹਨ ਜਿਸ ਨੂੰ ਲੈ ਕੇ ਸ਼੍ਰੋਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX