ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਸੰਗਰੂਰ

ਲੌਂਗੋਵਾਲ 'ਚ ਡੇਂਗੂ ਕਾਰਨ ਇਕ ਹੋਰ ਮੌਤ-ਹੁਣ ਤੱਕ ਕੁੱਲ 4 ਮੌਤਾਂ

ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ | ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ...

ਪੂਰੀ ਖ਼ਬਰ »

ਸੰਗਰੂਰ 'ਚ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ 2557 ਘਰੇਲੂ ਖਪਤਕਾਰਾਂ ਦੇ 1.39 ਕਰੋੜ ਦੇ ਬਕਾਇਆ ਬਿਜਲੀ ਬਿੱਲ ਹੋਏ ਮੁਆਫ਼

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਉਲੀਕੀਆਂ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਦੇ ਘਰਾਂ ਦੀ ਬਰੰੂਹਾਂ ਤੱਕ ਪਹੰੁਚਾਉਣ ਲਈ ਜ਼ਿਲ੍ਹਾ ਸੰਗਰੂਰ ਦੀ ਹਰੇਕ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਉਣ ਦਾ ਵਿਸ਼ੇਸ਼ ਉਪਰਾਲਾ ...

ਪੂਰੀ ਖ਼ਬਰ »

ਮਹਿੰਗੇ ਮੁੱਲ ਵੇਚੇ ਝੋਨੇ ਦੇ ਬੀਜ ਦੇ ਦਾਅਵੇ ਅਨੁਸਾਰ ਘੱਟ ਨਿਕਲੇ ਝਾੜ 'ਤੇ ਵਿਕਰੇਤਾ ਵਿਰੁੱਧ ਕਾਰਵਾਈ ਦੀ ਮੰਗ

ਧੂਰੀ, 23 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੇ ਆਗੂ ਸ. ਹਰਜੀਤ ਸਿੰਘ ਬੁਗਰਾ ਵਲੋਂ ਕਿਸਾਨਾਂ ਸਮੇਤ ਡੀ.ਐਸ.ਪੀ. ਧੂਰੀ ਕੋਲ ਦਰਖਾਸਤ ਰਾਹੀਂ ਜਸਵੰਤ ਸਿੰਘ ਸੰਧੂ ਵਾਸੀ ਮੌਲਵੀਵਾਲਾ ਵਿਰੁੱਧ ਝੋਨੇ ਦੇ ਬੀਜ ਮਹਿੰਗੇ ਮੁੱਲ ਵੇਚਣ ਅਤੇ ਕੀਤੇ ਦਾਅਵੇ ...

ਪੂਰੀ ਖ਼ਬਰ »

ਦਿੜ੍ਹਬਾ ਪੁਲਿਸ ਨੇ ਲਾਹਣ ਤੇ ਪਾਬੰਦੀਸ਼ੁਦਾ ਗੋਲੀਆਂ ਫੜੀਆਂ

ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਮੁੱਖ ਅਫ਼ਸਰ ਥਾਣਾ ਦਿੜ੍ਹਬਾ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਚੌਂਕੀ ਕੌਹਰੀਆਂ ਨੂੰ ਗੁਪਤਾ ਸੂਚਨਾ ਮਿਲੀ ਕਿ ਪਿੰਡ ਢੰਡਿਆਲ ਵਿਖੇ ਇਕ ਵਿਅਕਤੀ ਦੇਸੀ ਸ਼ਰਾਬ ਕਸੀਦ ...

ਪੂਰੀ ਖ਼ਬਰ »

ਅੰਡਰ ਅਤੇ ਓਵਰ ਬਰਿੱਜ ਦਸੰਬਰ ਤੱਕ ਮੁਕੰਮਲ ਹੋਣਗੇ-ਵਿਕਾਸ ਟੰਡਨ

ਅਹਿਮਦਗੜ੍ਹ, 23 ਅਕਤੂਬਰ (ਸੋਢੀ) - ਅਹਿਮਦਗੜ੍ਹ ਸ਼ਹਿਰ ਦੀ ਪੋਹੀੜ ਰੋਡ 'ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਯਤਨਾਂ ਸਦਕਾ ਪੰਜਾਬ ਦੀ ਕਾਂਗਰਸ ਸਰਕਾਰ 35 ਕਰੋੜ ਦੀ ਲਾਗਤ ਨਾਲ ਨਿਰਮਾਣ ਅਧੀਨ ਅੰਡਰ ਅਤੇ ਓਵਰ ਬਰਿੱਜ ਦਸੰਬਰ ਮਹੀਨੇ ਤੱਕ ਪੂਰੇ ਹੋ ਜਾਣਗੇ | ਇੰਨਾ ...

ਪੂਰੀ ਖ਼ਬਰ »

ਮੁਹੰਮਦ ਯੂਨਸ ਨੂੰ ਉਮੀਦਵਾਰ ਬਣਾਏ ਜਾਣ ਦਾ ਸਵਾਗਤ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਮੁਹੰਮਦ ਯੂਨਸ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਅਕਾਲੀ ਦਲ ਦੇ ਸਰਕਲ ਸੰਦੌੜ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮਲੇਰਕੋਟਲਾ ਤੋਂ ਕਾਰੋਬਾਰੀ ਨੂੰ ਟਿਕਟ ਦੇਣ ਦੇ ਫ਼ੈਸਲੇ 'ਤੇ ਉੱਠਣ ਲੱਗੇ ਸਵਾਲ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਲਈ ਮੁਹੰਮਦ ਯੂਨਸ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਫ਼ੈਸਲੇ ਤੋਂ ਟਕਸਾਲੀ ਅਕਾਲੀ ਆਗੂ ਹੱਕੇ ਬੱਕੇ ਰਹਿ ਗਏ | ਟਕਸਾਲੀ ਅਕਾਲੀ ਆਗੂਆਂ ਨੇ ਭਾਵੇਂ ਹਾਲੇ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰਾਪਤੀ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੂੰ ਮੀਤ ਹੇਅਰ ਨੇ ਦਿੱਤਾ ਹੌਂਸਲਾ

ਸੰਗਰੂਰ, 23 ਅਕਤੂਬਰ (ਧੀਰਜ ਪਸੌਰੀਆ)-ਕਰੀਬ ਦੋ ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਜਲਾਲਾਬਾਦ ਦੇ ਬੇਰੁਜ਼ਗਾਰ ਅਧਿਆਪਕ ਮਨੀਸ਼ ਨੂੰ ਅੱਜ 'ਆਪ' ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਬਰਨਾਲਾ ਤੋਂ ...

ਪੂਰੀ ਖ਼ਬਰ »

ਵਫ਼ਦ ਨੇ ਸਿੰਗਲਾ ਨਾਲ ਕੀਤੀ ਮੁਲਾਕਾਤ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੈਨਸ਼ਨਰਾਂ ਦਾ ਵਫ਼ਦ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਮਿਲਿਆ ਅਤੇ ਮੰਗਾਂ ਸੰਬੰਧੀ ਮੰਗ ਪੱਤਰ ਦਿੰਦੇ ਹੋਏ ਸੂਬਾਈ ਪੈਨਸ਼ਨਰ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ ਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਆਪ ਵਲੋਂ 25 ਅਕਤੂਬਰ ਨੂੰ ਪੰਜਾਬ, ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾਂ ਫ਼ਰੰਟ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ | ਸ਼੍ਰੀ ਅਰੋੜਾ ਨੇ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸੰਬੰਧੀ ਪੈਨਸ਼ਨਰਾਂ ਨਾਲ ਸੰਬੰਧਤ ਸੋਧਿਆ ਹੋਇਆ ਨੋਟੀਫ਼ਿਕੇਸ਼ਨ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮੈਡੀਕਲ ਭੱਤੇ ਵਿਚ ਵਾਧਾ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਇਹ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕਰਵਾਏ ਜਾਣ ਕਿਉਂਕਿ ਇਸ ਸੰਬੰਧੀ ਪੰਜਾਬ ਦੇ ਸਾਢੇ ਤਿੰਨ ਲੱਖ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਪੈਨਸ਼ਨਰ ਆਗੂ ਰਵਿੰਦਰ ਸਿੰਘ ਗੁੱਡੂ, ਜਸਵੀਰ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਸੋਢੀ, ਜਨਕ ਰਾਜ ਜੋਸ਼ੀ ਕੰਵਲਜੀਤ ਸਿੰਘ, ਪਵਨ ਸ਼ਰਮਾ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਰਾਕੇਸ਼ ਗੁਪਤਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਚੰਨੀ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਖ਼ੁਸ਼-ਚੇਅਰਮੈਨ ਗਾਗਾ

ਧਰਮਗੜ੍ਹ, 23 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਤੋਂ ਪੰਜਾਬ ਦਾ ਹਰ ਵਰਗ ਖ਼ੁਸ਼ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਕੌਮੀ ਯੂਥ ਆਗੂ ਜਗਦੇਵ ਸਿੰਘ ...

ਪੂਰੀ ਖ਼ਬਰ »

ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੱਤਿਆ ਸਾਈਾ ਅੰਨਪੂਰਨਾ ਟਰੱਸਟ ਵਲੋਂ ਸਰਕਾਰੀ ਸਕੂਲਾਂ 'ਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਪਾਈਲਟ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਲੋਕ ਨਿਰਮਾਣ 'ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਭਵਾਨੀਗੜ੍ਹ ਬਲਾਕ ਦੇ ਲੋਕਲ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸ੍ਰੀ ਸੱਤਿਆ ਸਾਈਾ ਅੰਨਪੂਰਨਾ ਟਰੱਸਟ ਵਲੋਂ ਸਰਕਾਰੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਅੜਿੱਕਾ ਡਾਹ ਰਹੇ ਸ਼ੈਲਰ ਮਾਲਕ ਦੀ ਦੁਕਾਨ ਅੱਗੇ ਲਗਾਇਆ ਧਰਨਾ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਸ਼ਿਕਾਇਤਾਂ ਜਰੀਏ ਝੋਨੇ ਦੀ ਖ਼ਰੀਦ ਵਿਚ ਅੜਿੱਕਾ ਡਾਹ ਰਹੇ ਇਕ ਸ਼ੈਲਰ ਮਾਲਕ ਦੇ ...

ਪੂਰੀ ਖ਼ਬਰ »

ਪੁਲਿਸ ਨੇ ਫਲੈਗ ਮਾਰਚ ਕੱਢਿਆ

ਮੂਣਕ, 23 ਅਕਤੂਬਰ (ਭਾਰਦਵਾਜ, ਸਿੰਗਲਾ)-ਐਸ.ਐਸ.ਪੀ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾੜੇ ਅਨਸਰਾਂ ਨੂੰ ਸੁਚੇਤ ਕਰਨ ਲਈ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਐਸ.ਐਚ.ਓ. ਗੁਰਮੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਉੱਘੇ ਕਬੱਡੀ ਖਿਡਾਰੀ ਜੱਸਾ ਬਾਠਾਂ ਦੀ ਮੌਤ

ਅਮਰਗੜ੍ਹ, 23 ਅਕਤੂਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਠਾਂ ਦੇ ਮਸ਼ਹੂਰ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਸੋਹੀ ਉਰਫ਼ ਜੱਸਾ ਬਾਠਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਉਹ 32 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਹੀ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਆਗੂਆਂ ਵਲੋਂ ਪਾਣੀ ਤੇ ਵਾਤਾਵਰਨ ਦੇ ਸੰਭਾਲ ਦੀ ਅਪੀਲ

ਅਹਿਮਦਗੜ੍ਹ, 23 ਅਕਤੂਬਰ (ਸੋਢੀ)-ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਪ੍ਰਤੀ ਚਿੰਤਤ ਸਥਾਨਕ ਧਾਰਮਿਕ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਨੂੰ ਸੁੱਧ ਰੱਖਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ | ਆਪਣੇ ਵਿਚਾਰਾ ਦਾ ਪ੍ਰਗਟਾਵਾ ਕਰਦਿਆ ਗਿਆਨੀ ਗਗਨਦੀਪ ਸਿੰਘ ...

ਪੂਰੀ ਖ਼ਬਰ »

ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ 175 ਖਿਡਾਰੀਆਂ ਨੇ ਵਿਖਾਏ ਜੌਹਰ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-23ਵੀਂ ਜ਼ਿਲ੍ਹਾ ਸੰਗਰੂਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ 20 ਤੋਂ 22 ਅਕਤੂਬਰ ਤੱਕ ਸਾਰੇ ਉਮਰ ਗੁੱਟ ਦੇ ਮੁੰਡੇ ਤੇ ਕੁੜੀਆਂ ਦੀ ਪੁਲਿਸ ਲਾਇਨ ਸਕੇਟਿੰਗ ਸਟੇਡੀਅਮ ਵਿਖੇ ਹੋਈ | ਓ.ਪੀ. ਅਰੋੜਾ ਜਨਰਲ ਸਕੱਤਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਮਲੇਰਕੋਟਲਾ ਅੰਦਰ ਲਗਪਗ 29,355 ਲਾਭਪਾਤਰੀਆਂ ਦੇ 11,08,24,000 ਰੁਪਏ ਦੇ ਬਿਜਲੀ ਬਿੱਲ ਕੀਤੇ ਜਾਣਗੇ ਮੁਆਫ਼-ਵਧੀਕ ਡਿਪਟੀ ਕਮਿਸ਼ਨਰ

ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਅਤੇ ਰਾਹਤ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ | ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਘਰੇਲੂ ਬਿਜਲੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ 'ਚ ਪਹਿਲੀ ਤੋਂ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਦਿਲ ਦੇ ਰੋਗਾਂ ਦੇ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਿਵਲ ਹਸਪਤਾਲ ਸੰਗਰੂਰ 'ਚ 1 ਨਵੰਬਰ ਤੋਂ ਦਿਲ ਦੇ ਰੋਗਾਂ ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ | ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਅੰਦਰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਖੇਡ ਸਟੇਡੀਅਮਾਂ ਦਾ ਨਿਰਮਾਣ-ਐਡ. ਝੂੰਦਾਂ

ਕੁੱਪ ਕਲਾਂ, 23 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਰਫ਼ੋਂ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਹਲਕਾ ਅਮਰਗੜ੍ਹ ਅੰਦਰ ਆਗਾਮੀ ...

ਪੂਰੀ ਖ਼ਬਰ »

ਸੁਨਾਮ 'ਚ ਆੜ੍ਹਤੀਆਂ ਵਲੋਂ ਭਲਕੇ ਤੱਕ ਝੋਨੇ ਦੀ ਖ਼ਰੀਦ ਬੰਦ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀਆਂ ਦਾ ਜਨਰਲ ਇਜਲਾਸ ਆੜ੍ਹਤੀਆਂ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜੇਸ਼ ਕੁਮਾਰ ਕਾਲਾ ਦੀ ਪ੍ਰਧਾਨਗੀ ਹੇਠ ਨਵੀਂ ਅਨਾਜ ਮੰਡੀ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮਨਿਸਟਰੀਅਲ ਮੁਲਾਜ਼ਮਾਂ ਵਲੋਂ ਗੇਟ ਰੈਲੀ

ਮਲੇਰਕੋਟਲਾ, 23 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਚ ਕੰਮ ਕਰ ਰਹੇ ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਲਗਾਤਾਰ ਪੰਦ੍ਹਰਵੇਂ ਦਿਨ ਪੈਨ ਡਾਊਨ ਟੂਲ ...

ਪੂਰੀ ਖ਼ਬਰ »

ਨਸ਼ੇੜੀ ਤੋਂ ਤੰਦਰੁਸਤ ਹੋਏ ਨੌਜਵਾਨ ਨੂੰ ਦਿੱਤੀਆਂ ਅਸੀਸਾਂ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਰੈਡ ਕਰਾਸ ਨਸ਼ਾ ਛੁਡਾਉੂ ਕੇਂਦਰ ਵਿਖੇ ਨਸ਼ਾ ਮੁਕਤ ਹੋਏ ਕਮਲਦੀਪ ਨਾਂਅ ਦੇ ਨੌਜਵਾਨ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਵਿਦਾਅ ਕੀਤਾ ਗਿਆ | ਇਸ ਸਮੇਂ ਸੰਖੇਪ ਪਰ ਭਾਵਪੂਰਤ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੇ ਮੁੱਖ ...

ਪੂਰੀ ਖ਼ਬਰ »

ਬੇਕਾਬੂ ਟਰੱਕ ਥੱਲੇ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ

ਦਿੜ੍ਹਬਾ ਮੰਡੀ, 23 ਅਕਤੂਬਰ (ਹਰਬੰਸ ਸਿੰਘ ਛਾਜਲੀ)-ਟਰੱਕ ਯੂਨੀਅਨ ਦਿੜ੍ਹਬਾ ਨੇੜੇ ਇੱਕ ਬੇਕਾਬੂ ਟਰੱਕ ਥੱਲੇ ਆਉਣ ਕਰ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ | ਟਰੱਕ ਡਰਾਈਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ | ਥਾਣਾ ਮੁਖੀ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ...

ਪੂਰੀ ਖ਼ਬਰ »

ਮੁਹੰਮਦ ਯੂਨਸ ਨੂੰ ਉਮੀਦਵਾਰ ਐਲਾਨਣ 'ਤੇ ਖ਼ੁਸ਼ੀ ਦਾ ਇਜ਼ਹਾਰ

ਸੰਦੌੜ, 23 ਅਕਤੂਬਰ (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਿਆਸਤੀ ਸ਼ਹਿਰ ਮਾਲੇਰਕੋਟਲਾ ਅਤੇ ਹਾਅ ਦੇ ਨਾਅਰੇ ਦੀ ਧਰਤੀ ਤੋਂ ਲੋਕਲ ਵਿਅਕਤੀ ਦੇ ਹੱਥ ਵਾਗ ਡੋਰ ਦੀ ਉਠੀ ਆਵਾਜ਼ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਬੀ.ਐਡ. ਸਮੈਸਟਰ ਪਹਿਲੇ ਦੇ ਐਲਾਨੇ ਨਤੀਜਿਆਂ ਵਿਚ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਹਰ ਵਾਰ ਦੀ ਤਰ੍ਹਾਂ ਕਾਲਜ ਦਾ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਕੁਸ਼ਤੀ 'ਚ ਮੂਣਕ ਦੀ ਰਾਧਿਕਾ ਸੈਣੀ ਨੇ ਜਿੱਤਿਆ ਸੋਨ ਤਗਮਾ

ਮੂਣਕ, 23 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋ ਕਰਵਾਈ ਗਈ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਜੋ ਕਿ ਇੰਦਰ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਕਰਵਾਈ ਗਈ ਵਿਚ ਮੂਣਕ ਦੀ ਰਾਧਿਕਾ ਸੈਣੀ ਨੇ 71 ਕਿਲੋ ਗ੍ਰਾਮ ਵਰਗ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਸਿਰੋਂ ਛੱਤ ਵਿਹੂਣੇ ਹੋਏ ਮਜ਼ਦੂਰਾਂ ਦੀ ਮਦਦ ਲਈ ਚੌਥੇ ਦਿਨ ਵੀ ਕੋਈ ਅਧਿਕਾਰੀ ਨਹੀਂ ਬਹੁੜਿਆ

ਮਲੇਰਕੋਟਲਾ, 23 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਬੁੱਧਵਾਰ ਨੂੰ ਸਥਾਨਕ ਇੰਡਸਟਰੀ ਏਰੀਏ ਵਿਚ ਅਚਾਨਕ ਲੱਗੀ ਅੱਗ ਨਾਲ ਸੜ ਕੇ ਰਾਖ ਹੋਈਆਂ ਪੰਜ ਦਰਜਨ ਦੇ ਕਰੀਬ ਝੁੱਗੀਆਂ ਦੇ ਸਿਰੋਂ ਛੱਤ ਵਿਹੂਣੇ ਹੋ ਚੁੱਕੇ ਸੈਂਕੜੇ ਬਸਿੰਦਿਆਂ ਦੀ ਸਾਰ ਲੈਣ ਲਈ ਅੱਜ ਚੌਥੇ ਦਿਨ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX