ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਪਟਿਆਲਾ

ਸੁਹਾਗਣਾਂ ਦੇ ਤਿਉਹਾਰ ਕਰਵਾ ਚੌਥ ਮੌਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਰਾਜਪੁਰਾ, 23 ਅਕਤੂਬਰ (ਰਣਜੀਤ ਸਿੰਘ)-ਅੱਜ ਇਥੇ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਔਰਤਾਂ ਕਾਫ਼ੀ ਜ਼ਿਆਦਾ ਖ਼ੁਸ਼ ਵਿਖਾਈ ਦਿੱਤੀਆਂ ਅਤੇ ਬਾਜ਼ਾਰਾਂ 'ਚ ਖ਼ੂਬ ਰੌਣਕਾਂ ਵੀ ਵੇਖਣ ਨੂੰ ਮਿਲੀਆਂ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਬਾਜ਼ਾਰ ਸ਼ਾਸਤਰੀ ਮਾਰਕੀਟ, ਕਿ੍ਸ਼ਨਾ ...

ਪੂਰੀ ਖ਼ਬਰ »

ਹੈਰੋਇਨ ਤੇ ਆਈਸ ਸਮੇਤ ਅਫ਼ਰੀਕੀ ਨਾਗਰਿਕ ਗਿ੍ਫ਼ਤਾਰ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੀ ਸਦਰ ਪੁਲਿਸ ਨੇ ਕੌਮੀ ਸ਼ਾਹ ਮਾਰਗ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਅਫ਼ਰੀਕੀ ਨਾਗਰਿਕ ਨੂੰ ਗਿ੍ਫ਼ਤਾਰ ਕਰ ਕੇ ਉਸ ਤੋਂ ਕੈਮੀਕਲ ਨਸ਼ਾ ਹੈਰੋਇਨ ਅਤੇ ਆਈਸ ਬਰਾਮਦ ਕੀਤੀ ਹੈ | ਇਸ ਸਬੰਧੀ ਡੀ.ਐੱਸ.ਪੀ. ਸਰਕਲ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ ਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, 4 ਗੰਭੀਰ ਜ਼ਖ਼ਮੀ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਲੰਘੀ ਦੇਰ ਰਾਤ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਪਿੰਡ ਘੱਗਰ ਸਰਾਏ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਰਾਸ਼ਟਰੀ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ (27) ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਕਾਰ 'ਚ ਬੈਠੇ 4 ਹੋਰ ...

ਪੂਰੀ ਖ਼ਬਰ »

ਘਰੇਲੂ ਖ਼ਪਤਕਾਰ ਬਕਾਇਆ ਬਿੱਲ ਮੁਆਫ਼ੀ ਸਕੀਮ ਦਾ ਲਾਭ ਲੈਣ ਦਾ ਸੱਦਾ-ਡੀ. ਸੀ.

ਪਟਿਆਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ/ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੋ ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਬਿਜਲੀ ਲੋਡ ਵਾਲੇ ਘਰੇਲੂ ਖ਼ਪਤਕਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਨਗਰ ਸਮਾਣਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਰਾਮਦਾਸ ਜੀ ਅਤੇ ਬਾਬਾ ਬੁੱਢਾ ਜੀ ਦਾ ਪਵਿੱਤਰ ਜਨਮ ਦਿਹਾੜਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਲੰਘੇ ਦਿਨ ਰਾਜਪੁਰਾ-ਪਟਿਆਲਾ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰੀ ਰਾਮ ਵਾਸੀ ਅਰਜਨ ਨਗਰ ਪੁਰਾਣਾ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਲੰਘੇ ਦਿਨ ਸ਼ਾਮ ਨੂੰ ਕਰੀਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ 'ਤੇ ਸੈਂਪਲਿੰਗ ਸਲਿੱਪਾਂ ਨਾ ਦੇਣ ਦੇ ਲਾਏ ਦੋਸ਼

ਰਾਜਪੁਰਾ, 23 ਅਕਤੂਬਰ (ਰਣਜੀਤ ਸਿੰਘ)-ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਚਲਦੇ ਮਿਲਾਵਟਖੋਰੀ ਦੇ ਧੰਦੇ ਮੂਹਰੇ ਸਰਕਾਰੀ ਬੈਰੀਕੇਡ ਲਾਉਣ ਲਈ ਖਾਣ ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਜਾ ਰਹੇ ਹਨ | ਇਸ ਸਬੰਧੀ ਵਿਭਾਗ ਵਲੋਂ ਸੈਂਪਲਿੰਗ ਸਲਿਪ ਜਾਰੀ ਨਾ ਕਰਨ ਅਤੇ ਹੋਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਖੁਸ਼-ਮਦਨ ਲਾਲ ਜਲਾਲਪੁਰ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਅੱਜ ਨਿੱਜੀ ਸਮਾਗਮ 'ਚ ਸ਼ਿਰਕਤ ਕੀਤੀ ਗਈ ਜਿਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਘਨੌਰ ਨੂੰ ਵਿਕਾਸ ਦੇ ਰਾਹ 'ਤੇ ਲੈ ਕੇ ਜਾਣ ਲਈ ਵਚਨਬੱਧ ਹਨ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨਾਂ ਤੇ ਪ੍ਰਸ਼ਾਸਨ 'ਚ ਰੇੜਕਾ ਬਰਕਰਾਰ, ਝੋਨੇ ਦੇ ਭਰੇ ਹੋਏ ਜ਼ਿਆਦਾਤਰ ਟਰੱਕ ਵਾਪਸ ਮੁੜੇ

ਸ਼ੁਤਰਾਣਾ, 23 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਟੋਲ਼ ਪਲਾਜ਼ਾ ਉੱਪਰ ਕਿਸਾਨਾਂ ਤੇ ਪ੍ਰਸ਼ਾਸਨ ਵਿਚਕਾਰ ਰੇੜਕਾ ਅਜੇ ਵੀ ਬਰਕਰਾਰ ਹੋਣ ਕਰਕੇ ਬੀਤੇ ਕੱਲ੍ਹ ਤੋਂ ਕਿਸਾਨਾਂ ਵਲੋਂ ਰੋਕੇ ਹੋਏ ਬਾਸਮਤੀ ਝੋਨੇ ਦੇ ਦਰਜਨਾਂ ਟਰੱਕ-ਟਰਾਲੇ ਅਜੇ ਵੀ ਖੜ੍ਹੇ ਹਨ | ...

ਪੂਰੀ ਖ਼ਬਰ »

ਪਿੰਡ ਗੁਲਾੜ੍ਹ 'ਚ ਇਕ ਵਿਅਕਤੀ ਦੇ ਮਕਾਨ ਦੇ ਵਿਵਾਦ ਸਬੰਧੀ ਪੜਤਾਲ

ਪਾਤੜਾਂ, 23 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਗੁਲਾਹੜ ਦੇ ਇਕ ਵਿਅਕਤੀ ਦੇ ਮਕਾਨ 'ਤੇ ਕਬਜਾ ਕਰਨ ਦੀ ਅਸਫ਼ਲ ਕੋਸ਼ਿਸ਼ ਨੂੰ ਲੈ ਚੱਲ ਰਿਹੇ ਮਾਮਲੇ ਦੀ ਐਸ.ਐਸ.ਪੀ. ਪਟਿਆਲਾ ਨੇ ਮਾਮਲੇ ਦੀ ਪੜਤਾਲ ਥਾਣਾ ਮੁਖੀ ਸ਼ੁਤਰਾਣਾ ਦੀ ਥਾਂ ਐਸ.ਐਚ.ਓ. ਪਾਤੜਾਂ ਨੂੰ ਸੌਂਪ ...

ਪੂਰੀ ਖ਼ਬਰ »

ਜਸਟਿਸ ਨਿਰਮਲ ਸਿੰਘ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਅਹਿਮ ਬੈਠਕ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪਟਿਆਲਾ ਦੇ ਕੋਆਰਡੀਨੇਟਰ ਜਸਟਿਸ (ਰਿਟਾ.) ਨਿਰਮਲ ਸਿੰਘ ਦੀ ਅਗਵਾਈ 'ਚ ਜਰਨਲ ਸਕੱਤਰ ...

ਪੂਰੀ ਖ਼ਬਰ »

ਸਰਕਾਰਾਂ ਨੇ ਫਸਲਾਂ ਮੰਡੀਆਂ 'ਚ ਤੇ ਅੰਨਦਾਤਾ ਸੜਕਾਂ 'ਤੇ ਰੋਲਿਆ-ਬੀਬੀ ਮੁਖਮੇਲਪੁਰ

ਪਟਿਆਲਾ, 23 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਕੇਂਦਰੀ ਅਤੇ ਸੂਬਾਈ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਲਈ ਪੈਦਾ ਕੀਤਾ ਅੰਨ ਮੰਡੀਆਂ 'ਚ ਅਤੇ ਅੰਨ ਵਾਲਾ ਅੰਨਦਾਤਾ ਸੜਕਾਂ 'ਤੇ ਰੁਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਦੀ ਬਿਜਲੀ ਨਿਗਮ ਦੇ ਸੀ. ਐਮ. ਡੀ. ਨਾਲ ਮੀਟਿੰਗ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸ੍ਰੀ ਵੈਨੂੰ ਪ੍ਰਸਾਦ ਸੀ.ਐਮ.ਡੀ. (ਪੀ.ਐੱਸ.ਪੀ.ਸੀ.ਐਲ.) ਨਾਲ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਚੰਡੀਗੜ੍ਹ ਵਿਖੇ ਹੋਈ | ਮੀਟਿੰਗ ਵਿਚ ਪੀ.ਐੱਸ.ਪੀ.ਸੀ.ਐਲ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ 'ਚ ਸ਼ਰਤਾਂ ਤਹਿਤ ਦੇਰ ਸ਼ਾਮ ਹੋਇਆ ਸਮਝੌਤਾ

ਸ਼ੁਤਰਾਣਾ, (ਬਲਦੇਵ ਸਿੰਘ ਮਹਿਰੋਕ)-ਬਾਹਰੀ ਸੂਬਿਆਂ 'ਚੋਂ ਪੰਜਾਬ 'ਚ ਆ ਰਹੇ ਝੋਨੇ (ਬਾਸਮਤੀ ਆਦਿ) ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ 'ਚ ਕੱਲ੍ਹ ਤੋਂ ਚੱਲ ਰਹੇ ਵਿਵਾਦ ਸਬੰਧੀ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਕੁੱਝ ਸ਼ਰਤਾਂ ਤਹਿਤ ਦੇਰ ਸ਼ਾਮ ਸਮਝੌਤਾ ਹੋ ਗਿਆ | ਇਸ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਨੇ ਪੰਜਾਬ ਲਿਆਂਦੇ ਜਾ ਰਹੇ ਨਾਜਾਇਜ਼ ਝੋਨੇ ਦੇ 7 ਟਰੱਕ ਫੜੇ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਨਾਜਾਇਜ਼ ਤੌਰ 'ਤੇ 7 ਟਰੱਕਾਂ ਰਾਹੀਂ ਪੰਜਾਬ 'ਚ ਲਿਆਂਦੇ ਜਾ ਰਹੇ ਕਰੀਬ 275 ਟਨ ਝੋਨੇ ਨੂੰ ਕਾਬੂ ਕਰ 7 ਟਰੱਕ ਚਾਲਕਾਂ ਨੂੰ ਗਿ੍ਫ਼ਤਾਰ ਕੀਤੇ ਹਨ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਕਿ੍ਪਾਲ ਸਿੰਘ ਨੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਰੇਲ ਗੱਡੀਆਂ ਦੀ ਚੈਕਿੰਗ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ | ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਡਾਗ ਸਕੂਐਡ ਅਤੇ ਪੁਲਿਸ ਪ੍ਰਸ਼ਾਸਨ ਨਾਲ ਪਲੇਟਫ਼ਾਰਮ ਅਤੇ ਟਰੇਨਾਂ ਦੀ ਚੈਕਿੰਗ ਕੀਤੀ ਗਈ ਤੇ ਨਾਲ ਹੀ ...

ਪੂਰੀ ਖ਼ਬਰ »

120 ਲੀਟਰ ਲਾਹਣ ਤੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਸਦਰ ਦੀ ਪੁਲਿਸ ਵਲੋਂ 120 ਲੀਟਰ ਲਾਹਨ ਬਰਾਮਦ ਕਰਕੇ ਇਕ ਔਰਤ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਘਿਉਰਾ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਮਨਾਇਆ ਪ੍ਰਗਟ ਦਿਵਸ

ਸਮਾਣਾ, ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਘਿਉਰਾ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬੀਬਾ ਗੁਰਸ਼ਰਨ ਕੌਰ ਰੰਧਾਵਾ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਵਿਸ਼ੇਸ਼ ਤੌਰ 'ਤੇ ਬਾਲਮੀਕੀ ਮੰਦਿਰ 'ਚ ਨਤਮਸਤਕ ਹੋਏ ਤੇ ਵਾਲਮੀਕਿ ਜੀ ਦਾ ...

ਪੂਰੀ ਖ਼ਬਰ »

ਪਟਿਆਲਾ ਦਿਹਾਤੀ ਦੀ ਉਮੀਦਵਾਰੀ ਨੂੰ ਲੈ ਕੇ ਮਾਹੌਲ ਭਖਿਆ, ਦਾਅਵੇਦਾਰਾਂ ਦੀ ਕਤਾਰ ਹੋਰ ਹੋਈ ਲੰਬੀ

ਪਟਿਆਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਵਲੋਂ ਪਾਰਟੀ ਸਮੇਤ ਸਿਆਸਤ ਤੋਂ ਕਿਨਾਰਾ ਕਰਨ ਦੇ ਅਮਲ ਤੋਂ ਬਾਅਦ ਸਥਾਨਕ ਪੱਧਰ 'ਤੇ ਉਮੀਦਵਾਰੀ ਦੇ ਦਾਅਵੇਦਾਰਾਂ ਦੀ ਕਤਾਰ ਹੋਰ ...

ਪੂਰੀ ਖ਼ਬਰ »

ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ

ਪਾਤੜਾਂ, 23 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨੇੜਲੇ ਪਿੰਡ ਦੁਗਾਲ ਦੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਸਵੇਰੇ 6 ਵਜੇ ਦੇ ਕਰੀਬ ਆਪਣੇ ਖੇਤ 'ਚ ਫ਼ਸਲ ਨੂੰ ਪਾਣੀ ਲਾਉਣ ਲਈ ਮੋਟਰ ਚਲਾਉਣ ਲਈ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਧਾਰਮਿਕ ਸਮਾਗਮ

ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਗੁਰਦੁਆਰਾ ਸਿੱਧਸਰ ਅਲਹੋਰਾ ਸਾਹਿਬ ਵਿਖੇ ਸਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਜੀ ਦੇ 75ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਬਿਜਲੀ ਮੁਆਫ਼ੀ ਦੇ ਕੈਂਪ ਦੀ ਵਿਧਾਇਕ ਧਰਮਸੋਤ ਨੇ ਕਰਵਾਈ ਸ਼ੁਰੂਆਤ

ਨਾਭਾ, 23 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਬਿਜਲੀ ਮੁਆਫ਼ੀ ਸਬੰਧੀ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਭਾ ਦੇ ਇੰਜ. ਜੀ.ਐੱਸ. ਗੁਰਮ ਵਧੀਕ ਨਿਗਰਾਨ ਇੰਜੀਨੀਅਰ ਦੀ ਟੀਮ ਵਲੋਂ 2 ਕਿੱਲੋ ਲੋਡ ਦੇ ਗਰੀਬ ਘਰੇਲੂ ਖਪਤਕਾਰਾਂ ਦੇ ਖੜ੍ਹੇ ਬਕਾਇਆ ...

ਪੂਰੀ ਖ਼ਬਰ »

ਔਰਤ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਮੌਤ

ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਰਾਮ ਨਗਰ ਨਿਵਾਸੀ ਇਕ ਔਰਤ ਵਲੋਂ ਭਾਖੜਾ ਨਹਿਰ 'ਚ ਛਾਲ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਤਾਖ਼ੋਰਾਂ ਵਲੋਂ ਔਰਤ ਨੂੰ ਬਾਹਰ ਕੱਢ ਲਏ ਜਾਣ ਦੇ ਬਾਵਜੂਦ ਬਚਾਇਆ ਨਹੀਂ ਜਾ ਸਕਿਆ | ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਜਾਂਚ ਅਧਿਕਾਰੀ ਰਾਮ ਨਗਰ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਬਾਜ਼ ਸਿੰਘ ਨੇ ਦੱਸਿਆ ਕਿ ਮਿ੍ਤਕਾ ਰਾਮ ਰੱਖੀ (55) ਪਤਨੀ ਕਰਮ ਸਿੰਘ ਦੇ ਪੁੱਤਰ ਸੰਜੂ ਨਿਵਾਸੀ ਪਿੰਡ ਰਾਮ ਨਗਰ ਵਲੋਂ ਦਰਜ ਕਰਵਾਏ ਬਿਆਨਾਂ ਦੇ ਅਨੁਸਾਰ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ਤੇ ਪ੍ਰੇਸ਼ਾਨ ਉਸ ਦੀ ਮਾਂ ਉਨ੍ਹਾਂ ਦੇ ਨਾਲ ਹੀ ਰਹਿੰਦੀ ਸੀ | ਉਸ ਦੀ ਮਾਤਾ ਬੀਤੇ ਦਿਨੀਂ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਲਈ ਸਮਾਣਾ ਗਈ ਸੀ ਪਰ ਮਾਨਸਿਕ ਪ੍ਰੇਸ਼ਾਨੀ ਕਾਰਨ ਸ਼ਾਮ ਸਮੇਂ ਰਸਤੇ 'ਚ ਪੈਂਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ | ਮੌਕੇ 'ਤੇ ਹਾਜ਼ਰ ਗੋਤਾਖ਼ੋਰਾਂ ਵਲੋਂ ਉਸ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਪਰ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ | ਪੁਲਿਸ ਨੇ ਪੁੱਤਰ ਵਲੋਂ ਦਰਜ਼ ਕਰਵਾਏ ਬਿਆਨਾਂ ਦੇ ਅਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ |

ਖ਼ਬਰ ਸ਼ੇਅਰ ਕਰੋ

 

ਘਰਵਾਲੀ ਤੇ ਮੰਗੇਤਰ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਖ਼ਿਲਾਫ਼ 302 ਦਾ ਇਕ ਹੋਰ ਮੁਕੱਦਮਾ ਦਰਜ

ਪਟਿਆਲਾ, 23 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਨਾਈਟ੍ਰੋਜਨ ਗੈਸ ਦੇ ਇਸਤੇਮਾਲ ਨਾਲ ਘਰਵਾਲੀ ਅਤੇ ਮੰਗੇਤਰ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਤਹਿਤ ਦੋਸ਼ੀ ਨਵਨਿੰਦਰ ਪ੍ਰੀਤਪਾਲ ਸਿੰਘ ਵਾਸੀ ਅਰਬਨ ਅਸਟੇਟ ਪਟਿਆਲਾ ਫੇਸ ਇਕ ਖ਼ਿਲਾਫ਼ ਨਿਰਮਲ ਸਿੰਘ ਪੁੱਤਰ ਅਜੈਬ ਸਿੰਘ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਵਲੋਂ 2 ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਤਿਉਹਾਰਾਂ ਦੇ ਦਿਨਾਂ ਕਾਰਨ ਸੁਰੱਖਿਆ ਦੇ ਮਕਸਦ ਨਾਲ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਡੀ. ਪੀ. ਆਈ. (ਐ: ਸਿੱ:) ਨਾਲ ਕੀਤੀ ਅਹਿਮ ਬੈਠਕ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਅਤੇ ਕੋ ਕਨਵੀਨਰਾਂ ਆਧਾਰਿਤ ਵਫ਼ਦ ਵਲੋਂ ਡੀ.ਪੀ.ਆਈ.(ਐ: ਸਿੱ:) ਹਰਿੰਦਰ ਕੌਰ ਨਾਲ ਪ੍ਰਾਇਮਰੀ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਅਹਿਮ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਪਟਿਆਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਪਟਿਆਲਾ ਦੀ ਸਰਹਿੰਦ ਰੋਡ ਅਨਾਜ ਮੰਡੀ ਤੇ ਸੰਗਰੂਰ ਬਾਈਪਾਸ 'ਤੇ ਸ਼ੇਰਮਾਜਰਾ ਮੰਡੀ ਦਾ ਅਚਾਨਕ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਖਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਕਰਵਾਏ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਦਫ਼ਤਰ ਪਟਿਆਲਾ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਸਕੂਲਾਂ ਦੇ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਚੰਦਨਦੀਪ ...

ਪੂਰੀ ਖ਼ਬਰ »

ਪੰਜਾਬ 'ਚ ਜਾਤੀਵਾਦ ਦਾ ਪੱਤਾ ਕਿਸੇ ਦਾ ਵੀ ਚੱਲਣ ਵਾਲਾ ਨਹੀਂ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ 'ਚ ਕਿਸੇ ਦਾ ਵੀ ਜਾਤੀਵਾਦ ਦਾ ਪੱਤਾ ਕਿਸੇ ਦਾ ਵੀ ਚੱਲਣ ਵਾਲਾ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਦੇਵੀਗੜ੍ਹ ਅਨਾਜ ਮੰਡੀ ਦਾ ਦੌਰਾ ਕਰਨ ਆਏ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ 'ਚੋਂ ਬਾਹਰ ਕਰਨਾ ਮੰਦਭਾਗਾ-ਥੂਹੀ

ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਸੀ.ਬੀ.ਐੱਸ.ਈ. ਵਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ਤੋਂ ਬਾਹਰ ਕੱਢਣ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਹੋ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਨਾਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬੀਆਂ ਨਾਲ ਵਿਤਕਰਾ ਬੰਦ ਕਰੇ-ਲੋਟ

ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਕੇਂਦਰ ਦੀ ਐੱਨ.ਡੀ.ਏ ਸਰਕਾਰ ਪੰਜਾਬੀਆਂ ਨਾਲ ਪੈਰ-ਪੈਰ 'ਤੇ ਵਿਤਕਰਾ ਕਰ ਰਹੀ ਹੈ ਅਤੇ ਨਿੱਤ ਪੰਜਾਬ ਦੇ ਖ਼ਿਲਾਫ਼ ਨਵੇਂ ਫ਼ੈਸਲੇ ਲਏ ਜਾ ਰਹੇ ਹਨ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਜਥੇ. ਲਖਵੀਰ ਸਿੰਘ ਲੋਟ ਨੇ ਕੁੱਝ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX