ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  1 day ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  1 day ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 day ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  1 day ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  1 day ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਤਰਨਤਾਰਨ

ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੁੱਖ-ਆਸਣ ਅਸਥਾਨ ਦੀ ਆਰੰਭਤਾ

ਝਬਾਲ, 25 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਹੋਣ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ...

ਪੂਰੀ ਖ਼ਬਰ »

ਘਰ 'ਚੋਂ 32 ਬੋਰ ਦਾ ਪਿਸਤੌਲ ਚੋਰੀ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚ ਪਏ 32 ਬੋਰ ਦਾ ਪਿਸਤੌਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਏਰੀਆ ਕਮੇਟੀ ਦੀ ਚੋਣ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਏਰੀਆ ਕਮੇਟੀ ਢੋਟਾ ਦੀ ਇਕ ਮੀਟਿੰਗ ਅਜੀਤ ਸਿੰਘ ਢੋਟਾ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਦੌਰਾਨ ਇਲਾਕੇ ਦੀ 11 ਮੈਂਬਰੀ ਏਰੀਆ ਕਮੇਟੀ ਚੁਣੀ ਗਈ, ਜਿਸ ਦੇ ਸਕੱਤਰ ਰਣਧੀਰ ਸਿੰਘ ਮੱਲਾ, ...

ਪੂਰੀ ਖ਼ਬਰ »

15 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਸਪਲਾਈ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 15 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਫ਼ੜੇ ਗਏ ਵਿਅਕਤੀਆਂ ...

ਪੂਰੀ ਖ਼ਬਰ »

28 ਤੇ 29 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਲਗਾਏ ਜਾਣਗੇ ਸੁਵਿਧਾ ਕੈਂਪ-ਡੀ. ਸੀ.

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ 28 ਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ 'ਸੁਵਿਧਾ ਕੈਂਪ' ਲਗਾਏ ਜਾ ਰਹੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ 31 ਨੂੰ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਕੁਲਾਰ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਅਕਤੂਬਰ ਨੂੰ ਪੂਰੇ ਪੰਜਾਬ ਭਰ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕੰਪਿਊਟਰ ਅਧਿਆਪਕ ਸੀ. ਐੱਮ. ਸਿਟੀ ਮੋਰਿੰਡਾ ...

ਪੂਰੀ ਖ਼ਬਰ »

ਡਿੰਪਾ ਵਲੋਂ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲ੍ਹਾ ਤਰਨ ਤਾਰਨ 'ਚ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ 1121 ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ | ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਕਾਰਨ ਕਿਸਾਨ ਦਾ ਕਮਾਦ ਝੁਲਸਿਆ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਕਾਰਨ ਨਜ਼ਦੀਕ ਪੈਂਦੇ ਕਿਸਾਨ ਦਾ ਕਮਾਦ ਝੁਲਸ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਆਈ. ਜੀ. ਬਾਰਡਰ ਰੇਂਜ ਅੰਮਿ੍ਤਸਰ ਨਾਲ ਜੋੜਨ ਸੰਬੰਧੀ ਫੈੱਡਰੇਸ਼ਨ ਸੰਘਾ ਵਲੋਂ ਡੀ. ਸੀ. ਨੂੰ ਮੰਗ ਪੱਤਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨੂੰ ਬਾਰਡਰ ਰੇਂਜ ਫਿਰੋਜਪੁਰ ਨਾਲ ਜੋੜਨਾ ਸ਼ਰੇਆਮ ਧੱਕਾ ਹੈ ਕਿਉਂਕਿ ਤਰਨ ਤਾਰਨ ਤੋਂ ਅੰਮਿ੍ਤਸਰ ਦੀ ਦੂਰੀ ਸਿਰਫ 25 ਕਿੱਲੋਮੀਟਰ ਹੈ ਅਤੇ ਬਿੱਸ ਕਿਰਾਇਆ ਸਿਰਫ 30 ਰੁਪਏ ਹੈ ਜਦਕਿ ਤਰਨ ਤਾਰਨ ਤੋਂ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠ ਸਾਹਿਬ) ਖਡੂਰ ਸਾਹਿਬ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਉਨ੍ਹਾਂ ਗੁਰਦੁਆਰਾ ...

ਪੂਰੀ ਖ਼ਬਰ »

ਝੋਨੇ ਦੀਆਂ ਬੋਰੀਆਂ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 25 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮੰਡੀ 'ਚੋਂ ਰਾਤ ਸਮੇਂ ਝੋਨੇ ਦੀ ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਪੈਲੇਸ ਦੇ ਸੁਰੱਖਿਆ ਕਰਮਚਾਰੀ ਦੀ ਪੱਗ ਲਾਹੁਣ 'ਤੇ 3 ਖ਼ਿਲਾਫ਼ ਕੇਸ ਦਰਜ

ਸਰਾਏ ਅਮਾਨਤ ਖਾਂ, 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਪੈਲੇਸ ਦੇ ਸੁਰੱਖਿਆ ਕਰਮਚਾਰੀ ਦੀ ਪੱਗ ਲਾਹੁਣ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

2022 'ਚ ਕਾਂਗਰਸ ਦੀ ਸਰਕਾਰ ਮੁੜ ਬਣੇਗੀ-ਸ਼ਾਹ ਮੀਆਂਵਿੰਡ

ਮੀਆਂਵਿੰਡ, 25 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨਾਲ ਲੋਕ ਕਾਂਗਰਸ ਪਾਰਟੀ ਕੋਲੋਂ ਪੂਰੇ ਖੁਸ਼ ਦਿਖਾਈ ਦੇ ਰਹੇ ਹਨ | ਇਹ ਸ਼ਬਦ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਕਾਂਗਰਸ ਵੱਡੀ ਲੀਡ ਨਾਲ ਜਿੱਤੇਗੀ-ਸੰਧੂ

ਸਰਹਾਲੀ ਕਲਾਂ, 25 ਅਕਤੂਬਰ (ਅਜੇ ਸਿੰਘ ਹੁੰਦਲ)-ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਫਿਰ ਤੋਂ ਪੰਜਾਬ ਅੰਦਰ ਸਰਕਾਰ ਬਣਾਵੇਗੀ | ਇਹ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ. ਪੀ. ਸੀ. ਸੀ. ਜਨਰਲ ਸਕੱਤਰ ਯੂਥ ਕਾਗਰਸ ...

ਪੂਰੀ ਖ਼ਬਰ »

'ਆਪ' ਨੇ ਅਨਾਜ ਮੰਡੀ 'ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਮੰਡੀਆਂ 'ਚ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਮੁਹੱਲਾ ਕੱਢਣ ਉਪਰੰਤ ਸਾਲਾਨਾ ਮੇਲਾ ਸਮਾਪਤ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਬਾਬਾ ਬਿਧੀ ਚੰਦ ਜੀ ਦੇ ਬਲ਼ਦੇ ਭੱਠ 'ਚ ਬੈਠਣ ਦੇ ਸਾਲਾਨਾ ਜੋੜ ਮੇਲੇ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਸੰਪ੍ਰਦਾਇ ...

ਪੂਰੀ ਖ਼ਬਰ »

ਸੂਬਾ ਬਾਡੀ ਨੇ ਹੜਤਾਲ ਦੌਰਾਨ ਦਫ਼ਤਰਾਂ ਦੀ ਚੈਕਿੰਗ ਕਰਕੇ ਮੁਕੰਮਲ ਕੰਮ ਬੰਦ ਕਰਵਾਇਆ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)¸ਸੂਬਾ ਬਾਡੀ ਵਲੋਂ ਹੜਤਾਲ 'ਚ ਮਿਤੀ 31 ਅਕਤੂਬਰ 2021 ਤੱਕ ਕੀਤੇ ਗਏ ਵਾਧੇ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਇੰਨ-ਬਿੰਨ ਲਾਗੂ ਕਰਨ ਦੇ ਮਕਸਦ ਨੂੰ ਲੈ ਕੇ 25 ਅਕਤੂਬਰ ਨੂੰ ਪੀ. ਐੱਸ. ਐੱਮ. ਐੱਸ. ਯੂ. ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 5,89,883 ਲਾਭਪਾਤਰੀਆਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ-ਡੀ. ਸੀ.

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,89,883 ਲਾਭਪਾਤਰੀਆਂ ਨੂੰ 7,65,418 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਧਰਨਾ ਮੁਲਤਵੀ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-ਪ੍ਰਭਜੋਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ. ਐੱਡ. ਫਰੰਟ, ਗੁਰਵਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ, ਕਾਰਜ ਸਿੰਘ ਕੈਰੋਂ, ਨਵਰੂਪ ਸਿੰਘ, ਗੁਰਪ੍ਰੀਤ ਸਿੰਘ ਲਾਲਪੁਰਾ, ਬਲਜੀਤ ਸਿੰਘ ਟਾਮ ਵਲੋਂ ...

ਪੂਰੀ ਖ਼ਬਰ »

ਸੂਬਾ ਪੱਧਰੀ ਗੁਰਮਤਿ ਮੁਕਾਬਲਿਆਂ 'ਚ ਸਰਹਾਲੀ ਕਲਾਂ ਦੇ ਵਿਦਿਆਰਥੀ ਰਹੇ ਅੱਵਲ

ਸਰਹਾਲੀ ਕਲਾਂ, 25 ਅਕਤੂਬਰ (ਅਜੇ ਸਿੰਘ ਹੁੰਦਲ)-ਗੁਰਮਤਿ ਕੇਂਦਰ ਗੁ: ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਸਰਹਾਲੀ ਕਲਾਂ ਦੇ 13 ਬੱਚਿਆਂ ਨੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਪੰਜਾਬ ਪੱਧਰ 'ਤੇ ਗੁਰਮਤਿ ਮੁਕਾਬਲਿਆਂ 'ਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪਦਉੱਨਤ ਹੋਏ ਜੇ. ਈ.-1 ਦਾ ਸਨਮਾਨ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਉੱਪ ਮੰਡਲ ਦਫ਼ਤਰ ਝਬਾਲ ਵਿਖੇ ਤਾਇਨਾਤ ਜੇ. ਈ. ਜਗਤਾਰ ਸਿੰਘ ਦੇ ਪਦਉੱਨਤ ਹੋ ਕੇ ਜੇ. ਈ.-1 ਬਣਨ 'ਤੇ ਪੀ. ਐੱਸ. ਪੀ. ਸੀ. ਐੱਲ. ਇੰਪਲਾਈਜ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਸ. ਡੀ. ਓ. ...

ਪੂਰੀ ਖ਼ਬਰ »

ਫੋਰ ਐੱਸ. ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਹਰੀਕੇ ਪੱਤਣ, 25 ਅਕਤੂਬਰ (ਸੰਜੀਵ ਕੁੰਦਰਾ)- ਗੁਰੂ ਨਾਨਕ ਮਲਟੀਵਰਿਸਟੀ ਅਤੇ ਐਜੂਕੇਟ ਪੰਜਾਬ ਪ੍ਰਾਜੈਕਟ (ਪ੍ਰੇਰਨਾ) ਵਲੋਂ ਫੋਰ ਐੱਸ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਿਜਲੀ ਬਕਾਏ ਬਿੱਲਾਂ ਦੀ ਮੁਆਫ਼ੀ ਦੇ ਫ਼ਾਰਮ ਭਰੇ

ਸਰਾਏ ਅਮਾਨਤ ਖਾਂ. 25 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਤੱਕ ਦੇ ਲੋਕਾਂ ਲਈ ਪਿਛਲੇ ਬਿਜਲੀ ਦੇ ਬਿੱਲ ਬਕਾਏ ਦੀ ਕੀਤੀ ਗਈ ਮੁਆਫ਼ੀ ਮੁਹਿੰਮ ਤਹਿਤ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਨਿਰਦੇਸ਼ਾਂ 'ਤੇ ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੀ ਮੀਟਿੰਗ

ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਜੀ ਦੀ ਮੀਟਿੰਗ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂ ਧੰਨਾ ਸਿੰਘ ਲਾਲੂਘੁੰਮਣ, ਜਰਨੈਲ ਸਿੰਘ ਨੂਰਦੀ, ਕੁਲਵਿੰਦਰ ਸਿੰਘ ਕੈਰੋਂਵਾਲ ਤੇ ਬਲਜੀਤ ਸਿੰਘ ਝਬਾਲ ਨੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਭਾਰੀ ਗੜੇਮਾਰੀ ਕਾਰਨ ਝੋਨੇ ਦੀ ਤਬਾਹ ਹੋਈ ਫਸਲ ਦੀ ਤੁਰੰਤ ਗਰਦਾਵਰੀ ਕਰਵਾਏ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ | ਉਕਤ ਕਿਸਾਨ ਆਗੂਆਂ ਨੇ ਮੰਡੀਆਂ 'ਚ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਆੜ੍ਹਤੀ ਵਰਗ 'ਤੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਮਿਲ ਕੇ ਕਾਟ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ-ਖਸੁੱਟ ਹੋਰ ਚੋਰ ਕੁੱਤੀ ਰਲ ਕੇ ਲੱੁਟ ਕਰ ਰਹੇ ਹਨ, ਉਸ ਦੀ ਤੁਰੰਤ ਸਰਕਾਰੀ ਖਰੀਦ ਕੀਤੀ ਜਾਵੇ ਅਤੇ ਕਾਟ ਦੇ ਨਾਂਅ 'ਤੇ ਜੋ ਆੜ੍ਹਤੀਆਂ 'ਤੇ ਖਰੀਦ ਏਜੰਸੀਆਂ ਦੇ ਇੰਸਪੈਕਟਰ ਵਲੋਂ ਲੁੱਟ ਕਰਦੇ ਹਨ, ਬੰਦ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਲੈ ਕੇ 26 ਅਕਤੂਬਰ ਨੂੰ ਡੀ. ਸੀ. ਦਫ਼ਤਰ ਤਰਨ ਤਾਰਨ ਅੱਗੇ ਪੱਕਾ ਧਰਨਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਨ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਮੰਗ ਕਰਦਿਆਂ ਥਾਣਿਆਂ ਅੰਦਰ ਚੱਲ ਰਹੀ ਲੁੱਟ-ਖਸੁੱਟ ਬੰਦ ਅਤੇ ਕਿਸਾਨਾਂ ਦੀ ਖੱਜਲ ਖ਼ੁਆਰੀ ਰੋਕਣ ਦੀ ਮੰਗ ਕੀਤੀ | ਇਸ ਮੌਕੇ ਖਜ਼ਾਨਚੀ ਦਿਲਬਾਗ ਸਿੰਘ, ਜਸਵੰਤ ਸਿੰਘ ਫੌਜੀ , ਨਿਸ਼ਾਨ ਸਿੰਘ, ਕੁਲਜੀਤ ਸਿੰਘ, ਰੇਸ਼ਮ ਸਿੰਘ, ਰਾਮ ਸਿੰਘ, ਵੀਰ ਸਿੰਘ, ਕਸ਼ਮੀਰ ਸਿੰਘ, ਮੇਹਰ ਸਿੰਘ, ਗੁਰਬੀਰ ਸਿੰਘ ਮੀਰਪੁਰ, ਬੱਬਾ ਸਰਪੰਚ, ਮਹਿੰਦਰ ਸਿੰਘ, ਕਸ਼ਮੀਰ ਸਿੰਘ, ਕੁਲਬੀਰ ਸਿੰਘ, ਕਰਨਬੀਰ ਸਿੰਘ, ਗੁਰਭੇਜ ਸਿੰਘ ਛਿਛਰੇਵਾਲ, ਬਾਜ ਸਿੰਘ, ਬਲਵਿੰਦਰ ਸਿੰਘ, ਜਥੇਦਾਰ ਰਘਬੀਰ ਸਿੰਘ, ਗੁਰਦਿਆਲ ਸਿੰਘ ਲਾਲੂ ਘੁੰਮਣ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਨੇ ਸੁਰ ਸਿੰਘ ਇਕਾਈ ਦੀ 22 ਮੈਂਬਰੀ ਕਮੇਟੀ ਥਾਪੀ

ਸੁਰ ਸਿੰਘ, 25 ਅਕਤੂਬਰ (ਧਰਮਜੀਤ ਸਿੰਘ)- ਆਮ ਆਦਮੀ ਪਾਰਟੀ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੁਰ ਸਿੰਘ ਇਕਾਈ ਦੀ 22 ਮੈਂਬਰੀ ਕਮੇਟੀ ਥਾਪੀ ਹੈ | ਇਕਾਈ ਕਮੇਟੀ 'ਚ ਸਲਵਿੰਦਰ ਸਿੰਘ ਫ਼ੌਜੀ, ਹਰਪਾਲ ਸਿੰਘ ਨੰਬਰਦਾਰ, ਪ੍ਰਗਟ ਸਿੰਘ, ਦੀਦਾਰ ਸਿੰਘ, ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕਿਸਾਨਾਂ ਦੀ ਮੀਂਹ ਤੇ ਗੜੇਮਾਰੀ ਕਾਰਨ ਖ਼ਰਾਬ ਹੋਈ ਫਸਲ ਦਾ ਲਿਆ ਜਾਇਜ਼ਾ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਹਲਕਾ ਇੰਚਾਰਜ ਤਰਨਤਾਰਨ ਕਸ਼ਮੀਰ ਸਿੰਘ ਸੋਹਲ, ਸੀਨੀਅਰ ਆਗੂ ਖਡੂਰ ਸਾਹਿਬ ਗੁਰਸੇਵਕ ਸਿੰਘ ਔਲਖ, ਗੁਰਦੇਵ ਸਿੰਘ ਸੰਧੂ, ਬਲਜੀਤ ਸਿੰਘ, ਸਰਪੰਚ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਨੇ ਸਫ਼ਾਈ ਕਰਕੇ ਕੀਤਾ ਜਾਗਰੂਕ

ਤਰਨ ਤਾਰਨ, 25 ਅਕਤੂੁਬਰ (ਹਰਿੰਦਰ ਸਿੰਘ)-'ਕਲੀਨ ਇੰਡੀਆ ਪ੍ਰੋਗਰਾਮ' ਤਹਿਤ ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਦੇ ਐੱਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਜ਼ ਵਲੋਂ ਆਪਣੇ ਕੈਂਪਸ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ | ਇਸ ਦੇ ਨਾਲ ਹੀ ਲੋਕਾਂ ਨੂੰ 'ਪਲਾਸਟਿਕ ਦੀ ...

ਪੂਰੀ ਖ਼ਬਰ »

108 ਐਂਬੂਲੈਂਸ ਵਲੋਂ ਕਰਮਚਾਰੀਆਂ ਲਈ ਵੈੱਲਫ਼ੇਅਰ ਪ੍ਰੋਗਰਾਮ

ਤਰਨ ਤਾਰਨ, 25 ਅਕਤੂਬਰ (ਵਿਕਾਸ ਮਰਵਾਹਾ)-108 ਐਂਬੂਲੈਂਸ ਨੇ ਸਿਵਲ ਹਸਪਤਾਲ ਤਾਰਨਤਾਰਨ 'ਚ ਕਰਮਚਾਰੀ ਵੈੱਲਫ਼ੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ 'ਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੇ ਰਾਹੀਂ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਜਦੋਂ ਬਿਜਲੀ ਵਿਭਾਗ ਦੇ ਕੋਲ ਖ਼ਪਤਕਾਰਾਂ ਡਾਟਾ ਮੌਜੂਦ ਹੈ ਤਾਂ ਫ਼ਾਰਮ ਭਰਨ ਦਾ ਡਰਾਮਾ ਕਿਉਂ-ਡਿਆਲ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-­ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਬਕਾਇਆ ਬਿੱਲ ਮੁਆਫ਼ ਕਰਨ ਢਿੰਡੋਰਾ ਬੜੇ ਜ਼ੋਰ-ਸ਼ੋਰ ਨਾਲ ਪਿੱਟਿਆ ਜਾ ਰਿਹਾ ਹੈ ਅਤੇ ਲੋਕ ਵੀ ਇਨ੍ਹਾਂ ਤੋਂ ਧੜਾਧੜ ਫ਼ਾਰਮ ਭਰਵਾ ਰਹੇ ਹਨ ਪਰ ਲੱਗਦਾ ਹੈ ਕਿ ਕੈਪਟਨ ਸਰਕਾਰ ਵਾਂਗ ਸਭ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਹਰੀਕੇ ਪੱਤਣ 'ਚ ਚਲਾਈ ਸਵੱਛਤਾ ਮੁਹਿੰਮ

ਹਰੀਕੇ ਪੱਤਣ, 25 ਅਕਤੂਬਰ (ਸੰਜੀਵ ਕੁੰਦਰਾ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਯੂਥ ਅਫਸਰ ਜਸਲੀਨ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜੰਗਲਾਤ ਵਿਭਾਗ ਦੇ ਨਾਲ ਮਿਲ ਕੇ ਕਸਬਾ ਹਰੀਕੇ ਪੱਤਣ 'ਚ ਸਫਾਈ ਮੁਹਿੰਮ ਚਲਾਈ ਗਈ | ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਮੂਲ ਨਿਵਾਸੀ ਵੈੱਲਫੇਅਰ ਸੁਸਾਇਟੀ ਬਾਹਮਣੀ ਵਾਲਾ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ ਸਮਾਗਮ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ...

ਪੂਰੀ ਖ਼ਬਰ »

ਵਲਟੋਹਾ ਵਲੋਂ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇੇਤਰਾਂ ਦਾ ਦਾਇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਬੀ. ਐੱਸ. ਐੱਫ਼. ਦੇ ਹਵਾਲੇ ਕਰਨ ਦਾ ਸਖਤ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਲੋਂ ਸਿੱਖਿਆ ਦੇ ਨਾਲ-ਨਾਲ ਨੂੰ ਹੋਰ ਗਤੀਵਿਧੀਆਂ ਵੱਲ ਵੀ ਪ੍ਰੇਰਿਤ ਕਰਨ ਲਈ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ | ਇਸੇ ਹੀ ਲੜੀ ਤਹਿਤ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੂਸਰਾ ਕਬੱਡੀ ਕੱਪ ਕਰਵਾਇਆ

ਖਡੂਰ ਸਾਹਿਬ, 25 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ 'ਚ ਪਿੰਡ ਜਲਾਲਾਬਾਦ ਵਿਖੇ ਦੂਸਰਾ ਕਬੱਡੀ ਕੱਪ ਪ੍ਰਵਾਸੀ ਵੀਰਾਂ ਬਿਕਰਮ ਸਿੰਘ ਗਿੱਲ ਯੂ. ਐੱਸ. ਏ., ਜਗਜੀਤ ਸਿੰਘ ਢਿੱਲੋਂ ਯੂ. ਐੱਸ. ਏ., ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX