ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)- ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਰਜਿਸਟ੍ਰੇਸ਼ਨ ਅਧੀਨ ਕਿਰਤੀ ਕਾਮਿਆਂ ਨੂੰ ਧੀ ਦੇ ਜਨਮ ਤੇ ਵਿਆਹ ਮੌਕੇ ਦਿੱਤੀ ...
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਖੇਤਰੀ ਪਾਰਟੀਆਂ ਨਾਲ ਹੀ ਹਰ ਸੂਬੇ ਦਾ ਵਿਕਾਸ ਸੰਭਵ ਹੈ, ਇਸ ਕਰਕੇ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਬਣਾਉਣ ਦੀ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ...
ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਇਸ ਵਾਰ ਚੌਥਾ ਹਿੱਸਾ ਘੱਟ ਹੈ | ਅੱਜ ਸ਼ਾਮ ਤੱਕ ਮੰਡੀਆਂ 'ਚ 2 ਲੱਖ 7 ਹਜ਼ਾਰ ਟਨ ਝੋਨਾ ਅਜੇ ਅਣਵਿਕਿਆ ਪਿਆ ਹੈ, ਜਿਸ ਬਾਰੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ...
ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ ਸਬੰਧਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਚ ਟਵਿਟਰ ਵਾਰ ...
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਹੈ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਰਹਿੰਦਾ 'ਮਾਨਸੂਨ ਇਜਲਾਸ' ਕਿਉਂ ਨਹੀਂ ਸੱਦ ਰਹੀ? 'ਆਪ' ਦੇ ਸੀਨੀਅਰ ਆਗੂ ਤੇ ...
ਜਲੰਧਰ, (ਅ. ਬ.)- ਆਯੁਰਵੈਦਿਕ ਭਾਰਤ ਦੇ ਵਿਸ਼ੇਸ਼ ਆਯੁਰਵੇਦਾਚਾਰਿਆਂ, ਡਾਕਟਰਾਂ ਦੇ ਅਨੁਸਾਰ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਯਾਨੀ ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਜੀਵਨ ਵਿਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ | ਇਹ ਘਰੇਲੂ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਤੋਂ ਬਾਅਦ ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾਂ ਦੇ ਘਰ ਨੂੰ ਸਮਾਰਕ ਵਜੋਂ ਉਸਾਰਨ ਤੇ ਸਹੇਜਣ ਦੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਉਸ ਦੇ ਘਰ ਦੇ ਬਚੇ ਹਿੱਸੇ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ ਹੈ | ...
ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਨੂੰ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 2704 ਆਸਾਮੀਆਂ 'ਚ ...
ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੀ. ਬੀ. ਐੱਸ. ਈ. ਦੇ ਪੰਜਾਬੀ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਰੱਖਣ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...
ਸਰਾਏ ਅਮਾਨਤ ਖਾਂ, 23 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਬਦੀ ਦੇ ਦੋਸ਼ਾਂ 'ਚ ਕਤਲ ਕੀਤੇ ਲਖਬੀਰ ਸਿੰਘ ਟੀਟੂ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ 'ਸਿਟ' ਡੀ.ਆਈ.ਜੀ. ਫਿਰੋਜ਼ਪੁਰ ਰੇਂਜ ...
ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ) -ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਨੂੰ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ਵਲੋਂ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ | ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਫ਼ੈਸਲੇ ਤਹਿਤ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 23 ਅਕਤੂਬਰ -ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਵੀ ਕਾਂਗਰਸ ਦੀ ਖ਼ਾਨਾਜੰਗੀ ਦੌਰਾਨ ਮੁੱਦਾ ਬਣ ਗਈ ਹੈ | ਹਾਲਾਂਕਿ ਅਰੂਸਾ ਆਲਮ ਮਗਰਲੇ 7-8 ਮਹੀਨਿਆਂ ਤੋਂ ਭਾਰਤ ਨਹੀਂ ਆਈ, ਲੇਕਿਨ ਕੈਪਟਨ ...
ਚੰਡੀਗੜ੍ਹ, 23 ਅਕਤੂਬਰ (ਪੀ. ਟੀ. ਆਈ.)-ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਕੈਪਟਨ ਦੇ ਮੁੱਖ ਮੰਤਰੀ ਹੰੁਦਿਆਂ ਸੂਬੇ 'ਚ ਕਿਸੇ ਵੀ ਅਧਿਕਾਰੀ ਦੀ ਤਾਇਨਾਤੀ ਅਰੂਸਾ ਆਲਮ ਨੂੰ 'ਤੋਹਫ਼ੇ ਜਾਂ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ ਅੱਜ 26 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 25 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਆਏ ਮਾਮਲਿਆਂ 'ਚ ਜਲੰਧਰ ਤੋਂ 6, ਐਸ.ਏ.ਐਸ. ਨਗਰ ਤੋਂ 4, ਬਠਿੰਡਾ, ਗੁਰਦਾਸਪੁਰ ਤੋਂ 3-3, ਅੰਮਿ੍ਤਸਰ, ਪਟਿਆਲਾ ਤੇ ਰੋਪੜ ਤੋਂ 2-2 ਤੇ ...
ਜਲੰਧਰ, 23 ਅਕਤੂਬਰ (ਸ਼ਿਵ ਸ਼ਰਮਾ)-ਇਸ ਵਾਰ ਜਾਗਰੂਕਤਾ ਦੀ ਘਾਟ ਤੇ ਫੌਗਿੰਗ ਦਾ ਸਮੇਂ ਸਿਰ ਨਾ ਹੋਣ ਕਾਰਨ ਕਈ ਜ਼ਿਲਿ੍ਹਆਂ 'ਚ ਡੇਂਗੂ ਦੇ ਮਾਮਲੇ 4 ਗੁਣਾ ਵਧੇ ਹਨ | ਇਸ ਵਾਰ ਪੰਜ ਗੁਣਾ ਡੇਂਗੂ ਦੇ ਕੇਸ ਦਰਜ ਕੀਤੇ ਗਏ ਹਨ | ਸਭ ਤੋਂ ਜ਼ਿਆਦਾ ਮਾਮਲੇ ਐਸ.ਏ.ਐਸ. ਨਗਰ 'ਚ ਹਨ, ਜਿਥੇ ...
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਸੂਬੇ 'ਚ ਝੋਨੇ ਦੀ ਖ਼ਰੀਦ ਤੇ 'ਇਕ ਰਾਸ਼ਟਰ ਇਕ ਰਾਸ਼ਨ ਕਾਰਡ' ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ | ਸਮੀਖਿਆ ਮੀਟਿੰਗ 'ਚ ਗੁਰਕੀਰਤ ...
ਚੰਡੀਗੜ੍ਹ, 23 ਅਕਤੂਬਰ (ਐਨ.ਐਸ.ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੌਜੂਦਾ ਗੈਰ-ਯਕੀਨੀ ਹਾਲਾਤ 'ਚ ਕਈ ਕਾਂਗਰਸੀ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇੜੇ 'ਚ ਸਵਾਰ ਹੋਣ ਦੀ ਤਾਕ 'ਚ ਹਨ | ਕੈਪਟਨ ਸਪੱਸ਼ਟ ਤੌਰ 'ਤੇ ਕਹਿ ਚੁੱਕੇ ...
ਅਟਾਰੀ, 23 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੱਛਮੀ ਬੰਗਾਲ ਹਾਈਕੋਰਟ ਦੇ ਜੱਜ ਹਰੀ ਓਮ ਪ੍ਰਸ਼ਾਦ ਸ਼ਾਹ ਤੇ ਜੱਜ ਨਾਦੀਆ ਸਮੇਤ 7 ਜੱਜਾਂ ਨੇ ਅੱਜ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ | ਅਟਾਰੀ ਸਰਹੱਦ ਵਿਖੇ ਪਹੁੰਚਣ 'ਤੇ ਜੱਜ ...
ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਸਪੀਕਰ ਸਕੱਤਰੇਤ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਦਾ ਪਿਛਲੇ ਹਫ਼ਤੇ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ, ਦਾ ਦਲ-ਬਦਲੂ ਕੇਸ ਅਜੇ ਚੱਲੇਗਾ ਤੇ ਇਸ ਬਾਰੇ ...
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਦੇਸ਼ ਤੇ ਦੁਨੀਆ ਦੇ ਮੋਹਰੀ ਉਦਯੋਗਪਤੀਆਂ ਨੂੰ ਰਾਜ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਲਾਭਕਾਰੀ ਸਨਅਤੀ ਉਤਸ਼ਾਹ ਦੇ ਚੱਲਦਿਆਂ ਇੱਥੇ ਨਿਵੇਸ਼ ਕਰਨ ਲਈ ਕਿਹਾ ਹੈ | ਮੁੱਖ ਮੰਤਰੀ ਨੇ ਸੂਬੇ 'ਚ ਕੰਮ ਕਰ ਰਹੀਆਂ ਜਰਮਨ ਕੰਪਨੀਆਂ ਦੇ ਵਫ਼ਦ ਨਾਲ ਅੱਜ ਇੱਥੇ ਨਾਸ਼ਤੇ ਦੌਰਾਨ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗ ਦੀ ਭਾਈਵਾਲੀ ਨਾਲ ਸੂਬਾ ਕਾਰੋਬਾਰ, ਵਪਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਇੱਛਾ ਰੱਖਦਾ ਹੈ | ਉਨ੍ਹਾਂ ਦੁਨੀਆ ਭਰ ਤੋਂ ਪੁੱਜੇ ਉਦਯੋਗਿਕ ਆਗੂਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਭਾਈਵਾਲ ਵਜੋਂ ਤੇ ਸਭ ਤੋਂ ਤਰਜੀਹੀ ਮੰਜ਼ਿਲ ਵਜੋਂ ਚੁਣਨ 'ਤੇ ਜ਼ੋਰ ਦਿੱਤਾ | ਮੀਟਿੰਗ ਦੌਰਾਨ ਕੰਪਨੀ ਦੇ ਨੁਮਾਇੰਦਿਆਂ ਨੇ ਪੰਜਾਬ 'ਚ ਕੀਤੇ ਕੰਮਾਂ ਤੇ ਤਜ਼ਰਬਿਆਂ ਬਾਰੇ ਵਿਚਾਰ ਸਾਂਝੇ ਕੀਤੇ | ਆਟੋ ਕੰਪੋਨੈਂਟ ਨਿਰਮਾਤਾ ਵਾਈਬਰਾਕਾਸਟਿਕਸ ਇੰਡੀਆ ਦੇ ਪ੍ਰਧਾਨ ਜਗਮਿੰਦਰ ਬਾਵਾ ਨੇ ਦੱਸਿਆ ਕਿ ਪੰਜਾਬ 'ਚ ਸਥਿਤ ਉਨ੍ਹਾਂ ਦੇ ਪਲਾਂਟਾਂ 'ਚ ਸੰਚਾਲਨ ਦੀ ਸਮੁੱਚੀ ਕੁਸ਼ਲਤਾ ਜਰਮਨੀ 'ਚ ਸਥਿਤ ਉਨ੍ਹਾਂ ਦੇ ਦੂਜੇ ਪਲਾਂਟਾਂ ਵਾਂਗ ਹੀ ਹੈ | ਖੇਤੀਬਾੜੀ ਉਪਕਰਨ ਨਿਰਮਾਤਾ ਕੰਪਨੀ ਕਲਾਸ ਇੰਡੀਆ ਦੇ ਸ੍ਰੀਰਾਮ ਕਨਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ 'ਚ ਮਜ਼ਬੂਤ ਸੰਪਰਕ ਤੇ ਸ਼ਾਂਤਮਈ ਕਿਰਤ ਸਬੰਧ ਉਦਯੋਗ ਲਈ ਬਹੁਤ ਉਤਸ਼ਾਹਜਨਕ ਹਨ | ਬਾਇਓਮਾਸ ਤੋਂ ਸੀਐਨਜੀ ਪਲਾਂਟ ਬਣਾਉਣ ਵਾਲੀ ਕੰਪਨੀ ਵਰਬੀਓ ਇੰਡੀਆ ਦੇ ਐਮ.ਡੀ. ਅਸ਼ੀਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸੰਗਰੂਰ 'ਚ ਸਥਾਪਿਤ ਹੋਣ ਵਾਲੇ ਪਹਿਲੇ ਪਲਾਂਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ | ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬਹੁ-ਗਿਣਤੀ ਸੰਗਠਨਾਂ ਨੂੰ ਪੂਰਨ ਸਹਿਯੋਗ ਦੇਵੇਗੀ | ਉਨ੍ਹਾਂ ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਕੌਮਾਂਤਰੀ ਤੇ ਕੌਮੀ ਕੰਪਨੀਆਂ ਨੂੰ ਸੂਬੇ 'ਚ ਆਪਣੇ ਕਾਰੋਬਾਰਾਂ ਦੇ ਵਿਸਥਾਰ 'ਚ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਮੀਟਿੰਗ 'ਚ ਹੁਸਨ ਲਾਲ, ਤੇਜਵੀਰ ਸਿੰਘ, ਕਮਲ ਕਿਸ਼ੋਰ ਯਾਦਵ, ਰਜਤ ਅਗਰਵਾਲ ਤੇ ਜਿਤੇਂਦਰ ਜੋਰਵਾਲ ਸ਼ਾਮਿਲ ਸਨ |
ਅਟਾਰੀ, 23 ਅਕਤੂਬਰ (ਗੁਰਦੀਪ ਸਿੰਘ ਅਟਾਰੀ)-99 ਪਾਕਿਸਤਾਨੀ ਨਾਗਰਿਕਾਂ ਨੂੰ 33 ਦਿਨ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ | ਪਾਕਿਸਤਾਨੀ ਹਿੰਦੂ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਸੋਮਰਦਾਸ ਤੇ ਕੇਵਲਦਾਸ ਨੇ ਅਟਾਰੀ ...
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ 'ਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ...
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ) - ਸੂਬੇ ਦੇ ਸਕੂਲਾਂ 'ਚ ਮਿਡ-ਡੇ-ਮੀਲ ਸਕੀਮ ਬੰਦ ਹੋਣ ਕਿਨਾਰੇ ਹੈ | ਪਿਛਲੇ ਤਿੰਨ ਮਹੀਨਿਆਂ ਤੋਂ ਮਿਡ-ਡੇ-ਮੀਲ ਦੀ ਰਾਸ਼ੀ ਦਾ ਇਕ ਵੀ ਪੈਸਾ ਸਕੂਲਾਂ ਨੂੰ ਨਹੀਂ ਮਿਲਿਆ | ਗੌਰਮਿੰਟ ਟੀਚਰਜ਼ ਯੂਨੀਅਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...
ਜਲੰਧਰ, 23 ਅਕਤੂਬਰ (ਸ਼ਿਵ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਆਸ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਜਲਦ ਹੀ ਹੱਲ ਹੋਣ ਦੀ ਸੰਭਾਵਨਾ ਹੈ | ਸ੍ਰੀ ਸੁਭਾਸ਼ ਸ਼ਰਮਾ ਅੱਜ 'ਅਜੀਤ' ...
ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੇਂਦਰ ਸਰਕਾਰ ਵਲੋਂ ਬੀ.ਐਸ.ਐਫ. ਦਾ ਸਰਹੱਦੀ ਇਲਾਕਿਆਂ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਦੇ ਮਾਮਲੇ 'ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਇਸ ...
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਦਾ ਚਾਰ-ਚੁਫੇਰਿਓਾ ਵਿਰੋਧ ਹੋ ਰਿਹਾ ਹੈ | ਡੈਮੋਕਰੇਟਿਕ ਅਧਿਆਪਕ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ...
ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਰਹੱਦੀ ਇਲਾਕਿਆਂ 'ਚ ਬੀ.ਐਸ.ਐਫ. ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 25 ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ | ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ...
ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ | ਇਸ ਮੌਕੇ ਸੁਖਜਿੰਦਰ ...
ਚੰਡੀਗੜ੍ਹ, 23 ਅਕਤੂਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਐਲਨਾਬਾਦ ਦੀ 30 ਅਕਤੂਬਰ ਨੂੰ ਹੋਣ ਵਾਲੀ ਉਪ-ਚੋਣ 'ਚ ਉਨ੍ਹਾਂ ਦੀ ਪਾਰਟੀ ਇਨੈਲੋ ...
ਗੁਹਾਟੀ, 23 ਅਕਤੂਬਰ (ਏਜੰਸੀ)- ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਚੀਨ ਦੀ ਤਾਕਤ ਹਾਸਿਲ ਕਰਨ ਵਾਲੀ ਵਿਸ਼ਵ ਪੱਧਰੀ ਖਾਹਿਸ਼ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ 'ਤੇ 'ਸਰਵਵਿਆਪੀ' ਖਤਰਾ ਹੈ | ਇਥੇ ਰਵੀ ਕਾਂਤ ਸਿੰਘ ਮੈਮੋਰੀਅਲ ਲੈਕਚਰ ...
ਬੈਂਗਲੁਰੂ, 23 ਅਕਤੂਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਰਹਿਮਾਨ ਖ਼ਾਨ ਨੇ ਕਿਹਾ ਕਿ ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ ਹਨ | ਇਸ ਦੇ ਨਾਲ ਹੀ ਉਨ੍ਹਾਂ ਮੁਸਲਮਾਨ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਅੱਗੇ ਆ ਕੇ ਰਾਸ਼ਟਰ ਨਿਰਮਾਣ 'ਚ ਸਹਿਯੋਗ ਕਰਨ | ਰਹਿਮਾਨ ਖ਼ਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX