ਤਾਜਾ ਖ਼ਬਰਾਂ


ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  9 minutes ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ
. . .  22 minutes ago
ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ......
ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ
. . .  50 minutes ago
ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ,....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  43 minutes ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ.....
ਡਰੱਗ ਇੰਸਪੈਕਟਰ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਕਿਸਾਨ ਆਗੂ ਸਮੇਤ 8 ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਹਰੀਕੇ ਪੱਤਣ, 8 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਕਲੀਨਿਕ ਦੀ ਚੈਕਿੰਗ ਲਈ ਗਏ ਜ਼ਿਲ੍ਹਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਹਰੀਕੇ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਜੋ ਕਿ ਕਿਸਾਨ ਜਥੇਬੰਦੀ ਦਾ....
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
. . .  about 1 hour ago
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
. . .  about 1 hour ago
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ
. . .  about 2 hours ago
ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ...
ਨਸ਼ੇੜੀਆਂ ਨੇ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਵੀ ਨਹੀਂ ਬਖ਼ਸ਼ਿਆ ਸੰਸਕਾਰ ਕਰਨ ਵਾਲੀਆਂ ਐਂਗਲਾਂ ਕੀਤੀਆਂ ਚੋਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 8 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਵੜਿੰਗ ਵਿਖੇ ਬੀਤੀ ਰਾਤ ਨਸ਼ੇੜੀਆਂ ਵਲੋਂ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ...
ਪਾਕਿ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਅਟਾਰੀ ਸਰਹੱਦ
. . .  about 2 hours ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਸਰਹੱਦ ਤੇ ਪਹੁੰਚਿਆ...
ਲੁਧਿਆਣਾ ਅਦਾਲਤੀ ਕੰਪਲੈਕਸ 'ਚ ਕੂੜੇ ਦੇ ਢੇਰ ਵਿਚ ਹੋਏ ਧਮਾਕੇ ਕਾਰਨ ਦਹਿਸ਼ਤ ਫੈਲੀ
. . .  about 2 hours ago
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਨੇੜੇ ਬਣੇ ਮਾਲਖਾਨੇ ਦੇ ਬਾਹਰ ਕੂੜੇ ਦੇ ਢੇਰ 'ਚ ਹੋਏ ਇਕ ਧਮਾਕੇ ਕਾਰਨ ਦਹਿਸ਼ਤ ਫੈਲ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ...
ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 3 hours ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 4 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 4 hours ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਖੰਨਾ / ਸਮਰਾਲਾ

ਭਾਕਿਯੂ ਦਾ ਵੱਡਾ ਜਥਾ ਠੇਕਾ ਮੁਲਾਜ਼ਮਾਂ ਦੀ ਮੋਰਿੰਡਾ ਰੈਲੀ ਵਿਚ ਹਮਾਇਤ ਲਈ ਰਵਾਨਾ ਹੋਇਆ

ਪਾਇਲ, 23 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਪਰਮਵੀਰ ਸਿੰਘ ਘਲੋਟੀ ਤੇ ਜਗਤਾਰ ਸਿੰਘ ਚੋਮੋਂ ਦੀ ਅਗਵਾਈ ਵਿਚ ਮੋਰਿੰਡਾ ਵਿਖੇ ਠੇਕਾ ਮੁਲਾਜ਼ਮਾਂ ਵਲੋਂ ਕੀਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਜਥੇਦਾਰ ਹਰਚੰਦ ਸਿੰਘ ਰਤਨਹੇੜੀ ਸੂਬਾ ਪ੍ਰਧਾਨ ਤੇ ਕਾਮਰੇਡ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ, ਆਲੂ ਤੇ ਕਣਕ ਦੀ ਬਿਜਾਈ ਹੋਈ ਲੇਟ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਡੀ.ਏ.ਪੀ. ਖਾਦ ਨਾ ਮਿਲਣ ਕਰਕੇ ਕਿਸਾਨਾਂ ਵਲੋਂ ਅੱਜ ਖੰਨਾ ਰੇਲਵੇ ਸਟੇਸ਼ਨ ਦੇ ਬਾਹਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ | ਬਲਵਿੰਦਰ ਸਿੰਘ ਪੌਤ, ਦਿਲਬਾਗ ਸਿੰਘ ਬਹਿਲੋਲਪੁਰ, ਦਲਜੀਤ ...

ਪੂਰੀ ਖ਼ਬਰ »

ਕਰਵਾ ਚੌਥ 'ਤੇ ਮਹਿੰਦੀ ਲਾਉਣ ਵਾਲਿਆਂ ਦੀ ਰਹੀ ਚਾਂਦੀ, ਦੁਕਾਨਦਾਰ ਰਹੇ ਨਿਰਾਸ਼

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ ਕਰਵਾ ਚੌਥ ਦੇ ਮੌਕੇ ਇਕ ਪਾਸੇ ਬਾਜ਼ਾਰਾਂ ਵਿਚ ਮਹਿੰਦੀ ਲਵਾਉਣ ਵਾਲੀਆਂ ਮੁਟਿਆਰਾਂ, ਔਰਤਾਂ ਦੀ ਭੀੜ ਰਹੀ ਤੇ ਦੂਜੇ ਪਾਸੇ ਜੀ ਟੀ. ਰੋਡ ਤੇ ਰੇਹੜੀਆਂ ਆਦਿ ਖੜੀਆਂ ਹੋਣ ਕਾਰਨ ਲਗਪਗ ਅੱਧਾ ਦਿਨ ਜਾਮ ਲਗਾ ਰਿਹਾ | ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਕੱਲ੍ਹ ਨੂੰ ਦੋਰਾਹਾ ਵਿਖੇ ਸਾਂਝੇ ਗੱਠਜੋੜ ਦੇ ਵਰਕਰਾਂ 'ਚ ਭਰਨਗੇ ਜੋਸ਼

ਦੋਰਾਹਾ, 23 ਅਕਤੂਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ 25 ਅਕਤੂਬਰ ਨੂੰ ਦੋਰਾਹਾ ਵਿਖੇ ਸ਼੍ਰੋਮਣੀ ਅਕਾਲੀ-ਬਸਪਾ ਸਾਂਝੇ ਗੱਠਜੋੜ, ਹਲਕਾ ਪਾਇਲ ਦੀ ਮੀਟਿੰਗ ਨੂੰ ਦੋਰਾਹਾ ਵਿਖੇ ਸੰਬੋਧਨ ਹੋਣਗੇ | ਜਿਸ ਦੇ ਬਾਰੇ ਸ਼੍ਰੋਮਣੀ ...

ਪੂਰੀ ਖ਼ਬਰ »

ਮਿੰਨੀ ਬੱਸ-ਮੋਟਰਸਾਈਕਲ ਹਾਦਸੇ ਵਿਚ ਇੱਕ ਵਿਦਿਆਰਥੀ ਦੀ ਮੌਤ, ਇੱਕ ਜ਼ਖ਼ਮੀ

ਦੋਰਾਹਾ, 23 ਅਕਤੂਬਰ (ਜਸਵੀਰ ਝੱਜ)-ਦੋਰਾਹਾ ਨੇੜਲੇ ਪਿੰਡ ਗਿੱਦੜੀ ਵਿਖੇ ਮਿੰਨੀ ਬੱਸ- ਮੋਟਰਸਾਈਕਲ ਹਾਦਸੇ ਵਿਚ ਇੱਕ ਦੀ ਮੌਤ ਤੇ ਇੱਕ ਜ਼ਖ਼ਮੀ ਹੋਣ ਤੇ ਬੱਸ ਡਰਾਈਵਰ ਦੇ ਮੌਕੇ ਤੋਂ ਫ਼ਰਾਰ ਹੋਣ ਦੀ ਸੂਚਨਾ ਹੈ | ਗੁਰਿੰਦਰ ਸਿੰਘ ਪੱਤਰ ਮੋਹਣ ਸਿੰਘ ਵਾਸੀ ਗਿੱਦੜੀ ਆਪਣੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਦੀਪੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੌਜਵਾਨ ਦੇ ਆਗੂ ਗੁਰਦੀਪ ਸਿੰਘ ਦੀਪੂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਮਿਹਨਤ ਅਤੇ ਲਗਨ ਦਾ ਸਦਕਾ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਅੱਜ ਅਕਾਲੀ ਦਲ ਦੇ ਪੀ. ਏ. ਸੀ. ...

ਪੂਰੀ ਖ਼ਬਰ »

ਕਰਵਾ ਚੌਥ 'ਤੇ ਮਹਿੰਦੀ ਲਾਉਣ ਵਾਲਿਆਂ ਦੀ ਰਹੀ ਚਾਂਦੀ, ਦੁਕਾਨਦਾਰ ਰਹੇ ਨਿਰਾਸ਼

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਚ ਕਰਵਾ ਚੌਥ ਦੇ ਮੌਕੇ ਇਕ ਪਾਸੇ ਬਾਜ਼ਾਰਾਂ ਵਿਚ ਮਹਿੰਦੀ ਲਵਾਉਣ ਵਾਲੀਆਂ ਮੁਟਿਆਰਾਂ, ਔਰਤਾਂ ਦੀ ਭੀੜ ਰਹੀ ਤੇ ਦੂਜੇ ਪਾਸੇ ਜੀ ਟੀ. ਰੋਡ ਤੇ ਰੇਹੜੀਆਂ ਆਦਿ ਖੜੀਆਂ ਹੋਣ ਕਾਰਨ ਲਗਪਗ ਅੱਧਾ ਦਿਨ ਜਾਮ ਲਗਾ ਰਿਹਾ | ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਕੁਹਾੜਾ, 23 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਦੀ ਪੁਲਿਸ ਵਲੋਂ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਤਹਿਤ ਬੱਸ ਦੇ ਡਰਾਈਵਰ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਟਹਾਰੀ ਲੁਧਿਆਣਾ ਨੂੰ ਕਾਬੂ ...

ਪੂਰੀ ਖ਼ਬਰ »

15 ਸਾਲਾਂ ਲੜਕੀ ਲਾਪਤਾ, ਮਾਮਲਾ ਦਰਜ

ਕੁਹਾੜਾ, 23 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 15 ਸਾਲਾਂ ਲੜਕੀ ਦੇ ਲਾਪਤਾ ਹੋਣ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

5 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ 62ਵਾਂ ਸਾਲਾਨਾ ਉਤਸਵ : ਸੋਹਲ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਾਬਾ ਵਿਸ਼ਵਕਰਮਾ ਜੀ ਦਾ 62ਵਾਂ ਸਾਲਾਨਾ ਉਤਸਵ 5 ਨਵੰਬਰ ਨੂੰ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੰਦਰ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਪਾਵਰਕਾਮ ਚਾਵਾ ਦੇ ਅਧਿਕਾਰੀਆਂ ਵਲੋਂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ੀ ਸੰਬੰਧੀ ਕੈਂਪ ਲਾਇਆ

ਬੀਜਾ, 23 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਖਪਤਕਾਰਾਂ ਦੇ 2 ਕਿੱਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਕੀਤੇ ਗਏ ਫ਼ੈਸਲੇ ਅਨੁਸਾਰ ਪਾਵਰਕਾਮ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਇਨਸਾਫ਼ ਮਿਲਣ ਦੀ ਆਸ ਹੀ ਨਹੀਂ ਕੀਤੀ ਜਾ ਸਕਦੀ- ਇੰਜੀਨੀਅਰ ਬੋਪਾਰਾਏ

ਜੌੜੇਪੁਲ ਜਰਗ, 23 ਅਕਤੂਬਰ (ਪਾਲਾ ਰਾਜੇਵਾਲੀਆ)-'ਪੰਜਾਬ ਅੰਦਰ ਹਰ ਤਰ੍ਹਾਂ ਦੀਆਂ ਕੁਰੀਤੀਆਂ ਵਿਚ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ | ਨੌਜਵਾਨ ਵਰਗ ਨਸ਼ਿਆਂ ਦੇ ਸੇਵਨ 'ਚ ਗੁਲਤਾਨ ਹੈ ਕਿਉਂ ਕਿ ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਹੀ ਨਹੀਂ ਦਿੱਤਾ | ਇਸ ਕਰ ਕੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੀ ਸਾਂਝੀ ਸਰਕਾਰ ਬਣਨ 'ਤੇ 13 ਨੁਕਾਤੀ ਪ੍ਰੋਗਰਾਮਾਂ ਨੂੰ ਹਰ ਘਰ ਦੀ ਦਹਿਲੀਜ਼ ਤੱਕ ਪੁੱਜਦਾ ਕੀਤਾ ਜਾਵੇਗਾ-ਡਾ. ਬੀਜਾ

ਮਲੌਦ, 23 ਅਕਤੂਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੇ ਦਾਅਵਾ ਕੀਤਾ ਕਿ ਹਲਕਾ ਪਾਇਲ ਵਿਚ ਕਾਂਗਰਸ ਪਾਰਟੀ ਦੀ ਸਥਿਤੀ ਕਾਫ਼ੀ ਡਾਵਾਂ ਡੋਲ ਹੋਈ ਪਈ ਹੈ ਨਿੱਤ ਦਿਨ ਕਾਂਗਰਸੀ ਵਰਕਰ ਉਨ੍ਹਾਂ ਦੇ ਸੰਪਰਕ ਵਿਚ ...

ਪੂਰੀ ਖ਼ਬਰ »

ਸਾਹਨੇਵਾਲ ਸਰਕਾਰੀ ਕੰਨਿਆ ਸਕੂਲ 'ਚ ਬਾਸਕਿਟਬਾਲ ਗਰਾਊਾਡ ਦਾ ਉਦਘਾਟਨ

ਸਾਹਨੇਵਾਲ, 23 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਨਵੇਂ ਬਣੇ ਬਾਸਕਟਬਾਲ ਗਰਾਊਾਡ ਦਾ ਉਦਘਾਟਨ ਕਰਨ ਸਮੇਂ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦਾ ਵੇਰਵਾ ਦਿੰਦੇ ਨਗਰ ਕੌਂਸਲ ਦੇ ਪ੍ਰਧਾਨ ਕੈਪਟਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ: ਬੀਜਾ ਵਲੋਂ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਨੇ ਸਾਬਕਾ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰਕਲਾਂ, ਪੀ. ਏ. ਸੀ. ਮੈਂਬਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮਾਛੀਵਾੜਾ ਸਾਹਿਬ, 23 ਅਕਤੂਬਰ (ਸੁਖਵੰਤ ਸਿੰਘ ਗਿੱਲ)-ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ 'ਤੇ ਭਾਰਤੀਯ ਵਾਲਮੀਕੀ ਧਰਮ ਸਮਾਜ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਾਲਮੀਕੀ ਮੰਦਿਰ ਵਿਖੇ ਪੂਜਾ-ਅਰਚਨਾ ਕਰਨ ਉਪਰੰਤ ਸ਼ੋਭਾ ਯਾਤਰਾ ਕੱਢੀ ਗਈ ਤੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਬਿਜਲੀ ਬਿੱਲਾਂ ਦੀ ਬਕਾਇਆ ਮੁਆਫ਼ੀ ਰਾਸ਼ੀ ਦੇ ਫਾਰਮ ਭਰੇ

ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਦੇ 2 ਕਿੱਲੋਵਾਟ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਦੇ ਫਾਰਮ ਭਰਨ ਸਬੰਧੀ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕੱਤਰਤਾ ਪੰਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮੈਡਮ ਸਿੰਧੂ ਵਲੋਂ ਹਰਦੀਪ ਰੌਣੀ ਨੂੰ ਵਧੀਆ ਜ਼ਿੰਮੇਵਾਰੀ ਦਿੱਤੇ ਜਾਣ ਦੀ ਸੰਭਾਵਨਾ- ਮੰਗਾ ਰੌਣੀ

ਜੌੜੇਪੁਲ ਜਰਗ, 23 ਅਕਤੂਬਰ (ਪਾਲਾ ਰਾਜੇਵਾਲੀਆ)-'ਪੰਜਾਬ ਯੂਥ ਡਿਵੈਲਪਮੈਂਟ ਬੋਰਡ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਦੀਪ ਰੌਣੀ ਨੂੰ ਸਾਬਕਾ ਸੰਸਦੀ ਸਕੱਤਰ ਪੰਜਾਬ ਨਵਜੋਤ ਕੌਰ ਸਿੰਧੂ ਵਲੋਂ ਜਲਦੀ ਹੀ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ | ਹਰਦੀਪ ਰੌਣੀ ...

ਪੂਰੀ ਖ਼ਬਰ »

ਰੂਬਲ ਚੀਮਾ, ਸ਼ੈਰੀ ਪੰਧੇਰ ਤੇ ਗਗਨਦੀਪ ਚੀਮਾ ਦੀ ਯਾਦ ਸਮਰਪਿਤ ਕਬੱਡੀ ਲੀਗ ਟੂਰਨਾਮੈਂਟ ਅੱਜ

ਮਲੌਦ, 23 ਅਕਤੂਬਰ (ਸਹਾਰਨ ਮਾਜਰਾ)-ਸਵ. ਨੌਜਵਾਨ ਰੂਬਲ ਚੀਮਾ, ਸ਼ੈਰੀ ਪੰਧੇਰ ਅਤੇ ਗਗਨਦੀਪ ਚੀਮਾ ਦੀ ਯਾਦ ਸਮਰਪਿਤ ਯਾਦਗਾਰੀ ਕਬੱਡੀ ਲੀਗ ਟੂਰਨਾਮੈਂਟ ਖੇਡ ਸਟੇਡੀਅਮ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਅੱਜ 24 ਅਕਤੂਬਰ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ¢ ਇਸ ਕਬੱਡੀ ...

ਪੂਰੀ ਖ਼ਬਰ »

ਪਾਇਲ ਜ਼ੋਨ ਤੋਂ ਚੋਣ ਲੜ ਰਹੇ ਸ਼ਿੰਦਾ ਘੁਡਾਣੀ ਕੱਲ੍ਹ ਨੂੰ ਕਾਗ਼ਜ਼ ਭਰਨਗੇ

ਰਾੜਾ ਸਾਹਿਬ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਮਿਲਕ ਪਲਾਂਟ ਲੁਧਿਆਣਾ ਦੀ 26 ਅਕਤੂਬਰ ਨੂੰ ਹੋ ਰਹੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਜ਼ੋਨ ਨੰਬਰ 11 ਪਾਇਲ ਤੋਂ ਐਲਾਨੇ ਉਮੀਦਵਾਰ ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ ਘੁਡਾਣੀ ਨੇ ਆਪਣੀ ਚੋਣ ...

ਪੂਰੀ ਖ਼ਬਰ »

ਸਾਡੀ ਭਾਜਪਾ, ਕਾਂਗਰਸ ਤੇ ਅਕਾਲੀ ਦਲ ਬਾਦਲ ਨਾਲ ਕੋਈ ਸੰਧੀ ਨਹੀਂ ਹੋਵੇਗੀ-ਜਥੇਦਾਰ ਚੱਕ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਪਾਰਟੀ ਦੀ ਮਜ਼ਬੂਤੀ ਲਈ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਇਮਾਨਦਾਰ ਲੋਕਾਂ ਦਾ ਇੱਕ ਸਮੂਹ ਬਣਾਉਣ, ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਸਕੂਲ ਵਿਚ ਕਵਿਤਾ ਤੇ ਕਹਾਣੀ ਸੁਣਾਉਣ ਦੇ ਮੁਕਾਬਲੇ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਰੋਤਮ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਵਿਚ ਕਵਿਤਾ ਤੇ ਕਹਾਣੀ ਸੁਣਾਉਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ, ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਰਸਰੀ ਜਮਾਤ ਦੇ 21 ਵਿਦਿਆਰਥੀਆਂ ਨੇ ਕਵਿਤਾ ਉਚਾਰਣ ਵਿਚ ਅਤੇ 35 ਵਿਦਿਆਰਥੀਆਂ ਨੇ ਡਰਾਇੰਗ ਮੁਕਾਬਲੇ ਵਿਚ ਭਾਗ ਲਿਆ | ਜਿਸ ਵਿਚੋਂ ਕਵਿਤਾ ਪ੍ਰਤੀਯੋਗਤਾ ਵਿਚ ਗੁਰਫ਼ਤਿਹ ਸਿੰਘ ਅਤੇ ਮੰਥਨ ਨੇ ਪਹਿਲਾ ਸਥਾਨ, ਜਪਨੀਤ ਕੌਰ ਨੇ ਦੂਸਰਾ ਸਥਾਨ ਅਤੇ ਰਾਹਿਤਯ ਸੂਦਨ ਨੇ ਤੀਜਾ ਸਥਾਨ ਹਾਸਲ ਕੀਤਾ | ਡਰਾਇੰਗ ਮੁਕਾਬਲੇ ਵਿਚ ਗੁਰਫ਼ਤਿਹ ਸਿੰਘ ਅਤੇ ਨੰਦਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਏਕਮਨੂਰ, ਜ਼ੋਰਾਵਰ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਮੰਨਤ ਕੌਰ, ਏਕਨੂਰ ਸਿੰਘ, ਹਰਮਿੰਦਰ ਸਿੰਘ ਅਤੇ ਮਨਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਐੱਲ.ਕੇ.ਜੀ. ਜਮਾਤ ਦੀ ਕਵਿਤਾ ਪ੍ਰਤੀਯੋਗਤਾ ਵਿਚ ਯੁਵਰਾਜ ਸਿੰਘ ਅਤੇ ਰਿਸ਼ੂ ਨੇ ਪਹਿਲਾ ਸਥਾਨ, ਨਵਯਾ ਨੇ ਦੂਸਰਾ ਅਤੇ ਅਕਸ਼ਿਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਡਰਾਇੰਗ ਮੁਕਾਬਲੇ ਵਿਚ ਹਰਸ਼ਿਤ ਨੇ ਪਹਿਲਾ, ਯੁਵਰਾਜ ਤੇ ਜਪਨੂਰ ਸਿੰਘ ਨੇ ਦੂਸਰਾ ਅਤੇ ਹਿਨਾ, ਨਵਯਾ, ਭਵਜੋਤ ਤੇ ਸੁਖਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਯੂ.ਕੇ.ਜੀ. ਜਮਾਤ ਦੇ ਕਵਿਤਾ ਤੇ ਕਹਾਣੀ ਸੁਣਾਉਣ ਮੁਕਾਬਲੇ ਵਿਚ ਅਵਨੀਤ ਕੌਰ, ਸਿਮਰਪ੍ਰੀਤ ਸਿੰਘ, ਗੁਰਲੀਨ ਕੌਰ ਤੇ ਪ੍ਰਤੀਕ ਨੇ ਪਹਿਲਾ ਸਥਾਨ ਹਾਸਲ ਕੀਤਾ | ਬਸੰਤਵੀਰ ਸਿੰਘ, ਮਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਸੁਖਪ੍ਰੀਤ ਕੌਰ, ਹਰਮਨਦੀਪ, ਹਰਸ਼ਿਤਾ ਤੇ ਅਨਿਰੁਧ ਮੌਰਯਾ ਨੇ ਤੀਜਾ ਸਥਾਨ ਹਾਸਲ ਕੀਤਾ | ਕਹਾਣੀ ਸੁਣਾਉਣ ਵਿਚ ਯੂ.ਕੇ.ਜੀ. ਦੀ ਅਵਨੀਤ ਕੌਰ, ਸੁਖਪ੍ਰੀਤ ਤੇ ਨਿਤਿਨ ਮਹਿਰਾ ਨੇ ਪਹਿਲਾ ਸਥਾਨ ਹਾਸਲ ਕੀਤਾ | ਹਿਤੇਨ ਨੇ ਦੂਸਰਾ ਅਤੇ ਐਮਰੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਪ੍ਰਤੀਯੋਗਤਾ ਵਿਚ ਜੱਜ ਦੀ ਭੂਮਿਕਾ ਅਧਿਆਪਕਾ ਮਧੂ, ਵੰਦਨਾ ਸ਼ਰਮਾ, ਨਿਭਾ ਮਹਾਜਨ ਤੇ ਜਸਪ੍ਰੀਤ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਤੇ ਪਿ੍ੰਸੀਪਲ ਆਦਰਸ਼ ਕੁਮਾਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਭਦੀਪ ਪੁੰਜ ਤੇ ਵਾਈਸ ਪਿ੍ੰਸੀਪਲ ਕੰਚਨ ਸ਼ਰਮਾ ਤੋਂ ਇਲਾਵਾ ਨਰਸਰੀ, ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਇੰਚਾਰਜ ਅਧਿਆਪਕ ਮਧੂ, ਤਨੂ ਸ਼ਰਮਾ, ਹਰਪ੍ਰੀਤ ਕੌਰ ਤੇ ਹਿਨਾ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

ਸਾਹਨੇਵਾਲ, 23 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਨੇ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਕਬੱਡੀ ਕੱਪ ਵਿਚ ਬਰਸਾਲਪੁਰ ਦੀ ਟੀਮ ਰਹੀ ਜੇਤੂ

ਮਾਛੀਵਾੜਾ ਸਾਹਿਬ, 23 ਅਕਤੂਬਰ (ਮਨੋਜ ਕੁਮਾਰ/ਸੁਖਵੰਤ ਸਿੰਘ ਗਿੱਲ)-ਇੰਟਰਨੈਸ਼ਨਲ ਗ਼ਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਦੇ ਬੈਨਰ ਹੇਠ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਮਹਾਂ ਕੰੁਭ ਕਰਵਾਇਆ ਗਿਆ¢ ਜਿਸ ਵਿਚ ਪੰਜਾਬ ਭਰ ਦੀਆਂ ਵੱਖੋ-ਵੱਖਰੀਆਂ ਟੀਮਾਂ ਨੇ ਹਿੱਸਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਬਲਾਕ ਪੱਖੋਵਾਲ ਦੀਆਂ ਦਾਣਾ ਮੰਡੀਆਂ ਦਾ ਦੌਰਾ

ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਦੇ ਆਗੂਆਂ ਨੇ ਬਲਾਕ ਪੱਖੋਵਾਲ ਅਧੀਨ ਪੈਂਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਝੋਨੇ ਦੀ ਨਮੀ ਦੀ ਜਾਂਚ ਕੀਤੀ | ਇਸੇ ਦੌਰਾਨ ਗੁੱਜਰਵਾਲ ਦਾਣਾ ਮੰਡੀ ਵਿਚ ਝੋਨੇ ਦੀ ਨਮੀ ਦੀ ...

ਪੂਰੀ ਖ਼ਬਰ »

ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਬਿਲਾਸਪੁਰ ਵਿਖੇ ਸਸਕਾਰ

ਰਾੜਾ ਸਾਹਿਬ/ਦੋਰਾਹਾ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਜਸਵੀਰ ਝੱਜ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਅੰਤਿਮ ਸੰਸਕਾਰ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਮਿ੍ਤਕ ਦੇਹ ਤੇ ਜਿੱਥੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਹਲਕਾ ਪਾਇਲ ਤੋਂ ਯੂਥ ਕਾਂਗਰਸੀ ਆਗੂ ਰਾਜੂ ਰਾਮਗੜ੍ਹ ਸਰਦਾਰਾਂ ਅੱਜ ਕਰੇਗਾ ਅਕਾਲੀ ਦਲ 'ਚ ਸ਼ਮੂਲੀਅਤ

ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸੀ ਉਮੀਦਵਾਰ ਲਖਵੀਰ ਸਿੰਘ ਲੱਖਾ ਦੀ ਡਟ ਕੇ ਮਦਦ ਕਰਨ ਲਈ ਮੈਦਾਨ 'ਚ ਉੱਤਰੇ ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਰਾਜਿੰਦਰ ਸਿੰਘ ਰਾਜੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਦਿੱਤੀ ਸਹੂਲਤ 2 ਕਿੱਲੋਵਾਟ ਤੱਕ ਬਿਜਲੀ ਬਕਾਇਆ ਮੁਆਫ਼ੀ ਦੇ ਭਰੇ ਫਾਰਮ

ਪਾਇਲ, 23 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਵਿਧਾਇਕ ਲੱਖਾ ਆਪਣੇ ਦਫ਼ਤਰ ਪਾਇਲ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੀ ਸਹੂਲਤ 2 ਕਿੱਲੋਵਾਟ ਤੱਕ ਪਿਛਲਾ ਬਿਜਲੀ ਬਿਲ ਮੁਆਫ਼ ਕਰਨ ਸਬੰਧੀ ਫਾਰਮ ਭਰ ਰਹੇ ਸਨ¢ ਇਸ ਸਮੇਂ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੂੰ ਡਰਾਮੇਬਾਜ਼ ਦੱਸਣ ਵਾਲੀ ਆਮ ਆਦਮੀ ਪਾਰਟੀ ਖ਼ੁਦ ਡਰਾਮੇਬਾਜ਼- ਗਿੱਲ ਬੇਰਕਲਾਂ

ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜੱਟ ਮਹਾ ਸਭਾ ਪੰਜਾਬ ਦੇ ਸੂਬਾ ਸਕੱਤਰ ਕਿਸਾਨ ਸੈਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪਿੰਡ ਚੋਮੋਂ ਵਿਖੇ ਕਾਂਗਰਸੀ ਆਗੂ ਕੁਲਵੰਤ ਸਿੰਘ ਪੰਚ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX