ਤਾਜਾ ਖ਼ਬਰਾਂ


ਬੀ.ਬੀ.ਸੀ. ਡਾਕੂਮੈਂਟਰੀ: ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਸੁਣਵਾਈ
. . .  3 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਡਾਕੂਮੈਂਟਰੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ...
ਸਰਕਾਰ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ- ਸ਼ਸ਼ੀ ਥਰੂਰ
. . .  1 minute ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ’ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲ.ਆਈ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ। ਉਹ...
ਬਜਟ ਸੈਸ਼ਨ: ਕਾਂਗਰਸ ਨੇ ਜਾਰੀ ਕੀਤਾ ਵ੍ਹੀਪ
. . .  16 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵ੍ਹੀਪ ਜਾਰੀ ਕੀਤਾ ਹੈ।
ਮਨੀਸ਼ ਸਿਸੋਦੀਆ ਨੂੰ ਮਿਲੀ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਮਨਜ਼ੂਰੀ- ਉਪ ਰਾਜਪਾਲ ਦਫ਼ਤਰ
. . .  19 minutes ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  26 minutes ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  52 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  59 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  about 1 hour ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  about 1 hour ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  about 1 hour ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 2 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 4 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਬਠਿੰਡਾ

-ਮਾਮਲਾ ਮੋਟਰ ਵਹੀਕਲ ਟੈਕਸ ਨਾ ਭਰੇ ਜਾਣ ਦਾ- ਬਠਿੰਡਾ ਆਰ. ਟੀ. ਏ. ਨੇ ਔਰਬਿਟ ਤੇ ਨਿਊ-ਦੀਪ ਸਮੇਤ ਪੰਜ ਹੋਰ ਬੱਸਾਂ ਕੀਤੀਆਂ ਬੰਦ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਟ੍ਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਟੈਕਸ ਨਾ ਭਰਨ ਵਾਲੀਆਂ ਨਿੱਜ਼ੀ ਕੰਪਨੀਆਂ ਦੀਆਂ ਬੱਸਾਂ ਖ਼ਿਲਾਫ਼ ਬਠਿੰਡਾ ਦੇ ...

ਪੂਰੀ ਖ਼ਬਰ »

ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਡਿਪਟੀ ਡਾਇਰੈਕਟਰ ਵਲੋਂ ਸਿਵਲ ਹਸਪਤਾਲ ਦਾ ਦੌਰਾ

ਬਠਿੰਡਾ, 23 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲੇ੍ਹ 'ਚ ਵੱਧ ਰਹੇ ਡੇਂਗੂ ਦੇ ਕੇਸਾਂ ਨੰੂ ਦੇਖਦੇ ਹੋਏ ਸਿਹਤ ਵਿਭਾਗ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਵਲੋਂ ਬਠਿੰਡਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ | ਸਿਹਤ ਵਿਭਾਗ ਬਠਿੰਡਾ ਵਲੋਂ ਡੇਂਗੂ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਸੰਬੰਧੀ ਪੱਤਰਕਾਰਾਂ ਵਲੋਂ ਕੀਤੇ ਸਵਾਲਾਂ ਤੋਂ ਡਿਪਟੀ ਡਾਇਰੈਕਟਰ ਵੀ ਭੱਜਦੇ ਨਜ਼ਰ ਆਏ | ਇਸ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵਲੋਂ ਹਸਪਤਾਲ ਦੀਆਂ ਖ਼ਾਮੀਆਂ ਨੂੰ ਛੁਪਾਉਣ ਦੇ ਲਈ ਡਿਪਟੀ ਡਾਇਰੈਕਟਰ ਨੂੰ ਪਲਾਨ ਤਹਿਤ ਬਾਬਾ ਦੀਪ ਸਿੰਘ ਨਗਰ ਵਿਖੇ ਲਿਜਾਇਆ ਗਿਆ, ਜਿਥੇ ਕਿ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਇਆ ਹੈ | ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲੇ੍ਹ 'ਚ ਡੇਂਗੂ ਦੇ ਲਗਾਤਾਰ ਕੇਸ ਵੱਧਦੇ ਨਜ਼ਰ ਆ ਰਹੇ ਹਨ | ਇਸ ਦੌਰਾਨ ਸਿਹਤ ਵਿਭਾਗ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਨਿਸ਼ਾ ਸੋਹੀ ਤੇ ਡਾ. ਪ੍ਰੀਤੀ ਵਲੋਂ ਬਠਿੰਡਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਰਾਧੇ ਸਾਮ ਵਾਸੀ ਬਠਿੰਡਾ ਦੁਆਰਾ ਡਿਪਟੀ ਡਾਇਰੈਕਟਰ ਨੂੰ ਸਿਵਲ ਹਸਪਤਾਲ ਵਿਚ ਪਾਈਆਂ ਜਾਣ ਵਾਲੀਆਂ ਖ਼ਾਮੀਆਂ ਬਾਰੇ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੇ ਅੰਦਰ ਡੇਂਗੂ ਤੇ ਹੋਰ ਬਿਮਾਰੀਆਂ ਦੇ ਟੈਸਟ ਕਰਵਾਉਣ ਆਉਣ ਵਾਲੇ ਲੋਕਾ ਨੂੰ ਖੱਜਲ ਖੁਆਰਾ ਹੋਣਾ ਪੈ ਰਿਹਾ ਹੈ ਜਦ ਕਿ ਹਸਪਤਾਲ 'ਚ ਟੈੱਸਟਾਂ ਲਈ ਲਗਾਈ ਗਈ ਮਸ਼ੀਨ ਤੇ ਸਟਾਫ਼ ਦੀ ਭਾਰੀ ਕਮੀ ਹੋ ਰਹੀ ਹੈ | ਇਸ ਦੌਰਾਨ ਸਮਾਜ ਸੇਵੀ ਬੀਰੂ ਬਾਂਸਲ ਦੁਆਰਾ ਡਿਪਟੀ ਡਾਇਰੈਕਟਰ ਨੂੰ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਐਸ. ਡੀ. ਪੀ. ਸੈੱਲ ਨਾ ਮਿਲਣ ਤੇ ਖ਼ੂਨ ਦੀ ਭਾਰੀ ਕਮੀ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਭਰੋਸਾ ਦਿਵਾਇਆ ਕਿ ਹਸਪਤਾਲ ਦੇ 'ਚ ਪਾਈਆ ਜਾਣ ਵਾਲੀਆ ਕਮੀਆ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ | ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਡਿਪਟੀ ਡਾਇਰੈਕਟਰ ਨੂੰ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿਖੇ ਲਿਜਾਇਆ ਗਿਆ ਜਿਥੇ ਕਿ ਡੇਂਗੂ ਦੇ ਸਭ ਤੋਂ ਜ਼ਿਆਦਾ ਮਰੀਜ਼ ਆਏ ਹਨ ਉਥੇ ਹੀ ਕਈ ਘਰਾਂ 'ਚ ਨਗਰ ਨਿਗਮ ਦੇ ਅਧਿਕਾਰੀਆਂ ਦੁਆਰਾ ਫੋਗਿੰਗ ਵੀ ਕੀਤੀ ਗਈ | ਸਿਹਤ ਵਿਭਾਗ ਦੀ ਡਿਪਟੀ ਡਾਇਰੈਕਟਰ ਦੁਆਰਾ ਘਰਾਂ 'ਚ ਪਹੁੰਚ ਕੇ ਲੋਕਾਂ ਨੂੰ ਡੇਂਗੂ ਬਾਰੇ ਜਾਣੂ ਕਰਵਾਉਂਦੇ ਹੋਏ ਪੰਫਲੇਟ ਵੰਡੇ ਗਏ | ਇਸ ਦੌਰਾਨ ਡਿਪਟੀ ਡਾਇਰੈਕਟਰ ਨੂੰ ਸਿਵਲ ਹਸਪਤਾਲ 'ਚ ਪਾਈਆਂ ਜਾਣ ਵਾਲੀਆਂ ਖ਼ਾਮੀਆਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਡੇਂਗੂ ਵਾਰਡ 'ਚ ਭਲੇ ਹੀ ਸਿਹਤ ਵਿਭਾਗ ਦੁਆਰਾ 50 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ, ਪਰ ਬੈੱਡਾਂ 'ਤੇ ਚਾਦਰਾ ਨਹੀਂ ਹਨ | ਇਸ ਤੋਂ ਇਲਾਵਾ ਬਾਥਰੂਮ 'ਚ ਪਾਣੀ ਨਾ ਹੋਣਾ, ਹਸਪਤਾਲ ਦੇ ਅੰਦਰ ਦੁਪਹਿਰ ਬਾਦ ਸਫ਼ਾਈ ਨਾ ਹੋਣ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਸਪਤਾਲ ਦੇ ਅੰਦਰ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਐਸ. ਐਮ. ਓ. ਨਾਲ ਜਲਦ ਹੀ ਗੱਲਬਾਤ ਕਰਨਗੇ |

ਖ਼ਬਰ ਸ਼ੇਅਰ ਕਰੋ

 

ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਭਲਕੇ ਘੇਰਨਗੇ ਮਿੰਨੀ ਸਕੱਤਰੇਤ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਤੇ ਹੋਰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 25 ਅਕਤੂਬਰ ਤੋਂ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਕਾਲੀ ਦਲ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ-ਕਾਲਾ, ਖੋਸਾ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਜਿਉਂ-ਜਿਉਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਜਾ ਰਹੀ ਹੈ | ਸਾਬਕਾ ਉੱਪ ਮੁੱਖ ਮੰਤਰੀ ਸੁਖਵੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ ਹਲਕੇ ਤੋਂ ...

ਪੂਰੀ ਖ਼ਬਰ »

ਮਿ੍ਤਕ ਵਿਅਕਤੀ ਦੀਆਂ ਜਾਅਲੀ ਹਾਜ਼ਰੀਆਂ ਲਗਵਾ ਕੇ ਮਨਰੇਗਾ ਸਕੀਮ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਚੱਕ ਅਤਰ ਸਿੰਘ ਦੇ ਸਾਬਕਾ ਸਰਪੰਚ ਦੇ ਪੁੱਤਰ ਬਲਜਿੰਦਰ ਸਿੰਘ ਬੱਬੀ ਵਲੋਂ ਮਨਰੇਗਾ ਸਕੀਮ ਵਿਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਦਾ ਪਰਦਾਫਾਸ਼ ਕਰਦੇ ਹੋਏ ਪ੍ਰੈਸ ਕਾਨਫ਼ਰੰਸ ਰੱਖੀ ਗਈ, ਉਨ੍ਹਾਂ ਪ੍ਰੈਸ ਨੂੰ ਦੱਸਿਆ ਕਿ ਮਨਰੇਗਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਲੰਘੀ ਰਾਤ ਮੁਲਤਾਨੀਆ ਰੋਡ 'ਤੇ ਡੀ.ਡੀ.ਟਾਵਰ ਦੇ ਨੇੜੇ ਮੋਟਰ ਸਾਈਕਲ ਸਵਾਰ ਵਿਚ ਜਿਪਸੀ ਨੇ ਟੱਕਰ ਮਾਰੇ ਜਾਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਜਿਪਸੀ ਦੇ ਟੱਕਰ ਮਾਰੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨੌਜਵਾਨ ਗਿ੍ਫ਼ਤਾਰ

ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਅਜੈ ਮਲੂਜਾ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਆਈ.ਏ. ਸਟਾਫ਼-1 ਦੇ ਇੰਚਾਰਜ਼ ਸਬ-ਇੰਸਪੈਕਟਰ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ...

ਪੂਰੀ ਖ਼ਬਰ »

14ਵੀਂ ਪੰਜਾਬ ਨਾਭਾ ਅਕਾਲ ਪਲਟਨ ਦਾ 264ਵਾਂ ਜਨਮ ਦਿਨ ਬਠਿੰਡਾ 'ਚ ਮਨਾਇਆ

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਵਿਸ਼ਵ ਯੁੱਧ ਅਤੇ 1965 ਅਤੇ 1971 ਦੀਆਂ ਭਾਰਤ ਅਤੇ ਪਾਕਿਸਤਾਨ ਦੀਆਂ ਜੰਗਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਯਾਦ ਕਰਦੇ ਹੋਏ 14 ਪੰਜਾਬ ਨਾਭਾ ਅਕਾਲ ਦੇ ਮਾਲਵਾ ਜ਼ੋਨ ਸੇਵਾ ਮੁਕਤ ਫ਼ੌਜੀ ਅਧਿਕਾਰੀਆਂ ਵਲੋਂ 1957 ਨੂੰ ਨਾਭਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਖ਼ਰਾਬ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਕਿਸਾਨ ਵਿੰਗ ਜ਼ਿਲ੍ਹਾ ਸ਼ਹਿਰੀ ਬਠਿੰਡਾ ਦੇ ਪ੍ਰਧਾਨ ਚਮਕੌਰ ...

ਪੂਰੀ ਖ਼ਬਰ »

ਪਿੰਡ ਰਾਮਸਰਾ ਵਿਖੇ ਕਮਰੇ ਦੀ ਛੱਤ ਡਿੱਗਣ ਕਾਰਨ ਵਾਪਰਿਆ ਹਾਦਸਾ

ਰਾਮਾਂ ਮੰਡੀ, 23 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਅੱਜ ਇੱਕ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਘਰ ਦੇ ਤਿੰਨ ਮੈਂਬਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਜੁਗਰਾਜ ਸਿੰਘ ਪੁੱਤਰ ਗੁਰਮੁੱਖ ...

ਪੂਰੀ ਖ਼ਬਰ »

ਬਸਪਾ ਦੇ ਰਣਧੀਰ ਸਿੰਘ ਧੀਰਾ ਲੋਕ ਸਭਾ ਬਠਿੰਡਾ ਇੰਚਾਰਜ ਨਿਯੁਕਤ

ਮਹਿਰਾਜ, 23 ਅਕਤੂਬਰ (ਸੁਖਪਾਲ ਮਹਿਰਾਜ)-ਬਹੁਜਨ ਸਮਾਜ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਨੌਜਵਾਨ ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਇੰਚਾਰਜ ਲਗਾਉਣ 'ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਰਾਸ਼ਟਰੀ ਮਾਰਗ 'ਤੇ ਦਿੱਤਾ ਧਰਨਾ

ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਗੋਨਿਆਣਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਭੋਖੜਾ ਦੇ ਕੋਲ ਦੋ ਘੰਟੇ ਸੜਕੀ ਆਵਾਜਾਈ ਰੋਕੀ | ਜਿਸ ਨਾਲ ਐਨ. ਐਚ-54 ਬਠਿੰਡਾ-ਅੰਮਿ੍ਤਸਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਗੁਰਪ੍ਰੀਤ ਸਿੰਘ ਚੱਕ

ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਚੱਕ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰਨ ਵਚਨਬੱਧ ਹੈ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਾਂਸਲ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ

ਚਾਉਕੇ, 23 ਅਕਤੂਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਕਾਂਗਰਸ ਦੇ ਸਰਗਰਮ ਆਗੂ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਪੰਜਾਬ ਕਾਂਗਰਸ ਦੇ ਨਵੇਂ ਲਗਾਏ ਇੰਚਾਰਜ ਹਰੀਸ਼ ਚੌਧਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਨਿਯੁਕਤੀ ਦੀ ਵਧਾਈ ਦਿੱਤੀ | ਸਾਬਕਾ ...

ਪੂਰੀ ਖ਼ਬਰ »

ਉਦੇ ਪ੍ਰਤਾਪ ਸਹਾਰਨ ਕਿ੍ਕਟ ਐਸੋਸੀਏਸ਼ਨ ਬਠਿੰਡਾ 'ਚ ਪੀ.ਸੀ.ਏ. ਲਈ ਨਾਮਜ਼ਦ

ਗੋਨਿਆਣਾ, 23 ਅਕਤੂਬਰ (ਲਛਮਣ ਦਾਸ ਗਰਗ)-ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਬੀ.ਏ ਭਾਗ ਪਹਿਲਾ ਦਾ ਹੋਣਹਾਰ ਵਿਦਿਆਰਥੀ ਉਦੇ ਪ੍ਰਤਾਪ ਸਹਾਰਾਂ ਦੀ ਚੋਣ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਡੇਂਗੂ ਪੀੜਤ ਮਹਿਲਾ ਨੂੰ ਹਸਪਤਾਲ ਪਹੁੰਚਾਇਆ

ਰਾਮਾਂ ਮੰਡੀ, 23 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਦੇਰ ਸਾਮ ਬਾਘਾ ਰੋਡ ਤੇ ਇਕ ਮਹਿਲਾ ਦੀ ਅਚਾਨਕ ਹਾਲਤ ਖ਼ਰਾਬ ਹੋਣ ਦੀ ਸੂਚਨਾ ਮਿਲਨ ਤੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਰਾਮਾਂ ਦਾਖ਼ਲ ਕਰਵਾਇਆ ਗਿਆ | ਜਿੱਥੇ ਉਸ ਦਾ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੇ ਅੰਬਾਰ, ਕਿਸਾਨਾਂ ਵਲੋਂ ਨਮੀ ਦੀ ਸ਼ਰਤ ਨੂੰ ਕੁੱਝ ਨਰਮ ਕਰਕੇੇ ਖ਼ਰੀਦ 'ਚ ਤੇਜ਼ੀ ਲਿਆਉਣ ਦੀ ਮੰਗ

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਰਹੇ ਹਨ ਖ਼ਰੀਦ ਏਜੰਸੀਆਂ ਵਲੋਂ ਵਧੇਰੇ ਨਮੀ ਦੇ ਨਾਮ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਵਿਚ ਆਨਾਕਾਨੀ ਕਰਨਾ, ਨਮੀਂ ਮਾਪਣ ਵਾਲੇ ਮੀਟਰਾਂ ਦੀ ਕੁਆਲਿਟੀ ਤੇ ਸ਼ੰਕਾ ਜ਼ਾਹਿਰ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮੋਰਿੰਡਾ 'ਚ ਰੈਲੀ 28 ਨੂੰ

ਮਾਨਸਾ, 23 ਅਕਤੂਬਰ (ਸ. ਰਿ.)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਰਿੰਡਾ ਵਿਖੇ 28 ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਵਾਇਆ ਜਾਵੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਆਗੂ ਹਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੀ ਸਭਾ 'ਚ ਵਿਦਿਆਰਥੀ ਤੇ ਸਮੂਹ ਸਟਾਫ਼ ਵਲੋਂ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਕੱਲ੍ਹ ਕਿਸਾਨ ਯੂਨੀਅਨ ਉਗਰਾਹਾਂ ਕਰੇਗੀ ਮਿੰਨੀ ਸਕੱਤਰੇਤ ਬਠਿੰਡਾ ਦਾ ਘਿਰਾਓ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ਾ ਨਾ ਮਿਲਣ ਨੂੰ ਲੈ ਕਿਸਾਨ ਆਗੂਆਂ ਵਲੋਂ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਬਠਿੰਡਾ ਸਮੇਤ ਪੰਜ ਜ਼ਿਲਿ੍ਹਆਂ ਬਠਿੰਡਾ, ਮਾਨਸਾ, ਮੁਕਤਸਰ, ਬਰਨਾਲਾ ਤੇ ਮੋਗਾ ਦੇ ਕਿਸਾਨਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਰੱਖ ਕੇ ਸੁਖਮਨੀ ਸਾਹਿਬ ਦੇ ਕੀਤੇ ਪਾਠ

ਬਠਿੰਡਾ, 23 ਅਕਤੂਬਰ (ਵੀਰਪਾਲ ਸਿੰਘ)-ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਦੀ ਗੰੁਗੀ ਅਤੇ ਬੋਲੀ ਸਰਕਾਰ ਅੰਤਰ ਆਤਮਾ ਨੂੰ ਜਗਾਉਣ ਲਈ ਪਿਛਲੇ ਸਾਢੇ 4 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਕੀਤੇ ਜਾ ਰਹੇ ਸੰਘਰਸ਼ ਦੀ ਕੜੀ ਤਹਿਤ ਬਲਾਕ ਪ੍ਰਧਾਨ ਅੰਮਿ੍ਤ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਵਲੋਂ 'ਆਪ' ਨੂੰ ਸਮਰਥਨ

ਮੌੜ ਮੰਡੀ, 23 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਿਜਲੀ ਬੋਰਡ, ਪੀ. ਆਰ. ਟੀ. ਸੀ. ਤੇ ਅਧਿਆਪਕ ਫ਼ਰੰਟ ਦੇ ਆਗੂ ਹਾਜ਼ਰ ਸਨ | ਮੀਟਿੰਗ 'ਚ ਸਰਬਸੰਮਤੀ ਨਾਲ ਇਹ ਮਤਾ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ ਦੇ ਮਸਲਿਆਂ 'ਤੇ ਘੇਰੀ ਪੰਜਾਬ ਸਰਕਾਰ

ਬਠਿੰਡਾ, 23 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਬਲਦੇਵ ਸਿੰਘ ਪੀ. ਆਈ. ਐਸ. ਨੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਮਸਲਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਗਹਿਰੀ ਭਾਗੀ ਦੀ ਅਨਾਜ ਮੰਡੀ 'ਚ ਝੋਨੇ ਦੇ ਲੱਗੇ ਅੰਬਾਰ

ਕੋਟਫੱਤਾ, 23 ਅਕਤੂਬਰ (ਰਣਜੀਤ ਸਿੰਘ ਬੁੱਟਰ)-ਗਹਿਰੀ ਭਾਗੀ ਦੀ ਅਨਾਜ ਮੰਡੀ 'ਚ ਝੋਨਾ ਲੈ ਕੇ ਬੈਠੇ ਕਿਸਾਨਾਂ ਨੇ ਆਪਣੇ ਦੁੱਖੜੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਨੂੰ 15 ਤੋਂ 20 ਦਿਨ ਹੋ ਗਏ ਹਨ, ਪਰ ਝੋਨੇ ਦੀ ਬੋਲੀ ਨਹੀਂ ਲੱਗਦੀ ਤੇ ਨਾ ਹੀ ਮੰਡੀ 'ਚ ਕੋਈ ਬਾਰਦਾਨਾ ਹੈ | ਕਿਸਾਨ ...

ਪੂਰੀ ਖ਼ਬਰ »

ਹਲਕਾ ਭੁੱਚੋ ਦੇ 'ਆਪ' ਵਰਕਰਾਂ ਤੇ ਆਗੂਆਂ ਨੂੰ ਪਾਰਟੀ ਨਾਲ ਮੁੜ ਜੋੜਿਆ ਜਾਵੇਗਾ-ਸੁਰਿੰਦਰ ਬਿੱਟੂ

ਲਹਿਰਾ ਮੁਹੱਬਤ, 23 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਦੇ 2017 ਦੀਆਂ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੇ ਕੁਝ ਆਗੂ ਤੇ ਵਰਕਰ ਜੋ ਕਿਸੇ ਕਾਰਨ ਕਰਕੇ ਨਾਮੋਸ਼ ਹੋਏ ਆਪਣੇ ਘਰਾਂ 'ਚ ਬੈਠ ਗਏ ਸਨ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਿਆਸੀ ...

ਪੂਰੀ ਖ਼ਬਰ »

ਦਿਉਣ ਦੀ ਪੰਚਾਇਤ ਵਲੋਂ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਦੇ ਕੰਮ ਦਾ ਉਦਘਾਟਨ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਪੰਜਾਬ ਦੀ ਸੱਤਾ 'ਤੇ ਜਦੋਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪਿੰਡਾਂ 'ਚ ਵਿਕਾਸ ਦੇ ਲੰਬੇ ਸਮੇਂ ਤੋਂ ਰੁਕੇ ਕੰਮਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਇਸ ਲੜੀ ਤਹਿਤ ਬਲਾਕ ...

ਪੂਰੀ ਖ਼ਬਰ »

ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਮਾਲਕ ਨੂੰ ਕੀਤਾ ਵਾਪਸ

ਬੱਲੂਆਣਾ, 23 ਅਕਤੂਬਰ (ਗੁਰਨੈਬ ਸਾਜਨ)-ਕਲਯੁਗ ਦੇ ਸਮੇਂ 'ਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ | ਇਸ ਦੀ ਤਾਜ਼ਾ ਮਿਸਾਲ ਪਿੰਡ ਦਿਉਣ ਦੀ ਦਾਣਾ ਮੰਡੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਮਜ਼ਦੂਰ ਨੇ ਦਾਣਾ ਮੰਡੀ 'ਚੋਂ ਲੱਭਿਆ ਸਮਾਰਟ ਮੋਬਾਈਲ ਫ਼ੋਨ ਸਹੀ ਮਾਲਕ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX