ਹਰਕਵਲਜੀਤ ਸਿੰਘ
ਚੰਡੀਗੜ੍ਹ, 25 ਅਕਤੂਬਰ-ਕੇਂਦਰ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ 'ਚ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫ਼ੈਸਲੇ ਵਿਰੁੱਧ ਸਿਆਸੀ ਧਿਰਾਂ 'ਚ ਸਰਬਸੰਮਤੀ ਬਣਾਉਣ ਲਈ ਮੁੱਖ ਮੰਤਰੀ ...
ਮਨਜੀਤ ਸਿੰਘ
ਸ੍ਰੀਨਗਰ, 25 ਅਕਤੂਬਰ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਆਪਣੇ ਦੌਰੇ ਦੇ ਤੀਜੇ ਦਿਨ ਸ੍ਰੀਨਗਰ ਦੇ ਸ਼ੇਰੇ-ਕਸ਼ਮੀਰ ਅੰਤਰਰਾਸ਼ਟਰੀ ਕਨਵੈਨਸ਼ਨ ਸੈਂਟਰ (ਐਸ. ਕੇ. ਆਈ. ਸੀ. ਸੀ.) ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਸਮੇਂ 'ਬੁਲਟ-ਪਰੂਫ ਸ਼ੀਸ਼ੇ' ਦੀ ...
ਨੋਇਡਾ, 25 ਅਕਤੂਬਰ (ਏਜੰਸੀ)-ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੱਲ੍ਹ ਮੰਗਲਵਾਰ ਨੂੰ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ 'ਟੇਨੀ' ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਨਗੇ, ਜਿਸ ਦਾ ਪੁੱਤਰ ...
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫ਼ਤਾਰੀ ਲਈ ਇੱਥੋਂ ਦੀ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ 'ਚ ਅਰਜ਼ੀ ਦੇ ਕੇ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ। ਜੁਡੀਸ਼ੀਅਲ ਮੈਜਿਸਟਰੇਟ ਨੇ ਜਾਂਚ ਟੀਮ ਦੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ। ਦੱਸਣਯੋਗ ਹੈ ਕਿ ਸਿਟ ਵਲੋਂ ਬੇਅਦਬੀ ਮਾਮਲੇ 'ਚ 7 ਡੇਰਾ ਪ੍ਰੇਮੀ ਨਾਮਜ਼ਦ ਕੀਤੇ ਗਏ ਹਨ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਸੰਦੀਪ ਬਰੇਟਾ, ਪ੍ਰਦੀਪ ਕਲੇਰ ਤੇ ਹਰਸ਼ ਧੂਰੀ ਇਨ੍ਹਾਂ ਘਟਨਾਵਾਂ ਦੇ ਮੁੱਖ ਸਾਜਿਸ਼ਕਰਤਾਵਾਂ ਵਜੋਂ ਸਾਹਮਣੇ ਆਏ ਹਨ। ਇਨ੍ਹਾਂ ਘਟਨਾਵਾਂ ਤੋਂ ਇਲਾਵਾ ਇਸੇ ਸਾਲ ਹੀ ਮੱਲ ਕੇ, ਬਠਿੰਡਾ ਦੇ ਪਿੰਡ ਗੁਰੂਸਰ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ 'ਚ ਵੀ ਇਨ੍ਹਾਂ ਤਿੰਨ ਕੌਮੀ ਕਮੇਟੀ ਮੈਂਬਰਾਂ ਦਾ ਨਾਂਅ ਸਾਹਮਣੇ ਆਇਆ ਸੀ ਤੇ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਘਟਨਾਵਾਂ ਦੀ ਸਾਜਿਸ਼ ਡੇਰੇ 'ਚ ਹੀ ਬਣਾਈ ਗਈ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਕਾਰਵਾਈ ਅਮਲ 'ਚ ਲਿਆ ਰਹੀ ਹੈ ਤੇ ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਇੱਥੇ ਲਿਆ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਜਾਂਚ ਟੀਮ ਨੇ 6 ਜੁਲਾਈ 2019 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਦਅਬੀ ਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਅਜੇ ਤੱਕ ਡੇਰਾ ਮੁਖੀ ਤੋਂ ਕੋਈ ਪੁੱਛ ਪੜਤਾਲ ਨਹੀਂ ਹੋ ਸਕੀ। ਹੁਣ ਜਾਂਚ ਟੀਮ ਨੇ ਅਦਾਲਤ 'ਚ ਅਰਜ਼ੀ ਦੇ ਕੇ ਦਾਅਵਾ ਕੀਤਾ ਹੈ ਕਿ ਬੇਅਦਬੀ 'ਚ ਡੇਰਾ ਮੁਖੀ ਖ਼ਿਲਾਫ਼ ਲੋੜੀਂਦੀ ਗਵਾਹੀ ਜਾਂਚ ਟੀਮ ਕੋਲ ਮੌਜੂਦ ਹੈ। ਇਸ ਲਈ ਉਹ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਪੜਤਾਲ ਨੂੰ ਅੱਗੇ ਤੋਰਨਾ ਚਾਹੁੰਦੀ ਹੈ।
ਸ਼ਿਵ ਸ਼ਰਮਾ
ਜਲੰਧਰ, 25 ਅਕਤੂਬਰ-ਬਾਕੀ ਰਾਜਾਂ ਦੀ ਤਰ੍ਹਾਂ ਪੰਜਾਬ 'ਚ ਵੀ ਕੁਝ ਦਿਨਾਂ 'ਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਹੋਣ ਜਾ ਰਿਹਾ ਹੈ। ਪੰਜਾਬ 'ਚ ਵੈਟ ਦੀਆਂ ਜ਼ਿਆਦਾ ਦਰਾਂ ਕਰਕੇ ਕਈ ਮਹੀਨੇ ਪਹਿਲਾਂ ਹੀ ਪੈਟਰੋਲ ਦੀ ਕੀਮਤ 100 ਰੁਪਏ ਹੋ ਗਈ ਸੀ ਤੇ ਹੁਣ ਪੰਜਾਬ ਉੱਤਰੀ ...
ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ 2 ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ 'ਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਮੁੜ ਲੀਹ 'ਤੇ ਲਿਆਉਣ ਲਈ ...
ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਹੇਰਾਤ ਸੂਬੇ 'ਚ ਤਾਲਿਬਾਨ ਅਤੇ ਕਥਿਤ ਇਸਲਾਮਿਕ ਸਟੇਟ-ਖੁਰਾਸਾਨ (ਆਈ.ਐਸ.-ਕੇ.) ਦੇ ਮੈਂਬਰਾਂ ਵਿਚਾਲੇ ਝੜਪਾਂ ਦੌਰਾਨ 17 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕਾਂ 'ਚ 7 ਬੱਚੇ, 3 ਔਰਤਾਂ ਅਤੇ 7 ...
ਵਾਰਾਨਸੀ (ਉੱਤਰ ਪ੍ਰਦੇਸ਼), 25 ਅਕਤੂਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ 'ਚ ਆਪਣੇ ਸੰਸਦੀ ਹਲਕੇ ਵਾਰਾਨਸੀ ਤੋਂ ਦੇਸ਼ 'ਚ ਸਿਹਤ ਦੇ ਬੁਨਿਆਦੀ ਢਾਂਚਾ ਨੂੰ ਮਜ਼ਬੂਤੀ ਦੇਣ ਲਈ 64,000 ਕਰੋੜ ਦੇ 'ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚੇ ...
ਭੁਜ, 25 ਅਕਤੂਬਰ (ਏਜੰਸੀਆਂ)-ਗੁਜਰਾਤ ਏ. ਟੀ. ਐਸ. (ਅੱਤਵਾਦ ਵਿਰੋਧੀ ਦਸਤਾ) ਨੇ ਬੀ.ਐਸ.ਐਫ. ਦੀ ਭੁਜ ਬਟਾਲੀਅਨ 'ਚ ਤਾਇਨਾਤ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ 'ਤੇ ਪਾਕਿਸਤਾਨ ਲਈ ਜਾਸੂਸੀ ਕਰਨ ਅਤੇ ਵਟਸਐਪ ਰਾਹੀਂ ਸੰਵੇਦਨਸ਼ੀਲ ਜਾਣਕਾਰੀ ਗੁਆਂਢੀ ਦੇਸ਼ ਨੂੰ ਭੇਜਣ ਦਾ ...
ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਨੂੰ ਹੁਣ ਇਕਾਂਤਵਾਸ ਹੋਣ ਦੀ ਲੋੜ ਨਹੀਂ ਪਵੇਗੀ। ਸੋਮਵਾਰ ਤੋਂ ਵਿਦੇਸ਼ੀ ਮੁਸਾਫ਼ਰਾਂ ਲਈ ਸਰਕਾਰ ਵਲੋਂ ਸੋਧੇ ਹੋਏ ਦਿਸ਼ਾ-ਨਿਰਦੇਸ਼ ਲਾਗੂ ਹੋ ਗਏ। ਹੁਣ ਸੋਮਵਾਰ ਤੋਂ ਸ਼ੁਰੂ ਹੋਏ ਨਵੇਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX