ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  about 2 hours ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  about 3 hours ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  about 3 hours ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  about 4 hours ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  about 4 hours ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  about 4 hours ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  about 5 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  about 5 hours ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  about 5 hours ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  about 5 hours ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  about 5 hours ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  about 5 hours ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  about 5 hours ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  about 5 hours ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  about 6 hours ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  about 6 hours ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  about 6 hours ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  about 6 hours ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  about 6 hours ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  about 6 hours ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  about 6 hours ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  about 7 hours ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  about 7 hours ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  about 7 hours ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  about 7 hours ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ

ਪਹਿਲਾ ਸਫ਼ਾ

ਜੰਮੂ-ਕਸ਼ਮੀਰ ਦੇ ਅਮਨ ਤੇ ਤਰੱਕੀ 'ਚ ਖਲਲ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਿਤ ਸ਼ਾਹ

ਮਨਜੀਤ ਸਿੰਘ ਸ੍ਰੀਨਗਰ, 24 ਅਕਤੂਬਰ -ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣੇ ਦੌਰੇ ਦੇ ਦੂਸਰੇ ਦਿਨ ਜੰਮੂ ਪਹੁੰਚੇ, ਜਿਥੇ ਉਨ੍ਹਾਂ ਨੇ ਨਗਰੌਟਾ ਸਥਿਤ ਆਈ.ਆਈ.ਟੀ. ਨਗਰੌਟਾ ਬਲਾਕ ਦਾ ਉਦਘਾਟਨ ਕੀਤਾ | ਸਥਾਨਕ ਭਗਵਤੀ ਨਗਰ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਮੁਹਿੰਮ ਦੀ ਸਫਲਤਾ ਨੇ ਵਿਖਾਈ ਭਾਰਤ ਦੀ ਸਮਰੱਥਾ-ਮੋਦੀ

• ਪੁਲਿਸ 'ਚ ਔਰਤਾਂ ਦੀ ਗਿਣਤੀ ਵਧਣ ਦੀ ਕੀਤੀ ਪ੍ਰਸੰਸਾ • 'ਮਨ ਕੀ ਬਾਤ' ਦੌਰਾਨ ਤਿਉਹਾਰਾਂ ਮੌਕੇ ਸਥਾਨਕ ਉਤਪਾਦ ਖ਼ਰੀਦਣ ਦੀ ਅਪੀਲ ਨਵੀਂ ਦਿੱਲੀ, 24 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਕੋਵਿਡ ਟੀਕਾਕਰਨ ਮੁਹਿੰਮ ਦੇਸ਼ ਦੀ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਨਾਲ ਝੋਨੇ ਦਾ ਭਾਰੀ ਨੁਕਸਾਨ-ਮੰਡੀਆਂ 'ਚ ਆਈ ਫ਼ਸਲ ਵੀ ਭਿੱਜੀ

ਝਾੜ ਅਤੇ ਮਿਆਰ 'ਤੇ ਪੈ ਸਕਦੈ ਅਸਰ-ਖ਼ਰੀਦ 'ਚ ਵੀ ਹੋਵੇਗੀ ਦੇਰੀ ਜਸਪਾਲ ਸਿੰਘ ਜਲੰਧਰ, 24 ਅਕਤੂਬਰ-ਕਿਸਾਨਾਂ ਵਲੋਂ ਸਖ਼ਤ ਮਿਹਨਤ ਨਾਲ ਪਾਲੀ ਝੋਨੇ ਦੀ ਫਸਲ 'ਤੇ ਕੁਦਰਤ ਦੀ ਮਾਰ ਪੈਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ | ਤੇਜ਼ ਹਵਾਵਾਂ ਤੋਂ ਬਾਅਦ ਬੀਤੀ ...

ਪੂਰੀ ਖ਼ਬਰ »

ਪੁਣਛ 'ਚ ਮੁਕਾਬਲੇ ਦੌਰਾਨ ਗਿ੍ਫ਼ਤਾਰ ਲਸ਼ਕਰ ਦਾ ਵਿਦੇਸ਼ੀ ਅੱਤਵਾਦੀ ਹਲਾਕ

ਸ੍ਰੀਨਗਰ 24 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੇ ਮੇਂਢਰ ਖੇਤਰ ਦੇ ਨਾਰ ਖਾਸ ਜੰਗਲੀ ਇਲਾਕੇ 'ਚ ਜਿਥੇ ਪਿਛਲੇ 2 ਹਫ਼ਤਿਆਂ ਤੋਂ ਅੱਤਵਾਦੀਆਂ ਵਿਰੁੱਧ ਜਾਰੀ ਤਲਾਸ਼ੀ ਮੁਹਿੰਮ ਅੱਜ ਆਖ਼ਰੀ ਪੜਾਅ 'ਚ ਪਹੁੰਚ ਗਈ ਹੈ | ਐਤਵਾਰ ਨੂੰ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਚੀਨ ਵਲੋਂ ਭਾਰਤ ਨਾਲ ਸੈਨਿਕ ਤਣਾਅ ਦਰਮਿਆਨ ਨਵਾਂ ਸਰਹੱਦੀ ਜ਼ਮੀਨ ਕਾਨੂੰਨ ਪਾਸ

ਬੀਜਿੰਗ, 24 ਅਕਤੂਬਰ (ਏਜੰਸੀ)-ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ 'ਪਵਿੱਤਰ ਤੇ ਅਟੁੱਟ' ਦੱਸਦੇ ਹੋਏ ਚੀਨ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਤੇ ਉਪਯੋਗ ਸੰਬੰਧੀ ਇਕ ਨਵਾਂ ਕਾਨੂੰਨ ਪਾਸ ਕੀਤਾ ਹੈ, ਜਿਸ ਦਾ ਅਸਰ ਭਾਰਤ ਨਾਲ ਬੀਜਿੰਗ ਦੇ ਸਰਹੱਦੀ ਵਿਵਾਦ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਬੀ.ਐਸ.ਐਫ਼. ਦਾ ਅਧਿਕਾਰ ਖ਼ੇਤਰ ਵਧਾਉਣ ਸੰਬੰਧੀ ਅੱਜ ਸਰਬ ਪਾਰਟੀ ਮੀਟਿੰਗ ਸੱਦੀ

ਹਰਕਵਲਜੀਤ ਸਿੰਘ ਚੰਡੀਗੜ੍ਹ, 24 ਅਕਤੂਬਰ -ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਕੱਲ੍ਹ ਦੁਪਹਿਰ 12 ਵਜੇ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਵਧਾ ਕੇ 50 ਕਿੱਲੋਮੀਟਰ ਕੀਤੇ ਜਾਣ ਦੇ ਫ਼ੈਸਲੇ ਨੂੰ ਵਿਚਾਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜਿਸ ਦੌਰਾਨ ਰਾਜ ਦੀਆਂ ...

ਪੂਰੀ ਖ਼ਬਰ »

ਚੀਨ ਨਾਲ ਝੜਪ ਦੌਰਾਨ ਬੇਮਿਸਾਲ ਬਹਾਦਰੀ ਵਿਖਾਉਣ ਵਾਲੇ 20 ਜਵਾਨ 'ਵੀਰਤਾ ਤਗਮਿਆਂ' ਨਾਲ ਸਨਮਾਨਿਤ

ਗ੍ਰੇਟਰ ਨੋਇਡਾ, 24 ਅਕਤੂਬਰ (ਏਜੰਸੀ)-ਮਈ-ਜੂਨ 2020 'ਚ ਪੂਰਬੀ ਲੱਦਾਖ਼ 'ਚ ਅਸਲ ਕੰਟਰੋਲ ਰੇਖਾ 'ਤੇ ਚੀਨ ਨਾਲ ਹੋਈ ਹਿੰਸਕ ਝੜਪ ਤੇ ਦੋਵਾਂ ਦੇਸ਼ਾਂ ਵਿਚਾਲੇ ਜਾਰੀ ਸੈਨਿਕ ਤਣਾਅ ਦੌਰਾਨ ਬੇਮਿਸਾਲ ਸਾਹਸ ਵਿਖਾਉਣ ਵਾਲੇ ਭਾਰਤੀ-ਤਿੱਬਤ ਸੀਮਾ ਪੁਲਿਸ (ਆਈ.ਟੀ.ਬੀ.ਪੀ.) ਦੇ 20 ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਦੀ ਸਥਾਈ ਜੱਜਾਂ ਵਜੋਂ ਤਰੱਕੀ

ਨਵੀਂ ਦਿੱਲੀ, 24 ਅਕਤੂਬਰ (ਏਜੰਸੀ)- ਕੇਂਦਰੀ ਕਾਨੂੰਨ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਦੀ ਸਥਾਈ ਜੱਜਾਂ ਵਜੋਂ ਤਰੱਕੀ ਕਰ ਦਿੱਤੀ ਗਈ ਹੈ | ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਥਾਈ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਮਾਮਲੇ 'ਚ ਗਿ੍ਫ਼ਤਾਰ ਆਸ਼ੀਸ਼ ਮਿਸ਼ਰਾ ਨੂੰ ਡੇਂਗੂ

ਲਖੀਮਪੁਰ ਖੀਰੀ, 24 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ ਦੇ ਮਾਮਲੇ 'ਚ ਗਿ੍ਫ਼ਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋ ਗਿਆ ਹੈ | ਮਿਸ਼ਰਾ ਨੂੰ ਡੇਂਗੂ ਦੇ ਲੱਛਣਾਂ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਪਰ ...

ਪੂਰੀ ਖ਼ਬਰ »

ਪੰਜਾਬ 'ਚ 7 ਨਵੰਬਰ ਤੋਂ ਸ਼ਾਮ 5 ਵਜੇ ਤੋਂ ਬਾਅਦ ਬੰਦ ਰਹਿਣਗੇ ਪੈਟਰੋਲ ਪੰਪ

ਆਰਥਿਕ ਸੰਕਟ 'ਚ ਫਸੇ ਪੈਟਰੋਲ ਪੰਪ ਮਾਲਕਾਂ ਨੇ ਲਿਆ ਫ਼ੈਸਲਾ — ਸ਼ਿਵ ਸ਼ਰਮਾ — ਜਲੰਧਰ, 24 ਅਕਤੂਬਰ-ਰਾਜ 'ਚ ਜ਼ਿਆਦਾ ਵੈਟ ਦਰਾਂ ਕਰਕੇ ਅਤੇ ਲੰਬੇ ਸਮੇਂ ਤੋਂ ਕਮਿਸ਼ਨ 'ਚ ਵਾਧਾ ਨਾ ਹੋਣ ਕਰਕੇ ਰਾਜ ਦੇ ਪੈਟਰੋਲ ਪੰਪ ਮਾਲਕ ਗੰਭੀਰ ਆਰਥਿਕ ਸੰਕਟ 'ਚ ਫਸ ਗਏ ਹਨ ਜਿਸ ਕਰਕੇ ਹੁਣ ...

ਪੂਰੀ ਖ਼ਬਰ »

ਪਾਕਿ 'ਚ ਸਰਗਰਮ ਤਸਕਰ ਤੇ ਉਨ੍ਹਾਂ ਦੇ ਹੈਂਡਲਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਰਡਾਰ 'ਤੇ

ਅੰਮਿ੍ਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਨਾਲ ਲਗਦੀ ਸਰਹੱਦ ਦੇ ਪਾਰ ਪਾਕਿਸਤਾਨ 'ਚ 3 ਦਰਜਨ ਤੋਂ ਵਧੇਰੇ ਤਸਕਰ ਸਰਗਰਮ ਹਨ ਅਤੇ ਸਰਹੱਦ ਦੇ ਦੋਵੇਂ ਪਾਸੇ ਬਹੁਤੇ ਤਸਕਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਰਡਾਰ 'ਤੇ ਹਨ | ਸੁਰੱਖਿਆ ਏਜੰਸੀਆਂ ਅਤੇ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਕਾਨਪੁਰ 'ਚ ਪਹਿਲਾ ਜ਼ੀਕਾ ਵਾਇਰਸ ਦਾ ਮਾਮਲਾ ਮਿਲਿਆ

ਕਾਨਪੁਰ (ਯੂ.ਪੀ.), 24 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ 'ਚ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਸਿਹਤ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਦੇ ਵਾਰੰਟ ਅਫ਼ਸਰ ਦੇ ਸਨਿਚਰਵਾਰ ਨੂੰ ਇਸ ਤੋਂ ਪੀੜਤ ਹੋਣ ਬਾਰੇ ਪਤਾ ਚੱਲਿਆ | ...

ਪੂਰੀ ਖ਼ਬਰ »

ਹਰੀਸ਼ ਚੌਧਰੀ ਵਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਚੰਡੀਗੜ੍ਹ, 24 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹਰੀਸ਼ ਚੌਧਰੀ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਹਰੀਸ਼ ਚੌਧਰੀ ਨੇ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਉੱਤਰਾਖੰਡ ਤਬਾਹੀ 'ਚ ਮੌਤਾਂ ਦੀ ਗਿਣਤੀ 77 ਹੋਈ

ਦੇਹਰਾਦੂਨ, 24 ਅਕਤੂਬਰ (ਏਜੰਸੀ)- ਬਗੇਸ਼ਵਰ ਜ਼ਿਲ੍ਹੇ 'ਚ ਸੁੰਦਰਧੁਗਾ ਟਰੈਕ 'ਤੇ 6 ਟਰੈਕਰਾਂ 'ਚੋਂ 5 ਦੀਆਂ ਲਾਸ਼ਾਂ ਮਿਲਣ ਬਾਅਦ ਉੱਤਰਾਖੰਡ 'ਚ ਬਾਰਿਸ਼ ਨਾਲ ਸਬੰਧਿਤ ਘਟਨਾਵਾਂ 'ਚ ਮੌਤਾਂ ਦਾ ਅੰਕੜਾ 77 ਤੱਕ ਪਹੁੰਚ ਗਿਆ ਹੈ | ਐਸ.ਡੀ.ਆਰ.ਐਫ਼. ਦੇ ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਪਿਨ ਰਾਵਤ ਦਾ ਬਿਆਨ ਸਰਕਾਰ ਦੇ ਉਲਟ-ਮਹਿਬੂਬਾ

ਸ੍ਰੀਨਗਰ, 24 ਅਕਤੂਬਰ (ਪੀ.ਟੀ.ਆਈ.)-ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਦੇ ਹਾਲਾਤ ਨਾਲ ਨਜਿੱਠਣ ਲਈ ਇਕੋ-ਇਕ ਤਰੀਕਾ ਆਉਂਦਾ ਹੈ, ਉਹ ਹੈ ਸਿਰਫ਼ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਭਾਰਤ 'ਚ ਮੋਦੀ ਦੇ ਮੁਕਾਬਲੇ ਇਮਰਾਨ ਖ਼ਾਨ ਜ਼ਿਆਦਾ ਮਸ਼ਹੂਰ-ਫ਼ਵਾਦ ਚੌਧਰੀ

ਅੰਮਿ੍ਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫ਼ਵਾਦ ਚੌਧਰੀ ਨੇ ਦਾਅਵਾ ਕੀਤਾ ਹੈ ਕਿ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਭਾਰਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਕਾਬਲੇ ਜ਼ਿਆਦਾ ਮਸ਼ਹੂਰ ਹਨ | ਉਨ੍ਹਾਂ ਇਹ ਵੀ ਦਾਅਵਾ ...

ਪੂਰੀ ਖ਼ਬਰ »

ਜ਼ਿਆਦਾਤਾਰ ਕਿਸਾਨ ਕੇਂਦਰ ਦੇ ਖੇਤੀ-ਮਾਰਕੀਟਿੰਗ ਕਾਨੂੰਨਾਂ ਦਾ ਸਮਰਥਨ ਕਰਦੇ ਹਨ-ਤੋਮਰ

ਭੁਪਾਲ, 24 ਅਕਤੂਬਰ (ਪੀ. ਟੀ. ਆਈ.)-ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਜ਼ਿਆਦਾਤਾਰ ਕਿਸਾਨ ਅਤੇ ਇਨ੍ਹਾਂ ਦੀਆਂ ਜਥੇਬੰਦੀਆਂ ਕੇਂਦਰ ਵਲੋਂ ਲਿਆਂਦੇ ਤਿੰਨ ਖੇਤੀ-ਮਾਰਕੀਟਿੰਗ ਕਾਨੂੰਨਾਂ ਦਾ ਸਮਰਥਨ ਕਰਦੇ ਹਨ | ਭੁਪਾਲ 'ਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਲਗਾਤਾਰ 5ਵੇਂ ਦਿਨ ਹੋਇਆ ਮਹਿੰਗਾ

ਨਵੀਂ ਦਿੱਲੀ, 24 ਅਕਤੂਬਰ (ਏਜੰਸੀ)-ਤੇਲ ਕੀਮਤਾਂ 'ਚ ਵਾਧਾ ਅੱਜ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਿਹਾ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 35-35 ਪੈਸੇ ਪ੍ਰਤੀ ਲੀਟਰ ਹੋਰ ਵੱਧ ਗਈਆਂ | ਇਸ ਤਾਜ਼ਾ ਵਾਧੇ ਨਾਲ ਪੱਛਮੀ ਬੰਗਾਲ 'ਚ ਵੀ ਡੀਜ਼ਲ ਨੇ ਸੈਂਕੜਾ ਜੜ ਦਿੱਤਾ ਹੈ | ...

ਪੂਰੀ ਖ਼ਬਰ »

ਸ਼ੋਪੀਆਂ ਵਿਖੇ ਅੱਤਵਾਦੀਆਂ ਦੀ ਗੋਲੀਬਾਰੀ 'ਚ ਨਾਗਰਿਕ ਹਲਾਕ

ਸ੍ਰੀਨਗਰ, (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਵਿਖੇ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਇਕ ਆਮ ਨਾਗਰਿਕ ਮਾਰਿਆ ਗਿਆ | ਪੁਲਿਸ ਅਨੁਸਾਰ ਸ਼ੋਪੀਆਂ ਦੇ ਜੋਨਾਪੁਰਾ ਦੇ ਬਾਬਪੁਰਾ ਇਲਾਕੇ 'ਚ ਐਤਵਾਰ ਸਵੇਰੇ 10.30 ਵਜੇ ...

ਪੂਰੀ ਖ਼ਬਰ »

ਫਾਰਕੂ ਵਲੋਂ ਜੰਮੂ-ਕਸ਼ਮੀਰ 'ਚ ਸਥਾਈ ਸ਼ਾਂਤੀ ਲਈ ਭਾਰਤ-ਪਾਕਿ ਗੱਲਬਾਤ ਸ਼ੁਰੂ ਕਰਨ ਦੀ ਮੰਗ

ਜੰਮੂ, 24 ਅਕਤੂਬਰ (ਯੂ.ਐਨ.ਆਈ.)-ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ: ਫਾਰੂਕ ਅਬਦੁੱਲਾ ਨੇ ਇਕ ਵਾਰ ਫਿਰ ਭਾਰਤ-ਪਾਕਿ ਗੱਲਬਾਤ ਦੀ ਪਿੱਠ ਥਾਪੜਦਿਆਂ ਐਤਵਾਰ ਨੂੰ ਕਿਹਾ ਕਿ ਜਦੋਂ ਤੱਕ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਗੱਲਬਾਤ ਲਈ ਅਨੁਕੂਲ ਮਾਹੌਲ ਨਹੀਂ ਬਣ ਜਾਂਦਾ, ਉਦੋਂ ਤੱਕ ਕਸ਼ਮੀਰ ਖੇਤਰ 'ਚ ਸ਼ਾਂਤੀ ਅਧੂਰੀ ਰਹੇਗੀ | ਡਾ: ਅਬਦੁੱਲਾ ਨੇ ਜੰਮੂ ਦੀ ਆਪਣੀ ਦੋ ਦਿਨਾਂ ਯਾਤਰਾ ਦੇ ਦੂਜੇ ਪੜਾਅ 'ਤੇ ਪੁਣਛ ਜ਼ਿਲ੍ਹੇ ਦੇ ਮੇਂਢਰ ਸਰਹੱਦੀ ਇਲਾਕੇ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਭਾਰਤ ਅਤੇ ਪਾਕਿਸਤਾਨ ਨੂੰ ਮੁੜ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਇਸ ਕਾਰਜ ਲਈ ਅੱਗੇ ਵਧਣਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

 

ਲਾਲੂ ਯਾਦਵ 3 ਸਾਲ ਬਾਅਦ ਪਟਨਾ ਪਰਤੇ

ਪਟਨਾ, 24 ਅਕਤੂਬਰ (ਏਜੰਸੀ)- ਬਿਹਾਰ ਦਾ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਕਰੀਬ 3 ਸਾਲ ਆਪਣੀ ਸਿਆਸੀ ਕਰਮ ਭੂਮੀ ਤੋਂ ਦੂਰ ਰਹਿਣ ਤੋਂ ਬਾਅਦ ਅੱਜ ਬਿਹਾਰ ਪਰਤ ਆਏ ਹਨ | ਉਨ੍ਹਾਂ ਨੂੰ ਚਾਰਾ ਘੁਟਾਲਾ ਮਾਮਲਿਆਂ 'ਚ ਕਈ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇਗੀ ਸੂਬਾ ਸਰਕਾਰ-ਸੋਨੀ

ਅੰਮਿ੍ਤਸਰ, (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਕੱਲ੍ਹ ਤੇ ਅੱਜ ਪਏ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਸਦਾ ਯੋਗ ਮੁਆਵਜ਼ਾ ਦੇਵੇਗੀ | ਉਨ੍ਹਾਂ ਕਿਹਾ ਕਿ ਮਾਝੇ ਵਿਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫ਼ਸਲ ਵੀ ਮੀਂਹ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਮਾਂ ਹੱਦ ਨਿਸਚਿਤ ਕਰੇ-ਮਜੀਠੀਆ

ਚੰਡੀਗੜ੍ਹ, (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੀਂਹ ਤੇ ਗੜੇਮਾਰੀ ਕਾਰਨ ਹੋਏ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਰੀ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸਮਾਂ ਹੱਦ ਨਿਸਚਿਤ ਕਰਨ ਦੀ ਮੰਗ ਕੀਤੀ ਹੈ | ਇਕ ਬਿਆਨ ਰਾਹੀ ਅਕਾਲੀ ਦਲ ...

ਪੂਰੀ ਖ਼ਬਰ »

ਗਿਰਦਾਵਰੀ ਦਾ ਕੰਮ 4-5 ਦਿਨਾਂ 'ਚ ਮੁਕੰਮਲ ਕਰ ਲਿਆ ਜਾਵੇਗਾ-ਕਾਕਾ ਰਣਦੀਪ ਸਿੰਘ

ਲੁਧਿਆਣਾ, (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕਾਕਾ ਰਣਦੀਪ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮੀਂਹ ਕਰਕੇ ਕਿਸਾਨਾਂ ਦੀ ਖ਼ਰਾਬ ਜਾਂ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਸਰਕਾਰ ਵਲੋਂ ਸਾਰੇ ਹੀ ਡਿਪਟੀ ...

ਪੂਰੀ ਖ਼ਬਰ »

ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇ-ਰਾਜੇਵਾਲ

ਲੁਧਿਆਣਾ, (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਂਹ ਤੇ ਗੜੇ ਪੈਣ ਕਰਕੇ ਪੰਜਾਬ ਅੰਦਰ ਝੋਨੇ ਦੀ ਪੱਕੀ ਹੋਈ ਫ਼ਸਲ 100 ਫ਼ੀਸਦੀ ਬਰਬਾਦ ਹੋ ਗਈ ਹੈ | ਉਨ੍ਹਾਂ ਕਿਹਾ ਕਿ ਖਰਾਬੇ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX