ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  16 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  1 day ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  1 day ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  1 day ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  1 day ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  1 day ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  1 day ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  1 day ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  1 day ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  1 day ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  1 day ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  1 day ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  1 day ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  1 day ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਫਿਰੋਜ਼ਪੁਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਭੁੱਖ ਹੜਤਾਲ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਫ਼ਿਰੋਜ਼ਪੁਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਚਹਿਲ-ਪਹਿਲ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਕਰਵਾ ਚੌਥ ਦੇ ਵਰਤ ਦਾ ਹਰ ਸੁਹਾਗਣ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ, ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਇਹ ਵਰਤ ਰੱਖਦੀਆਂ ਹਨ ਤੇ ਵਰਤ ਮੌਕੇ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਭਾਰੀ ਗੜੇਮਾਰੀ ਤੇ ਮੀਂਹ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅਤੇ ਆਸ-ਪਾਸ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ ਤੇ ਮੰਡੀਆਂ 'ਚ ਪਿਆ ਝੋਨਾ ਭਿੱਜ ਗਿਆ, ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰੇਸ਼ਮ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਢਾਣੀ ਰਾਜ ...

ਪੂਰੀ ਖ਼ਬਰ »

ਡੱਬੇ ਸਮੇਤ ਮਠਿਆਈ ਤੋਲੀ ਤਾਂ ਦੁਕਾਨਦਾਰਾਂ ਨੂੰ ਹੋਵੇਗਾ ਜੁਰਮਾਨਾ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)-ਹੁਣ ਦੀਵਾਲੀ ਦੇ ਤਿਉਹਾਰ ਤੇ ਮਠਿਆਈ ਵਿਕਰੇਤਾ ਗਾਹਕ ਨੂੰ ਚੂਨਾ ਨਹੀਂ ਲਗਾ ਸਕਣਗੇ, ਕਿਉਂਕਿ ਆਮ ਤੌਰ 'ਤੇ ਮਠਿਆਈ ਵਿਕਰੇਤਾ ਗਾਹਕਾਂ ਨੂੰ ਡੱਬੇ ਸਮੇਤ ਮਠਿਆਈ ਤੋਲ ਕੇ ਦਿੰਦੇ ਹਨ, ਤਿਉਹਾਰਾਂ ਦੇ ਦਿਨਾਂ ਵਿਚ ਮਠਿਆਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੀ ਥਰੋਅ ਰਾਹੀਂ ਸੁੱਟੀ ਗੇਂਦ 'ਚੋਂ ਅਫੀਮ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦ ਵਿਚ ਅਫੀਮ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਉਣ ਲਈ ਉਤਾਵਲੇ- ਰੋਹਿਤ ਵੋਹਰਾ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਵਲੋਂ ਅੱਜ ਸ਼ਹਿਰੀ ਹਲਕੇ ਅਧੀਨ ਪੈਂਦੇ ਪਿੰਡ ਸਾਬੂਆਣਾ, ਭੱਦਰੂ, ਪੱਧਰੀ, ਗਿੱਲ, ਰੱਖੜੀ, ਭੇਡੀਆਂ ਆਦਿ ਪਿੰਡਾਂ ਦੇ ਦੌਰੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂਹਰਸਹਾਏ ਵਿਖੇ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਆਂਵਲਾ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਜਲਾਲਾਬਾਦ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਦੇ ਚੇਅਰਮੈਨ ਜਸਨੀਕ ਸਿੰਘ ਕੁੱਕੜ ਦੀ ਸਰਪ੍ਰਸਤੀ ਅਤੇ ਪਿੰ੍ਰਸੀਪਲ ਮੈਡਮ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੀ.ਐੱਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਮਮਦੋਟ ਨਾਲ ਸਬੰਧਿਤ 1300 ਖਪਤਕਾਰਾਂ ਨੇ ਬਿੱਲ ਮੁਆਫ਼ੀ ਦੇ ਫਾਰਮ ਭਰੇ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਦੇ ਬਿਜਲੀ ਬਿੱਲ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਯੋਜਨਾ ਦਾ ਲਾਭ ਲੈਣ ਲਈ ਸਬ ਡਵੀਜ਼ਨ ਪਾਵਰਕਾਮ ਮਮਦੋਟ ਵਿਖੇ ਪਿਛਲੇ ਚਾਰ ਦਿਨਾਂ ਤੋਂ ਖਪਤਕਾਰਾਂ ਵਲੋਂ ਫਾਰਮ ਭਰੇ ਜਾ ਰਹੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਨੂੰ ਯੂਥ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਕੀਤਾ ਸਵਾਗਤ

ਕੁੱਲਗੜ੍ਹੀ, 23 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਤਾਂ ਜੋ ਪਾਰਟੀ ਦਾ ਪ੍ਰਚਾਰ ਅਤੇ ਪ੍ਰਸਾਰ ਹੇਠਲੇ ...

ਪੂਰੀ ਖ਼ਬਰ »

ਚੋਰੀ ਦੀਆਂ ਸਕੂਟਰੀਆਂ ਸਮੇਤ ਤਿੰਨ ਗਿ੍ਫ਼ਤਾਰ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੀਆਂ ਦੋ ਸਕੂਟਰੀਆਂ ਸਣੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਅਤੇ ਪੁਲਿਸ ਪਾਰਟੀ ਨੂੰ ਸੂਚਨਾ ਮਿਲ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਈਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਿੰਨ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਲੋਗਨ ਲੇਖ ਮੁਕਾਬਲਿਆਂ ਵਿਚ ਸਕੂਲ ਦੀ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਨਾਇਆ ਸੰਯੁਕਤ ਰਾਸ਼ਟਰ ਦਿਵਸ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਿਸ ਏਕਤਾ ਉਪਲ ਸੀ.ਜੀ.ਐੱਮ.-ਕਮ-ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸਕੂਲ ਵਿਖੇ ...

ਪੂਰੀ ਖ਼ਬਰ »

11 ਕੇ.ਵੀ. ਹਾਈ ਵੋਲਟੇਜ ਢਿੱਲੀਆਂ ਤਾਰਾਂ ਸੰਬੰਧੀ 10 ਮਹੀਨੇ ਪਹਿਲਾਂ ਮਿਲੀ ਸੀ ਸ਼ਿਕਾਇਤ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਕਈ ਸਮੱਸਿਆਵਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਪੁਲਸੀਆਂ ਕਾਰਵਾਈ, ਡੇਢ ਸੌ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)-ਨਜਾਇਜ਼ ਸ਼ਰਾਬ ਦੇ ਧੰਦੇ ਵਿਚ ਲਿਪਤ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਡੇਢ ਸੌ ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ ...

ਪੂਰੀ ਖ਼ਬਰ »

ਸੂਬੇ ਵਿਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਬਲਦੇਵ ਸਿੰਘ

ਆਰਿਫ਼ ਕੇ, 23 ਅਕਤੂਬਰ (ਬਲਬੀਰ ਸਿੰਘ ਜੋਸਨ)-ਲੋਕਾਂ ਦਾ ਰਿਵਾਇਤੀ ਪਾਰਟੀਆਂ ਤੋਂ ਮੌਂਹ ਭੰਗ ਹੋ ਚੁੱਕਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਖ਼ੂਨਦਾਨ ਕੈਂਪ

ਤਲਵੰਡੀ ਭਾਈ, 23 ਅਕਤੂਬਰ (ਰਵਿੰਦਰ ਸਿੰਘ ਬਜਾਜ)-ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਸਾਂਝ ਬਲੱਡ ਸੇਵਾ ਸੁਸਾਇਟੀ ਮੁੱਦਕੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਹਿਯੋਗ ਨਾਲ ਸਨਾਤਨ ਧਰਮਸ਼ਾਲਾ ਤਲਵੰਡੀ ਭਾਈ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ 28 ਅਤੇ 29 ਨੂੰ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ | ਡਿਪਟੀ ਕਮਿਸ਼ਨਰ ਵਨੀਤ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੀ ਸਾਂਭ-ਸੰਭਾਲ ਲਈ ਵਿਧਾਇਕ ਪਿੰਕੀ ਵਲੋਂ 10 ਲੱਖ ਚੈੱਕ ਆਸ਼ਰਮ ਕਮੇਟੀ ਨੂੰ ਸੌਂਪਿਆ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਬਜ਼ੁਰਗਾਂ ਦੀ ਸੇਵਾ ਲਈ ਛਾਉਣੀ ਦੇ ਰਾਮਬਾਗ ਵਿਚ ਬਣੇ ਬਿਰਧ ਆਸ਼ਰਮ ਦੇ ਵਿਸਥਾਰ ਨੂੰ ਵਧਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰਕੇ ਆਸ਼ਰਮ ਕਮੇਟੀ ਨੂੰ ਚੈੱਕ ਸੌਂਪਿਆ | ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਚਾਵਲ ਉਦਯੋਗਿਕ ਇਕਾਈ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਪਿੰਡ ਮਾਨਾ ਸਿੰਘ ਵਾਲਾ ਵਿਖੇ ਖੇਤਰ ਦੀ ਸਭ ਤੋਂ ਵੱਡੀ ਚਾਵਲ ਉਦਯੋਗਿਕ ਇਕਾਈ ਭਗਵਤੀ ਲੈਕਟੋ ਵੈਜੀਟੇਰੀਅਨ ਐਕਸਪੋਰਟ ਦਾ ਦੌਰਾ ਕਰਵਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਬੋਰਡ ਵਲੋਂ ਪੰਜਾਬੀ ਵਿਸ਼ਾ ਬੰਦ ਕਰਨਾ ਮੰਦਭਾਗਾ- ਲਾਇਲਪੁਰੀ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਬਰਾਬਰ ਹੀ ਬਹੁਤ ਸਾਰੇ ਪ੍ਰਾਈਵੇਟ ਸਕੂਲ ਹਨ, ਜੋ ਸੀ.ਬੀ.ਐੱਸ.ਈ. ਬੋਰਡ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਵਿਚ ਪੰਜਾਬੀਆਂ ਦੇ ਲੱਖਾਂ ਬੱਚੇ ਪੜ੍ਹਦੇ ਹਨ | ਸੀ.ਬੀ.ਐੱਸ.ਸੀ. ਬੋਰਡ ਵਲੋਂ ਦਸਵੀਂ, ਗਿਆਰ੍ਹਵੀਂ ਜਮਾਤ ਵਿਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਿਚੋਂ ਬਾਹਰ ਕੱਢਣਾ ਮੰਦਭਾਗਾ ਫ਼ੈਸਲਾ ਹੈ | ਇਹ ਉਨ੍ਹਾਂ ਲੋਕਾਂ ਦੇ ਦਿਮਾਗ ਦੀ ਉਪਜ ਹੈ, ਜੋ ਪੰਜਾਬੀ ਭਾਸ਼ਾ ਨੂੰ ਨਫ਼ਰਤ ਕਰਦੇ ਹਨ | ਇਹ ਵਿਚਾਰ ਉੱਘੇ ਕਾਲਮ ਨਵੀਸ ਇੰਜੀਨੀਅਰ ਸੁਖਚੈਨ ਸਿੰਘ ਲਾਇਲਪੁਰੀ ਪ੍ਰਧਾਨ ਪੰਜਾਬੀ ਭਾਸ਼ਾ ਵਿਕਾਸ ਮੰਚ ਨੇ ਗੱਲਬਾਤ ਵਿਚ ਰੱਖੇ | ਸੀ.ਬੀ.ਐੱਸ.ਸੀ. ਬੋਰਡ ਵਲੋਂ ਪੰਜਾਬੀ ਭਾਸ਼ਾ ਬੰਦ ਕਰਨਾ ਪੰਜਾਬੀਆਂ 'ਤੇ ਇਕ ਵੱਡਾ ਹਮਲਾ ਹੈ, ਜਿਸ ਨੂੰ ਭਾਰਤ ਤੇ ਦੇਸ਼ਾਂ-ਵਿਦੇਸ਼ਾਂ ਵਿਚ ਵਸਦੇ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਾਰੀਆਂ ਸਮਾਜਿਕ, ਧਾਰਮਿਕ ਅਤੇ ਯੂਥ ਸਭਾਵਾਂ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਕੱਠੇ ਹੋ ਕੇ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ | ਇਸ ਮੌਕੇ ਗੁਰਦਿਆਲ ਸਿੰਘ ਵਿਰਕ, ਬਲਵਿੰਦਰ ਸਿੰਘ ਪਨੇਸਰ, ਜਥੇ: ਦਰਸ਼ਨ ਸਿੰਘ ਸ਼ੇਰਖਾਂ, ਭਗਵਾਨ ਸਿੰਘ ਸਾਮਾ, ਕਰਤਾਰ ਸਿੰਘ ਰੁਕਣਾ ਮੂੰਗਲਾ, ਬਲਿਹਾਰ ਸਿੰਘ ਸਾਬਕਾ ਕੌਂਸਲਰ, ਅਵਤਾਰ ਸਿੰਘ ਦੁਲਚੀਕੇ, ਪਰਮਿੰਦਰ ਸਿੰਘ ਹਾਂਡਾ ਕੌਂਸਲਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੋਕ ਕਾਂਗਰਸ ਦੇ ਡਰਾਮੇ ਤੋਂ ਪੂਰੀ ਤਰ੍ਹਾਂ ਹੋ ਚੱੁਕੇ ਹਨ ਜਾਣੂ-ਵਰਦੇਵ ਮਾਨ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਕਾਂਗਰਸ ਨੇ ਨਵੇਂ ਝੂਠ ਫ਼ਰੇਬ ਤਿਆਰ ਕਰ ਲਏ ਗਏ ਹਨ ਅਤੇ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਝੂਠੇ ...

ਪੂਰੀ ਖ਼ਬਰ »

ਪੈਰਾ ਲੀਗਲ ਵਲੰਟੀਅਰਾਂ ਵਲੋਂ 550 ਪਿੰਡਾਂ 'ਚ ਲਗਾਏ ਜਾ ਰਹੇ ਹਨ ਸੈਮੀਨਾਰ-ਏਕਤਾ ਉੱਪਲ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਉੱਚ ਪੁਲਿਸ ਅਫ਼ਸਰਾਂ ਵਲੋਂ ਆਤਮ ਹੱਤਿਆ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਣ 'ਤੇ ਧਰਨਾ ਸਮਾਪਤ

ਮਖੂ, 23 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- 19 ਅਕਤੂਬਰ ਨੂੰ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਨੇ ਆਪਣੇ ਆਤਮ ਹੱਤਿਆ ਨੋਟ ਵਿਚ ਦੋਸ਼ੀਆਂ ਦੇ ਨਾਮ ਲਿਖ ਕਿ ਮਖੂ ਨਜ਼ਦੀਕ ਸਰਹਿੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਦਿੱਤੀ ਸੀ ਤੇ ...

ਪੂਰੀ ਖ਼ਬਰ »

ਝੂਠੇ ਲਾਰੇ ਅਤੇ ਵਾਅਦਿਆਂ ਨਾਲ ਲੋਕਾਂ ਨੂੰ ਵਰਗ਼ਲਾ ਨਹੀਂ ਸਕਣਗੇ ਕਾਂਗਰਸੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਿਚ ਘਮਾਸਾਨ ਤੋਂ ਬਾਅਦ ਸੱਤਾ ਦੀ ਕੁਰਸੀ ਉੱਪਰ ਬੈਠੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ, ਪਰ ਅਫ਼ਸੋਸ ਕਿ ਸਰਕਾਰ ਵਲੋਂ ਇਨ੍ਹਾਂ ਐਲਾਨਾਂ ਨੂੰ ਅਮਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਹਰ ਵਰਗ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਯੋਜਨਾਵਾਂ ਉਲੀਕੀਆਂ-ਐਡ. ਰਜਨੀਸ਼ ਦਹੀਯਾ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਆਮ ਆਦਮੀ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸ ਨੇ ਹਮੇਸ਼ਾ ਦੇਸ਼ ਅਤੇ ਸੂਬੇ ਦੀ ਭਲਾਈ ਲਈ ਕੰਮ ਕੀਤਾ ਹੈ, ਜਿਸ ਕਰਕੇ ਦਿੱਲੀ ਵਾਸੀਆਂ ਨੇ ਪਾਰਟੀ ਨੂੰ ਦੁਬਾਰਾ ਸੱਤਾ ਸੌਂਪ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਦੀ ਪਤਨੀ ਨੇ ਲੋਕਾਂ ਦੀ ਪਿਛਲੇ ਵੀਹ ਸਾਲਾਂ ਦੀ ਮੰਗ ਨੂੰ ਕੀਤਾ ਪੂਰਾ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਹਲਕੇ ਦਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਦਾ ਬੰਟੀ ਰੋਮਾਣਾ ਨੇ ਕੀਤਾ ਸਨਮਾਨ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਆਪਣੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨਾਲ ਯੂਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX