ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 1 hour ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 2 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 3 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 3 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 3 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 6 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 7 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 7 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 7 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 8 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553

ਲੁਧਿਆਣਾ

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ ਚੋਣ ਲਈ 30 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ 12 ਜ਼ੋਨਾਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 68 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹੀਰੋ ਸਾਈਕਲ ਵਲੋਂ ਲੋਕਾਂ ਨੂੰ ਹਿੱਸੇਦਾਰ ਬਣਾਉਣ ਲਈ ਆਈ.ਪੀ.ਓ. ਲਿਆਉਣ ਦਾ ਐਲਾਨ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਨਿਰਮਾਤਾ ਕੰਪਨੀ ਹੀਰੋ ਸਾਈਕਲ ਵਲੋਂ ਅਗਲੇ ਦੋ ਸਾਲਾਂ ਵਿਚ ਕਈ ਬਦਲਾਅ ਤੇ ਵਾਧੇ ਕੀਤੇ ਜਾ ਰਹੇ ਹਨ | ਜਿਸ ਤਹਿਤ ਲੋਕਾਂ ਨੂੰ ਕੰਪਨੀ ਦਾ ਹਿੱਸਾ ਬਣਾਉਣ ਲਈ ਛੇਤੀ ਹੀ ਕੰਪਨੀ ਵਲੋਂ ਆਪਣਾ ਸ਼ੇਅਰ ...

ਪੂਰੀ ਖ਼ਬਰ »

ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਵਲੋਂ ਅਣਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸਰਵਜੀਤ ਸਿੰਘ ਨੇ ਗਲਾਡਾ, ਗਮਾਡਾ ਸਮੇਤ ਸੂਬੇ ਦੀਆਂ ਸਮੂਹ ਅਥਾਰਟੀਆਂ ਦੇ ਮੁੱਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਇਲਾਕਿਆਂ ਅਧੀਨ ਬਣੀਆਂ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਸਵ: ਨਰਿੰਦਰ ਸਿੰਘ ਕਾਲਾ ਉਬਰਾਏ ਵਲੋਂ ਆਰੰਭੇ ਸਮਾਜਿਕ, ਧਾਰਮਿਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਮਨਪ੍ਰੀਤ ਸਿੰਘ ਬੰਟੀ ਦੇ ਪਰਿਵਾਰ ਵਲੋਂ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੀ ਦਰ ਘਟਾਈ ਜਾਵੇ-ਗਾਂਧੀ

ਲੁਧਿਆਣਾ, 25 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਪੈਟਰੋਲ ਅਤੇ ਡੀਜ਼ਲ ਦੀ ਦਰ ਪੰਜਾਬ ਵਿਚ ਬਹੁਤ ਜਿਆਦਾ ਹੋਣ ਕਾਰਨ ਪੈਟਰੋਲ ਪੰਪ ਕਾਰੋਬਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ ਤੇ ਇਸ ਸਬੰਧ ਵਿਚ ਹੋਇਆ ਅਨੇਕਾਂ ਬੈਠਕਾਂ ਦੌਰਾਲ ਪੈਟਰੋਲ ਪੰਪ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 76 ਲੱਖ ਰੁਪਏ ਦੀ ਕੀਮਤ ਦੀਆਂ ਅਣਅਧਿਕਾਰਤ ਦਵਾਈਆਂ ਬਰਾਮਦ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਅੰਦਰ ਅਣਅਧਿਕਾਰਤ ਤੇ ਜਾਅਲੀ ਦਵਾਈਆਂ ਤੇ ਖਾਦਾਂ ਦੀ ਵਰਤੋਂ ਤੇ ਖਰੀਦ ਨੂੰ ਰੋਕਣ ਲਈ ਇਕ ਉਡਣ ਦਸਤਾ ਬਣਾਇਆ ਗਿਆ ਹੈ | ਇਸ ਉਡਣ ਦਸਤੇ ਵਲੋਂ ਅੱਜ ਲੁਧਿਆਣਾ ਦੀ ਗਿੱਲ ਰੋਡ ਦਾਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਗਾਂਜਾ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ਚੰਦਾ ਵਾਸੀ ਢੋਲੇਵਾਲ ਝੁੱਗੀਆਂ ਵਜੋਂ ਕੀਤੀ ਗਈ ਹੈ | ਪੁਲਿਸ ਨੇ ਇਸ ਦੇ ਕਬਜ਼ੇ ਵਿਚੋਂ ਇਕ ਕਿਲੋ 300 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਔਰਤ ਪਿਛਲੇ ਕਾਫੀ ਸਮੇਂ ਤੋਂ ਇਹ ਗਾਂਜਾ ਸਪਲਾਈ ਕਰਦੀ ਸੀ | ਪੁਲਿਸ ਅਨੁਸਾਰ ਉਕਤ ਔਰਤ ਬੀਤੀ ਰਾਤ ਸੀ.ਐਮ.ਸੀ. ਹਸਪਤਾਲ ਨੇੜੇ ਗਾਂਜਾ ਸਪਲਾਈ ਕਰਨ ਜਾ ਰਹੀ ਸੀ ਕਿ ਪੁਲਿਸ ਨੇ ਉਸ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਥੈਲੇ ਵਿਚੋਂ ਇਹ ਗਾਂਜਾ ਬਰਾਮਦ ਕੀਤਾ ਗਿਆ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਖ਼ਤਰਨਾਕ ਔਰਤ ਲੁਟੇਰਾ ਗਰੋਹ ਦੀਆਂ ਤਿੰਨ ਮੈਂਬਰਾਂ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਔਰਤ ਲੁਟੇਰਾ ਦੂਜੀਆਂ ਤਿੰਨ ਮੈਂਬਰਾਂ ਨੂੰ ਉਨ੍ਹਾਂ ਦੇ ਸਾਥੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ...

ਪੂਰੀ ਖ਼ਬਰ »

ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ, ਲੱਖਾਂ ਦੀ ਨਕਦੀ ਸਮੇਤ ਔਰਤ ਤੇ ਉਸਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ 2 ਲੱਖ 80 ਹਜ਼ਾਰ ਦੀ ਨਕਦੀ ਬਰਾਮਦ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਲੁਧਿਆਣਾ, 25 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਵੇਰਕਾ ਪਲਾਂਟ ਲਈ ਅਕਾਲੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਕੇ ਕਾਂਗਰਸ ਨੇ ਹਾਰ ਕਬੂਲੀ- ਇਯਾਲੀ

ਮੁੱਲਾਂਪੁਰ-ਦਾਖਾ, 25 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਨਾਮਜ਼ਦਗੀ ਦੇ ਪੱਤਰਾਂ ਦੀ ਪੜਤਾਲ ਸਮੇਂ ਹਲਕਾ ਦਾਖਾ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦਾ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਜ ਕੱਤਕ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ...

ਪੂਰੀ ਖ਼ਬਰ »

ਧਰਨੇ ਵਾਲੀ ਥਾਂ ਸਿੱਖ ਆਗੂਆਂ ਨੇ ਕੀਤੀ ਤਬਦੀਲ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਗਿਆ ਧਰਨਾ ਅੱਜ ਰਾਤ ਸਮਰਾਲਾ ਚੌਕ ਤੋਂ ਨੇੜਲੇ ਪਾਰਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਸਮਰਾਲਾ ਚੌਕ ਵਿਚ ਦਿੱਤਾ ਧਰਨਾ -ਮਾਮਲਾ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ-

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਅੱਜ ਸਮਰਾਲਾ ਚੌਕ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ...

ਪੂਰੀ ਖ਼ਬਰ »

ਦਫ਼ਤਰ ਤੇ ਫੈਕਟਰੀ 'ਚ ਲੱਗੀ ਅੱਗ 'ਤੇ ਸਟਾਫ਼ ਨੇ 40-45 ਮਿੰਟ 'ਚ ਪਾਇਆ ਕਾਬੂ

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਾਜ਼ਾਰ ਸਥਿਤ ਨੋਘਰਾ ਮੁਹੱਲੇ ਵਿਚ ਸੋਮਵਾਰ ਤੜਕੇ ਇਕ ਦੁਕਾਨ/ਦਫ਼ਤਰ ਨੂੰ ਅੱਗ ਲੱਗ ਜਾਣ ਕਾਰਨ ਭਗਦੜ ਮੱਚ ਗਈ ਕਿਉਂਕਿ ਦੁਕਾਨ ਸੰਘਣੀ ਆਬਾਦੀ ਵਿਚ ਬਣੀ ਇਕ ਮਾਰਕੀਟ ਵਿਚ ਮੌਜੂਦ ਹੈ | ਆਸਪਾਸ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸਿਧਾਰਥਤਾ ਰਿਜ਼ਾਰਟ ਵਿਚ ਚੱਲੀ ਗੋਲੀ ਦੇ ਮਾਮਲੇ ਵਿਚ ਕਈ ਦਿਨਾਂ ਬਾਅਦ ਵੀ ਕੋਈ ਗਿ੍ਫ਼ਤਾਰੀ ਨਹੀਂ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਰੋਡ ਸਥਿਤ ਸਿਧਾਰਥਤਾ ਮੈਰਿਜ ਪੈਲੇਸ ਵਿਚ ਪਹਿਲਾਂ ਵਿਆਹ ਪਾਰਟੀ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ ਦੇ ਮਾਮਲੇ ਵਿਚ 7 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਾਂਗੇ-ਟੀਮ ਮੱਕੜ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਆਗੂੁਆਂ ਤੇ ਵਲੰਟੀਅਰਾਂ ਵਲੋਂ ਅੱਜ ਲੁਧਿਆਣਾ ਸ਼ਹਿਰ ਦੀ ਦਾਣਾ ਮੰਡੀ ਸਲੇਮ ਟਾਬਰੀ ਅਤੇ ਦਾਣਾ ਮੰਡੀ ਗਿੱਲ ਰੋਡ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ 'ਆਪ' ਆਗੂੁਆਂ ਤੇ ...

ਪੂਰੀ ਖ਼ਬਰ »

ਮਹਿੰਗਾਈ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੇਂਦਰ ਸਰਕਾਰ ਨਿੱਤ ਦਿਨ ਨਵੇਂ ਫ਼ੈਸਲੇ ਲੈ ਰਹੀ-ਬਸੰਤ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਵੇਅਰ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਉੱਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਮੁੜ ਸ਼ਿਅਦ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ-ਬੀਬੀ ਸ਼ਿਵਾਲਕ

ਫੁੱਲਾਂਵਾਲ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਤਾਏ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਕੈਬਨਿਟ ਮੀਟਿੰਗ ਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਕੈਬਨਿਟ ਦੀ ਪਹਿਲੀ ਮੀਟਿੰਗ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਰਾਹਤ ਦੇਣ ਲਈ ਕੇਂਦਰ ਝੋਨੇ 'ਚ ਨਮੀ ਦੀ ਮਾਤਰਾ 17 ਤੋਂ 24 ਫ਼ੀਸਦੀ ਕਰੇ-ਕਾਦੀਆਂ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪਿਛਲੇ ਦਿਨੀ ਬੇ-ਮੌਸਮੀ ਬਰਸਾਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਚੁੱਕਣਾ ਪਿਆ ਹੈ | ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਬਰਸਾਤੀ ਨਾਲੇ ਵਿਚ ਸਕੂਟਰ ਸਵਾਰ ਦੇ ਡਿੱਗਣ ਦਾ-

ਲੁਧਿਆਣਾ, 25 ਅਕਤੂਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਢੱਕਣ ਦਾ ਕੰਮ ਕਰ ਰਹੇ ਠੇਕੇਦਾਰ ਦੀ ਕਥਿਤ ਅਣਗਹਿਲੀ ਕਾਰਨ ਐਤਵਾਰ ਨੂੰ ਇਕ ਵਿਅਕਤੀ ਜੋ ਸਕੂਟਰ ਸਮੇਤ ਨਾਲੇ ਵਿਚ ਡਿੱਗ ਗਿਆ ਸੀ, ਪੰ੍ਰਤੂ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀਆਂ ਤੇ ਕਬੱਡੀ ਇੱਕ ਪਿੰਡ ਓਪਨ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਡੇਹਲੋਂ, 25 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ , ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਵਲੋਂ 27 ਅਤੇ 28 ਨਵੰਬਰ ਨੂੰ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕਰੇਗਾ-ਗੜ੍ਹੀ

ਲਾਡੋਵਾਲ, 25 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦਾ ਪਹਿਲਾਂ ਵੀ 1996 ਵਿਚ ਗੱਠਜੋੜ ਹੋਇਆ ਸੀ ਜਦ ਗੱਠਜੋੜ ਦੇ 11 ਲੋਕ ਸਭਾ ਦੇ ਉਮੀਦਵਾਰਾਂ ਨੇ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਸੀ, ਅੱਜ 25 ਸਾਲ ਬਾਅਦ ਫਿਰ ਬਸਪਾ ...

ਪੂਰੀ ਖ਼ਬਰ »

ਲੁਧਿਆਣਾ ਵਿਚ ਹੋਵੇਗਾ ਚੌਥਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-ਚੇਅ. ਬਿੰਦਰਾ

ਲੁਧਿਆਣਾ, 25 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ 27 ਅਕਤੂਬਰ ਬੁੱਧਵਾਰ ਨੂੰ ਚੌਥੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2021 ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਲਿਪ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ-ਬੈਂਸ
ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਅਨੇਕਾਂ ਨੌਜਵਾਨਾਂ ਨੇ ਫੜਿਆ ਲੋਕ ਇਨਸਾਫ਼ ਪਾਰਟੀ ਦਾ ਪੱਲਾ

ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਇਨਸਾਫ਼ ਪਾਰਟੀ ਵਲੋਂ ਮੀਟਿੰਗ ਦਾ ਦੌਰ ਜਾਰੀ ਹੈ | ਇਸੇ ਤਹਿਤ ਹਲਕਾ ਪਾਇਲ ਦੇ ਇੰਚਾਰਜ ਜਗਦੀਪ ਸਿੰਘ ਮਾਜ਼ਰੀ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX